ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਪੁਸਤਕ "ਅਜੋਕਾ ਫੋਨ ਸੰਸਾਰ" ਦਾ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ, ਪਟਿਆਲਾ

 

 

ਦਫ਼ਤਰ, ਲੋਕ ਸੰਪਰਕ ਵਿਭਾਗ; ਪੰਜਾਬੀ ਯੂਨੀਵਰਸਿਟੀ, ਪਟਿਆਲਾ

ਪਟਿਆਲਾ, 18 ਅਗਸਤ - ਅੱਜ ਇੱਥੇ ਡਾ. ਸੀ ਪੀ ਕੰਬੋਜ ਦੀ ਸਮਾਰਟ ਫੋਨਾਂ ਬਾਰੇ ਲਿਖੀ ਪੁਸਤਕ "ਅਜੋਕਾ ਫੋਨ ਸੰਸਾਰ" ਨੂੰ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਜਸਪਾਲ ਸਿੰਘ ਨੇ ਲੋਕ ਅਰਪਣ ਕੀਤਾ। ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਤਕਨਾਲੋਜੀ ਦੇ ਸਭ ਤੋਂ ਆਧੁਨਿਕ ਵਿਸ਼ੇ ਬਾਰੇ ਠੇਠ ਪੰਜਾਬੀ ਵਿਚ ਰਚਿਤ ਇਹ ਪੁਸਤਕ ਪੰਜਾਬੀ ਪਾਠਕਾਂ ਦੀਆਂ ਆਸਾਂ 'ਤੇ ਖਰੀ ਉੱਤਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਦੀ ਤਕਨੀਕੀ ਸ਼ਬਦਾਵਲੀ ਘੜਨ ਦੇ ਖੇਤਰ ਵਿਚ ਹੋਰ ਨਿਠ ਕੇ ਕੰਮ ਕਰਨ ਦੀ ਲੋੜ ਹੈ। ਇਸ ਮੌਕੇ ਉੱਘੇ ਭਾਸ਼ਾ ਵਿਗਿਆਨੀ ਡਾ. ਜੋਗਾ ਸਿੰਘ ਨੇ ਕਿਹਾ ਕਿ ਕੰਪਿਊਟਰ ਦੀ ਤਕਨੀਕੀ ਸ਼ਬਦਾਵਲੀ ਨੂੰ ਲੇਖਕ ਨੇ ਘੜਨ ਦੇ ਨਾਲ-ਨਾਲ ਵਰਤ ਕੇ ਵਿਖਾਇਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਪੰਜਾਬੀ ਦੇ ਵਿਦਿਆਰਥੀਆਂ ਦੇ ਪਾਠਕ੍ਰਮ ਦਾ ਹਿੱਸਾ ਹੋਣੀ ਚਾਹੀਦੀ ਹੈ। ਕੰਪਿਊਟਰ ਲੇਖਕ ਤੇ ਕਾਲਮਨਵੀਸ ਡਾ. ਸੀ ਪੀ ਕੰਬੋਜ ਨੇ ਕਿਹਾ ਕਿ ਉਸ ਦੀ ਇਹ ਦਿਲੀ ਇੱਛਾ ਸੀ ਕਿ ਉਹ ਨਿਰੋਲ ਪੰਜਾਬੀ ਦੀ ਸ਼ਬਦਾਵਲੀ ਵਾਲਾ ਕੋਈ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਪੁਸਤਕ ਉਨ੍ਹਾਂ ਪੰਜਾਬੀ ਕੰਪਿਊਟਰ ਦੇ ਬਾਬਾ ਬੋਹੜ ਤੇ ਆਪਣੇ ਪੀ-ਐੱਚ ਡੀ ਦੇ ਗਾਈਡ ਡਾ. ਗੁਰਪ੍ਰੀਤ ਸਿੰਘ ਲਹਿਲ ਦੀ ਪ੍ਰੇਰਨਾ ਨਾਲ ਲਿਖੀ ਹੈ ਤੇ ਪੁਸਤਕ ਨੂੰ ਪੰਜਾਬੀ ਸ਼ਬਦਾਵਲੀ ਦਾ ਜਾਮਾ ਪਹਿਨਾਉਣ ਲਈ ਉਨ੍ਹਾਂ ਦੇ ਵੱਡੇ ਵੀਰ ਸ. ਓਅੰਕਾਰ ਸਿੰਘ ਦਾ ਵੱਡਾ ਯੋਗਦਾਨ ਹੈ।

ਨਵੀਂ ਘੜੀ ਸ਼ਬਦਾਵਲੀ ਦੇ ਸਬੰਧ ਵਿਚ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਆਖਿਆ ਕਿ ਭਾਵੇਂ ਸਮਾਰਟ ਤਕਨਾਲੋਜੀ ਨਾਲ ਸਬੰਧਿਤ ਅੰਗਰੇਜ਼ੀ ਦੇ ਸ਼ਬਦ ਪੰਜਾਬੀਆਂ ਦੇ ਮਨਾਂ 'ਤੇ ਉੱਕਰ ਚੁੱਕੇ ਹਨ ਪਰ ਮਾਂ-ਬੋਲੀ ਪੰਜਾਬੀ ਵਿਚ ਇਨ੍ਹਾਂ ਸ਼ਬਦਾਂ ਦਾ ਬਦਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਹਿਰਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ 'ਤੇ ਇਨ੍ਹਾਂ ਸ਼ਬਦਾਂ ਨੂੰ ਸਮੇਂ-ਸਮੇਂ 'ਤੇ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ 100 ਤੋਂ ਵੱਧ ਸਮਾਰਟ ਫੋਨਾਂ ਦੀਆਂ ਐਪਜ਼  ਬਾਰੇ ਜਾਣਕਾਰੀ ਦੇਣ ਵਾਲੀ ਤਰਕਭਾਰਤੀ ਪ੍ਰਕਾਸ਼ਨ ਬਰਨਾਲਾ ਵੱਲੋਂ ਛਪੀ ਇਸ ਪੁਸਤਕ ਵਿਚ ਇੱਕ ਖ਼ੂਬੀ ਇਹ ਵੀ ਹੈ ਕਿ ਇਹ ਯੂਨੀਕੋਡ ਆਧਾਰਿਤ ਫੌਂਟਾਂ ਵਿਚ ਛਪੀ ਹੈ। ਗੌਰਤਲਬ ਹੈ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ ਪਿੰਡ ਲਾਧੂਕਾ ਦੇ ਜੰਮਪਲ ਡਾ. ਕੰਬੋਜ ਹੁਣ ਤੱਕ 28 ਪੁਸਤਕਾਂ ਅਤੇ ਅਖ਼ਬਾਰਾਂ ਦੇ ਲਗਾਤਾਰ ਕਾਲਮਾਂ ਦੇ ਰੂਪ ਵਿਚ 3000 ਤੋਂ ਵੱਧ ਲੇਖ ਲਿਖ ਚੁੱਕੇ ਹਨ। ਪੁਸਤਕ ਨੂੰ ਰਿਲੀਜ਼ ਕਰਨ ਦੀ ਰਸਮ ਵਿਚ ਰਜਿਸਟਰਾਰ ਡਾ. ਦੇਵਿੰਦਰ ਸਿੰਘ, ਡੀਨ ਰਿਸਰਚ ਡਾ. ਏ ਐੱਸ ਚਾਵਲਾ, ਆਰਟੀਆਈ ਸੈੱਲ  ਦੇ ਇੰਚਾਰਜ  ਡਾ. ਗੁਰਚਰਨ ਸਿੰਘ , ਕਾਰਜਕਾਰੀ ਇੰਜੀਨੀਅਰ ਸ. ਮਨਜੀਤ ਸਿੰਘ ਅਤੇ ਓਅੰਕਾਰ ਸਿੰਘ ਸ਼ਾਮਿਲ ਹੋਏ।

ਲੋਕ ਸੰਪਰਕ ਵਿਭਾਗ
ਪੰਜਾਬੀ ਯੂਨੀਵਰਸਿਟੀ, ਪਟਿਆਲਾ

18/08/16

 


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

ਪੁਸਤਕ "ਅਜੋਕਾ ਫੋਨ ਸੰਸਾਰ" ਦਾ ਲੋਕ ਅਰਪਣ
ਪੰਜਾਬੀ ਯੂਨੀਵਰਸਿਟੀ, ਪਟਿਆਲਾ
ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿੱਚ ਸਥਿਤ ਭਾਰਤੀ ਸਫਾਰਤਖਾਨੇ `ਚ ਆਜ਼ਾਦੀ ਦਿਹਾੜਾ ਮਨਾਇਆ ਗਿਆ
ਬਿਕਰਮਜੀਤ ਸਿੰਘ ਮੋਗਾ, ਫਿੰਨਲੈਂਡ
ਆਜ਼ਾਦ ਕੱਲਬ ਨਾਰਵੇ ਵੱਲੋ ਸ਼ਾਨਦਾਰ ਸਮਰ ਮੇਲਾ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਰ੍ਹਵੀਂ ਦੇ 13 ਅੱਵਲ ਬੱਚਿਆਂ ਨੂੰ ਖੁੱਲ੍ਹੇ ਇਨਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਸੁਪ੍ਰਸਿੱਧ ਕਵੀ ਭਗਤ ਰਾਮ ਰੰਗਾੜਾ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਨਾਰਵੇ 'ਚ 202ਵਾਂ ਅਜ਼ਾਦੀ ਦਿਵਸ 17 ਮਈ ਨੈਸ਼ਨਲ ਦਿਨ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਭਾਈ ਲਾਲੋ ਸੇਵਾ ਆਸ਼ਰਮ ਵੱਲੋਂ ਮਹਾਰਾਜਾ ਜੱਸਾ ਸਿੰਘ ਰਾਮਗੜੀਆ ਦਾ ਜਨਮ ਦਿਵਸ ਮਨਾਇਆ ਗਿਆ ਹੈ
ਹਰਜੀਤ ਸਿੰਘ ਭੰਵਰਾ, ਲੁਧਿਆਣਾ
ਸ੍ਰੀ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਇੱਕ ਨਿਸ਼ਕਾਮ ਸੰਸਥਾ
ਅਮਰਜੀਤ ਸਿੰਘ ਦਸੂਹਾ
ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ ਕੈਪ ਸ੍ਰ ਗੁਰਦਿੱਤ ਸਿੰਘ ਗਿੱਲ ਦੀ 106 ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਦਾ ਵਿਸਾਖੀ ਮੇਲਾ ਦਿਲਾਂ ਤੇ ਅਮਿੱਟ ਯਾਦਾਂ ਛੱਡਦਾ ਹੋਇਆ ਯਾਦਗਾਰੀ ਹੋ ਨਿਬੜਿਆ
ਵਿੱਕੀ ਮੋਗਾ,  ਫ਼ਿੰਨਲੈਂਡ
ਮਹਿਰਮ ਸਾਹਿਤ ਸਭਾ ਦੀ ਇਕਤੱਰਤਾ ‘ਤੇ ਕਵੀ ਦਰਬਾਰ
ਮਲਕੀਅਤ ਸਿੰਘ “ਸੁਹਲ”, ਗੁਰਦਾਸਪੁਰ
ਦੂਜੇ ਲਾਹੌਰ ਸਾਜ਼ਸ਼ ਕੇਸ ਦਾ ਕੌਮਾਂਤਰੀ ਸ਼ਤਾਬਦੀ ਸਮਾਗਮ
ਉਜਾਗਰ ਸਿੰਘ, ਚੰਡੀਗੜ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਸ਼ਹੀਦੇ ਆਜ਼ਮ ਭਗਤ ਸਿੰਘ ਦੀ ਬਰਸੀ ਮੌਕੇ ਆਜ਼ਾਦ ਕਲਾ ਮੰਚ ਵੱਲੋਂ ਸਮਾਜ ਸੁਧਾਰਕ ਨਾਟਕਾਂ ਦੀ ਪੇਸ਼ਕਾਰੀ
ਗੁਰਜੰਟ ਸਿੰਘ ਰੋੜੇਵਾਲਾ, ਸੰਗਰੂਰ
ਰਣਜੀਤ ਤ੍ਰੈ ਮਾਸਿਕ ਵਲੋਂ ਸਨਮਾਨ ਸਮਾਗਮ ਅਤੇ ਕਵੀ ਦਰਬਾਰ
ਡਾ. ਰਾਮ ਮੂਰਤੀ, ਜਲੰਧਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਤਾਬਦੀ ਨੂੰ ਸਮਰਪਤ ਰਾਸ਼ਟਰੀ ਕਾਨਫ਼ਰੰਸ ਦੇ ਮੌਕੇ ਤੇ ਉਜਾਗਰ ਸਿੰਘ ਦੁਆਰਾ ਲਿਖਿਆ ਗਿਆ ਸਫ਼ਰਨਾਮਾ ‘‘ ਪੂਰਬ ਪੱਛਮ’’ ਲੋਕ ਅਰਪਣ
ਉਜਾਗਰ ਸਿੰਘ, ਪਟਿਆਲਾ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਸਾਰਿਆ ਨੂੰ ਨਾਨਕਸ਼ਾਹੀ 548ਵੇਂ ਨਵੇਂ ਸਾਲ ਦੀਆਂ ਲੱਖ ਲੱਖ ਵਧਾਈਆਂ
ਵਿੱਕੀ ਮੋਗਾ, ਫ਼ਿੰਨਲੈਂਡ
ਪੰਜਾਬੀ ਵਿਕਾਸ ਮੰਚ,ਯੂ. ਕੇ. ਵਲ੍ਹੋਂ
ਵੁਲਵਰਹੈਂਪਟਨ (ਯੂ. ਕੇ.) ਵਿਖ਼ੇ ਪੰਜਾਬੀ ਕੀ-ਬੋਰਡ ਬਾਰੇ ਵਿਸ਼ੇਸ਼ ਸੈਮੀਨਾਰ

ਸਾਥੀ ਲੁਧਿਆਣਵੀ, ਲੰਡਨ
ਪਲੀ ਵੱਲੋਂ ਤੇਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ 
ਫ਼ਿੰਨਲੈਂਡ ਦੀ ਰਾਜਧਾਨੀ ਹੇਲਸਿੰਕੀ ਵਿਖੇ ਭਾਰਤੀ ਗਣਤੰਤਰ ਦਿਵਸ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਨਾਰਵੇ ਦੀ ਰਾਜਧਾਨੀ ਓਸਲੋ ਵਿਖੇ 67ਵਾਂ ਗਣਤੰਤਰ ਦਿਵਸ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸੰਘੇ ਖ਼ਾਲਸਾ ਦਾ ਤਿੰਨ ਰੋਜ਼ਾ ਸਭਿਆਚਾਰਕ ਤੇ ਖੇਡ ਮੇਲਾ ਸੰਪੰਨ
ਡਾ. ਰਾਮ ਮੂਰਤੀ, ਜਲੰਧਰ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਫ਼ਿੰਨਲੈਂਡ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਡਾ. ਦਰਸ਼ਨ ਸਿੰਘ ‘ਆਸ਼ਟ’ ਚੌਥੀ ਵਾਰ ਸਰਬਸੰਮਤੀ ਨਾਲ ਪੰਜਾਬੀ ਸਾਹਿੱਤ ਸਭਾ (ਰਜਿ.) ਪਟਿਆਲਾ ਦੇ ਪ੍ਰਧਾਨ ਚੁਣੇ ਗਏ
ਦਵਿੰਦਰ ਪਟਿਆਲਵੀ, ਪਟਿਆਲਾ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2016, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)