ਸਮਾ

ਸੰਪਰਕ: info@5abi.com

ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
 

ਗੁਰਮਤਿ ਦੀ ਰੌਸ਼ਨੀ ਵਿਚ ਜੀਣ ਦੀ ਚਾਹਤ ਹੀ ਸਾਨੂੰ ਅਧਿਆਤਮਕ ਤੇ ਸਮਾਜਕ ਤੌਰ ‘ਤੇ ਕਰ ਸਕਦੀ ਹੈ ਪ੍ਰਸੰਨ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਡਾ. ਕੁਲਜੀਤ ਸਿੰਘ ਜੰਜੂਆ, ਚੇਅਰਮੈਨ, ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੋਸਾਇਟੀ, ਕਨੇਡਾ

 

 

ਨੌਜੁਆਨੀ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਦੇ ਯਤਨਾਂ ਦਾ ਹਿੱਸਾ ਬਣੇ ਸੰਗਤ -ਪ੍ਰੋ: ਬਡੂੰਗਰ, ਮਾਲਵਾ, ਦੋਆਬਾ ਅਤੇ ਹਰਿਆਣਾ ਤੋਂ ਬਾਅਦ ਮਾਝਾ ਖੇਤਰ ਵਿਚ ਧਰਮ ਪ੍ਰਚਾਰ ਲਹਿਰ ਦਾ ਆਗਾਜ਼ - ਬਾਬਾ ਨਿਧਾਨ ਸਿੰਘ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 4 ਅਗਸਤ- ਧਰਮ ਪ੍ਰਚਾਰ ਲਹਿਰ ਨੂੰ ਮਾਝੇ ਖੇਤਰ ਅੰਦਰ ਪ੍ਰਚੰਡ ਕਰਨ ਲਈ ਬਾਬਾ ਨਿਧਾਨ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰਮਤਿ ਦੀ ਰੌਸ਼ਨੀ ਵਿਚ ਜੀਣ ਦੀ ਚਾਹਤ ਸਾਨੂੰ ਅਧਿਆਤਮਕ ਤੇ ਸਮਾਜਕ ਤੌਰ ‘ਤੇ ਪ੍ਰਸੰਨ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਨਾਲ ਪੈਦਾ ਹੋਏ ਅਸੰਤੁਲਨ ਨੂੰ ਦੂਰ ਕਰਨ ਲਈ ਗੁਰਮਤਿ ਜੁਗਤ ਨੂੰ ਅਪਣਾਉਣਾ ਪਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਵਿਚੋਂ ਸਾਨੂੰ ਮਨੁੱਖੀ ਜੀਵਨ ਦੇ ਹਰ ਪੱਖ ਨਾਲ ਸਬੰਧਤ ਸੇਧ ਪ੍ਰਾਪਤ ਹੁੰਦੀ ਹੈ ਪਰ ਇਸ ਲਈ ਸਾਨੂੰ ਗੁਰਬਾਣੀ ਦੀ ਵਿਚਾਰਧਾਰਾ ਨੂੰ ਅਮਲ ਵਿਚ ਲਿਆਉਣਾ ਪਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਗਈ ਧਰਮ ਪ੍ਰਚਾਰ ਲਹਿਰ ਦਾ ਮਕਸਦ ਵੀ ਸੰਗਤ ਨੂੰ ਗੁਰਮਤਿ ਨਾਲ ਜੋੜਨਾ ਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮਾਝਾ ਇਲਾਕੇ ਅੰਦਰ ਧਰਮ ਪ੍ਰਚਾਰ ਲਹਿਰ ਦੀ ਅਗਵਾਈ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਕਰਨਗੇ। ਉਨ੍ਹਾਂ ਬੱਚਿਆਂ ਤੇ ਨੌਜੁਆਨਾਂ ਨੂੰ ਗੁਰਮਤਿ ਸੱਭਿਆਚਾਰ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਧਰਮ ਪ੍ਰਚਾਰ ਲਈ ਕੀਤੇ ਜਾ ਰਹੇ ਯਤਨਾਂ ਵਿਚ ਸਹਿਯੋਗ ਕਰਨ ਦੀ ਸੰਗਤ ਨੂੰ ਅਪੀਲ ਕੀਤੀ। ਪ੍ਰੋ: ਬਡੂੰਗਰ ਨੇ ਬਾਬਾ ਨਿਧਾਨ ਸਿੰਘ ਹਜ਼ੂਰ ਸਾਹਿਬ ਵਾਲਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੇਵਾ ਦੇ ਖੇਤਰ ਵਿਚ ਮਿਸਾਲੀ ਯੋਗਦਾਨ ਹੈ ਅਤੇ ਅਜਿਹੀ ਸੇਵਾ ਨੂੰ ਸਮਰਪਿਤ ਸ਼ਖਸੀਅਤ ਦਾ ਜੀਵਨ ਸਮਾਜ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਆਪਣੇ ਸੰਬੋਧਨ ਵਿਚ ਸੇਵਾ, ਸਿਮਰਨ ਤੇ ਪਰਉਪਕਾਰੀ ਸ਼ਖਸੀਅਤ ਭਗਤ ਪੂਰਨ ਸਿੰਘ ਦੀ ਮਨੁੱਖਤਾ ਪ੍ਰਤੀ ਵਡਮੁੱਲੀ ਦੇਣ ਨੂੰ ਵੀ ਸਤਿਕਾਰ ਭੇਟ ਕੀਤਾ।

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਧਰਮ ਅੰਦਰ ਵਹਿਮਾਂ-ਭਰਮਾਂ ਅਤੇ ਪਾਖੰਡਵਾਦ ਲਈ ਕੋਈ ਥਾਂ ਨਹੀਂ ਹੈ ਅਤੇ ਸਿੱਖ ਕੇਵਲ ਇੱਕ ਅਕਾਲ ਦਾ ਉਪਾਸ਼ਕ ਹੈ। ਪਰੰਤੂ ਦੁੱਖ ਦੀ ਗੱਲ ਹੈ ਕਿ ਅੱਜ ਸਮਾਜ ਵਿਚ ਪਾਖੰਡਵਾਦ ਬਹੁਤ ਭਾਰੂ ਹੋ ਚੁੱਕਾ ਹੈ ਜਿਸ ਤੋਂ ਛੁਟਕਾਰਾ ਪਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਖਿਆ ਕਿ ਸਮਾਜ ਵਿਚੋਂ ਫੋਕਟ ਕਰਮਕਾਂਡਾਂ ਅਤੇ ਵਹਿਮਾਂ-ਭਰਮਾਂ ਦੇ ਖਾਤਮੇ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਇਸ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਵੱਲੋਂ ਸਿਰੋਪਾਓ, ਲੋਈ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਜਿਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਸੰਗਤ ਨੂੰ ਗੁਰਮਤਿ ਸਿਧਾਂਤਾਂ ਨਾਲ ਜੋੜਿਆ ਉਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਬੰਬੇ ਵਾਲੇ ਅਤੇ ਭਾਈ ਰਾਇ ਸਿੰਘ ਦੇ ਜਥਿਆਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਾਇਮਪੁਰ, ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਅੰਤ੍ਰਿੰਗ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਰਾਮ ਸਿੰਘ, ਮੈਂਬਰ ਜਥੇਦਾਰ ਸੁੱਚਾ ਸਿੰਘ ਲੰਗਾਹ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਸ. ਅਜਾਇਬ ਸਿੰਘ ਅਭਿਆਸੀ, ਸ. ਗੁਰਬਚਨ ਸਿੰਘ ਕਰਮੂੰਵਾਲਾ, ਸ. ਵੀਰ ਸਿੰਘ ਲੋਪੋਕੇ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਜੋਧ ਸਿੰਘ ਸਮਰਾ, ਸ. ਅਮਰਜੀਤ ਸਿੰਘ ਬੰਡਾਲਾ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਗੁਰਮੀਤ ਸਿੰਘ ਬੂਹ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਪ੍ਰੀਤ ਸਿੰਘ ਝੱਬਰ, ਸ. ਭਗਵੰਤ ਸਿੰਘ ਸਿਆਲਕਾ, ਸ. ਗੁਰਨਾਮ ਸਿੰਘ ਜੱਸਲ, ਸ. ਅਮਰੀਕ ਸਿੰਘ ਵਿਛੋਆ, ਸ. ਸੁਖਵਰਸ਼ ਸਿੰਘ, ਬੀਬੀ ਅਜਾਇਬ ਕੌਰ ਭੋਤਨਾ, ਸ. ਸੱਜਣ ਸਿੰਘ ਬੱਜੂਮਾਨ, ਬਾਬਾ ਗੁਰਮੀਤ ਸਿੰਘ ਤਿਲੋਕੇਵਾਲਾ, ਸ. ਬਲਦੇਵ ਸਿੰਘ ਚੂੰਘਾਂ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਰਤਨ ਸਿੰਘ ਜਫਰਵਾਲ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਗੁਰਦੇਵ ਸਿੰਘ ਘਣੂਪੁਰ ਵਾਲੇ, ਬਾਬਾ ਪ੍ਰੇਮ ਸਿੰਘ ਦਲ ਬਾਬਾ ਬਿਧੀ ਚੰਦ, ਬਾਬਾ ਨਾਹਰ ਸਿੰਘ ਸਾਧ ਜੀ, ਬਾਬਾ ਸੁਖਦੇਵ ਸਿੰਘ ਖਿਆਲੇ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਮੇਜਰ ਸਿੰਘ ਵਾਂ ਵਾਲੇ, ਬਾਬਾ ਅਵਤਾਰ ਸਿੰਘ ਕਾਰਸੇਵਾ ਕਪੂਰਥਲਾ, ਬਾਬਾ ਅਮਰੀਕ ਸਿੰਘ ਤੇ ਬਾਬਾ ਸੁਬੇਗ ਸਿੰਘ ਗੋਇੰਦਵਾਲ ਵਾਲੇ, ਬਾਬਾ ਗੱਜਣ ਸਿੰਘ ਕਾਰ ਸੇਵਾ, ਬਾਬਾ ਸੋਹਣ ਸਿੰਘ ਕਾਰ ਸੇਵਾ, ਬਾਬਾ ਹਰਭਿੰਦਰ ਸਿੰਘ ਟਾਹਲੀ ਸਾਹਿਬ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ ਤੇ ਡਾ. ਰੂਪ ਸਿੰਘ, ਐਡੀਸ਼ਨਲ ਸਕੱਤਰ ਸ. ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸੁਲੱਖਣ ਸਿੰਘ ਭੰਗਾਲੀ ਮੈਨੇਜਰ ਸ੍ਰੀ ਦਰਬਾਰ ਸਾਹਿਬ, ਸ. ਗੁਰਪ੍ਰਤਾਪ ਸਿੰਘ ਟਿੱਕਾ ਅਕਾਲੀ ਆਗੂ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਫੋਟੋ ਕੈਪਸ਼ਨ:- 1. ਮਾਝਾ ਖੇਤਰ ਤੋਂ ਧਰਮ ਪ੍ਰਚਾਰ ਲਹਿਰ ਦੀ ਅਰੰਭਤਾ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ ਗਿਆਨੀ ਗੁਰਬਚਨ ਸਿੰਘ, ਪ੍ਰੋ: ਕਿਰਪਾਲ ਸਿੰਘ ਬਡੂੰਗਰ, ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਸਵੰਤ ਸਿੰਘ ਅਤੇ ਸੰਗਤਾਂ ਦਾ ਇਕੱਠ।
2. ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਅਹੁਦੇਦਾਰ।
3. ਮਾਝਾ ਖੇਤਰ ਤੋਂ ਧਰਮ ਪ੍ਰਚਾਰ ਲਹਿਰ ਦੀ ਅਰੰਭਤਾ ਸਮਾਗਮ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਨਾਲ ਹਨ ਸ. ਬਲਦੇਵ ਸਿੰਘ ਕਾਇਮਪੁਰ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰ।

ਕੁਲਜੀਤ ਸਿੰਘ ਜੰਜੂਆ (ਡਾ.)
ਚੇਅਰਮੈਨ, ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੋਸਾਇਟੀ
ਫੋਨ: (416) 473-7283
ਈਮੇਲ: kuljit.janjua@gmail.com

07/08/17

ਮਾਝਾ ਖੇਤਰ ਤੋਂ ਧਰਮ ਪ੍ਰਚਾਰ ਲਹਿਰ ਦੀ ਅਰੰਭਤਾ ਸਮਾਗਮ ਸਮੇਂ ਸੰਬੋਧਨ ਕਰਦੇ ਹੋਏ
ਗਿਆਨੀ ਗੁਰਬਚਨ ਸਿੰਘ, ਪ੍ਰੋ: ਕਿਰਪਾਲ ਸਿੰਘ ਬਡੂੰਗਰ, ਗਿਆਨੀ ਜਗਤਾਰ ਸਿੰਘ, ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਸਵੰਤ ਸਿੰਘ ਅਤੇ ਸੰਗਤਾਂ ਦਾ ਇਕੱਠ।

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੂੰ ਸਨਮਾਨਿਤ ਕਰਦੇ ਹੋਏ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਅਹੁਦੇਦਾਰ।

ਮਾਝਾ ਖੇਤਰ ਤੋਂ ਧਰਮ ਪ੍ਰਚਾਰ ਲਹਿਰ ਦੀ ਅਰੰਭਤਾ ਸਮਾਗਮ ਉਪਰੰਤ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ
 ਪ੍ਰੋ: ਕਿਰਪਾਲ ਸਿੰਘ ਬਡੂੰਗਰ ਅਤੇ ਨਾਲ ਹਨ ਸ. ਬਲਦੇਵ ਸਿੰਘ ਕਾਇਮਪੁਰ, ਭਾਈ ਅਮਰਜੀਤ ਸਿੰਘ ਚਾਵਲਾ ਅਤੇ ਹੋਰ ਅਹੁਦੇਦਾਰ।


2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

       
  ਗੁਰਮਤਿ ਦੀ ਰੌਸ਼ਨੀ ਵਿਚ ਜੀਣ ਦੀ ਚਾਹਤ ਹੀ ਸਾਨੂੰ ਅਧਿਆਤਮਕ ਤੇ ਸਮਾਜਕ ਤੌਰ ‘ਤੇ ਕਰ ਸਕਦੀ ਹੈ ਪ੍ਰਸੰਨ- ਪ੍ਰੋ: ਕਿਰਪਾਲ ਸਿੰਘ ਬਡੂੰਗਰ
ਡਾ. ਕੁਲਜੀਤ ਸਿੰਘ ਜੰਜੂਆ, ਚੇਅਰਮੈਨ, ਬਾਬਾ ਨਿਧਾਨ ਸਿੰਘ ਜੀ ਇੰਟਰਨੈਸ਼ਨਲ ਸੋਸਾਇਟੀ, ਕਨੇਡਾ
ਕੈਲਸਾ (ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸਿਏਸ਼ਨ) ਵੱਲੋਂ ਪਾਈਆਂ ਗਈਆਂ ਨਵੀਆਂ ਪੈੜਾਂ
ਨਵਪ੍ਰੀਤ ਰੰਧਾਵਾ, ਕੈਲਗਰੀ
ਪ੍ਰਿੰ. ਬਹਾਦਰ ਸਿੰਘ ਗੋਸਲ 'ਲਾਈਫ਼-ਟਾਈਮ ਅਚੀਵਮੈਂਟ ਅਵਾਰਡ' ਨਾਲ ਸਨਮਾਨਿਤ
 ਪ੍ਰੀਤਮ ਲੁਧਿਆਣਵੀ, ਚੰਡੀਗੜ
ਸਿਰਮੌਰ ਨਾਟਕਕਾਰ ਪ੍ਰੋ: ਔਲਖ ਅਤੇ ਵਿਦਵਾਨ ਲੇਖਕ ਰਾਮੂਵਾਲੀਆ ਦੇ ਅਕਾਲ ਚਲਾਣੇ ਤੇ ਸ਼ੋਕ ਇੱਕਤਰਤਾ
ਪ੍ਰੀਤਮ ਲੁਧਿਆਣਵੀ, ਚੰਡੀਗੜ
ਜਿਲਾ ਸੰਗਰੂਰ ਦੇ ਪਿੰਡ ਦੁੱਗਾਂ ਵਿਖੇ ਚੱਲ ਰਿਹਾ ਸਕਿੱਲ ਸੈਂਟਰ, ਬਣਿਆ ਬੱਚਿਆਂ ਲਈ ਆਸ ਦੀ ਕਿਰਨ
ਪ੍ਰੀਤਮ ਲੁਧਿਆਣਵੀ, ਚੰਡੀਗੜ
ਨਾਰਵੇ ਦੇ ਲੋਕਾ ਦਾ ਪੈਡੂ ਮੇਲਾ - ਲੀਅਰ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਚੰਦਨ ਨੇਗੀ ਨੂੰ ਪਲੇਠਾ ‘ਅੱਵਲ ਸਰਹੱਦੀ ਯਾਦਗਾਰੀ ਸਾਹਿਤਕ ਪੁਰਸਕਾਰ` ਪ੍ਰਦਾਨ
ਦਵਿੰਦਰ ਪਟਿਆਲਵੀ, ਪਟਿਆਲਾ
ਕੈਸਰ ਰੋਕੂ ਸੰਸਥਾਵਾ ਦੀ ਸਹਾਇਤਾ ਲਈ ਸ਼ਹੀਦ ਊੱਧਮ ਸਿੰਘ ਕੱਲਬ ਨਾਰਵੇ ਵੱਲੋ ਗੀਤਕਾਰ ਗੀਤਾ ਜ਼ੈਲਦਾਰ ਦਾ ਸ਼ੋਅ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ,  ਨਾਰਵੇ
“ਕੈਲਗਰੀ ਲਿਟਰੇਰੀ ਐਂਡ ਸੋਸ਼ਲ ਐਸੋਸੀਏਸ਼ਨ” (CALSA) - ਨਵੀਂ ਸੋਚ ਨਵਾਂ ਉਪਰਾਲਾ
ਜਸਬੀਰ ਚਾਹਲ, ਕੈਲਗਰੀ
ਆਲ ਇੰਡੀਅਨ ਐਸੋਸੀਏਸ਼ਨ ਓਸਲੋ ਨਾਰਵੇ ਵੱਲੋ ਭਾਰਤ ਤੋ ਆਏ ਪ੍ਰਤੀਨਿਧੀ ਮੰਡਲ ਦਾ ਨਿੱਘਾ ਸਵਾਗਤ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਆਜ਼ਾਦ ਸਪੋਰਟਸ ਕਲਚਰਲ ਕਲੱਬ (ਨਾਰਵੇ) ਵੱਲੋ ਸ਼ਾਨਦਾਰ ਦੂਸਰਾ ਇਨਡੋਰ ਵਾਲੀਬਾਲ ਟੂਰਨਾਂਮੈਟ ਕਰਵਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਡਾ. ਹਰਸ਼ ਚੈਰੀਟੇਬਲ ਟਰੱਸਟ ਵੱਲੋਂ 133 ਜ਼ਰੂਰਤਮੰਦ ਬੱਚੀਆਂ ਨੂੰ ਚੈਕ ਵੰਡੇ
ਡਾ. ਹਰਸ਼ਿੰਦਰ ਕੌਰ, ਪਟਿਆਲਾ
ਖੂਬ ਸਫਲ ਰਿਹਾ, ਸਾਹਿਤ ਸਭਾ ਗੁਰਦਾਸਪੁਰ (ਰਜਿ.) ਦਾ ਮਾਂ-ਦਿਵਸ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ
ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ ਜੋਗਿੰਦਰ ਸੰਘਾ ਦੀ ਪੁਸਤਕ 'ਮੇਰਾ ਸਫ਼ਰ ਮੇਰਾ ਸੁਪਨਾ' ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਦਿਸ਼ਾ ਨੂੰ ਮਿਲਿਆ ਸਥਾਨਕ ਜਥੇਬੰਦੀਆਂ ਦਾ ਭਰ੍ਹਵਾਂ ਹੁੰਘਾਰਾ
ਸੁਰਜੀਤ ਕੌਰ, ਟਰਾਂਟੋ
ਐਕਟਿਵ ਪੰਜਾਬੀ ਸੰਸਥਾ ਦੀ ਇਕੱਤਰਤਾ 'ਚ ਬਰਤਾਨਵੀ ਜੰਮਪਲ ਨਾਵਲਕਾਰ ਰੂਪ ਢਿੱਲੋਂ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ
ਖੇਤੀਬਾੜੀ ਯੂਨੀਵਰਸਿਟੀ ਦੀ ਬੱਕਰੀ ਨੇ ਦੁੱਧ ਤਾਂ ਦਿੱਤਾ, ਪਰ ਮੀਂਗਣਾਂ ਘੋਲ ਕੇ
ਪਲਵਿੰਦਰ, ਲੁਧਿਆਣਾ
ਪੰਜਾਬੀ ਸਾਹਿਤ ਕਲਾ ਕੇਂਦਰ ਯੂ ਕੇ ਦਾ ਪਰੋਗਰਾਮ ਨਿਹਾਇਤ ਸਫਲ ਰਿਹਾ
ਅਜ਼ੀਮ ਸ਼ੇਖ਼ਰ, ਲੰਡਨ
ਗੁਰਿੰਦਰ ਸਿੰਘ (ਗੁੱਗੂ) ਦੇ 'ਗ੍ਰੇਟਰ ਨਿਊਡਾ ਵਲਡ ਸਕੂਲ' ਨੂੰ ਕਰਾਟੇ ਚੈਂਪੀਅਨਸ਼ਿਪ 'ਚੋ ਸੈਕਿੰਡ ਰੈਂਕ
ਪ੍ਰੀਤਮ ਲੁਧਿਆਣਵੀ, ਚੰਡੀਗੜ
ਫ਼ਿੰਨਲੈਂਡ ਵੈਸਾਖੀ ਸ਼ੋਅ ਦੌਰਾਨ ਗਾਇਕ ਕੁਲਵਿੰਦਰ ਬਿੱਲਾ, ਸੰਦੀਪ ਬਰਾੜ ਅਤੇ ਰੁਪਾਲੀ ਨੇ ਖੂਬ ਰੰਗ ਬੰਨਿਆ
ਵਿੱਕੀ ਮੋਗਾ, ਫ਼ਿੰਨਲੈਂਡ
ਪ੍ਰਵਾਸੀ ਸ਼ਾਇਰ ਪ੍ਰਕਾਸ਼ ਸੋਹਲ ਦਾ ਗ਼ਜ਼ਲ ਸੰਗ੍ਰਹਿ "ਉਫਕ ਦੇ ਪਾਰ" ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ
ਖਾਲਸਾ ਪੰਥ ਦਾ ਸਾਜਨਾ ਦਿਵਸ ਲੀਅਰ ਗੁਰੂ ਘਰ ਨਾਰਵੇ ਵਿਖੇ ਧੁੰਮ ਧਾਮ ਨਾਲ ਮਨਾਇਆ ਗਿਆ ਤੇ ਭਾਈ ਪੰਥਪ੍ਰੀਤ ਸਿੰਘ ਸੰਗਤਾ ਨੂੰ ਸੰਬੋਧਨ ਹੋਏ।
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫ਼ਿੰਨਲੈਂਡ ਦੀਆਂ ਸੰਗਤਾਂ ਨੇ ਖਾਲਸੇ ਦੇ ਸਿਰਜਣਾ ਦਿਵਸ ਤੇ ਵਿਸਾਖੀ ਦੇ ਤਿਉਹਾਰ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ
ਵਿੱਕੀ ਮੋਗਾ, ਫ਼ਿੰਨਲੈਂਡ
ਗਲੋਬਲ ਪੰਜਾਬ ਫਾਊਂਡੇਸ਼ਨ ਨੇ ਜ਼ਾਹਿਦ ਅਬਰੋਲ ਅਤੇ ਸ਼ੁਸ਼ੀਲ ਦੁਸਾਂਝ ਨੂੰ ਕੀਤਾ ਸਨਮਾਨਿਤ
ਡਾ. ਕੁਲਜੀਤ ਸਿਘ ਜੰਜੂਆ, ਟਰਾਂਟੋ
ਅਮਿੱਟ ਯਾਦਗਾਰੀ ਪੈੜਾਂ ਛੱਡ ਗਿਆ, ਸ਼੍ਰੋਮਣੀ ਪੰਜਾਬੀ ਲਿਖਾਰੀ ਸਭਾ ਪੰਜਾਬ (ਰਜਿ:) ਦਾ 'ਸਾਹਿਤਕ ਕੁੰਭ-ਮੇਲਾ'
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਫ਼ਿੰਨਲੈਂਡ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਵਾਨਤਾ ਸ਼ਹਿਰ ਵਿੱਚ ਗੁਰੂਦੁਆਰਾ ਸਾਹਿਬ ਦੀ ਸਥਾਪਨਾ ਕੀਤੀ ਗਈ
ਵਿੱਕੀ ਮੋਗਾ, ਫ਼ਿੰਨਲੈਂਡ
ਰਾਈਟਰਜ਼ ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ
ਕਲਮ ਦੇ ਧਨੀ ਹਰਦਿਆਲ ਸਿੰਘ ਚੀਮਾ (ਵਹਿਣੀਵਾਲ) ਦੇ ਗੀਤ ਸੰਗ੍ਰਹਿ ਦੀਆਂ ਪੁਸਤਕਾਂ ਨਾਰਵੇ 'ਚ ਲੋਕ ਅਰਪਣ ਕੀਤੀਆ ਗਈਆਂ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਬ੍ਰਤਾਨੀਆ ਦੇ ਪੰਜਾਬੀ ਅਧਿਆਪਕਾਂ ਵਿੱਚ ਪੰਜਾਬੀ ਦੇ ਮਿਆਰੀ ਕੀ-ਬੋਰਡ ਸਿੱਖਣ ਲਈ ਵਿਲੱਖਣ ਉਤਸ਼ਾਹ ਅਤੇ ਉਮਾਹ
ਸ਼ਿੰਦਰਪਾਲ ਸਿੰਘ ਮਾਹਲ, ਲੰਡਨ
'ਪਾਹੜਾ' ਗੁਰਦਾਸਪੁਰ ਵਿੱਚ ਸਭਿਆਚਾਰਕ ਪ੍ਰੋਗਰਾਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਬ੍ਰਤਾਨੀਆ ਵਿੱਚ ਪੰਜਾਬੀ ਭਾਸ਼ਾ ਦਿਵਸ
ਸ਼ਿੰਦਰਪਾਲ ਮਾਹਲ, ਯੂ ਕੇ
ਪੰਜਾਬੀ ਲੈਂਗੂਏਜ਼ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ 14ਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਗੁਰਿੰਦਰ ਮਾਨ, ਕਨੇਡਾ
ਸੁਪ੍ਰਸਿੱਧ ਕਵੀ ਰੰਗਾੜਾ ਦੀ ਕਾਵਿ ਪੁਸਤਕ, 'ਸਾਡੇ ਗੁਰੂ ਸਾਹਿਬਾਨ' ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਲੰਡਨ ਦੇ “ਹਾਈਡ ਪਾਰਕ“ ‘ਚ ਇਉਂ ਮਿਲਿਆ “ਬਾਬਾ ਯਮਲਾ ਜੱਟ“
ਮਨਦੀਪ ਖੁਰਮੀ "ਹਿੰਮਤਪੁਰਾ, ਲੰਡਨ
ਰਾਮਗੜ੍ਹੀਆ ਸਭਾ ਗੁਰਦੁਆਰਾ ਸਾਊਥਾਲ ਵਿਖ਼ੇ ਇਕ ਇਕ ਵਿਸ਼ਾਲ ਕਵੀ ਦਰਬਾਰ
ਸਾਥੀ ਲੁਧਿਆਣਵੀ, ਲੰਡਨ
ਪੰਜਾਬੀ ਵਿਕਾਸ ਮੰਚ ਵੱਲੋਂ ਜਿੱਥੇ ਬੀਬੀਸੀ ਤੇ ਪੰਜਾਬੀ' ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ਼ਿਆ, ਉਸਦੇ ਨਾਲ਼ ਹੀ ਸੰਸਥਾ ਵੱਲੋਂ ਪੰਜਾਬੀ ਭਾਸ਼ਾ ਮਿਆਰੀਕਰਨ ਦੀ ਮੁਹਿੰਮ ਨੂੰ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ - ਕੌਂ. ਇੰਦਰਜੀਤ ਗੁਗਨਾਨੀ, ਲੈਸਟਰ
ਰਾਈਟਰਜ਼ ਫੋਰਮ ਕੈਲਗਰੀ ਦੀ ਮਾਸਿਕ ਇਕੱਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ
'ਐਕਟਿਵ ਪੰਜਾਬੀ' ਦੀ ਪੰਜਵੀ ਕੱਟਾ ਪਾਰਟੀ ਕੱਲ ਹੇਅਜ਼ ਵਿੱਖੇ ਹੋਈ
 ਬਿੱਟੂ ਖੰਗੂੜਾ, ਲੰਡਨ
ਆਮ ਆਦਮੀ ਪਾਰਟੀ (ਆਪ) ਨਾਰਵੇ ਚ ਪ੍ਰਵਾਸੀ ਭਾਰਤੀਆ ਚ ਹਰਮਨ ਪਿਆਰੀ ਪਾਰਟੀ ਬਣਦੀ ਜਾ ਰਹੀ ਹੈ
ਰੁਪਿੰਦਰ ਢਿੱਲੋ ਮੋਗਾ, ਓਸਲੋ
ਗਲੋਬਲ ਪੰਜਾਬ ਫਾਊਂਡੇਸ਼ਨ ਵਲੋ ਨੀਲਮ ਸੈਣੀ ਨਾਲ ਇਕ ਸਾਹਿਤੱਕ ਮਿਲਣੀ
ਡਾ. ਕੁਲਜੀਤ ਸਿੰਘ ਜੰਜੂਆ, ਟਰਾਂਟੋ
ਆਮ ਆਦਮੀ ਪਾਰਟੀ ਦੇ ਵਾਲੰਟੀਅਰਾਂ ਦਾ ਕਨੇਡਾ ਤੋ ਜਹਾਜ਼ ਭਰਕੇ ਪੰਜਾਬ ਲਈ ਰਵਾਨਾ
ਬਲਜਿੰਦਰ ਸੇਖਾ, ਟੋਰਾਂਟੋ 
ਮੁਸ਼ਾਇਰਾ ਕੌਂਸਲ ਆਫ਼ ਆਸਟ੍ਰੇਲੀਆ ਵੱਲੋਂ ਦੂਜਾ ਹਿੰਦ-ਪਾਕਿ ਮੁਸ਼ਾਇਰਾ
ਰਿਸ਼ੀ ਗੁਲਾਟੀ, ਆਸਟ੍ਰੇਲੀਆ
ਪੰਜਾਬ ਕਲਚਰਲ ਸੋਸਾਇਟੀ ਫ਼ਿੰਨਲੈਂਡ ਵਲੋਂ ਲੋਹੜੀ ਦਾ ਤਿਉਹਾਰ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ
ਵਿੱਕੀ ਮੋਗਾ, ਫ਼ਿੰਨਲੈਂਡ
ਕਿਤਾਬਾਂ ਸਾਨੂੰ ਨਿੱਘ, ਸੇਕ 'ਤੇ ਰੌਸ਼ਨੀ ਦਿੰਦੀਆਂ ਹਨ - ਪਦਮ ਸ੍ਰੀ ਸੁਰਜੀਤ ਪਾਤਰ
ਕੁਲਦੀਪ ਸਿੰਘ, ਸ਼ਾਹਕੋਟ
ਬੀਬੀ ਜੌਹਰੀ ਰਚਿਤ ਕਾਵਿ-ਸੰਗ੍ਰਹਿ ‘ਬੀਬਾ ਜੀ` ਦਾ ਲੋਕ ਅਰਪਣ
ਦਵਿੰਦਰ ਪਟਿਆਲਵੀ, ਭਾਸਾ ਵਿਭਾਗ ਪਟਿਆਲਾ
ਭਾਰਤ ਯਾਤਰਾ ਦੋਰਾਨ ਪਰਵਾਸੀਆ ਨੂੰ ਪੁਰਾਣੀ ਕੰਰਸੀ ਬਦਲਾਉਣ ਚ ਆ ਰਹੀ ਮੁਸਕਿਲਾ ਪ੍ਰਤੀ ਭਾਰਤ ਸਰਕਾਰ ਨੂੰ ਧਿਆਨ ਦੇਣ ਦੀ ਮੰਗ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਫਿਲਮ ਜਗਤ ਦੀ ਦਮਦਾਰ ਆਵਾਜ਼ ਦੇ ਮਾਲਕ : ਓਮ ਰਾਜੇਸ਼ ਪੁਰੀ ਸਦਾ ਲਈ ਰੁਖ਼ਸਤ
ਉਜਾਗਰ ਸਿੰਘ, ਪਟਿਆਲਾ
ਯਾਦਗਾਰੀ ਪੈੜਾਂ ਛੱਡ ਗਿਆ, ਸਾਹਿਤ ਸਭਾ ਗੁਰਦਾਸਪੁਰ (ਰਜਿ:) ਤੇ ਸਹਿਯੋਗੀ ਸਭਾਵਾਂ ਦਾ ਸਮਾਗਮ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
'ਜੋੜੀਆਂ ਜੱਗ ਥੋੜ੍ਹੀਆਂ' ( ਸਾਂਝਾ ਮਿੰਨ੍ਹੀ ਕਹਾਣੀ- ਸੰਗ੍ਰਹਿ) ਲੋਕ ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
ਗੀਤਕਾਰ ਸੁਖਵਾਲ ਪਰਮਾਰ ਜਸਟਿਨ ਟਰੂਡੋ ਵੱਲੋਂ ਸਨਮਾਨਿਤ
ਉਜਾਗਰ ਸਿੰਘ, ਪਟਿਆਲਾ
ਪ੍ਰਸਿੱਧ ਗੀਤਕਾਰ ਜਸਵੀਰ ਗੁਣਾਚੌਰੀਆ ਦੀ ਕਿਤਾਬ 'ਹੱਸਦੇ ਸ਼ਹੀਦੀਆਂ ਪਾ ਗਏ' ਕੈਲਗਰੀ ਵਿਚ ਲੋਕ ਅਰਪਣ ਕੀਤੀ ਗਈ
ਬਲਜਿੰਦਰ ਸੰਘਾ, ਕੈਲਗਰੀ
ਪੰਜਾਬੀ ਅਕੈਡਮੀ ਨੌਟਿੰਘਮ ਦਾ ਸਾਲਾਨਾ ਸਮਾਗਮ
ਸੰਤੋਖ ਧਾਲੀਵਾਲ, ਨੌਟਿੰਘਮ

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions
Privay Policy
© 1999-2017, 5abi.com

www।5abi।com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)