|
|
ਭਾਈ ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
 |
|
ਪਟਿਆਲਾ 29 ਮਾਰਚ, 2013 - ਭਾਈ ਸਾਹਿਬ ਭਾਈ ਰਣਧੀਰ ਸਿੰਘ ਗਦਰ ਲਹਿਰ ਦੇ
ਮੋਢੀਆਂ ਵਿੱਚੋ ਸਨ ,ਜਿਹਨਾਂ ਨੇ ਦੇਸ਼ ਅਤੇ ਕੌਮ ਦੀ ਆਜ਼ਾਦੀ ਲਈ ਆਪਣਾ ਵਡਮੁਲਾ
ਯੋਗਦਾਨ ਪਾਇਆ। ਉਹ ਇੱਕ ਕਰਾਂਤੀਕਾਰੀ ਦੇਸ਼ ਭਗਤ ਸਨ, ਜਿਹਨਾਂ ਨੇ ਆਪਣੀ
ਜ਼ਿੰਦਗੀ ਦੇ 16 ਸਾਲ ਜੇਲ ਦੀ ਕਾਲ ਕੋਠੜੀ ਵਿੱਚ ਗੁਜਾਰੇ। ਉਹਨਾਂ ਨੂੰ ਜੇਲ
ਵਿੱਚ ਅਨੇਕਾਂ ਤਸੀਹੇ ਦਿੱਤੇ ਗਏ, ਜਿਹਨਾਂ ਨੂੰ ਉਹਨਾਂ ਖਿੜੇ ਮੱਥੇ ਸਹਾਰਿਆ
ਪ੍ਰੰਤੂ ਅੰਗਰੇਜਾਂ ਦੀ ਈਨ ਨਹੀਂ ਮੰਨੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ
ਸਮਾਗਮ ਦੇ ਮੁੱਖ ਮਹਿਮਾਨ ਡਾ ਜਸਪਾਲ ਸਿੰਘ ਉਪ ਕੁਲਪਤੀ ਪੰਜਾਬੀ ਯੂਨੀਵਰਸਿਟੀ
ਨੇ ਭਾਈ ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਗ੍ਰੰਥ ਉਪਰ ਹਰਿਦਰਸ਼ਨ ਮੈਮੋਰੀਅਲ
ਇੰਟਰਨੈਸ਼ਲ ਟਰੱਸਟ ਚੰਡੀਗੜ ਵਲੋਂ ਭਾਸ਼ਾ ਭਵਨ ਪਟਿਆਲਾ ਵਿੱਚ ਆਯੋਜਿਤ ਵਿਚਾਰ
ਗੋਸ਼ਟੀ ਵਿੱਚ ਬੋਲਦਿਆਂ ਕੀਤਾ।
ਉਹਨਾਂ ਟਰੱਸਟ ਦੇ ਰੂਹੇ ਰਵਾਂ ਭਾਈ ਜੈ ਤੇਗ ਸਿੰਘ ਅਨੰਤ ਦੀ ਮੰਗ ਤੇ ਭਾਈ
ਸਾਹਿਬ ਦੀ ਯਾਦ ਵਿੱਚ ਹਰ ਸਾਲ ਪੰਜਾਬੀ ਯੂਨੀਵਰਸਿਟੀ ਵਿੱਚ ਭਾਈ ਰਣਧੀਰ ਸਿੰਘ
ਮੈਮੋਰੀਅਲ ਲੈਕਚਰ ਕਰਵਾਉਣ ਦਾ ਐਲਾਨ ਕੀਤਾ ਤਾਂ ਜੋ ਨੌਜਵਾਨ ਪੀੜੀ ਉਹਨਾ ਦੇ
ਜੀਵਨ ਤੋਂ ਪ੍ਰੇਰਨਾਂ ਲੈ ਸਕੇ। ਉਹਨਾਂ ਅੱਗੋਂ ਕਿਹਾ ਕਿ ਭਾਈ ਰਣਧੀਰ ਸਿੰਘ
ਸਾਡੇ ਵਿਰਸੇ ਦਾ ਪ੍ਰਤੀਕ ਹਨ ਇਸ ਲਈ ਸਾਨੂੰ ਆਪਣੇ ਵਿਰਸੇ ਤੇ ਪਹਿਰਾ ਦੇਣਾਂ
ਚਾਹੀਦਾ ਹੈ। ਇਹ ਵਿਚਾਰ ਗੋਸ਼ਟੀ ਗਦਰ ਲਹਿਰ ਦੀ 100ਵੀਂ ਵਰੇ ਗੰਢ ਦੇ ਸੰਬੰਧ
ਵਿੱਚ ਆਯੋਜਿਤ ਕੀਤੀ ਗਈ ਹੈ। ਇਸ ਮੌਕੇ ਤੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਡਾ
ਹਰਭਜਨ ਸਿੰਘ ਦਿਉਲ ਸਾਬਕਾ ਕਮਿਸ਼ਨਰ ਭਾਸ਼ਾਈ ਘੱਟ ਗਿਣਤੀਆਂ ਭਾਰਤ ਸਰਕਾਰ ਨੇ
ਕਿਹਾ ਕਿ ਭਾਈ ਰਣਧੀਰ ਸਿੰਘ ਦਾ ਜੀਵਨ ਸਿੱਖੀ ਇਬਾਦਤ ਤੇ ਬਗਾਬਤ ਦਾ ਸੰਗਮ
ਹੈ। ਉਹਨਾ ਅੱਗੋਂ ਕਿਹਾ ਕਿ ਉਹ ਸਿਦਕ, ਦੇਸ਼ ਭਗਤੀ, ਦ੍ਰਿੜਤਾ ਅਤੇ ਲਗਨ ਦਾ
ਮੁਜੱਸਮਾ ਸਨ, ਜਿਹਨਾ ਆਜ਼ਾਦੀ ਦੇ ਸੰਗਰਾਮ ਨੂੰ ਬੁਲੰਦੀਆਂ ਤੇ ਪਹੁੰਚਾਇਆ ।
ਇਸ ਗੋਸ਼ਟੀ ਵਿੱਚ ਭਾਈ ਸਾਹਿਬ ਦਾ ਸੁਤੰਤਰਤਾ ਸੰਗਰਾਮ ਖਾਸ ਤੌਰ ਤੇ ਗਦਰ
ਲਹਿਰ ਵਿੱਚ ਪਾਏ ਯੋਗਦਾਨ ਬਾਰੇ ਪ੍ਰਸਿਧ ਸਿੱਖ ਵਿਦਵਾਨ ਪ੍ਰੋ ਹਿੰਮਤ ਸਿੰਘ
ਅਤੇ ਉਜਾਗਰ ਸਿੰਘ ਨੇ ਆਪਣੇ ਪੇਪਰ ਪੜੇ ਜਿਹਨਾਂ ਵਿੱਚ ਉਹਨਾਂ ਨੇ ਭਾਈ ਸਾਹਿਬ
ਦੀ ਦ੍ਰਿੜਤਾ, ਦਲੇਰੀ , ਸੰਜਮ, ਸਿਆਣਪ ਅਤੇ ਨਮਰਤਾ ਦੀ ਵਿਸ਼ੇਸ਼ ਤੌਰ ਤੇ
ਪ੍ਰਸੰਸਾ ਕੀਤੀ। ਇਸ ਸਿਮਰਤੀ ਗ੍ਰੰਥ ਦੇ ਸੰਪਾਦਕ ਜੈਤੇਗ ਸਿੰਘ ਅਨੰਤ ਜੋ ਕੇ
ਕੈਨੇਡਾ ਵਿਖੇ ਪਿਛਲੇ 17 ਸਾਲਾਂ ਤੋਂ ਰਹੇ ਹਨ ਨੇ ਦੱਸਿਆ ਕਿ ਇਸ ਗ੍ਰੰਥ
ਵਿੱਚ ਦੁਨੀਆਂ ਦੇ 94 ਪ੍ਰਸਿਧ ਵਿਦਵਾਨਾਂ ਦੇ ਭਾਈ ਸਾਹਿਬ ਦੇ ਜੀਵਨ ਦੇ ਵੱਖ
ਵੱਖ ਪਹਿਲੂਆਂ ਤੇ ਰੌਸ਼ਨੀ ਪਾਉਂਦੇ ਲੇਖ ਪ੍ਰਕਾਸ਼ਤ ਕੀਤੇ ਗਏ ਹਨ। ਇਹ ਗ੍ਰੰਥ
422 ਪੰਨਿਆਂ ਦਾ ਰੰਗਦਾਰ ਤੇ ਭਾਈ ਸਾਹਿਬ ਦੀਆਂ ਅਦਭੁਤ , ਦੁਰਲਭ ਅਤੇ
ਕਲਾਤਮਕ ਤਸਵੀਰਾਂ ਅਤੇ ਅਣਛਪੀਆਂ ਜੇਲ ਚਿੱਠੀਆਂ ਨਾਲ ਸ਼ਿੰਗਾਰਿਆ ਹੋਇਆ ਹੈ ਉਹ
ਬਾਣੀ ਤੇ ਰਹਿਤ ਮਰਿਆਦਾ ਦੇ ਪੱਕੇ ਤੇ ਸੱਚੇ ਸੁੱਚੇ ਸਿੱਖ ਸਨ ਜਿਹਨਾਂ ਦੀ
ਰਹਿਤ ਮਰਿਆਦਾ ਨੂੰ ਪੂਰਾ ਕਰਨ ਲਈ ਜੇਲ ਮੈਨੂਅਲ ਵਿੱਚ ਅੰਗਰੇਜਾਂ
ਨੂੰ ਤਬਦੀਲੀ ਕਰਨ ਲਈ ਮਜ਼ਬੂਰ ਹੋਣਾ ਪਿਆ । ਭਾਈ ਜੈ ਤੇਗ ਸਿੰਘ ਅਨੰਤ ਨੇ
ਤਿੰਨ ਮਤੇ ਪੇਸ਼ ਕੀਤੇ ਜਿਹਨਾਂ ਵਿੱਚ ਉਹਨਾ ਆਜ਼ਾਦੀ ਲਹਿਰ ਦੇ ਪਾਇਨੀਅਰ ਭਾਈ
ਸਾਹਿਬ ਦੀ ਫੋਟੋ ਪੰਜਾਬ ਵਿਧਾਨ ਸਭਾ ਵਿੱਚ ਲਗਾਉਣ ਅਤੇ ਸਕੂਲਾਂ ਤੇ
ਯੂਨੀਵਰਸਿਟੀਆਂ ਦੇ ਪਾਠਕਰਮ ਵਿੱਚ ਭਾਈ ਸਾਹਿਬ ਅਤੇ ਉਹਨਾਂ ਦੇ ਸਾਥੀਆਂ ਦੇ
ਯੋਗਦਾਨ ਬਾਰੇ ਸ਼ਾਮਲ ਕੀਤਾ ਜਾਣ ਦੀ ਤਾਕੀਦ ਕੀਤੀ। ਤੀਜੇ ਮਤੇ ਵਿੱਚ ਪੰਜਾਬੀ
ਯੂਨੀਵਰਸਿਟੀ ਵਿੱਚ ਭਾਈ ਰਣਧੀਰ ਸਿੰਘ ਮੈਮੋਰੀਅਲ ਲੈਕਚਰ ਕਰਵਾਉਣ ਦੀ ਮੰਗ
ਕੀਤੀ। ਭਾਈ ਜੈ ਤੇਗ ਸਿੰਘ ਨੇ ਭਾਈ ਗਣਧੀਰ ਸਿੰਘ ਤੇ ਪੀ ਐਚ ਡੀ ਕਰ ਨ
ਵਾਲੇ ਵਿਦਿਆਰਥੀਆਂ ਨੂੰ ਇੱਕ ਇੱਕ ਲੱਖ ਰੁਪਏ ਦੀ ਹਰਿਦਰਸ਼ਨ ਮੈਮੋਰੀਅਲ ਟਰੱਸਟ
ਵਲੋਂ ਮੱਦਦ ਦੇਣ ਦਾ ਐਲਾਨ ਕੀਤਾ।
ਭਾਈ ਮਨੋਹਰ ਸਿੰਘ ਨੇ ਇਸ ਮਤੇ ਦੀ ਤਾਈਦ ਕੀਤੀ ਤੇ ਸੰਗਤਾਂ ਨੇ ਜੈਕਾਰਿਆਂ
ਨਾਲ ਇਸਦੀ ਪ੍ਰਵਾਨਗੀ ਦੇ ਦਿੱਤੀ। ਇਸ ਮੌਕੇ ਤੇ ਭਾਈ ਸਾਹਿਬ ਦੇ ਪੁਰਾਣੇ
ਸੰਗੀ ਸਾਥੀ ਭਾਈ ਮੇਹਰ ਸਿੰਘ ਨਵੀਂ ਦਿੱਲੀ,
ਭਾਈ ਮੋਹਨ ਸਿੰਘ ਗਾਰਡ ਮੋਹਾਲੀ ਅਤੇ ਭਾਈ ਜੀਵਨ ਸਿੰਘ ਅੰਮ੍ਰਿਤਸਰ ਨੂੰ ਭਾਈ
ਸਾਹਿਬ ਭਾਈ ਰਣਧੀਰ ਸਿੰਘ ਮੈਮੋਰੀਅਲ ਅਵਾਰਡ ਦਿੱਤੇ ਗਏ। ਇਸ ਤੋਂ ਇਲਾਵਾ ਭਾਈ
ਰਣਧੀਰ ਸਿੰਘ ਦੇ ਕੇਸ ਦੀ ਮੁਲਤਾਨ ਜੇਲ ਵਿੱਚ ਪੈਰਵੀ ਕਰਨ ਵਾਲੇ ਅਤੇ ਭਾਈ
ਸਾਹਿਬ ਦੇ ਜੇਲ ਦੌਰਾਨ ਉਹਨਾਂ ਦੇ ਪਰਿਵਾਰ ਦੀ ਦੇਖ ਭਾਲ ਕਰਨ ਵਾਲੇ
ਪ੍ਰਿੰਸੀਪਲ ਇਕਬਾਲ ਸਿੰਘ ਦੀ ਯਾਦ ਵਿੱਚ ਪ੍ਰਿੰਸੀਪਲ ਇਕਬਾਲ ਸਿੰਘ ਮੈਮੋਰੀਅਲ
ਅਵਾਰਡ ਡਾ ਹਰਭਜਨ ਸਿੰਘ ਦਿਉਲ ਨੂੰ ਦਿੱਤਾ ਗਿਆ।
ਬਾਬਾ ਸੁਰਜਨ ਸਿੰਘ ਮੈਮੋਰੀਅਲ ਅਵਾਰਡ ਭਾਈ ਮਨੋਹਰ ਸਿੰਘ ਕੈਨੇਡਾ ਅਤੇ ਗਿਆਨੀ
ਨਾਹਰ ਸਿੰਘ ਮੈਮੋਰੀਅਲ ਅਵਾਰਡ ਜਗਜੀਤ ਸਿੰਘ ਤੱਖਰ ਕੈਨੇਡਾ ਨੂੰ ਦਿੱਤਾ ਗਿਆ।
ਕੁਲਵੰਤ ਸਿੰਘ ਗਰੇਵਾਲ ਪਰਮਵੀਰ ਸਿੰਘ ਅਤੇ ਜਗਜੀਤ ਸਿੰਘ ਤੱਖਰ ਨੇ ਭਾਈ
ਸਾਹਿਬ ਬਾਰੇ ਕਵਿਤਾਵਾਂ ਪੜੀਆਂ । ਡਾ ਬਲਕਾਰ ਸਿੰਘ,
ਜਗਜੀਤ ਸਿੰਘ ਦਰਦੀ ,
ਹਰਦੇਵ ਸਿੰਘ ਗਰੇਵਾਲ ਕਲਕੱਤਾ,
ਮੇਹਰ ਸਿੰਘ,
ਜਗਜੀਤ ਸਿੰਘ ਦਰਦੀ ਅਤੇ ਚੇਤਨ ਸਿੰਘ ਐਡੀਸ਼ਨਲ ਡਾਇਰੈਕਟਰ ਭਾਸ਼ਾ ਵਿਭਾਗ ਨੇ ਵੀ
ਆਪਣੇ ਵਿਚਾਰ ਭਾਈ ਸਾਹਿਬ ਦੇ ਯੋਗਦਾਨ ਬਾਰੇ ਪ੍ਰਗਟ ਕੀਤੇ। ਇਸ ਮੌਕੇ ਤੇ ਭਾਈ
ਸਾਹਿਬ ਉਪਰ ਰੋਜ਼ਾਨਾ ਚੜਦੀ ਕਲਾ ਦਾ ਪ੍ਰਕਾਸ਼ਤ ਵਿਸ਼ੇਸ਼ ਅੰਕ ਪੰਜਾਬੀ
ਯੂਨੀਵਰਸਿਟੀ ਦੇ ਉਪ ਕੁਲਪਤੀ ਨੇ ਜਾਰੀ ਕੀਤਾ। ਜੈ ਤੇਗ ਸਿੰਘ ਅਨੰਤ ਨੇ ਜੀਅ
ਆਇਆਂ ਕਿਹਾ ਅਤੇ ਧੰਨਵਾਦ ਕੀਤਾ।ਇਸ ਵਿਚਾਰ ਗੋਸ਼ਟੀ ਦੀ ਖਾਸੀਅਤ ਇਹ ਸੀ ਕਿ ਇਸ
ਵਿੱਚ ਪੰਜਾਬ,ਚੰਡੀਗੜ,ਦਿੱਲੀ ਅਤੇ ਦੇਸ਼ ਦੇ ਹੋਰ ਰਾਜਾਂ ਤੋਂ ਪ੍ਰਸਿਧ
ਵਿਦਵਾਨਾਂ ਅਤੇ ਭਾਈ ਸਾਹਿਬ ਦੇ ਪੈਰੋਕਾਰਾਂ ਨੇ ਹਿੱਸਾ ਲਿਆ।
|
30/03/2013 |
 |
ਡਾ ਜਸਪਾਲ ਸਿੰਘ ਉਪ ਕੁਲਪਤੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ ਹਰਭਜਨ ਸਿੰਘ ਦਿਉਲ ਸਾਬਕਾ ਕਮਿਸ਼ਨਰ
ਭਾਸ਼ਾਈ ਘੱਟ ਗਿਣਤੀਆਂ ਭਾਰਤ ਸਰਕਾਰ
ਭਾਈ ਸਾਹਿਬ ਭਾਈ ਰਣਧੀਰ ਸਿੰਘ ਦੇ ਸੰਗੀ ਸਾਥੀ ਭਾਈ ਮੋਹਨ ਸਿੰਘ ਗਾਰਡ
ਮੋਹਾਲੀ ਨੂੰ ਸ਼ੁਕਰਵਾਰ 29 ਮਾਰਚ ਨੂੰ ਪਟਿਆਲਾ ਵਿਖੇ
ਭਾਈ ਰਣਧੀਰ ਸਿੰਘ ਮੈਮੋਰੀਅਲ ਅਵਾਰਡ ਦੇ ਕੇ ਸਨਮਾਨਤ ਕਰਦੇ ਹੋਏ। ਉਹਨਾਂ ਨਾਲ
ਖੜੇ ਹਨ ਭਾਈ ਜੈਤੇਗ ਸਿੰਘ ਅਨੰਤ |
 |
ਡਾ ਜਸਪਾਲ ਸਿੰਘ ਉਪ ਕੁਲਪਤੀ
ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾ ਹਰਭਜਨ ਸਿੰਘ ਦਿਉਲ ਸਾਬਕਾ ਕਮਿਸ਼ਨਰ
ਭਾਸ਼ਾਈ ਘੱਟ ਗਿਣਤੀਆਂ ਭਾਰਤ ਸਰਕਾਰ
ਭਾਈ ਸਾਹਿਬ ਭਾਈ ਰਣਧੀਰ ਸਿੰਘ ਦੇ ਸੰਗੀ ਸਾਥੀ ਭਾਈ ਮੇਹਰ ਸਿੰਘ ਦਿੱਲੀ ਨੂੰ
ਪਟਿਆਲਾ ਵਿਖੇ 29 ਮਾਰਚ ਨੂੰ ਭਾਈ ਰਣਧੀਰ ਸਿੰਘ ਮੈਮੋਰੀਅਲ ਅਵਾਰਡ ਦੇ ਕੇ
ਸਨਮਾਨਤ ਕਰਦੇ ਹੋਏ।
ਉਹਨਾਂ ਨਾਲ ਖੜੇ ਹਨ ਭਾਈ ਜੈ ਤੇਗ ਸਿੰਘ ਅਨੰਤ |
|
|
ਭਾਈ
ਸਾਹਿਬ ਭਾਈ ਰਣਧੀਰ ਸਿੰਘ ਸਿਮਰਤੀ ਸੰਬੰਧੀ ਵਿਚਾਰ ਗੋਸ਼ਟੀ
ਉਜਾਗਰ ਸਿੰਘ, ਸਾਬਕ ਜਿਲਾ ਲੋਕ ਸੰਪਰਕ ਅਫਸਰ, ਪਟਿਆਲਾ
|
ਪੰਜਾਬੀ
’ਵਰਸਿਟੀ ਦੀ ਪੰਜਾਬੀ ਵਿਸ਼ੇ ਵਿਚ ਝੰਡੀ -ਯੂ. ਜੀ. ਸੀ. ਨੈੱਟ ਪ੍ਰੀਖਿਆ
ਦਸੰਬਰ 2012
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਗੁਰਦਾਸ
ਮਾਨ ਦਾ ਯੂ ਕੇ ਟੂਰ
ਬਿੱਟੂ ਖੰਗੂੜਾ, ਲੰਡਨ |
ਸ਼ਾਨਦਾਰ
ਸਲਾਨਾ ਸਮਾਰੋਹ ਵਿਚ ਯੂਨੀਵਰਸਿਟੀ ਕਾਲਜ ਜੈਤੋ ਦੇ ਵਿਦਿਆਰਥੀਆਂ ਨੇ ਗਾਇਨ,
ਨਾਚ ਅਤੇ ਥੀਏਟਰ ਵੰਨਗੀਆਂ ਪੇਸ਼ ਕੀਤੀਆਂ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਮੇਜਰ
ਮਾਂਗਟ ਦਾ ਪਲੇਠਾ ਨਾਵਲ ਸਮੁੰਦਰ ਮੰਥਨ ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਲੋਂ ਵਿਦਵਾਨਾਂ ਦੀ ਭਰਵੀਂ ਹਾਜ਼ਰੀ ਵਿੱਚ ਰਿਲੀਜ਼
ਕੁਲਬੀਰ ਸਿੰਘ ਟੋਡਰਪੁਰ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ, ਪਟਿਆਲਾ ਦੇ ਸਿੱਖ ਵਿਸ਼ਵਕੋਸ਼ ਵਿਭਾਗ ਵੱਲੋਂ ਸਰਦਾਰਨੀ ਕੈਲਾਸ਼
ਕੌਰ ਮੈਮੋਰੀਅਲ ਲੈਕਚਰ ਦਾ ਆਯੋਜਨ
ਡਾ. ਪਰਮਵੀਰ ਸਿੰਘ, ਇੰਚਾਰਜ, ਸਿੱਖ ਵਿਸ਼ਵਕੋਸ਼
ਵਿਭਾਗ |
"ਦੇਗ
ਤੇਗ ਫ਼ਤਿਹ"
"ਜਾਗ ਪਈ ਆਵਾਮ ਤੇਰਾ ਤਖਤ ਤਖਤਾ ਬਣ ਜਾਣਾ"
ਜੋਗਿੰਦਰ ਸੰਘੇੜਾ, ਟੋਰਾਂਟੋ |
ਕਲਮ
ਫ਼ਾਉਂਡੇਸ਼ਨ ਵਲੋਂ ਮਾਸਿਕ ਸਾਹਿਤਕ ਮਿਲਣੀ ਅਤੇ ਸਫਲ ਗੋਸ਼ਟੀ ਦਾ ਆਯੋਜਨ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,
ਕੈਲਗਰੀ |
ਪੰਜਾਬੀ
ਲੇਖਕ ਮੰਚ ਵਿਚ "ਕਸੁੰਭੜਾ ਅਜ ਖਿੜਿਆ" ਤੇ ਵਿਚਾਰ ਚਰਚਾ ਹੋਈ
ਜਰਨੈਲ ਸਿੰਘ, ਕਨੇਡਾ |
ਯਾਦਗਾਰੀ
ਹੋ ਨਿਬੜਿਆ ਯੂਨੀਵਰਸਿਟੀ ਕਾਲਜ ਜੈਤੋ ਦਾ ਕੌਮੀ ਸੇਵਾ ਯੋਜਨਾ ਕੈਂਪ ਦਾ
ਸਮਾਪਨ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਪੰਜਾਬੀ
ਯੂਨੀਵਰਸਿਟੀ ਗੁਰੂ ਕਾਂਸ਼ੀ ਕੈਂਪਸ ਤਲਵੰਡੀ ਸਾਬੋ ਦਾ ਫੇਰਾ ਲਾਇਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੰਜਾਬੀ
ਸਾਹਿਤ ਅਕਾਡਮੀ ਲੁਧਿਆਣਾ ਵਲੋਂ ਜਗਜੀਤ ਸਿੰਘ ਆਨੰਦ ਅਭਿਨੰਦਨ ਗ੍ਰੰਥ ਲੋਕ
ਅਰਪਨ ਡਾ. ਗੁਲਜ਼ਾਰ ਸਿੰਘ
ਪੰਧੇਰ, ਲੁਧਿਆਣਾ
|
ਪੰਜਾਬੀ
ਬਿਜ਼ਨਸ ਪ੍ਰੋਫ਼ੈਸ਼ਨਲ ਐਸੋਸ਼ੀਏਸ਼ਨ ਵਲੋਂ ਟਰੱਕ, ਟਰੇਲਰ ਅਤੇ ਇਕੁਪਮੈਂਟ ਲੋਨਜ਼
ਬਾਰੇ ਸੈਮੀਨਾਰ ਕੁਲਜੀਤ
ਸਿੰਘ ਜੰਜੂਆ, ਟਰਾਂਟੋ
|
ਮੋਗਾ
ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗਠਜੋੜ ਦੇ ਜੋਗਿੰਦਰਪਾਲ ਜੈਨ ਜੇਤੂ
ਭਵਨਦੀਪ ਸਿੰਘ ਪੁਰਬਾ , ਮੋਗਾ
|
ਯੂ.
ਜੀ. ਸੀ. (ਨੈੱਟ) ਜੂਨ 2012 ਮਸਲੇ ’ਤੇ ਉਮੀਦਵਾਰਾਂ ਦੀਆਂ ਨਜ਼ਰਾਂ ਵਿਭਿੰਨ
ਰਾਜਾਂ ਦੀਆਂ ਉੱਚ ਅਦਾਲਤਾਂ ਦੇ ਫ਼ੈਸਲੇ ’ਤੇ
ਡਾ. ਪ.ਸ. ਤੱਗੜ, ਪਟਿਆਲਾ
|
ਪਲੀ
ਦਾ 10ਵਾਂ ਸਲਾਨਾ ਮਾਂ-ਬੋਲੀ ਦਿਨ ਗਦਰ ਲਹਿਰ ਨੂੰ ਸਮਰਪਿਤ
ਹਰਪ੍ਰੀਤ ਸੇਖਾ, ਕਨੇਡਾ
|
ਪੰਜਾਬੀ
ਯੂਨੀਵਰਸਿਟੀ ਪਟਿਆਲਾ ਵਿਖੇ ਛੇਵਾਂ ਅੰਤਰਰਾਸ਼ਟਰੀ ਯੁਵਕ ਮੇਲਾ 'ਸਾਉ ਫ਼ੈਸਟ'
ਸ਼ੁਰੂ ਅੰਮ੍ਰਿਤ ਅਮੀ,
ਪਟਿਆਲਾ
|
ਗਾਇਕ
ਸੰਨੀ ਸਿ਼ਵਰਾਜ ਦੀ ਐਲਬਮ ‘ਤੇਰੀ ਚੁੱਪ` ਰੀਲੀਜ਼ - ਸ਼ਾਇਰਾ ਸਿਮਰਨਜੋਤ ਮਾਨ
ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਗੂੰਗੀ ਚੀਖ਼’ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਵਿਸ਼ਵ
ਹਾਕੀ ਲੀਗ ਦੀ ਰੌਚਕ ਗਾਥਾ
ਰਣਜੀਤ ਸਿੰਘ ਪ੍ਰੀਤ, ਬਠਿੰਡਾ
|
"ਸੌ
ਕਰੋੜ ਲੋਕਾ ਦਾ ਉਠਣਾ" - ਔਰਤਾ ਖਿਲਾਫ ਹੋ ਰਹੇ ਅਪਰਾਧਾ ਨੂੰ ਰੋਕਣ ਲਈ,
ਸਾਊਥਾਲ (ਲੰਡਨ) ਵਿਖੇ ਇਕੱਠ -
ਬਿੱਟੂ ਖੰਗੂੜਾ, ਲੰਡਨ
|
ਕੌਮੀ
ਯੋਗਤਾ ਪ੍ਰੀਖਿਆ, ਜੂਨ 2012 ਮਾਮਲੇ ’ਚ ਯੂਨੀਵਰਸਿਟੀ ਅਨੁਦਾਨ ਆਯੋਗ ਦੇ
ਅਦਾਲਤੀ ਚੱਕਰਾਂ ਦਾ ਤਾਣਾ ਉਲਝਿਆ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
|
ਰਜਨਪ੍ਰੀਤ
ਕੌਰ ਅਤੇ ਜਸਵੰਤ ਸਿੰਘ ਸਰਵੋਤਮ ਅਥਲੀਟ ਬਣੇ - ਯੂਨੀਵਰਸਿਟੀ ਕਾਲਜ ਵਿਖੇ
ਦੂਜਾ ਸਲਾਨਾ ਖੇਡ ਸਮਾਰੋਹ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਬਠਿੰਡੇ
ਜ਼ਿਲ੍ਹੇ ਦੇ ਟਿੱਬਿਆਂ ’ਚ ਵਸੇ ਪਿੰਡ ਘੁੱਦਾ ਵਿਚ ਦਲਜੀਤ ਅਮੀ ਵੱਲੋਂ ਫ਼ਿਲਮ
ਵਰਕਸ਼ਾਪ ਡਾ. ਪਰਮਿੰਦਰ ਸਿੰਘ
ਤੱਗੜ, ਪਟਿਆਲਾ
|
ਯੂਨੀਵਰਸਿਟੀ
ਕਾਲਜ ਘੁੱਦਾ ਵਿਖੇ ‘ਪੰਜਾਬੀ ਨੌਜਵਾਨ ਬਿੰਬ ਦੀ ਨਿਰਮਾਣਕਾਰੀ’ ਵਿਸ਼ੇ ’ਤੇ
ਸੈਮੀਨਾਰ ਡਾ. ਪਰਮਿੰਦਰ
ਸਿੰਘ ਤੱਗੜ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਇਕੱਤਰਤਾ
ਸੁਰਜੀਤ ਕੌਰ, ਟੋਰਾਂਟੋ
|
‘ਪੁਸਤਕ-ਪਾਠਨ
ਸਭਿਆਚਾਰ ਦਾ ਉਤਸ਼ਾਹੀਕਰਨ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ
|
ਪੁਸਤਕ
ਕਲੱਬ ਦੀ ਬੈਠਕ ਸੱਤ ਪਰਚਿਆਂ ਦੀ ਪੇਸ਼ਕਾਰੀ ਨਾਲ ਸੈਮੀਨਾਰ ਹੋ ਨਿਬੜੀ
- ਸਰਵਸੰਮਤੀ ਨਾਲ ਹੋਈ ਚੋਣ ਵਿਚ ਸੁਖਦੀਪ
ਕੌਰ ਪ੍ਰਧਾਨ ਅਤੇ ਈਸ਼ਾ ਜਨਰਲ ਸਕੱਤਰ ਬਣੇ
ਅੰਮ੍ਰਿਤ ਅਮੀ, ਜੈਤੋ |
77
ਵੀਆਂ ਕਿਲ੍ਹਾ ਰਾਇਪੁਰ ਪੇਂਡੂ ਖੇਡਾਂ
ਰਣਜੀਤ ਸਿੰਘ ਪ੍ਰੀਤ ਬਠਿੰਡਾ |
ਯੂਨੀਵਰਸਿਟੀ
ਕਾਲਜ ਜੈਤੋ ਵਿਖੇ ‘ਕੌਮੀ ਸਦਭਾਵਨਾ ਵਰਕਸ਼ਾਪ’ ਹੋਈ
ਡਾ. ਪਰਮਿੰਦਰ ਸਿੰਘ ਤੱਗੜ, ਪਟਿਆਲਾ |
ਜਲੰਧਰ
ਵਿਖੇ ਦੋ ਰੋਜ਼ਾ ‘ਵਿਸ਼ਵ ਪੰਜਾਬੀ ਮੀਡੀਆ ਕਾਨਫ਼ਰੰਸ’ ਹੋਈ - ਦੇਸ਼ ਵਿਦੇਸ਼
’ਚੋਂ ਪੰਜਾਬੀ ਮੀਡੀਆ ਨਾਲ ਸਬੰਧਤ ਹਸਤੀਆਂ ਸ਼ਾਮਲ
ਡਾ. ਪਰਮਿੰਦਰ ਸਿੰਘ ਤੱਗੜ, ਜਲੰਧਰ |
ਸੁਪਰੀਮ
ਕੋਰਟ ਵੱਲੋਂ ਯੂ. ਜੀ. ਸੀ. (ਨੈੱਟ) ਪ੍ਰੀਖਿਆ ਜੂਨ 2012 ਦਾ ਐਲਾਨਿਆ
ਨਤੀਜਾ ਰੱਦ
ਡਾ. ਪ.ਸ. ਤੱਗੜ, ਪਟਿਆਲਾ |
ਯੂ.ਜੀ.ਸੀ.
ਦੇ ਨੈੱਟ ਪ੍ਰੀਖਿਆ ਲਈ ਨਵ-ਨਿਰਧਾਰਤ ਮਾਪਦੰਡ ਕੇਰਲਾ ਹਾਈਕੋਰਟ ਵੱਲੋਂ
ਗ਼ੈਰਕਾਨੂੰਨੀ ਕਰਾਰ - ਮਾਮਲਾ ਜੂਨ 2012 ’ਚ ਹੋਈ ਨੈੱਟ ਪ੍ਰੀਖਿਆ ਦਾ
ਡਾ. ਪ.ਸ. ਤੱਗੜ, ਪਟਿਆਲਾ
|
ਕਲਮ
ਫ਼ਾਊਂਡੇਸ਼ਨ ਵਲੋਂ ਸਾਲ 2013 ਦੀ ਪਲੇਠੀ ਮਾਸਿਕ ਮਿਲਣੀ ਆਯਜਿ਼ਤ ਕੀਤੀ ਗਈ -
ਪ੍ਰਵਾਸੀ ਲੇਖਕ ਤਾਰਾ ਸਿੰਘ ਸਾਗਰ ਦੀ ਕਾਵਿ ਪੁਸਤਕ ‘ਰੇਤ ਮਹਿਲ’ ਦਾ ਕੀਤਾ
ਗਿਆ ਲੋਕ ਅਰਪਣ
ਕੁਲਜੀਤ ਸਿੰਘ ਜੰਜੂਆ, ਟੋਰਾਂਟੋ |
ਲੋਕ-ਲਿਖਾਰੀ
ਸਾਹਿਤ ਸਭਾ ਦੀ ਮੀਟਿੰਗ, ਸਰੀ, ਕਨੇਡਾ
ਸੁਖਵਿੰਦਰ ਕੌਰ, ਕਨੇਡਾ |
ਪ੍ਰਸਿੱਧ
ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਦਾ ਗਜ਼ਲ ਸੰਗ੍ਰਹਿ ਸਾਗਰ ਤੇ
ਮਾਰੂਥਲ ਨੂੰ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਗੁਰੂਦੁਆਰਾ
ਸਾਹਿਬ ਲੀਅਰ (ਨਾਰਵੇ) ਵਿਖੇ ਸਿੱਖ ਪਰਿਵਾਰ ਗੁਰਮਤਿ ਕੈਪ ਲਗਾਇਆ ਗਿਆ।
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਦੋਸਤ
ਮਿੱਤਰਾਂ ਨੇ ਪਰਿਵਾਰਾ ਸਮੇਤ 2012 ਨੂੰ ਅਲਵਿਦਾ ਕਹਿ ਸਾਲ 2013 ਦਾ
ਸਵਾਗਤ ਕੀਤਾ-ਨਾਰਵੇ
ਰੁਪਿੰਦਰ ਢਿੱਲੋ ਮੋਗਾ, ਨਾਰਵੇ
|
|
|
|
|
|
|