|
|
ਬੋਸਟਨ ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ!
ਅਮਨਦੀਪ ਸਿੰਘ, ਅਮਰੀਕਾ |
|
|
16 ਮਈ ਦੀ ਸੁਰਮੀਲੀ ਸ਼ਾਮ, ਮੌਸਮ ਬਹੁਤ ਖ਼ੁਬਸੂਰਤ ਸੀ, ਤਿੱਤਰਖੰਭੀ ਬੱਦਲ
ਕਿਤੇ ਕਿਤੇ ਹਲਕੀ ਹਲਕੀ ਫ਼ੁਆਰ ਪਾ ਰਹੇ ਸਨ। ਸੈਂਟ ਥੌਮਸ ਚਰਚ ਦੇ ਅੰਦਰ ਮਹੌਲ
ਬੜਾ ਰੰਗਦਾਰ ਸੀ, ਬੱਚੇ-ਵੱਡੇ ਭੰਗੜੇ ਅਤੇ ਗਿੱਧੇ ਦੀਆਂ ਰੰਗ-ਬਰੰਗੀਆਂ
ਵਰਦੀਆਂ ਪਾ ਕੇ ਤਿਆਰ ਹੋ ਰਹੇ ਸਨ। ਛੋਟੇ ਛੋਟੇ ਬੱਚਿਆਂ 'ਤੇ ਤੁਰਲੇ ਵਾਲੀਆਂ
ਪੱਗਾਂ, ਕੈਂਠੇ, ਕਢਾਈਦਾਰ ਝੱਗੇ, ਅਤੇ ਚਾਦਰੇ ਬੜੇ ਜਚ ਰਹੇ ਸਨ। ਬੱਚਿਆਂ
ਅਤੇ ਤ੍ਰੀਮਤਾਂ 'ਤੇ ਰੰਗ-ਬਰੰਗੇ ਸੂਟ ਬੜਾ ਨਿਖਾਰ ਲਿਆ ਰਹੇ ਸਨ। ਅੱਜ ਬੋਸਟਨ
ਦੇ ਇਲਾਕੇ ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਮਨਾਇਆ ਜਾ ਰਿਹਾ ਸੀ। ਹਰ ਇੱਕ
ਦੇ ਮਨ ਵਿੱਚ ਬੜਾ ਚਾ ਸੀ - ਰੰਗਾ ਰੰਗ ਪ੍ਰੋਗ੍ਰਾਮ ਵਾਸਤੇ ਉਹ ਕਈ ਮਹੀਨਿਆਂ
ਤੋਂ ਲਗਾਤਾਰ ਭੰਗੜੇ ਅਤੇ ਗਿੱਧੇ ਦੀ ਤਿਆਰੀ ਕਰ ਰਹੇ ਸਨ। ਬੋਸਟਨ ਦੇ ਸਮੁੱਚੇ
ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਹੋ ਰਹੇ ਮੇਲੇ ਦਾ ਮੁੱਖ ਮਕਸਦ ਬੱਚਿਆਂ
ਨੂੰ ਅਮੀਰ ਪੰਜਾਬੀ ਵਿਰਸੇ ਵਾਰੇ ਜਾਣਕਾਰੀ ਦੇਣਾ ਅਤੇ ਨਵੇਂ ਬਣ ਰਹੇ
ਗੁਰਦਵਾਰਾ ਸਾਹਿਬ ਲਈ ਉਗਰਾਹੀ ਕਰਨਾ ਸੀ।
ਪ੍ਰੋਗ੍ਰਾਮ ਠੀਕ ਸਮੇਂ ਤੇ ਸ਼ੁਰੂ ਹੋ ਗਿਆ, ਸਟੇਜ ਸੈਕਟਰੀ ਕਿਰਨਦੀਪ ਅਤੇ
ਜਸਲੀਨ ਕੌਰ ਨੇ ਸਭ ਤੋਂ ਪਹਿਲਾਂ ਬਾਜਾਂ ਵਾਲੇ ਸੰਤ ਸਿਪਾਹੀ ਨੂੰ ਯਾਦ ਕੀਤਾ।
ਸਭ ਤੋਂ ਪਹਿਲਾਂ ਹਰਨੀਤ ਕੌਰ ਨੇ ਵਿਸਾਖੀ ਦੀ ਜਾਣਕਾਰੀ ਪੇਸ਼ ਕੀਤੀ - ਕਿਸ
ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਸਾਜਿਆ ਅਤੇ ਕਿਸ ਤਰ੍ਹਾਂ ਕਿਸਾਨ
ਵੀਰ ਸੋਨੇ ਰੰਗੀ ਕਣਕ ਨੂੰ ਵੇਚ ਵਿਸਾਖੀ ਮਨਾਉਣ ਦੇ ਸੁਪਨੇ ਵੇਖਦੇ ਹਨ ।
ਹਰਮਨ ਦੀਪ ਸਿੰਘ ਅਤੇ ਹਰਦਿਆਲ ਸਿੰਘ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ
ਸਿੰਘਾਂ ਦੀਆਂ ਸ਼ਹਾਦਤਾਂ ਬਿਆਨ ਕਰਦੇ, ਦਿਲ ਛੂਹਣ ਵਾਲੇ ਧਾਰਮਿਕ ਗੀਤ ਪੇਸ਼
ਕੀਤੇ। ਫੇਰ ਪੰਜਾਬੀ ਸੰਗੀਤ ਅਤੇ ਭੰਗੜੇ ਦੀਆਂ ਧਮਾਲਾਂ ਨੇ ਹਾਲ ਗੂੰਜਣ ਲਗਾ
ਦਿੱਤਾ। ਸੋਹਣੀਆਂ ਪੁਸ਼ਾਕਾਂ ਵਿੱਚ ਸਜੇ ਛੋਟੇ ਛੋਟੇ ਬੱਚਿਆਂ ਦੀਆਂ ਟੀਮਾਂ
(ਛੋਟੇ ਪਟਾਕੇ, ਪੰਜਾਬੀ ਫੁੱਲਝੜੀਆਂ, ਸਾਹਿਬ ਸਿੰਘ , ਅਮਿਤੋਜ, ਅਮਰੋਜ਼) ਨੇ
ਬਹੁਤ ਹੀ ਸ਼ਾਨਦਾਰ ਭੰਗੜਾ ਪੇਸ਼ ਕੀਤਾ, ਜਿਸਨੂੰ ਦੇਖ ਕੇ ਦਰਸ਼ਕਾਂ ਦਾ ਮਨ ਗਦਗਦ
ਕਰ ਉੱਠਿਆ। ਪੰਜਾਬੀ ਗੀਤਾਂ ਅਤੇ ਢੋਲ ਦੀ ਧਮਕ ਨਾਲ ਨੱਚਦੇ ਅਤੇ ਗਾਉਂਦੇ
ਬੱਚੇ ਬਹੁਤ ਹੀ ਅਦਭੁਤ ਨਜ਼ਾਰਾ ਪੇਸ਼ ਕਰ ਰਹੇ ਸਨ। ਭੰਗੜੇ ਦੀਆਂ ਵੱਖ ਵੱਖ
ਪੇਸ਼ਕਸ਼ਾਂ ਵਿੱਚ ਪੰਜ-ਛੇ ਸਾਲ ਤੋਂ ਲੈ ਕੇ ਵੀਹ-ਪੱਚੀ ਸਾਲ ਦੇ ਗਭਰੂਆਂ ਅਤੇ
ਮੁਟਿਆਰਾਂ ਨੇ ਭਾਗ ਲਿਆ। ਨੱਚਦੇ ਹੋਏ ਛੋਟੇ ਛੋਟੇ ਬੱਚੇ ਬੜੇ ਹੀ ਪਿਆਰੇ ਲੱਗ
ਰਹੇ ਸਨ! ਨੱਚਦੇ ਸ਼ੇਰ ਗਭਰੂਆਂ ਅਤੇ ਕੋਹਿਨੂਰ ਦੇ ਹੀਰੇ ਵਰਗੀਆਂ ਮੁਟਿਆਰਾਂ
ਦੀ ਚਮਕ-ਦਮਕ ਅਦਭੁਤ ਸੀ! ਮਨਵੀਨ ਕੌਰ ਅਤੇ ਨਵਜੋਤ ਕੌਰ ਵਲੋਂ ਪੇਸ਼ ਸੰਮੀ
ਨਾਚ, ਜੋ ਅਲੋਪ ਹੋ ਰਿਹਾ ਹੈ, ਦਾ ਵੱਖਰਾ ਹੀ ਜਲੌ ਸੀ। ਅੰਤ ਵਿੱਚ ਗਿੱਧੇ ਨੇ
ਖੂਬ ਰੰਗ ਬੰਨ੍ਹਿਆ। ਇਸਤੋਂ ਇਲਾਵਾ ਹਲਕੇ ਫੁਲਕੇ ਮਜ਼ਾਕੀਆ ਸਕਿੱਟਾਂ ਅਤੇ
ਗੀਤ-ਸੰਗੀਤ ਨੇ ਵੀ ਮਾਹੌਲ ਨੂੰ ਖ਼ੁਸ਼ਗਵਾਰ ਬਣਾਇਆ।
ਲੰਗਰ ਅਤੇ ਜਲੇਬੀਆਂ ਤੋਂ ਬਾਅਦ ਸਭ ਨੂੰ ਭੰਗੜਾ ਪਾਉਣ ਦਾ ਖੁੱਲਾ ਸੱਦਾ
ਦਿੱਤਾ ਗਿਆ। ਪੰਜਾਬੀ ਗੀਤਾਂ ਅਤੇ ਮੱਧਮ ਰੌਸ਼ਨੀਆਂ ਵਿੱਚ ਨੱਚਦੇ ਸੱਜਣਾਂ ਦਾ
ਮਨ ਖਿੰਡਣ ਨੂੰ ਨਹੀਂ ਕਰ ਰਿਹਾ ਸੀ - ਪਰ ਦਿਲਾਂ ਵਿੱਚ ਸੁਨਹਿਰੀ ਯਾਦਾਂ ਲਈ
ਅਤੇ ਅਗਲੇ ਸਾਲ ਫੇਰ ਮਿਲਣ ਦੀ ਉਮੀਦ ਵਿੱਚ ਅੰਤ ਭਰਿਆ ਮੇਲਾ ਸਮਾਪਤ ਹੋਇਆ! |
22/05/15 |
|
|
|
|
|
|
|
|
|
|
|
|
|
|
|
|
|
|
|
ਬੋਸਟਨ
ਵਿੱਚ ਪਹਿਲੀ ਵਾਰ ਵਿਸਾਖੀ ਮੇਲਾ ਬੜੀ ਧੂਮ-ਧਾਮ ਨਾਲ ਮਨਾਇਆ ਗਿਆ!
ਅਮਨਦੀਪ ਸਿੰਘ, ਅਮਰੀਕਾ
|
ਕਹਾਣੀ
ਵਿਚਾਰ ਮੰਚ ਟੋਰਾਂਟੋ ਦੀ ਤ੍ਰੈਮਾਸਿਕ ਮਿਲਣੀ ਸਮੇਂ ਹੋਈ ਛੇ ਕਹਾਣੀਆਂ ਤੇ
ਵਿਚਾਰ ਚਰਚਾ
ਮੇਜਰ ਮਾਂਗਟ, ਟੋਰਾਂਟੋ, ਕੈਨੇਡਾ |
ਪਰਵਾਸੀ
ਪੰਜਾਬੀ ਲੇਖਕ ਸੁਖਿੰਦਰ (ਕੈਨੇਡਾ) ਦੀਆਂ ਦੋ ਪੁਸਤਕਾਂ ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਪਟਿਆਲਾ |
ਪੰਜਾਬੀ
ਸਾਹਿਤ ਕਲਾ ਕੇਂਦਰ ਦਾ ਸਮਾਗ਼ਮ ਸਫ਼ਲਤਾ ਸਹਿਤ ਸੰਪੂਰਨ
ਅਜ਼ੀਮ ਸ਼ੇਖ਼ਰ, ਲੰਡਨ |
ਨਾਰਵੇ
ਚ 201ਵਾਂ ਅਜਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ/ਵਿਰਕ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ |
ਕਾਮਯਾਬੀ
ਦੀਆਂ ਮੰਜ਼ਲਾ ਛੂਹ ਗਿਆ ਸਿੱਖ ਵੁਮੈਨ ਰੀਟਰੀਟ ਕੈਂਪ
ਅਨਮੋਲ ਕੌਰ, ਕਨੇਡਾ |
ਪ੍ਰਗਤੀਸ਼ੀਲ
ਲਿਖਾਰੀ ਸਭਾ ਦੇ ਵਿਸ਼ੇਸ਼ ਸਮਾਗਮ ਵਿਚ ਵਿਸ਼ਵ-ਪਰਸਿੱਧ ਗ਼ਜ਼ਲਗੋ
ਹਸਤੀਆਂ ਸਨਮਾਨਤ
ਡਾ: ਰਤਨ ਰੀਹਲ, ਯੂ ਕੇ
|
ਗੁਰਦੁਆਰਾ
ਕਮੇਟੀ ਜੋਤੇਬਰਗ ਸਵੀਡਨ ਵੱਲੋ ਸਵੀਡਨ ਕੱਬਡੀ ਟੀਮ ਦੇ ਕਪਤਾਨ ਸ੍ਰ ਸੁਖਦੇਵ
ਸਿੰਘ ਸੰਘਾ ਨੂੰ ਸਿਰੋਪਾ ਦੇ ਸਨਮਾਨਿਤ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਖਾਲਸਾ
ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁਮ ਧਾਮ ਨਾਲ ਮਨਾਇਆ
ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਰੀਫ
ਅਕੈਡਮੀ (Intl.) ਕੈਨੇਡਾ, ਦੀ ਵਰ੍ਹੇਗੰਢ ਸਮਾਗਮ ਦੀ ਰਿਪੋਰਟ
ਜੱਸ ਚਾਹਲ, ਡਾਇਰੈਕਟਰ ਮੀਡੀਆ |
ਫ਼ਿੰਨਲੈਂਡ
ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ
ਨਿਬੜਿਆ
ਵਿੱਕੀ ਮੋਗਾ, ਫ਼ਿੰਨਲੈਂਡ |
ਰਾਈਟਰਜ਼
ਫੋਰਮ, ਕੈਲਗਰੀ ਨੇ ਕੀਤਾ “ਬਸੰਤ-ਬਹਾਰ” ਦਾ ਸਵਾਗਤ
ਜੱਸ ਚਾਹਲ , ਕੈਲਗਰੀ
|
ਗੁਰੁ
ਘਰ ਲੀਅਰ ਦੇ ਪੰਜਵੇ ਸਥਾਪਨਾ ਦਿਵਸ ਨੂੰ ਸਮਰਪਿਤ ਦੀਵਾਨ ਦੌਰਾਨ ਭਾਈ
ਹਰਜਿੰਦਰ ਸਿੰਘ ਸਭਰਾ ਨੇ ਸੰਗਤਾ ਨਾਲ ਗੁਰਮਤਿ ਸਾਂਝ ਪਾਈ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਨਾਰਵੇ
'ਚ ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਦੌਰਾਨ ਖਾਲਸਾਈ ਰੰਗ 'ਚ ਰੰਗਿਆ ਗਿਆ
ਓਸਲੋ ਸ਼ਹਿਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਸਭਿਆਚਾਰਕ ਸਭਾ, ਸ਼ਿਕਾਗੋ ਵਲੋਂ "ਰੰਗਲਾ ਪੰਜਾਬ 2015" ਵਿਸਾਖੀ ਪ੍ਰੋਗਰਾਮ
ਰਾਜਿੰਦਰ ਮਾਗੋ, ਸ਼ਿਕਾਗੋ |
ਪੰਜਾਬੀ
ਲਿਖਾਰੀ ਸਭਾ, ਕੈਲਗਰੀ ਵੱਲੋਂ ਬੱਚਿਆਂ ਵਿੱਚ ਪੰਜਾਬੀ ਬੋਲਣ ਦੀ ਮੁਹਾਰਤ
ਦਾ ਮੁਕਾਬਲਾ ਯਾਦਗਾਰੀ ਹੋ ਨਿੱਬੜਿਆ
ਸੁਖਪਾਲ ਪਰਮਾਰ, ਕੈਲਗਰੀ, ਕਨੇਡਾ
|
ਲਾਹੌਰ
ਵਿਚ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਸ਼ਹੀਦੀ ਸੈਮੀਨਾਰ
ਗੁਰੂ ਜੋਗਾ ਸਿੰਘ, ਲਾਹੌਰ |
ਨਨਕਾਣਾ
ਸਾਹਿਬ ਵਿਖੇ ਸੰਗਤਾਂ ਵੱਲੋਂ ਪੀਰ ਬੁੱਧੂ ਸ਼ਾਹ ਜੀ ਦਾ ਸ਼ਹੀਦੀ ਦਿਹਾੜਾ
ਪ੍ਰੇਮ ਸ਼ਰਧਾ ਨਾਲ ਮਨਾਇਆ ਗਿਆ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਗੁਰੁ
ਘਰ ੳਸਲੋ ਵਿਖੇ ਸਿੱਖ ਵਾਤਾਵਰਣ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ , ਕੈਲਗਰੀ, ਕਨੇਡਾ |
ਸੈਮੂਅਲ
ਜੌਹਨ ਦੇ ਨਾਟਕਾਂ ਦੀ ਭਰਪੂਰ ਪ੍ਰਸੰਸਾ
ਹਰਪ੍ਰੀਤ ਸੇਖਾ, ਕਨੇਡਾ |
ਗੁਰਦਵਾਰਾ
ਸਿੰਘ ਸਭਾ ਨੋਵੇਲਾਰਾ ਵਿਖੇ ਸਿੱਖੀ ਸੇਵਾ ਸੋਸਾਇਟੀ ਵੱਲੋਂ ਕਰਵਾਏ ਗਏ
ਕੀਰਤਨ ਮੁਕਾਬਲੇ
ਬਲਵਿੰਦਰ ਸਿੰਘ ਚਾਹਲ, ਇਟਲੀ |
ਪੰਜਾਬੀ
ਸਾਹਿਤ ਸਭਾ ਦਸੂਹਾ, ਗੜ੍ਹਦੀਵਾਲ ਵਲੋਂ “ਧਰਤ ਭਲੀ ਸੁਹਾਵਣੀ” ਤੇ ਵਿਚਾਰ
ਗੋਸ਼ਟੀ
ਅਮਰਜੀਤ ਸਿੰਘ, ਦਸੂਹਾ |
ਸ੍ਰ.
ਸ਼ਾਮ ਸਿੰਘ ਪ੍ਰਧਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ
ਨਾਨਕਸ਼ਾਹੀ ਕੈਲੰਡਰ ਵਿਵਾਦ ਬਾਰੇ ਬਿਆਨ
ਗੁਰੂ ਜੋਗਾ ਸਿੰਘ, ਲਾਹੌਰ
|
ਹੋਲੇ
ਮਹੱਲੇ ਦੇ ਇਤਿਹਾਸਕ ਦਿਨ ਦੀ ਖੁਸ਼ੀ ਵਿਚ ਗੁਰਦੁਆਰਾ ਸ੍ਰੀ ਜਨਮ ਅਸਥਾਨ
ਨਨਕਾਣਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਕੌਮੀ
ਬਾਲ ਸਾਹਿਤ ਗੋਸ਼ਟੀ ਅਤੇ ਸਨਮਾਨ ਸਮਾਰੋਹ
ਡਾ. ਦਰਸ਼ਨ ਸਿੰਘ ‘ਆਸ਼ਟ`, ਪਟਿਆਲਾ |
ਨਨਕਾਣਾ
ਸਾਹਿਬ ਵਿਖੇ ਸਿਰਦਾਰ ਕਪੂਰ ਸਿੰਘ ਜੀ ਦੇ 'ਅਣਮੁੱਲੇ ਬੋਲਾ ਤੇ ਸੈਮੀਨਾਰ'
ਗੁਰੂ ਜੋਗਾ ਸਿੰਘ, ਨਨਕਾਣਾ ਸਾਹਿਬ |
ਪਲੀ
ਵੱਲੋਂ ਬਾਰ੍ਹਵਾਂ ਅੰਤਰ-ਰਾਸ਼ਟਰੀ ਮਾਂ ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ
|
ਭਾਜਪਾ
ਨੇਤਾ ਸ੍ਰ ਸੁਖਮਿੰਦਰ ਸਿੰਘ ਗਰੇਵਾਲ ਦਾ ਨਾਰਵੇ ਪਹੁੰਚਣ ਤੇ ਨਿੱਘਾ
ਸਵਾਗਤ
ਰੁਪਿੰਦਰ ਢਿੱਲੋ ਮੋਗਾ, ਓਸਲੋ
|
ਗੁਰੂਆਂ
ਪੀਰਾਂ ਦੀ ਵਰੋਸਾਈ ਸਾਡੀ ਮਾਤ ਭਾਸ਼ਾ ਪੰਜਾਬੀ ਹੋਰ ਵਧੇਰੇ ਵਿਕਾਸ ਕਰਨ
ਦੀਆਂ ਸੰਭਾਵਨਾਵਾਂ ਸਮੋਈ ਬੈਠੀ ਹੈ: ਡਾ. ਸੁਰਜੀਤ ਪਾਤਰ
ਡਾ. ਗੁਲਜ਼ਾਰ ਸਿੰਘ ਪੰਧੇਰ, ਲੁਧਿਆਣਾ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਨੇਡਾ |
ਸ਼ਰੀਫ
ਅਕੈਡਮੀ ਦਾ ਕੈਨੇਡਾ ਵਿੱਚ ਉਦਘਾਟਨੀ ਸਮਾਗਮ
ਜੱਸ ਚਾਹਲ, ਡਾਇਰੈਕਟਰ ਮੀਡੀਆ, ਕੈਨੇਡਾ |
ਪ੍ਰਗਤੀਸ਼ੀਲ
ਸਭਿਆਚਾਰਕ ਸਭਾ, ਕੈਲਗਰੀ ਵੱਲੋਂ ਅਧਿਆਤਮਵਾਦ ਬਨਾਮ ਪਦਾਰਥਵਾਦ ਵਿਸ਼ੇ ਤੇ
ਲੈਕਚਰ ਆਯੋਜਿਤ ਕੀਤਾ ਗਿਆ
ਬਲਜਿੰਦਰ ਸੰਘਾ, ਕੈਲਗਰੀ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਬਿੰਦਰ ਕੋਲੀਆਂਵਾਲ ਦਾ ਪਲੇਠਾ ਕਾਵਿ
ਸੰਗ੍ਰਹਿ “ਸੋਚ ਮੇਰੀ” ਲੋਕ ਅਰਪਣ
ਬਲਵਿੰਦਰ ਸਿੰਘ ਚਾਹਲ, ਇਟਲੀ
|
ਭਾਰਤੀ
ਗਣਤੰਤਰ ਦਿਵਸ 'ਤੇ ਭਾਰਤੀ ਸਫਾਰਤਖਾਨਾ ਹੇਲਸਿੰਕੀ ਵਿਖੇ ਭਾਰਤੀ ਰਾਜਦੂਤ
ਸ਼੍ਰੀ ਅਸ਼ੋਕ ਕੁਮਾਰ ਸ਼ਰਮਾ ਨੇ ਤਿਰੰਗਾਂ ਲਹਿਰਾਇਆ
ਵਿੱਕੀ ਮੋਗਾ, ਫ਼ਿੰਨਲੈਂਡ |
ਫ਼ਿੰਨਲੈਂਡ
ਵਿੱਚ ਮਨਾਇਆ ਗਿਆ ਲੋਹੜੀ ਦਾ ਤਿਉਹਾਰ ਧੀਆਂ ਨੂੰ ਸਮਰਪਿਤ ਰਿਹਾ
ਵਿੱਕੀ ਮੋਗਾ, ਫ਼ਿੰਨਲੈਂਡ |
ਨਵੇ
ਸਾਲ ਦੇ ਆਗਮਨ ਤੇ ਗੁਰੂ ਘਰ ਲੀਅਰ ਨਾਰਵੇ ਵਿਖੇ ਸੰਗਤਾ ਨਮਸਤਕ ਹੋਈਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|