ਸਨਿੱਚਰਵਾਰ, 04 ਜਨਵਰੀ 2025 ਸਮਾ 10:12:53 ਸ਼ਾਮ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਚੋਣਾਂ ਦਾ ਮਹਾਂ ਸੰਗਰਾਮ - ਮੋਗਾ ਜਿਮਨੀ ਚੋਣ
ਮੋਗਾ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ

bhawandeep-purba

moga1
 
ਜਿਸ ਦਿਨ ਕਾਂਗਰਸੀ ਵਿਧਾਇਕ ਸ੍ਰੀ ਜੋਗਿੰਦਰਪਾਲ ਜੈਨ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਅਕਾਲੀ ਦਲ ਬਾਦਲ ਵਿਚ ਸ਼ਾਮਲ ਹੋਏ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਮੋਗਾ ਜਿਮਨੀ ਚੋਣ ਲਈ ਜੋਗਿੰਦਰਪਾਲ ਜੈਨ ਨੂੰ ਅਕਾਲੀ ਦਲ ਬਾਦਲ ਦੀ ਟਿਕਟ ਦੇਣ ਦਾ ਐਲਾਨ ਕੀਤਾ ਗਿਆ ਉਸ ਦਿਨ ਤੋਂ ਹੀ ਮੋਗਾ ਹਲਕੇ ਅੰਦਰ ਸਿਆਸੀ ਜੰਗ ਸ਼ੁਰੂ ਹੋ ਗਈ। ਦੇਖਦੇ ਹੀ ਦੇਖਦੇ ਮੋਗਾ ਜਿਮਨੀ ਚੋਣ, ਚੋਣਾਂ ਦਾ ਮਹਾਂ ਸੰਗਰਾਮ ਬਣ ਗਈ। ਮੋਗਾ ਹਲਕਾ ਪੰਜਾਬ ਦੀ ਰਾਜਧਾਨੀ ਜਾਪਣ ਲੱਗ ਪਿਆ।
ਮੋਗਾ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੇ ਆਪਣੀ ਮਸ਼ੀਨਰੀ ਸਮੇਤ ਮੋਗਾ ਹਲਕੇ ਵਿਚ ਡੇਰੇ ਲਾ ਲਏ। ਚਾਹੇ ਦੋਵੇਂ ਪ੍ਰਮੁੱਖ ਪਾਰਟੀਆਂ ਨੂੰ ਟਿਕਟ ਦੀ ਦਾਅਵੇਦਾਰੀ ਨੂੰ ਲੈ ਕੇ ਅੰਦਰੂਨੀ ਜੰਗ ਦਾ ਸਾਹਮਣਾ ਕਰਨਾ ਪਿਆ ਪਰ ਆਪਣੀ ਪਾਰਟੀ ਲਈ, ਆਪਣੀ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਉਮੀਦਵਾਰ ਨਾਲ ਤੁਰਨਾ ਪਿਆ।

ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਅਤੇ ਸਾਬਕਾ ਡੀ.ਜੀ.ਪੀ. ਸ. ਪਰਮਦੀਪ ਸਿੰਘ ਗਿੱਲ ਵਰਗੇ ਸੀਨੀਅਰ ਅਕਾਲੀ ਆਗੂਆਂ ਨੇ ਜੋਗਿੰਦਰਪਾਲ ਜੈਨ ਨੂੰ ਅਕਾਲੀ ਦਲ ਬਾਦਲ ਦੀ ਟਿਕਟ ਦੇਣ ਦੇ ਵਿਰੋਧ ਵਿਚ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਿਰੁੱਧ ਨਰਾਜ਼ਗੀ ਜਾਹਿਰ ਕੀਤੀ। ਆਪਣੀ ਪਾਰਟੀ ਦੇ ਸੀਨੀਅਰ ਆਗੂਆਂ ਦਾ ਗੁੱਸਾ ਠੰਢਾ ਕਰਨ ਲਈ ਸ. ਪ੍ਰਕਾਸ਼ ਸਿੰਘ ਬਾਦਲ ਨੇ ਸਿਆਸੀ ਢੰਗ ਵਰਤਦਿਆਂ ਆਪਣਾ ਸਿਆਸੀ ਦਫ਼ਤਰ ਜਥੇਦਾਰ ਤੋਤਾ ਸਿੰਘ ਦੇ ਘਰ ਖੋਲ ਦਿੱਤਾ ਅਤੇ ਚੋਣ ਮੁਹਿੰਮ ਦੌਰਾਨ ਸ. ਬਾਦਲ ਨੇ ਸਾਬਕਾ ਡੀ.ਜੀ.ਪੀ. ਸ. ਪਰਮਦੀਪ ਸਿੰਘ ਗਿੱਲ ਨੂੰ ਵੀ ਆਪਣੇ ਨਾਲ ਹੀ ਰੱਖਿਆ।

14 ਫਰਵਰੀ ਤੋਂ ਲੈ ਕੇ 21 ਫਰਵਰੀ ਤੱਕ ਮੋਗਾ ਹਲਕਾ ਸਮੁੱਚੀ ਲੀਡਰਸ਼ਿਪ ਨਾਲ ਖਚਾਖਚ ਭਰਿਆ ਰਿਹਾ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਲੀਡਰ ਤੇ ਮੰਤਰੀ ਜਿਨਾਂ ਵਿਚ ਸ. ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਿੱਤ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ. ਬਲਵੰਤ ਸਿੰਘ ਰਾਮੂਵਾਲੀਆ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਅਤੇ ਹੋਰ ਕਈ ਸੀਨੀਅਰ ਅਕਾਲੀ ਆਗੂਆਂ ਅਤੇ ਮੰਤਰੀਆਂ ਵੱਲੋਂ ਖੁਦ ਹਰ ਪਿੰਡ, ਹਰ ਵਾਰਡ ਵਿਚ ਜਾ ਕੇ ਵੋਟਰਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਸੇ ਤਰਾਂ ਵਿਰੋਧੀ ਪਾਰਟੀ ਕਾਂਗਰਸ ਵੱਲੋਂ ਟਿਕਟ ਦੀ ਦਾਅਵੇਦਾਰੀ ਲਈ ਖਿੱਚੋਤਾਨ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਆਪਣੇ ਉੁਮੀਦਵਾਰ ਸਾਥੀ ਵਿਜੈ ਕੁਮਾਰ ਦੇ ਚੋਣ ਪ੍ਰਚਾਰ ਲਈ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਹਰ ਰੋਜ਼ ਕਈ-ਕਈ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨਾਂ ਦੇ ਨਾਲ ਕੇਂਦਰੀ ਰਾਜ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਕੇਂਦਰੀ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ, ਸਾਬਕਾ ਐਮ.ਪੀ. ਅਤੇ ਸੀਨੀਅਰ ਕਾਂਗਰਸੀ ਆਗੂ ਜਗਮੀਤ ਬਰਾੜ, ਰਾਣਾ ਗੁਰਜੀਤ, ਵਿਰੋਧੀ ਧਿਰ ਦੇ ਨੇਤਾ ਸੁਨੀਤ ਜਾਖੜ, ਮੈਂਬਰ ਪਾਰਲੀਮੈਂਟ ਸੁਖਦੇਵ ਸਿੰਘ ਲਿਬੜਾ ਸਮੇਤ ਹੋਰ ਕਈ ਉਘੇ ਕਾਂਗਰਸੀ ਆਗੂਆਂ ਵੱਲੋਂ ਵੀ ਮੋਗੇ ਹਲਕੇ ਅੰਦਰ ਡੇਰੇ ਲਾਏ ਗਏ।

moga5ਉਭਰ ਕੇ ਸਾਹਮਣੇ ਆ ਰਹੀ ਤੀਜੀ ਧਿਰ ਪੀਪਲ ਪਾਰਟੀ ਆਫ਼ ਪੰਜਾਬ ਵੱਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਆਪਣੇ ਉਮੀਦਵਾਰ ਡਾ. ਰਵਿੰਦਰ ਸਿੰਘ ਧਾਲੀਵਾਲ ਦੇ ਚੋਣ ਪ੍ਰਚਾਰ ਲਈ ਪੀ.ਪੀ.ਪੀ. ਦੇ ਪ੍ਰਧਾਨ ਸ. ਮਨਪ੍ਰੀਤ ਸਿੰਘ ਬਾਦਲ ਉਨਾਂ ਦੇ ਨਾਲ ਪੀ.ਪੀ.ਪੀ. ਦੇ ਸੀਨੀਅਰ ਆਗੂ ਕਮੇਡੀ ਕਲਾਕਾਰ ਭਗਵੰਤ ਮਾਨ ਸਮੇਤ ਹੋਰ ਕਈ ਸੀਨੀਅਰ ਪੀ.ਪੀ.ਪੀ. ਆਗੂਆਂ ਨੇ ਵੀ ਪਿੰਡ-ਪਿੰਡ, ਵਾਰਡ-ਵਾਰਡ ਵਿਚ ਜਾ ਕੇ ਆਪਣੇ ਉਮੀਦਵਾਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੀ ਕੋਈ ਕਸਰ ਨਹੀਂ ਛੱਡੀ।

ਚੋਣ ਕਮਿਸ਼ਨ ਵੱਲੋਂ ਹਦਾਇਤ ਕੀਤੀ ਗਈ ਕਿ ਮੋਗਾ ਜਿਮਨੀ ਚੋਣ ਲਈ ਪ੍ਰਚਾਰ ਕਰਨ ਲਈ ਬਾਹਰਲੇ ਇਲਾਕਿਆਂ ਤੋਂ ਆਏ ਕਿਸੇ ਵੀ ਆਗੂ ਨੂੰ ਜੋ ਮੋਗਾ ਹਲਕੇ ਦਾ ਵੋਟਰ ਨਹੀਂ ਉਸ ਨੂੰ 21 ਫਰਵਰੀ ਸ਼ਾਮ 5 ਵਜੇ ਤੋਂ ਬਾਅਦ ਮੋਗਾ ਹਲਕੇ ਵਿਚ ਰਹਿਣ ਦਾ ਅਧਿਕਾਰ ਨਹੀਂ। ਚੋਣ ਕਮਿਸ਼ਨ ਦੀ ਹਦਾਇਤ ਅਨੁਸਾਰ 21 ਫਰਵਰੀ ਸ਼ਾਮ 5 ਵਜੇ ਤੋਂ ਬਾਅਦ ਮੋਗਾ ਹਲਕਾ ਪੂਰੀ ਤਰਾਂ ਸ਼ਾਂਤ ਹੋ ਗਿਆ।

23 ਫਰਵਰੀ ਨੂੰ ਸੁਬਾ 8 ਵਜੇ ਚੋਣ ਪ੍ਰਤੀਕਿਰਿਆ ਸ਼ੁਰੂ ਹੋਈ ਨਾਲ ਹੀ ਭਾਰੀ ਵਰਖਾ ਸ਼ੁਰੂ ਹੋ ਗਈ। ਜਿਸ ਦਾ ਵੋਟਿੰਗ ਤੇ ਕੁਲ ਕੁ ਅਸਰ ਪਿਆ ਪਰ ਵਰਖਾ ਦੇ ਬਾਵਜੂਦ ਵੀ ਵੋਟਾਂ ਪਾਉਣ ਲਈ ਲੋਕਾਂ ’ਚ ਭਾਰੀ ਉਤਸ਼ਾਹ ਸੀ। ਤਕਰੀਬਨ 71% ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਿਨਾਂ ਵਿਚ 78% ਵੋਟਾਂ ਪੇਂਡੂ ਖੇਤਰ ਵਿਚ ਅਤੇ 63% ਵੋਟਾਂ ਮੋਗਾ ਸ਼ਹਿਰ ਵਿਚ ਪਈਆਂ। ਸ਼ਾਮ 5 ਵਜੇ ਤੱਕ ਸਾਰੇ ਹਲਕੇ ਵਿਚ ਵੋਟਾਂ ਪਾਉਣ ਦਾ ਕੰਮ ਅਮਨ-ਅਮਾਨ ਨਾਲ ਸਿਰੇ ਚੜਿਆ।

ਉਮੀਦਵਾਰ ਵਿਚ ਅਕਾਲੀ-ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਜੋਗਿੰਦਰਪਾਲ ਜੈਨ, ਕਾਂਗਰਸ ਪਾਰਟੀ ਦੇ ਵਿਜੇ ਕੁਮਾਰ ਸਾਥੀ, ਪੀਪਲ ਪਾਰਟੀ ਆਫ਼ ਪੰਜਾਬ ਅਤੇ ਸਾਂਝੇ ਮੋਰਚੇ ਦੇ ਡਾ. ਰਵਿੰਦਰ ਸਿੰਘ ਧਾਲੀਵਾਲ, ਅਕਾਲੀ ਦਲ ਅੰਮ੍ਰਿਤਸਰ ਦੇ ਬੀਰਇੰਦਰਪਾਲ ਸਿੰਘ ਸਨੀ ਤੋਂ ਇਲਾਵਾ 6 ਹੋਰ ਆਜ਼ਾਦ ਉਮੀਦਵਾਰ ਕੁਲ 10 ਉਮੀਦਵਾਰ ਚੋਣ ਮੈਦਾਨ ਵਿਚ ਉਤਰੇ। ਮੋਗਾ ਹਲਕੇ ਦੇ ਜਿਮਨੀ ਚੋਣ ਲਈ ਫ਼ੌਜੀ ਬਲਾਂ ਦੀਆਂ 10 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਸਨ।

ਹਲਕਾ ਮੋਗਾ ਦੀ ਜਿਮਨੀ ਚੋਣ ਸ਼ਾਂਤੀਪੂਰਵਕ ਅਤੇ ਨਿਰਪੱਖ ਹੋਣ ਤੇ ਸਾਰਿਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਅਧਿਕਾਰੀਆਂ ਅਤੇ ਸੁਰੱਖਿਆ ਮੁਲਾਜਮਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਜਿਨਾਂ ਨੇ ਅਕਾਲੀ ਆਗੂਆਂ ਵੱਲੋਂ ਪੋਲਿੰਗ ਨੂੰ ਪ੍ਰਭਾਵਿਤ ਕਰਨ ਦੇ ਬਾਵਜੂਦ ਨਿਰਪੱਖ ਵੋਟਾਂ ਪਾਉਣ ਨੂੰ ਯਕੀਨੀ ਬਣਾਇਆ ਉਹ ਵਧਾਈ ਦੇ ਪਾਤਰ ਹਨ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵੋਟਾਂ ਪਾਉਣ ਦੀ ਮਹੱਤਵਪੂਰਨ ਪ੍ਰਕਿਰਿਆ ਸੀ ਜੋ ਸ਼ਾਂਤਮਈ ਅਤੇ ਨਿਰਪੱਖ ਢੰਗ ਨਾਲ ਸਿਰੇ ਚੜਨ ਤੇ ਵਿਰੋਧੀਆਂ ਦੇ ਮੂੰਹ ਬੰਦ ਹੋ ਗਏ ਹਨ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਹੋਰ ਆਗੂਆਂ ਦੇ ਇਸ ਪ੍ਰੋਪੇਗੰਡੇ ਨੂੰ ਗਲਤ ਸਾਬਿਤ ਕਰ ਦਿੱਤਾ ਹੈ ਕਿ ਮੋਗਾ ਜਿਮਨੀ ਚੋਣ ਸਾਫ਼ ਸੁਥਰੀ ਤੇ ਨਿਰਪੱਖ ਨਹੀਂ ਹੋਵੇਗੀ।

ਆਖ਼ਿਰ 28 ਫਰਵਰੀ ਦਾ ਉਹ ਮਹੱਤਵਪੂਰਨ ਦਿਨ ਵੀ ਆ ਗਿਆ ਜਦ ਬਿਜਲਈ ਮਸ਼ੀਨਾਂ ਵਿਚ ਬੰਦ 10 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਪਤਾ ਲੱਗਣਾ ਸੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਗਈ। ਜਿਵੇਂ-ਜਿਵੇਂ ਇਲੈਕਟ੍ਰੋਨਿਕ ਇਲੈਕਸ਼ਨ ਮਸ਼ੀਨਾਂ ਆਨ (ਚਾਲੂ) ਕਰਕੇ ਵੋਟਾਂ ਦੀ ਗਿਣਤੀ ਹੋ ਰਹੀ ਸੀ ਉਵੇਂ-ਉਵੇਂ ਉਮੀਦਵਾਰਾਂ ਦੇ ਦਿਲ ਦੀ ਧੜਕਣ ਤੇਜ਼ ਹੋ ਰਹੀ ਸੀ ਤੇ ਕੁਝ ਘੰਟਿਆਂ ਦੀ ਪ੍ਰਤੀਕਿਰਿਆ ਤੋਂ ਬਾਅਦ ਸਭ ਕੁਝ ਸਾਹਮਣੇ ਆ ਗਿਆ। ਮੋਗਾ ਜ਼ਿਮਨੀ ਚੋਣ ਦੀ ਹੋਈ ਵੋਟਾਂ ਦੀ ਗਿਣਤੀ ਦੌਰਾਨ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰੀ ਜੋਗਿੰਦਰਪਾਲ ਜੈਨ ਨੇ ਆਪਣੀ ਵਿਰੋਧੀ ਕਾਂਗਰਸੀ ਉਮੀਦਵਾਰ ਨੂੰ 18 ਹਜ਼ਾਰ 8 ਸੌ 49 ਵੋਟਾਂ ਨਾਲ ਹਰਾ ਕੇ ਆਪਣੀ ਇਤਿਹਾਸਕ ਜਿੱਤ ਦਰਜ ਕੀਤੀ। ਜ਼ਿਲਾ ਚੋਣ ਅਫਸਰ ਅਤੇ ਡਿਪਟੀ ਕਮਿਸ਼ਨਰ ਮੋਗਾ ਅਰਸ਼ਦੀਪ ਸਿੰਘ ਥਿੰਦ, ਰਿਟਰਨਿੰਗ ਅਫਸਰ ਕਮ ਏ. ਡੀ. ਸੀ. ਡਾਕਟਰ ਜੋਰਮ ਬੇਦਾ, ਸਹਾਇਕ ਰਿਟਰਨਿੰਗ ਅਫਸਰ ਲਖਵੀਰ ਸਿੰਘ ਤਹਿਸੀਲਦਾਰ ਅਤੇ ਨਿਗਰਾਨ ਦੀ ਨਿਗਰਾਨੀ ਹੇਠ ਖਾਲਸਾ ਭੁਪਿੰਦਰਾ ਸਕੂਲ ਵਿਖੇ ਵੋਟਾਂ ਦੀ ਗਿਣਤੀ ਦਾ ਕੰਮ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਇਆ।

moga6ਮੋਗਾ ਹਲਕੇ ਦੀਆਂ ਕੁੱ1 ਲੱਖ 79 ਹਜ਼ਾਰ 752 ਵੋਟਾਂ ਸਨ, ਜਿਨਾਂ ਵਿਚੋਂ 1 ਲੱਖ 30 ਹਜ਼ਾਰ 296 ਵੋਟਾਂ ਪੋਲ ਹੋਈਆਂ ਅਤੇ ਸ਼੍ਰੋਮਣੀ ਅਕਾਲੀ ਦਲ ਨੇ 69 ਹਜ਼ਾਰ 269 ਵੋਟਾਂ ਪ੍ਰਾਪਤ ਕੀਤੀਆਂ। ਕਾਂਗਰਸ ਪਾਰਟੀ ਦੇ ਉਮੀਦਵਾਰ ਸ੍ਰੀ ਵਿਜੇ ਸਾਥੀ ਨੂੰ 50 ਹਜ਼ਾਰ 420 ਵੋਟਾਂ ਪ੍ਰਾਪਤ ਹੋਈਆਂ। ਇਸੇ ਤਰਾਂ ਸ੍ਰੀ ਜੋਗਿੰਦਰਪਾਲ ਜੈਨ ਆਪਣੇ ਵਿਰੋਧੀ ਉਮੀਦਵਾਰ ਤੋਂ 18 ਹਜ਼ਾਰ 849 ਵੱਧ ਵੋਟਾਂ ਲੈ ਕੇ ਜੇਤੂ ਰਹੇ। ਪੀਪਲਜ਼ ਪਾਰਟੀ ਆਫ ਪੰਜਾਬ ਵੱਲੋਂ ਖੜੇ ਉਮੀਦਵਾਰ ਡਾ. ਰਵਿੰਦਰ ਸਿੰਘ ਧਾਲੀਵਾਲ ਨੂੰ 7401 ਵੋਟਾਂ ਪ੍ਰਾਪਤ ਹੋਈਆਂ ਜਦੋਂ ਕਿ ਪਿਛਲੀ ਵਾਰ 2012 ਵਿਧਾਨ ਸਭਾ ਚੋਣਾਂ ਵਿਚ ਉਨਾਂ ਨੂੰ 9900 ਦੇ ਕਰੀਬ ਵੋਟਾਂ ਮਿਲੀਆਂ ਸਨ। ਪੀਪਲਜ਼ ਪਾਰਟੀ ਆਫ ਪੰਜਾਬ ਦੇ ਉਮੀਦਵਾਰ ਦੀ ਇਕ ਵਾਰ ਫਿਰ ਜ਼ਮਾਨਤ ਜ਼ਬਤ ਹੋਣ ਤੋਂ ਮੁੜ ਇਹ ਸਾਬਤ ਹੋ ਗਿਆ ਹੈ ਕਿ ਇਹ ਜੰਗ ਇਕੱਲਿਆਂ ਨਹੀਂ ਲੜੀ ਜਾ ਸਕਦੀ । ਪੀਪਲਜ਼ ਪਾਰਟੀ ਆਫ ਪੰਜਾਬ ਨੂੰ ਹੁਣ ਤੋਂ ਹੀ ਹੋਰ ਦਲਾਂ ਨਾਲ ਸਹਿਯੋਗ ਦੀ ਗੱਲਬਾਤ ਅੱਗੇ ਵਧਾਉਣੀ ਹੋਵੇਗੀ ।

ਐਤਕੀ ਜੋਗਿੰਦਰਪਾਲ ਜੈਨ ਨੇ ਜਿਥੇ ਤੀਸਰੀ ਵਾਰ ਵਿਧਾਨ ਸਭਾ ਚੋਣ ਵਿਚ ਮੁੜ ਜੇਤੂ ਰਹਿ ਕੇ ਨਵਾਂ ਇਤਿਹਾਸ ਦਰਜ ਕੀਤਾ ਉਥੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਮੋਗਾ ਸ਼ਹਿਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ 4078 ਵੋਟਾਂ ਦੀ ਲੀਡ ਪ੍ਰਾਪਤ ਹੋਈ ਹੈ। ਜਦੋਂ ਕਿ ਪਿੰਡਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਨੂੰ 14 ਹਜ਼ਾਰ 771 ਵੋਟਾਂ ਦੀ ਲੀਡ ਪ੍ਰਾਪਤ ਹੋਈ। ਇਸ ਜਿੱਤ ਸਬੰਧੀ ਜੋਗਿੰਦਰਪਾਲ ਜੈਨ ਨੇ ਕਿਹਾ ਕਿ ਉਹ ਮੋਗਾ ਹਲਕੇ ਦੇ ਵੋਟਰਾਂ ਦੇ ਅਤਿ ਧੰਨਵਾਦੀ ਹਨ ਜਿਨਾਂ ਨੇ ਉਨਾਂ ਨੂੰ ਬਹੁਤ ਵੱਡੀ ਲੀਡ ਨਾਲ ਜਿਤਾ ਕੇ ਤੀਸਰੀ ਵਾਰ ਵਿਧਾਨ ਸਭਾ ਵਿਚ ਭੇਜਿਆ ਹੈ, ਮੈਂ ਬਤੌਰ ਵਿਧਾਇਕ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਹਲਕਾ ਮੋਗਾ ਦੇ ਰੁਕੇ ਹੋਏ ਵਿਕਾਸ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗਾ।

ਮੋਗਾ ਜ਼ਿਮਨੀ ਚੋਣ ਵਿਚ ਇਸ ਜਿੱਤ ਦੇ ਨਾਲ ਹੀ ਅਕਾਲੀ ਦਲ ਦੇ ਵਿਧਾਇਕਾਂ ਦੀ ਕੁੱਲ ਗਿਣਤੀ 59 ਹੋ ਗਈ ਹੈ ਅਤੇ 117 ਮੈਂਬਰਾਂ ਵਾਲੀ ਵਿਧਾਨ ਸਭਾ ਵਿਚ ਅਕਾਲੀ ਦਲ ਨੂੰ ਸਪੱਸ਼ਟ ਬਹੁਮਤ ਮਿਲ ਗਿਆ ਹੈ ਹਾਲਾਂ ਕਿ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੋਵਾਂ ਨੇ ਹੀ ਇਸ ਗੱਲ ‘ਤੇ ਜ਼ੋਰ ਦਿੱਤਾ ਹੈ ਕਿ ਇਸ ਬਹੁਮਤ ਦਾ ਅਕਾਲੀ-ਭਾਜਪਾ ਗਠਜੋੜ ‘ਤੇ ਕੋਈ ਅਸਰ ਨਹੀਂ ਪਵੇਗਾ ਅਤੇ ਦੋਵਾਂ ਦਰਮਿਆਨ ਹਿੱਸੇਦਾਰੀ ਪਹਿਲਾਂ ਵਾਂਗ ਹੀ ਜਾਰੀ ਰਹੇਗੀ । ਦੋਵਾਂ ਦਾ ਕਹਿਣਾ ਹੈ ਕਿ ਦੋਵਾਂ ਪਾਰਟੀਆਂ ਦਰਮਿਆਨ ਸਾਂਝ ਸਿਰਫ਼ ਰਾਜਨੀਤਕ ਨਹੀਂ ਬਲਕਿ ਵਿਚਾਰਕ ਵੀ ਹੈ। ਇਸ ਲਈ ਦੋਵਾਂ ਦੇ ਸਬੰਧ ਅਟੁੱਟ ਹਨ ਪਰ ਫਿਰ ਵੀ ਅਕਾਲੀ ਦਲ ਦੀ ਇਸ ਜਿੱਤ ਕਾਰਨ ਗਠਜੋੜ ਵਿਚ ਭਾਜਪਾ ਦੀ ਪੁਜ਼ੀਸ਼ਨ ਹੋਰ ਕਮਜ਼ੋਰ ਹੋਵੇਗੀ।

ਮੋਗਾ ਜ਼ਿਮਨੀ ਚੋਣ ਦੇ ਨਤੀਜੇ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੇ ਵੋਟਰਾਂ ਅਤੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਹੈ ਕਿ ਉਪ ਚੋਣ ਨੂੰ ਅਕਾਲੀਆਂ ਨੇ ਹੇਰਾਫੇਰੀ ਕਰਕੇ ਜਿੱਤਿਆ ਹੈ, ਜਿਸ ‘ਚ ਧਨ ਅਤੇ ਸੱਤਾ ਦੀ ਤਾਕਤ ਅਤੇ ਪੁਲਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਦੁਰਵਰਤੋਂ ਕੀਤੀ ਗਈ ਹੈ। ਉਨਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਤਾਂ ਇਹ ਧਮਕੀ ਵੀ ਦੇ ਦਿੱਤੀ ਸੀ ਕਿ ਜੇਕਰ ਮੋਗਾ ਦੇ ਲੋਕਾਂ ਨੇ ਅਕਾਲੀ ਦਲ ਨੂੰ ਵੋਟ ਨਾ ਪਾਈ ਤਾਂ ਮੋਗੇ ਨਾਲ ਭੇਦਭਾਵ ਕੀਤਾ ਜਾਵੇਗਾ। ਉਨਾਂ ਇਕ ਬਿਆਨ ਵਿਚ ਕਿਹਾ ਕਿ ਮੋਗਾ ਦੇ ਲੋਕ ਵਧਾਈ ਦੇ ਪਾਤਰ ਹਨ, ਜਿਨਾਂ ਨੇ ਅਨੇਕਾਂ ਦਬਾਵਾਂ ਦੇ ਬਾਵਜੂਦ ਲੋਕਤੰਤਰਿਕ ਪ੍ਰਕਿਰਿਆ ਵਿਚ ਹਿੱਸਾ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੋਗਾ ਜ਼ਿਮਨੀ ਚੋਣ ਦਾ ਨਤੀਜਾ ਅਕਾਲੀ ਸਰਕਾਰ ਦੀ ਲੋਕਪ੍ਰਿਯਤਾ ਨੂੰ ਨਹੀਂ ਦਰਸਾਉਂਦਾ ਹੈ ਕਿਉਂਕਿ ਪੂਰੀ ਸਰਕਾਰੀ ਮਸ਼ੀਨਰੀ ਅਤੇ ਅਧਿਕਾਰੀਆਂ ਦੀ ਤਾਕਤ ‘ਤੇ ਜਿੱਤੀ ਗਈ ਉਪ ਚੋਣ ਜਨਤਾ ਦੀਆਂ ਭਾਵਨਾਵਾਂ ਨੂੰ ਨਹੀਂ ਦਰਸਾਉਂਦੀ ਹੈ।

ਮੋਗਾ ਜ਼ਿਮਨੀ ਚੋਣ ਵਿਚ ਆਸ ਤੋਂ ਘੱਟ ਵੋਟਾਂ ਪ੍ਰਾਪਤ ਕਰਨ ਵਾਲੇ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇ ਸਾਥੀ ਨੇ ਕਿਹਾ ਕਿ ਅਕਾਲੀ ਦਲ ਨੇ ਚੋਣ ਜਿੱਤੀ ਨਹੀਂ ਬਲਕਿ ਧਨ, ਸੋਨਾ ਵੰਡਣ ਤੋਂ ਇਲਾਵਾ ਲੋਕਾਂ ਨੂੰ ਡਰਾ ਧਮਕਾ ਕੇ ਲੁੱਟੀ ਹੈ, ਕਾਂਗਰਸ ਪਾਰਟੀ ਨੇ ਚੋਣ ਕਮਿਸ਼ਨ ਦਾ ਹਰ ਨਿਯਮ ਦੀ ਪਾਲਣਾ ਕਰਦਿਆਂ ਸਮੇਂ ਸਿਰ ਹਲਕੇ ਦੇ ਬਾਹਰਲੇ ਆਗੂਆਂ ਨੇ ਮੋਗਾ ਛੱਡ ਦਿੱਤਾ ਸੀ, ਜਦੋਂਕਿ ਅਕਾਲੀ ਪਾਰਟੀ ਨਾਲ ਸਬੰਧਿਤ ਮੰਤਰੀ ਅਤੇ ਹੋਰ ਆਗੂ ਸ਼ਰੇਆਮ ਨਿਯਮਾਂ ਦੇ ਉਲਟ ਅਕਾਲੀ ਉਮੀਦਵਾਰ ਦੇ ਹੱਕ ਵਿਚ ਵੋਟਾਂ ਪਵਾਉਂਦੇ ਰਹੇ। ਸ਼੍ਰੀ ਸਾਥੀ ਨੇ ਕਿਹਾ ਕਿ ਉਹ ਫਿਰ ਵੀ ਪਹਿਲਾਂ ਦੀ ਤਰਾਂ ਹਲਕੇ ਦੇ ਲੋਕਾਂ ਦੇ ਹਰ ਦੁੱਖ ਸੁੱਖ ਵਿਚ ਸ਼ਰੀਕ ਹੁੰਦੇ ਰਹਿਣਗੇ।

ਪੀਪਲਜ਼ ਪਾਰਟੀ ਆਫ ਪੰਜਾਬ ਦੇ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਇਸ ਮੋਗਾ ਜ਼ਿਮਨੀ ਚੋਣ ਦਾ ਨਤੀਜਾ ਐਲਾਨੇ ਜਾਣ ਮਗਰੋਂ ਇਕ ਲਿਖਤੀ ਬਿਆਨ ਵਿਚ ਕਿਹਾ ਕਿ ਮੋਗਾ ਜ਼ਿਮਨੀ ਚੋਣ ਸ਼ਰਾਬ, ਧੱਕੇ ਤੇ ਦੌਲਤ ਦੀ ਤਾਕਤ ਨੇ ਜਿੱਤ ਲਈ ਹੈ। ਜਿੰਨਾ ਚਿਰ ਪੈਸੇ ਅਤੇ ਸ਼ਰਾਬ ਨਾਲ ਵੋਟਾਂ ਖਰੀਦਣ ਦੇ ਅਮਲ ਦੀ ਜੜ ਨਹੀਂ ਪੁੱਟੀ ਜਾਂਦੀ, ਪੰਜਾਬ ਦੇ ਲੋਕਾਂ ਦੀ ‘ਹਕੀਕੀ ਮਰਜ਼ੀ‘ ਕਦੇ ਵੀ ਸਾਹਮਣੇ ਨਹੀਂ ਆ ਸਕਦੀ। ਉਨਾਂ ਲੋਕਾਂ ਦਾ ਫ਼ਤਵਾ ਕਬੂਲ ਕਰਦਿਆਂ ਕਿਹਾ ਕਿ ਇਸ ਚੋਣ ਦਾ ਨਤੀਜਾ ਸ਼੍ਰੋਮਣੀ ਅਕਾਲੀ ਦਲ ਨੇ ਵੋਟਾਂ ਦੀ ਬਹੁਤ ਹੀ ਖੁੱਲੇਆਮ ਵੇਚ-ਵੱਟ ਕਰਕੇ ਖਰੀਦਿਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਵੋਟਾਂ ਦੀ ਖ਼ਰੀਦੋ-ਫ਼ਰੋਖ਼ਤ ਦਾ ਰੁਝਾਨ ਬਹੁਤ ਹੀ ਖ਼ੌਫ਼ਨਾਕ ਹੈ ਤੇ ਇਹ ਪੰਜਾਬ ਨੂੰ ਤਬਾਹ ਹੀ ਨਹੀਂ ਕਰ ਰਿਹਾ, ਸਗੋਂ ਇਸ ਸੂਬੇ ਦੀ ਸਮਾਜਕ ਤੇ ਨੈਤਿਕ ਚਾਦਰ ਨੂੰ ਵੀ ਲੀਰੋ-ਲੀਰ ਕਰੀ ਜਾ ਰਿਹਾ ਹੈ। ਉਨਾਂ ਨੇ ਕਿਹਾ ਕਿ ਜੇ ਇਹ ਰੁਝਾਨ ਇਸੇ ਤਰਾਂ ਬੇਰੋਕ-ਟੋਕ ਜਾਰੀ ਰਿਹਾ ਤਾਂ ਪੰਜਾਬ ਤਬਾਹੀ ਦੇ ਆਖ਼ਰੀ ਸਿਰੇ ‘ਤੇ ਹੀ ਨਹੀਂ ਪੁੱਜ ਜਾਵੇਗਾ, ਸਗੋਂ ਇਹ ਸ਼ਰਾਬ ਅਤੇ ਭੋਂ-ਮਾਫੀਏ ਦਾ ਬੰਦੀ ਬਣ ਕੇ ਰਹਿ ਜਾਵੇਗਾ।

ਮੋਗਾ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਜਿੱਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਦੀ ਕੁਰਸੀ ਦੇ ਇਕ ਹੋਰ ਕਦਮ ਨੇੜੇ ਲਿਆਦਾ ਹੈ ।

ਭਵਨਦੀਪ ਸਿੰਘ ਪੁਰਬਾ
bhawandeep@rediffmail.com
#1195, Ajit Nagar,
MOGA � 142 001 (Pb.) India
Cell:+91-9988-92-9988

01/03/2013

Monga2
 
moga3
 
moga4
 

     

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

moga1ਮੋਗਾ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ

ugcਯੂ. ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ

palli1ਪਲੀ ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ

festival1ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ' ਸ਼ੁਰੂ
ਅੰਮ੍ਰਿਤ ਅਮੀ, ਪਟਿਆਲਾ

ਸ਼ਿਵਰਾਜ1ਗਾਇਕ ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ

hockeyਵਿਸ਼ਵ ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ

women1"ਸੌ ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ, ਸਾਊਥਾਲ (ਲੰਡਨ) ਵਿਖੇ ਇਕੱਠ - ਬਿੱਟੂ ਖੰਗੂੜਾ, ਲੰਡਨ

UGC1ਕੌਮੀ ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

calgary1ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ

Athelete1ਰਜਨਪ੍ਰੀਤ ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

work1ਬਠਿੰਡੇ ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ ਵਰਕਸ਼ਾਪ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

Khudda1ਯੂਨੀਵਰਸਿਟੀ ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ

Kahani1ਕਹਾਣੀ ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ

Rashter1‘ਪੁਸਤਕ-ਪਾਠਨ ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ

ਪੁਸਤਕ ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ

ਅੰਮ੍ਰਿਤ ਅਮੀ, ਜੈਤੋ
77 ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ
ਯੂਨੀਵਰਸਿਟੀ ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
ਜਲੰਧਰ ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼ ’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ
ਸੁਪਰੀਮ ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ
ਯੂ.ਜੀ.ਸੀ. ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
ਕਲਮ ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ - ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ
ਲੋਕ-ਲਿਖਾਰੀ ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ
ਗੁਰੂਦੁਆਰਾ ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਦੋਸਤ ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2013, 5abi।com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)