ਸਮਾ

ਸੰਪਰਕ: info@5abi.com

  ਫੇਸਬੁੱਕ 'ਤੇ 5abi
 
 

ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

 
 
    WWW 5abi।com  ਸ਼ਬਦ ਭਾਲ

 
     
 
 
ਸਕਾਟਲੈਂਡ ਵਿੱਚ ਪ੍ਰਵਾਸੀ ਭਾਰਤੀ ਦਿਵਸ ਨਾਮ ਹੇਠ ਭਾਰਤੀ ਦੂਤਘਰ ਵੱਲੋਂ ਸਮਾਗਮ ਦਾ ਆਯੋਜਨ 
ਮਨਦੀਪ ਖੁਰਮੀ, ਲੰਡਨ     (01/08/2019)

 


scotlaand

 

ਸਕਾਟਲੈਂਡ ਵਸਦੇ ਭਾਰਤੀ ਨਾਗਰਿਕਾਂ ਨੂੰ ਦੋਹਰੀ ਨਾਗਰਿਕਤਾ ਸਹੂਲਤ ਜਲਦੀ ਮਿਲੇਗੀ- ਅੰਜੂ ਰੰਜਨ

ਲੰਡਨ (ਮਨਦੀਪ ਖੁਰਮੀ) ਸਕਾਟਲੈਂਡ ਵਿੱਚ ਵਸਦੇ ਭਾਰਤੀ ਭਾਈਚਾਰੇ ਦੇ ਲੋਕਾਂ ਨੇ ਜੇ ਆਪਣੀ ਕਰਮਭੂਮੀ ਦੀ ਬਿਹਤਰੀ ਲਈ ਕਾਰਜ ਕੀਤੇ ਹਨ ਤਾਂ ਉਹਨਾਂ ਜਨਮਭੂਮੀ ਦੀ ਆਰਥਿਕਤਾ ਨੂੰ ਵੀ ਹਮੇਸ਼ਾ ਵੱਡਾ ਹੁਲਾਰਾ ਦਿੱਤਾ ਹੈ। ਸਕਾਟਲੈਂਡ ਵਸਦੇ ਭਾਰਤੀ ਨਾਗਰਿਕਾਂ ਨੂੰ ਭਾਰਤ ਸਰਕਾਰ ਜਲਦੀ ਹੀ ਦੋਹਰੀ ਨਾਗਰਿਕਤਾ ਦੀ ਸਹੂਲਤ ਦੇਣ ਜਾ ਰਹੀ ਹੈ। ਜੇਕਰ ਉਹ ਚਾਹੁਣ ਤਾਂ ਦੋਹਰੀ ਨਾਗਰਿਕਤਾ ਵੀ ਰੱਖ ਸਕਦੇ ਹਨ।

ਉਕਤ ਵਿਚਾਰਾਂ ਦਾ ਪ੍ਰਗਟਾਵਾ ਸਕਾਟਲੈਂਡ ਸਥਿਤ ਭਾਰਤੀ ਦੂਤਘਰ ਵੱਲੋਂ ਗਲਾਸਗੋ ਦੇ 'ਲੌਰਨ ਹੋਟਲ' ਵਿੱਚ "ਸਕਾਟਲੈਂਡ ਵਿੱਚ ਪ੍ਰਵਾਸੀ ਭਾਰਤੀ ਦਿਵਸ" ਨਾਂ ਹੇਠ ਸੈਮੀਨਾਰ ਕਰਵਾਏ। ਸੈਮੀਨਾਰ ਦੌਰਾਨ ਭਾਰਤੀ ਦੂਤ ਸ਼੍ਰੀਮਤੀ ਅੰਜੂ ਰੰਜਨ ਨੇ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਉਹਨਾਂ ਨੇ ਸਕਾਟਲੈਂਡ ਵਿੱਚ ਭਾਰਤੀ ਦੂਤਘਰ ਦੇ ਕੰਮਾਂ, ਨਾਗਰਿਕਾਂ ਤੇ ਦੂਤਘਰ ਦੇ ਆਪਸੀ ਤਾਲਮੇਲ-ਸਹਿਯੋਗ ਅਤੇ ਭਾਰਤੀ ਸਰਕਾਰ ਦੀਆਂ ਅਗਾਊ ਨੀਤੀਆਂ ਤੇ ਯੋਜਨਾਵਾਂ ਬਾਰੇ ਚਾਨਣਾ ਪਾਇਆ।

ਇਸ ਤੋਂ ਬਾਅਦ ਗਲਾਸਗੋ ਦੇ ਸਾਬਕਾ ਕੌਂਸਲਰ ਸੋਹਣ ਸਿੰਘ ਰੰਧਾਵਾ ਨੇ ਹਾਜਰੀਨ ਨੂੰ ਸੰਬੋਧਨ ਕਰਦੇ ਹੋਏ ਸਕਾਟਲੈਂਡ ਵਿੱਚ ਭਾਰਤੀ ਸੱਭਿਆਚਾਰ, ਸੰਸਥਾਵਾਂ, ਸਭਾਵਾਂ, ਉਦਯੋਗਪਤੀਆਂ, ਪ੍ਰਭਾਵਸ਼ਾਲੀ ਭਾਰਤੀ ਨਾਗਰਿਕਾਂ ਬਾਰੇ ਜਾਣ ਪਹਿਚਾਣ ਕਰਵਾਉਣ ਦੇ ਨਾਲ ਨਾਲ ਉਹਨਾਂ ਦੀਆਂ ਪ੍ਰਾਪਤੀਆਂ ਬਾਰੇ ਵੀ ਚਾਨਣਾ ਪਾਇਆ। ਇਸ ਤੋਂ ਇਲਾਵਾ ਸਰਵ ਸ੍ਰੀ ਵਿਵੇਕ ਭੱਟਮਿਸ਼ਰਾ, 'ਭਾਰਤੀ ਐਸੋਸੀਏਸ਼ਨ ਔਰਗਨਾਈਜੇਸ਼ਨ ਸਕਾਟਲੈਂਡ' ਦੇ ਮੁਖੀ ਐੱਸ ਆਰ ਬਾਘਾ, ਸਾਬਕਾ ਮੁਖੀ ਅੰਮ੍ਰਿਤਪਾਲ ਕੌਸ਼ਲ, ਸਕਾਟਿਸ਼ ਭਾਰਤੀ ਕਲਾ-ਕੇਂਦਰ ਦੇ ਮੁਖੀ ਮਹਿੰਦਰ ਢਾਲ, ਸਿੱਖ ਸੰਯੋਗ ਸਕਾਟਲੈਂਡ ਦੇ ਮੁਖੀ ਓ ਬੀ ਈ ਸ਼੍ਰੀਮਤੀ ਤ੍ਰਿਸ਼ਨਾ ਸਿੰਘ ਨੇ ਆਪਣੀਆਂ ਪ੍ਰਾਪਤੀਆਂ ਤੇ ਕੰਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।

ਸਕਾਟਲੈਂਡ ਦੇ ਮਸ਼ਹੂਰ ਫੋਟੋਗ੍ਰਾਫਰ ਹਰਮਨ ਰੌਡਰਿਕਸ ਨੇ ਪਿਛਲੇ ਤੀਹ ਵਰ੍ਹਿਆਂ ਵਿੱਚ ਤਕਰੀਬਨ ਦੁਨੀਆਂ ਦੇ ਹਰ ਕੋਨੇ ਤੋਂ ਖਿੱਚੀਆਂ ਪੰਜਾਹ ਹਜ਼ਾਰ ਤੋਂ ਉੱਪਰ ਤਸਵੀਰਾਂ ਅਤੇ ਉਹਨਾਂ ਦੀਆਂ ਪ੍ਰਦਰਸ਼ਨੀਆਂ ਬਾਰੇ ਦੱਸਿਆ ।ਇਸ ਦੌਰਾਨ ਜੋਤਿਮਾ ਬੈਨਰਜੀ ਅਤੇ ਜੇਤਲ ਜਾਲਾ ਵੱਲੋਂ ਪ੍ਰੰਪਰਿਕ ਨ੍ਰਿਤ ਕਲਾਵਾਂ ਪੇਸ਼ ਕੀਤੀਆਂ ਗਈਆਂ।

ਅੰਤ ਵਿੱਚ ਸਕਾਟਲੈਂਡ ਭਾਰਤੀ ਦੂਤ ਸ਼੍ਰੀਮਤੀ ਅੰਜੂ ਰੰਜਨ ਵੱਲੋਂ ਸਕਾਟਲੈਂਡ ਵਿੱਚ ਭਾਰਤੀਆਂ ਦੇ ਯੋਗਦਾਨ ਲਈ ਵਿਸ਼ੇਸ਼ ਤੌਰ 'ਤੇ ਸੋਹਣ ਸਿੰਘ ਰੰਧਾਵਾ, ਮੋਹਿੰਦਰ ਢਾਲ, ਐੱਸ ਆਰ ਬਾਘਾ ਅਤੇ ਸ਼੍ਰੀਮਤੀ ਤ੍ਰਿਸ਼ਨਾ ਸਿੰਘ ਨੂੰ ਉਹਨਾਂ ਦੀਆ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।

ਸਟੇਜ ਸੰਚਾਲਨ ਰਸ਼ਮੀ ਸਚਾਨੇ ਅਤੇ ਕਿਰਨ ਭਾਮਾ ਨੇ ਬਾਖੂਬੀ ਨਿਭਾਇਆ।

 
scotland
 

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

  scotlandਸਕਾਟਲੈਂਡ ਵਿੱਚ ਪ੍ਰਵਾਸੀ ਭਾਰਤੀ ਦਿਵਸ ਨਾਮ ਹੇਠ ਭਾਰਤੀ ਦੂਤਘਰ ਵੱਲੋਂ ਸਮਾਗਮ ਦਾ ਆਯੋਜਨ 
ਮਨਦੀਪ ਖੁਰਮੀ, ਲੰਡਨ
mehramਮਹਿਰਮ ਸਾਹਿਤ ਸਭਾ ਵੱਲੋਂ ਸਾਵਣ ਕਵੀ ਦਰਬਾਰ
ਮਲਕੀਅਤ ਸੁਹਲ, ਗੁਰਦਾਸਪੁਰ  
saka'ਸਾਕਾ' ਵੱਲੋ 130 ਮੀਲ ਲੰਬੀ 'ਚੈਰਿਟੀ ਬਾਈਕ ਰਾਈਡ' ਬਰਮਿੰਘਮ ਤੋਂ ਸਾਊਥਾਲ   
ਬਿੱਟੂ ਖੰਗੂੜਾ, ਲੰਡਨ  
walesਵੇਲਜ਼ (ਯੂ ਕੇ) 'ਚ ਹੋਏ ਵਿਸ਼ਵ ਪੱਧਰੀ ਸੰਗੀਤ ਮੇਲੇ 'ਚ ਪੰਜਾਬੀ ਗੱਭਰੂ ਤੇ ਮੁਟਿਆਰਾਂ ਛਾਈਆਂ
ਮਨਦੀਪ ਖੁਰਮੀ, ਲੰਡਨ  
haakiਫ਼ਿੰਨਲੈਂਡ ਦੀ ਕੌਮੀ ਹਾਕੀ ਟੀਮ ਵਿਚ ਦੋ ਪੰਜਾਬੀ ਮੁੰਡਿਆਂ ਦੀ ਹੋਈ ਚੋਣ  
ਵਿੱਕੀ ਮੋਗਾ, ਫਿੰਨਲੈਂਡ 
vishavਇੰਗਲੈਂਡ 'ਚ ਹੋ ਰਹੇ ਵਿਸ਼ਵ ਸੰਗੀਤ ਮੇਲੇ 'ਚ ਪੰਜਾਬ ਦੇ ਗੱਭਰੂ ਪਾਉਣਗੇ ਲੁੱਡੀਆਂ ਧਮਾਲਾਂ
ਮਨਦੀਪ ਖੁਰਮੀ, ਲੰਡਨ 
seminarਬਾਬਾ ਨਿਧਾਨ ਸਿੰਘ ਇੰਟਰਨੈਸ਼ਨਲ ਸੁਸਾਇਟੀ ਵਲੋਂ 15ਵਾਂ ਅੰਤਰ-ਰਾਸ਼ਟਰੀ ਸੈਮੀਨਾਰ ਆਯੋਜਤ  
 ਡਾ ਕੁਲਜੀਤ ਸਿੰਘ ਜੰਜੂਆ, ਕਨੇਡਾ   
jalianwala1ਯੌਰਕਸ਼ਾਇਰ, ਯੂ ਕੇ, ਵਿੱਚ ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ  
ਕੇਵਲ ਸਿੰਘ ਜਗਪਾਲ ਲੀਡਜ਼, ਯੂ ਕੇ   
baru2ਯਾਤਰਾ ਬੜੂ ਸਾਹਿਬ ਅਕਾਲ ਅਕੈਡਮੀ  
ਮੋਹਨ ਸਿੰਘ ਵਿਰਕ ਸਿਡਨੀ, ਆਸਟ੍ਰੇਲੀਆ  
akalidal1ਸ਼੍ਰੋਮਣੀ ਅਕਾਲੀ ਦਲ, ਆਸਟ੍ਰੇਲੀਆ ਦੇ ਵਰਕਰਾਂ ਦੀ ਸਿਡਨੀ ਵਿਚ ਇਕੱਤਰਤਾ  
ਗਿਆਨੀ ਸੰਤੋਖ ਸਿੰਘ, ਮੈਲਬਰਨ, ਆਸਟ੍ਰੇਲੀਆ  
melbourne1"ਪੰਜਾਬੀ ਸੱਥ" ਮੈਲਬਰਨ ਵੱਲੋਂ ਪਹਿਲਾ ਕਵੀ ਦਰਬਾਰ
ਹਰਪ੍ਰੀਤ ਸਿੰਘ, ਮੈਲਬਰਨ, ਆਸਟ੍ਰੇਲੀਆ
likhari14 ਪੁਸਤਕਾਂ ਲੋਕ-ਅਰਪਣ  ਅਤੇ 9 ਸ਼ਖ਼ਸੀਅਤਾਂ ਦਾ ਸਨਮਾਨ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ
bradfordਬ੍ਰੈਡਫੋਰਡ ਵਿਖੇ ਮਨਾਇਆ ਗਿਆ 'ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ' 2019 
ਸੁਰਿੰਦਰ ਕੌਰ ਜਗਪਾਲ ਜੇ.ਪੀ. ਬ੍ਰੈਡਫੋਰਡ  
obroiਡਾ ਸੁਰਿੰਦਰ ਸਿੰਘ ਓਬਰਾਏ ਗੁਰਦੁਆਰਾ ਸਿੰਘ ਸਭਾ ਵੱਲੋਂ ਸਨਮਾਨਤ
ਉਜਾਗਰ ਸਿੰਘ, ਪਟਿਆਲਾ   
lohri1 ਖੂਬ ਰਿਹਾ, ਬਿਰਧ ਆਸ਼ਰਮ ਵਿਚ ਮਨਾਇਆ ਲੋਹੜੀ ਮੇਲਾ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ

2011 ਦੇ ਵ੍ਰਿਤਾਂਤ »

2012 ਦੇ ਵ੍ਰਿਤਾਂਤ »

2013 ਦੇ ਵ੍ਰਿਤਾਂਤ »

2014 ਦੇ ਵ੍ਰਿਤਾਂਤ »

2015 ਦੇ ਵ੍ਰਿਤਾਂਤ »

2016 ਦੇ ਵ੍ਰਿਤਾਂਤ »

2017 ਦੇ ਵ੍ਰਿਤਾਂਤ »

2018 ਦੇ ਵ੍ਰਿਤਾਂਤ »    

 
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

 
 

Terms and Conditions/a>
Privay Policy
© 1999-2019, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਸਾਹਿਤ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)