|
|
ਵਿਗਿਆਨ
ਪ੍ਰਸਾਰ |
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
|
|
ਬੱਚੇ ਦੇ ਜੰਮਦੇ ਸਾਰ ਉਸਦੇ ਰੋਣ ਦੀ ਆਵਾਜ਼ ਸੁਣ ਕੇ ਸਾਰਾ ਘਰ ਖੁਸ਼ੀਆਂ ਨਾਲ ਭਰ
ਜਾਂਦਾ ਹੈ। ਜੇ ਇਹ ਰੋਣ ਦੀ ਆਵਾਜ਼ ਨਾ ਸੁਣੋ ਤਾਂ ਸਾਰਾ ਟੱਬਰ ਰੋਣਹਾਕਾ ਹੋ ਜਾਂਦਾ
ਹੈ। ਇਕ ਇਹੀ ਰੋਣਾ ਹੈ ਜਿਸਦੀ ਆਵਾਜ਼ ਕੰਨੀਂ ਪੈਣ ਤੇ ਖੁਸ਼ੀ ਦਾ ਇਜ਼ਹਾਰ ਕੀਤਾ ਜਾਂਦਾ
ਹੈ ਪਰ ਇਹ ਜ਼ਿੰਦਗੀ ਦਾ ਪਹਿਲਾ ਸਾਹ ਉਸ ਨਿੱਕੀ ਜਿਹੀ ਜਾਨ ਲਈ ਕਿੰਨਾ ਕੀਮਤੀ ਹੈ ਇਸ
ਦਾ ਅੰਦਾਜ਼ਾ ਲਗਾਉਣਾ ਔਖਾ ਨਹੀਂ।
ਕੁੱਝ ਕਵੀਆਂ ਨੇ ਤਾਂ ਮਜ਼ਾਕ ਉਡਜਾਉਂਦਿਆਂ ਇਹ ਵੀ ਕਹਿ ਦਿੱਤਾ ਹੈ ਕਿ ਨਵ-ਜੰਮਿਆ
ਬੱਚਾ ਇਸ ਲਈ ਰੌਂਦਾ ਹੈ ਕਿ ਉਹ ਇਸ ਦੁਨੀਆ ਵਿਚ ਆ ਕੇ ਪਛਤਾ ਰਿਹਾ ਹੈ ਤੇ ਆਪਣੀ
ਕਿਸਮਤ ‘ਤੇ ਰੋ ਰਿਹਾ ਹੈ ਕਿ ਸਵਰਗ ਲੋਕ ਛੱਡ ਕੇ ਮੈਂ ਭੈੜੇ ਲੋਕਾਂ ਵਿਚ ਆ ਕੇ ਫਸ
ਗਿਆ ਹਾਂ।
ਪਰ ਡਾਕਟਰੀ ਨਜ਼ਰੀਆ ਕੁੱਝ ਹੋਰ ਹੈ।
ਮਾਂ ਦੇ ਢਿੱਡ ਵਿਚ ਪਾਣੀ ਵਿਚ ਪੁੱਠਾ ਲਟਕਿਆ ਬੱਚਾ ਸਾਹ ਨਹੀਂ ਲੈਦਾ ਕਿਉਂਕਿ
ਫੇਫੜੇ ਪਾਣੀ ਦੇ ਭਰੇ ਹੁੰਦੇ ਹਨ। ਜੰਮਣ ਲੱਗਿਆਂ ਉਸਦੀ ਛਾਤੀ ’ਤੇ ਦਬਾਅ ਪੈਣ ਨਾਲ
ਫੇਫੜਿਆਂ ਵਿੱਚੋਂ ਬਾਹਰ ਨਿੱਕਲ ਆਉਂਦਾ ਹੈ ਤੇ ਜ਼ਿੰਦਗੀ ਦਾ ਪਹਿਲਾ ਸਾਹ ਖਿੱਚ ਕੇ
ਨਵ-ਜੰਮਿਆ ਬੱਚਾ ਆਪਣਾ ਪੂਰਾ ਜ਼ੋਰ ਲਾ ਕੇ ਰੋਂਦਾ ਹੈ ਤਾਂ ਕਿ ਬਚਿਆ ਹੋਇਆ ਪਾਣੀ ਵੀ
ਫੇਫੜਿਆਂ ਵਿੱਚੋਂ ਬਾਹਰ ਨਿੱਕਲ ਜਾਵੇ ਤੇ ਸਾਫ਼ ਸੁਥਰੀ ਆਕਸੀਜਨ ਵਾਲੀ ਹਵਾ ਆਪਣੇ
ਸਰੀਰ ਅੰਦਰ ਖਿੱਚ ਸਕੇ ਜੋ ਉਸ ਦੇ ਦਿਲ ਅਤੇ ਦਿਮਾਗ਼ ਦੇ ਕੰਮ-ਕਾਰ ਲਈ ਬਹੁਤ ਜ਼ਰੂਰੀ
ਹੁੰਦੀ ਹੈ।
ਦੁਨੀਆਂ ਭਰ ਵਿਚ ਚਾਲੀ ਲੱਖ ਨਵ-ਜੰਮੇਂ ਬੱਚੇ ਇਕ ਮਹੀਨੇ ਦੀ ਉਮਰ ਪੂਰੀ ਕਰਨ ਤੋਂ
ਪਹਿਲਾਂ ਹੀ ਰੱਬ ਨੂੰ ਪਿਆਰੇ ਹੋ ਜਾਂਦੇ ਹਨ। ਇਨਾਂ ਵਿੱਚੋਂ 29 ਪ੍ਰਤੀਸ਼ਤ ਬੱਚੇ
ਪਹਿਲਾ ਸਾਹ ਲੇਟ ਲੈਣ ਕਰਕੇ ਮਰ ਜਾਂਦੇ ਹਨ। ਜੇ ਨਵਜੰਮੇ ਬੱਚੇ ਦੇ ਫੇਫੜਿਆਂ ਵਿੱਚੋਂ
ਪਾਣੀ ਪੂਰੀ ਤਰਾਂ ਨਾਲ ਨਾ ਨਿਕਲ ਸਕੇ ਜਾਂ ਕੋਈ ਜਮਾਂਦਰੂ ਨੁਕਸ ਸਾਹ ਦੀਆਂ ਨਾਲੀਆਂ,
ਫੇਫੜਿਆਂ, ਗਲੇ, ਖਾਣ ਵਾਲੀ ਨਾਲੀ ਜਾਂ ਅੰਤੜੀਆਂ ਵਿਚ ਹੋਵੇ ਤਾਂ ਇਹ ਪਹਿਲਾ ਸਾਹ
ਹੁਣ ਸਾਹ ਦੀ ਤਕਲੀਫ਼ ਵਿਚ ਤਬਦੀਲ ਹੋ ਜਾਂਦਾ ਹੈ। ਜ਼ਿੰਦਗੀ ਦਾ ਪਹਿਲਾ ਸਾਹ ਜੇ ਅੱਧਾ
ਮਿੰਟ ਵੀ ਲੇਟ ਹੋ ਜਾਵੇ ਤਾਂ ਬੱਚੇ ਦੇ ਦਿਮਾਗ਼ ਵੱਲ ਆਕਸੀਜਨ ਨਾ ਪਹੁੰਚਣ ਕਾਰਣ
ਹਮੇਸ਼ਾਂ ਲਈ ਦਿਮਾਗ਼ ਵਿਚ ਨੁਕਸ ਪੈਦਾ ਹੋ ਸਕਦੇ ਹਨ, ਜਿਵੇਂ ਮਾਨਸਿਕ ਨਿਤਾਣਾਪਣ, ਨਜ਼ਰ
ਦੀ ਕਮਜ਼ੋਰੀ, ਬਾਂਹ ਜਾਂ ਲੱਤ ਦਾ ਲਕਵਾ/ਅਧਰੰਗ, ਥੋੜਾ ਜਾਂ ਬਹੁਤਾ ਬੋਲਾਪਣ, ਦੌਰੇ
ਪੈਣੇ ਆਦਿ। ਮੈਂ ਇਹ ਸਾਰੇ ਖਤਰਨਾਕ ਰੋਗ ਬੱਚਿਆਂ ਦੇ ਮਾਪਿਆਂ ਨੂੰ ਡਰਾਉਣ ਲਈ ਨਹੀਂ
ਲਿਖ ਰਹੀ, ਸਗੋਂ ਉਨਾਂ ਦੀ ਸੂਚਨਾ ਲਈ ਜੋ ਕੁੱਝ ਡਾਕਟਰੀ ਦੀਆਂ ਸਭ ਤੋਂ ਪ੍ਰਮਾਣਿਕ
ਕਿਤਾਬਾਂ ਵਿਚ ਅਨੇਕ ਤਜਰਬਿਆਂ ਦੇ ਬਾਅਦ ਦਰਜ ਕੀਤਾ ਮਿਲਦਾ ਹੈ, ਉਸਦਾ ਹੀ ਸਾਰ ਦੇ
ਰਹੀ ਹਾਂ।
ਜੇ ਨਵ-ਜੰਮਿਆ ਬੱਚਾ ਇਕ ਮਿੰਟ ਵਿਚ 60 ਵਾਰ ਤੋਂ ਵੱਧ ਸਾਹ ਲੈ ਰਿਹਾ ਹੋਵੇ ਤੇ
ਛਾਤੀ ਬੜੀ ਤੇਜ਼ੀ ਨਾਲ ਉੱਪਰ-ਹੇਠਾਂ ਹੋ ਰਹੀ ਹੋਵੇ, ਬੱਚਾ ਨੀਲਾ ਪੈ ਰਿਹਾ ਹੋਵੇ,
ਮੂੰਹ ਵਿੱਚੋਂ ਝੱਗ ਨਿੱਕਲ ਰਹੀ ਹੋਵੇ, ਸਾਹ ਲੈਣ ਲੱਗਿਆਂ ਘਰੜ-ਘਰੜ ਦੀ ਆਵਾਜ਼ ਆ ਰਹੀ
ਹੋਵੇ ਤੇ ਢਿੱਡ ਫੁੱਲਣਾ ਸ਼ੁਰੂ ਹੋ ਗਿਆ ਹੋਵੇ ਤਾਂ ਇਕ ਮਿੰਟ ਦੀ ਵੀ ਦੇਰ ਕੀਤੇ ਬਗ਼ੈਰ
ਫਟਾਫਟ ਬੱਚਿਆਂ ਦੇ ਡਾਕਟਰ ਕੋਲ ਬੱਚਾ ਲੈ ਕੇ ਪਹੁੰਚ ਜਾਣਾ ਚਾਹੀਦਾ ਹੈ।
ਅੱਜ ਕੱਲ ਬਹੁਤੇ ਬੱਚੇ ਤਾਂ ਹਸਪਤਾਲਾਂ ਵਿਚ ਹੀ ਪੈਦਾ ਹੁੰਦੇ ਹਨ ਪਰ ਜਿਹੜੇ
ਬੱਚੇ ਘਰਾਂ ਵਿਚ ਜਨਮ ਲੈਂਦੇ ਹਨ, ਉਨਾਂ ਵਾਸਤੇ ਘੱਟੋ ਘੱਟ ਜਨਮ ਦੇ ਕਮਰੇ ਵਿਚ ਚੰਗਾ
ਨਿੱਘ ਚਾਹੀਦਾ ਹੈ, ਸਾਫ ਸੁਥਰੇ ਗਰਮ ਕੱਪੜੇ ਨਾਲ ਸਰੀਰ ਪੂੰਝ ਕੇ ਨਿੱਘੇ ਕੱਪੜਿਆਂ
ਵਿਚ ਇਕਦਮ ਲਪੇਟ ਲੈਣਾ ਚਾਹੀਦਾ ਹੈ, ਇਕਦਮ ਨਵਾਉਣਾ ਨਹੀਂ ਚਾਹੀਦਾ ਤੇ ਨਾ ਹੀ ਪੁੱਠਾ
ਲਟਕਾ ਕੇ ਪਿੱਠ ਥਾਪੜਨੀ ਚਾਹੀਦੀ ਹੈ, ਇਸ ਨਾਲ ਸਿਰ ਅੰਦਰ ਖੂਨ ਦੀ ਨਸ ਫਟਣ ਦਾ ਖ਼ਤਰਾ
ਵਧ ਜਾਂਦਾ ਹੈ।
ਇਹ ਪਹਿਲਾ ਸਾਹ ਜੇ ਲੇਟ ਹੋ ਜਾਏ ਤਾਂ ਦਿਮਾਗ਼ੀ ਨੁਕਸਾਂ ਤੋਂ ਛੁੱਟ ਸਰੀਰ ਦੇ
ਬਾਕੀ ਅੰਗਾਂ ਉੱਤੇ ਵੀ ਮਾੜੇ ਅਸਰ ਪੈ ਸਕਦੇ ਹਨ ਜਿਵੇਂ, ਗੁਰਦੇ ਹਮੇਸ਼ਾ ਲਈ ਫੇਲ ਹੋ
ਜਾਣੇ, ਦਿਲ ਫੇਲ ਹੋ ਜਾਣਾ, ਜਿਗਰ ਖ਼ਰਾਬ ਹੋ ਜਾਣਾ, ਅੰਤੜੀਆਂ ਗਲ ਜਾਣੀਆਂ ਜਾਂ ਸਰੀਰ
ਵਿੱਚੋਂ ਖੂਨ ਵਗਣਾ ਸ਼ੁਰੂ ਹੋ ਜਾਣਾ। ਏਨੇ ਨੁਕਸ ਜੇ ਇਸ ਪਹਿਲੇ ਸਾਹ ਨਾਲ ਹੀ ਜੁੜੇ
ਪਏ ਹਨ ਤਾਂ ਭਲਾ ਇਹ ਸਭ ਤੋਂ ਕੀਮਤੀ ਸਾਹ ਨਾ ਹੋਇਆ ਜ਼ਿੰਦਗੀ ਦਾ?
ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਮਾਪਿਆਂ ਨੂੰ ਕਿਵੇਂ ਪਤਾ ਲੱਗੇ ਕਿ ਬੱਚੇ ਦੀ
ਜ਼ਿੰਦਗੀ ਦਾ ਪਹਿਲਾ ਸਾਹ ਲੇਟ ਹੋਇਆ ਹੈ ਕਿ ਨਹੀਂ? ਨਵ ਜੰਮਿਆਂ ਬੱਚਾ ਸਰੀਰ ਢਿੱਲਾ
ਛੱਡ ਦਿੰਦਾ ਹੈ ਤੇ ਮਾਂ ਦਾ ਦੁੱਧ ਨਹੀਂ ਫੜਦਾ ਤੇ ਰੋਂਦਾ ਚੀਂਕਦਾ ਰਹਿੰਦਾ ਹੈ। ਜੇ
ਸਾਹ ਕੁੱਝ ਹੋਰ ਲੇਟ ਸ਼ੁਰੂ ਹੋਇਆ ਹੋਵੇ ਤਾਂ ਬੱਚਾ ਬਿਲਕੁਲ ਸੁਸਤ ਪੈ ਜਾਂਦਾ ਹੈ
ਦੌਰੇ ਪੈਣੇ ਸ਼ੁਰੂ ਹੋ ਜਾਂਦੇ ਹਨ। ਜੇ ਦਿਮਾਗ਼ ਦੇ ਸੈੱਲਾਂ ਵਿਚ ਨੁਕਸ ਕੁੱਝ ਜ਼ਿਆਦਾ
ਪੈ ਜਾਏ ਤਾਂ ਬੱਚਾ ਬੇਹੋਸ਼ ਹੋ ਜਾਂਦਾ ਹੈ ਤੇ ਦੌਰੇ ਕਾਫੀ ਵਧ ਜਾਂਦੇ ਹਨ ਤੇ ਸਾਹ
ਬੰਦ ਹੋਣਾ ਸ਼ੁਰੂ ਹੋ ਜਾਂਦਾ ਹੈ।
ਇਹੋ ਜਿਹੀ ਹਾਲਤ ਵਿਚ ਘਰੇਲੂ ਇਲਾਜ ਬਿਲਕੁਲ ਹੀ ਨਹੀਂ ਕਰਨਾ ਚਾਹੀਦਾ ਤੇ ਨਾ ਹੀ
ਬੱਚੇ ਦੇ ਮੂੰਹ ਵਿਚ ਪਾਣੀ ਜਾਂ ਸ਼ਹਿਦ ਪਾਉਣਾ ਚਾਹੀਦਾ ਹੈ, ਬਲਕਿ ਨਿੱਘ ਵਿਚ ਰੱਖ ਕੇ
ਬੱਚੇ ਨੂੰ ਝਟਪਟ ਹਸਪਤਾਲ ਵਿਚ ਭਰਤੀ ਕਰਵਾ ਦੇਣਾ ਚਾਹੀਦਾ ਹੈ।
ਏਨੀ ਭੈੜੀ ਹਾਲਤ ਵਿੱਚੋਂ ਹਰ ਬੱਚਾ ਵਧੀਆ ਤੋਂ ਵਧੀਆ ਡਾਕਟਰੀ ਇਲਾਜ ਤੋਂ ਬਾਅਦ
ਨਾਰਮਲ ਨਹੀਂ ਨਿਕਲ ਸਕਦਾ। ਕੁੱਝ ਨਾ ਕੁੱਝ ਨੁਕਸ ਸਾਰੀ ਉਮਰ ਲਈ ਰਹਿ ਹੀ ਜਾਂਦੇ ਹਨ।
ਜੇ ਸਾਰੇ ਅੱਜ ਕੱਲ ਇਕ ਜਾਂ ਦੋ ਬੱਚੇ ਹੀ ਕਰਨ ਦੇ ਹੱਕ ਵਿਚ ਹਨ ਤਾਂ ਕੀ ਮਾਪੇ ਇਹ
ਨਹੀਂ ਚਾਹੁਣਗੇ ਕਿ ਉਨਾਂ ਦੀ ਔਲਾਦ ਨੌਂ-ਬਰ-ਨੌਂ ਹੋਵੇ? ਇਸ ਲਈ ਬੱਚੇ ਦਾ ਜਨਮ
ਹਮੇਸ਼ਾ ਚੰਗੇ ਹਸਪਤਾਲ ਵਿਚ ਕਾਬਿਲ ਡਾਕਟਰਾਂ ਹੱਥੋਂ ਹੀ ਹੋਣਾ ਚਾਹੀਦਾ ਹੈ ਤਾਂ ਕਿ
ਉਹ ਪਹਿਲਾ ਜ਼ਿੰਦਗੀ ਦਾ ਕੀਮਤੀ ਸਾਹ ਯਾਦਗਾਰੀ ਬਣ ਜਾਵੇ।
ਡਾ: ਹਰਸ਼ਿੰਦਰ ਕੌਰ, ਐਮ ਡੀ,
ਬੱਚਿਆਂ ਦੀ ਮਾਹਿਰ,
28, ਪ੍ਰੀਤ ਨਗਰ, ਲੋਅਰ ਮਾਲ,
ਪਟਿਆਲਾ।
ਫੋਨ ਨੰ: 0175-2216783
|
29/05/2016 |
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|