ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ

ਚੱਬੇਵਾਲ : ਲੜਕੀਆਂ ਦੇ ਸੁਨਹਿਰੇ  ਭਵਿੱਖ ਦੀ ਕਾਮਨਾ ਨਾਲ ਪੰਥ ਰਤਨ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਕਾਲਜ ਵਿਕਾਸ ਕੌਂਸਲ, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 'ਪ੍ਰਵਾਸੀ ਪੰਜਾਬੀ ਸਾਹਿਤ ਅਤੇ ਸਿਧਾਂਤ' ਵਿਸ਼ੇ 'ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਸੈਮੀਨਾਰ ਪ੍ਰਭਾਵਸ਼ਾਲੀ ਢੰਗ ਨਾਲ ਕਰਵਾਇਆ ਗਿਆ।

ਸੈਮੀਨਾਰ ਦੀ ਪ੍ਰਧਾਨਗੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉੱਪ-ਕੁਲਪਤੀ ਡਾ. ਐੱਸ. ਪੀ. ਸਿੰਘ ਨੇ ਕੀਤੀ। ਸੈਮੀਨਾਰ ਦੀ ਸ਼ੁਰੂਅਤ ਮੌਕੇ ਕਾਲਜ ਦੇ ਸਰਪ੍ਰਸਤ ਤੇ ਪ੍ਰਧਾਨ ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸਾਰਿਆਂ ਨੂੰ ਜੀ ਆਇਆਂ ਕਹਿ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡਾ. ਐੱਸ. ਪੀ. ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀ ਲੇਖਕਾਂ ਦੀ ਮਿਹਨਤ ਸਦਕਾ ਰਚਿਤ ਪ੍ਰਵਾਸੀ ਪੰਜਾਬੀ ਸਾਹਿਤ ਨੇ ਸਾਡੀ ਸਾਰੇ ਸੰਸਾਰ ਨਾਲ ਸਾਂਝ ਪੁਆਈ ਹੈ ਅਤੇ ਮਾਂ ਬੋਲੀ ਪੰਜਾਬੀ ਦੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।

ਇਸ ਮੌਕੇ ਡਾ. ਸੁਰਜੀਤ ਸਿੰਘ ਭੱਟੀ ਪ੍ਰਿੰਸੀਪਲ ਪੰਜਾਬੀ ਯੂਨੀਵਰਸਿਟੀ ਕਾਲਜ ਘਨੌਰ ਪਟਿਆਲਾ ਨੇ ਕੂੰਜੀਵਤ ਭਾਸ਼ਣ ਦਿੰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀ ਸਾਹਿਤ ਵਿੱਚ ਪ੍ਰਵਾਸੀ ਜੀਵਨ ਦਾ ਅਨੁਭਵ ਹੋਣਾ ਵੀ ਜ਼ਰੂਰੀ ਹੈ। ਡਾ. ਹਰਸਿਮਰਨ ਸਿੰਘ ਰੰਧਾਵਾ ਮੁਖੀ ਪੰਜਾਬੀ ਵਿਭਾਗ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਪ੍ਰਵਾਸੀ ਸਾਹਿਤ ਬਾਰੇ ਚਰਚਾ ਕਰਦਿਆਂ ਪਾਰਰਾਸ਼ਟਰੀ ਸਾਹਿਤ ਪ੍ਰੰਪਰਾ ਦੇ ਸੰਦਰਭ ਵਿਚ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸੈਮੀਨਾਰ 'ਚ ਪੁੱਜੇ ਵੱਖ-ਵੱਖ ਯੂਨੀਵਰਸਿਟੀਆਂ ਦੇ ਕਾਲਜਾਂ ਦੇ ਪ੍ਰੋਫੈਸਰ, ਵਿਦਵਾਨਾਂ ਅਤੇ ਪ੍ਰਵਾਸੀ ਪੰਜਾਬੀ ਸਾਹਿਤਕਾਰਾਂ ਵਿੱਚ ਕਹਾਣੀਕਾਰ ਜਰਨੈਲ ਸਿੰਘ ਕੈਨੇਡਾ , ਡਾ. ਮਨਜੀਤ ਸਿੰਘ ਛਾਬੜਾ ਲੁਧਿਆਣਾ, ਡਾ. ਬਲਜਿੰਦਰ ਨਸਰਾਲੀ ਜੰਮੂ ਯੂਨੀਵਰਸਿਟੀ, ਬੀਬੀ ਬਲਰਾਜ ਕੌਰ ਕਨੇਡਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪ੍ਰਿੰਸੀਪਲ ਡਾ. ਅਨੀਤਾ ਸਿੰਘ, ਡਾ. ਅਮਨਦੀਪ ਹੀਰਾ, ਡਾ. ਮਨਜੀਤ ਕੌਰ, ਡਾ. ਸੁਮਨ ਲਤਾ, ਪ੍ਰੋਫੈਸਰ ਉਪਿੰਦਰ ਸਿੰਘ, ਡਾ.ਪਰਮਿੰਦਰ ਸਿੰਘ ਤੱਗੜ, ਡਾ.ਰੁਪਿੰਦਰਜੀਤ ਗਿੱਲ, ਪ੍ਰੋਫੈਸਰ ਪਰਮਿੰਦਰ ਕੌਰ, ਡਾ. ਮਨਦੀਪ ਕੌਰ, ਡਾ.ਇੰਦਰਜੀਤ ਕੌਰ, ਡਾ.ਕੁਲਦੀਪ ਸਿੰਘ, ਡਾ.ਜਗਵੀਰ ਕੌਰ , ਡਾ. ਸੁਖਵੀਰ ਕੌਰ, ਡਾ.ਕਮਲਜੀਤ ਕੌਰ, ਡਾ.ਕੁਲਵੰਤ ਸਿੰਘ ਰਾਣਾ, ਡਾ.ਮਿਨਾਕਸ਼ੀ ਰਠੌਰ, ਡਾ.ਰਜਵਿੰਦਰ ਕੌਰ, ਜੀਤ ਸਿੰਘ ਆਦਿ ਵੱਲੋਂ ਪ੍ਰਭਾਵਸ਼ਾਲੀ ਖੋਜ ਪੱਤਰ ਪੜ੍ਹੇ ਗਏ।

ਮੰਚ ਸਕੱਤਰ ਦੇ ਫਰਜ ਡਾ. ਅਮਨਦੀਪ ਹੀਰਾ ਨੇ ਬਾਖੂਬੀ ਨਿਭਾਏ। ਅੰਤ ਵਿੱਚ ਪ੍ਰਿੰਸੀਪਲ ਡਾ. ਅਨੀਤਾ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ। ਸਮੁੱਚੇ ਸੈਮੀਨਾਰ ਦੌਰਾਨ ਪੜ੍ਹੇ ਗਏ ਪਰਚਿਆਂ ਵਿਚੋਂ ਜੋ ਗੱਲ ਨਿੱਖਰ ਕੇ ਸਾਹਮਣੇ ਆਈ, ਮੁਤਾਬਕ ਪ੍ਰਵਾਸੀ ਪੰਜਾਬੀ ਲੋਕਾਂ ਨੇ ਬੇਸ਼ਕ ਦੁਨੀਆਂ ਦੇ ਜਿਸ ਮੁਲਕ ਵਿਚ ਵੀ ਵਾਸ ਕੀਤਾ ਓਥੇ ਪੰਜਾਬੀ ਅਤੇ ਪੰਜਾਬੀਅਤ ਦੇ ਝੰਡੇ ਗੱਡੇ ਹਨ ਅਤੇ ਪ੍ਰਵਾਸੀ ਪੰਜਾਬੀ ਸਾਹਿਤਕਾਰਾਂ ਨੇ ਪੰਜਾਬ ਦੀ ਮਿੱਟੀ ਦੀ ਖੁਸ਼ਬੋ ਨੂੰ ਜਿੱਥੇ ਆਪਣੇ ਸਾਹਿਤਕ ਬਿਰਤਾਂਤ ਦਾ ਹਿੱਸਾ ਮੰਨਿਆਂ ਹੈ ਓਥੇ ਗਲੋਬਲੀ ਮਸਲੇ ਵੀ ਪ੍ਰਵਾਸੀ ਪੰਜਾਬੀ ਸਾਹਿਤ ਦਾ ਹਿੱਸਾ ਬਣੇ ਹਨ।

ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਸੰਪਰਕ 95017-66644

 

   

 
   

       

2011 ਦੇ ਲੇਖ

ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)