|
|
ਵਿਗਿਆਨ
ਪ੍ਰਸਾਰ |
ਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ
ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(21/01/2019) |
|
|
|
|
|
ਕੁੱਝ ਖੋਜਾਂ ਬੜੀਆਂ ਮਜ਼ੇਦਾਰ ਹੁੰਦੀਆਂ ਹਨ। ਇਹੋ ਜਿਹੀ ਹੀ ਇਕ ਖੋਜ ਹੈ ਕਿਤਾਬਾਂ
ਪੜ੍ਹਨ ਬਾਰੇ। ਵੱਖੋ-ਵੱਖ ਤਰ੍ਹਾਂ ਦੀਆਂ ਕਿਤਾਬਾਂ ਦਿਮਾਗ਼ ਦੇ ਅਲੱਗ-ਅਲੱਗ ਹਿੱਸਿਆਂ
ਵਿਚ ਹਿਲਜੁਲ ਪੈਦਾ ਕਰਦੀਆਂ ਹਨ। "ਸਟੈਨਫੋਰਡ ਯੂਨੀਵਰਸਿਟੀ" ਵਿਚ ਲੋਕਾਂ ਨੂੰ
ਵੱਖੋ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਨ ਨੂੰ ਦਿੱਤੀਆਂ ਗਈਆਂ ਤੇ ਨਾਲੋ-ਨਾਲ
ਬਰੇਨ ਮੈਪਿੰਗ ਕੀਤੀ ਗਈ। ਇਹ ਵੇਖਣ ਵਿਚ ਆਇਆ ਕਿ ਗਿਆਨ ਭਰਪੂਰ ਸਾਹਿਤਕ
ਕਿਤਾਬਾਂ ਪੜ੍ਹਨ ਵੇਲੇ ਦਿਮਾਗ਼ ਦੇ ਕਈ ਹਿੱਸੇ ਬੜੇ ਗੁੰਝਲਦਾਰ ਤਰੀਕੇ ਨਾਲ ਹਿਲਜੁਲ
ਕਰਦੇ ਹਨ ਜਦ ਕਿ ਹਾਸੇ ਠੱਠੇ ਵਾਲੀਆਂ ਕਿਤਾਬਾਂ ਪੜ੍ਹਨ ਲੱਗਿਆਂ ਬਿਲਕੁਲ ਵੱਖ
ਹਿੱਸਿਆਂ ਵਿਚ ਹਰਕਤ ਹੁੰਦੀ ਹੈ।
ਜਦੋਂ ਕੋਈ ਰੋਮਾਂਚਕ ਨਾਵਲ ਪੜ੍ਹਿਆ ਜਾਵੇ
ਤਾਂ ਦਿਮਾਗ਼ ਪੂਰਾ ਚੁਸਤ ਹੋ ਜਾਂਦਾ ਹੈ। ਇਸ ਨਾਲ ਸਾਡੇ ਦਿਮਾਗ਼ ਦਾ ਇਕ ਪਾਸਾ ਆਪਣੇ
ਆਪ ਹੀ ਪੜ੍ਹੀ ਜਾ ਰਹੀ ਮਜ਼ੇਦਾਰ ਗੱਲ ਦੇ ਹਿਸਾਬ ਨਾਲ ਤਸਵੀਰਾਂ ਬਣਾਉਣ ਲੱਗ ਪੈਂਦਾ
ਹੈ ਤੇ ਪੜ੍ਹਨ ਵਾਲੇ ਨੂੰ ਇਉਂ ਜਾਪਦਾ ਹੈ ਜਿਵੇਂ ਉਹ ਉਸ ਨਾਵਲ ਜਾਂ ਲਿਖਤ ਦਾ ਹੀ ਇਕ
ਪਾਤਰ ਹੋਵੇ।
ਮਿਸਾਲ ਵਜੋਂ, ‘‘ਜਿਉਂ ਹੀ ਨਾਇਕ ਨੇ ਦਰਵਾਜ਼ਾ ਖੋਲ੍ਹਿਆ’’,
ਪੜ੍ਹਦੇ ਸਾਰ ਪੜ੍ਹਨ ਵਾਲੇ ਨੂੰ ਇੰਜ ਜਾਪਣ ਲੱਗ ਪੈਂਦਾ ਹੈ ਜਿਵੇਂ ਉਹ ਵੀ ਨਾਵਲ
ਵਿਚਲੇ ਨਾਇਕ ਨਾਲ ਦਰਵਾਜ਼ੇ ਅੰਦਰ ਝਾਕਣ ਲੱਗਿਆ ਹੈ।
ਬਿਲਕੁਲ ਇੰਜ ਹੀ ਜਦੋਂ
ਕੋਈ ਨਾਵਲ ਵਿੱਚੋਂ ਕਹਾਣੀ ਪੜ੍ਹ ਕੇ ਸੁਣਾਏ ਤਾਂ ਨਾ ਸਿਰਫ਼ ਦਿਮਾਗ਼ ਅੰਦਰ ਚਿੱਤਰ
ਬਣਦੇ ਜਾਂਦੇ ਹਨ, ਬਲਕਿ ਦਿਮਾਗ਼ ਦਾ ਉਹ ਹਿੱਸਾ ਜੋ ਜ਼ਬਾਨ ਦੀ ਬਰੀਕੀ ਸਮਝਣ ਲਈ ਬਣਿਆ
ਹੋਇਆ ਹੈ, ਉਸ ਵਿਚ ਵੀ ਤਰਥੱਲੀ ਮਚ ਜਾਂਦੀ ਹੈ ਤੇ ਉਹ ਨਵਾਂ ਸੁਣਿਆ ਕੋਈ ਅੱਖਰ ਝਟਪਟ
ਡੀਕੋਡਿੰਗ ਕਰਨ ਵਿਚ ਜੁਟ ਜਾਂਦਾ ਹੈ। ਸਿਰਫ਼ ਇਹ ਹੀ ਨਹੀਂ, ਜਜ਼ਬਾਤਾਂ ਨੂੰ
ਕੰਟਰੋਲ ਕਰਨ ਵਾਲੇ ਸੈਂਟਰ ਵਿਚ ਵੀ ਬਹੁਤ ਹਿਲਜੁਲ ਹੁੰਦੀ ਹੈ। ਨਾਇਕ ਨਾਲ ਹੀ
ਹੱਸਣਾ, ਰੋਣਾ, ਭਾਵੁਕ ਹੋਣਾ, ਗੁੱਸੇ ਵਿਚ ਆ ਜਾਣਾ, ਆਈਸਕ੍ਰੀਮ ਜਾਂ ਹੋਰ
ਖਾਣ ਵਾਲੀ ਚੀਜ਼ ਨੂੰ ਨਾਇਕ ਦੇ ਨਾਲ ਹੀ ਖਾਣ ਲਈ ਆਪਣਾ ਜੀਅ ਲਲਚਾਉਣਾ, ਆਦਿ ਹੋਣ ਲੱਗ
ਪੈਂਦੇ ਹਨ।
ਰੋਮਾਂਚਕ ਨਾਵਲ ਵਿਚ ਪੜ੍ਹੀ ਜਾ ਰਹੀ ਗੱਲ ਸਾਡੀ ਸੋਚ ਤੇ
ਭਾਵਨਾਵਾਂ ਉਜਾਗਰ ਕਰਨ ਵਾਲੇ ਸੈਂਟਰ ਵਿਚ ਵੀ ਵੜ ਜਾਂਦੀ ਹੈ ਕਿਉਂਕਿ ਉਸ ਹਿੱਸੇ ਵੱਲ
ਅਨੇਕ ਤਰੰਗਾਂ ਜਾਂਦੀਆਂ ਵੇਖੀਆਂ ਗਈਆਂ ਹਨ। ਇਹੀ ਕਾਰਨ ਹੈ ਕਿ ਕਈ ਵਾਰ ਕਿਤਾਬਾਂ
ਜਿੱਥੇ ਸਾਡੀ ਸੋਚ ਨੂੰ ਤਬਦੀਲ ਕਰ ਦਿੰਦੀਆਂ ਹਨ, ਉੱਥੇ ਸਾਡੀ ਲੰਮੇ ਸਮੇਂ ਤੱਕ ਟਿਕੀ
ਰਹਿਣ ਵਾਲੀ ਯਾਦ ਦਾ ਹਿੱਸਾ ਵੀ ਬਣ ਜਾਂਦੀਆਂ ਹਨ।
"ਸਟੈਨਫੋਰਡ
ਯੂਨੀਵਰਸਿਟੀ" ਦੀ ਖੋਜ ਵਿਚ ਇਹ ਸਾਬਤ ਹੋਇਆ ਹੈ ਕਿ ਵੱਖੋ-ਵੱਖ ਤਰ੍ਹਾਂ ਦੀਆਂ
ਕਿਤਾਬਾਂ ਪੜ੍ਹਨੀਆਂ ਬਹੁਤ ਜ਼ਰੂਰੀ ਹਨ ਕਿਉਂਕਿ ਗਿਆਨ ਵਧਾਉਣ ਵਾਲੀਆਂ ਕਿਤਾਬਾਂ ਨਾਲ
ਦਿਮਾਗ਼ ਦੇ ਵੱਖ ਹਿੱਸੇ ਵਿਚ ਹਲਚਲ ਹੁੰਦੀ ਹੈ ਜਦਕਿ ਹਾਸੇ ਠੱਠੇ ਵਾਲੀ ਨਾਲ ਵੱਖਰੇ
ਹਿੱਸੇ ਵਿਚ ਲਹੂ ਦਾ ਵਹਾਓ ਵੱਧਦਾ ਹੈ। ਇੰਜ ਹੀ ਬੁਝਾਰਤਾਂ ਵਾਲੀ ਨਾਲ ਦਿਮਾਗ਼ ਦੇ
ਅਲੱਗ ਹਿੱਸੇ ਦੀ ਕਸਰਤ ਹੁੰਦੀ ਹੈ। ਯਾਨੀ ਇਹ ਸਮਝ ਲੈਣਾ ਚਾਹੀਦਾ ਹੈ ਕਿ ਕਿਤਾਬਾਂ
ਪੜ੍ਹਨ ਦਾ ਮਤਲਬ ਹੈ ਦਿਮਾਗ਼ ਦੀ ਤਗੜੀ ਕਸਰਤ ਤੇ ਅਨੇਕ ਔਖੀਆਂ ਸਮਝਣ ਵਾਲੀਆਂ
ਗੁੰਝਲਾਂ ਨੂੰ ਸੁਲਝਾਉਣ ਦੇ ਨਾਲ ਹੀ ਵਿਚਾਰਾਂ ਦਾ ਉਜਾਗਰ ਹੋਣਾ ਤੇ ਜਜ਼ਬਾਤਾਂ ਸਦਕਾ
ਸੈੱਲਾਂ ਦਾ ਤੇਜ਼ੀ ਨਾਲ ਸੁੰਗੜਨਾ-ਫੈਲਣਾ।
ਸਵੀਡਨ ਦੀ ਲੁੰਡ
ਯੂਨੀਵਰਸਿਟੀ ਵਿਚਲੀ ਖੋਜ : ਸਵੀਡਨ ਦੇ ਫੌਜੀਆਂ ਨੂੰ ਵੱਖੋ-ਵੱਖ
ਜ਼ਬਾਨਾਂ ਸਿਖਾਉਣ ਸਮੇਂ ਉਨ੍ਹਾਂ ਦੇ ਦਿਮਾਗ਼ ਦੇ ਸਕੈਨ ਕੀਤੇ ਗਏ। ਜਿੰਨੀਆਂ
ਜ਼ਿਆਦਾ ਕਿਤਾਬਾਂ ਪੜ੍ਹੀਆਂ ਗਈਆਂ, ਓਨਾ ਹੀ ਉਨ੍ਹਾਂ ਦੇ ਦਿਮਾਗ਼ ਵਿਚਲੇ
ਹਿੱਪੋਕੈਂਪਸ ਤੇ ਸੈਰੇਬਰਲ ਕੌਰਟੈਕਸ ਹਿੱਸੇ ਵੱਧ ਵਿਕਸਿਤ ਹੋਏ
ਲੱਭੇ। ਸਿਰਫ਼ ਤਿੰਨ ਮਹੀਨਿਆਂ ਦੀ ਪੜ੍ਹਾਈ ਨਾਲ ਹੀ ਦਿਮਾਗ਼ ਦੇ ਹਿੱਸਿਆਂ ਦਾ ਏਨਾ
ਜ਼ਿਆਦਾ ਵਿਕਾਸ ਹੋਣਾ ਆਪਣੇ ਆਪ ਹੀ ਸਪਸ਼ਟ ਕਰ ਦਿੰਦਾ ਹੈ ਕਿ ਲੰਮੇ ਸਮੇਂ ਤਕ ਦਿਮਾਗ਼
ਚੁਸਤ ਦਰੁਸਤ ਤੇ ਤੰਦਰੁਸਤ ਰੱਖਣ ਲਈ ਕਿਤਾਬਾਂ ਹਰ ਹਾਲ ਪੜ੍ਹਨੀਆਂ ਚਾਹੀਦੀਆਂ ਹਨ।
ਈ-ਕਿਤਾਬਾਂ (ਕਿੰਡਲ) : ਅੱਜ ਕਲ ਬਹੁਤ ਜਣੇ ਆਪਣੇ
ਮੋਬਾਈਲ ਜਾਂ ਕੰਪਿਊਟਰ ਉੱਤੇ ਹੀ ਪੜ੍ਹਨਾ ਚਾਹੁੰਦੇ ਹਨ। ਜਿਨ੍ਹਾਂ ਨੇ ਕਦੇ ਕੰਪਿਊਟਰ
ਉੱਤੇ ਕੰਮ ਨਾ ਕੀਤਾ ਹੋਵੇ, ਉਹ ਵੀ ਸੱਤ ਦਿਨਾਂ ਦੇ ਅੰਦਰ-ਅੰਦਰ ਇਸ ਨੂੰ ਸਿਖ ਸਕਦੇ
ਹਨ। 'ਈ-ਕਿਤਾਬਾਂ' ਨੂੰ ਪੜ੍ਹਨ ਦਾ ਭਾਵੇਂ ਰਿਵਾਜ਼ ਬਣ ਗਿਆ ਹੋਵੇ ਪਰ ਖੋਜਾਂ ਰਾਹੀਂ
ਪਤਾ ਲੱਗਿਆ ਹੈ ਕਿ ਇਸ ਨਾਲ ਅੱਖਾਂ ਉੱਤੇ ਜ਼ਿਆਦਾ ਜ਼ੋਰ ਪੈਂਦਾ ਹੈ ਤੇ ਤੇਜ਼ ਰੌਸ਼ਨੀ
ਨਾਲ ਅੱਖਾਂ ਅੰਦਰਲੀ ਪਰਤ ਉੱਤੇ ਵੀ ਅਸਰ ਪੈਂਦਾ ਹੈ। ਏਸੇ ਲਈ 'ਈ-ਕਿਤਾਬਾਂ'
ਪੜ੍ਹਦਿਆਂ ਅੱਖਾਂ ਦੀ ਛੇਤੀ ਥਕਾਵਟ ਹੋ ਜਾਂਦੀ ਹੈ। ਸਿਰਫ਼ ਅੱਖਾਂ ਦੀ ਥਕਾਵਟ ਹੀ
ਨਹੀਂ, ਇਸ ਨਾਲ ਦਿਮਾਗ਼ ਅੰਦਰ ‘ਸਪੇਸ਼ੀਅਲ ਨੈਵੀਗੇਬਿਲਟੀ’ ਵੀ ਨਹੀਂ ਬਣਦੀ।
ਇਨਸਾਨੀ ਦਿਮਾਗ਼ ਵਧੀਆ ਨਕਸ਼ੇ ਬਣਾਉਣ ਵਿਚ ਮਾਹਿਰ ਹੁੰਦਾ ਹੈ। ਕਿਤਾਬ ਕਿੰਨੀ ਰਹਿੰਦੀ
ਹੈ, ਕਿਵੇਂ ਕਿਸੇ ਜ਼ਰੂਰੀ ਕੰਮ ਨੂੰ ਕਰਨ ਲਈ ਉੱਠਣ ਸਮੇਂ ਝਟਪਟ ਪੰਨੇ ’ਚ ਨਿਸ਼ਾਨੀ
ਟਿਕਾਉਣੀ ਹੈ, ਕਿਹੜਾ ਪੰਨਾ ਵਾਪਸ ਪਲਟਦੇ ਸਾਰ ਉਹੀ ਗੱਲ ਦੁਬਾਰਾ ਪੜ੍ਹਨੀ ਹੈ, ਵਰਗੀ
ਗੱਲ 'ਈ-ਕਿਤਾਬ' ਵਿਚ ਹੋ ਨਹੀਂ ਸਕਦੀ ਤੇ ਨਾ ਹੀ ਉਸ ਤੋਂ ਪੜ੍ਹਦਿਆਂ ਉਸਦੇ ਬਚੇ ਹੋਏ
ਪੰਨਿਆਂ ਬਾਰੇ ਦਿਮਾਗ਼ ਵਿਚ ਨਕਸ਼ਾ ਬਣਦਾ ਹੈ। ਇਸੇ ਲਈ ਜਿੰਨਾ ਆਨੰਦ ਦਿਮਾਗ਼ ਕਿਤਾਬ
ਪੜ੍ਹਦਿਆਂ ਲੈਂਦਾ ਹੈ, ਓਨਾ ਲਹੂ ਦਾ ਵਹਾਓ ਦਿਮਾਗ਼ ਦੇ ਵੱਖੋ-ਵੱਖ ਹਿੱਸਿਆਂ ਵਿਚ
ਈ-ਕਿਤਾਬ ਪੜ੍ਹਦਿਆਂ ਨਹੀਂ ਦਿਸਦਾ।
ਕੁੱਝ 'ਈ-ਕਿਤਾਬਾਂ' ਵਿਚ ਪੰਨਿਆਂ ਦੇ
ਨੰਬਰ ਤੇ ਪੰਨੇ ਪਲਟਨ ਦਾ ਇਹਸਾਸ ਉਨ੍ਹਾਂ ਨੂੰ ਅਸਲ ਕਾਗਜ਼ ਦੀਆਂ ਕਿਤਾਬਾਂ ਵਾਂਗ ਹੀ
ਮਹਿਸੂਸ ਕਰਵਾ ਦਿੰਦਾ ਹੈ ਪਰ ਫਿਰ ਵੀ ਦਿਮਾਗ਼ ਅੰਦਰ ਓਨੀ ਲਹੂ ਦੀ ਰਵਾਨੀ ਨਹੀਂ
ਹੁੰਦੀ ਲੱਭੀ ਜਿੰਨੀ ਕਾਗਜ਼ ਦੀਆਂ ਕਿਤਾਬਾਂ ਨਾਲ ਹੁੰਦੀ ਲੱਭੀ ਗਈ ਹੈ।
ਕਿਤਾਬਾਂ ਪੜ੍ਹਨ ਨਾਲ ਦਿਮਾਗ਼ ਦੀ ਸੋਚਣ ਸਮਝਣ ਦੀ ਤਾਕਤ ਕਿਵੇਂ ਵੱਧਦੀ ਹੈ?
ਹਰ ਕਹਾਣੀ ਦਾ ਇੱਕ ਸ਼ੁਰੂ, ਇੱਕ ਮੱਧ ਤੇ ਇੱਕ ਅੰਤ ਹੁੰਦਾ ਹੈ। ਏਸੇ ਤਰਜ਼ ਉੱਤੇ
ਦਿਮਾਗ਼ ਕਹਾਣੀ ਦੇ ਸ਼ੁਰੂ ਤੋਂ ਹੀ ਆਪਣੇ ਆਪ ਕੁੱਝ ਅੰਦਾਜ਼ੇ ਲਾਉਣ ਲੱਗ ਪੈਂਦਾ ਹੈ।
ਇਨ੍ਹਾਂ ਅੰਦਾਜ਼ਿਆਂ ਦੌਰਾਨ ਦਿਮਾਗ਼ ਇਕ ਕ੍ਰਮ ਵਿਚ ਸੋਚਣਾ ਸਿੱਖਦਾ ਹੈ। ਫੇਰ ਦੋ
ਸੋਚਾਂ ਨੂੰ ਜੋੜਨਾ ਤੇ ਉਸ ਵਿੱਚੋਂ ਨਿਚੋੜ ਕੱਢਣਾ। ਜਿੰਨਾ ਜ਼ਿਆਦਾ ਪੜ੍ਹਿਆ ਜਾਵੇ,
ਓਨਾ ਹੀ ਦਿਮਾਗ਼ ਆਪਣੇ ਜੋੜ ਵਧਾਉਣ ਲੱਗ ਪੈਂਦਾ ਹੈ।
ਏਸੇ ਲਈ ਬੱਚਿਆਂ ਨੂੰ
ਲਾਇਕ ਬਣਾਉਣ ਲਈ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਵੱਧ ਤੋਂ ਵੱਧ ਕਹਾਣੀਆਂ ਕਿਤਾਬਾਂ
ਵਿੱਚੋਂ ਪੜ੍ਹ ਕੇ ਸੁਣਾਈਆਂ ਜਾਣ। ਇੰਜ ਉਨ੍ਹਾਂ ਦੇ ਦਿਮਾਗ਼ ਦੀ ਲਚਕ ਵਧਦੀ ਹੈ ਤੇ
ਯਾਦਾਸ਼ਤ ਦਾ ਸੈਂਟਰ ਵੀ ਵੱਡਾ ਹੋ ਜਾਂਦਾ ਹੈ।
ਇਹ ਵੀ ਖੋਜਾਂ ਰਾਹੀਂ ਸਿੱਧ
ਹੋ ਚੁੱਕਿਆ ਹੈ ਕਿ ਕਹਾਣੀਆਂ ਦੀਆਂ ਕਿਤਾਬਾਂ ਪੜ੍ਹਨ ਨਾਲ ਬੱਚਿਆਂ ਦੇ ਧਿਆਨ ਲਾਉਣ
ਵਿਚ ਵਾਧਾ ਹੋ ਜਾਂਦਾ ਹੈ ਤੇ ਉਹ ਟਿਕ ਕੇ ਬਹਿਣ ਲੱਗ ਪੈਂਦੇ ਹਨ।
ਕੀ ਦਿਮਾਗ਼ ਦੀ ਬਣਤਰ ਵਿਚ ਵੀ ਫ਼ਰਕ ਪੈਂਦਾ ਹੈ? ਕੁੱਝ ਖੋਜਾਂ ਦੌਰਾਨ
ਅਜਿਹੇ ਬੰਦੇ ਲੱਭੇ ਗਏ ਜੋ ਬਿਲਕੁਲ ਕਿਤਾਬਾਂ ਨਹੀਂ ਸਨ ਪੜ੍ਹਦੇ। ਉਨ੍ਹਾਂ ਸਾਰਿਆਂ
ਨੂੰ ਛੇ ਮਹੀਨੇ ਲਗਾਤਾਰ ਮਿਹਨਤ ਕਰ ਕੇ ਪੜ੍ਹਨ ਦੀ ਆਦਤ ਪਾਈ ਗਈ। ਜਦੋਂ ਸਭ ਦੀ
ਪੜ੍ਹਨ ਵਿਚ ਰੁਚੀ ਪੈਦਾ ਹੋ ਗਈ ਤਾਂ ਉਨ੍ਹਾਂ ਦੇ ਪਹਿਲੇ ਦੇ ਅਤੇ ਬਾਅਦ ਦੇ ਦਿਮਾਗ਼
ਦੀ ਕੀਤੀ ਮੈਪਿੰਗ ਵਿਚਲਾ ਫਰਕ ਲੱਭਿਆ ਗਿਆ।
ਨਤੀਜੇ ਸਨ, ਕਿ 83
ਫੀਸਦੀ ਦੇ ਦਿਮਾਗ਼ਾਂ ਦੇ ‘ਵਾਈਟ ਮੈਟਰ’ ਵਿਚ ਕਾਫ਼ੀ ਵਾਧਾ ਹੋਇਆ ਲੱਭਿਆ। ਇਸ ਵਿੱਚੋਂ
ਵੀ ‘ਲੈਂਗੂਏਜ ਜ਼ੋਨ’ ਹਿੱਸਾ ਕਾਫ਼ੀ ਫੈਲਿਆ ਹੋਇਆ ਲੱਭਿਆ। ਯਾਨੀ ਬੰਦੇ ਨੂੰ ਨਵੇਂ ਲਫ਼ਜ਼
ਚੁਣਨ, ਲੱਭਣ, ਸੋਚਣ, ਜੋੜਨ, ਤੋੜਨ ਤੇ ਹੋਰ ਜ਼ਬਾਨਾਂ ਵਿਚ ਸਾਂਝ ਗੰਢਣ ਵਿਚ ਆਸਾਨੀ
ਹੋ ਗਈ।
ਇੰਜ ਸਪਸ਼ਟ ਹੋ ਗਿਆ ਕਿ ਕਿਤਾਬਾਂ ਪੜ੍ਹਨ ਨਾਲ ਜਾਣਕਾਰੀ ਤਾਂ ਵਧਦੀ
ਹੀ ਹੈ, ਜ਼ਬਾਨ ਵਿਚ ਮਹਾਰਤ ਵੀ ਵਧਦੀ ਹੈ ਤੇ ਦਿਮਾਗ਼ ਆਪਣੀਆਂ ਨਵੀਆਂ ਕਾਢਾਂ ਕੱਢਣ ਤੇ
ਹੋਰ ਸਿੱਖਣ ਦੀ ਚਾਹ ਸਦਕਾ ਵੱਡੀ ਉਮਰ ਤੱਕ ਸੁੰਗੜਦਾ ਨਹੀਂ ਤੇ ਤਰੋਤਾਜ਼ਾ ਰਹਿੰਦਾ
ਹੈ।
ਸਹਿਨਸ਼ੀਲਤਾ ਤੇ ਕਿਸੇ ਦੀ ਖਿੱਚ ਦਾ ਕਾਰਨ ਬਣਨਾ :
ਜਿੰਨੀਆਂ ਵੱਧ ਕਿਤਾਬਾਂ ਪੜ੍ਹਦੇ ਰਹੋ ਓਨਾ ਹੀ ਦਿਮਾਗ਼ ਹੌਲੀ-ਹੌਲੀ ਸਹਿਨਸ਼ੀਲ ਹੁੰਦਾ
ਜਾਂਦਾ ਹੈ ਤੇ ਆਪਣੇ ਗਿਆਨ ਦੇ ਆਧਾਰ ਉੱਤੇ ਦੂਜੇ ਨੂੰ ਕੀਲ ਲੈਣ ਦੀ ਸਮਰੱਥਾ ਵੱਧ
ਜਾਂਦੀ ਹੈ।
ਕਹਾਣੀ ਵਿਚਲੇ ਕਿਰਦਾਰ ਨਾਲ ਜੁੜਨਾ ਤੇ ਉਸ ਪ੍ਰਤੀ ਤਰਸ ਦੀ
ਭਾਵਨਾ ਉਜਾਗਰ ਹੋਣੀ ਜਾਂ ਉਸ ਨਾਲ ਹੁੰਦੀਆਂ ਵਧੀਕੀਆਂ ਦੇ ਵਿਰੁੱਧ ਆਵਾਜ਼ ਚੁੱਕਣ ਦਾ
ਹੀਆ ਕਰਨਾ ਤੇ ਜੁਰਮ ਕਰਨ ਵਾਲੇ ਦਾ ਵਿਰੋਧ ਕਰਨ ਦੀ ਚਿੰਗਾਰੀ ਪੈਦਾ ਹੋਣੀ ਜਾਂ ਲੀਡਰ
ਬਣ ਕੇ ਸਮਾਜ ਸੁਧਾਰਨ ਦਾ ਜ਼ਿੰਮਾ ਚੁੱਕਣਾ ਵਰਗੇ ਵਿਚਾਰ ਕਿਤਾਬਾਂ ਪੜ੍ਹਨ ਤੋਂ ਬਾਅਦ
ਬੜੇ ਤਰਤੀਬਵਾਰ ਤਰੀਕੇ ਨਾਲ ਸ਼ੁਰੂ ਹੁੰਦੇ ਹਨ।
ਗਿਆਨਵਾਨ, ਸੂਝਵਾਨ, ਚਿੰਤਕ
ਜਾਂ ਖੋਜੀ ਸੁਭਾਓ, ਇਹ ਸਾਰੇ ਹੀ ਕਿਤਾਬਾਂ ਪੜ੍ਹਨ ਨਾਲ ਕਿਸੇ ਦੀ ਸ਼ਖ਼ਸੀਅਤ ਵਿਚ ਦਿਸ
ਸਕਦੇ ਹਨ। ਇਸ ਤਰ੍ਹਾਂ ਦੀ ਸ਼ਖ਼ਸੀਅਤ ਵਾਲੇ ਦੇ ਦਿਮਾਗ਼ ਦੇ ਸ਼ਬਦਕੋਸ਼ ਵਿੱਚੋਂ ਢੁਕਵੇਂ
ਤੇ ਲੋੜੀਂਦੇ ਸ਼ਬਦ ਲੋੜ ਪੈਣ ਉੱਤੇ ਸੌਖਿਆਂ ਹੀ ਉਘਾੜੇ ਜਾ ਸਕਦੇ ਹਨ।
ਅੱਜ
ਦੀ ਪੀੜ੍ਹੀ ਕਿਤਾਬਾਂ ਤੋਂ ਦੂਰੀ ਵਧਾ ਰਹੀ ਹੈ। 'ਮੋਬਾਈਲ' ਤੇ 'ਇੰਟਰਨੈੱਟ' ਵੱਲ
ਵਧਦਾ ਝੁਕਾਓ ਦਿਮਾਗ਼ ਨੂੰ ਸਹਿਜ ਕਰਨ ਦੀ ਥਾਂ ਭੜਕਾਊ ਵਿਚਾਰ ਤੇ ਘਬਰਾਹਟ ਨਾਲ ਭਰ
ਦਿੰਦੇ ਹਨ। ਇਹੀ ਕਾਰਨ ਹੈ ਕਿ ਸਹਿਨਸ਼ੀਲਤਾ ਘੱਟਦੀ ਜਾ ਰਹੀ ਹੈ ਤੇ ਜੁਰਮ ਵਧਦਾ ਜਾ
ਰਿਹਾ ਹੈ।
ਜੇ ਸਮਾਜ ਬਿਹਤਰ ਬਣਾਉਣਾ ਹੈ ਤਾਂ ਬੱਚਿਆਂ ਤੇ ਨੌਜਵਾਨਾਂ ਵਿਚ
ਪੜ੍ਹਨ ਦੀ ਰੁਚੀ ਵਧਾਉਣੀ ਪੈਣੀ ਹੈ।
ਉਸ ਵਾਸਤੇ ਕੀ ਕੀਤਾ ਜਾਵੇ?
- ਹਰ ਛੋਟੇ ਬੱਚੇ ਨੂੰ ਖਿਡੌਣਿਆਂ ਦੇ ਨਾਲ ਕਹਾਣੀਆਂ ਦੀਆਂ ਕਿਤਾਬਾਂ ਵੀ
ਦੇਣੀਆਂ ਜ਼ਰੂਰੀ ਹਨ ਤੇ ਉਨ੍ਹਾਂ ਨੂੰ ਕਹਾਣੀਆਂ ਪੜ੍ਹ ਕੇ ਸੁਣਾਉਣੀਆਂ ਚਾਹੀਦੀਆਂ
ਹਨ।
- ਬੱਚੇ ਨੂੰ ਇਨਾਮ ਦੇਣ ਸਮੇਂ ਕਿਤਾਬਾਂ ਦੇਣੀਆਂ ਚਾਹੀਦੀਆਂ ਹਨ।
- ਸਕੂਲਾਂ ਵਿਚ ਬੱਚਿਆਂ ਨੂੰ ਹਰ ਹਫ਼ਤੇ ਵਿਚ ਦੋ ਵਾਰ ਲਾਇਬਰੇਰੀ ਦੇ
'ਪੀਰੀਅਡ' ਦੌਰਾਨ ਨਾਵਲ ਜਾਂ ਕਹਾਣੀਆਂ ਪੜ੍ਹ ਕੇ ਉਨ੍ਹਾਂ ਦਾ ਸਾਰ ਲਿਖਣ ਲਈ
ਪ੍ਰੇਰਿਤ ਕਰਨਾ ਚਾਹੀਦਾ ਹੈ।
- ਸਕੂਲ ਵਿੱਚੋਂ ਘਰ ਦੇ ਲਈ ਦਿੱਤੇ ਕੰਮ ਵਿਚ ਕੋਈ ਨਾ ਕੋਈ ਕਿਤਾਬ ਦੇ
ਕਿਸੇ 'ਚੈਪਟਰ' ਨੂੰ ਪੜ੍ਹ ਕੇ ਆਉਣ ਅਤੇ ਉਸ ਬਾਰੇ ਅਗਲੇ ਦਿਨ ਕਲਾਸ ਵਿਚ ਸਵਾਲ
ਜਵਾਬ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
- ਬਸਾਂ, ਗੱਡੀਆਂ ਵਿਚ ਇਕ ਖ਼ਾਨਾ ਕਿਤਾਬਾਂ ਦਾ ਹੋਣਾ ਜ਼ਰੂਰੀ ਹੈ ਤਾਂ
ਜੋ ਸਫ਼ਰ ਦੌਰਾਨ ਕਿਤਾਬਾਂ ਪੜ੍ਹੀਆਂ ਜਾ ਸਕਣ।
- ਪਬਲਿਕ ਥਾਵਾਂ ਉੱਤੇ ਛੋਟੀਆਂ ਅਲਮਾਰੀਆਂ ਵਿਚ ਕਿਤਾਬਾਂ ਰਖਣੀਆਂ
ਚਾਹੀਦੀਆਂ ਹਨ ਤਾਂ ਜੋ ਚਲਦੀਆਂ ਫਿਰਦੀਆਂ ਲਾਇਬਰੇਰੀਆਂ ਹੋਂਦ ਵਿਚ ਆ ਸਕਣ।
- ਜਨਮ ਦਿਨ ਤੇ ਵਿਆਹਾਂ ਦੇ ਸਮਾਗ਼ਮਾਂ ਵਿਚ ਵੀ ਵਧੀਆ ਕਿਤਾਬਾਂ ਹੀ
ਸੁਗ਼ਾਤ ਵਜੋਂ ਦੇਣੀਆਂ ਚਾਹੀਦੀਆਂ ਹਨ।
- ਨਿੱਕੇ ਬੱਚਿਆਂ ਲਈ ਖ਼ੂਬਸੂਰਤ ਚਿਤਰਾਂ ਵਾਲੀਆਂ ਪਲਾਸਟਿਕ ਦੇ
ਪੰਨਿਆਂ ਵਾਲੀਆਂ ਕਿਤਾਬਾਂ ਬਜ਼ਾਰ ਵਿਚ ਮਿਲਣੀਆਂ ਚਾਹੀਦੀਆਂ ਹਨ ਤਾਂ ਜੋ ਬੱਚਾ
ਹਰ ਸਮੇਂ ਖਿਡੌਣੇ ਵਾਂਗ ਉਨ੍ਹਾਂ ਨੂੰ ਜੱਫੀ ਵਿਚ ਲੈ ਕੇ ਫਿਰਦਾ ਰਹੇ।
- ਬੱਚਿਆਂ ਦੇ ਕਮਰੇ ਵਿਚ ਛੋਟੀ ਅਲਮਾਰੀ ਵਿਚ ਕਿਤਾਬਾਂ ਦੀ ਲਾਇਬਰੇਰੀ
ਬਣਾ ਦੇਣੀ ਚਾਹੀਦੀ ਹੈ।
ਜੇ ਕਿਤਾਬਾਂ ਦੀ ਅਹਿਮੀਅਤ ਸਮਝ ਆ ਗਈ ਹੋਵੇ ਤਾਂ ਸਾਨੂੰ ਅੱਜ ਤੋਂ ਹੀ ਆਪਣੀ ਆਦਤ
ਬਦਲ ਲੈਣੀ ਚਾਹੀਦੀ ਹੈ ਤੇ ਟੀ.ਵੀ., ਇੰਟਰਨੈੱਟ, ਮੋਬਾਈਲ ਦੀ ਵਰਤੋਂ ਘਟਾ ਕੇ ਕੁੱਝ
ਸਮਾਂ ਕਿਤਾਬਾਂ ਪੜ੍ਹਨ ਵੱਲ ਵੀ ਲਾਉਣਾ ਚਾਹੀਦਾ ਹੈ। ਇਕ ਵਿਦਵਾਨ ਨੇ ਕਿਹਾ ਸੀ ਕਿ
‘‘ਲਿਟਰੇਸੀ ਇਜ਼ ਏ ਬਰਿੱਜ ਫਰੌਮ ਮਿਜ਼ਰੀ ਟੂ ਹੋਪ’’। ਸਚਮੁਚ ਉਮੀਦ ਦੀ ਕਿਰਨ ਜਗਾਉਣ
ਵਾਲੀ ਕਿਤਾਬ ਨਾ ਸਿਰਫ਼ ਦਿਮਾਗ਼ ਅੰਦਰਲੇ ਹਨ੍ਹੇਰੇ ਨੂੰ ਦੂਰ ਕਰ ਕੇ ਚਾਨਣ ਕਰ ਦਿੰਦੀ
ਹੈ, ਬਲਕਿ ਸਮਾਜ ਨੂੰ ਬਿਹਤਰ ਬਣਾਉਣ ਵਿਚ ਵੀ ਮਦਦ ਕਰਦੀ ਹੈ।
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ
ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ, ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|