ਬਰੈਂਪਟਨ - ਬੀਤੇ ਐਤਵਾਰ 26 ਅਗਸਤ ਵਾਲੇ ਦਿਨ ਗਲੋਬਲ ਪੰਜਾਬ
ਫਾਊਂਡੇਸ਼ਨ (ਟੋਰਾਂਟੋ) ਅਤੇ 'ਗੀਤ ਗ਼ਜ਼ਲ ਅਤੇ ਸ਼ਾਇਰੀ' ਦਾ ਇਕ ਸਾਂਝਾ ਸਮਾਗਮ
ਫਰੈੱਡਰਿਕ ਬੈਂਟਿੰਗ ਇੰਟਰਨੈਸ਼ਨਲ ਸਕੂਲ, ਬਰੈਂਪਟਨ ਵਿਖੇ 2 ਵਜੇ ਤੋਂ ਲੈਕੇ
5 ਵਜੇ ਤੱਕ ਸੰਪੰਨ ਹੋਇਆ ਜਿਸ ਵਿਚ ਦੇਸੋਂ ਆਏ ਦੋ ਕਵੀ; ਮਲਵਿੰਦਰ ਸਿੰਘ
ਅਤੇ ਅਮਰ ਸਿੰਘ ਸੂਫ਼ੀ, ਟੋਰਾਂਟੋ ਦੇ ਸਾਹਿਤਕਾਰਾਂ ਦੇ ਰੂਬਰੂ ਹੋਏ।
ਚਾਹ ਪਾਣੀ ਤੋਂ ਬਾਅਦ ਸਾਰੇ ਮਹਿਮਾਨਾਂ ਨੇ ਸਥਾਨ ਗ੍ਰਹਿਣ ਕੀਤੇ ਅਤੇ
ਕਵਿੱਤਰੀ ਸੁਰਜੀਤ ਨੇ ਭੁਪਿੰਦਰ ਦੂਲੇ ਦੇ ਇਕ ਸ਼ਿਅਰ ਨਾਲ ਰੱਖੜੀ ਦੀ ਵਧਾਈ
ਦੇਕੇ ਅਤੇ ਮਹਿਮਾਨਾਂ ਦਾ ਸਵਾਗਤ ਕਰਕੇ ਸਭਾ ਦੀ ਕਾਰਵਾਈ ਸ਼ੁਰੂ ਕੀਤੀ।
ਪ੍ਰਧਾਨਗੀ ਮੰਡਲ ਵਿਚ ਅਮਰ ਸੂਫੀ, ਮਲਵਿੰਦਰ, ਉਪਕਾਰ ਸਿੰਘ ਅਤੇ ਜੀ ਪੀ ਐਫ਼
ਦੇ ਪ੍ਰਧਾਨ ਡਾ ਕੁਲਜੀਤ ਸਿੰਘ ਸੁਸ਼ੋਭਿਤ ਹੋਏ। ਪ੍ਰੋ ਜਗੀਰ ਸਿੰਘ ਕਾਹਲੋਂ
ਨੇ ਮਲਵਿੰਦਰ ਹੋਰਾਂ ਦੀ ਕਾਵਿ-ਕਲਾ ਅਤੇ ਸ਼ਖਸੀਅਤ ਬਾਰੇ ਜਾਣਕਾਰੀ ਦਿੰਦਿਆਂ
ਦੱਸਿਆ ਕਿ ਉਹ ਮਰਹੂਮ ਕਵੀ ਪਰਮਿੰਦਰਜੀਤ ਦੇ ਸਕੂਲ ਨਾਲ ਪਰਨਾਇਆ ਕਵੀ ਹੈ।
ਉਸਦੀਆਂ ਛੇ ਕਾਵਿ ਪੁਸਤਕਾਂ ਛੱਪ ਚੁੱਕੀਆਂ ਹਨ। ਇਸ ਤੋਂ ਉਪਰੰਤ ਮਲਵਿੰਦਰ
ਦੀ ਨਵ -ਪ੍ਰਕਾਸ਼ਿਤ ਪੁਸਤਕ 'ਸੁਫਨਿਆਂ ਦਾ ਪਿੱਛਾ ਕਰਦਿਆਂ' ਰਿਲੀਜ਼ ਕੀਤੀ
ਗਈ। ਮਲਵਿੰਦਰ ਨੇ ਆਪਣੀਆਂ ਕਵਿਤਾਵਾਂ ਸੁਣਾ ਕੇ ਸਰੋਤਿਆਂ ਦੀ ਖੂਬ ਵਾਹਵਾ
ਖੱਟੀ।
ਦੂਜੀ ਕਵਿਤਾ ਦੀ ਕਿਤਾਬ ਸੀ ਲੁਧਿਆਣੇ ਵਾਲੇ ਰਵਿੰਦਰ ਰਵੀ
ਦੀ 'ਸਾਈਡ ਪੋਜ਼'। ਇਸ ਕਿਤਾਬ ਦੀ ਸਿਫਤ ਕਰਦਿਆਂ ਕਮਲਜੀਤ ਦੋਸਾਂਝ-ਨੱਤ ਨੇ
ਕਿਹਾ ਕਿ ਰਵੀ ਦੀ ਕਵਿਤਾ ਉਸਦੀ ਫੋਟੋਗਰਾਫੀ ਵਾਂਗ ਹੀ ਦਿਲਕਸ਼ ਹੈ।
ਪ੍ਰਸਿੱਧ ਕਹਾਣੀਕਾਰ ਕੁਲਜੀਤ ਮਾਨ ਨੇ ਅਮਰ ਸੂਫੀ ਬਾਰੇ ਜਾਣਕਾਰੀ ਦਿੱਤੀ
ਅਤੇ ਸਾਹਿਤ ਬਾਰੇ ਕੁਝ ਵਿਚਾਰ ਪੇਸ਼ ਕੀਤੇ। ਅੰਤ ਵਿਚ ਗ਼ਜ਼ਲ ਦੇ ਮਾਹਿਰ ਜਾਣੇ
ਜਾਂਦੇ ਅਮਰ ਸੂਫੀ ਨੇ ਗ਼ਜ਼ਲ ਦੇ ਅਰੂਜ਼ ਬਾਰੇ ਗੱਲਾਂ ਕੀਤੀਆਂ ਅਤੇ ਕਿਹਾ ਕਿ
ਕਵਿਤਾ ਨੂੰ ਬੰਦਸ਼ਾਂ ਵਿਚ ਹੀ ਲਿਖਣਾ ਚਾਹੀਦਾ ਹੈ ਅਤੇ ਨਾਲ ਹੀ ਆਪਣੀਆਂ
ਕੁਝ ਰਚਨਾਵਾਂ ਸਾਂਝੀਆਂ ਕੀਤੀਆਂ।
ਬਲਵਿੰਦਰ ਕੌਰ ਰੰਧਾਵਾ ਨੇ ਇਕ
ਲੋਕ ਗੀਤ ਸਣਾਇਆ ਅਤੇ ਉਨ੍ਹਾਂ ਦੀ ਸੀ ਡੀ 'ਸਾਂਵੀਆਂ ਪੀਲੀਆਂ ਗੰਦਲਾਂ' ਵੀ
ਰਿਲੀਜ਼ ਕੀਤੀ ਗਈ। ਸਮਾਗਮ ਦੇ ਦੂਸਰੇ ਹਿੱਸੇ ਵਿਚ ਸਟੇਜ ਦੀ ਕਾਰਵਾਈ ਬਲਜੀਤ
ਧਾਲੀਵਾਲ ਨੇ ਬਾਖੂਬੀ ਨਿਭਾਈ। ਉਪਕਾਰ ਸਿੰਘ, ਸਨੀ ਸ਼ਿਵਰਾਜ, ਰਿੰਟੂ
ਭਾਟੀਆ, ਪਿਆਰਾ ਸਿੰਘ ਕੁੱਦੋਵਾਲ ਅਤੇ ਕੁਲਜੀਤ ਸਿੰਘ ਜੰਜੂਆ ਨੇ ਗਜ਼ਲਾਂ
ਅਤੇ ਗੀਤਾਂ ਦੀ ਛਹਿਬਰ ਲਾਈ।
ਜਗੀਰ ਸਿੰਘ ਕਾਹਲੋਂ, ਅਰੂਜ
ਰਾਜਪੂਤ, ਜਤਿੰਦਰ ਰੰਧਾਵਾ, ਭੁਪਿੰਦਰ ਦੂਲੇ, ਸੁਰਜੀਤ, ਬਲਰਾਜ ਧਾਲੀਵਾਲ,
ਕਰਨ ਅਜਾਇਬ ਸਿੰਘ ਸੰਘਾ, ਮਕਸੂਦ ਚੌਧਰੀ, ਤਲਵਿੰਦਰ ਮੰਡ, ਪਰਮਜੀਤ
ਢਿੱਲੋਂ, ਅਮਰਜੀਤ ਢੀਂਡਸਾ, ਗੁਰਦਾਸ ਮਿਨਹਾਸ ਨੇ ਆਪਣੀਆਂ ਆਪਣੀਆਂ
ਕਵਿਤਾਵਾਂ ਅਤੇ ਗ਼ਜ਼ਲਾਂ ਸੁਣਾ ਕੇ ਸਰੋਤਿਆਂ ਦਾ ਮਨੋਰੰਜਨ ਕੀਤਾ। ਇਸ ਮੌਕੇ
ਬਹੁਤ ਸਾਰੇ ਸਰੋਤੇ ਹਾਜ਼ਿਰ ਸਨ; ਨਿਰਮਲ ਜੱਸੀ, ਭਰਪੂਰ ਸਿੰਘ, ਸੰਤੋਖ ਸਿੰਘ
ਨੱਤ, ਡਾ ਅਮਰਦੀਪ ਸਿੰਘ ਬਿੰਦਰਾ, ਵਿਕਰਾਂਤ ਸਿੰਘ, ਸੋਨਿਆ ਸ਼ਰਮਾ, ਅਮਰਜੀਤ
ਮਿਨਹਾਸ, ਪਰਮਜੀਤ ਦਿਉਲ, ਪੁਸ਼ਪਿੰਦਰ ਜੋਸਨ, ਸੁਖਵਿੰਦਰ ਸਿੱਧੂ, ਪ੍ਰਿਤਪਾਲ
ਸਿੰਘ ਚੱਗਰ, ਕੁਲਵਿੰਦਰ ਖਹਿਰਾ, ਸੁਰਿੰਦਰ ਖਹਿਰਾ, ਅਲੋਕਾ ਮਹਿੰਦੀਰੱਤਾ,
ਰੇਸ਼ਮ ਸਿੰਘ ਭੁੱਲਰ, ਕਰਨਪ੍ਰੀਤ ਕੌਰ, ਡਾ ਜਗਮੋਹਨ ਸੰਘਾ ਅਤੇ ਕੁਝ ਹੋਰ।
ਪ੍ਰਤੀਕ ਹੋਰਾਂ ਦੀ ਬਾ-ਕਮਾਲ ਫੋਟੋਗਰਾਫ਼ੀ ਨੇ ਸਮਾਗਮ ਦੀਆਂ ਯਾਦਾਂ ਨੂੰ
ਕੈਮਰਾਬੱਧ ਕੀਤਾ। ਬਰੈਂਟਫੋਰਡ ਤੋਂ ਆਈ ਕਹਾਣੀਕਾਰਾ ਗੁਰਮੀਤ ਪਨਾਗ ਨੇ
ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਨ੍ਹਾਂ ਦੀ ਪਲੇਠੀ ਪੁਸਤੱਕ
ਮੁਰਗਾਬੀਆਂ 6 ਅਕਤੂਬਰ ਨੂੰ ਇਕ ਕਹਾਣੀ ਸੈਮੀਨਾਰ ਵਿਚ ਲੋਕ ਅਰਪਣ ਕੀਤੀ
ਜਾਵੇਗੀ। ਪ੍ਰੋ ਰਾਮ ਸਿੰਘ ਨੇ ਅੱਜ ਦੇ ਸਮਾਗਮ ਤੇ ਬਹੁਤ ਖੂਬਸੂਰਤ
ਟਿੱਪਣੀਆਂ ਦਿੱਤੀਆਂ ਅਤੇ ਡਾ ਕੁਲਜੀਤ ਸਿੰਘ ਜੰਜੂਆ ਨੇ ਆਏ ਹੋਏ ਸਭ
ਮਹਿਮਾਨਾਂ ਦਾ ਧੰਨਵਾਦ ਕੀਤਾ। ਸਾਰੇ ਹਾਜ਼ਰੀਨ ਇਹ ਕਹਿੰਦੇ ਆਪਣੇ ਘਰਾਂ ਨੂੰ
ਪਰਤੇ ਕਿ ਅੱਜ ਦਾ ਸਮਾਗਮ ਅਤਿਅੰਤ ਖੂਬਸੂਰਤ ਰਿਹਾ।
Dr. Kuljit Singh Janjua Tel: (416) 473-7283 Email: kuljit.janjua@rogers.com
|
|
ਗਲੋਬਲ
ਪੰਜਾਬ ਫਾਊਂਡੇਸ਼ਨ (ਟੋਰਾਂਟੋ) ਅਤੇ ਗੀਤ ਗ਼ਜ਼ਲ ਅਤੇ ਸ਼ਾਇਰੀ ਦਾ ਸਾਂਝਾ
ਪ੍ਰੋਗਰਾਮ ਬਹੁਤ ਹੀ ਕਾਮਯਾਬ ਰਿਹਾ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਅਮਰੀਕਾ
ਦੇ ਸੈਂਡੀਆਗੋ ਸ਼ਹਿਰ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ
ਉਜਾਗਰ ਸਿੰਘ, ਪਟਿਆਲਾ (ਅਮਰੀਕਾ) |
ਲੀਡਜ਼
ਵਿਖੇ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦਾ ਸਿਖਲਾਈ ਕੋਰਸ' ਕਰਾਇਆ
ਗਿਆ ਅਰਵਿੰਦਰ ਸਿੰਘ, ਲੀਡਜ਼, ਯੂ
ਕੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜਸਵੀਰ ਸਿੰਘ ਸਿਹੋਤਾ, ਕੈਲਗਰੀ |
ਗਲੋਬਲ
ਪੰਜਾਬ ਫਾਊਂਡੇਸ਼ਨ ਵਲੋਂ ਬਾਬਾ ਨਜਮੀ, ਦੀਪ ਸਈਦਾ ਅਤੇ ਡਾ ਗੁਰਇਕਬਾਲ ਦਾ
ਸਨਮਾਨ ਸਮਾਰੋਹ ਕੁਲਜੀਤ ਸਿੰਘ
ਜੰਜੂਆ, ਟੋਰੋਂਟੋ |
32ਵੀਆਂ
ਸਾਲਾਨਾ ਸਿੱਖ ਖੇਡਾਂ 2019 ਮੈਲਬੋਰਨ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਗੋ
ਅਤੇ ਮੁੱਢਲੀ ਜਾਣਕਾਰੀ ਜਾਰੀ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਫ਼ਿੰਨਲੈਂਡ
ਵਿੱਚ ''ਨੂਰਪੁਰੀ ਨਾਈਟ'' ਦੌਰਾਨ ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ
ਨੇ ਲਾਈਆਂ ਰੌਣਕਾਂ ਵਿੱਕੀ
ਮੋਗਾ, ਫ਼ਿੰਨਲੈਂਡ |
"ਭਗਤ
ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ
ਅਰਪਣ ..... ਮਨਦੀਪ ਖੁਰਮੀ
ਹਿੰਮਤਪੁਰਾ, ਯੂ.ਕੇ. |
ਲੇਖਿਕਾ
ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ
'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ
ਗੁਰਬਾਜ ਗਿੱਲ, ਬਠਿੰਡਾ |
ਰਾਈਟ੍ਰਜ਼
ਫੋਰਮ ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਬਰੈਡਫੋਰਡ,
ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ
ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ |
ਬਾਬਾ
ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ
ਲਗਾਏ ਪੌਦੇ ਪਰਮਜੀਤ ਰਾਮਗੜ੍ਹੀਆ,
ਬਠਿੰਡਾ |
"ਗਲੋਬਲ
ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ
ਸਨਮਾਨ ਸਮਾਰੋਹ ਆਯੋਜਿਤ ਸੁਰਜੀਤ
ਕੌਰ, ਟਰਾਂਟੋ, ਕਨੇਡਾ |
ਕੈਲਸਾ
(CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ |
ਪੰਜਾਬੀ
ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ
ਐਲਾਨ ਮਨਦੀਪ ਖੁਰਮੀ, ਲੰਡਨ |
ਸ਼ਹਾਦਤ
ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ
ਮਨਦੀਪ ਖੁਰਮੀ, ਲੰਡਨ |
ਗੁਰੂ
ਗੋਬਿੰਦ ਸਿੰਘ ਸਟੱਡੀ ਸਰਕਲ, ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ
ਕਰਵਾਇਆ ਗਿਆ ਹਰਜਿੰਦਰ ਸਿੰਘ
ਮਾਣਕਪੁਰਾ, ਅਮ੍ਰਿਤਸਰ |
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|