|
|
"ਭਗਤ ਪੂਰਨ ਸਿੰਘ" ਗੀਤ ਦਾ ਪੋਸਟਰ ਡਾ:
ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ ਅਰਪਣ - ਭਗਤ ਜੀ ਦੇ ਬਰਸੀ ਸਮਾਗਮ
'ਤੇ 2 ਅਗਸਤ ਨੂੰ ਗੀਤ ਹੋਵੇਗਾ ਸ੍ਰੋਤਿਆਂ ਦੇ ਸਪੁਰਦ
ਮਨਦੀਪ ਖੁਰਮੀ ਹਿੰਮਤਪੁਰਾ, ਯੂ.ਕੇ.
(16/07/2018) |
|
|
|
ਸ੍ਰੀ ਅੰਮ੍ਰਿਤਸਰ ਸਾਹਿਬ - "ਬਹੁਤ ਵਿਰਲੇ ਇਨਸਾਨ ਹੁੰਦੇ ਹਨ ਜੋ
ਆਪਣੀਆਂ ਖਾਹਿਸ਼ਾਂ, ਇੱਛਾਵਾਂ, ਲੋੜਾਂ ਨਾਲੋਂ ਲੋਕਾਈ ਦੇ ਦੁੱਖ ਦਰਦ ਨੂੰ
ਪਹਿਲ ਦਿੰਦੇ ਹਨ। ਭਗਤ ਪੂਰਨ ਸਿੰਘ ਜੀ ਅਜਿਹੀ ਹੀ ਨੇਕ ਰੂਹ ਸਨ, ਜਿਹਨਾਂ
ਨੇ ਮਾਨਵਤਾ ਦੀ ਨਿਸ਼ਕਾਮ ਸੇਵਾ ਕਰਦਿਆਂ ਰਾਮਜੀ ਦਾਸ ਤੋਂ ਪੂਰਨ ਸਿੰਘ ਹੋਣ
ਦਾ ਸਫ਼ਰ ਤੈਅ ਕੀਤਾ। ਸਾਨੂੰ ਆਪਣੇ ਬੱਚਿਆਂ ਨੂੰ ਉਹਨਾਂ ਦੀ ਜੀਵਨ ਘਾਲਣਾ
ਬਾਰੇ ਜਰੂਰ ਜਾਣੂੰ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੇ ਮਨਾਂ ਵਿੱਚ
ਮਾਨਵਤਾ ਦੀ ਸੇਵਾ, ਵਾਤਾਵਰਣ ਦੀ ਸੰਭਾਲ, ਪੁਸਤਕ ਸੱਭਿਆਚਾਰ ਨਾਲ ਜੁੜਨ
ਵਰਗੇ ਸਦਗੁਣ ਪੈਦਾ ਕੀਤੇ ਜਾ ਸਕਣ।"
ਉਕਤ ਵਿਚਾਰਾਂ ਦਾ
ਪ੍ਰਗਟਾਵਾ ਪਿੰਗਲਵਾੜਾ ਚੈਰੀਟੇਬਲ ਸੰਸਥਾ ਦੇ ਮੁੱਖ ਸੇਵਾਦਾਰ ਡਾ:
ਇੰਦਰਜੀਤ ਕੌਰ ਜੀ ਨੇ ਭਗਤ ਪੂਰਨ ਸਿੰਘ ਜੀ ਨੂੰ ਸਮਰਪਿਤ ਗੀਤ "ਭਗਤ ਪੂਰਨ
ਸਿੰਘ" ਦਾ ਪੋਸਟਰ ਲੋਕ ਅਰਪਣ ਕਰਨ ਦੀ ਰਸਮ ਅਦਾ ਕਰਦਿਆਂ ਕੀਤਾ। ਜਿਕਰਯੋਗ
ਹੈ ਕਿ ਐੱਮ ਪੀ 4 ਰਿਕਾਰਡਜ਼ ਅਤੇ ਮਨਜਿੰਦਰ ਗਿੱਲ ਮੰਜ (ਦੁਬਈ) ਦੀ
ਪੇਸ਼ਕਸ ਇਸ ਗੀਤ ਨੂੰ ਸ਼ਬਦਾਂ ਦੀ ਲੜੀ 'ਚ ਮਨਦੀਪ ਖੁਰਮੀ ਹਿੰਮਤਪੁਰਾ ਨੇ
ਪ੍ਰੋਇਆ ਹੈ ਤੇ ਆਵਾਜ਼ ਦਿੱਤੀ ਹੈ ਗਾਇਕ ਚਰਨਜੀਤ ਖੈੜੀਆ ਨੇ।
ਸੁਲਝੇ ਸੰਗੀਤਕਾਰ ਨਿੰਮਾ ਵਿਰਕ ਦੀਆਂ ਧੁਨਾਂ ਨਾਲ ਸਿ਼ੰਗਾਰੇ ਇਸ ਗੀਤ ਦੇ
ਵੀਡੀਓ ਨਿਰਦੇਸ਼ਕ ਦੇ ਫਰਜ਼ ਕ੍ਰਿਏਟਿਵ ਕ੍ਰਿਊ ਦੇ ਸੋਨੀ ਠੁੱਲੇਵਾਲ ਅਤੇ
ਨਵੀਨ ਜੇਠੀ ਨੇ ਅਦਾ ਕੀਤੇ ਹਨ।
ਪਿੰਗਲਵਾੜਾ ਸੰਸਥਾ ਦੇ ਵਿਹੜੇ
ਵਿੱਚ ਸਕੂਲੀ ਬੱਚਿਆਂ ਨੇ ਇਸ ਗੀਤ ਦੀ ਵੀਡੀਓ ਵਿੱਚ ਅਦਾਕਾਰਾਂ ਵਜੋਂ
ਵਡਮੁੱਲਾ ਸਾਥ ਦੇ ਕੇ ਇਹ ਸੰਦੇਸ਼ ਦਿੱਤਾ ਹੈ ਕਿ ਜਿ਼ੰਦਗੀ ਵਿੱਚ ਹਰ ਸੁਖ
ਸਹੂਲਤ ਮਾਣਦੇ ਹੋਣ ਦੇ ਬਾਵਜੂਦ ਵੀ ਜਿ਼ੰਦਗੀ ਨਾਲ ਸਿਕਵੇ ਸਿ਼ਕਾਇਤਾਂ ਕਰਨ
ਨਾਲੋਂ ਹਾਲਾਤਾਂ ਨਾਲ ਜੰਗ ਲੜਨੀ ਹੀ ਜਿੰਦਾਦਿਲ ਹੋਣ ਦਾ ਅਸਲ ਸਬੂਤ ਹੈ।
ਜਿਕਰਯੋਗ ਹੈ ਕਿ ਭਗਤ ਪੂਰਨ ਸਿੰਘ ਜੀ ਦੀ ਸਾਲਾਨਾ ਬਰਸੀ ਮੌਕੇ 2 ਅਗਸਤ
ਨੂੰ ਪਿੰਗਲਵਾੜਾ ਦੇ ਸਕੂਲੀ ਬੱਚਿਆਂ ਦੀ ਪੇਸ਼ਕਾਰੀ ਮੌਕੇ ਇਹ ਗੀਤ ਲੋਕ
ਅਰਪਣ ਕੀਤਾ ਜਾਵੇਗਾ।
ਡਾ: ਇੰਦਰਜੀਤ ਕੌਰ ਜੀ ਨੇ ਇਸ ਗੀਤ ਨਾਲ
ਜੁੜੇ ਹਰ ਸਖ਼ਸ਼ ਨੂੰ ਵਧਾਈ ਪੇਸ਼ ਕਰਨ ਦੇ ਨਾਲ ਨਾਲ ਸ਼ਾਬਾਸ਼ ਵੀ ਦਿੱਤੀ।
|
|
|
|
|
|
|
"ਭਗਤ
ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ
ਅਰਪਣ ..... ਮਨਦੀਪ ਖੁਰਮੀ
ਹਿੰਮਤਪੁਰਾ, ਯੂ.ਕੇ. |
ਲੇਖਿਕਾ
ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ
'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ
ਗੁਰਬਾਜ ਗਿੱਲ, ਬਠਿੰਡਾ |
ਰਾਈਟ੍ਰਜ਼
ਫੋਰਮ ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਬਰੈਡਫੋਰਡ,
ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ
ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ |
ਬਾਬਾ
ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ
ਲਗਾਏ ਪੌਦੇ ਪਰਮਜੀਤ ਰਾਮਗੜ੍ਹੀਆ,
ਬਠਿੰਡਾ |
"ਗਲੋਬਲ
ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ
ਸਨਮਾਨ ਸਮਾਰੋਹ ਆਯੋਜਿਤ ਸੁਰਜੀਤ
ਕੌਰ, ਟਰਾਂਟੋ, ਕਨੇਡਾ |
ਕੈਲਸਾ
(CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ |
ਪੰਜਾਬੀ
ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ
ਐਲਾਨ ਮਨਦੀਪ ਖੁਰਮੀ, ਲੰਡਨ |
ਸ਼ਹਾਦਤ
ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ
ਮਨਦੀਪ ਖੁਰਮੀ, ਲੰਡਨ |
ਗੁਰੂ
ਗੋਬਿੰਦ ਸਿੰਘ ਸਟੱਡੀ ਸਰਕਲ, ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ
ਕਰਵਾਇਆ ਗਿਆ ਹਰਜਿੰਦਰ ਸਿੰਘ
ਮਾਣਕਪੁਰਾ, ਅਮ੍ਰਿਤਸਰ |
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|
|
|
|
|
|
|
|