|
|
ਵਿਗਿਆਨ
ਪ੍ਰਸਾਰ |
ਮਤੀਰਾ : ਸਸਤੀ, ਊਰਜਾ ਦੇਣ ਵਾਲੀ,
ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
|
|
ਤਰਬੂਜ ਗਰਮੀ ਦੀ ਰੁੱਤ ਦਾ ਅਜਿਹਾ ਫ਼ਲ ਹੈ ਜੋ ਨਾ ਸਿਰਫ ਹਰ ਵਰਗ ਦੀ ਪਹੁੰਚ ’ਚ
ਹੈ ਸਗੋਂ ਖਣਿਜਾਂ ਅਤੇ ਵਿਟਾਮਿਨਾਂ ਨਾਲ ਭਰਪੂਰ ਵੀ ਹੈ। ਇਹ ਪਿਆਸ ਬੁਝਾਉਣ ਵਾਲਾ,
ਚੁਸਤੀ-ਫੁਰਤੀ ਪੈਦਾ ਕਰਨ ਵਾਲਾ ’ਤੇ ਊਰਜਾ ਦਾ ਚੰਗਾ ਸਰੋਤ ਮੰਨਿਆ ਜਾਂਦਾ ਹੈ। ਗਰਮੀ
ਰੁੱਤੇ ਜਦੋਂ ਸ਼ਰੀਰ ਪਸੀਨੇ ਅਤੇ ਗਰਮੀ ਨਾਲ਼ ਬੇਹਾਲ ਹੋਇਆ ਹੁੰਦਾ ਹੈ, ਉਸ ਵੇਲੇ
ਇਸਨੂੰ ਖਾਣਾ ਚੰਗਾ ਸਮਝਿਆ ਜਾਂਦਾ ਹੈ ਕਿਉਂਕਿ ਇਸ ’ਚ ਪਾਣੀ ਦੀ ਬਹੁਤਾਤ ਹੋਣ ਕਰਕੇ
ਇਹ ਸ਼ਰੀਰ ’ਚ ਪਾਣੀ ਦੀ ਕਮੀ ਨੂੰ ਪੂਰਾ ਕਰਦਾ ਹੈਂ ।
ਇਹ ਆਮ ਤੌਰ ਤੇ ਬਾਹਰੋਂ ਹਰੇ ਰੰਗ ਅਤੇ ਅੰਦਰੋਂ
ਲਾਲ ਰੰਗ ਦਾ ਹੁੰਦਾ ਹੈ। ਇਸਨੂੰ ਹਦਵਾਣਾ ਤੇ ਮਤੀਰਾ (ਸਿਟਰਲਸ ਲਨਾਟਸ) ਵੀ ਕਿਹਾ
ਜਾਂਦਾ ਹੈ। ਇਸ ਦੀਆਂ ਦੁਨੀਆ ਭਰ ’ਚ ਕਈ ਕਿਸਮਾਂ ਦੇਖਣ ਨੂੰ ਮਿਲਦੀਆਂ ਹਨ। ਉਥੇ ਇਸ
ਦੇ ਸਵਾਦ ਵਿਚ ਅੰਤਰ ਦੇਖਣ ਨੂੰ ਮਿਲਦਾ ਹੈ। ਇਸ ਦੀ ਖੇਤੀ ਬਹੁਤ ਜ਼ਿਆਦਾ ਰੇਤੀਲੀ
ਮਿੱਟੀ ਵਾਲੀ ਜਮੀਨ ਤੋਂ ਲੈ ਕੇ ਚੀਕਣੀ ਦੋਮਟ ਮਿੱਟੀ ਵਾਲੀ ਜਮੀਨ ’ਚ ਕੀਤੀ ਜਾ ਸਕਦੀ
ਹੈ। ਜ਼ਿਆਦਾਤਰ ਨਦੀਆਂ ਦੇ ਕੰਡੇ ਰੇਤੀਲੀ ਧਰਤੀ ਖ਼ਾਸਕਰ ਰਾਜਸਥਾਨ ਦੀ ਰੇਤੀਲੀ ਭੂਮੀ
’ਚ ਇਸਦੀ ਖੇਤੀ ਵਧੀਆ ਹੁੰਦੀ ਹੈ।
ਇਹ ਊਰਜਾ, ਵਿਟਾਮਿਨਾਂ ਅਤੇ ਖਨਿਜਾਂ ਦਾ ਚੰਗਾ, ਵਧੀਆ ਅਤੇ ਸਸਤਾ ਸ੍ਰੋਤ ਹੈ। ਇਸ
ਵਿਚ ਪਾਣੀ ਦੀ ਭਰਪੂਰ ਮਾਤਰਾ (91 ਫੀਸਦੀ) ਤੋਂ ਇਲਾਵਾ ਕਾਫ਼ੀ ਸਾਰੇ ਵਿਟਾਮਿਨ ਤੇ
ਸਰੀਰ ਲਈ ਹੋਰ ਲੋੜੀਂਦੇ ਪੌਸ਼ਕ ਤੱਤ ਪਾਏ ਜਾਂਦੇ ਹਨ ਜੋ ਕਈ ਬਿਮਾਰੀਆਂ ਤੋਂ ਸਾਨੂੰ
ਬਚਾਉਂਦੇ ਹਨ। ਇਸ ਦੀ ਵਰਤੋਂ ਜਿਥੇ ਕੋਲੈਸਟ੍ਰੋਲ ਦੀ ਮਾਤਰਾ ਘੱਟ ਕਰਦੀ ਹੈ, ਉਥੇ
ਅੱਖਾਂ ਦੀ ਰੌਸ਼ਨੀ ਨੂੰ ਵੀ ਬਰਕਰਾਰ ਰੱਖਣ ਵਿਚ ਮਦਦ ਕਰਦੀ ਹੈ। 100 ਗ੍ਰਾਮ ਮਤੀਰੇ
ਦੇ ਗੁੱਦੇ ’ਚ 30 ਕੈਲੋਰੀ ਊਰਜਾ ਹੁੰਦੀ ਹੈ। ਇਸਦੀ ਇਨੀ ਹੀ ਮਿਕਦਾਰ ’ਚ 1
ਮਿਲੀਗ੍ਰਾਮ ਸੋਡੀਅਮ, 112 ਮਿਲੀਗ੍ਰਾਮ ਪੋਟਾਸ਼ੀਅਮ, 7.55 ਗ੍ਰਾਮ ਕਾਰਬੋਹਾਈਡ੍ਰੇਟ,
0.4 ਗ੍ਰਾਮ ਫਾਇਬਰ, 0.61 ਗ੍ਰਾਮ ਪ੍ਰੋਟੀਨ ਅਤੇ 6.2 ਗ੍ਰਾਮ ਖੰਡ ਹੁੰਦੀ ਹੈ। ਇਸ
’ਚ ਆਇਰਨ ਅਤੇ ਮੈਗਨੀਸ਼ੀਅਮ ਵੀ ਹੁੰਦਾ ਹੈ।
ਇਹ ਵਿਟਾਮਿਨ ਏ ਅਤੇ ਸੀ ਦਾ ਵਧੀਆ ਸਰੋਤ ਹੈ। ਇਸ ’ਚ 11 ਪ੍ਰਤੀਸ਼ਤ ਵਿਟਾਮਿਨ ਏ
ਅਤੇ 13 ਪ੍ਰਤੀਸ਼ਤ ਵਿਟਾਮਿਨ ਹੁੰਦਾ ਹੈ।
ਟੈਕਸਾਸ
ਦੇ ਫਰੂਟ ਐਂਡ ਵੇਜੀਟੇਬਲ ਇੰਪਰੂਵਮੈਂਟ ਸੈਂਟਰ ਦੇ
ਵਿਗਿਆਨੀ ਡਾ. ਭਿਮੁ ਪਾਟਿਲ ਦੇ ਅਨੁਸਾਰ, ਜਿਨਾਂ ਅਸੀਂ ਤਰਬੂਜ ਦੇ ਬਾਰੇ ’ਚ ਖੋਜ
ਕਰਦੇ ਜਾਂਦੇ ਹਾਂ, ਉਨੇ ਹੀ ਹੈਰਾਨੀਜਨਕ ਸਿੱਟੇ ਨਿਕਲਦੇ ਜਾਂਦੇ ਹਨ। ਇਹ ਫਲ ਗੁਣਾਂ
ਦੀ ਖਾਣ ਅਤੇ ਸਰੀਰ ਲਈ ਵਰਦਾਨ ਹੈ। ਤਰਬੂਜ ’ਚ ਸਿਟਰੁਲਿਨ
ਨਾਮਕ ਨਿਊਟਰਿਨ
ਹੁੰਦਾ ਹੈ ਜੋ ਸਰੀਰ ’ਚ ਜਾਣ ਦੇ ਬਾਅਦ
ਅਰਜੀਨਾਇਨ ’ਚ ਬਦਲ ਜਾਂਦਾ ਹੈ । ਅਰਜੀਨਾਇਨ ਇਕ ਅਮੀਨੋ ਐਸਿਡ ਹੈ ਜੋ ਸਰੀਰ ਦੀ
ਬੀਮਾਰੀਆਂ ਨਾਲ ਲੜਣ ਦੀ ਤਾਕਤ ਨੂੰ ਵਧਾਉਂਦਾ ਹੈ ਅਤੇ ਬਲੱਡ ਸਰਕੁਲੇਸ਼ਨ ਵੀ ਮਜ਼ਬੂਤ
ਕਰਦਾ ਹੈ।
ਤਰਬੂਜ ਦੀਆਂ ਕਈ ਕਿਸਮਾਂ ਅੱਜਕਲ ਮਿਲਦੀਆਂ ਹਨ। ਜਪਾਨੀਆਂ ਨੇ ਚੌਰਸ ਅਤੇ
ਲੰਬੂਤਰੀ ਕਿਸਮ ਦੇ ਤਰਬੂਜ ਵੀ ਇਜ਼ਾਦ ਕਰ ਲਏ ਹਨ। ਹੁਣ ਛੋਟੇ ਛੋਟੇ ਖ਼ਰਬੂਜੇ ਦੇ ਅਕਾਰ
ਦੇ ਤਰਬੂਜ਼ ਵੀ ਮਾਰਕਿਟ ’ਚ ਉਪਲਬਧ ਹਨ। ਤਰਬੂਜ ਦੀ ਕੁਝ ਹੋਰ ਉੱਨਤ ਕਿਸਮਾਂ ਸ਼ੁਗਰ
ਬੇਬੀ, ਆਸ਼ਾਈ ਯਾਮਾਤੋ, ਨਿਊ ਹੈਂਪਸ਼ਾਇਰ ਮਿਡਗਟ, ਪੂਸਾ ਨਾਸਮਝ, ਦੁਰਗਾਪੁਰਾ ਕੇਸਰ,
ਅਰਕਾ ਜੋਤੀ, ਅਰਕਾ ਲਾਲ, ਡਬਲਯੂ 19 ਤੋਂ ਇਲਾਵਾ ਕੁਝ ਬੇਰੜਾ ਕਿਸਮਾਂ ਸ਼ਹਿਦ, ਮਿਲਣ
ਅਤੇ ਮੋਹਣੀ ਵੀ ਹਨ।
ਆਓ ਇਸ ਗਰਮੀ ਦੀ ਰੁੱਤ ’ਚ ਕੁਦਰਤ ਦੀ ਇਸ ਸਸਤੀ, ਊਰਜਾ ਦੇਣ ਵਾਲੀ ਅਤੇ
ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਦਾ ਸਵਾਦ ਚਖੀਏ।
|
12/05/2015 |
ਸੰਜੀਵ ਝਾਂਜੀ ਜਗਰਾਉਂ
4, ਸ਼ਾਸਤਰੀ ਨਗਰ ਜਗਰਾਉਂ
0 80049 10000
0 81461 21000 |
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|