|
|
ਵਿਗਿਆਨ
ਪ੍ਰਸਾਰ |
‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(09/10/2018) |
|
|
|
|
|
ਜਦੋਂ ਅਸੀਂ ਕਿਸੇ ਮਨਮੋਹਕ ਕੁਦਰਤੀ ਦ੍ਰਿਸ਼ ਨੂੰ ਵੇਖਦੇ ਹਾਂ ਤਾਂ ਅਵਾਕ ਹੋ ਕੇ
ਉਸੇ ਵਿਚ ਖੁੱਭ ਕੇ ਰਹਿ ਜਾਂਦੇ ਹਾਂ। ਉਸ ਦੀ ਤਾਰੀਫ਼ ਕਰਦਿਆਂ ਅਸੀਂ ਥੱਕਦੇ ਨਹੀਂ।
ਅਜਿਹੇ ਕਈ ਦ੍ਰਿਸ਼ ਅਸੀਂ ਤਸਵੀਰਾਂ ਖਿੱਚ ਕੇ ਸਾਂਭ ਕੇ ਰੱਖਦੇ ਹਾਂ ਤੇ ਹੋਰਨਾਂ ਨੂੰ
ਵਿਖਾ ਕੇ ਉੱਥੇ ਜਾਣ ਲਈ ਪ੍ਰੇਰਦੇ ਹਾਂ। ਕਈ ਦ੍ਰਿਸ਼ ਤਾਂ ਸਾਡੇ ਲਈ ਉਮਰ ਭਰ ਦੀ ਯਾਦ
ਬਣ ਜਾਂਦੇ ਹਨ।
ਇਨ੍ਹਾਂ ਕੁਦਰਤੀ ਦ੍ਰਿਸ਼ਾਂ ਵਿਚ ਅਸੀਂ ਆਪਣੀ ਮਰਜ਼ੀ ਨਾਲ
ਤਬਦੀਲੀ ਨਹੀਂ ਕਰ ਸਕਦੇ, ਯਾਨੀ ਨਾ ਬੱਦਲਾਂ ਦੀ ਸ਼ਕਲ ਬਦਲ ਸਕਦੇ ਹੁੰਦੇ ਹਾਂ, ਨਾ ਹੀ
ਡੁੱਬਦੇ ਸੂਰਜ ਦਾ ਸਮੁੰਦਰ ਵਿਚ ਪੈਂਦਾ ਅਕਸ ਤੇ ਨਾ ਹੀ ਬਰਫ਼ ਨਾਲ ਕੱਜੇ ਪਹਾੜ ਜਾਂ
ਡਿੱਗਦੇ ਝਰਨੇ ਦੀਆਂ ਉੱਡਦੀਆਂ ਛਿੱਟਾਂ! ਅਜਿਹਾ ਦ੍ਰਿਸ਼ ਜਿਉਂ ਦਾ ਤਿਉਂ ਤਸਵੀਰਾਂ
ਵਿਚ ਜਾਂ ਅੱਖਾਂ ਵਿਚ ਵਸਾ ਲੈਂਦੇ ਹਾਂ।
ਸੋਚ ਕੇ ਵੇਖੀਏ ਕਿ ਕੀ ਅਸੀਂ ਕਦੇ
ਕਹਿੰਦੇ ਹਾਂ-ਜੇ ਦਰਖਤ ਪਹਾੜ ਦੇ ਪਰਲੇ ਕੋਨੇ ਉੱਤੇ ਹੁੰਦਾ ਤਾਂ ਹੀ ਨਜ਼ਾਰਾ ਸੋਹਣਾ
ਹੁੰਦਾ। ਜੇ ਕਿਤੇ ਡੁੱਬਦੇ ਸੂਰਜ ਦਾ ਪਰਛਾਵਾਂ ਸਮੁੰਦਰ ਦੇ ਪਰਲੇ ਕੋਨੇ ਉੱਤੇ ਪੈਂਦਾ
ਤਾਂ ਹੀ ਮੈਂ ਤਸਵੀਰ ਖਿੱਚਦਾ! ਇਹ ਦ੍ਰਿਸ਼ ਬਿਨਾਂ ਤਬਦੀਲੀ ਸਦਕਾ ਹੀ ਮਨਮੋਹਕ ਲੱਗਦੇ
ਹਨ। ਜਿਉਂ ਹੀ ਅਸੀਂ ਆਪ ਕਿਸੇ ਥਾਂ ਜਾਂ ਮਨੁੱਖ ਵਿਚ ਤਬਦੀਲੀ ਭਾਲਦੇ ਹਾਂ ਤਾਂ ਸਾਡੇ
ਮਨ ਅੰਦਰਲੀ ਅਤ੍ਰਿਪਤ ਉਮੰਗ ਸਾਹਮਣੇ ਆ ਖੜੀ ਹੁੰਦੀ ਹੈ। ਇਹੀ ਸਾਰੇ ਪੁਆੜੇ ਦੀ ਜੜ੍ਹ
ਹੁੰਦੀ ਹੈ।
ਜ਼ਿੰਦਗੀ ਵਿਚਲੀਆਂ ਅਤ੍ਰਿਪਤ ਉਮੰਗਾਂ ਹੀ ਸਾਨੂੰ ਸੰਤੁਸ਼ਟ ਨਹੀਂ
ਹੋਣ ਦਿੰਦੀਆਂ। ‘ਜੇ’ ਮੇਰੇ ਕੋਲ ਵੱਡੀ ਕਾਰ ਹੁੰਦੀ, ‘ਜੇ’ ਮੇਰੀ ਵਹੁਟੀ ਉਸ ਵਰਗੀ
ਸੋਹਣੀ ਹੁੰਦੀ, ‘ਜੇ’ ਮੇਰਾ ਬੱਚਾ ਵੀ ਡਾਕਟਰ ਬਣ ਜਾਂਦਾ, ‘ਜੇ’ ਮੇਰੀ ਨੌਕਰੀ
ਅਮਰੀਕਾ ਵਿਚ ਹੁੰਦੀ, ‘ਜੇ’ ਮੈਂ ਪ੍ਰਧਾਨ ਮੰਤਰੀ ਹੁੰਦਾ, ਮੇਰੇ ਨਾਲ ਹੀ ਸਭ ਕੁੱਝ
ਮਾੜਾ ‘ਕਿਉਂ’ ਹੁੰਦਾ ਹੈ, ਆਦਿ ਸਾਨੂੰ ਆਪਣੇ ਅੱਜ ਤੋਂ ਖੁਸ਼ੀ ਮਹਿਸੂਸ ਕਰਨ ਜੋਗਾ
ਛੱਡਦੇ ਹੀ ਨਹੀਂ। ਜੋ ਕੁੱਝ ਹਾਸਲ ਹੈ, ਉਹ ਇੱਕ ਪਾਸੇ ਛੱਡ ਕੇ, ਪੂਰਾ ਜ਼ੋਰ ਤਬਦੀਲੀ
ਉੱਤੇ ਲਾਉਣ ਸਦਕਾ ਅਸੀਂ ਪਤੀ-ਪਤਨੀ ਜਾਂ ਹੋਰ ਘਰੇਲੂ ਰਿਸ਼ਤਿਆਂ ਵਿਚ ਤਰੇੜ ਪਾ ਲੈਂਦੇ
ਹਾਂ।
ਇਕ ਸਾਈਕਲ ਵਾਲਾ ਸਕੂਟਰ ਲੈਣ ਦਾ ਸੁਫ਼ਨਾ ਵੇਖਦਾ ਹੈ ਤੇ ਸਕੂਟਰ ਵਾਲਾ
ਕਾਰ, ਕਾਰ ਵਾਲਾ ਜਹਾਜ਼ ਤੇ ਜਹਾਜ਼ ਵਾਲਾ ਚੰਨ ਉੱਤੇ ਪਹੁੰਚਣ ਨੂੰ ਜ਼ੋਰ ਲਾਉਂਦਾ ਹੀ
ਪੂਰੀ ਜ਼ਿੰਦਗੀ ਖ਼ਤਮ ਕਰ ਲੈਂਦਾ ਹੈ। ਜੋ ਅੱਜ ਹੈ ਤੇ ਜੋ ਚੰਗੀਆਂ ਗੱਲਾਂ ਅੱਜ ਮਾਣ
ਰਹੇ ਹਾਂ ਉਹ ਸਾਡੀ ‘ਜੇ’ ਤੇ ‘ਕਿਉਂ’ ਵਿਚ ਰੁਲ ਜਾਂਦੀਆਂ ਹਨ ਤੇ ਅਸੀਂ ਉਸ ਖ਼ੁਸ਼ੀ
ਤੋਂ ਵਾਂਝੇ ਰਹਿ ਜਾਂਦੇ ਹਾਂ। ਇਹੀ ਕਾਰਨ ਹੈ ਕਿ ਜਿੰਨੇ ਵੀ ਕੈਂਸਰ ਨਾਲ ਜੂਝ ਰਹੇ
ਬੰਦੇ ਆਖ਼ਰੀ ਘੜੀਆਂ ਗਿਣ ਰਹੇ ਹੋਣ, ਉਹ ਸਾਰੇ ਇੱਕੋ ਹੀ ਸ਼ਿਕਾਇਤ ਕਰਦੇ ਵੇਖੇ ਗਏ
ਹਨ-‘ਜ਼ਿੰਦਗੀ ਮਾਨਣ ਦਾ ਵਕਤ ਹੀ ਨਹੀਂ ਮਿਲਿਆ। ਪਤਾ ਹੀ ਨਹੀਂ ਲੱਗਿਆ ਕਦੋਂ ਕੰਮਾਂ
ਕਾਰਾਂ ਵਿਚ ਲੰਘ ਗਈ।’
ਬਿਲਕੁਲ ਇੰਜ ਹੀ, ਜਿਸ ਦੀ ਨਜ਼ਰ ਅਚਾਨਕ ਚਲੀ ਜਾਏ,
ਉਦੋਂ ਹੀ ਉਸ ਨੂੰ ਕਹਿੰਦੇ ਸੁਣਦੇ ਹਾਂ-‘ਹਾਏ, ਹੁਣ ਪਤਾ ਲੱਗਿਆ, ਅੱਖਾਂ ਕੀ ਨੇਅਮਤ
ਨੇ!’’ ਜਦੋਂ ਸੁਜਾਖਾ ਸੀ, ਉਦੋਂ ਅੱਖਾਂ ਦੀ ਅਹਿਮੀਅਤ ਸਮਝੀ ਹੀ ਨਹੀਂ। ਬਿਲਕੁਲ ਏਸੇ
ਤਰ੍ਹਾਂ ਤੁਰਦੇ ਫਿਰਦੇ ਇਹਸਾਸ ਹੀ ਨਹੀਂ ਹੁੰਦਾ ਕਿ ਕਰੋੜਾਂ ਬੰਦੇ ਤੁਰ ਫਿਰ ਨਹੀਂ
ਸਕਦੇ, ਅਨੇਕ ਮੰਜਿਆਂ ਉੱਤੇ ਅਪਾਹਜ ਬਣ ਕੇ ਅੱਡੀਆਂ ਰਗੜ ਰਹੇ ਹਨ, ਉਨ੍ਹਾਂ ਬਾਰੇ
ਖ਼ਿਆਲ ਕਰ ਕੇ ਸ਼ੁਕਰਾਨਾ ਕਰਦਿਆਂ ਆਨੰਦਿਤ ਮਹਿਸੂਸ ਕਰਨ ਦੀ ਥਾਂ ਬੇਲੋੜੀਆਂ ਮੰਗਾਂ
ਨੂੰ ਪੂਰੀਆਂ ਕਰਨ ਦੇ ਚੱਕਰ ਵਿਚ ਤਣਾਓ ਸਹੇੜ ਕੇ ਜਾਨ ਗੁਆ ਬਹਿੰਦੇ ਹਾਂ ਜਾਂ ਸਰੀਰ
ਰੋਗਾਂ ਦੀ ਪੰਡ ਬਣ ਕੇ ਰਹਿ ਜਾਂਦਾ ਹੈ।
ਸੰਤੁਸ਼ਟੀ ਸਿਰਫ਼ ਤਾਂ ਆਉਂਦੀ ਹੈ
ਜਦੋਂ ਅਸੀਂ ਆਪਣੇ ਹਾਲਾਤ ਨੂੰ ਜਿਉਂ ਦਾ ਤਿਉਂ ਮੰਨ ਕੇ ਉਸ ਵਿੱਚੋਂ ਖ਼ੁਸ਼ੀ ਦਾ ਇਹਸਾਸ
ਭਾਲੀਏ। ਉਸ ਵਿਚ ਹੋਰ ਤਬਦੀਲੀ ਲੱਭਦੇ ਲੱਭਦੇ ਜ਼ਿੰਦਗੀ ਦਾ ਅਨਮੋਲ ਸਮਾਂ ਅਜਾਈਂ ਗੁਆ
ਲੈਂਦੇ ਹਾਂ।
ਮਿਸਾਲ ਦੇ ਕੇ ਗੱਲ ਕਰਨੀ ਚਾਹਾਂਗੀ। ਸਵੇਰੇ ਉੱਠਦੇ ਸਾਰ ਇਕ
ਬੰਦਾ ਝੁੰਝਲਾਹਟ ਨਾਲ ਚੀਕਦਾ ਹੈ-‘‘ਅੱਜ ਫੇਰ ਰੌਲਾ ਰੱਪਾ ਪਾ ਕੇ ਜਗਾ ’ਤਾ। ਇਨ੍ਹਾਂ
ਨਿਆਣਿਆਂ ਨੇ ਜੀਣਾ ਹਰਾਮ ਕੀਤਾ ਹੋਇਆ ਹੈ। ਅੱਗੋਂ ਸਾਰਾ ਦਿਨ ਬੌਸ ਦੀ ਚੱਕ ਚੱਕ!
ਜ਼ਿੰਦਗੀ ਨਰਕ ਬਣੀ ਪਈ ਹੈ!’’
ਹੁਣ ਦੂਜਾ ਪਾਸਾ ਵੇਖੀਏ!
- ਸਵੇਰੇ ਉੱਠਣ ਦਾ ਮਤਲਬ ਹੈ ਕਿ ਅਸੀਂ ਉਨ੍ਹਾਂ ਲੱਖ ਲੋਕਾਂ ਵਿੱਚੋਂ ਨਹੀਂ
ਹਾਂ ਜਿਨ੍ਹਾਂ ਨੇ ਅੱਜ ਦੀ ਸਵੇਰ ਨਹੀਂ ਵੇਖਣੀ ਤੇ ਮੌਤ ਦੇ ਮੂੰਹ ਵਿਚ ਚਲੇ
ਜਾਣਾ ਹੈ!
- ਨਿਆਣਿਆਂ ਦੇ ਰੌਲੇ ਰੱਪੇ ਦਾ ਮਤਲਬ ਹੈ ਕਿ ਸਾਨੂੰ ਕੁਦਰਤ ਨੇ
ਪਿਆਰੇ ਬੱਚੇ ਦਿੱਤੇ ਹਨ ਤੇ ਅਸੀਂ ਉਨ੍ਹਾਂ ਲੱਖਾਂ ਲੋਕਾਂ ਤੋਂ ਕਿਤੇ ਚੰਗੇ ਹਾਂ
ਜਿਹੜੇ ਬੱਚਾ ਪੈਦਾ ਨਾ ਕਰ ਸਕਣ ਸਦਕਾ ਦੁਖੀ ਹਨ ਜਾਂ ਗੋਦ ਲੈਣ ਲਈ ਤਰਲੇ ਕਰਦੇ
ਫ਼ਿਰਦੇ ਹਨ। ਅਸੀਂ ਨਿਆਣਿਆਂ ਵੱਲੋਂ ਬਿਰਧ ਆਸ਼ਰਮ ਵਿਚ ਵੀ ਨਹੀਂ ਧੱਕੇ ਹੋਏ!
- ਅਸੀਂ ਆਪਣੀਆਂ ਅੱਖਾਂ ਨਾਲ ਵੇਖ ਸਕ ਰਹੇ ਹਾਂ, ਕੰਨਾਂ ਨਾਲ ਸੁਣ
ਰਹੇ ਹਾਂ, ਮੂੰਹ ਨਾਲ ਬੋਲ ਰਹੇ ਹਾਂ ਤੇ ਤੁਰ ਵੀ ਸਕਦੇ ਪਏ ਹਾਂ। ਯਾਨੀ ਲਕਵਾ
ਨਹੀਂ ਮਾਰਿਆ ਹੋਇਆ ਤੇ ਕਰੋੜਾਂ ਉਨ੍ਹਾਂ ਲੋਕਾਂ ਤੋਂ ਵੱਧ ਸੁਖੀ ਹਾਂ ਜੋ ਵੇਖ
ਸੁਣ ਜਾਂ ਬੋਲ ਨਹੀਂ ਸਕਦੇ ਜਾਂ ਤੁਰਨ ਫਿਰਨ ਤੋਂ ਅਸਮਰੱਥ ਹਨ।
- ਬੌਸ ਦੀ ਚੱਕ ਚੱਕ ਦਾ ਮਤਲਬ ਹੈ ਕਿ ਸਾਨੂੰ ਨੌਕਰੀ ਵੀ ਮਿਲੀ ਹੋਈ
ਹੈ ਤੇ ਅਸੀਂ ਕਰੋੜਾਂ ਤੋਂ ਚੰਗੇ ਹਾਂ ਜਿਹੜੇ ਬੇਰੁਜ਼ਗਾਰ ਹਨ ਜਾਂ ਭਾਰ ਢੋ ਕੇ
ਮਸਾਂ ਦੋ ਵੇਲੇ ਦੀ ਰੋਟੀ ਦਾ ਜੁਗਾੜ ਕਰ ਰਹੇ ਹਨ।
- ਘਰ ਅੰਦਰ ਜਾਗ ਖੁੱਲੀ ਹੈ ਤਾਂ ਮਤਲਬ ਹੈ ਸਿਰ ਉੱਤੇ ਛੱਤ ਵੀ ਹੈ ਜੋ
ਕਰੋੜਾਂ ਨੂੰ ਨਸੀਬ ਨਹੀਂ ਹੈ!
- ਕੀ ਇਹ ਸਭ ਕੁੱਝ ਹੁੰਦਿਆਂ ਹਾਲੇ ਵੀ ਨਿਰਾ ਅਫਸੋਸ ਹੀ ਕਰਨਾ ਹੈ?
ਇਸ ਦੀ ਬਜਾਏ ਜੇ ਇਹ ਸੋਚਿਆ ਜਾਏ-ਜਿਨ੍ਹਾਂ ਦੇ ਸਿਰਾਂ ਉੱਤੇ ਛੱਤ ਹੈ, ਚਲਾਉਣ
ਨੂੰ ਕਾਰ ਸਕੂਟਰ ਹੈ, ਤਿੰਨ ਵੇਲੇ ਦੀ ਰੋਟੀ ਮਿਲ ਰਹੀ ਹੈ, ਜੇਬ ਵਿਚ ਪੈਸੇ ਹਨ,
ਨੌਕਰੀ ਹੈ, ਬੈਂਕ ਬੈਲੈਂਸ ਹੈ, ਅੱਖਾਂ, ਕੰਨ, ਨੱਕ ਤੇ ਲੱਤਾਂ ਸਲਾਮਤ ਹਨ ਤੇ
ਜੇਲ੍ਹ ਅੰਦਰ ਬੰਦ ਵੀ ਨਹੀਂ ਹਾਂ, ਤਾਂ ਅਸੀਂ ਦੁਨੀਆਂ ਭਰ ਦੇ ਲੋਕਾਂ ਵਿੱਚੋਂ
ਚੋਟੀ ਦੇ 2 ਫੀਸਦੀ ਲੋਕਾਂ ਵਿਚ ਸ਼ਾਮਲ ਹਾਂ। ਕੀ ਇਹ ਸ਼ੁਕਰ ਤੇ ਖ਼ੁਸ਼ੀ ਮਨਾਉਣ
ਵਾਲੀ ਗ਼ੱਲ ਨਹੀਂ ਹੈ?
ਜੇ ਖਿੱਝ ਕੇ ਉੱਠਣ ਨਾਲੋਂ ਸਵੇਰੇ ਉੱਠ ਕੇ ਆਪਣੇ ਜ਼ਿੰਦਾ ਹੋਣ ਦਾ ਸ਼ੁਕਰ ਮਨਾ ਕੇ,
ਆਪਣੇ ਬੱਚਿਆਂ ਨਾਲ ਹੱਸ ਖੇਡ ਕੇ ਉਸ ਦਿਨ ਦਾ ਭਰਪੂਰ ਆਨੰਦ ਮਾਣੀਏ ਤਾਂ ਜ਼ਿੰਦਗੀ
ਬਹੁਤ ਖ਼ੂਬਸੂਰਤ ਜਾਪੇਗੀ। ਇਹ ਜਸ਼ਨ ਦਾ ਮਾਹੌਲ ਸਭ ਨੂੰ ਖ਼ੁਸ਼ੀ ਨਾਲ ਭਰ ਦੇਵੇਗਾ ਤੇ
ਚੁਫ਼ੇਰਾ ਚੰਗਾ ਜਾਪਣ ਲੱਗ ਪਵੇਗਾ।
ਯਾਨੀ, ਅਸੀਂ ਆਪਣੇ ਆਲੇ-ਦੁਆਲੇ ਨੂੰ ਵੀ
ਕੁਦਰਤੀ ਦ੍ਰਿਸ਼ ਮੰਨ ਕੇ ਤਬਦੀਲੀ ਮੰਗਣ ਦੀ ਥਾਂ ਉਸ ਨੂੰ ਖ਼ੁਸ਼ੀ ਨਾਲ ਮਾਨਣ ਦਾ ਤਰੀਕਾ
ਸਿੱਖ ਲਈਏ ਤਾਂ ਇੱਕ ਪਾਸੇ ਚੁਗਿਰਦਾ ਰੁਸ਼ਨਾ ਜਾਂਦਾ ਹੈ ਤੇ ਦੂਜੇ ਪਾਸੇ ਮਨ ਵੀ ਖੇੜੇ
ਨਾਲ ਭਰ ਜਾਂਦਾ ਹੈ।
ਜੀਵਨ ਸਾਥੀ ਨੂੰ ਆਪਣੇ ਹਿਸਾਬ ਨਾਲ ਤਬਦੀਲ ਕਰਨ ਨਾਲੋਂ
ਉਸ ਦੀਆਂ ਚੰਗੀਆਂ ਆਦਤਾਂ ਤੇ ਕੋਈ ਚੰਗੀ ਗੱਲ ਦੀ ਸਰਾਹਣਾ ਕਰਦੇ ਸਾਰ ਰਿਸ਼ਤਿਆਂ
ਵਿਚਲੀ ਕੁੜੱਤਣ ਖੁਰ ਖਾਂਦੀ ਹੈ! ਜੋ ਹੈ, ਉਸ ਵਿਚ ਸੰਤੁਸ਼ਟ ਹੋਣਾ ਸਿੱਖਣ ਦੀ ਲੋੜ
ਹੈ। ਨਹੀਂ ਤਾਂ ਸਾਰੀ ਉਮਰ ਕੁੜ੍ਹਦੇ ਹੋਏ ਹੀ ਲੰਘ ਜਾਣੀ ਹੈ ਤੇ ਕਦੋਂ ਅੰਤ ਹੋ ਜਾਣਾ
ਹੈ ਪਤਾ ਹੀ ਨਹੀਂ ਲੱਗਣਾ। ਅਸੀਂ ਆਮ ਹੀ ਆਪਣੇ ਆਲੇ-ਦੁਆਲੇ ਅਗਾਂਹ ਵਧ ਰਹੇ
ਲੋਕਾਂ, ਰਿਸ਼ਤੇਦਾਰਾਂ ਤੇ ਆਪਣਿਆਂ ਤੋਂ ਖ਼ਾਰ ਖਾਂਦੇ ਰਹਿੰਦੇ ਹਾਂ। ਜਿਨ੍ਹਾਂ ਨੂੰ
ਜਾਣਦੇ ਨਹੀਂ, ਉਨ੍ਹਾਂ ਦੇ ਅਗਾਂਹ ਵਧਣ ਬਾਰੇ ਸਾਨੂੰ ਕੋਈ ਚਿੰਤਾ ਨਹੀਂ ਹੁੰਦੀ।
ਜੇ ਕਿਸੇ ਹੋਰ ਮੁਲਕ ਦਾ ਇੰਜੀਨੀਅਰ ਸਾਡੇ ਤੋਂ ਵੱਡੀ ਕੋਠੀ ਤੇ ਕਾਰ ਖ਼ਰੀਦ
ਚੁੱਕਿਆ ਹੈ ਤਾਂ ਕੋਈ ਗੱਲ ਨਹੀਂ, ਪਰ ਜੇ ਗਲੀ ਵਿਚ ਰਹਿੰਦਾ ਇੰਜੀਨੀਅਰ ਜਾਂ ਟੱਬਰ
ਵਿਚਲੇ ਕਿਸੇ ਇੰਜੀਨੀਅਰ ਨੇ ਖਰੀਦੇ ਹਨ ਤਾਂ ਸਾਡੀਆਂ ਅੱਖਾਂ ਵਿਚ ਰੜਕ ਪੈਦਾ ਹੋ
ਜਾਂਦੀ ਹੈ।ਇਸੇ ਨੁਕਤੇ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਹੋਰਨਾਂ ਦੀ ਖ਼ੁਸ਼ੀ ਤੋਂ ਅਸੀਂ
ਵਧ ਦੁਖੀ ਹੁੰਦੇ ਹਾਂ।
ਪਰ ਆਪਣੇ ਸੁਖ ਨੂੰ ਮਾਨਣ ਲਈ ਸਮਾਂ ਨਹੀਂ ਕੱਢਦੇ।
ਸਾਡੇ ਦੁੱਖਾਂ ਦੀ ਜੜ੍ਹ ਸਾਡੇ ਹੀ ਮਨ ਅੰਦਰ ਹੈ। ਲੰਘ ਚੁੱਕੇ ਸਮੇਂ ਨੂੰ ਤੇ
ਪੁਰਾਣੀਆਂ ਮਾੜੀਆਂ ਚੰਗੀਆਂ ਯਾਦਾਂ ਅਸੀਂ ਛੰਡਦੇ ਨਹੀਂ ਤੇ ਨਾਲੋ ਨਾਲ ਤੋਰੀ ਰੱਖਦੇ
ਹਾਂ। ਆਉਣ ਵਾਲੇ ਸਮੇਂ ਨੂੰ ਵਧੀਆ ਬਣਾਉਣ ਲਈ ਅਸੀਂ ਹਰ ਰੋਜ਼ ਦੀ ਨਿੱਕੀ ਖ਼ੁਸ਼ੀ ਮਾਣਨ
ਦਾ ਸਮਾਂ ਨਹੀਂ ਕੱਢ ਰਹੇ! ਫੇਰ ਭਲਾ ਜ਼ਿੰਦਗੀ ਨੂੰ ਜੀਣਾ ਕਦੋਂ ਹੈ? ਖ਼ੁਸ਼ੀਆਂ ਕਦੇ
ਵੱਡੇ ਪੈੱਕੈਜ ਵਾਂਗ ਨਹੀਂ ਆਉਂਦੀਆਂ।
ਆਪਣੇ ਬੱਚੇ ਦੀ ਪਹਿਲੀ ਨਿਕਲੀ ਦੰਦੀ,
ਪਹਿਲਾ ਪੁੱਟਿਆ ਕਦਮ, ਪਹਿਲੀ ਵਾਰ ਦਾ ‘ਪਾਪਾ’ ਕਹਿਣਾ, ਪਹਿਲੀ ਵਾਰ ਸਕੂਲ ਛੱਡ ਕੇ
ਆਉਣਾ, ਪਹਿਲੀ ਜੱਫੀ, ਪਹਿਲਾ ਚੁੰਮਣ, ਰਾਤ ਭਰ ਰੋਂਦੇ ਨੂੰ ਚੁੱਕ ਕੇ ਘੁੰਮਣਾ ਤੇ
ਸੁਆਉਣਾ, ਉਸ ਨੂੰ ਪਹਿਲਾ ਟੀਕਾ ਲੱਗਣ ਸਮੇਂ ਉਸ ਤੋਂ ਵੱਧ ਆਪ ਰੋਣਾ ਆਦਿ ਕਿੰਨੀਆਂ
ਪਿਆਰੀਆਂ ਯਾਦਾਂ ਨੇ ਜੋ ਧੜਕਦੀ ਜ਼ਿੰਦਗੀ ਦਾ ਸਬੂਤ ਹੁੰਦੀਆਂ ਹਨ ਤੇ ਇਸੇ ਨੂੰ
ਜ਼ਿੰਦਗੀ ਮਾਨਣਾ ਕਿਹਾ ਜਾਂਦਾ ਹੈ।
ਜਦੋਂ ਕਮਾਈ ਦਾ ਸਮਾਂ ਹੁੰਦਾ ਹੈ, ਉਦੋਂ
ਇਹੀ ਪਲਾਂ ਨੂੰ ਜੀਣ ਲਈ ਮਿਹਨਤ ਕੀਤੀ ਜਾਂਦੀ ਹੈ। ਚੇਤੇ ਸਿਰਫ਼ ਇਹ ਰੱਖਣਾ ਹੈ ਕਿ
ਕਿਤੇ ਮਿਹਨਤ ਦਾ ਸਮਾਂ ਇਨ੍ਹਾਂ ਖ਼ੂਬਸੂਰਤ ਪਲਾਂ ਨੂੰ ਹੜੱਪ ਨਾ ਜਾਏ। ਬੱਚਿਆਂ ਨਾਲ
ਬੱਚੇ ਬਣ ਕੇ ਖੇਡਣਾ, ਰੱਜ ਕੇ ਹੱਸਣਾ, ਨੱਚਣਾ, ਟੱਪਣਾ, ਘੁੰਮਣਾ ਹੀ ਅਸਲ ਜ਼ਿੰਦਗੀ
ਦੇ ਪਲ ਹੁੰਦੇ ਹਨ। ਆਪਣੀ ‘ਮੈਂ’, ‘ਮੇਰਾ’, ‘ਜੇ’, ‘ਮੇਰੇ ਨਾਲ ਹੀ ਕਿਉਂ’ ਆਦਿ ਛੱਡ
ਕੇ ਅੱਜ ਦੀ ਧੜਕਦੀ ਜ਼ਿੰਦਗੀ ਜੇ ਅਸੀਂ ਜੀਅ ਸਕੇ ਹਾਂ ਤਾਂ ਯਕੀਨਨ ਇਸ ਸਫਰ ਦੇ ਅੰਤ
ਵਿਚ ਕੋਈ ਗਿਲਾ ਸ਼ਿਕਵਾ ਨਹੀਂ ਰਹੇਗਾ।
ਹਾਲੇ ਵੀ ਵੇਲਾ ਹੈ! ਰੋਜ਼ ਦੋਸਤਾਂ
ਮਿੱਤਰਾਂ ਨਾਲ ਖ਼ੁਸ਼ੀਆਂ ਵੰਡੀਏ। ਪਤਾ ਨਹੀਂ ਕਿਸ ਨੇ ਕਦੋਂ ਵਿਛੜ ਜਾਣਾ ਹੈ! ਰੋਜ਼
ਆਪਣੇ ਬੱਚਿਆਂ ਨਾਲ ਸਮਾਂ ਬਿਤਾਈਏ। ਪਤਾ ਹੀ ਨਹੀਂ ਲੱਗਣਾ ਕਦੋਂ ਉਨ੍ਹਾਂ ਝਟਪਟ ਜਵਾਨ
ਹੋ ਕੇ ਘਰੋਂ ਬਾਹਰ ਆਪਣੇ ਕੰਮਾਂ ਵਿਚ ਰੁੱਝ ਕੇ ਦੂਰ ਤੁਰ ਜਾਣਾ ਹੈ। ਬੇਰਹਿਮ ਮੌਤ
ਨੇ ਕਦੋਂ ਜੀਵਨ ਸਾਥੀ ਖੋਹ ਲੈਣਾ ਹੈ, ਇਸ ਤੋਂ ਵੀ ਅਸੀਂ ਬੇਖ਼ਬਰ ਹਾਂ। ਇਸੇ ਲਈ
ਆਪਣਿਆਂ ਨੂੰ ਆਪਣੇ ਹਿਸਾਬ ਨਾਲ ਤਬਦੀਲ ਕਰਦਿਆਂ ਮਨ ਵਿਚ ਕੌੜ ਭਰਨ ਦੀ ਥਾਂ ਉਨ੍ਹਾਂ
ਨੂੰ ਕੁਦਰਤੀ ਦ੍ਰਿਸ਼ਾਂ ਵਾਂਗ ਇੰਜ ਹੀ ਅਪਨਾ ਲਈਏ ਤਾਂ ਜ਼ਿੰਦਗੀ ਵਾਕਈ ਬਹੁਤ ਖ਼ੂਬਸੂਰਤ
ਜਾਪਣ ਲੱਗ ਪੈਣੀ ਹੈ ਤੇ ਬੇਰੰਗ ਰਿਸ਼ਤਿਆਂ ਵਿਚ ਵਾਪਸ ਰੌਣਕ ਪਰਤ ਆਵੇਗੀ।
ਸੰਪੂਰਨ ਸੰਤੁਸ਼ਟੀ ਕਿਸੇ ਨੂੰ ਹਾਸਲ ਨਹੀਂ ਹੁੰਦੀ। ਇਸੇ ਲਈ ਉਸ ਦੀ ਉਡੀਕ ਕਰਨੀ ਫਜ਼ੂਲ
ਹੈ। ਸੂਟਾਂ ਵਾਲੀ ਦੁਕਾਨ ਬਦਲਣੀ, ਦਰਜੀ ਬਦਲਣਾ, ਡਾਕਟਰ ਬਦਲਣਾ, ਸਕੂਟਰ ਬਦਲਣਾ,
ਸਬਜ਼ੀ ਵਾਲਾ ਭਾਈ ਬਦਲਣਾ, ਟੀ.ਵੀ. ਬਦਲਣਾ, ਸੋਫਾ ਬਦਲਣਾ, ਘਰ ਬਦਲਣਾ ਆਦਿ ਸਾਡੀ ਰਗ
ਰਗ ਵਿਚ ਵਸ ਚੁੱਕਿਆ ਹੈ।
ਪਰ, ਫਿਰ ਵੀ ਮੇਰਾ ਸੁਣੇਹਾ ਤਾਂ ਹਰ ਕੋਸ਼ਿਸ਼ ਕਰਨ
ਵਿਚ ਜੁਟੇ ਲਈ ਇਹੋ ਰਹਿਣਾ ਹੈ : ‘‘ਮੰਜ਼ਿਲਾਂ ਬੜੀਆਂ ਜ਼ਿੱਦੀ ਹੁੰਦੀਆਂ ਨੇ,
ਹਾਸਲ ਕਿੱਥੇ ਸਾਰੀਆਂ ਹੁੰਦੀਆਂ ਨੇ। ਪਰ, ਤੂਫ਼ਾਨ ਵੀ ਉੱਥੇ ਹਾਰ ਮੰਨ ਲੈਂਦੇ ਨੇ,
ਜਿੱਥੇ ਕਿਸ਼ਤੀਆਂ ਮੱਲਾਹ ਦੀ ਹਾਣੀ ਹੁੰਦੀਆਂ ਨੇ।’’
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ
ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ, ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|