ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi।com  ਸ਼ਬਦ ਭਾਲ

   ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi

ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ

 

ਇਸ ਵਾਰੀ ਸੱਭ ਤੋਂ ਵੱਧ 36 ਦਿਨ ਪੰਜਾਬੀਆਂ ਨੂੰ ਚੋਣ ਨਤੀਜੇ ਦਾ ਇੰਤਜ਼ਾਰ ਕਰਨਾ ਪਿਆ ਏ। ਇਸ ਤੋਂ ਪਹਿਲਾਂ 1997 ਵਿੱਚ 7 ਫਰਵਰੀ ਨੂੰ ਚੋਣਾਂ ਹੋਈਆਂ ਸਨ ਅਤੇ ਗਿਣਤੀ 9 ਫਰਵਰੀ ਨੂੰ ਹੀ ਹੋ ਗਈ ਸੀ। ਸਨ 2002 ਵਿੱਚ 13 ਫਰਵਰੀ ਨੂੰ ਵੋਟਾਂ ਪਈਆਂ ਅਤੇ ਮੁਖ ਮੰਤਰੀ ਦਾ ਪਤਾ 24 ਫਰਵਰੀ ਦੇ ਨਤੀਜਿਆਂ ਨਾਲ ਹੀ ਸਾਹਮਣੇ ਆ ਗਿਆ ਸੀ। ਪਿਛਲੀਆਂ 2007 ਦੀਆਂ ਚੋਣਾਂ ਮੌਕੇ 13 ਫਰਵਰੀ ਦੀ ਪੋਲਿੰਗ ਮਗਰੋਂ 27 ਫਰਵਰੀ ਤੱਕ ਹੀ ਨਤੀਜਿਆਂ ਦੀ ਉਡੀਕ ਕਰਨੀ ਪਈ ਸੀ।

ਪਰ ਇਸ ਵਾਰੀ ਬਹੁਤਾ ਸਮਾਂ ਲੱਗਣ ਕਰਕੇ ਬਹੁਤ ਸਾਰੇ ਕੰਮ ਵੀ ਪ੍ਰਭਾਵਿਤ ਹੋਏ ਹਨ। ਅੱਜ 30 ਜਨਵਰੀ ਤੋਂ ਮਸ਼ੀਨਾਂ ਵਿੱਚ ਬੰਦ ਪੰਜਾਬ ਦਾ ਅਗਲਾ ਮੁੱਖ ਮੰਤਰੀ ਕੁੱਝ ਹੀ ਘੰਟਿਆਂ ਬਾਅਦ ਬਾਹਰ ਆ ਰਿਹਾ ਏ। ਲੰਮੀ ਉਡੀਕ ਨੇ ਰਾਜਨੀਤਕ ਨੇਤਾਵਾਂ ਦੇ ਸਾਹ ਸੂਤੀ ਰੱਖੇ ਹਨ। ਉਹਨਾਂ ਨੇ ਵੱਖ ਵੱਖ ਥਾਵਾਂ ‘ਤੇ ਜਾ ਕੇ ਸੁੱਖਾਂ ਸੁੱਖੀਆਂ ਅਤੇ ਨਤ-ਮਸਤਕ ਹੋਏ ਹਨ। ਪਰ ਉਹ ਸ਼ਾਇਦ ਇਹ ਗੱਲ ਭੁੱਲੇ ਰਹੇ ਸਨ ਕਿ ਜੋ ਲੋਕ ਫ਼ੈਸਲਾ 30 ਜਨਵਰੀ ਨੂੰ ਹੋ ਚੁੱਕਿਆ ਏ ਉਸ ਨੂੰ ਇਹਨਾਂ ਸੁੱਖਣਾ ਨਾਲ ਬਦਲਿਆ ਨਹੀਂ ਜਾ ਸਕਦਾ। ਪਰ ਫਿਰ ਵੀ 9 ਮਹੀਨੇ ਹਰੇਕ ਹੀ ਮੁੰਡੇ ਦੀ ਮਾਂ ਵਾਲੀ ਗੱਲ ਵਾਂਗ, ਇਹਨਾਂ ਨੇ ਜਿੱਤਾਂ ਦੇ ਦਾਅਵੇ ਬਰਕਰਾਰ ਰੱਖੇ ਹਨ। ਹੁਣ ਤੱਕ ਦੇ ਪੰਜਾਬ ਇਤਿਹਾਸ ਵਿੱਚ ਕਾਂਗਰਸ ਪਾਰਟੀ ਨੇ ਸਭ ਤੋਂ ਵੱਧ 37 ਸਾਲ 25 ਦਿਨ ਰਾਜ ਕੀਤਾ ਹੈ। ਏਸੇ ਹੀ ਪਰਾਟੀ ਦੇ ਡਾਕਟਰ ਗੋਪੀ ਚੰਦ ਭਾਰਗਵ ਨੇ ਸੱਭ ਤੋਂ ਘੱਟ ਸਿਰਫ਼ 16 ਦਿਨ ਮੁੱਖ ਮੰਤਰੀ ਵਜੋਂ 21 ਜੂਨ 1964 ਤੋਂ 6 ਜੁਲਾਈ 1964 ਤੱਕ ਬਿਤਾਏ ਹਨ। ਜਦੋਂ ਕਿ ਪ੍ਰਤਾਪ ਸਿੰਘ ਕੈਰੋਂ ਨੇ ਲਗਾਤਾਰ ਸਭ ਤੋਂ ਵੱਧ ਸਮਾਂ 23 ਜਨਵਰੀ 1956 ਤੋਂ 21 ਜੂਨ 1964 ਤੱਕ 8 ਸਾਲ 5 ਮਹੀਨੇ ਮੁੱਖ ਮੰਤਰੀ ਵਜੋਂ ਕਾਰਜ ਕੀਤਾ ਹੈ। ਗਿਆਨੀ ਜ਼ੈਲ ਸਿੰਘ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕ੍ਰਮਵਾਰ 5 ਸਾਲ ਇੱਕ ਮਹੀਨਾ 4 ਦਿਨ ਅਤੇ 5 ਸਾਲ 3 ਦਿਨ ਮੁੱਖ ਮੰਤਰੀ ਦੀ ਕੁਰਸੀ ਦਾ ਨਿੱਘ ਮਾਣਿਆਂ ਹੈ।

ਅਕਾਲੀ ਪਾਰਟੀ ਨੇ ਕੁੱਲ ਮਿਲਾਕੇ 18 ਸਾਲ 3 ਮਹੀਨੇ 21 ਦਿਨ ਰਾਜ ਕਰਿਆ ਹੈ। ਦੂਜੇ ਸ਼ਬਦਾਂ ਵਿੱਚ ਇਹ ਵੀ ਕਹਿ ਸਕਦੇ ਹਾਂ ਕਿ ਕਾਂਗਰਸ ਨਾਲੋਂ ਅੱਧਾ ਸਮਾਂ ਹੀ ਰਾਜ ਕੀਤਾ ਹੈ। ਜਸਟਿਸ ਗੁਰਨਾਮ ਸਿੰਘ ਨੇ ਸਭ ਤੋਂ ਘੱਟ ਸਮਾਂ ਸਿਰਫ਼ 8 ਮਹੀਨੇ 22 ਦਿਨ, 8 ਮਾਰਚ 1967 ਤੋਂ 23 ਨਵੰਬਰ 1967 ਤੱਕ ਮੁੱਖ ਮੰਤਰੀ ਵਜੋਂ ਕੁਰਸੀ ਸੰਭਾਲੀ ਹੈ। ਅਕਾਲੀ ਪਾਰਟੀ ਦੇ ਪ੍ਰਕਾਸ਼ ਸਿੰਘ ਬਾਦਲ ਹੀ ਅਜਿਹੇ ਪਹਿਲੇ ਮੁੱਖ ਮੰਤਰੀ ਅਖਵਾਏ ਹਨ ਜਿੰਨ੍ਹਾਂ ਨੇ ਪਹਿਲੀ ਵਾਰ 5 ਸਾਲ 17 ਦਿਨ, 12 ਫਰਵਰੀ 1997 ਤੋਂ 26 ਫਰਵਰੀ 2002 ਤੱਕ ਪੂਰੇ ਕੀਤੇ ਹਨ। ਹੁਣ ਦੂਜੀ ਪਾਰੀ ਵਿੱਚ ਵੀ ਚੋਣ ਨਤੀਜਿਆਂ ਵਾਲੇ ਦਿਨ ਤੱਕ ਉਹ 5 ਸਾਲ 7 ਦਿਨ ਮੁੱਖ ਮੰਤਰੀ ਵਜੋਂ ਬਿਤਾ ਚੁੱਕੇ ਹਨ। ਕੁੱਲ ਮਿਲਾਕੇ ਪੰਜਾਬ ਦੇ ਸਾਰੇ ਮੁੱਖ ਮੰਤਰੀਆਂ ਨਾਲੋਂ ਵੱਧ ਸਮਾਂ 13 ਸਾਲ 11 ਮਹੀਨੇ 15 ਦਿਨ ਪ੍ਰਕਾਸ਼ ਸਿੰਘ ਬਾਦਲ ਹੀ ਰਾਜ ਗੱਦੀ ‘ਤੇ ਰਹੇ ਹਨ। ਪੰਜਾਬ ਵਿੱਚ 9 ਸਾਲ 5 ਮਹੀਨੇ 6 ਦਿਨ ਰਾਸ਼ਟਰਪਤੀ ਰਾਜ ਵੀ ਰਿਹਾ ਏ। ਜਿਸ ਵਿੱਚ ਸਭ ਤੋਂ ਘੱਟ ਸਮਾਂ 30 ਅਪ੍ਰੈਲ 1977 ਤੋਂ 20 ਜੂਨ 1977 ਤੱਕ ਸਿਰਫ਼ 51 ਦਿਨ ਦਾ ਹੈ। ਸਭ ਤੋਂ ਵੱਧ ਸਮਾਂ ਰਾਸ਼ਟਰਪਤੀ ਰਾਜ 11 ਜੂਨ 1987 ਤੋਂ 25 ਫਰਵਰੀ 1992 ਤੱਕ 4 ਸਾਲ 8 ਮਹੀਨੇ 13 ਦਿਨ ਰਿਹਾ ਏ।

ਕਾਂਗਰਸ ਪਾਰਟੀ ਨੇ ਹੁਣ ਤੱਕ 11 ਮੁੱਖ ਮੰਤਰੀ ਅਜ਼ਮਾਏ ਹਨ। ਜਿੰਨ੍ਹਾਂ ਵਿੱਚ ਡਾਕਟਰ ਗੋਪੀ ਚੰਦ ਭਾਰਗਵ, ਭੀਮ ਸੈਨ ਸੱਚਰ, ਪ੍ਰਤਾਪ ਸਿੰਘ ਕੈਰੋਂ, ਰਾਮ ਕਿਸ਼ਨ, ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ, ਗਿਆਨੀ ਜੈਲ ਸਿੰਘ, ਦਰਬਾਰਾ ਸਿੰਘ, ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਾਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਅ ਸ਼ਾਮਲ ਹਨ। ਜਦੋਂ ਕਿ ਅਕਾਲੀ ਪਾਰਟੀ ਨੇ ਸਿਰਫ਼ ਚਾਰ ਹੀ ਮੁੱਖ ਬਣਾਏ ਹਨ; ਜਸਟਿਸ ਗੁਰਨਾਮ ਸਿੰਘ, ਲਛਮਣ ਸਿੰਘ ਗਿੱਲ, ਸੁਰਜੀਤ ਸਿੰਘ ਬਰਨਾਲਾ ਅਤੇ ਪ੍ਰਕਾਸ਼ ਸਿੰਘ ਬਾਦਲ। ਪੰਜਾਬ ਦੇ ਪਹਿਲੇ ਮੁੱਖ ਮੰਤਰੀ 1946 ਵਿੱਚ ਖਿਜਰ ਹਯਾਤ ਖਾਂ ਬਣੇ ਸਨ। ਜਦੋਂ ਕਿ ਪੰਜਾਬ ਵਿੱਚ ਆਜ਼ਾਦ ਭਾਰਤ ਦੇ ਪਹਿਲੇ ਮੁੱਖ ਮੰਤਰੀ ਗੋਪੀ ਚੰਦ ਭਾਰਗਵ ਬਣੇ ਅਤੇ ਉਹ 15 ਅਗਸਤ 1947 ਤੋਂ 13 ਅਪਰੈਲ 1949 ਤਕ ਇਸ ਅਹੁਦੇ ’ਤੇ ਰਹੇ। ਲਛਮਣ ਸਿੰਘ ਗਿੱਲ ਭਾਵੇਂ ਅਕਾਲੀ ਪਾਰਟੀ ਦੀ ਟਿਕਟ ‘ਤੇ ਚੋਣ ਜਿੱਤੇ ਸਨ, ਪਰ ਮਗਰੋਂ ਕਾਂਗਰਸ ਦੀ ਹਮਾਇਤ ਲੈਂਦਿਆਂ ਮੁੱਖ ਮੰਤਰੀ ਦੀ ਕੁਰਸੀ ਹਥਿਆ ਲਈ ਸੀ।

ਭਾਰਤ ਵਿੱਚ ਪਹਿਲੀ ਗੈਰ-ਕਾਂਗਰਸੀ ਸਰਕਾਰ ਅਕਾਲੀ ਦਲ ਦੇ ਸਹਿਯੋਗ ਨਾਲ ਗਿਆਨ ਸਿੰਘ ਰਾੜੇਵਾਲਾ ਨੇ ਪੈਪਸੂ ਸਟੇਟ ਵਿੱਚ ਬਣਾਈ। ਪਰ ਇਹ 4 ਮਾਰਚ 1953 ਨੂੰ ਅਕਾਲੀ ਮੁੱਖ ਮੰਤਰੀ ਗਿਆਨ ਸਿੰਘ ਰਾੜੇਵਾਲਾ ਦੀ ਚੋਣ ਰੱਦ ਹੋਣ ਕਾਰਣ 5 ਮਾਰਚ ਨੂੰ ਰਾਸ਼ਟਰਪਤੀ ਰਾਜ ਲਾਗੂ ਹੋ ਗਿਆ ਸਾਂਝੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ 23 ਜਨਵਰੀ 1956 ਨੂੰ ਪ੍ਰਤਾਪ ਸਿੰਘ ਕੈਰੋਂ ਬਣੇ। ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਖਵਾਈ ਹੈ। ਇਸ ਤੋਂ ਇਲਾਵਾ ਸਾਹਿਤਕਾਰ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ, ਗਿਆਨੀ ਜੈਲ ਸਿੰਘ ਅਤੇ ਇੱਕ ਵਾਰ ਕਮਿਊਨਿਸਟ ਪਾਰਟੀ ਦੇ ਰਾਮ ਕਿਸ਼ਨ ਵੀ ਮੁੱਖ ਮੰਤਰੀ ਬਣੇ ਹਨ।

ਪਹਿਲੀ ਮਾਰਚ 2007 ਤੋਂ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਦੇ ਅਹੁਦੇ ’ਤੇ ਬਿਰਾਜਮਾਨ ਹਨ। ਅੱਜ ਕੁੱਝ ਹੀ ਸਮੇ ਤੱਕ ਪਤਾ ਲੱਗਣ ਵਾਲਾ ਹੈ ਕਿ ਵੋਟਰਾਂ ਨੇ ਕਿਸ ਨੂੰ ਮੁੱਖ ਮੰਤਰੀ ਬਣਾਇਆ ਹੈ ? ਜੋ 30 ਜਨਵਰੀ ਤੋਂ ਹੀ ਮਸ਼ੀਨਾਂ ਵਿੱਚ ਬੰਦ ਪਿਆ ਹੈ। ਇਸ ਵਾਰੀ ਚੋਣਾਂ ਦੌਰਾਂਨ ਕਾਫੀ ਸੁਧਾਰ ਵੇਖਣ ਨੂੰ ਮਿਲੇ ਹਨ। ਪਰ ਚੋਣਾਂ ਸਮੇ ਅਜੇ ਹੋਰ ਲੋੜ ਹੈ ਚੌਕਸੀ ਦੀ, ਚੋਣ ਪ੍ਰਣਾਲੀ ਦੇ ਸੁਧਾਰ ਦੀ , ਕੁੱਝ ਹੋਰ ਗੱਲਾਂ ਵੀ ਬਹੁਤ ਧਿਆਂਨ ਮੰਗਦੀਆਂ ਹਨ,ਅਤੇ ਨਿਗਰਾਨੀ ਵੀ। ਇਸ ਵਾਸਤੇ ਸਿਖਿਆ ਦਾ ਵਿਕਾਸ ਬਹੁਤ ਜਰੂਰੀ ਹੈ। ਜੋ ਸਮੇ ਦੀਆਂ ਸਰਕਾਰਾਂ ਨਹੀਂ ਚਾਹੁੰਦੀਆਂ। ਕਿਓਂ ਕਿ ਇਹ ਗੱਲ ਉਹਨਾ ਦੇ ਮੇਚੇ ਨਹੀਂ ਬੈਠਦੀ।

ਰਣਜੀਤ ਸਿੰਘ ਪ੍ਰੀਤ
ਭਗਤਾ-151206 (ਬਠਿੰਡਾ)
ਮੁਬਾਇਲ ਸੰਪਰਕ;98157-07232


       

2011 ਦੇ ਲੇਖ

ਲਓ ਜੀ ਸੰਭਾਲੋ ਦਿਲ ਖੁੱਲ੍ਹ ਰਹੀ ਏ ਅੱਜ ਪੋਟਲੀ, ਬਣ ਰਿਹਾ ਏ ਮੁਖ ਮੰਤਰੀ
ਰਣਜੀਤ ਸਿੰਘ ਪ੍ਰੀਤ
‘ਦਲਿਤਾਂ ਦਾ ਉੱਥਾਨ : ਸਵਾਮੀ ਵਿਵੇਕਾ ਨੰਦ ਦੇ ਨਜ਼ਰੀਏ ਤੋਂ’ ਵਿਸ਼ੇ ਤੇ ਸੈਮੀਨਾਰ-ਕਮ-ਵਰਕਸ਼ਾਪ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ (ਪੰਜਾਬੀ ਯੂਨੀਵਰਸਿਟੀ ਪਟਿਆਲਾ)
ਪੰਜਾਬ ਦੀ ਖੁਸ਼ਹਾਲੀ ਲਈ ਜ਼ਰੂਰੀ ਹੈ ਮਾਂ-ਬੋਲੀ ਪੰਜਾਬੀ ਨਾਲ ਮੋਹ
ਹਰਬੀਰ ਸਿੰਘ ਭੰਵਰ
ਓਲੰਪਿਕ ਕੁਆਲੀਫ਼ਾਇੰਗ ਹਾਕੀ ਟੂਰਨਾਂਮੈਂਟ
ਰਣਜੀਤ ਸਿੰਘ ਪ੍ਰੀਤ
ਪੰਜਾਬੀ ਲੇਖਕ ਮੰਚ ਵਲੋਂ ਵਿੱਛੜੇ ਸਾਹਿਤਕਾਰਾਂ ਨੂੰ ਸ਼ਰਧਾਂਜਲੀ
ਜਰਨੈਲ ਸਿੰਘ ਆਰਟਿਸਟ, ਕਨੇਡਾ
ਨਕੋਦਰੀਏ ਨੇ ਰਲ-ਮਿਲਕੇ ਮਨਾਈ ਲੋਹੜੀ ਨਾਈਟ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਚੱਬੇਵਾਲੀਆਂ ਨੇ ਕੀਤਾ ਜਨਾਬ ਅਫ਼ਜ਼ਲ ਸਾਹਿਰ ਦਾ ਟੋਰਾਂਟੋ ‘ਚ ਨਿੱਘਾ ਸੁਆਗਤ ਅਤੇ ਸਨਮਾਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਪੰਜਾਬੀ ਯੂਨੀਵਰਸਿਟੀ ਵਿਖੇ 28ਵੀਂ ਤਿੰਨ ਰੋਜ਼ਾ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ, ਜੈਤੋ
ਸ੍ਰੀ ਗੁਰੂ ਹਰਿ ਰਾਇ ਸਾਹਿਬ ਕਾਲਜ ਫਾਰ ਵਿਮੈੱਨ ਹਰੀਆਂ ਵੇਲਾਂ ਚੱਬੇਵਾਲ ਵਿਖੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਯੂਨੀਵਰਸਿਟੀ ਕਾਲਜ ਜੈਤੋ
ਨੈਤਿਕਤਾ ਦੇ ਆਧਾਰ 'ਤੇ ਫੇਸਬੁੱਕ ਵਰਤੋਂਕਾਰਾਂ ਲਈ ਅਸੂਲ, ਨਿਯਮ ਤੇ ਸੁਝਾਅ
ਕੀ ਫੇਸਬੁੱਕ ਸਿਰਫ਼ ਕੁੜੀਆਂ ਲਈ ਬਣੀ ਹੈ?

ਹਰਦੀਪ ਮਾਨ ਜਮਸ਼ੇਰ, ਅਸਟਰੀਆ
ਭਾਰਤੀ ਸਿਆਸੀ ਪਾਰਟੀਆਂ ਵਿੱਚ ਤਾਨਾਸ਼ਾਹੀ – ਇਹ ਕਿਹੋ ਜਿਹਾ ਲੋਕਤੰਤਰ ? ਸੁਰਿੰਦਰ ਭਾਰਤੀ, ਮੋਹਾਲੀ (ਪੰਜਾਬ) ਇਹ ਤਿਕੋਨੀ ਕ੍ਰਿਕਟ ਲੜੀ 5 ਫਰਵਰੀ ਤੋਂ ਸ਼ੁਰੂ ਹੋਣੀ ਹੈ
ਬਹੁਤ ਦਿਲਚਸਪ ਰਹੀ ਹੈ ਤਿਕੋਨੀ ਸੀ ਬੀ ਸੀਰੀਜ਼
ਰਣਜੀਤ ਸਿੰਘ ਪ੍ਰੀਤ
ਯੂ. ਜੀ. ਸੀ. ਸੈਂਟਰ ਫ਼ਾਰ ਐਡਵਾਂਸ ਸਟੱਡੀਜ਼ ਵੱਲੋਂ ਸਬਾਲਟਰਨ, ਡਾਇਸਪੋਰਾ ਅਤੇ ਪੰਜਾਬੀ ਨਾਰੀ ਸਾਹਿਤ ਬਾਰੇ ਪੰਜ ਰੋਜ਼ਾ ਸੈਮੀਨਾਰ ਹੋਇਆ
ਡਾ. ਪਰਮਿੰਦਰ ਸਿੰਘ ਤੱਗੜ
ਬਹੁਤ ਉਤਰਾਅ – ਚੜਾਅ ਵਾਲਾ ਰਿਹਾ ਹੈ ਪੰਜਾਬ ਦਾ ਚੋਣ ਇਤਿਹਾਸ
ਰਣਜੀਤ ਸਿੰਘ ਪ੍ਰੀਤ
ਕੌੜਾ ਸੱਚ –ਕੀ ਤੁਸੀਂ ਇਸ ਨੂੰ ਪੜ੍ਹਨਾ ਚਾਹੋਗੇ?
ਕੁਲਵਿੰਦਰ ਸਿੰਘ ਵਾਲੀਆ, ਪੀਪਲਜ਼ ਪਾਰਟੀ ਆਫ ਪੰਜਾਬ
ਯਾਦਗਾਰੀ ਰਿਹਾ ਪੰਜਾਬ ਯੂਨੀਵਰਸਿਟੀ ’ਚ ‘ਸਿੱਖ ਸੰਦਰਭ ਵਿਚ ਔਰਤ ਤੇ ਦਲਿਤ’ ਸਬੰਧੀ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ
ਅਸੀਂ ਪੰਜਾਬ ਨੂੰ ਕੈਲੀਫੋਰਨੀਆ ਨਹੀਂ ਪੰਜਾਬ ਬਣਾਉਣਾ ਚਾਹੁੰਦੇ ਹਾਂ: ਭਗਵੰਤ ਮਾਨ
ਖੁਸ਼ਪ੍ਰੀਤ ਸਿੰਘ ਸੁਨਮ, ਅਸਟ੍ਰੇਲੀਆ
ਪਿੰਡ ਧੌਲਾ ਵਿਚ ਸਦੀਕ ਦੀ ਹੋਈ ਬੱਲੇ-ਬੱਲੇ
ਨਰੇਸ਼ ਗਰਗ
ਕਲਾਕਾਰ ਲੇਖਕ ਮੰਚ (ਕਲਮ) ਵਲੋਂ ਸਫ਼ਰਨਾਮਾਕਾਰ ਸ: ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਦੀ ਕੀਤੀ ਗਈ ਘੁੰਡ ਚੁਕਾਈ...
ਕੁਲਜੀਤ ਸਿੰਘ ਜੰਜੂਆ, ਕਨੇਡਾ
ਹਲਕਾ ਭਦੌੜ ਦੇ ਉਮੀਦਵਾਰ ਦਰਬਾਰਾ ਸਿੰਘ ਗੁਰੂ ਦੀ ਚੋਣ ਰੈਲੀ ਦੌਰਾਨ ਵਿਸ਼ੇਸ ਤੌਰ ਤੇ ਪੁੱਜੇ ਮੁੱਖ ਮੰਤਰੀ ਪ੍ਰਕਾ ਸਿੰਘ ਬਾਦਲ
ਹਰੀਸ਼ ਗੋਇਲ ਮੇਸੀ
,
ਤਪਾ ਮੰਡੀ
ਇੰਗਲੈਂਡ, ਵੈਸਟ ਇੰਡੀਜ਼ ਦੀਆਂ ਜਿੱਤਾਂ ਦਾ ਰੰਗ ਪਿਆ ਫਿੱਕਾ - ਭਾਰਤੀ ਸ਼ੇਰ ਹੋਏ ਚਾਰੋਂ ਖ਼ਾਨੇ ਚਿੱਤ
ਰਣਜੀਤ ਸਿੰਘ ਪ੍ਰੀਤ
7 ਜਨਵਰੀ ਬਰਸੀ’ਤੇ
ਕਰਾਰੀ ਹਿੱਟ ਦਾ ਕਰਾਰਾ ਹਿੱਟਰ ਸੀ ਸੁਰਜੀਤ ਸਿੰਘ
ਰਣਜੀਤ ਸਿੰਘ ਪ੍ਰੀਤ
ਸੱਤ ਰੋਜ਼ਾ ਦਸਤਾਰ ਸਿਖਲਾਈ ਕੈਂਪ ਸੰਪਨ, ਦਸਤਾਰ ਮੁਕਾਬਲੇ ਕਰਵਾਏ ਗਏ
ਕੁਲਜੀਤ ਸਿੰਘ ਜੰਜੂਆ, ਟਰਾਂਟੋ
ਤਰਾਨਬੀ ਕੋਲਾਵਰੀ ਗੀਤ ਦਾ ਰਾਜਨੀਤਕਾਂ ਨੂੰ ਵੀ ਚੜ੍ਹਿਆ ਬੁਖ਼ਾਰ
ਕੁਲਜੀਤ ਸਿੰਘ ਜੰਜੂਆ, ਟਰਾਂਟੋ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2012, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)