ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

ਸੰਪਰਕ: info@5abi.com

ਫੇਸਬੁੱਕ 'ਤੇ 5abi

ਪੰਜਾਬੀ ਕਲਚਰਲ ਐਸੋਸੀਏਸ਼ਨ ਸਾਊਥ ਆਸਟ੍ਰੇਲੀਆ ਦੁਆਰਾ ਵਿਦੇਸ਼ਾਂ ‘ਚ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਸੰਬੰਧੀ ਸੈਮੀਨਾਰ ਦਾ ਆਯੋਜਨ
ਰਿਸ਼ੀ ਗੁਲਾਟੀ, ਆਸਟ੍ਰੇਲੀਆ

 

ਐਡੀਲੇਡ: ਆਸਟ੍ਰੇਲੀਅਨ ਸਿੱਖ ਖੇਡਾਂ ਦੇ ਇਤਿਹਾਸ ‘ਚ ਪਹਿਲੀ ਵਾਰ “ਪੰਜਾਬੀ ਕਲਚਰਲ ਐਸੋਸੀਏਸ਼ਨ, ਸਾਊਥ ਆਸਟ੍ਰੇਲੀਆ” ਵੱਲੋਂ ਮਾਂ ਬੋਲੀ ਪੰਜਾਬੀ ਦੇ ਸੰਬੰਧ ‘ਚ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਤੇ ਕਿਸੇ ਨਾ ਕਿਸੇ ਰੂਪ ‘ਚ ਮਾਂ ਬੋਲੀ ਦੀ ਸੇਵਾ ਕਰ ਰਹੇ ਆਸਟ੍ਰੇਲੀਆ ਦੇ ਵਸਨੀਕ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ‘ਚ ਐਸੋਸੀਏਸ਼ਨ ਦੇ ਪ੍ਰਧਾਨ ਮਿੰਟੂ ਬਰਾੜ ਨੇ ਆਪਣੇ ਸਵਾਗਤੀ ਭਾਸ਼ਣ ‘ਚ ਸਭ ਨੂੰ ਜੀ ਆਇਆਂ ਕਹਿੰਦਿਆਂ ਲੇਖਕਾਂ ਤੇ ਕਵੀਆਂ ਕਵੀਆਂ ਨੂੰ ਆਸਟ੍ਰੇਲੀਆ ਦੀ ਪਹਿਲੀ ਪੰਜਾਬੀ ਸਾਹਿਤਕ ਵੈੱਬਸਾਈਟ “ਸ਼ਬਦ ਸਾਂਝ” ਨੂੰ ਆਪਣੀਆਂ ਰਚਨਾਵਾਂ ਭੇਜਣ ਦਾ ਖੁੱਲਾ ਸੱਦਾ ਦਿੱਤਾ । ਆਸਟ੍ਰੇਲੀਆ ‘ਚ ਇਹ ਪਹਿਲਾ ਮੌਕਾ ਸੀ ਜਦ ਕਿ ਪੰਜਾਬੀ ਮੀਡੀਆ ਨਾਲ ਜੁੜੀਆਂ ਹਸਤੀਆਂ, ਲੇਖਕ ‘ਤੇ ਪੰਜਾਬੀ ਕਲਾਕਾਰ ਵੱਡੀ ਗਿਣਤੀ ‘ਚ ਇੱਕ ਮੰਚ ‘ਤੇ ਇੱਕਠੇ ਹੋਏ । ਇਸ ਮੌਕੇ ‘ਤੇ ਬਹੁਤ ਸਾਰੇ ਉੱਘੇ ਬੁਲਾਰਿਆਂ ਨੇ ਵਿਦੇਸ਼ਾਂ ‘ਚ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਤ ਕਰਨ ਦੇ ਵਿਸ਼ੇ ‘ਤੇ ਵਿਚਾਰਾਂ ਕੀਤੀਆਂ ।

ਇਸ ਮੌਕੇ ‘ਤੇ ਸਨਮਾਨ ਹਾਸਲ ਕਰਨ ਵਾਲਿਆਂ ‘ਚ ਉੱਘੇ ਲੇਖਕ ਗਿਆਨੀ ਸੰਤੋਖ ਸਿੰਘ, ਅਜੀਤ ਸਿੰਘ ਰਾਹੀ, ਆਸਟ੍ਰੇਲੀਆ ਦੇ ਪਹਿਲੇ 24 ਘੰਟੇ ਚੱਲਣ ਵਾਲੇ ਹਰਮਨ ਰੇਡੀਓ ਤੋਂ ਅਮਨਦੀਪ ਸਿੰਘ ਸਿੱਧੂ, ਰੇਡੀਓ ਸੰਚਾਲਕ ਦਲਵੀਰ ਹਲਵਾਰਵੀ, ਆਸਟ੍ਰੇਲੀਅਨ ਚਿੱਤਰਕਾਰ ਡੇਨੀਅਲ ਕੌਨਲ, ਲਿਬਰਲ ਨੇਤਾ ਗੋਲਡੀ ਬਰਾੜ, ਇੰਡੋਜ਼ ਆਸਟ੍ਰੇਲੀਆ ਦੇ ਚੇਅਰਮੈਨ ਪਰਮਜੀਤ ਸਿੰਘ ਸਰਾਏ, ਚੜ੍ਹਦੀਕਲਾ ਦੇ ਸੰਪਾਦਕ ਚਰਨਜੀਤ ਸਿੰਘ, ਦਲਜੀਤ ਸਿੰਘ ਸੈਣੀ, ਗੁਰਦੀਪ ਨਿੱਝਰ, ਹਰਭਜਨ ਸਿੰਘ ਖੈਹਰਾ, ਪੰਜਾਬ ਐਕਸਪ੍ਰੈਸ ਦੇ ਸੰਪਾਦਕ ਰਾਜਵੰਤ ਸਿੰਘ, ਦ ਪੰਜਾਬ ਦੇ ਸੰਪਾਦਕ ਮਨਜੀਤ ਬੋਪਾਰਾਏ, ਦ ਪੇਜ਼ ਦੇ ਸੰਪਾਦਕ ਹਰਬੀਰ ਕੰਗ, ਇੰਡੋ ਟਾਈਮਜ਼ ਦੇ ਸੰਪਾਦਕ ਤਸਵਿੰਦਰ ਸਿੰਘ, ਕਬੱਡੀ ਕਮੈਂਟੇਟਰ ਰਣਜੀਤ ਸਿੰਘ ਖੈਹਰਾ ਤੇ ਚਰਨਾਮਤ ਸਿੰਘ, ਵਿਦਵਾਨ ਰਜਿੰਦਰ ਸਿੰਘ ਗੱਬੀ, ਜੱਗਬਾਣੀ ਦੇ ਪੱਤਰਕਾਰ ਅਮਰਜੀਤ ਖੇਲਾ ਤੇ ਬਲਜੀਤ ਖੇਲਾ, ਪੰਜਾਬੀ ਟ੍ਰਿਬਿਊਨ ਦੇ ਪੱਤਰਕਾਰ ਤੇਜਸ਼ਦੀਪ ਸਿੰਘ, ਅਜੀਤ ਦੇ ਪੱਤਰਕਾਰ ਸਰਤਾਜ ਧੌਲ, ਗਾਇਕ ਵਿਨੇਪਾਲ ਬੁੱਟਰ, ਲੇਖਕ ਡਾ. ਅਮਰਜੀਤ ਟਾਂਡਾ, ਹਰਜਿੰਦਰ ਜੌਹਲ, ਮਲਵਿੰਦਰ ਪੰਧੇਰ, ਅੰਮ੍ਰਿਤਪਾਲ ਸਿੰਘ, ਬਲਦੇਵ ਸਿੰਘ ਧਾਲੀਵਾਲ, ਬਲਦੇਵ ਸਿੰਘ ਨਿੱਝਰ, ਹਰਪ੍ਰੀਤ ਸਿੰਘ, ਕ੍ਰਿਸ਼ਨ ਨਾਗੀਆ, ਮਹਿੰਦਰ ਸਿੰਘ ਕਾਹਲੋਂ, ਬਲਦੇਵ ਸਿੰਘ ਧਾਲੀਵਾਲ , ਨਿਰਮਲ ਸਿੰਘ, ਡਾ. ਪ੍ਰੀਤਇੰਦਰ ਗਰੇਵਾਲ, ਸ਼ਾਮ ਕੁਮਾਰ, ਚਿੱਤਰਕਾਰ ਸਵਰਨ ਬਰਨਾਲਾ, ਸ਼ਾਮਲ ਸਨ ।

ਇੰਪੀਰੀਅਲ ਕਾਲਜ ਆਫ਼ ਟ੍ਰੇਡਰਜ਼ ਦੇ ਡਾਇਰੈਕਟਰ ਬਿੱਕਰ ਸਿੰਘ ਬਰਾੜ, ਪ੍ਰਿੰਸੀਪਲ ਨਵਤੇਜ ਸਿੰਘ ਬੱਲ, ਉੱਘੇ ਸਨਅਤਕਾਰ ਅਮਰੀਕ ਸਿੰਘ ਥਾਂਦੀ ਨੇ ਆਪਣੇ ਕਰ ਕਮਲਾਂ ਨਾਲ਼ ਹਸਤੀਆਂ ਨੂੰ ਸਨਮਾਨਿਤ ਕੀਤਾ । ਇਸ ਮੌਕੇ ਤੇ ਐਸੋਸੀਏਸ਼ਨ ਮੈਂਬਰਾਂ ਸ਼ਮੀ ਜਲੰਧਰੀ, ਬਖਸ਼ਿੰਦਰ ਸਿੰਘ, ਜੌਹਰ ਗਰਗ, ਸੁਮਿਤ ਟੰਡਨ, ਜਗਤਾਰ ਸਿੰਘ ਨਾਗਰੀ, ਸੁਲੱਖਣ ਸਿੰਘ ਤੋਂ ਇਲਾਵਾ ਵਿਸ਼ੇਸ਼ ਮਹਿਮਾਨ ਸਰੂਪ ਸਿੰਘ ਜੌਹਲ, ਗੁਰਪ੍ਰੀਤ ਸਿੰਘ ਬੁੱਟਰ, ਰੁਪਿੰਦਰ ਸਿੰਘ, ਜਸਮਿੱਤਰ ਸਿੰਘ ਹਾਜ਼ਰ ਸਨ । ਸਟੇਜ ਸਕੱਤਰ ਗਿਆਨੀ ਸੰਤੋਖ ਸਿੰਘ ਦੀਆਂ ਰੋਚਕ ਗੱਲਾਂ ਨੇ ਚੰਗਾ ਸਮਾਂ ਬੰਨਿਆਂ । ਇਸ ਮੌਕੇ ‘ਤੇ ਸਨਮਾਨਿਤ ਹੋਣ ਵਾਲਿਆਂ ‘ਚ ਪੰਜਾਬੀ ਦੇ ਸਥਾਪਿਤ ਹਸਤਾਖਰਾਂ ਦੇ ਨਾਲ਼-ਨਾਲ਼ ਨਵੀਂ ਪੀੜ੍ਹੀ ਦੇ ਉੱਭਰ ਰਹੇ ਮਾਂ ਬੋਲੀ ਦੇ ਸੇਵਾਦਾਰਾਂ ਵੀ ਸ਼ਾਮਲ ਸਨ ਤਾਂ ਜੋ ਉਹ ਹੋਰ ਉਤਸ਼ਾਹ ਨਾਲ਼ ਮਾਂ ਬੋਲੀ ਦੀ ਸੇਵਾ ਕਰ ਸਕਣ । ਪ੍ਰੋਗਰਾਮ ਦੇ ਅਖੀਰ ‘ਚ ਐਸੋਸੀਏਸ਼ਨ ਦੇ ਸਕੱਤਰ ਤੇ ਕਈ ਵਰ੍ਹਿਆਂ ਤੋਂ ਆਸਟ੍ਰੇਲੀਆ ‘ਚ ਪੰਜਾਬੀ ਰੇਡੀਓ ਚਲਾ ਰਹੇ ਹਰਵਿੰਦਰ ਸਿੰਘ ਗਰਚਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ । ਜਿ਼ਕਰਯੋਗ ਹੈ ਕਿ ਐਸੋਸੀਏਸ਼ਨ ‘ਚ ਵੀ ਅਜਿਹੇ ਕਈ ਸਰਗਰਮ ਮੈਂਬਰ ਹਨ, ਜੋ ਕਿ ਵੱਖ ਵੱਖ ਢੰਗਾਂ ਨਾਲ਼ ਪੰਜਾਬੀਅਤ ਦੀ ਸੇਵਾ ਕਰ ਰਹੇ ਹਨ ਪਰ ਉਨ੍ਹਾਂ ਨੂੰ ਸਨਮਾਨ ਪੱਤਰ ਭੇਂਟ ਨਹੀਂ ਕੀਤੇ ਗਏ, ਕਿਉਂ ਜੋ ਪੰਜਾਬੀ ਕਲਚਰਲ ਐਸੋਸੀਏਸ਼ਨ, ਸਾਊਥ ਆਸਟ੍ਰੇਲੀਆ ਪਰਿਵਾਰ ਨੇ ਹੀ ਇਸ ਪ੍ਰੋਗਰਾਮ ਦੀ ਮੇਜ਼ਬਾਨੀ ਕੀਤੀ । ਇਸੇ ਸਵੇਰ ਨੂੰ ਸਿਡਨੀ ਨਿਵਾਸੀ ਚਿੱਤਰਕਾਰ ਸਵਰਨ ਬਰਨਾਲਾ ਦੀ ਚਿੱਤਰਕਾਰੀ ਦੀ ਪ੍ਰਦਰਸ਼ਨੀ ਵੀ ਐਸੋਸੀਏਸ਼ਨ ਦੁਆਰਾ ਆਯੋਜਿਤ ਕੀਤੀ ਗਈ । ਪੰਜਾਬੀ ਦਰਸ਼ਕਾਂ ਦੇ ਨਾਲ਼ ਨਾਲ਼ ਆਸਟ੍ਰੇਲੀਆ ਨਿਵਾਸੀਆਂ ਨੇ ਵੀ ਇਸ ਪ੍ਰਦਰਸ਼ਨੀ ਦਾ ਭਰਪੂਰ ਆਨੰਦ ਮਾਣਿਆ ।

ਰਿਸ਼ੀ ਗੁਲਾਟੀ
ਮੀਡੀਆ ਇੰਚਾਰਜ
ਪੰਜਾਬੀ ਕਲਚਰਲ ਐਸੋਸੀਏਸ਼ਨ, ਸਾਊਥ ਆਸਟ੍ਰੇਲੀਆ


  ਪੰਜਾਬੀ ਕਲਚਰਲ ਐਸੋਸੀਏਸ਼ਨ ਸਾਊਥ ਆਸਟ੍ਰੇਲੀਆ ਦੁਆਰਾ ਵਿਦੇਸ਼ਾਂ ‘ਚ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਸੰਬੰਧੀ ਸੈਮੀਨਾਰ ਦਾ ਆਯੋਜਨ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ
ਭੁਪਿੰਦਰਾ ਖਾਲਸਾ ਸਕੂਲ ਮੋਗਾ ਦੇ ਮੋਢੀ ਕੈਪਟਨ ਗੁਰਦਿੱਤ ਸਿੰਘ ਗਿੱਲ ਦੀ 101 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ
ਭਾਰਤੀ ਸਭਿਆਚਾਰਕ ਸਭਾ ਡੈਨਮਾਰਕ ਵੱਲੋ ਵਿਸਾਖੀ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ
"ਹਿੰਮਤਪੁਰਾ ਡੌਟ ਕੌਮ" ਸਚਮੁੱਚ ਹੀ ਵਿਸ਼ਵ ਦੇ ਪੰਜਾਬੀ ਅਖ਼ਬਾਰਾਂ ਦਾ ਖ਼ਜ਼ਾਨਾ - ਐੱਮ.ਪੀ. ਵਰਿੰਦਰ ਸ਼ਰਮਾ
ਮਨਦੀਪ ਖੁਰਮੀ
ਮਨਪ੍ਰੀਤ ਬਾਦਲ ਵਲੋਂ ਸਰਕਾਰ ਤੇ ਲਗਾਏ ਆਰੋਪ ਬੇਬੁਨਿਆਦ: ਸੇਵਾ ਸਿੰਘ ਸੇਖਵਾਂ
ਅਬਦੁਲ ਸਲਾਮ ਤਾਰੀ, ਕਾਦੀਆਂ
ਖ਼ੁਸ਼ੀਆਂ ਦਾ ਤਿਉਹਾਰ - ਵਿਸਾਖੀ
ਪਰਸ਼ੋਤਮ ਲਾਲ ਸਰੋਏ
ਰਾਜਾਂ ਦੀ ਬਿਹਤਰ ਤਰੱਕੀ ਲਈ ਸੰਘੀ ਢਾਂਚੇ ਨੂੰ ਅਪਨਾਉਣ ਦੀ ਲੋੜ-ਬਾਦਲ ਕੇਂਦਰ ਰਾਜਾਂ ਨੂੰ ਕੇਂਦਰੀ ਕਰਾਂ ਦਾ 50 ਫੀਸਦੀ ਹਿੱਸਾ ਦੇਵੇ-ਸੁਖਬੀਰ ਸਿੰਘ ਬਾਦਲ
ਹ: ਸ: ਗਰੇਵਾਲ, ਜ਼ਿਲਾ ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਰੂਪਨਗਰ
ਜਦੋ ਗਿੱਲ ਹਰਦੀਪ ਦੇ ਗੀਤਾਂ ਨੇ ਰੂਹਾਂ ਨਸਿ਼ਆ ਦਿੱਤੀਆਂ - ਪਿੰਡ ਹਿੰਮਤਪੁਰਾ ਵਿੱਚ ਫਿ਼ਲਮਾਇਆ ਗਿਆ ਗਿੱਲ ਹਰਦੀਪ ਦਾ ਅਖਾੜਾ
ਮਿੰਟੂ ਖੁਰਮੀ ਹਿੰਮਤਪੁਰਾ
ਕ੍ਰਿਆਸ਼ੀਲ ਤਕਨੀਕਾਂ ਰਾਹੀਂ ਸੰਚਾਰ ਹੁਨਰ ਦੀ ਸਿਖਲਾਈ
ਡਾ ਸ਼ਾਲੂ ਜਿੰਦਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਮਨਪ੍ਰੀਤ ਬਾਦਲ ਵਲੋਂ ਕਾਦੀਆਂ ਨੇੜੇ ਵਡੀ ਰੈਲੀ, ਕਿਹਾ ਪੰਜਾਬ ਤੋਂ ਲਾਲ ਬਤੀ ਕਲਚਰ ਖ਼ਤਮ ਕਰ ਦਿਆਂਗਾ ਕਾਦੀਆਂ 13 ਮਾਰਚ
ਅਬਦੁਲ ਸਲਾਮ ਤਾਰੀ, ਕਾਦੀਆਂ
ਸਰਬ ਸਾਂਝਾ ਤਿਉਹਾਰ - ਹੋਲੀ
ਪਰਸ਼ੋਤਮ ਲਾਲ ਸਰੋਏ
ਪਲੀ ਵੱਲੋਂ ਨੌਵਾਂ ‘ਅੰਤਰਰਾਸ਼ਟਰੀ ਮਾਂ ਬੋਲੀ ਦਿਨ’ ਸਮਾਗਮ
ਜਰਨੈਲ ਸਿੰਘ ਸੇਖਾ

ਕਿਰਪਾਨ ਦਾ ਮੁੱਦਾ:
ਕਿਧਰੇ ਆਲ਼ੇ-ਦੁਆਲ਼ੇ ਨਾਲ਼ ਵੈਰ ਨਾ ਸਹੇੜ ਬੈਠੀਏ!
ਕਿਧਰੇ ਫ਼ਰਾਂਸ ਵਾਂਗ ਦਸਤਾਰਾਂ ਹੀ ਨਾ ਗੁਆ ਬੈਠੀਏ!

ਇਕਬਾਲ ਰਾਮੂਵਾਲੀਆ, ਕੈਨਡਾ 

ਵਿਧਾਨ ਸਭਾ ਚੋਣਾਂ ਵਿੱਚ ਮਾਲਵਾ ’ਚੋਂ ਅਕਾਲੀ ਦਲ ਦਾ ਸੂਫੜਾ ਸਾਫ ਹੋਵੇਗਾ : ਕੇਵਲ ਸਿੰਘ ਢਿਲੋ
ਹਰੀਸ਼ ਗੋਇਲ
ਸਹੀ਼ਦ ਸਾਧੂ ਸਿੰਘ ਤਖਤੂਪੁਰਾ ਦੀ ਪਹਿਲੀ ਬਰਸੀ ‘ਤੇ ਸਰਕਾਰੀ ਜ਼ਬਰ ਖਿ਼ਲਾਫ ਫ਼ੈਸਲਾਕੁੰਨ ਸਘੰਰਸ਼ ਦਾ ਐਲਾਨ - ਪੰਜਾਬ ਭਰ ਤੋਂ ਪਹੁੰਚੇ ਇਨਕਲਾਬੀ ਜੁਝਾਰੂਆਂ ਦੇ ਇਕੱਠ ਨੇ ਦਿੱਤਾ ਕੁੱਝ ਕਰ ਦਿਖਾਉਣ ਦਾ ਸੰਕੇਤ
ਮਿੰਟੂ ਖੁਰਮੀਂ ਹਿੰਮਤਪੁਰਾ
ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਦਾ ਪਿਛੋਕੜ
ਹਰਬੀਰ ਸਿੰਘ ਭੰਵਰ
ਸਾਹਿਤਕਾਰ ਸਾਥੀ ਲੁਧਿਆਣਵੀ ਦੇ ਜਨਮ ਦਿਨ ਮੌਕੇ ਕਵੀ ਦਰਬਾਰ ਦਾ ਆਯੋਜਨ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਗੁਰੂ ਨਾਨਕ ਯੂਨੀਵਰਸਲ ਸੇਵਾ ਯੂ.ਕੇ. ਵੱਲੋਂ 'ਇੱਕ ਦਾਤਾ' ਸਮਾਗਮ ਦੌਰਾਨ ਵਿਸ਼ਵ ਸ਼ਾਂਤੀ, ਪਿਆਰ ਤੇ ਏਕਤਾ ਬਣਾਈ ਰੱਖਣ 'ਤੇ ਜ਼ੋਰ -'ਸਾਹਿਬ' ਮੈਗਜ਼ੀਨ ਦਾ 101ਵਾਂ ਅੰਕ ਰਿਲੀਜ਼ ਕੀਤਾ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਪੰਜਾਬ ਸਰਕਾਰ ਦੀਆਂ ਗਲਤੀਆਂ ਕਾਰਣ ਹੀ ਅੱਜ ਪੰਜਾਬ ਜੋ ਕਿ ਕਿਸੇ ਸਮੇਂ ਹਿੰਦੋਸਤਾਨ ਦਾ ਮਾਣ ਹੋਇਆ ਕਰਦਾ ਸੀ ਬਹੁਤ ਪਛੜ ਗਿਆ ਹੈ - ਸ੍ਰ .ਮਨਪ੍ਰੀਤ ਸਿੰਘ ਬਾਦਲ
ਹਰੀਸ਼ ਗੋਇਲ
ਬਾਦਲ ਸਰਕਾਰ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਪ ਹੀ ਖੁਰਦ ਬੁਰਦ ਕਰ ਰਹੀ ਹੈ - ਕਾਂਗਰਸੀ ਲੋਕ ਸਭਾ ਮੈਂਬਰ ਵਿਜੈਇੰਦਰ ਸਿੰਗਲਾ
ਰਾਕੇਸ਼ ਗੋਇਲ
ਇੰਡੀਅਨ ੳਵਰਸੀਜ ਕਾਗਰਸ ਨਾਰਵੇ ਵੱਲੋ ਅਹਿਮ ਮੀਟਿੰਗ ਕੀਤੀ ਗਈ
ਰੁਪਿੰਦਰ ਢਿੱਲੋ ਮੋਗਾ
ਪਿੰਡ ਢੁੱਪਈ ਵਿਚ ਨਰੇਗਾ ਸਕੀਮ ਦੇ ਤਹਿਤ ਸਫਾਈ ਅਭਿਆਨ ਸ਼ੁਰੂ
ਤਾਰੀ
ਸਾਊਥਾਲ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਕਵੀ ਦਰਬਾਰ ਦਾ ਆਯੋਜਨ ਮਨਦੀਪ ਖੁਰਮੀ ਹਿੰਮਤਪੁਰਾ ਨਾਰਵੀਜੀਅਨ ਫੋਜ ਦੇ ਅਧਿਕਾਰੀਆ ਨੇ ਗੁਰੂ ਘਰ ਲੀਅਰ ਨੂੰ ਸਿੱਖ ਲੜਕੇ ਲੜਕੀਆ ਨੂੰ ਫੌਜ 'ਚ ਭਰਤੀ ਹੋਣ ਸੰਬਧੀ ਜਾਣਕਾਰੀ ਦਿੱਤੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ

ਖ਼ੁਸ਼ੀਆਂ ਤੇ ਸ਼ਗਨਾਂ ਦਾ ਤਿਉਹਾਰ ਲੋਹੜੀ
ਪਰਸ਼ੋਤਮ ਲਾਲ ਸਰੋਏ, ਜਲੰਧਰ

ਕੀ ਲੋਹੜੀ ਮੌਸਮੀ, ਬ੍ਰਾਹਮਣੀ ਜਾਂ ਸਿੱਖ ਤਿਉਹਾਰ ਹੈ?
ਅਵਤਾਰ ਸਿੰਘ ਮਿਸ਼ਨਰੀ

ਮਾਤਾ ਗੁਜਰੀ ਪੰਜਾਬੀ ਸਕੂਲ ਦਰਾਮਨ ਨਾਰਵੇ ਵੱਲੋ  ਨਵੇ ਸਾਲ ਦੀ ਆਮਦ ਚ ਪ੍ਰੋਗਰਾਮ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ

ਸਰੀ,  ਕਨੇਡਾ, ਵਿਚ ਸ਼ਹੀਦੀ ਜੋੜ ਮੇਲੇ ਸਮੇਂ  “ਸਰਹਿੰਦ ਫਤਿਹ ਦਿਵਸ” ਨੂੰ ਸਮਰਪਿਤ ਕੰਧ ਚਿਤਰ ਦਾ ਉਦਘਾਟਨ
ਪ੍ਰੋ:ਗੁਰਵਿੰਦਰ ਸਿੰਘ ਧਾਲੀਵਾਲ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2011, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)