ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਸ੍ਰ. ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ

 

 

ਲਾਹੌਰ - ਸ੍ਰੀ ਅੰਮਿਤ੍ਰਸਰ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਵੱਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਹੱਲ ਲਈ ਬਣਾਈ ਕਮੇਟੀ ਦੇ ਬਾਰੇ ਪੀ.ਐਸ.ਜੀ.ਪੀ.ਸੀ ਵੱਲੋਂ ਵੀ ਇਕ ਹੰਗਾਮੀ ਇਕੱਤਰਤਾ ਕੀਤੀ ਗਈ ਜਿਸ ਤੋਂ ਬਾਅਦ ਸ੍ਰ. ਸ਼ਾਮ ਸਿੰਘ, ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਇਜਲਾਸ ਵਿੱਚ ਪਾਕਿਸਤਾਨੀ ਸਿੱਖ ਸੰਗਤਾਂ ਅਤੇ ਪੀ.ਐਸ.ਜੀ.ਪੀ.ਸੀ ਮੈਂਬਰਾਂ ਦੀ ਨਾਨਕਸ਼ਾਹੀ ਕੈਲੰਡਰ ਬਾਰੇ ਰਾਇ ਲੈਣ ਤੋਂ ਬਾਅਦ ਦਾਸ ਦੱਸਣਾ ਚਾਹੁੰਦਾ ਹੈ ਸਭ ਤੋਂ ਪਹਿਲੀ ਗੱਲ ਤਾਂ ਇਹ ਹੈ ਕਿ ਨਾਨਕਸ਼ਾਹੀ ਕੈਲੰਡਰ ਦੇ ਮੁੱਦੇ ਤੇ ਸਭ ਤੋਂ ਪਹਿਲਾਂ ਆਪਣੀ ਰਾਇ ਦੇਣ ਦਾ ਹੱਕ ਪਾਕਿਸਤਾਨੀ ਸਿੱਖ ਸੰਗਤਾਂ ਦਾ ਇਸ ਲਈ ਬਣਦਾ ਹੈ ਕਿਉਂਕਿ ਜਿਸ ਨਾਨਕਸ਼ਾਹੀ ਕੈਲੰਡਰ ਬਾਰੇ ਸੰਗਤਾਂ 'ਚ ਕਈ ਤਰ੍ਹਾਂ ਦੇ ਭੰਬਲਭੁਸੇ ਪਾਏ ਗਏ ਹਨ ਜਾਂ ਪਾਏ ਜਾ ਰਹੇ ਹਨ ਉਸ ਗੁਰੂ ਨਾਨਕ ਸਾਹਿਬ ਜੀ ਦਾ ਪ੍ਰਕਾਸ਼ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ 'ਚ ਹੋਇਆ ਹੈ 'ਤੇ ਗੁਰੂ ਨਾਨਕ ਸਾਹਿਬ ਜੀ ਦੇ ਦਰ ਗੁਰਦੁਆਰਾ ਸ੍ਰੀ ਜਨਮ ਅਸਥਾਨ ਦੋ ਟਾਈਮ ਮੱਥਾ ਟੇਕਣ ਵਾਲੀਆਂ ਸੰਗਤਾਂ ਵੀ ਬਿਬੇਕ ਬੁੱਧ ਰੱਖਦੀਆਂ ਹਨ।

ਲੇਕਿਨ ਹੈਰਾਨੀ ਦੀ ਗੱਲ ਹੈ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਬਾਅਦ ਇਕ ਕਮੇਟੀ ਗਠਿਤ ਕਰਨ ਦਾ ਐਲਾਨ ਤਾਂ ਕੀਤਾ ਗਿਆ ਪ੍ਰੰਤੂ ਪੀ.ਐਸ.ਜੀ.ਪੀ.ਸੀ. ਦੇ ਇਕ ਵੀ ਨੁਮਾਇੰਦੇ ਦਾ ਨਾਮ ਨਾ ਲੈਣਾ। ਪਾਕਿਸਤਾਨੀ ਸਿੱਖ ਸੰਗਤਾਂ ਅਤੇ ਕਮੇਟੀ ਮੈਂਬਰਾਂ ਦੇ ਮਨਾਂ 'ਚ ਕਈ ਪ੍ਰਕਾਰ ਦੇ ਸ਼ੰਕੇ ਖੜੇ ਕਰਦਾ ਹੈ।

ਨਾਨਕਸ਼ਾਹੀ ਕੈਲੰਡਰ ਸਬੰਧੀ ਜਦੋਂ ਮੀਡੀਏ ਨੇ ਸ੍ਰ.ਸ਼ਾਮ ਸਿੰਘ ਨੂੰ ਪੁੱਛਿਆ ਤਾਂ ਉਨ੍ਹਾਂ ਦਾ ਦੋ ਟੁੱਕ ਲਫ਼ਜ਼ਾਂ 'ਚ ਜਵਾਬ ਸੀ ਕਿ ਅਸੀਂ ੨੦੦੩ ਦੇ ਕੈਲੰਡਰ ਨੂੰ ਮਾਨਤਾ ਦਿੱਤੀ ਅਤੇ ਪਾਕਿਸਤਾਨ ਦੇ ਗੁਰਦੁਆਰਿਆਂ ਵਿੱਚ ਲਾਗੂ ਕੀਤਾ ਹੋਇਆ ਹੈ। ਪਰ ਹੁਣ ਅਗਰ ੨੦੦੩ ਦੇ ਕੈਲੰਡਰ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਜਾਂ ਸਾਡੇ 'ਤੇ ਕੋਈ ਹੋਰ ਕੈਲੰਡਰ ਧੋਪਣ ਦੀ ਕੋਸ਼ਿਸ਼ ਕੀਤੀ ਗਈ ਉਸ ਨੂੰ ਹਰਗਿਜ਼ ਪ੍ਰਵਾਨ ਨਹੀਂ ਕੀਤਾ ਜਾਵੇਗਾ। ਕਿਉਂਕਿ ਨਾਨਕਸ਼ਾਹੀ ਕੈਲੰਡਰ ਕੇਵਲ ਐਸ.ਜੀ.ਪੀ.ਸੀ ਦਾ ਮਸਲਾ ਨਹੀਂ, ਸਗੋਂ ਪੂਰੀ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਸਿੱਖ ਵਿਚਾਰਧਾਰਾ ਇਸ ਨਾਲ ਜੁੜੀ ਹੋਈ ਹੈ। ਇਸ ਵਿੱਚ ਸੋਧ ਕਰਨ ਤੋਂ ਪਹਿਲਾਂ ਦੁਨੀਆਂ ਭਰ ਵਿੱਚ ਵੱਸਣ ਵਾਲੀਆਂ ਸਿੱਖ ਸੰਗਤਾਂ, ਗਰੁਦੁਆਰਿਆਂ ਦੇ ਪ੍ਰਬੰਧਕਾਂ, ਸਿੱਖ ਸੰਸਥਾਵਾਂ, ਮਿਸ਼ਨਰੀ ਕਾਲਜਾਂ, ਸਿੱਖ ਬੁਧੀਜੀਵੀਆਂ, ਸਿੱਖ ਸਟੱਡੀ ਸਰਕਲਾਂ ਅਤੇ ਸਭ ਜੱਥੇਬੰਦੀਆਂ ਦੇ ਸੁਝਾਅ ਲਏ ਜਾਣੇ ਚਾਹੀਦੇ ਹਨ।

ਸ੍ਰ. ਸ਼ਾਮ ਸਿੰਘ, ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ,

ਸ੍ਰ. ਸ਼ਾਮ ਸਿੰਘ ਨੇ ਪੀ.ਐਸ.ਜੀ.ਪੀ.ਸੀ ਵੱਲੋਂ ਦੁਨੀਆਂ ਭਰ ਦੇ ਸਿੱਖਾਂ ਨੂੰ ਨਾਨਕਸ਼ਾਹੀ ਸੰਮਤ ੫੪੭ ਮੁਤਾਬਕ ਨਵਾਂ ਵਰਾਂ ੧੪ ਮਾਰਚ ੨੦੧੫ ਨੂੰ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ. ਸ੍ਰੀ ਨਨਕਾਣਾ ਸਾਹਿਬ ਆ ਕੇ ਮਨਾਉਣ ਦਾ ਵੀ ਸੱਦਾ ਦਿੱਤਾ।

ਇਸ ਮੌਕੇ ਤੇ ਸ੍ਰ. ਗੋਪਾਲ ਸਿੰਘ ਚਾਵਲਾ ਜਰਨਲ ਸਕੱਤਰ ਪੀ.ਐਸ.ਜੀ.ਪੀ.ਸੀ, ਸ੍ਰ. ਰਮੇਸ਼ ਸਿੰਘ ਅਰੋੜਾ ਮੈਂਬਰ ਪੰਜਾਬ ਅਸੈਂਬਲੀ, ਸ੍ਰ. ਬਿਸ਼ਨ ਸਿੰਘ, ਸ੍ਰ. ਮਨਿੰਦਰ ਸਿੰਘ ਮੈਂਬਰ (ਪੀ.ਐਸ.ਜੀ.ਪੀ.ਸੀ) ਤੋਂ ਇਲਾਵਾ ਗੁਰਦੁਆਰਾ ਡੇਹਰਾ ਸਾਹਿਬ, ਗੁਰਦੁਆਰਾ ਸ੍ਰੀ ਜਨਮ ਅਸਥਾਨ ਦੇ ਗ੍ਰੰਥੀ ਸਾਹਿਬਾਨ ਅਤੇ ਸਿੱਖ ਸੰਗਤਾਂ ਹਾਜ਼ਰ ਸਨ।

 

11/03/15


 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

ਸ੍ਰ. ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
ਹੋਲੇ ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ
ਕੌਮੀ ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ
ਨਨਕਾਣਾ ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ
ਪਲੀ ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
ਭਾਜਪਾ ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗੁਰੂਆਂ ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ,  ਕੈਨੇਡਾ
ਸ਼ਰੀਫ ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ
ਪ੍ਰਗਤੀਸ਼ੀਲ ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ
ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
ਭਾਰਤੀ ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਫ਼ਿੰਨਲੈਂਡ ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ
ਨਵੇ ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2015, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)