18 ਸਤੰਬਰ 2018, ਨਵੀਂ ਦਿੱਲੀ; 2019 ਵਿੱਚ ਆਉਣ ਵਾਲੇ ਗੁਰੂ ਨਾਨਕ
ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਮੁੱਖ ਰਖਦੇ ਹੋਏ "ਈਕੋਸਿੱਖ"
ਸੰਸਥਾ ਵੱਲੋਂ ਪੂਰੀ ਦੁਨੀਆਂ ਵਿੱਚ 1820 ਸਥਾਨਾਂ ਤੇ 550 ਰੁੱਖ ਲਗਾਉਣ
ਲਈ ਪ੍ਰੈੱਸ ਕਲੱਬ ਆਫ ਇੰਡੀਆ ਵਿੱਖੇ ‘550 ਰੁੱਖ ਗੁਰੂ ਦੇ
ਨਾਮ’ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਸੰਸਥਾ ਵੱਲੋਂ ਗੁਰੂ ਨਾਨਕ ਦੇਵ ਜੀ
ਦੇ ਨਾਮ ਤੇ ਪੂਰੇ ਜਗਤ ਨੂੰ 10 ਲੱਖ ਰੁੱਖ ਲਾਉਣ ਦਾ ਸੱਦਾ ਦਿੱਤਾ ਗਿਆ।
ਮੁੱਢ ਤੋਂ ਹੀ ਈਕੋਸਿੱਖ, ਸੰਯੁਕਤ ਰਾਸ਼ਟਰ ਦੇ ਨਾਲ-ਨਾਲ ਅਮਰੀਕਾ
ਦੇ ਵਾਈਟ ਹਾਊਸ, ਵਰਲਡ ਬੈਂਕ ਅਤੇ ਹੋਰ ਅੰਤਰ-ਰਾਸ਼ਟਰੀ ਵਾਤਾਵਰਣ ਕਮੇਟੀਆਂ
ਨਾਲ ਵੀ ਮਿਲ ਕੇ ਦਿੱਲ਼ੀ ਵਿੱਚ ਕਲਾਈਮੇਟ ਚੇਂਜ ਵਰਗੇ ਭਿਆਨਕ ਮੁੱਦਿਆਂ ਤੇ
ਕੰਮ ਕਰ ਰਹੀ ਹੈ। ਈਕੋਸਿੱਖ, 2009 ਤੋਂ ਹੀ 14 ਮਾਰਚ, ‘ਸਿੱਖ ਵਾਤਾਵਰਣ
ਦਿਵਸ’ ਰਾਹੀਂ ਸਿੱਖ ਭਾਈਚਾਰੇ ਨੂੰ ਵਾਤਾਵਰਣ ਨਾਲ ਜੋੜਨ ਦਾ ਕੰਮ ਕਰ ਰਹੀ
ਹੈ। ਇਸ ਸਾਲ 2018 ਵਿੱਚ ਕਰੀਬ 5500 ਗੁਰਦੁਆਰਿਆਂ, ਸਕੂਲਾਂ, ਕਾਲਜਾਂ
ਅਤੇ ਹੋਰ ਅਦਾਰਿਆਂ ਨੇ ਇਸ ਦਿਹਾੜੇ ਨੂੰ ਮਨਾਇਆ।
ਈਕੋਸਿੱਖ ਦੇ
ਪ੍ਰਧਾਨ ਡਾ. ਰਾਜਵੰਤ ਸਿੰਘ ਨੇ ਪ੍ਰੈੱਸ ਨੂੰ ਸੰਬੋਧਿਤ ਕਰਦਿਆਂ ਕਿਹਾ,
“ਗੁਰੂ ਨਾਨਕ ਨੇ ਹਰ ਮਨੁੱਖ ਨੂੰ ਕੁਦਰਤ ਨਾਲ ਪ੍ਰੇਮ ਅਤੇ ਸਤਿਕਾਰ ਨਾਲ
ਰਹਿਣ ਦਾ ਸੰਦੇਸ਼ ਦਿੱਤਾ ਹੈ, ਅਸੀਂ ਸਿਰਫ ਉਹਨਾਂ ਦੀਆਂ ਸਿੱਖਿਆਵਾਂ ਦਾ
ਪ੍ਰਚਾਰ ਕਰਕੇ ਭਾਰਤ, ਪੰਜਾਬ ਅਤੇ ਹੋਰ ਦੇਸ਼ਾਂ ਦੇ ਲੋਕਾਂ ਨੂੰ ਕੁਦਰਤ ਨਾਲ
ਜੋੜਨ ਦਾ ਯਤਨ ਕਰ ਰਹੇ ਹਾਂ।”
ਉਹਨਾਂ ਕਿਹਾ, “ਦਿੱਲੀ,
ਪੰਜਾਬ ਅਤੇ ਭਾਰਤ ਦੇ ਹੋਰ ਸ਼ਹਿਰਾ ਨੂੰ ਹਵਾ ਦੇ ਪ੍ਰਦੂਸ਼ਣ ਅਤੇ ਰੁੱਖਾਂ ਦੀ
ਕਟਾਈ ਕਰਕੇ ਵਿਨਾਸ਼ਕ ਨਤੀਜਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਰਲਾ ਦੇ
ਹੱੜ ਵੀ ਰੁੱਖਾਂ ਦੀ ਕਟਾਈ ਦਾ ਜੀਉਂਦਾ ਅਤੇ ਤਾਜ਼ਾ ਨਮੂਨਾ ਹੈ। ਭਾਰਤ ਵਿੱਚ
ਕੇਵਲ 21% ਜੰਗਲ ਖੇਤਰ ਹੈ ਅਤੇ ਪੰਜਾਬ 4% ਜੰਗਲ ਖੇਤਰ ਕਰਕੇ ਦੁੱਖ ਭੋਗ
ਰਿਹਾ ਹੈ। ਇਸ ਕਰਕੇ ਭਾਰੀ ਮਾਤਰਾ ਵਿੱਚ ਰੁੱਖ ਲਗਾਉਣਾ ਇੱਕ ਜ਼ਰੂਰਤ ਵੀ ਹੈ
ਅਤੇ ਇਹ ਧਾਰਮਿਕ ਸੇਵਾ ਮੰਨੀ ਜਾਣੀ ਚਾਹੀਦੀ ਹੈ।
ਈਕੋਸਿੱਖ
ਵੱਲੋਂ ਇਸ ਮੁਹਿੰਮ ਵਿੱਚ ਭਾਗ ਲੈ ਰਹੇ ਨਾਗਰਿਕਾਂ ਨੂੰ ਵਧੇਰੇ ਜਾਣਕਾਰੀ
ਦੇਣ ਲਈ ਅਤੇ ਪ੍ਰੋਜੈਕਟ ਦੀ ਰੀਪੋਰਟ ਨੂੰ ਕੱਠਿਆਂ ਕਰਨ ਲਈ ਇਕ ਮੋਬਾਈਲ ਐਪ
ਵੀ ਬਣਾਈ ਜਾ ਰਹੀ ਹੈ। ਜਿਸਨੂੰ ਈਕੋਸਿੱਖ ਵੱਲੋਂ 2019 ਦੇ ਅੰਤ ਵਿੱਚ
ਸੰਯੁਕਤ ਰਾਸ਼ਟਰ ਨੂੰ ਪੇਸ਼ ਕੀਤਾ ਜਾਵੇਗਾ ਤਾਂ ਜੋ ਵਿਸ਼ਵ ਪੱਧਰ ਤੇ ਸਿੱਖਾਂ
ਦੀ ਇਸ ਸੇਵਾ ਕਾਰਜ ਨੂੰ ਪ੍ਰਦਰਸ਼ਿਤ ਕੀਤਾ ਜਾ ਸਕੇ।
ਵਰਨਣਯੋਗ ਹੈ
ਕਿ 20 ਅਗਸਤ, 2018 ਨੂੰ ਈਕੋਸਿੱਖ ਨੇ ਮੋਗਾ, ਪੰਜਾਬ ਵਿੱਚ ਗੁਰੂ ਨਾਨਕ
ਦੇ ਚਰਣ-ਛੋਹ ਪ੍ਰਾਪਤ ਪਿੰਡ, ਪੱਤੋ ਹੀਰਾ ਸਿੰਘ ਵਿੱਖੇ ‘ਗੁਰੂ ਨਾਨਕ ਬਾਗ’
ਦਾ ਉਦਘਾਟਨ ਵੀ ਕੀਤਾ ਹੈ, ਜਿੱਥੇ ਕਿ 5 ਕਿੱਲੇ ਜ਼ਮੀਨ ਉੱਤੇ ਗੁਰੂ ਗ੍ਰੰਥ
ਸਾਹਿਬ ਵਿੱਚ ਦਰਜ 13 ਕਿਸਮਾਂ ਦੇ ਰੁੱਖ ਲਗਾਏ ਗਏ ਹਨ।
“ਈਕੋਸਿੱਖ ਭਾਰਤ ਦੇ ਪ੍ਰੋਜੈਕਟ ਮੈਨੇਜਰ, ਰਵਨੀਤ ਸਿੰਘ ਨੇ ਕਿਹਾ, “ਇਸ
ਮੁਹਿੰਮ ਵਿੱਚ ਹੁਣ ਤੱਕ 50 ਪਿੰਡਾਂ-ਸ਼ਹਿਰਾਂ ਵਿੱਖੇ 500 ਤੋਂ ਵੱਧ
ਸੇਵਾਦਾਰਾਂ ਵੱਲੋਂ ਪੰਜਾਬ, ਹਰਿਆਣਾ, ਦਿੱਲੀ, ਜੰਮੂ-ਕਸ਼ਮੀਰ, ਕਰਨਾਲ,
ਅਸਾਮ, ਛੱਤੀਸਗੱੜ੍ਹ ਅਤੇ ਵਿਦੇਸ਼ਾ ਵਿੱਚ ਡਰਬੀ, ਹਾਂਗ-ਕਾਂਗ, ਵਾਸ਼ਿੰਗਟਨ
ਆਦਿ ਵਿਖੇ ਰੁੱਖ ਲਗਾਏ ਜਾ ਰਹੇ ਹਨ।”
ਈਕੋਸਿੱਖ ਵੱਲੋਂ ਪੰਜਾਬ
ਦੇ ਉੱਘੇ ਵਾਤਾਵਰਣ ਪ੍ਰੇਮੀ ਡਾ. ਬਲਵਿੰਦਰ ਸਿੰਘ ਲੱਖੇਵਾਲੀ ਦੀ ਰਚਿੱਤ
ਕਿਤਾਬ, ‘ਸ਼੍ਰੇਣੀ ਅਨੁਸਾਰ ਰੁੱਖਾਂ ਦੀ ਵਿਉਂਤਬੰਦੀ’ ਨੂੰ ਵੀ ਜਨਤਕ ਕੀਤਾ
ਗਿਆ, ਤਾਂ ਜੋ ਨਾਗਰਿਕਾਂ ਨੂੰ ਰੁੱਖ ਲਗਾਉਣ ਸੰਬੰਧੀ ਜਾਣਕਾਰੀ ਵਿੱਚ ਵਾਧਾ
ਕੀਤਾ ਜਾ ਸਕੇ। ਇਸ ਕਿਤਾਬ ਨੂੰ ਛੇਤੀ ਹੀ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ
ਰਿਲੀਜ਼ ਕੀਤਾ ਜਾਵੇਗਾ।”, ਰਵਨੀਤ ਸਿੰਘ ਨੇ ਕਿਹਾ।
ਈਕੋਸਿੱਖ
ਦਿੱਲੀ ਦੇ ਕੋਆਰਡੀਨੇਟਰ ਗਗਨਦੀਪ ਸਿੰਘ ਗੁਰੂ ਨਾਨਕ ਦੇਵ ਜੀ ਦੇ 550ਵੇਂ
ਗੁਰਪੁਰਬ ਤੇ ਨੌਜਵਾਨਾਂ ਨੂੰ ਸੱਦਾ ਦਿੰਦਿਆਂ ਕਿਹਾ, “ਦਿੱਲੀ ਵਿੱਚ ਹਵਾ
ਦੇ ਪ੍ਰਦੂਸ਼ਣ ਕਰਕੇ ਲੱਖਾਂ ਹੀ ਪ੍ਰਾਣੀ ਫੇਫੜਿਆਂ ਦੇ ਰੋਗਾਂ ਦਾ ਸ਼ਿਕਾਰ ਹੋ
ਰਹੇ ਹਨ। ਇਸ ਕਰਕੇ ਇਹ ਜ਼ਰੂਰੀ ਹੈ ਕਿ ਗੁਰੂ ਨਾਨਕ ਦੇ ਉਪਦੇਸ਼ਾਂ ਨੂੰ
ਮੰਨਿਆ ਜਾਵੇ ਅਤੇ ਜੰਤਾ ਲਈ ਤਾਜ਼ੀ ਅਤੇ ਸਾਫ ਹਵਾਂ ਮੁਹੱਈਆ ਕਰਵਾਈ ਜਾ
ਸਕੇ।”
ਈਕੋਸਿੱਖ ਦੇ ਬੋਰਡ ਮੈਂਬਰ ਮੋਹਨ ਸਿੰਘ ਨੇ ਫਰੀਦਾਬਾਦ ਦੇ
ਨਿਵਾਸੀਆਂ ਦੇ ਸੰਗਠਨ ਨਾਲ ਮਿਲ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ
ਗੁਰਪੁਰਬ ਨੂੰ ਸਮਰਪਿਤ 550 ਰੁੱਖ ਲਗਾਉਣ ਦਾ ਐਲਾਨ ਕੀਤਾ ਅਤੇ ਭਾਰਤ ਦੇ
ਹੋਰ ਸ਼ਹਿਰਾਂ ਵਿੱਚ ਵੀ ਇਸ ਬਾਰੇ ਪ੍ਰਚਾਰ ਕਰਨ ਦਾ ਫੈਸਲਾ ਸੁਣਾਇਆ।
ਪਾਕਿਸਤਾਨ ਵਿੱਚ ਵੀ ਈਕੋਸਿੱਖ ਵੱਲੋਂ ਗੁਰੂ ਨਾਨਕ ਨਾਲ ਸੰਬੰਧਿਤ ਦੋ
ਅਸਥਾਨਾਂ ਤੇ 550 ਰੁੱਖ ਲਾਉਣ ਦਾ ਐਲਾਨ ਕੀਤਾ ਗਿਆ।
ਪੰਜਾਬ ਦੇ
ਮੁੱਖ ਮੰਤਰੀ ਨੂੰ ਵੀ ਸੰਸਥਾ ਵੱਲੋਂ, 100 ਏਕੜ ਜ਼ਮੀਨ ਤੇ ਗੁਰੂ ਨਾਨਕ ਨੂੰ
ਸਮਰਪਿਤ ਪਵਿੱਤਰ-ਵਣ ਲਾਉਣ ਲਈ ਸੱਦਾ ਭੇਜਿਆ ਗਿਆ ਹੈ।
ਹੋਰ
ਜਾਣਕਾਰੀ ਲਈ ਸੰਪਰਕ ਕਰੋ: ਗਗਨਦੀਪ ਸਿੰਘ, ਦਿੱਲੀ 88603 71834
|
|
"ਈਕੋਸਿੱਖ"
ਨੇ ਗੁਰੂ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਵਿਸ਼ਵ-ਪੱਧਰ ਤੇ
ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ
ਗਗਨਦੀਪ ਸਿੰਘ, ਦਿੱਲੀ |
ਰਾਈਟਰਜ਼
ਫੋਰਮ ਕੈਲਗਰੀ ਦੀ ਸਤੰਬਰ 2018 ਦੀ ਬੈਠਕ - ਮਹਾਨ ਪੱਤਰਕਾਰ ਕੁਲਦੀਪ ਨਈਅਰ
ਜੀ ਨੂੰ ਸਮਰਪਤ ਸ਼ਮਸ਼ੇਰ ਸਿੰਘ ਸਿੰਘ
ਸੰਧੂ, ਕੈਲਗਰੀ |
ਗਲੋਬਲ
ਪੰਜਾਬ ਫਾਊਂਡੇਸ਼ਨ (ਟੋਰਾਂਟੋ) ਅਤੇ ਗੀਤ ਗ਼ਜ਼ਲ ਅਤੇ ਸ਼ਾਇਰੀ ਦਾ ਸਾਂਝਾ
ਪ੍ਰੋਗਰਾਮ ਬਹੁਤ ਹੀ ਕਾਮਯਾਬ ਰਿਹਾ
ਕੁਲਜੀਤ ਸਿੰਘ ਜੰਜੂਆ, ਟਰਾਂਟੋ |
ਅਮਰੀਕਾ
ਦੇ ਸੈਂਡੀਆਗੋ ਸ਼ਹਿਰ ਵਿਚ ਆਜ਼ਾਦੀ ਦਿਵਸ ਮਨਾਇਆ ਗਿਆ
ਉਜਾਗਰ ਸਿੰਘ, ਪਟਿਆਲਾ (ਅਮਰੀਕਾ) |
ਲੀਡਜ਼
ਵਿਖੇ 'ਪੰਜਾਬੀ ਭਾਸ਼ਾ ਲਈ ਕੰਪਿਊਟਰ ਦੀ ਵਰਤੋਂ' ਦਾ ਸਿਖਲਾਈ ਕੋਰਸ' ਕਰਾਇਆ
ਗਿਆ ਅਰਵਿੰਦਰ ਸਿੰਘ, ਲੀਡਜ਼, ਯੂ
ਕੇ |
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜਸਵੀਰ ਸਿੰਘ ਸਿਹੋਤਾ, ਕੈਲਗਰੀ |
ਗਲੋਬਲ
ਪੰਜਾਬ ਫਾਊਂਡੇਸ਼ਨ ਵਲੋਂ ਬਾਬਾ ਨਜਮੀ, ਦੀਪ ਸਈਦਾ ਅਤੇ ਡਾ ਗੁਰਇਕਬਾਲ ਦਾ
ਸਨਮਾਨ ਸਮਾਰੋਹ ਕੁਲਜੀਤ ਸਿੰਘ
ਜੰਜੂਆ, ਟੋਰੋਂਟੋ |
32ਵੀਆਂ
ਸਾਲਾਨਾ ਸਿੱਖ ਖੇਡਾਂ 2019 ਮੈਲਬੋਰਨ ਦੀ ਪ੍ਰਬੰਧਕ ਕਮੇਟੀ ਵੱਲੋਂ ਲੋਗੋ
ਅਤੇ ਮੁੱਢਲੀ ਜਾਣਕਾਰੀ ਜਾਰੀ
ਅਮਨਦੀਪ ਸਿੰਘ ਸਿੱਧੂ, ਆਸਟ੍ਰੇਲੀਆ |
ਫ਼ਿੰਨਲੈਂਡ
ਵਿੱਚ ''ਨੂਰਪੁਰੀ ਨਾਈਟ'' ਦੌਰਾਨ ਸੱਭਿਆਚਾਰਕ ਗਾਇਕ ਹਰਮਿੰਦਰ ਨੂਰਪੂਰੀ
ਨੇ ਲਾਈਆਂ ਰੌਣਕਾਂ ਵਿੱਕੀ
ਮੋਗਾ, ਫ਼ਿੰਨਲੈਂਡ |
"ਭਗਤ
ਪੂਰਨ ਸਿੰਘ" ਗੀਤ ਦਾ ਪੋਸਟਰ ਡਾ: ਇੰਦਰਜੀਤ ਕੌਰ ਪਿੰਗਲਵਾੜਾ ਵੱਲੋਂ ਲੋਕ
ਅਰਪਣ ..... ਮਨਦੀਪ ਖੁਰਮੀ
ਹਿੰਮਤਪੁਰਾ, ਯੂ.ਕੇ. |
ਲੇਖਿਕਾ
ਡਾ. ਸੁਖਵੀਰ ਕੌਰ ਸਰਾਂ ਦੇ ਪਲੇਠੇ ਕਾਵਿ-ਸੰਗ੍ਰਹਿ 'ਦੇਖਣਾ ਹੈ ਚੰਨ' 'ਤੇ
'ਟੀਚਰਜ਼ ਹੋਮ' ਬਠਿੰਡਾ ਵਿੱਚ ਗੋਸ਼ਟੀ ਤੇ ਕਵੀ ਦਰਬਾਰ ਹੋਇਆ
ਗੁਰਬਾਜ ਗਿੱਲ, ਬਠਿੰਡਾ |
ਰਾਈਟ੍ਰਜ਼
ਫੋਰਮ ਕੈਲਗਰੀ ਦੀ ਮਾਸਿਕ ਇੱਕਤਰਤਾ
ਸ਼ਮਸ਼ੇਰ ਸਿੰਘ ਸੰਧੂ, ਕੈਲਗਰੀ |
ਬਰੈਡਫੋਰਡ,
ਯੂ. ਕੇ. ਵਿਖੇ ਪੰਜਾਬੀ ਯੂਨੀਕੋਡ ਅਤੇ ਪੰਜਾਬੀ ਕੀਬੋਰਡ ਦਾ ਸਿਖਲਾਈ ਕੋਰਸ
ਕਾਮਯਾਬੀ ਨਾਲ ਸਮਾਪਤ ਹੋਇਆ
ਸੁਰਿੰਦਰ ਕੌਰ ਜਗਪਾਲ, ਬਰੈਡਫੋਰਡ |
ਬਾਬਾ
ਫਤਹਿ ਸਿੰਘ ਯੁਵਕ ਭਲਾਈ ਕਲੱਬ ਗੋਨਿਆਣਾ ਖੁਰਦ ਵਲੋਂ ਪਿੰਡ ਦੇ ਸਕੂਲ ਵਿਖੇ
ਲਗਾਏ ਪੌਦੇ ਪਰਮਜੀਤ ਰਾਮਗੜ੍ਹੀਆ,
ਬਠਿੰਡਾ |
"ਗਲੋਬਲ
ਪੰਜਾਬ ਫਾਊਂਡੇਸ਼ਨ" ਵਲੋਂ ਡਾ. ਰਤਨ ਸਿੰਘ ਢਿੱਲੋਂ ਨਾਲ ਵਿਚਾਰ ਗੋਸ਼ਟੀ ਤੇ
ਸਨਮਾਨ ਸਮਾਰੋਹ ਆਯੋਜਿਤ ਸੁਰਜੀਤ
ਕੌਰ, ਟਰਾਂਟੋ, ਕਨੇਡਾ |
ਕੈਲਸਾ
(CALSA) ਦੀ ਮਿਲਣੀ ਨੇ ਵੰਡੇ ਵੰਨ-ਸੁਵੰਨੇ ਰੰਗ
ਨਵਪ੍ਰੀਤ ਕੌਰ ਰੰਧਾਵਾ, ਕੈਲਗਰੀ |
ਪੰਜਾਬੀ
ਸਾਹਿਤ ਸਭਾ ਗਲਾਸਗੋ (ਸਕੌਟਲੈਂਡ) ਦੇ ਅਹੁਦੇਦਾਰਾਂ ਦੀ ਨਵੀਂ ਟੀਮ ਦਾ
ਐਲਾਨ ਮਨਦੀਪ ਖੁਰਮੀ, ਲੰਡਨ |
ਸ਼ਹਾਦਤ
ਮਹੀਨੇ ਦੇ ਸੰਦਰਭ 'ਚ ਪਿੰਕ ਸਿਟੀ ਹੇਜ ਵਿਖੇ ਲੱਗੀ 10ਵੀਂ ਸਾਲਾਨਾ ਛਬੀਲ
ਮਨਦੀਪ ਖੁਰਮੀ, ਲੰਡਨ |
ਗੁਰੂ
ਗੋਬਿੰਦ ਸਿੰਘ ਸਟੱਡੀ ਸਰਕਲ, ਅਮ੍ਰਿਤਸਰ ਵਲੋਂ ਅੰਤਰ ਸਕੂਲ ਯੁਵਕ ਮੇਲਾ
ਕਰਵਾਇਆ ਗਿਆ ਹਰਜਿੰਦਰ ਸਿੰਘ
ਮਾਣਕਪੁਰਾ, ਅਮ੍ਰਿਤਸਰ |
ਲੰਡਨ
ਦੇ ਪਿੰਕ ਸਿਟੀ ਵਿਖੇ ਸੁਚੇਤ ਪੰਜਾਬੀਆਂ ਨੇ ਕੀਤੀਆਂ ਸਮਾਜਿਕ, ਸਾਹਿਤਕ
ਵਿਚਾਰਾਂ - ਜਸਕਰਨ ਕੌਰ, ਪੂਨਮ ਸੂਦ, ਅਨੀਤਾ ਸੰਧੂ ਤੇ ਲਹਿੰਬਰ
ਹੁਸੈਨਪੁਰੀ ਹੋਏ ਰੂਬਰੂ - ਮਨਦੀਪ
ਖੁਰਮੀ, ਲੰਡਨ |
ਗੁਰਨੈਬ
ਸਾਜਨ ਦਿਓਣ ਵੱਲੋਂ ਧੀਆਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਮਾਰਦੇ ਗੀਤ ਦਾ
ਬੱਲੂਆਣਾ ’ਚ ਹੋਇਆ ਵੀਡੀਓ ਫਿਲਮਾਂਕਣ
ਗੁਰਬਾਜ ਗਿੱਲ, ਬਠਿੰਡਾ |
ਸਮਾਜ
ਵਿਚਲੇ ਅਪਰਾਧੀ ਅਨਸਰਾਂ ਤੋਂ ਬੱਚਿਆਂ ਨੂੰ ਸੁਚੇਤ ਕਰਨ ਲਈ ਬਣੀ ਫ਼ਿਲਮ
“ਜਾਨੀ-ਦੁਸ਼ਮਣ” ਵਾਈਸ ਚਾਂਸਲਰ, ਪ੍ਰੋ. ਬੀ.ਐਸ. ਘੁੰਮਣ ਵਲੋਂ ਰਿਲੀਜ਼
ਚਰਨਜੀਤ ਚੰਨੀ, ਪਟਿਆਲਾ |
ਪਿੰਡ
ਰਾਮਗੜ੍ਹ ਚੁੰਘਾਂ ਵਿਖੇ ਹੋਇਆ ‘ਨਵਯੁੱਗ’ ਲਾਇਬ੍ਰੇਰੀ ਦਾ ਉਦਘਾਟਨ - ਕਵੀ
ਦਰਬਾਰ ਅਤੇ ‘ਜਾਗਦੇ ਰਹੋ’ ਨਾਟਕ ਨੇ ਲਾਈਆਂ ਰੌਣਕਾਂ
ਗੁਰਬਾਜ ਗਿੱਲ, ਬਠਿੰਡਾ |
ਕਹਾਣੀਕਾਰ
ਲਾਲ ਸਿੰਘ ਦੇ ਸੱਤਵੇ ਕਹਾਣੀ ਸ੍ਰੰਗਹਿ “ਸੰਸਾਰ “ ਉੱਤੇ ਵਿਚਾਰ ਗੋਸ਼ਟੀ
ਅਮਰਜੀਤ ਸਿੰਘ |
ਡਾ
ਹਰਸ਼ ਚੈਰੀਟੇਬਲ ਟਰੱਸਟ ਵਿੱਚ ਚਾਲੀ ਹੋਰ ਬੇਸਹਾਰਾ ਨਵੀਆਂ ਬੱਚੀਆਂ ਸ਼ਾਮਲ
|
ਇੰਗਲੈਂਡ
ਵਿੱਚ 'ਪਿੰਕ ਸਿਟੀ' ਹੇਜ਼ ਵਿਖੇ ਅਸ਼ੋਕ ਬਾਂਸਲ ਮਾਨਸਾ ਦਾ ਸਨਮਾਨ
ਮਨਦੀਪ ਖੁਰਮੀ, ਲੰਡਨ |
ਨਾਰਵੇ
ਚ 204ਵਾਂ ਰਾਸ਼ਟਰ ਦਿਵਸ, 17 ਮਈ, ਬੜੀ ਧੂਮਧਾਮ ਨਾਲ ਮਨਾਇਆ ਗਿਆ
ਰੁਪਿੰਦਰ ਢਿੱਲੋ ਮੋਗਾ, ਓਸਲੋ |
ਸਾਹਿਤ
ਸੁਰ ਸੰਗਮ ਸਭਾ ਇਟਲੀ ਵੱਲੋਂ ਸਾਫ਼ ਸੁਥਰੀ ਅਦਾਕਾਰੀ ਅਤੇ ਉਸਾਰੂ
ਭੂਮਿਕਾਵਾਂ ਲਈ ਅੰਮ੍ਰਿਤਪਾਲ ਸਿੰਘ ਬਿੱਲਾ ਦਾ ਕੀਤਾ ਗਿਆ ਵਿਸ਼ੇਸ਼
ਸਨਮਾਨ ਬਲਵਿੰਦਰ ਚਾਹਲ, ਇਟਲੀ
|
ਪੰਜਾਬੀ
ਲੇਖਕ ਅਨਮੋਲ ਕੌਰ ਅਤੇ ਪੱਤਰਕਾਰ ਹਰਕੀਰਤ ਸਿੰਘ ਦਾ ਰੂਬਰੂ ਕਰਵਾਇਆ
ਇਕਬਾਲ ਸਿੰਘ, ਸਰੀ, ਕਨੇਡਾ |
ਪੰਜਾਬੀ
ਯੂਨੀਕੋਡ ਵਿਧਾਨ ਅਤੇ ਮਿਆਰੀ ਕੀ-ਬੋਰਡ (ਇੰਸਕ੍ਰਿਪਟ) ਸਬੰਧੀ ਆਯੋਜਿਤ
ਕੀਤਾ ਸੈਮੀਨਾਰ ਰਸ਼ਪਾਲ ਸਿੰਘ,
ਹੁਸ਼ਿਆਰਪੁਰ |
ਮੋਗਾ
ਦੇ ਭੁਪਿੰਦਰਾ ਖਾਲਸਾ ਸਕੂਲ ਦੇ ਬਾਨੀ ਸਵ: ਕੈਪ: ਸ੍ਰ: ਗੁਰਦਿੱਤ ਸਿੰਘ
ਗਿੱਲ (ਚਹੂੜਚੱਕ ਮੋਗਾ) ਦੀ 108ਵੀ ਬਰਸੀ ਮਨਾਈ ਗਈ
ਰੁਪਿੰਦਰ ਢਿੱਲੋ ਮੋਗਾ |
ਫ਼ਿੰਨਲੈਂਡ
ਦੇ ਗੁਰੂਦਵਾਰਾ ਵਾਨਤਾ ਵਿੱਖੇ ਵੈਸਾਖੀ ਅਤੇ ਖਾਲਸਾ ਸਿਰਜਣਾ ਦਿਵਸ ਮਨਾਇਆ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਹਰਮਿੰਦਰ
ਨੂਰਪੁਰੀ ਦਾ ਧਾਰਮਿਕ ਗੀਤ `ਕਰ ਕਿਰਪਾ´ ਫ਼ਿੰਨਲੈਂਡ ਵਿੱਚ ਰਿਲੀਜ਼ ਕੀਤਾ
ਗਿਆ ਬਿਕਰਮਜੀਤ ਸਿੰਘ ਮੋਗਾ,
ਫਿਨਲੈਂਡ |
ਪੰਜਾਬੀ
ਨੂੰ ਦਰਪੇਸ਼ ਚੁਣੌਤੀਆਂ ਦੀ ਨਿਸ਼ਾਨ-ਦੇਹੀ : ਮੁੱਖ ਅਤੇ ਅਹਿਮ ਲੋੜ -
"ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਲੁਧਿਆਣਾ"
ਸ਼ਿੰਦਰਪਾਲ ਸਿੰਘ ਮਾਹਲ, ਲੁਧਿਆਣਾ |
ਫ਼ਿੰਨਲੈਂਡ
ਦੇ ਸ਼ਹਿਰ ਵਾਨਤਾ ਵਿਖੇ ਸਥਿਤ ਗੁਰੂਦਵਾਰਾ ਸਾਹਿਬ ਦੇ ਸਥਾਪਨਾ ਦਿਵਸ ਦੀ
ਪਹਿਲੀ ਵਰ੍ਹੇਗੰਢ ਮਨਾਈ ਗਈ
ਵਿੱਕੀ ਮੋਗਾ, ਫ਼ਿੰਨਲੈਂਡ |
12
ਸਖਸ਼ੀਅਤਾਂ ਦਾ ਸਨਮਾਨ ਅਤੇ ਡਾਇਰੈਕਟਰੀ ਸਮੇਤ 5 ਪੁਸਤਕਾਂ ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
|
ਛੇਵੇਂ
ਪੰਜਾਬੀ ਮੀਡੀਆ ਪੁਰਸਕਾਰ-2018 ਦਾ ਆਯੋਜਨ
ਬਲਜੀਤ ਸਿੰਘ ਬਰਾੜ, ਪਟਿਆਲਾ |
ਕੈਲਗਰੀ
ਵਿਚ ਲੱਚਰ ਗਾਇਕੀ ਖ਼ਿਲਾਫ ਜਨਤਕ ਮੂਵਮੈਂਟ ਸ਼ੁਰੂ ਕਰਨ ਦਾ ਐਲਾਨ
ਬਲਜਿੰਦਰ ਸੰਘਾ, ਕੈਲਗਰੀ |
ਭਾਰਤੀ
ਅੰਬੈਸੀ ਨਾਰਵੇ ਦੇ ਦੋ ਸੱਕਤਰਾ ਦੇ ਨਾਰਵੇ ਚ ਡਿਉਟੀ ਦਾ ਕਾਰਜ ਪੂਰਾ ਹੋਣ
ਤੇ ਨਵ ਸੰਗਠਿਤ ਸੰਸਥਾ ਯੂਨਿਟੀ ਵੱਲੋ ਫੇਅਰਵੈਲ ਪਾਰਟੀ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਲੁਧਿਆਣਾ
ਰੈਜੀਡੈਂਟਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਦੀ ਡਾਇਰੈਕਟਰੀ ਜਾਰੀ
ਉਜਾਗਰ ਸਿੰਘ, ਪਟਿਆਲਾ
|
ਰਾਈਟਰਜ਼
ਫੋਰਮ, ਕੈਲਗਰੀ ਦੀ ਮਾਸਿਕ ਇਕੱਤਰਤਾ
ਜੱਸ ਚਾਹਲ, ਕੈਲਗਰੀ, ਕਨੇਡਾ |
ਪਲੀ
ਵੱਲੋਂ ਪੰਦਰ੍ਹਵਾਂ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਨ
ਹਰਪ੍ਰੀਤ ਸੇਖਾ, ਕਨੇਡਾ |
ਸਾਹਿਬਜ਼ਾਦਿਆ
ਦੀ ਯਾਦ ਚ ਗੁਰੂ ਘਰ ਲੀਅਰ(ਨਾਰਵੇ) 'ਚ ਸ਼ਹੀਦੀ ਸਮਾਗਮ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
|