ਵਿਗਿਆਨ ਪ੍ਰਸਾਰ

ਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (09/04/2018)

 
sunnat
 

 ਲਗਭਗ 200 ਮਿਲੀਅਨ ਬੱਚੀਆਂ ਤੇ ਔਰਤਾਂ ਅੱਜ ਦੇ ਦਿਨ ਗੁਪਤ ਅੰਗ ਵੱਢੇ ਜਾਣ ਦੀਆਂ ਸ਼ਿਕਾਰ ਹੋ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਯੂਨਾਈਟਿਡ ਨੇਸ਼ਨਜ਼ ਪਾਪੂਲੇਸ਼ਨ ਫੰਡ  ਵਾਲੇ ਇਸ ਨੂੰ ਔਰਤ ਜ਼ਾਤ ਪ੍ਰਤੀ ਸਭ ਤੋਂ ਵਧ ਘਿਣਾਉਣਾ ਜੁਰਮ ਮੰਨ ਚੁੱਕੇ ਹਨ। ਯੂਨੀਸੇਫ ਅਤੇ ਵਰਲਡ ਹੈਲਥ ਆਰਗੇਨਾਈਜੇਸ਼ਨ ਵੱਲੋਂ ਜਗ ਜ਼ਾਹਿਰ ਕੀਤੇ ਗਏ ਇਹ ਅੰਕੜੇ ਅੱਖਾਂ ਖੋਲ੍ਹਣ ਵਾਲੇ ਹਨ।

ਅੱਜ ਦੇ ਦਿਨ ਵੀ 30 ਮੁਲਕ ਇਹ ਪ੍ਰਥਾ ਜਾਰੀ ਰਖ ਰਹੇ ਹਨ ਜਿੱਥੇ ਬੱਚੀਆਂ ਦੇ ਗੁਪਤ ਅੰਗ ਵੱਢ ਟੁੱਕ ਦਿੱਤੇ ਜਾਂਦੇ ਹਨ ਜਾਂ ਟਾਂਕੇ ਲਾ ਕੇ ਸੀਅ ਦਿੱਤੇ ਜਾਂਦੇ ਹਨ। ਇਨ੍ਹਾਂ ਵਿੱਚੋਂ 27 ਅਫ਼ਰੀਕਨ ਮੁਲਕਾਂ, ਇੰਡੋਨੇਸ਼ੀਆ, ਇਰਾਕ, ਯੇਮੇਨ ਆਦਿ ਸਮੇਤ ਸਾਰਿਆਂ ਵਿਚ ਨਵਜੰਮੀਆਂ ਬੱਚੀਆਂ ਤੋਂ ਲੈ ਕੇ 50 ਸਾਲ ਤਕ ਦੀਆਂ ਔਰਤਾਂ ਇਹ ਸੰਤਾਪ ਭੁਗਤ ਰਹੀਆਂ ਹਨ।

ਬਲੇਡ ਨਾਲ ਗੁਪਤ ਅੰਗ ਵੱਢੇ ਜਾਣ ਦੀ ਇਸ ਪ੍ਰਥਾ ਦੀਆਂ ਸ਼ਿਕਾਰ ਜ਼ਿਆਦਾਤਰ ਪੰਜ ਸਾਲ ਤੋਂ ਛੋਟੀਆਂ ਬੱਚੀਆਂ ਹੁੰਦੀਆਂ ਹਨ।

ਇਸ ਦੇ ਮਕਸਦ ਹਨ :

  1. ਔਰਤ ਨੂੰ ਹੇਠਲੇ ਪੱਧਰ ਦਾ ਦਰਜਾ ਦੇਣਾ,
  2.  ਔਰਤ ਦੀਆਂ ਤਾਂਘਾਂ ਖ਼ਤਮ ਕਰਨੀਆਂ,
  3.  ਵਿਆਹ ਹੋਣ ਵੇਲੇ ਤਕ ਕੁਆਰਾਪਨ ਸਾਂਭਿਆ ਰਹਿਣਾ।

 ਇਹ ਕੰਮ ਕਰਵਾਇਆ ਵੀ ਔਰਤਾਂ ਕੋਲੋਂ ਹੀ ਜਾਂਦਾ ਹੈ। ਉਨ੍ਹਾਂ ਦੇ ਮਨਾਂ ਵਿਚ ਇਹ ਬਿਠਾ ਦਿੱਤਾ ਗਿਆ ਹੈ ਕਿ ਸੁੰਨਤ ਕਰਨ ਨਾਲ ਉਹ ਆਪਣੀਆਂ ਧੀਆਂ ਨੂੰ ਪਵਿੱਤਰ ਬਣਾ ਰਹੀਆਂ ਹਨ ਤੇ ਇੰਜ ਕਰਨ ਨਾਲ ਉਨ੍ਹਾਂ ਨੂੰ ਆਪਣੇ ਪਤੀ ਰੂਪੀ ਰਬ ਵੱਲੋਂ ਸਨਮਾਨ ਮਿਲੇਗਾ ਤੇ ਸਮਾਜ ਵਿਚ ਵੀ ਆਦਰ ਮਾਣ ਬਣਿਆ ਰਹੇਗਾ।
ਖ਼ਤਰੇ :
ਕੱਟ ਵੱਢ ਕਰਨ ਵਾਲੀਆਂ ਔਰਤਾਂ ਜ਼ਿਆਦਾਤਰ ਅਨਪੜ੍ਹ ਤੇ ਨਾ-ਤਜਰਬੇਕਾਰ ਹੁੰਦੀਆਂ ਹਨ। ਇਸੇ ਲਈ ਕਈ ਵਾਰ :

  • ਮੌਤ ਹੋ ਸਕਦੀ ਹੈ।
  •  ਕੀਟਾਣੂਆਂ ਦਾ ਹਮਲਾ ਹੋ ਸਕਦਾ ਹੈ।
  •  ਪਿਸ਼ਾਬ ਦੀ ਨਾਲੀ ਵੱਢੀ ਜਾ ਸਕਦੀ ਹੈ।
  •  ਮਾਹਵਾਰੀ ਵਿਚ ਦਿੱਕਤ ਆ ਸਕਦੀ ਹੈ।
  •  ਬੱਚਾ ਜੰਮਣ ਵੇਲੇ ਔਖਿਆਈ ਆ ਸਕਦੀ ਹੈ।
  •  ਸਰੀਰਕ ਸੰਬੰਧ ਬਣਾਉਣ ਵਿਚ ਦਿੱਕਤ ਹੋ ਸਕਦੀ ਹੈ।
  •  ਇਸ ਤਕਨੀਕ ਨਾਲ ਅਜੇ ਤੱਕ ਸਿਰਫ਼ ਨੁਕਸਾਨ ਹੀ ਹੋਏ ਹਨ। ਕਦੇ ਕੋਈ ਫ਼ਾਇਦਾ ਹੋਇਆ ਨਹੀਂ ਵੇਖਿਆ ਗਿਆ।

ਸੰਨ 1970 ਵਿਚ ਇਸ ਪ੍ਰਥਾ ਨੂੰ ਬਹੁਤ ਭਾਰੀ ਜੁਰਮ ਮੰਨਦੇ ਹੋਏ ਇਸ ਨੂੰ ਰੋਕਣ ਲਈ ਅੰਤਰਰਾਸ਼ਟਰੀ ਕਾਨੂੰਨ ਬਣਾਏ ਗਏ, ਪਰ ਜ਼ਿਆਦਾ ਸਫ਼ਲ ਨਹੀਂ ਹੋਏ ਕਿਉਂਕਿ ਔਰਤਾਂ ਦੇ ਮਨਾਂ ਵਿਚ ਡੂੰਘਾ ਉਕਰਿਆ ਪਿਆ ਸੀ ਕਿ ਜੇ ਸਮਾਜ ਵਿਚ ਇੱਜ਼ਤ ਪਾਉਣੀ ਹੈ ਤਾਂ ਧੀਆਂ ਦੀ ਸੁੰਨਤ ਹਰ ਹਾਲ ਕਰਨੀ ਹੈ। ਪੁਰਸ਼ਾਂ ਨੇ ਵੀ ਕੁਆਰਪੁਣੇ ਨੂੰ ਤਰਜੀਹ ਦਿੰਦੇ ਹੋਏ ਸਿਰਫ਼ ਉਨ੍ਹਾਂ ਕੁੜੀਆਂ ਨਾਲ ਵਿਆਹ ਕਰਵਾਉਣ ਦੀ ਹਾਮੀ ਭਰੀ ਜਿਨ੍ਹਾਂ ਦੀ ਸੁੰਨਤ ਹੋ ਚੁੱਕੀ ਹੋਵੇ।

ਸੰਨ 2010 ਵਿਚ ਯੂਨਾਈਟਿਡ ਨੇਸ਼ਨਜ਼  ਨੇ ਇਸ ਪ੍ਰਥਾ ਨੂੰ ਹਰ ਹਾਲ ਰੋਕਣ ਲਈ ਸਿਹਤ ਕਰਮਚਾਰੀਆਂ ਨੂੰ ਤਾਕੀਦ ਕੀਤੀ।

ਇਤਿਹਾਸ :
ਲਗਭਗ 800 ਤੋਂ 350 ਸਾਲ ਈਸਾ ਤੋਂ ਪਹਿਲਾਂ ਕੁਆਰਪੁਣੇ ਤੇ ਔਰਤ ਦੇ ਸੁੰਨਤ ਬਾਰੇ ਜ਼ਿਕਰ ਕੀਤਾ ਲੱਭਿਆ ਹੈ। ਬਰਿਟਿਸ਼ ਮਿਊਜ਼ੀਅਮ  ਵਿਚ ਇਕ ਈਜਿਪਟ ਦੀ ਬੱਚੀ ਦੀ ਸੁੰਨਤ ਬਾਰੇ ਲਿਖਿਆ ਹੋਇਆ ਖ਼ਤ ਪਿਆ ਹੈ-‘‘ਜੇ ਵਿਆਹ ਤੋਂ ਪਹਿਲਾਂ ਸੁੰਨਤ ਨਾ ਹੋਈ ਤਾਂ ਸਾਰੇ ਪੈਸੇ ਵਾਪਸ ਮੋੜਨੇ ਪੈਣਗੇ।’’

ਅੱਜ ਦੇ ਦਿਨ ਵੀ ਇੰਗਲੈਂਡ ਤੇ ਵੇਲਜ਼ ਵਿਚ ਰਹਿ ਰਹੀਆਂ 1 ਲੱਖ 35 ਹਜ਼ਾਰ ਔਰਤਾਂ ਤੇ ਬੱਚੀਆਂ ਜੋ ਹੋਰਨਾਂ ਮੁਲਕਾਂ ਵਿੱਚੋਂ ਇੱਥੇ ਆ ਕੇ ਵੱਸੀਆਂ ਹੋਈਆਂ ਹਨ, ਸੁੰਨਤ ਦਾ ਸ਼ਿਕਾਰ ਹੋ ਚੁੱਕੀਆਂ ਹਨ।

ਮਿਲੇ ਅੰਕੜਿਆਂ ਅਨੁਸਾਰ ਢਾਈ ਲੱਖ ਬੱਚੀਆਂ ਸੁੰਨਤ ਕਰਵਾਉਂਦਿਆਂ ਜ਼ਿਆਦਾ ਲਹੂ ਵਹਿ ਜਾਣ ਕਾਰਨ ਮੌਤ ਦੇ ਮੂੰਹ ਜਾ ਪਈਆਂ। ਕੁੱਝ ਟੈਟਨਸ, ਲਹੂ ਤੇ ਪਿਸ਼ਾਬ ਵਿਚਲੇ ਕੀਟਾਣੂਆਂ ਦੇ ਹਮਲੇ ਸਦਕਾ ਕੂਚ ਕਰ ਗਈਆਂ। ਕੁੱਝ ਜਣੇਪੇ ਵੇਲੇ ਮਰ ਖੱਪ ਗਈਆਂ। ਕੁੱਝ ਏਡਜ਼ ਦਾ ਸ਼ਿਕਾਰ ਹੋ ਗਈਆਂ। ਕੁੱਝ ਪੀੜ ਨਾ ਸਹਿੰਦੀਆਂ ਆਪ ਮੌਤ ਸਹੇੜ ਗਈਆਂ ਤੇ ਕੁੱਝ ਮਾਨਸਿਕ ਰੋਗੀ ਹੋ ਗਈਆਂ।

ਬਹੁਤ ਵੱਡੀ ਗਿਣਤੀ ਵਿਚ ਔਰਤਾਂ ਦੇ ਨਾਰਮਲ ਬੱਚਾ ਪੈਦਾ ਨਾ ਹੋ ਸਕਣ ਕਾਰਨ ਵੱਡਾ ਅਪਰੇਸ਼ਨ ਕਰਨਾ ਪਿਆ ਤੇ ਬਹੁਤ ਸਾਰੀਆਂ ਬੱਚੇਦਾਨੀ ਦੇ ਫਟਣ ਕਾਰਨ ਵੀ ਮਰ ਗਈਆਂ। ਅੱਜ ਦੇ ਦਿਨ ਵੀ ਇਹ ਗਿਣਤੀ ਲਗਭਗ 550 ਮਾਵਾਂ ਦੀਆਂ ਮੌਤਾਂ ਪ੍ਰਤੀ 1 ਲੱਖ ਜੰਮੇ ਬੱਚਿਆਂ ਪਿੱਛੇ ਪਹੁੰਚ ਚੁੱਕੀ ਹੈ।

43 ਫੀਸਦੀ ਔਰਤਾਂ ਬੱਚੇ ਜੰਮਣ ਬਾਅਦ ਅਤਿ ਦੀ ਪੀੜ ਨੂੰ ਨਾ ਸਹਾਰਦਿਆਂ ਤੇ ਬੱਚਾ ਜੰਮਣ ਬਾਅਦ ਦੀਆਂ ਪਿਸ਼ਾਬ ਦੇ ਰਾਹ ਦੀਆਂ ਤਕਲੀਫ਼ਾਂ ਨਾ ਝੱਲਦਿਆਂ ਦਿਮਾਗ਼ੀ ਰੋਗੀ ਹੋਈਆਂ ਲੱਭੀਆਂ।

ਮੌਜੂਦਾ ਹਾਲ :
ਸੰਨ 2016 ਵਿਚ ਯੂਨਾਈਟਿਡ ਨੇਸ਼ਨਜ਼ ਨੇ ਪੂਰੀ ਦੁਨੀਆਂ ਵਿਚ ਹੋਕਾ ਦਿੱਤਾ ਕਿ ਈਸਾਈ ਤੇ ਇਸਲਾਮ ਧਰਮ ਤੋਂ ਸ਼ੁਰੂ ਹੋਈ ਇਹ ਪ੍ਰਥਾ ਔਰਤ ਜ਼ਾਤ ਲਈ ਜ਼ੁਲਮ ਦੀ ਅਤਿ ਹੈ ਤੇ ਅੱਜ ਦੇ ਯੁਗ ਵਿਚ ਇਸ ਨੂੰ ਖ਼ਤਮ ਕਰਨ ਦੀ ਅਤੇ ਪੂਰੀ ਦੁਨੀਆ ਨੂੰ ਜਾਗਰੂਕ ਕਰਨ ਦੀ ਲੋੜ ਹੈ।

ਇਸ ਵਾਸਤੇ ਹਰ ਸਾਲ 6 ਫਰਵਰੀ ਨੂੰ ‘ਅੰਤਰਰਾਸ਼ਟਰੀ ਔਰਤਾਂ ਦੀ ਸੁੰਨਤ ਰੋਕਣ ਦਾ ਦਿਨ’ ਮਨਾਉਣ ਲਈ ਪੱਕਾ ਕਰ ਦਿੱਤਾ ਗਿਆ ਹੈ।

ਅੱਜ ਦੇ ਦਿਨ ਵੀ 30 ਮੁਲਕਾਂ ਵਿਚ ਇਹ ਪ੍ਰਥਾ ਜਾਰੀ ਹੈ ਜਦਕਿ ਕਿਸੇ ਵੀ ਧਾਰਮਿਕ ਗ੍ਰੰਥ ਵਿਚ ਇਸ ਨੂੰ ਪ੍ਰੋਤਸਾਹਿਤ ਨਹੀਂ ਕੀਤਾ ਗਿਆ। ਸਿਰਫ਼ ਤੇ ਸਿਰਫ਼ ਨਿਘਰੀ ਸੋਚ ਵਾਲੇ ਗਿਣੇ ਚੁਣੇ ਮਰਦਾਂ ਵਲੋਂ ਸ਼ੁਰੂ ਕੀਤੀ ਇਹ ਪ੍ਰਥਾ ਦੀ ਸਖ਼ਤ ਨਿਖੇਧੀ ਦੀ ਲੋੜ ਹੈ। ਇਸੇ ਲਈ ਅੰਤਰ ਰਾਸ਼ਟਰੀ ਪੱਧਰ ਉੱਤੇ ਇਸ ਪ੍ਰਥਾ ਨੂੰ ਜਾਰੀ ਰੱਖਣ ਤੇ ਅਜਿਹਾ ਕਰਨ ਵਾਲੇ ਨੂੰ 6 ਮਹੀਨੇ ਤੋਂ ਲੈ ਕੇ ਉਮਰ ਕੈਦ ਤਕ ਦੀ ਸਜ਼ਾ ਦਿੱਤੀ ਜਾ ਰਹੀ ਹੈ।

ਸਮਾਂ ਹੈ ਜ਼ੋਰਦਾਰ ਆਵਾਜ਼ ਚੁੱਕਣ ਦਾ, ਤਾਂ ਜੋ ਉਨ੍ਹਾਂ ਮੁਲਕਾਂ ਦੀਆਂ ਨਾਬਾਲਗ ਬੱਚੀਆਂ ਨੂੰ ਬਚਾਇਆ ਜਾ ਸਕੇ ਜਿੱਥੇ ਅਜੇ ਵੀ ਇਹ ਪ੍ਰਥਾ ਜਾਰੀ ਹੈ। ਯੂਨਾਈਟਿਡ ਨੇਸ਼ਨਜ਼ ਜੈਨਰਲ ਅਸੈਂਬਲੀ ਵਿਚ, 2016 ਵਿਚ, ‘‘ਦ ਗਰਲ ਚਾਈਲਡ ਰੈਜ਼ੋਲੂਸ਼ਨ’’ ਤਹਿਤ ਇਸ ਪ੍ਰਥਾ ਨੂੰ ਅਤਿ ਘਿਨਾਉਣਾ ਜ਼ੁਲਮ ਤੇ ਮਨੁੱਖੀ ਅਧਿਕਾਰਾਂ ਦਾ ਘਾਣ ਮੰਨ ਲਿਆ ਗਿਆ ਹੈ ਤੇ ਹਰ ਮੁਲਕ ਵਿਚ ਇਸ ਬਾਰੇ ਵੱਡੀ ਪੱਧਰ ਉੱਤੇ ਜਾਣਕਾਰੀ ਦੇ ਕੇ ਜਾਗ੍ਰਿਤ ਕਰਨ ਲਈ ਵੀ ਕਿਹਾ ਗਿਆ ਹੈ ਤਾਂ ਜੋ ਸਾਰੇ ਰਲ ਮਿਲ ਕੇ ਦੁਨੀਆ ਵਿੱਚੋਂ ਇਹ ਘਿਣਾਉਣਾ ਜੁਰਮ ਖਤਮ ਕਰ ਸਕਣ!

ਅੱਗੇ ਤੋਂ ਚੇਤੇ ਰੱਖਿਓ! ਚੌਦਾਂ ਫਰਵਰੀ ਨੂੰ ਵੈਲੇਨਟਾਈਨ ਡੇਅ ਮਨਾਉਣ ਤੋਂ ਹਫ਼ਤਾ ਪਹਿਲਾਂ ਆਪਣੀਆਂ ਪਿਆਰੀਆਂ ਦੁਲਾਰੀਆਂ ਦੇ ਹੱਕਾਂ ਲਈ ਆਵਾਜ਼ ਚੁੱਕਣੀ ਨਾ ਭੁੱਲਿਓ। (09/04/2018)

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਿਰ,
28, ਪ੍ਰੀਤ ਨਗਰ, ਲੋਅਰ ਮਾਲ,
ਪਟਿਆਲਾ। ਫੋਨ ਨੰ: 0175-2216783 

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


  sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com