|
|
ਗੁਰਦਵਾਰਾ ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ
ਗਏ ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
|
|
ਇਟਲੀ - ਸਿੱਖੀ ਸੇਵਾ ਸੋਸਾਇਟੀ ਵੱਲੋਂ
ਆਪਣੀ ਚੌਥੀ ਵਰ੍ਹੇਗੰਢ ਨੂੰ ਸਮਰਪਿਤ ਕੀਰਤਨ ਮੁਕਾਬਲਿਆਂ ਦਾ ਸਮਾਗਮ ਕਰਵਾਇਆ
ਗਿਆ ਜਿਸ ਵਿੱਚ ਇਟਲੀ ਅਤੇ ਯੂਰਪ ਦੇ ਵੱਖ ਵੱਖ ਗੁਰਦਵਾਰਾ ਸਾਹਿਬ ਤੋਂ
ਬੱਚਿਆਂ ਦੇ ਕੀਰਤਨੀ ਜਥਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਵੇਰ ਵੇਲੇ
ਤੋਂ ਹੀ ਕੀਰਤਨੀ ਜਥੇ ਪੁੱਜਣੇ ਸ਼ੁਰੂ ਹੋ ਗਏ ਸਨ। ਨਿੱਕੇ ਨਿੱਕੇ ਬੱਚੇ
ਕੇਸਰੀ ਅਤੇ ਨੀਲੇ ਦੁਮਾਲੇ ਸਜਾਏ ਹੋਏ ਬਹੁਤ ਫਬ ਰਹੇ ਸਨ। ਬੱਚਿਆਂ ਵਿੱਚ
ਕੀਰਤਨ ਮੁਕਾਬਲਿਆਂ ਨੂੰ ਲੈ ਕੇ ਇੱਕ ਵੱਖਰੀ ਤਰਾਂ ਦਾ ਜੋਸ਼ ਅਤੇ ਉਤਸ਼ਾਹ
ਦੇਖਣ ਨੂੰ ਮਿਲ ਰਿਹਾ ਸੀ।
ਸੰਗਤਾਂ ਵੀ ਬਹੁਤ ਵੱਡੀ ਗਿਣਤੀ ਵਿੱਚ ਗੁਰਦਵਾਰਾ ਸਾਹਿਬ ਵਿਖੇ
ਪਹੁੰਚੀਆਂ। ਜਿਹਨਾਂ ਨੇ ਬਹੁਤ ਸ਼ਾਂਤਮਈ ਹੋ ਕੇ ਕੀਰਤਨ ਮੁਕਾਬਲਿਆਂ ਦੌਰਾਨ
ਕੀਰਤਨ ਸਰਵਣ ਕੀਤਾ। ਸਭ ਜਥੇ ਪੂਰੀ ਤਿਆਰੀ ਨਾਲ ਆਏ ਸਨ। ਜਿਸ ਕਰਕੇ ਮੁਕਾਬਲੇ
ਬਹੁਤ ਸਖਤ ਸਨ। ਇਸ ਕੀਤਰਨ ਮੁਕਾਬਲੇ ਦਿਨ ਦੇ 11 ਵਜੇ ਅਰਦਾਸ ਉਪਰੰਤ
ਹੁਕਮਨਾਮਾ ਸਰਵਣ ਕਰਨ ਤੋਂ ਬਾਅਦ ਸ਼ੁਰੂ ਹੋ ਰਾਤ ਦੇ ਅੱਠ ਵਜੇ ਤੱਕ ਚੱਲੇ।
ਇਟਲੀ ਦੇ ਵੀਹ ਤੋਂ ਵੱਧ ਗੁਰਦਵਾਰਾ ਸਾਹਿਬ ਅਤੇ ਗਤਕਾ ਅਕੈਡਮੀਆਂ ਇਸ ਸਮਾਗਮ
ਵਿੱਚ ਹੁੰਮ ਹੁੰਮਾ ਕੇ ਪੁੱਜੇ। ਜਰਮਨੀ ਅਤੇ ਸਪੇਨ ਤੋਂ ਵੀ ਦੋ ਜਥੇ ਕੀਰਤਨ
ਮੁਕਾਬਲੇ ਵਿੱਚ ਭਾਗ ਲੈਣ ਲਈ ਵਿਸ਼ੇਸ਼ ਤੌਰ ‘ਤੇ ਪੁੱਜੇ। ਕੀਰਤਨ ਮੁਕਾਬਲਿਆਂ
ਵਿੱਚ ਇਸ ਸਾਲ ਕੀਰਤਨੀ ਜਥਿਆਂ ਦੀ ਗਿਣਤੀ ਜਿਆਦਾ ਹੋਣ ਕਰਕੇ ਅਤੇ ਬੱਚਿਆਂ ਦੀ
ਕੀਤੀ ਮਿਹਨਤ ਕਰਕੇ ਮੁਕਾਬਲਾ ਬਹੁਤ ਜਿਆਦਾ ਸਖਤ ਸੀਜਥੇਦਾਰ ਗੁਰਦਿਆਲ ਸਿੰਘ
ਫ੍ਰਾਂਸ ਵੀ ਇਸ ਮੌਕੇ ਪੈਰਿਸ ਤੋਂ ਉਚੇਚੇ ਤੌਰ ‘ਤੇ ਹਾਜ਼ਰ ਹੋਏ। ਜਿਸ ਕਰਕੇ
ਸਾਰਾ ਦਿਨ ਦੇਰ ਰਾਤ ਤੱਕ ਗੁਰਦਵਾਰਾ ਸਿੰਘ ਸਭਾ ਨੋਵੇਲਾਰਾ ਵਿਖੇ ਸੰਗਤਾਂ
ਦੀਆਂ ਰੌਣਕਾਂ ਲੱਗੀਆਂ ਰਹੀਆਂ।
ਸਿੱਖੀ ਸੇਵਾ ਸੋਸਾਇਟੀ ਵੱਲੋਂ ਆਈਆਂ ਹੋਈਆਂ ਸੰਗਤਾਂ, ਕੀਰਤਨੀ ਜਥੇ ਅਤੇ
ਹੋਰ ਪੰਥਕ ਸ਼ਖਸ਼ੀਅਤਾਂ ਅਤੇ ਗੁਰਦਵਾਰਾ ਸਾਹਿਬ ਨੋਵੇਲਾਰਾ ਦਾ ਇਹਨਾਂ
ਸਮਾਂਗਮਾਂ ਵਿੱਚ ਸਹਿਯੋਗ ਦੇਣ ਲਈ ਵਿਸ਼ੇਸ਼ ਧੰਨਵਾਦ ਕੀਤਾ ਗਿਆ।
|
16/03/15 |
|
|
|
|
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|