|
|
ਵਿਗਿਆਨ
ਪ੍ਰਸਾਰ |
ਪਲਾਸਟਿਕ ਦਾ ਕਹਿਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(12/01/2019) |
|
|
|
ਇਨ੍ਹਾਂ ਤੱਥਾਂ ਵੱਲ ਧਿਆਨ ਕਰੀਏ :
- ਪੂਰੀ ਦੁਨੀਆ ਵਿਚ ਹਰ ਮਿੰਟ ਵਿਚ 10 ਲੱਖ ਪਲਾਸਟਿਕ ਦੀਆਂ ਬੋਤਲਾਂ
ਖਰੀਦੀਆਂ ਜਾ ਰਹੀਆਂ ਹਨ।
- ਪੂਰੀ ਦੁਨੀਆ ਵਿਚ ਬਣ ਰਹੇ ਤੇ ਵਿਕ ਰਹੇ ਪਲਾਸਟਿਕ ਵਿੱਚੋਂ ਲਗਭਗ ਅੱਧੇ
ਤੋਂ ਰਤਾ ਕੁ ਵੱਧ ਇਕ ਵਾਰ ਵਰਤ ਕੇ ਸੁੱਟਣ ਵਾਲਾ ਹੁੰਦਾ ਹੈ।
- ਇਕੱਲੇ ਭਾਰਤ ਵਿਚ ਲਗਭਗ 4,000 ਕਰੋੜ ਪਾਣੀ ਕੋਕ ਜਾਂ ਜੂਸ ਪੀਣ ਵਾਲੇ
ਸਟਰਾਅ (ਨਲਪੀਆਂ) ਹਰ ਸਾਲ ਵਰਤੇ ਜਾਂਦੇ ਹਨ।
- ਦੁਨੀਆ ਭਰ ਵਿਚ ਹਰ ਮਿੰਟ ਵਿਚ 10 ਲੱਖ ਤੋਂ ਵੱਧ ਪਲਾਸਟਿਕ ਦੇ ਲਿਫ਼ਾਫੇ
ਵਿਕ ਰਹੇ ਹਨ।
- ਲਗਭਗ 80 ਫੀਸਦੀ ਤੋਂ ਵੱਧ ਟੂਟੀਆਂ ਵਿਚ ਆਉਂਦੇ ਪਾਣੀ ਵਿਚ ਵੀ
'ਮਾਈਕਰੋਪਲਾਸਟਿਕ' (ਸੂਖਮਪਲਾਸਟਿਕ) ਲੱਭਿਆ ਗਿਆ ਹੈ। ਭਾਰਤ ਇਸ ਲਿਸਟ ਵਿਚ
ਤੀਜੇ ਨੰਬਰ ਉੱਤੇ ਹੈ। ਇਸ ਨੂੰ ਕੈਂਸਰ ਤੇ ਮੋਟਾਪੇ ਦਾ ਇਕ ਕਾਰਣ ਮੰਨ ਲਿਆ ਗਿਆ
ਹੈ।
- ਲਗਭਗ 380 ਮਿਲੀਅਨ ਟਨ ਪਲਾਸਟਿਕ ਹਰ ਸਾਲ ਪੂਰੀ ਦੁਨੀਆ
ਵਿਚ ਬਣਾਇਆ ਜਾ ਰਿਹਾ ਹੈ।
- ਪੂਰੀ ਦੁਨੀਆ ਵਿਚ ਸੰਨ 1950 ਤੋਂ 2018 ਤੱਕ 6.3 ਬਿਲੀਅਨ ਟਨ
ਪਲਾਸਟਿਕ ਬਣਾਇਆ ਜਾ ਚੁੱਕਿਆ ਹੈ ਜਿਸ ਵਿੱਚੋਂ 9 ਫੀਸਦੀ ਦੁਬਾਰਾ ਵਰਤਿਆ ਜਾ
ਰਿਹਾ ਹੈ ਤੇ 12 ਫੀਸਦੀ ਨੂੰ ਅੱਗ ਲਾ ਦਿੱਤੀ ਜਾਂਦੀ ਹੈ।
- ਇਕੱਲੇ ਇੰਗਲੈਂਡ ਵਿਚ 5 ਮਿਲੀਅਨ ਟਨ ਪਲਾਸਟਿਕ ਹਰ ਸਾਲ ਵਰਤਿਆ
ਜਾਂਦਾ ਹੈ ਜਿਸ ਵਿੱਚੋਂ ਇਕ ਚੌਥਾਈ ਦੁਬਾਰਾ ਵਰਤਿਆ ਜਾਂਦਾ ਹੈ ਤੇ ਬਾਕੀ ਦੇ
ਨਾਲ ਧਰਤੀ ਵਿਚਲੀ ਡੂੰਘੀ ਥਾਂ ਭਰ ਦਿੱਤੀ ਜਾਂਦੀ ਹੈ।
- ਸਮੁੰਦਰੀ ਜੀਵਾਂ ਵਿੱਚੋਂ 90 ਫੀਸਦੀ ਦੇ ਨੇੜੇ ਤੇੜੇ ਦੇ ਸਰੀਰਾਂ ਵਿਚ
ਪਲਾਸਟਿਕ ਦੇ ਅੰਸ਼ ਲੱਭ ਚੁੱਕੇ ਹਨ।
- ਬੰਗਲਾਦੇਸ ਵਿਚ ਹੋਈ ਖੋਜ ਰਾਹੀਂ ਸਾਬਤ ਹੋਇਆ ਹੈ ਕਿ ਪਲਾਸਟਿਕ ਵਿਚ
ਬਿਸਫਿਨੋਲ ਏ, ਐਂਟੀਮਿਨੀ ਟਰਾਈਓਕਸਾਈਡ, ਬਰੋਮੀਨੇਟਿਡ ਫਲੇਮ ਰਿਟਾਰਡੈਂਟ, ਪੌਲੀ
ਫਲੋਰੀਨੇਟਿਡ ਕੈਮੀਕਲ ਤੱਤ ਆਦਿ ਜੋ ਅੱਖਾਂ ਵਿਚ ਰੜਕ, ਨਜ਼ਰ ਦਾ ਘਟਣਾ,
ਸਾਹ ਦੀਆਂ ਤਕਲੀਫ਼ਾਂ, ਜਿਗਰ ਵਿਚ ਨੁਕਸ, ਕੈਂਸਰ, ਚਮੜੀ ਦੇ ਰੋਗ, ਸਿਰ ਪੀੜ,
ਚੱਕਰ, ਜਮਾਂਦਰੂ ਨੁਕਸ, ਸ਼ਕਰਾਣੂਆਂ ਵਿਚ ਕਮੀ, ਦਿਲ ਦੇ ਰੋਗ, ਜੀਨ ਵਿਚ ਨੁਕਸ,
ਅੰਤੜੀਆਂ ਵਿਚ ਨੁਕਸ, ਆਦਿ ਕਰ ਸਕਦੇ ਹਨ।
- ਸਾਬਤ ਹੋ ਚੁੱਕਿਆ ਹੈ ਕਿ ਇਕ ਛੋਟਾ ਪਲਾਸਟਿਕ ਦਾ ਕੱਪ 50 ਸਾਲਾਂ ਵਿਚ
ਗਲ਼ਦਾ ਹੈ, ਇਕ ਪਲਾਸਟਿਕ ਦੀ ਠੰਡੇ ਦੀ ਬੋਤਲ ਨੂੰ 400 ਸਾਲ ਲੱਗਦੇ ਹਨ ਤੇ
ਪਲਾਸਟਿਕ ਦੇ ਇਕ ਵਾਰ ਵਰਤੇ ਜਾਣ ਵਾਲੇ ਬੱਚੇ ਦੇ ਨੈਪੀ
(ਪੋਤੜੇ) 450 ਸਾਲਾਂ ਵਿਚ ਖੁਰਦੇ ਹਨ ਜਦਕਿ ਮੱਛੀ ਫੜਨ ਵਾਲੀ ਪਲਾਸਟਿਕ ਦੀ ਤਾਰ
ਨੂੰ ਮਿੱਟੀ ਵਿਚ ਘੁਲ ਕੇ ਖ਼ਤਮ ਹੋਣ ਵਿਚ 600 ਸਾਲ ਲੱਗ ਜਾਂਦੇ ਹਨ।
- ਧਰਤੀ ਵਿਚ ਰਲਦੇ ਪਲਾਸਟਿਕ ਵਿੱਚੋਂ ਨਿਕਲੇ ਕੈਮੀਕਲ (ਰਸਾਇਣੀ) ਧਰਤੀ
ਹੇਠਲੇ ਪਾਣੀ ਵਿਚ ਪਹੁੰਚ ਕੇ ਉਸ ਨੂੰ ਹਾਣੀਕਾਰਕ ਬਣਾ ਦਿੰਦੇ ਹਨ ਜੋ ਕਿਸੇ ਇਕ
ਮੁਲਕ ਵਿਚਲੀ ਸੀਮਾ ਤੱਕ ਸੀਮਤ ਨਾ ਰਹਿ ਕੇ ਪੂਰੀ ਧਰਤੀ ਉੱਤੇ ਵੱਸਦੇ ਹਰ ਜੀਵ
ਨੂੰ ਸ਼ਿਕਾਰ ਬਣਾ ਸਕਦੇ ਹਨ।
- ਮਿੱਟੀ ਵਿਚ ਪਲਾਸਟਿਕ ਨੂੰ ਖੋਰਨ ਲਈ 'ਸੂਡੋਮੋਨਾਜ਼' ਕੀਟਾਣੂ,
ਫਲੇਵੋਬੈਕਟੀਰੀਆ, ਨਾਈਲੋਨੇਜ਼ ਕੱਢਦੇ ਕੀਟਾਣੂ, ਆਦਿ ਇਸ ਦੀ ਤੋੜ ਭੰਨ
ਕਰਦਿਆਂ ਮੀਥੇਨ ਗੈਸ ਬਣਾ ਦਿੰਦੇ ਹਨ, ਜੋ ਪੂਰੇ ਵਾਤਾਵਰਣ ਨੂੰ ਗੰਧਲਾ ਕਰ ਸਕਦੀ
ਹੈ।
- ਸੰਨ 2012 ਵਿਚ 165 ਮਿਲੀਅਨ ਟਨ ਪਲਾਸਟਿਕ ਦੁਨੀਆ ਭਰ ਦੇ
ਸਮੁੰਦਰਾਂ ਵਿਚ ਫੈਲ ਚੁੱਕਿਆ ਸੀ। ਪਲਾਸਟਿਕ ਦੀ ਇਕ ਕਿਸਮ ‘ਨਰਡਲ’
ਜੋ ਨਿੱਕੇ ਪਲਾਸਟਿਕ ਦੇ ਟੋਟਿਆਂ ਦੀ ਸ਼ਕਲ ਵਿਚ ਸਮੁੰਦਰੀ ਜਹਾਜ਼ਾਂ ਰਾਹੀਂ
ਵੱਖੋ-ਵੱਖ ਮੁਲਕਾਂ ਵਿਚ ਪਹੁੰਚਦੀ ਹੈ, ਦੇ ਕਈ ਬਿਲੀਅਨ ਟੋਟੇ
ਸਮੁੰਦਰ ਵਿਚ ਡਿੱਗ ਚੁੱਕੇ ਹਨ। ਇਹ ਟੋਟੇ ਸਾਲ ਕੁ ਦੇ ਵਿਚ ਗਲ ਜਾਂਦੇ ਹਨ ਤੇ
ਇਸ ਵਿੱਚੋਂ ਪੌਲੀਸਟਾਈਰੀਨ ਤੇ ਬਿਸਫਿਰੋਲ ਏ ਸਮੁੰਦਰੀ
ਪਾਣੀ ਵਿਚ ਘੁਲ ਜਾਂਦੇ ਹਨ।
- ਤਾਜ਼ਾ ਖੋਜ ਅਨੁਸਾਰ ਪੰਜ ਟਰੀਲੀਅਨ ਪਲਾਸਟਿਕ ਦੇ ਛੋਟੇ ਵੱਡੇ
ਟੋਟੇ, ਡੱਬੇ, ਬੋਤਲਾਂ, ਲਿਫਾਫੇ ਇਸ ਸਮੇਂ ਸਮੁੰਦਰ ਉੱਤੇ ਤੈਰ ਰਹੇ ਹਨ ਜਿਸ
ਨਾਲ ਡਾਈਈਥਾਈਲ ਹੈਕਸਾਈਲ ਥੈਲੇਟ, ਸਿੱਕੇ, ਕੈਡਮੀਅਮ ਤੇ
ਪਾਰੇ ਦੀ ਮਾਤਰਾ ਵਿਚ ਭਾਰੀ ਵਾਧਾ ਹੋ ਗਿਆ ਹੈ ਤੇ ਸਮਝਿਆ ਜਾ ਰਿਹਾ ਹੈ ਕਿ
ਇਨ੍ਹਾਂ ਸਦਕਾ ਕੈਂਸਰ ਦੇ ਮਰੀਜ਼ਾਂ ਵਿਚ ਲਗਭਗ 38 ਫੀਸਦੀ ਵਾਧਾ ਹੋ ਚੁੱਕਿਆ ਹੈ।
- ਪਲੈਂਕਟਨ, ਮੱਛੀ ਤੇ ਮਨੁੱਖ ਕਿਸੇ ਨਾ ਕਿਸੇ ਤਰੀਕੇ ਭਾਵੇਂ
ਸਬਜ਼ੀਆਂ ਰਾਹੀਂ (ਧਰਤੀ ਵਿੱਚੋਂ), ਸਮੁੰਦਰੀ ਜੀਵਾਂ ਰਾਹੀਂ ਜਾਂ ਪਾਣੀ ਰਾਹੀਂ
ਇਹ ਹਾਣੀਕਾਰਕ ਤੱਤ ਆਪਣੇ ਅੰਦਰ ਲੰਘਾ ਰਹੇ ਹਨ ਜੋ ਛੇਤੀ ਤੇ ਦਰਦਨਾਕ ਮੌਤ ਦਾ
ਕਾਰਨ ਬਣ ਚੁੱਕੇ ਹਨ।
- ਅਮਰੀਕਾ ਦੇ ਆਲੇ ਦੁਆਲੇ ਦੇ ਸਮੁੰਦਰ ਵਿਚ, ਖ਼ਾਸ ਕਰ ‘ਹਵਾਈ’ ਲਾਗੇ
ਪਲਾਸਟਿਕ ਦੇ ਢੇਰ ਨੂੰ ‘ਗਰੇਟ ਗਾਰਬੇਜ ਪੈਚ’ ਦਾ ਨਾਂ ਦੇ ਦਿੱਤਾ
ਗਿਆ ਹੈ। ਇਨ੍ਹਾਂ ਵਿਚ ਮੱਛੀਆਂ ਫੜਨ ਵਾਲੇ ਜਾਲ ਤੇ ਕੁੰਡੀਆਂ ਦੀ ਵੀ ਭਰਮਾਰ ਹੈ
ਜੋ ਸਮੁੰਦਰੀ ਜੀਵਾਂ ਨੂੰ ਸਾਹ ਘੁੱਟ ਕੇ ਮਰਨ ਉੱਤੇ ਮਜਬੂਰ ਕਰ ਸਕਦੀ ਹੈ। ਇਸੇ
ਲਈ ਸੰਨ 2013 ਵਿਚ ਦੋ ਲੱਖ 60,000 ਟਨ ਪਲਾਸਟਿਕ ਦੇ ਗੰਦ ਦੇ ਢੇਰ ਨੂੰ
ਵੇਖਦਿਆਂ ਪਲਾਸਟਿਕ ਦੀ ਘੱਟ ਵਰਤੋਂ ਉੱਤੇ ਜ਼ੋਰ ਪਾਇਆ ਗਿਆ।
- ਧਰਤੀ ਉੱਤੇ ਸੁੱਟਿਆ ਜਾ ਰਿਹਾ ਪਲਾਸਟਿਕ ਵੀ ਟਨਾਂ ਦੇ ਹਿਸਾਬ ਨਾਲ ਧਰਤੀ
ਨੂੰ ਜ਼ਹਿਰੀਲੀ ਬਣਾ ਰਿਹਾ ਹੈ। ਸੰਨ 2015 ਵਿਚ ਖੋਜ ਰਾਹੀਂ ਤੱਥ ਸਾਹਮਣੇ ਆਏ ਕਿ
275 ਮਿਲੀਅਨ ਟਨ ਪਲਾਸਟਿਕ ਵਰਤ ਕੇ ਸੁੱਟਿਆ ਗਿਆ ਜੋ ਸਮੁੰਦਰ ਲਾਗਲੇ
192 ਮੁਲਕਾਂ ਵਿਚਲੀ ਗੰਦਗੀ ਸੀ।
‘ਸਾਇੰਸ’ ਰਸਾਲੇ ਵਿਚ ਛਪੀ ਖੋਜ ਅਨੁਸਾਰ
ਸੰਨ 2015 ਵਿਚ 10 ਮੁਲਕਾਂ ਵੱਲੋਂ ਸਭ ਤੋਂ ਵੱਧ ਪਲਾਸਟਿਕ ਧਰਤੀ ਉੱਤੇ ਸੁੱਟਿਆ
ਗਿਆ ਜੋ ਸਮੁੰਦਰ ਵਿਚ ਪਹੁੰਚਿਆ। ਇਹ ਮੁਲਕ ਸਨ- ਚੀਨ, ਇੰਡੋਨੇਸ਼ੀਆ, ਫਿਲੀਪੀਨ,
ਵਿਅਤਨਾਮ, ਸ੍ਰੀ ਲੰਕਾ, ਥਾਈਲੈਂਡ, ਮਿਸਰ, ਮਲੇਸ਼ੀਆ, ਨਾਈਜੀਰੀਆ ਤੇ ਬੰਗਲਾਦੇਸ।
ਧਰਤੀ ਉੱਪਰਲਾ ਪਲਾਸਟਿਕ, ਗਾਵਾਂ, ਕੁੱਤਿਆਂ, ਆਦਿ ਦੇ ਢਿੱਡ ਅੰਦਰ ਫਸ ਕੇ
ਉਨ੍ਹਾਂ ਦੀ ਮੌਤ ਦਾ ਕਾਰਨ ਬਣਦਾ ਜਾ ਰਿਹਾ ਹੈ। ਜਾਪਾਨ, 'ਹਾਵਾਈ' ਤੇ
ਕੈਲੀਫੋਰਨੀਆ ਪਲਾਸਟਿਕ ਸਦਕਾ ਹੁੰਦੇ ਕੈਂਸਰ ਨਾਲ ਜੂਝ ਰਹੇ ਹਨ। ਇਨ੍ਹਾਂ ਦੇ
ਨੇੜੇ ਦੇ ਸਮੁੰਦਰ ਵਿਚ 100 ਮਿਲੀਅਨ ਟਨ ਪਲਾਸਟਿਕ ਇਕੱਠਾ ਹੋਇਆ ਪਿਆ
ਹੈ ਜੋ 100 ਫੁੱਟ ਡੂੰਘਾ ਪਹੁੰਚ ਚੁੱਕਿਆ ਹੋਇਆ ਹੈ।
- ਹੈਂਡਰਸਨ ਟਾਪੂ ਦੇ ਦੁਆਲੇ 17.6 ਮਿਲੀਅਨ ਟਨ ਪਲਾਸਟਿਕ ਲੱਭਿਆ
ਗਿਆ ਤੇ ਇਸ ਵਿਚ 37.7 ਮਿਲੀਅਨ ਵੱਖੋ-ਵੱਖਰੇ ਪਲਾਸਟਿਕ ਦੇ ਟੋਟੇ,
ਤਾਰਾਂ, ਜਾਲ, ਲਿਫਾਫੇ, ਬੋਤਲਾਂ ਆਦਿ ਲੱਭੇ। ਦਸ ਮੀਟਰ ਤੱਕ ਫੈਲੇ ਇਸ ਵਿਸ਼ਾਲ
ਗੰਦ ਦੇ ਢੇਰ ਵਿੱਚੋਂ ਸੀਨੋਬੀਟਾ ਜਾਮਨੀ ਕੇਕੜੇ ਲੁਕੇ ਹੋਏ ਲੱਭੇ।
- ਸੰਨ 2017 ਵਿਚ ਦੁਨੀਆ ਭਰ ਦੀਆਂ ਟੂਟੀਆਂ ਵਿੱਚੋਂ ਪਾਣੀ ਇਕੱਠਾ ਕਰ ਕੇ
ਟੈਸਟ ਕਰਨ ਬਾਅਦ ਪਤਾ ਲੱਗਿਆ ਕਿ 83 ਫੀਸਦੀ ਸੈਂਪਲਾਂ
ਵਿਚ ਪਲਾਸਟਿਕ ਦੇ ਅੰਸ਼ ਹਨ। ਅਮਰੀਕਾ ਦੇ 94 ਫੀਸਦੀ ਪੀਣ ਵਾਲੇ ਪਾਣੀ ਦੇ
ਸੈਂਪਲਾਂ ਵਿਚ ਪਲਾਸਟਿਕ ਲੱਭਿਆ ਜਦਕਿ ਦੂਜੇ ਨੰਬਰ ਉੱਤੇ ਲੈਬਨਾਨ ਤੇ
ਤੀਜੇ ਉੱਤੇ ਭਾਰਤ ਸੀ। ਉਸ ਤੋਂ ਅੱਗੇ ਯੂਰਪ, ਜਿਸ ਵਿਚ ਜਰਮਨੀ, ਇੰਗਲੈਂਡ ਤੇ
ਫਰਾਂਸ ਵਿਚ 72 ਫੀਸਦੀ ਟੂਟੀਆਂ ਵਿਚ ਪਲਾਸਟਿਕ ਦੇ ਅੰਸ਼ ਲੱਭੇ। ਇਸ ਦਾ ਮਤਲਬ
ਸਪਸ਼ਟ ਹੈ ਕਿ ਲੋਕ ਲਗਭਗ 3,000 ਤੋਂ 4,000 ਪਲਾਸਟਿਕ ਦੇ ਮਹੀਨ ਅੰਸ਼ ਹਰ ਸਾਲ
ਪਾਣੀ ਰਾਹੀਂ ਆਪਣੇ ਅੰਦਰ ਲੰਘਾ ਰਹੇ ਹਨ।
- ਪਲਾਸਟਿਕ ਸਮੁੰਦਰੀ ਜੀਵਾਂ ਦੇ ਢਿੱਡ ਅੰਦਰ ਜਾ ਕੇ ਜੰਮ ਜਾਂਦਾ ਹੈ ਤੇ
ਉਨ੍ਹਾਂ ਨੂੰ ਮਾਰ ਦਿੰਦਾ ਹੈ। ਅਨੇਕ ਮੱਛੀਆਂ, ਕੱਛੂ ਤੇ ਚਿੜੀਆਂ ਭੁੱਖ ਨਾਲ ਮਰ
ਚੁੱਕੀਆਂ ਹਨ ਕਿਉਂਕਿ ਢਿੱਡ ਅੰਦਰ ਫਸਿਆ ਪਲਾਸਟਿਕ ਉਨ੍ਹਾਂ ਨੂੰ ਕੁੱਝ ਖਾਣ
ਜੋਗਾ ਛੱਡਦਾ ਹੀ ਨਹੀਂ। ਅਜਿਹੇ ਲਗਭਗ 4 ਲੱਖ ਸਮੁੰਦਰੀ ਜੀਵ ਹਰ ਸਾਲ ਸਿਰਫ਼
ਪਲਾਸਟਿਕ ਲੰਘਾਉਣ ਸਦਕਾ ਮਰ ਰਹੇ ਹਨ। ਵਹੇਲ ਮੱਛੀਆਂ ਵੀ ਸਿਰਫ਼ ਪਲਾਸਟਿਕ
ਲੰਘਾਉਣ ਸਦਕਾ ਬੜੀ ਦਰਦਨਾਕ ਮੌਤ ਮਰ ਰਹੀਆਂ ਹਨ। ਮੌਜੂਦਾ ਖੋਜ ਰਾਹੀਂ ਪਤਾ
ਲੱਗਿਆ ਹੈ ਕਿ ਕਈ ਥਾਵਾਂ ਵਿਚ 200 ਤੋਂ 1,000 ਮੀਟਰ ਤੱਕ ਸਮੁੰਦਰ ਤਲ ਤੱਕ
ਪਹੁੰਚੇ ਇਸ ਪਲਾਸਟਿਕ ਨੇ ਉੱਥੇ ਹਨ੍ਹੇਰੇ ਵਿਚ ਤੇ ਡੂੰਘਾਈ ਵਿਚ ਰਹਿੰਦੀਆਂ
ਬਰੀਕ ਮੱਛੀਆਂ ਨੂੰ ਵੀ ਨਹੀਂ ਛੱਡਿਆ ਜਿਨ੍ਹਾਂ ਨੇ ਇਹ ਪਲਾਸਟਿਕ ਆਪਣੇ ਅੰਦਰ
ਲੰਘਾਇਆ ਹੋਇਆ ਹੈ।
ਸਮੁੰਦਰਾਂ ਉੱਤੇ ਖੋਜ ਕਰਨ ਵਾਲਿਆਂ ਨੇ ਤੱਥਾਂ ਦੇ ਆਧਾਰ
ਉੱਤੇ ਮੱਛੀਆਂ ਦੇ ਢਿੱਡਾਂ ’ਚੋਂ ਕੱਢੇ ਪਲਾਸਟਿਕ ਤੇ ਸਮੁੰਦਰ ਦੀ ਡੂੰਘਾਈ ’ਚੋਂ
ਕੱਢੇ ਪਲਾਸਟਿਕ ਦੇ ਹਿਸਾਬ ਨਾਲ ਦੱਸਿਆ ਹੈ ਕਿ 12,000 ਤੋਂ 24,000 ਟਨ
ਪਲਾਸਟਿਕ ਹਰ ਸਾਲ ਸਮੁੰਦਰੀ ਜੀਵ, ਖ਼ਾਸ ਕਰ ਮੱਛੀਆਂ ਆਪਣੇ ਸਰੀਰਾਂ ਅੰਦਰ ਲੰਘਾਈ
ਜਾ ਰਹੀਆਂ ਹਨ ਜੋ ਅੱਗੋਂ ਮਨੁੱਖੀ ਖ਼ੁਰਾਕ ਦਾ ਹਿੱਸਾ ਬਣਦੇ ਹਨ।
- ਸਮੁੰਦਰ ਲਾਗੇ ਰਹਿੰਦੇ ਪੰਛੀ ਵੀ ਇਸ ਦੇ ਅਸਰ ਤੋਂ ਬਚੇ ਨਹੀਂ। ਸੰਨ 2004
ਵਿਚ ਵੱਡੇ ਪੰਛੀਆਂ ਦੇ ਢਿੱਡਾਂ ਵਿੱਚੋਂ ਔਸਤਨ 30 ਪਲਾਸਟਿਕ ਦੇ ਲਿਫਾਫੇ ਅਤੇ
ਹੋਰ ਟੋਟਿਆਂ ਦੇ ਹਿੱਸੇ ਲੱਭੇ ਜਿਸ ਸਦਕਾ ਉਹ ਮੌਤ ਦੇ ਮੂੰਹ ਵਿਚ ਚਲੇ ਗਏ।
ਉਨ੍ਹਾਂ ਦੇ ਨਿੱਕੇ ਬੱਚੇ ਜੋ ਉਲਟੀ ਕਰ ਹੀ ਨਹੀਂ ਸਕਦੇ ਵੀ ਅਣਚਾਹੇ ਇਹ
ਪਲਾਸਟਿਕ ਅੰਦਰ ਲੰਘਾ ਕੇ ਮਰ ਗਏ। ਇਨ੍ਹਾਂ ਵਿੱਚੋਂ ਅਨੇਕ ਕਿਸਮਾਂ ਲਗਭਗ ਲੋਪ
ਹੋਣ ਦੇ ਨੇੜੇ ਪਹੁੰਚ ਗਈਆਂ ਹਨ। 'ਜੀਨ' ਤੇ 'ਹਾਰਮੋਨਾਂ' ਉੱਤੇ ਅਸਰ ਪੈਣ ਸਦਕਾ
ਮੱਛੀਆਂ ਤੇ ਪੰਛੀਆਂ ਦੀਆਂ ਪੂਛਾਂ, ਬੱਚੇ ਜੰਮਣ ਦੀ ਸਮਰਥਾ, ਲੰਬਾਈ, ਉਚਾਈ ਆਦਿ
ਉੱਤੇ ਸਦੀਵੀ ਅਸਰ ਪੈ ਚੁੱਕਿਆ ਹੈ।
- ਪਲਾਸਟਿਕ ਦੇ ਅਸਰ ਹੇਠ ਆਈਆਂ ਸਬਜ਼ੀਆਂ, ਪਾਣੀ ਜਾਂ ਮਾਸ ਮੱਛੀ ਖਾਣ ਵਾਲੇ
ਮਨੁੱਖਾਂ ਉੱਤੇ ਪਲਾਸਟਿਕ ਦੇ ਅਸਰ ਜੋ ਦਿਸ ਰਹੇ ਹਨ, ਉਹ ਹਨ-ਹਾਰਮੋਨਾਂ ਵਿਚ
ਗੜਬੜੀ, ਕੈਂਸਰ, ਚਮੜੀ ਦੇ ਰੋਗ, ਐਲਰਜ਼ੀ, ਦਮਾ ਅਤੇ ਗੁਰਦੇ ਉੱਤੇ
ਅਸਰ। ਇਸ ਸਮੇਂ ਅਮਰੀਕਾ ਦੇ 95 ਫੀਸਦੀ ਬਾਲਗਾਂ ਦੇ ਪਿਸ਼ਾਬ ਵਿਚ
‘ਬੀ.ਪੀ.ਏ.’ ਲੱਭਿਆ ਜਾ ਚੁੱਕਿਆ ਹੈ ਜੋ ਸਪਸ਼ਟ ਕਰਦਾ ਹੈ ਕਿ ਉਨ੍ਹਾਂ ਦਾ
ਸਰੀਰ ਪਲਾਸਟਿਕ ਦੇ ਮਾੜੇ ਅਸਰਾਂ ਹੇਠ ਆ ਚੁੱਕਿਆ ਹੈ। ਬੀ.ਪੀ.ਏ.
ਬੱਚੇ ਜੰਮਣ ਦੀ ਸਮਰਥਾ ਬਹੁਤ ਘਟਾ ਦਿੰਦਾ ਹੈ, ਲੰਬਾਈ ਘੱਟ ਕਰ ਦਿੰਦਾ ਹੈ ਤੇ
ਹੋਰ ਵੀ ਅਨੇਕ ਪਹਿਲਾਂ ਦੱਸੇ ਜਾ ਚੁੱਕੇ ਮਾੜੇ ਅਸਰ ਵਿਖਾਉਂਦਾ ਹੈ, ਜਿਨ੍ਹਾਂ
ਵਿੱਚੋਂ ਥਾਇਰਾਇਡ ਹਾਰਮੋਨਾਂ ਦੀ ਕਮੀ ਤੇ ਸੈਕਸ
ਹਾਰਮੋਨਾਂ ਦੀ ਕਮੀ ਬਹੁਤ ਜ਼ਿਆਦਾ ਵੇਖਣ ਵਿਚ ਆ ਰਹੀ ਹੈ।
ਚਾਹ ਦੀਆਂ ਥੈਲੀਆਂ ਤੇ ਟੀ-ਬੈਗਜ਼
:
ਕਿਸੇ ਵਿਰਲੇ ਹੀ ਮੁਲਕ ਵਿਚ ਚਾਹ ਦੀ ਵਰਤੋਂ ਨਹੀਂ ਹੁੰਦੀ ਹੋਵੇਗੀ। ਰੋਜ਼ਮਰਾ ਦੀ
ਜ਼ਿੰਦਗੀ ਦਾ ਹਿੱਸਾ ਬਣ ਚੁੱਕੀ ਚਾਹ ਅੱਜ ਕੱਲ ਟੀ-ਬੈਗਜ਼ ਵਿਚ ਮਿਲਣ ਲੱਗ
ਪਈ ਹੈ। ਵੱਡੇ ਅਹੁਦੇ ਵਾਲੇ ਇਸ ਤਰ੍ਹਾਂ ਦੀ ਚਾਹ ਪੀਣ ਨੂੰ ਉੱਚਾ ਰੁਤਬਾ ਮੰਨਣ ਲੱਗ
ਪਏ ਹਨ। ਇਨ੍ਹਾਂ ਨਿੱਕੀਆਂ ਥੈਲੀਆਂ ਵਿਚ 70 ਤੋਂ 80 ਫੀਸਦੀ ਕਾਗਜ਼ ਤੇ ਬਾਕੀ ਉਸ ਨੂੰ
ਖੁਰਨ ਤੋਂ ਬਚਾਉਣ ਲਈ ਪਲਾਸਟਿਕ ਦਾ ਹਿੱਸਾ ਪੌਲੀਪਰੋਪਾਈਲੀਨ ਜੋ ਬਹੁਤੀ
ਗਰਮੀ ਨੂੰ ਝਲ ਜਾਂਦਾ ਹੈ, ਪਾਇਆ ਗਿਆ ਹੈ। ਜਿਸ ਮਰਜ਼ੀ ਤਰ੍ਹਾਂ ਦੇ ਟੀ-ਬੈਗਜ਼
ਵਰਤ ਲਵੋ, ਹਰ ਕਿਸੇ ਵਿਚ ਵੱਧ ਜਾਂ ਘੱਟ ਪਲਾਸਟਿਕ ਦੇ ਟੋਟੇ ਹਨ ਜੋ ਚਾਹ ਦੇ ਉਬਲਣ
ਸਮੇਂ ਜਾਂ ਉਬਲਦੇ ਗਰਮ ਪਾਣੀ ਵਿਚ ਡੁਬਾਉਣ ਨਾਲ ਚਾਹ ਦੇ ਵਿਚ ਰਲ ਜਾਂਦੇ ਹਨ ਤੇ ਚਾਹ
ਪੀਣ ਨਾਲ ਹੀ ਸਾਡੇ ਢਿੱਡਾਂ ਅੰਦਰ ਲੰਘ ਜਾਂਦੇ ਹਨ।
ਜਿਨ੍ਹਾਂ ਟੀ-ਬੈਗਜ਼
ਨੂੰ ਚੁਫ਼ੇਰਿਓਂ ਵੱਟ ਪਾ ਕੇ ਬੰਦ ਕੀਤਾ ਜਾਵੇ, ਉਸ ਵਿਚ ਵੱਧ ਪਲਾਸਟਿਕ ਪਾਇਆ ਹੁੰਦਾ
ਹੈ। ਕਾਗਜ਼ ਨੂੰ ਫਟਣ ਤੋਂ ਬਚਾਉਣ ਲਈ ਉਸ ਵਿਚ ‘ਐਪੀਕਲੋਰੋਹਾਈਡਰਿਨ’ ਪਾਇਆ ਜਾਂਦਾ ਹੈ
ਜਿਸ ਬਾਰੇ ਸਾਬਤ ਹੋ ਚੁੱਕਿਆ ਹੈ ਕਿ ਇਸ ਦੀ ਵਾਧੂ ਵਰਤੋਂ ਕੈਂਸਰ ਕਰਦੀ ਹੈ।
ਐਪੀਕਲੋਰੋਹਾਈਡਰਿਨ ਪਾਣੀ ਵਿਚ ਰਲ ਕੇ ‘ਤਿੰਨ-ਐਮ.ਸੀ.ਪੀ.ਡੀ.’ ਵਿਚ ਤਬਦੀਲ ਹੋ
ਜਾਂਦਾ ਹੈ। ਇਹ ਵੀ ਕੈਂਸਰ ਕਰਦਾ ਹੈ।
ਸਟਾਰਚ ਨੂੰ ਐਨਜ਼ਾਈਮ ਰਸ ਵਿਚ ਮਿਲਾ
ਕੇ ਪਲਾਸਟਿਕ ਦੇ ਧਾਗੇ ਬਣਾ ਕੇ ਟੀ-ਬੈਗ ਦੀ ਸ਼ਕਲ ਦੇ ਦਿੱਤੀ ਜਾਂਦੀ ਹੈ।
ਜਦੋਂ ਇਹ ਚਾਹ ਦੀਆਂ ਨਿੱਕੀਆਂ ਥੈਲੀਆਂ ਸੁੱਟ ਦਿੱਤੀਆਂ ਜਾਂਦੀਆਂ ਹਨ ਤਾਂ ਧਰਤੀ
ਵਿਚ ਸਿੰਮ ਕੇ ਇਹ ਪਲਾਸਟਿਕ ਜ਼ਮੀਨ ਵਿਚ ਰਚ ਜਾਂਦਾ ਹੈ। ਬਥੇਰੇ ਟੀ-ਬੈਗਜ਼
ਉੱਤੇ ਲਿਖਿਆ ਮਿਲਦਾ ਹੈ ਕਿ ਇਹ ਪੂਰੀ ਤਰ੍ਹਾਂ ਘੁਲਣ ਵਾਲਾ ਹੈ ਪਰ ਅਜਿਹੇ ਬੈਗਜ਼
ਵੀ ਨਾਈਲਾਨ ਦੀਆਂ ਤਾਰਾਂ ਤੋਂ ਬਣਦੇ ਹਨ ਜੋ ਸੈਂਕੜੇ ਸਾਲ ਵੀ ਧਰਤੀ ਵਿਚ ਗਲਦੇ
ਨਹੀਂ। ਕਈ ਲੋਕ ਚਾਹ ਦੀਆਂ ਥੈਲੀਆਂ ਨੂੰ ਕੱਪ ਵਿਚ ਨੱਪ ਕੇ ਨਿਚੋੜ ਲੈਂਦੇ ਹਨ।
ਇੰਜ ਥੈਲੀ ਵਿਚਲੇ ‘ਥੈਲੇਟ’ ਵੀ ਬਾਹਰ ਨਿਕਲ ਆਉਂਦੇ ਹਨ ਜੋ ਹੋਰ ਵੀ ਹਾਣੀਕਾਰਕ
ਹੁੰਦੇ ਹਨ। ਏਸੇ ਲਈ ਅੱਗੋਂ ਤੋਂ ਪਹਿਲਾਂ ਵਾਲੇ ਤਰੀਕੇ ਹੀ ਸਿੱਧੀ ਚਾਹ ਪੱਤੀ
ਉਬਾਲ ਕੇ ਪੀਣੀ ਹੀ ਠੀਕ ਰਹਿਣੀ ਹੈ। ਰੁਤਬਾ ਵਧਾਉਣ ਦੇ ਚੱਕਰ ਵਿਚ ਵੇਖਿਓ ਕਿਤੇ
ਜ਼ਿੰਦਗੀ ਦੇ ਵੀਹ ਸਾਲ ਛੋਟੇ ਨਾ ਹੋ ਜਾਣ। ਇਸ ਪਲਾਸਟਿਕ ਤੋਂ ਪਰਹੇਜ਼ ਬਹੁਤ ਜ਼ਰੂਰੀ
ਹੈ।
ਨਿਚੋੜ : ਇਹ ਸਾਰਾ ਕੁੱਝ ਵੇਖਦਿਆਂ ਇਹ ਸਪਸ਼ਟ ਹੋ ਜਾਂਦਾ
ਹੈ ਕਿ ਪਲਾਸਟਿਕ ਨੇ ਨਾ ਹਰਿਆਲੀ ਛੱਡਣੀ ਹੈ, ਨਾ ਜਾਨਵਰ, ਪੰਛੀ ਤੇ ਜਲ ਜੀਵਨ, ਪਰ
ਮਨੁੱਖ ਵੀ ਬਹੁਤੀ ਦੇਰ ਬਚਣ ਨਹੀਂ ਲੱਗਿਆ। ਜੇ ਮਨੁੱਖੀ ਹੋਂਦ ਬਚਾਉਣੀ ਹੈ ਤਾਂ ਹਰ
ਹਾਲ ਪਲਾਸਟਿਕ ਤੋਂ ਪੂਰਨ ਰੂਪ ਵਿਚ ਤੌਬਾ ਕਰਨੀ ਪੈਣੀ ਹੈ।
ਅਮਰੀਕਾ ਦੇ 213 ਮਿਲੀਅਨ ਲੋਕਾਂ ਨੂੰ ਪਲਾਸਟਿਕ ਦੀ ਰੀਸਾਈਕਲਿੰਗ
ਕਰਨ ਉੱਤੇ ਜ਼ੋਰ ਪਾਇਆ ਗਿਆ ਸੀ ਜਿਸ ਸਦਕਾ ਸੰਨ 2011 ਵਿਚ 2.7 ਮਿਲੀਅਨ
ਟਨ ਪਲਾਸਟਿਕ ਰੀਸਾਈਕਲ ਕੀਤਾ ਗਿਆ ਪਰ ਹਾਲੇ ਵੀ ਬਹੁਤ ਕੁੱਝ ਕਰਨਾ ਬਾਕੀ
ਹੈ।
ਕਿਸੇ ਇਕ ਮੁਲਕ ਵਿਚ ਵੀ ਜੇ ਪਲਾਸਟਿਕ ਦੀ ਵਰਤੋਂ ਜਾਰੀ ਰਹਿ ਗਈ ਤਾਂ
ਮਨੁੱਖੀ ਨਸਲ ਦਾ ਘਾਣ ਹੋ ਜਾਣਾ ਹੈ। ਇਸੇ ਲਈ ਸੰਪੂਰਨ ਰੋਕ ਹੀ ਇੱਕੋ ਰਾਹ ਬਚਿਆ ਹੈ।
ਭਾਰਤ ਵਿਚ ਸਿਰਫ਼ ਖਿਡਾਰੀਆਂ ਨੂੰ ਸਟੀਲ ਦੀਆਂ ਬੋਤਲਾਂ ਵਿਚ ਪਾਣੀ ਦੇਣ ਨਾਲ ਹੀ
120 ਮੀਟਰਿਕ ਟਨ ਪਲਾਸਟਿਕ ਸੁੱਟਣ ਤੋਂ ਬਚਾਓ ਹੋ ਗਿਆ। ਜੁਲਾਈ 2018 ਵਿਚ
ਐਲਬੇਨੀਆ ਨੇ ਪਲਾਸਟਿਕ ਉੱਤੇ ਸੰਪੂਰਨ ਰੋਕ ਲਾ ਕੇ ਇਸ ਦੀ ਵਰਤੋਂ ਉੱਤੇ ਭਾਰੀ ਫਾਈਨ
(7,900 ਤੋਂ 11,800 ਡਾਲਰ) ਲਾ ਦਿੱਤਾ ਹੈ।
ਜੇ ਅਸੀਂ ਆਪਣੀ ਅਗਲੀ ਪੁਸ਼ਤ
ਸਹੀ ਸਲਾਮਤ ਚਾਹੁੰਦੇ ਹਾਂ ਤਾਂ ਰੁੱਖ, ਕੁੱਖ ਦੀ ਸੰਭਾਲ ਦੇ ਨਾਲ ਨਾਲ ਹਰ ਹਾਲ
ਪਲਾਸਟਿਕ ਦੀ ਰੋਕ ਉੱਤੇ ਪੂਰੇ ਜ਼ੋਰ ਸ਼ੋਰ ਨਾਲ ਕਾਰਵਾਈ ਕਰਨੀ ਪੈਣੀ ਹੈ। ਜੇ ਨਹੀਂ,
ਤਾਂ ਭਿਆਨਕ ਮੌਤ ਦੀ ਤਿਆਰੀ ਕੱਸ ਲਵੋ!
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ
ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ, ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|