ਵਿਗਿਆਨ ਪ੍ਰਸਾਰ

“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ

 

ਕਦੇ ਸਮਾਂ ਸੀ, ਜਦੋਂ ਇਹ ਮੰਨਿਆ ਜਾਂਦਾ ਸੀ ਕਿ ਧਰਤੀ ਚਪਟੀ ਅਤੇ ਖੜੀ (ਅਚਲ) ਹੈ। ਸੂਰਜ ਇਸ ਦੀ ਪ੍ਰਕਰਮਾ ਕਰਦਾ ਹੈ। ਕੋਪਰਨੀਕਸ (1473-1534) ਅਤੇ ਕੈਪਲਰ (1571-1630) ਨੇ ਗਣਿਤਵਿਗਿਆਨ ਰਾਹੀ ਇਹ ਸਾਬਿਤ ਕੀਤਾ ਕਿ ਧਰਤੀ ਘੁਮ ਰਹੀ ਹੈ। ਗੈਲੀਲੀਓ (1564-1642) ਨੇ ਪ੍ਰਯੋਗ ਰਾਹੀ ਸਾਬਿਤ ਕੀਤਾ ਸੀ ਕਿ ਗ੍ਰਹਿ ਚਾਲ ਦਾ ਕੇਂਦਰ ਧਰਤੀ ਨਹੀਂ ਸਗੋਂ ਸੂਰਜ ਹੈ। ਧਰਤੀ ਸਮੇਤ ਸਾਰੇ ਗ੍ਰਹਿ ਸੂਰਜ ਦੁਆਲੇ, ਇਕ ਖਾਸ ਰਫ਼ਤਾਰ ਅਤੇ ਇਕ ਖਾਸ ਦੂਰੀ ਤੇ ਰਹਿ ਕੇ ਚੱਕਰ (ਕਕਸ਼) ਲਾਉਂਦੇ ਹਨ। ਉਸ ਵੇਲੇ ਦੇ ਯੂਰਪੀ ਧਾਰਮਿਕ ਆਗੂਆਂ ਨੇ ਗੈਲੀਲੀਓ ਨਾਲ ਕਿਵੇਂ ਸਿਝਿਆ, ਉਹ ਇਤਿਹਾਸ ਦਾ ਅੰਗ ਬਣ ਚੁੱਕਾ ਹੈ। ਅਖੀਰ ਜਦੋਂ ਉਨ੍ਹਾਂ ਦੇ ਧਾਰਮਿਕ ਆਗੂਆਂ ਨੂੰ, ਕਰਤੇ ਦੇ ਨਿਯਮ ਦੀ ਸਮਝ ਆਈ ਤਾਂ ਉਨ੍ਹਾਂ ਨੂੰ ਆਪਣੇ ਪੂਰਵਜਾਂ ਵੱਲੋਂ ਕੀਤੀ ਗਈ ਗਲਤੀ ਦਾ ਅਹਿਸਾਸ ਹੋਇਆ ਕਿ ਗੈਲੀਲੀਓ ਨਾਲ ਜਿਆਦਤੀ ਹੋਈ ਸੀ। ਉਨ੍ਹਾਂ ਨੇ ਸਾਢੇ ਤਿੰਨ ਸਦੀਆਂ ਪਿਛੋਂ, 1992 ਈ: ਵਿੱਚ ਪਿਛਲਾ ਫੈਂਸਲਾ ਖਾਰਜ ਕਰ ਦਿੱਤਾ। ਪੋਪ ਜੋਹਨਪਾਲ (ਦੂਜਾ) ਨੇ ਗੈਲੀਲੀਓ ਤੋਂ ਮਾਫੀ ਮੰਗਿਆ ਕਿਹਾ ਕਿ “ਤੁਸੀ ਸਹੀ ਸੀ, ਅਸੀਂ ਸਾਰੇ ਹੀ ਗੱਲਤ ਸੀ”।

ਅੱਜ ਇਹ ਘੋੜੇ ਚੜ੍ਹੀ ਸਚਾਈ ਹੈ ਕਿ ਧਰਤੀ ਗੋਲ ਹੈ। ਧਰਤੀ ਆਪਣੇ ਧੁਰੇ ਦੁਆਲੇ ਲੱਗ ਭੱਗ 1037 ਮੀਲ ਪ੍ਰਤੀ ਘੰਟਾ (ਭੂ ਮੱਧ ਰੇਖਾਂ ਉੱਪਰ) ਦੀ ਰਫਤਾਰ ਨਾਲ ਘੁੰਮਦੀ ਹੈ। ਇਸ ਕਾਰਨ ਧਰਤੀ ਉਤੇ ਦਿਨ ਅਤੇ ਰਾਤ ਬਣਦੇ ਹਨ। ਧਰਤੀ ਦਾ ਜਿਹੜਾ ਪਾਸਾ ਸੂਰਜ ਦੇ ਸਾਹਮਣੇ ਆ ਜਾਂਦਾ ਹੈ ਉਥੇ ਸੂਰਜ ਦੀ ਰੋਸ਼ਨੀ ਪੈਣ ਕਾਰਨ ਦਿਨ ਹੁੰਦਾ ਅਤੇ ਦੂਜੇ ਪਾਸੇ ਹਨੇਰਾ ਹੋਣ ਕਾਰਨ ਰਾਤ ਪੈ ਜਾਂਦੀ ਹੈ। ਧਰਤੀ ਸੂਰਜ ਤੋਂ ਲੱਗਭੱਗ 9, 29, 62, 000 ਮੀਲ ਦੂਰ ਰਹਿ ਕੇ ਸੂਰਜ ਦੀ ਪ੍ਰਕਰਮਾ ਕਰਦੀ ਹੈ। ਧਰਤੀ ਦਾ ਇਹ ਚੱਕਰ, ਜਿਸ ਨੂੰ ਸਾਲ ਕਿਹਾ ਜਾਂਦਾ ਹੈ, 365 ਦਿਨ 5 ਘੰਟੇ 48 ਮਿੰਟ 45 ਸੈਕਿੰਡ ਵਿਚ ਪੂਰਾ ਹੁੰਦਾ ਹੈ। ਇਸ ਨੂੰ ਰੁੱਤੀ ਸਾਲ (Tropical year) ਕਿਹਾਂ ਜਾਂਦਾ ਹੈ। ਧਰਤੀ 'ਤੇ ਰੁੱਤਾਂ ਇਸੇ ਮੁਤਾਬਕ ਬਦਲਦੀਆਂ ਹਨ।

ਧਰਤੀ ਦੇ ਸੂਰਜ ਦੁਆਲੇ ਇਸ ਚੱਕਰ ਵਿੱਚ ਦੋ ਦਿਨ ਅਜੇਹੇ ਆਉਂਦੇ ਹਨ ਜਦੋਂ ਉੱਤਰੀ ਅਰਧ ਗੋਲੇ ਵਿੱਚ ਦਿਨ ਵੱਡੇ ਤੋਂ ਵੱਡਾ ਅਤੇ ਰਾਤ ਛੋਟੀ ਤੋਂ ਛੋਟੀ ਹੁੰਦੀ ਹੈ ਉਸੇ ਵੇਲੇ ਦੱਖਣੀ ਅਰਧ ਗੋਲੇ ਵਿਚ ਰਾਤ ਵੱਡੀ ਤੋਂ ਵੱਡੀ ਅਤੇ ਦਿਨ ਛੋਟੇ ਤੋਂ ਛੋਟਾ ਹੁੰਦਾ ਹੈ। ਇਸ ਤੋਂ ਉਲਟ ਜਦੋਂ ਉਤਰੀ ਅਰਧ ਗੋਲੇ ਵਿੱਚ ਦਿਨ ਛੋਟੇ ਤੋਂ ਛੋਟਾ ਅਤੇ ਰਾਤ ਵੱਡੀ ਤੋਂ ਵੱਡੀ ਹੁੰਦੀ ਹੈ ਉਸ ਵੇਲੇ ਦੱਖਣੀ ਅਰਧ ਗੋਲੇ ਵਿੱਚ ਦਿਨ ਵੱਡੇ ਤੋਂ ਵੱਡਾ ਅਤੇ ਰਾਤ ਛੋਟੀ ਤੋਂ ਛੋਟੀ ਹੁੰਦੀ ਹੈ। ਸਾਲ ਵਿਚ ਦੋ ਦਿਨ ਅਜੇਹੇ ਵੀ ਆਉਂਦੇ ਹਨ ਜਦੋਂ ਸਾਰੀ ਧਰਤੀ ਤੇ ਦਿਨ ਅਤੇ ਰਾਤ ਬਾਰਬਰ ਹੁੰਦੇ ਹਨ। ਭਾਵੇਂ ਸਾਨੂੰ ਇਹ ਪੜਾਇਆ ਗਿਆ ਹੈ ਕਿ ਸੂਰਜ ਪੂਰਬ ਤੋਂ ਨਿਕਲਦਾ ਹੈ ਅਤੇ ਪੱਛਮ ਵਿੱਚ ਛਿੱਪ ਜਾਂਦਾ ਹੈ ਪਰ ਅਜੇਹਾ ਸਾਲ ਵਿੱਚ ਦੋ ਕੁ ਦਿਨ ਹੀ ਹੁੰਦਾ ਹੈ ਜਦੋਂ ਸੂਰਜ ਪੂਰਬ ਭਾਵ 90° ਤੋਂ ਨਿਕਲਦਾ ਹੈ। ਉਸ ਤੋਂ ਅਗਲੇ ਦਿਨ ਇਹ 89° ਜਾਂ 91° ਤੋਂ ਊਦੇ ਹੁੰਦਾ ਹੈ। ਸੂਰਜ ਦੇ ਊਦੇ ਹੋਣ ਦੀ ਦਿਸ਼ਾ ਲੱਗਭੱਗ 62° ਤੋਂ 117° ਤਾਂਈ ਬਦਲਦੀ ਰਹਿੰਦੀ ਹੈ। ਇਸ ਨੂੰ ਸੂਰਜ ਦਾ ਰੱਥ ਫਿਰਨਾ ਕਿਹਾ ਜਾਂਦਾ ਹੈ। “ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ” (ਪੰਨਾ 1108)। ਧਰਤੀ ਦੇ ਧੁਰੇ ਦਾ ਲੱਗਭੱਗ 23.5° ਝੁਕਿਆ ਹੋਣ ਕਾਰਨ, ਜਦੋਂ ਧਰਤੀ ਸੂਰਜ ਦਾ ਚੱਕਰ ਕੱਟਦੀ ਹੈ ਤਾਂ ਧਰਤੀ ਦੇ ਵੱਖ-ਵੱਖ ਹਿੱਸਿਆਂ ਤੇ ਸੂਰਜ ਦੀ ਰੋਸ਼ਨੀ ਅਤੇ ਗਰਮੀ ਵੱਧਦੀ-ਘੱਟਦੀ ਰਹਿੰਦੀ ਹੈ। ਇਸ ਕਾਰਨ ਧਰਤੀ ਉਤੇ ਦਿਨ ਵੱਡੇ-ਛੋਟੇ ਹੁੰਦੇ ਹਨ ਅਤੇ ਵੱਖ-ਵੱਖ ਰੁੱਤਾਂ ਬਦਲਦੀਆਂ ਹਨ।

ਚੰਦ, ਧਰਤੀ ਦੇ ਦੁਆਲੇ ਘੁੰਮਦਾ ਹੈ। ਇਸ ਦੇ ਪੰਧ ਵਿੱਚ ਤਾਰਿਆਂ ਦੇ 27 ਸਮੂਹ ਮੰਨੇ ਗਏ ਹਨ ਜਿਨ੍ਹਾਂ ਨੂੰ ਨਛੱਤਰ ਕਿਹਾ ਜਾਂਦਾ ਹੈ। ਇਕ ਦਿਨ ਦਾ ਇਕ ਨਛੱਤਰ ਮੰਨਿਆ ਗਿਆ ਹੈ। ਇਸ ਹਿਸਾਬ ਨਾਲ ਚੰਦ ਦਾ ਧਰਤੀ ਦੁਆਲੇ ਇਕ ਚੱਕਰ ਦਾ 27.32 ਦਿਨ (27 ਦਿਨ 7 ਘੰਟੇ 43 ਮਿੰਟ) ਸਮਾਂ ਬਣਦਾ ਹੈ। ਪਰ ਇਸੇ ਸਮੇਂ ਦੌਰਾਨ ਧਰਤੀ ਜੋ ਸੂਰਜ ਦੁਆਲੇ ਘੁੰਮਦੀ ਹੈ, ਲੱਗ ਭੱਗ 27° ਅੱਗੇ ਵੱਧ ਜਾਂਦੀ ਹੈ ਤਾਂ ਇਹ ਵਧੇ ਹੋਏ ਫਾਸਲੇ ਸਮੇਤ ਇਕ ਚੱਕਰ ਪੂਰਾ ਕਰਨ ਲਈ ਚੰਦ ਨੂੰ 29.53 (29 ਦਿਨ 12 ਘੰਟੇ 44 ਮਿੰਟ) ਦਿਨ ਲੱਗਦੇ ਹਨ। ਇਸ ਨੂੰ ਚੰਦ ਦਾ ਇਕ ਮਹੀਨਾ ਕਿਹਾ ਜਾਂਦਾ ਹੈ। ਇਹ ਮੱਸਿਆ ਤੋਂ ਮੱਸਿਆ ( ਅਮੰਤਾ) ਜਾਂ ਪੂੰਨਿਆ ਤੋਂ ਪੂੰਨਿਆ (ਪੂਰਨਮੰਤਾ) ਤਾਂਈ ਗਿਣਿਆ ਜਾਂਦਾ ਹੈ। ਚੰਦ ਦੇ ਸਾਲ ਵਿੱਚ 12 ਮਹੀਨੇ ਹੁੰਦੇ ਹਨ, ਚੰਦ ਦੇ ਸਾਲ ਦੀ ਲੰਬਾਈ 354.37 ਦਿਨ ਮੰਨੀ ਗਈ ਹੈ। ਚੰਦ ਦਾ ਇਕ ਸਾਲ ਸੂਰਜ ਦੇ ਸਾਲ ਨਾਲੋਂ ਲੱਗਭੱਗ 11 ਦਿਨ ਛੋਟਾ ਹੁੰਦਾ ਹੈ। ਇਕ ਸਾਲ ਵਿੱਚ 11 ਦਿਨ, ਦੋ ਸਾਲਾਂ ਵਿੱਚ 22 ਜਦੋਂ ਚੰਦ ਦਾ ਸਾਲ ਸੂਰਜੀ ਸਾਲ ਤੋਂ ਪਿਛੇ ਰਹਿ ਜਾਂਦਾ ਹੈ ਇਸ ਨੂੰ ਸੂਰਜੀ ਸਾਲ ਦੇ ਨੇੜੇ ਤੇੜੇ ਰੱਖਣ ਲਈ ਇਸ ਵਿੱਚ ਇਕ ਮਹੀਨਾ ਜੋੜ ਦਿੱਤਾ ਜਾਂਦਾ ਹੈ। ਇਸ ਸਾਲ ਚੰਦ ਦੇ ਸਾਲ ਵਿੱਚ 384/85 ਦਿਨ ਹੋ ਜਾਂਦੇ ਹਨ। ਇਹ ਹੀ ਕਾਰਨ ਹੈ ਕਿ ਚੰਦ ਦੇ ਸਾਲ ਜਾਂ ਕੈਲੰਡਰ ਦਾ ਰੁੱਤਾਂ ਨਾਲ ਕੋਈ ਸਬੰਧ ਨਹੀਂ ਹੈ। ਹੈਰਾਨੀ ਹੁੰਦੀ ਹੈ ਜਦੋਂ ਆਪਣੇ ਆਪ ਨੂੰ ਸ਼੍ਰੋਮਣੀ ਸਮਝਣ ਵਾਲੀ ਕਮੇਟੀ, ਬਸੰਤ ਰੁੱਤ ਦਾ ਅਰੰਭ, ਚੰਦ ਦੇ ਕੈਲੰਡਰ ਮੁਤਾਬਕ ਮਾਘ ਸੁਦੀ 5 ਨੂੰ ਹੀ ਮਨਾਉਦੀ ਹੈ, ਜੋ ਇਸ ਸਾਲ 1 ਫਰਵਰੀ ਨੂੰ ਸੀ। ਹਰ ਸਾਲ ਮਾਘ ਸੁਦੀ ਪੰਚਮੀਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦਵਾਰਿਆਂ ਵਿੱਚ ਵਿਸ਼ੇਸ਼ ਦਿਵਾਨ ਸਜਾਏ ਜਾਂਦੇ ਹਨ।

ਸਨਾਤਨ ਧਰਮ ਵਿੱਚ ਇਹ ਦਿਨ ਮਿਥਿਹਾਸਿਕ ਦੇਵੀ ਸਰਸਵਤੀ ਦਾ ਜਨਮ ਦਿਨ ਹੈ ਜੋ ਹਰ ਸਾਲ ਮਾਘ ਸੁਦੀ ਪੰਚਮੀ ਨੂੰ ਮਨਾਇਆ ਜਾਂਦਾ ਹੈ ਜਿਸ ਨੂੰ ਆਮ ਲੋਕਾਂ `ਚ ਪ੍ਰਚੱਲਤ ਕਰਨ ਲਈ ਬਸੰਤ ਨੂੰ ਇਸ ਨਾਲ ਜੋੜ ਦਿੱਤਾ ਗਿਆ ਹੈ। ਬਸੰਤ ਤਾਂ ਇਕ ਰੁੱਤ ਹੈ। ਉਹ ਰੁੱਤ, ਜੋ ਹਿਮਕਰ ਰੁੱਤ ਭਾਵ ਅੱਤ ਦੀ ਸਰਦੀ ਖਤਮ ਹੋਣ ਤੋਂ ਪਿਛੋ ਬਨਸਪਤੀ ਵਿੱਚ ਖੇੜਾ ਆਉਂਦਾ ਹੈ। ਇਸ ਦਾ ਸਿੱਧਾ ਸਬੰਧ ਸੂਰਜ ਨਾਲ ਹੈ ਨਾ ਕਿ ਚੰਦ ਨਾਲ। ਮਾਘ ਸੁਦੀ 5 ਨੂੰ ਮਨਾਈ ਜਾਣ ਵਾਲੀ ਬਸੰਤ 2015 ਈ: ਵਿੱਚ 24 ਜਨਵਰੀ, 2016 ਈ: ਵਿੱਚ 12 ਫਰਵਰੀ, ਅਤੇ ਇਸ ਸਾਲ 1 ਫਰਵਰੀ ਨੂੰ ਆਈ ਸੀ। ਹੁਣ 2018 ਈ: ਵਿੱਚ 22 ਜਨਵਰੀ, 2019 ਈ: ਵਿੱਚ 10 ਫਰਵਰੀ ਅਤੇ 2020 ਈ: ਵਿੱਚ 30 ਜਨਵਰੀ ਨੂੰ ਆਵੇਗੀ। ਬੜੇ ਦੁਖ ਨਾਲ ਲਿਖਣਾ ਪੈ ਰਿਹਾ ਹੈ ਕਿ ਸਿੱਖਾਂ ਦੀ ਕੇਂਦਰੀ ਸੰਸਥਾ, ਇਹ ਗੱਲ ਸਮਝਣ ਤੋਂ ਅਸਮਰੱਥ ਹੈ ਕਿ ਕਿਸੇ ਵੀ ਰੁੱਤ ਦਾ ਆਰੰਭ ਇਸ ਤਰ੍ਹਾਂ ਡੱਡੂ ਛੜੱਪਿਆਂ ਨਾਲ ਨਹੀ ਹੁੰਦਾ। ਸਗੋਂ ਰੁੱਤ ਦਾ ਆਰੰਭ ਤਾਂ ਇਕ ਖਾਸ ਸਮੇਂ ਤੇ ਹੁੰਦਾ ਹੈ। ਉਨ੍ਹਾਂ ਨੂੰ ਕੋਈ ਵੀ ਸਵਾਲ ਪੁਛ ਕੇ ਵੇਖੋ, ਸਾਰੇ ਸਵਾਲਾਂ ਦਾ ਇਕ ਹੀ ਜਵਾਬ ਹੁੰਦਾ ਹੈ ਉਹ ਹੈ, “ਸੀਨਾ-ਬਸੀਨਾ ਚਲੀ ਆ ਰਹੀ ਮਰਯਾਦਾ”। ਭਾਵੇਂ ਇਹ ਮਰਯਾਦਾ, ਗੁਰਬਾਣੀ ਦੀ ਅਵੱਗਿਆ ਹੀ ਕਰਦੀ ਹੋਵੇ।

ਗੁਰੂ ਗ੍ਰੰਥ ਸਾਹਿਬ ਜੀ ਵਿੱਚ ਰਾਮਕਲੀ ਰਾਗ ਵਿੱਚ ਗੁਰੂ ਅਰਜਨ ਦੇਵ ਜੀ ਦਾ ਉਚਾਰਨ ਕੀਤਾ ਹੋਇਆ ਸ਼ਬਦ “ਰਾਮਕਲੀ ਮਹਲਾ ੫ ਰੁਤੀ ਸਲੋਕੁ” (ਪੰਨਾ 927) ਦਰਜ ਹੈ। ਇਸ ਸਲੋਕ ਵਿੱਚ 6 ਰੁੱਤਾਂ ਦਾ ਜਿਕਰ ਹੈ, ਜਿਸ ਅਨੁਸਾਰ ਬਸੰਤ ਰੁੱਤ ਚੇਤ ਅਤੇ ਵੈਸਾਖ ਮਹੀਨੇ `ਚ ਆਉਂਦੀ ਹੈ। “ਰੁਤਿ ਸਰਸ ਬਸੰਤ ਮਾਹ ਚੇਤੁ ਵੈਸਾਖ ਸੁਖ ਮਾਸੁ ਜੀਉ” ਅਤੇ ਮਾਘ ਅਤੇ ਫੱਗਣ ਮਹੀਨੇ ਵਿੱਚ ਹਿਮਕਰ ਰੁੱਤ ਭਾਵ ਅੱਤ ਦੀ ਸਰਦੀ, “ਹਿਮਕਰ ਰੁਤਿ ਮਿਨ ਭਾਵਤੀ ਮਾਘੁ ਫਗਣੁ ਗੁਣਵੰਤ ਜੀਉ”। ਪਰ ਦਰਬਾਰ ਸਾਹਿਬ ਵਿਖੇ ਮਾਘ ਅਤੇ ਫੱਗਣ ਦੇ ਮਹੀਨੇ ਬਸੰਤ ਰਾਗ ਗਾਇਆ ਜਾਂਦਾ ਹੈ। ਅਜੇਹਾ ਕਿਉ? ਜੇ ਬਸੰਤ ਰਾਗ ਗਾਉਣਾ ਹੀ ਹੈ ਤਾਂ ਬਸੰਤ ਦੀ ਰੁੱਤ ਵਿੱਚ ਭਾਵ ਚੇਤ-ਵੈਸਾਖ ਦੇ ਮਹੀਨੇ `ਚ ਕਿਓ ਨਹੀਂ? ਇਸ ਸਵਾਲ ਦੇ ਜਵਾਬ ਦੀ ਭਾਲ ਵਿੱਚ, ਧਰਮ ਪ੍ਰਚਾਰ ਕਮੇਟੀ ਦੇ ਇਕ ਉਚ ਅਹੁਦੇਦਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦਾ ਜਵਾਬ ਸੀ ਕਿ ਤੁਸੀ ਦਰਬਾਰ ਸਾਹਿਬ ਦੇ ਸਿੰਘ ਸਾਹਿਬ ਨਾਲ ਸੰਪਰਕ ਕਰੋ। ਦਿੱਤੇ ਗਏ ਨੰਬਰ ਤੇ ਜਦੋਂ ਸਿੰਘ ਸਾਹਿਬ ਨਾਲ ਸੰਪਰਕ ਨਾ ਹੋਇਆ ਤਾਂ ਉਸੇ ਨਾਮ ਵਾਲੇ ਸਹਾਇਕ ਸਿੰਘ ਸਾਹਿਬ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਹ ਤਾਂ ਗੁਰੂ ਅਰਜਨ ਦੇਵ ਜੀ ਵੱਲੋ ਚਲਾਈ ਹੋਈ ਮਰਯਾਦਾ ਦੇ ਅਨੂਸਾਰ ਹੀ ਮਾਘ-ਫੱਗਣ ਵਿੱਚ ਬਸੰਤ ਰਾਗ ਦਾ ਗਾਇਨ ਕੀਤਾ ਜਾਂਦਾ ਹੈ। ਉਨ੍ਹਾਂ ਸੀਨਾ-ਬਸੀਨਾ ਚਲੀ ਆ ਰਹੀ ਮਰਯਾਦਾ ਦਾ ਹਵਾਲਾ ਦੇ ਕੇ, ਰਾਗ ਆਰੰਭ ਕਰਨ ਵੇਲੇ ਕੀਤੀ ਜਾਣ ਵਾਲੀ ਅਰਦਾਸ ਦੀਆਂ ਪੰਗਤੀਆਂ ਦਾ ਉਚਾਨ ਵੀ ਕੀਤਾ। ਜਦੋਂ ਇਹ ਸਵਾਲ ਕੀਤਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਮੁਤਾਬਕ ਤਾਂ ਬਸੰਤ ਦੀ ਰੁੱਤ, ਚੇਤ-ਵੈਸਾਖ ਵਿੱਚ ਆਉਦੀਂ ਹੈ ਤਾਂ ਹਿਮਕਰ ਰੁੱਤ ਭਾਵ ਮਾਘ-ਫੱਗਣ ਵਿੱਚ ਬਸੰਤ ਰਾਗ ਦੇ ਗਾਉਣ ਦੀ ਮਰਯਾਦਾ ਗੁਰੂ ਜੀ ਨੇ ਆਰੰਭ ਕੀਤੀ ਹੋਵੇਗੀ? ਇਹ ਗੱਲ ਮੰਨਣ `ਚ ਨਹੀਂ ਆਉਂਦੀ। ਤਾਂ ਜਵਾਬ ਮਿਲਿਆ ਕਿ ਰਾਗ ਬਾਰੇ ਮੈਨੂੰ ਜਿਆਦਾ ਜਾਣਕਾਰੀ ਨਹੀਂ ਹੈ ਤੁਸੀ ਕਿਸੇ ਰਾਗੀ ਜਥੇ ਨਾਲ ਸੰਪਰਕ ਕਰੋ।

ਉਪ੍ਰੋਕਤ ਚਰਚਾ ਤੋਂ ਇਹ ਸੱਚ ਸਾਹਮਣੇ ਆਉਂਦਾ ਹੈ ਕਿ ਰੁੱਤਾਂ ਦਾ ਸਬੰਧ ਧਰਤੀ ਦੁਆਲੇ ਚੰਦ ਦੀ ਚਾਲ ਨਾਲ ਨਹੀਂ ਸਗੋਂ ਸੂਰਜ ਦੁਆਲੇ ਧਰਤੀ ਦੀ ਚਾਲ ਨਾਲ ਹੈ। ਰੁੱਤਾਂ ਦਾ ਸਬੰਧ ਸੂਰਜ ਨਾਲ ਹੋਣ ਕਾਰਨ, ਸ਼੍ਰੋਮਣੀ ਕਮੇਟੀ ਵੱਲੋਂ ਮਾਘ ਸੁਦੀ ਪੰਚਮੀ ਨੂੰ, ਕਲਪਿਤ ਦੇਵੀ ਸਰਸਵਤੀ ਦੇ ਕਥਿਤ ਜਨਮ ਦਿਨ ਉੱਤੇ ਉਚੇਚੇ ਕੀਰਤਨ ਅਤੇ ਢਾਡੀ ਦਰਬਾਰ ਕਰਵਾਉਣ ਨੂੰ ਕਿਸੇ ਵੀ ਦਲੀਲ ਨਾਲ ਸਹੀ ਨਹੀਂ ਠਹਿਰਾਇਆ ਜਾ ਸਕਦਾ। ਸੀਨਾ-ਬਸੀਨਾ ਚਲੀ ਆ ਰਹੀ ਮਰਯਾਦਾ ਤੇ, ਗੁਰਬਾਣੀ ਦੀ ਪਰਖ ਕਸਵੱਟੀ ਲਾਉਣ ਦੀ ਸਖ਼ਤ ਲੋੜ ਹੈ। ਬਾਣੀ ਦੀ ਪਾਵਨ ਪੰਗਤੀ “ਸੂਰਜੁ ਏਕੋ ਰੁਤਿ ਅਨੇਕ ਨਾਨਕ ਕਰਤੇ ਕੇ ਕੇਤੇ ਵੇਸ” ਤੋਂ ਵੀ ਸਾਨੂੰ ਇਹ ਹੀ ਸੇਧ ਮਿਲਦੀ ਹੈ ਕਿ ਵੱਖ-ਵੱਖ ਰੁੱਤਾਂ ਦਾ ਸਬੰਧ ਸੂਰਜ ਨਾਲ ਹੈ ਨਾ ਕਿ ਚੰਦ ਨਾਲ। ਕਾਸ਼! ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਕਰਤੇ ਦੇ ਇਸ ਨਿਯਮ ਨੂੰ ਸਮਝ ਸਕਦੀ।

08/03/2017
 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2017, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2017, 5abi.com