|
|
ਨਾਰਵੇ 'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ
ਗਿਆ ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
ਓਸਲੋ-ਖਾਲਸਾ ਪੰਥ ਦੇ ਸਾਜਨਾ ਦਿਵਸ ਵਿਸਾਖੀ ਨੂੰ
ਮੁੱਖ ਰੱਖਦਿਆ ਗੁਰੁਦੁਆਰਾ ਓਸਲੋ ਦੀ ਪ੍ਰੰਬੱਧਕ ਕਮੇਟੀ ਅਤੇ ਸੰਗਤਾ ਦੇ
ਸਹਿਯੋਗ ਸਦਕੇ ਇੱਕ ਵਿਸ਼ਾਲ ਨਗਰ ਕੀਰਤਨ ਦਾ ਆਜੋਯਨ ਨਾਰਵੇ ਦੀ ਰਾਜਧਾਨੀ
ਓਸਲੋ ਵਿਖੇ ਹੋਇਆ ਅਤੇ ੳਸਲੋ ਸ਼ਹਿਰ ਖਾਲਸਾਈ ਰੰਗ 'ਚ ਰੰਗਿਆ ਗਿਆ ਜਿਸ ਵਿੱਚ
ਓਸਲੋ ਅਤੇ ਨਜ਼ਦੀਕ ਪੈਦੇ ਸ਼ਹਿਰ ਸੰਨਦਵੀਕਾ, ਆਸਕਰ, ਦਰਾਮਨ,ਤਰਾਨਬੀ,
ਦਰੋਬਾਕ, ਟੋਨਸਬਰਗ ਆਦਿ ਤੋ ਭਾਰੀ ਸੰਖਿਆ ਵਿੱਚ ਸੰਗਤਾ ਨੇ ਹਿੱਸਾ ਲਿਆ।
ਇਹਨਾ ਨਜ਼ਦੀਕੀ ਸ਼ਹਿਰਾ ਚੋ ਸੰਗਤਾਂ ਨੂੰ ਲਿਆਉਣ ਲਈ ਸਪੈਸ਼ਲ ਬੱਸਾ ਦਾ
ਪ੍ਰਬੰਧ ਕੀਤਾ ਗਿਆ। ਇਸ ਵਾਰ ਸਵੀਡਨ ਅਤੇ ਡੈਨਮਾਰਕ ਤੋ ਵੀ ਸਿੱਖ ਸੰਗਤਾ ਨਗਰ
ਕੀਰਤਨ 'ਚ ਹਿੱਸਾ ਲੈਣ ਸਪੈਸ਼ਲ ਬੱਸਾ ਲੈ ਹਾਜਿ਼ਰ ਹੋਈਆ।
ਓਸਲੋ ਸਿਟੀ ਦੇ ਮੁੱਖ ਰੇਲਵੇ ਸਟੇਸ਼ਨ ਤੋ ਸ਼ੁਰੂ
ਹੋ ਇਹ ਨਗਰ ਕੀਰਤਨ ਓਸਲੋ ਦੇ ਵੱਧ ਭੀੜ ਭੜਾਕੇ ਵਾਲੀ ਸਟਰੀਟ ਕਾਰਲ ਜੂਨਸ ਤੋ
ਹੁੰਦਾ ਹੋਇਆ ਰੋਦਹੂਸ ਪਲਾਸਨ (ਆਕਰ ਬ੍ਰਿਗੇ) ਕੋਲ ਜਾ ਸਮਾਪਤ ਹੋਇਆ।ਇਸ ਨਗਰ
ਕੀਰਤਨ ਦੀ ਅਗਵਾਈ ਖਾਲਸੀ ਪੋਸ਼ਾਕ ਚ ਪੰਜ ਪਿਆਰਿਆ ਕਰ ਰਹੇ ਸਨ ਅਤੇ ਮਗਰ
ਨੀਲੀ ਅਤੇ ਚਿੱਟੇ ਲਿਬਾਸ ਚ ਪੰਜ ਸਿੰਘਣੀਆ ਨਿਸ਼ਾਨ ਸਾਹਿਬ ਚੁੱਕੀ ਨਗਰ
ਕੀਰਤਨ ਦੀ ਸ਼ਾਨ ਵਧਾ ਰਹੀਆ ਸਨ। ਢੋਲ ਦੇ ਨਗਾੜੇ 'ਤੇ ਡਰਬੀ (ਇਂਗਲੈਡ) ਤੋ
ਆਇਆ ਭਾਈ ਬੰਦਾ ਸਿੰਘ ਬਹਾਦਰ ਦੀ ਗੱਤਕਾ ਟੀਮ ਵੀ ਆਪਣੇ ਜੋਹਰ ਵਿਖਾ ਰਹੇ ਸਨ।
ਸਾਰੇ ਰਸਤੇ ਰਾਜ ਕਰੇਗਾ ਖਾਲਸਾ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਦੇ ਜੈ
ਕਾਰਿਆ ਨਾਲ ਸੰਗਤ ਸ਼ਾਂਤਮਈ ਢੰਗ ਨਾਲ ਇਸ ਨਗਰ ਕੀਰਤਨ ਚ ਚੱਲ ਰਹੀਆ ਸੀ।
ਨਾਰਵੀਜੀਅਨ ਲੋਕਾ ਅਤੇ ਨਾਰਵੇ ਵਿੱਚ ਵਸਦੇ ਦੂਸਰੇ
ਧਰਮਾਂ ਦੇ ਲੋਕਾ ਨੂੰ ਸਿੱਖ ਧਰਮ ਦੀ ਜਾਣਕਾਰੀ ਲਈ ਨਾਰਵੀਜੀਅਨ ਭਾਸ਼ਾ 'ਚ
ਛਪਾਏ ਪਰਚੇ ਵੀ ਵੰਡੇ ਗਏ। ਨਗਰ ਕੀਰਤਨ ਦੀ ਸਮਾਪਤੀ ਦੋਰਾਨ ਸ੍ਰ ਗੁਰਦਿਆਲ
ਸਿੰਘ ਪੱਡਾ ਪਰਿਵਾਰ ਵੱਲੋ ਚਾਹ/ਪਕੋੜਿਆ ਦੀ ਸੇਵਾ ਅਤੇ ਗੁਰੂ ਘਰ ੳਸਲੋ ਤਰਫੋ
ਲੰਗਰ ਲਗਾਇਆ ਗਿਆ । ਕਈ ਜਾਣੀ ਮਾਣੀਆ ਨਾਰਵੀਜੀਅਨ ਸਿਆਸੀ ਵਿਅਕਤੀਆ ਨੇ ਵੀ
ਨਗਰ ਕੀਰਤਨ ਚ ਸ਼ਾਮਿਲ ਹੋ ਸਿੱਖ ਕੌਮ ਨੂੰ ਇਸ ਪਵਿੱਤਰ ਦਿਹਾੜੇ ਦੀਆ ਵਧਾਈਆ
ਦਿੱਤੀਆ। ੳਸਲੋ ਪੁਲੀਸ ਦੇ ਅਫਸਰਾ ਵੱਲੋ ਵੀ ਸਿੱਖ ਭਾਈ ਚਾਰੇ ਨੂੰ ਇਸ ਦਿਨ
ਦੀਆ ਵਧਾਈਆ ਦਿੱਤੀਆ।ਇਸ ਦੋਰਾਨ ਦਸਤਾਰ ਦਿਵਸ ਨੂੰ ਸਪਰਪਿਤ ਦਿਨ ਵੀ ਮਨਾਇਆ
ਗਿਆ ਅਤੇ ਪੂਰਨ ਸਿੱਖੀ ਸਰੂਪ ਚ ਸੱਜੇ ਸਿੰਘਾ ਆਦਿ ਵੱਲੋ ਸਿੱਖ ਧਰਮ ਅਤੇ
ਦਸਤਾਰ ਦੀ ਮਹਤੱਵਤਾ ਨੂੰ ਨਾਰਜੀਵੀਅਨ ਲੋਕਾ ਨੂੰ ਦੱਸਿਆ ਗਿਆ ਜਿਸ ਨੂੰ
ਨਾਰਵੀਜੀਅਨ ਲੋਕਾ ਨੇ ਗਹਿਰੀ ਰੁੱਚੀ ਨਾਲ ਸੁਣਿਆ ਅਤੇ ਬਹੁਤ ਸਾਰੇ
ਨਾਰਵੀਜੀਅਨ ਲੋਕਾ ਨੇ ਆਪਣੇ ਸਿਰਾ ਤੇ ਦਸਤਾਰਾ ਸਜਾ ਆਪਣੇ ਆਪ ਨੂੰ ਫਖਰ ਚ
ਮਹਿਸੂਸ ਕੀਤਾ ਤੇ ਨਾਰਵੀਜੀਅਨ ਲੋਕਾ ਨੇ ਗੁਰੂ ਕਾ ਲੰਗਰ ਚਾਅ ਨਾਲ ਛੱਕਿਆ।
ਨਾਰਵੇ ਦੇ ਪ੍ਰਮੁੱਖ ਅਖਬਾਰ ਅਤੇ ਟੀ ਵੀ ਵਾਲੇ ਕੇਵਰਜ ਲਈ ਪਹੁੰਚੇ ਹੋਏ
ਸਨ।ਸਮਾਪਤੀ ਵੇਲੇ ਗੁਰੂ ਘਰ ੳਸਲੋ ਦੇ ਪ੍ਰਬੰਧਕੀ ਕਮੇਟੀ ਦੇ ਮੁੱਖੀ ਲਹਿੰਬਰ
ਸਿੰਘ, ਉੱਪ ਪ੍ਰਧਾਨ ਆਤਮਾ ਸਿੰਘ,ਕਸ਼ਮੀਰ ਸਿੰਘ ਸੈਕਟਰੀ, ਸਕੱਤਰ ਅਮਨਦੀਪ
ਕੌਰ, ਖੁਜਾਨਚੀ ਕਮਲਜੀਤ ਸਿੰਘ, ਮੈˆਬਰ ਪਰਮਜੀਤ ਸਿੰਘ, ਸਵਿੰਦਰ ਸਿੰਘ,
ਮਲਕੀਤ ਸਿੰਘ, ਅਮਰਜੀਤ ਕੌਰ, ਨਛੱਤਰ ਕੌਰ, ਜਸਵਿੰਦਰ ਕੌਰ ਆਦਿ ਨੇ ਆਈਆ ਹੋਈ
ਸੰਗਤਾ ਦਾ ਤਹਿ ਦਿਲੋ ਧੰਨਵਾਦ ਕੀਤਾ। |
13/04/15 |
|
|
|
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|