|
|
ਵਿਗਿਆਨ
ਪ੍ਰਸਾਰ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(02/04/2019) |
|
|
|
|
|
ਵਿਚਾਰੀ ਬਹੁਤ ਮਾੜੀ ਹਾਲਤ ਵਿਚ ਹੈ। ਬੋਲ ਵੀ ਨਹੀਂ ਸਕਦੀ। ਮਾਨਸਿਕ ਰੋਗੀ ਬਣ
ਚੁੱਕੀ ਹੋਈ ਹੈ। ਭੁੱਖਮਰੀ ਦਾ ਸ਼ਿਕਾਰ ਵੀ ਹੈ। ਕੋਈ ਉਸ ਦੇ ਨਾਲ ਵੀ ਨਹੀਂ ਹੈ। ਸੜਕ
ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਲੱਭੀ ਹੈ। ਉਮਰ ਤਾਂ ਸ਼ਾਇਦ 35-36 ਸਾਲਾਂ ਦੀ ਹੋਵੇ
ਪਰ 50 ਦੀ ਲੱਗਦੀ ਪਈ ਹੈ। ਲੀੜੇ ਪਾਟੇ ਪਏ ਨੇ। ਖ਼ੌਰੇ ਬਲਾਤਕਾਰ ਹੋਇਐ, ਕੁੱਝ ਪਤਾ
ਨਹੀਂ ਲੱਗ ਰਿਹਾ। ਡਾਕਟਰ ਵੀ ਉਸ ਬਾਰੇ ਦੱਸ ਨਹੀਂ ਰਹੇ। ਤੁਸੀਂ ਪਤਾ ਕਰ ਕੇ ਕੁੱਝ
ਦੱਸੋ। ਇਹ ਸਵਾਲ ਮੇਰੇ ਨੇੜੇ ਬੈਠੀ ਇਕ ਨਰਸ ਤੋਂ ਹਿੰਦੀ ਅਖ਼ਬਾਰ ਦਾ ਇੱਕ ਪੱਤਰਕਾਰ
ਵੀਰ ਪੁੱਛ ਰਿਹਾ ਸੀ ਤੇ ਬੇਨਤੀ ਵੀ ਕਰ ਰਿਹਾ ਸੀ ਕਿ ਉਹ ਆਪਣੀ ਡਿਊਟੀ ਛੱਡ ਕੇ
ਗਾਈਨੀ ਵਿਭਾਗ ਜਾ ਕੇ ਉਸ ਔਰਤ ਬਾਰੇ ਪੜਤਾਲ ਕਰ ਕੇ ਦੱਸੇ ਤਾਂ ਜੋ ਖ਼ਬਰ ਲੱਗ ਸਕੇ।
‘‘ਓਹੋ ਇਕ ਹੋਰ ਗ਼ਰੀਬ ਦਾ ਬਲਾਤਕਾਰ’’ ਸੋਚ ਕੇ ਮੈਂ ਦਿਲ ਉੱਤੇ ਪੱਥਰ ਰੱਖ
ਕੇ ਉਸ ਦਿਨ ਵਾਪਸ ਘਰ ਮੁੜੀ। ਸ਼ਾਇਦ ਪਾਠਕਾਂ ਨੂੰ ਇਹ ਗੱਲ ਅਜੀਬ ਲੱਗੇ ਪਰ ਡਾਕਟਰ
ਦੂਜੇ ਵਿਭਾਗ ਦੇ ਮਰੀਜ਼ਾਂ ਦੇ ਚੈੱਕਅੱਪ ਵਿੱਚ ਦਖ਼ਲ ਅੰਦਾਜ਼ੀ ਨਹੀਂ ਕਰਦੇ। ਵੈਸੇ ਵੀ
ਬਲਾਤਕਾਰ ਵਰਗੇ ਜੁਰਮ ਵਿਚ ਏਨਾ ਵਾਧਾ ਡਾਕਟਰਾਂ ਵਾਸਤੇ ਚੈੱਕਅੱਪ ਇਕ ਰੁਟੀਨ ਵਾਂਗ
ਹੀ ਬਣ ਚੁੱਕਿਆ ਹੈ।
ਅਗਲੇ ਦਿਨ ਅਖ਼ਬਾਰਾਂ ਵਿੱਚੋਂ ਹੀ ਖ਼ਬਰ ਪੜ੍ਹ ਲਵਾਂਗੀ
ਸੋਚ ਕੇ ਘਰ ਮੁੜੀ। ਦਿਲ ਵਿਚ ਫਿਰ ਵੀ ਇਕ ਹੂਕ ਸੀ ਕਿ ਖ਼ੌਰੇ ਉਸ ਦੇ ਘਰ ਵਾਲਿਆਂ ਨੂੰ
ਉਸ ਬਾਰੇ ਕੁੱਝ ਪਤਾ ਲੱਗਿਆ ਕਿ ਨਹੀਂ। ਆਪਣੇ ਮਨ ਨੂੰ ਇਹ ਸਮਝਾ ਕੇ ਸ਼ਾਂਤ ਕੀਤਾ ਕਿ
ਚਲੋ ਹੁਣ ਮੀਡੀਆ 'ਤੇ ਪੁਲਿਸ ਨੂੰ ਪਤਾ ਲੱਗ ਚੁੱਕਿਆ ਹੈ, ਸੋ ਉਹ ਔਰਤ ਜ਼ਰੂਰ ਆਪਣਿਆਂ
ਤੱਕ ਪਹੁੰਚ ਜਾਵੇਗੀ।
ਅਗਲੇ ਦਿਨ ਅਖ਼ਬਾਰਾਂ ਵਿਚ ਸੁਰਖ਼ੀ ਬੜੀ ਅਜੀਬ ਸੀ। ਇਕ
ਅੰਗਰੇਜ਼ੀ ਦੀ ਅਖ਼ਬਾਰ ਵਿਚ ਤਾਂ ਪੂਰੇ ਪੰਨੇ ਉੱਤੇ ਵੱਖੋ-ਵੱਖ ਥਾਵਾਂ ਦੀਆਂ ਅਜਿਹੀਆਂ
ਔਰਤਾਂ ਦੇ ਇੰਟਰਵਿਊ ਛਾਪੇ ਪਏ ਸਨ। ਸੁਰਖ਼ੀ ਵਿਚ ਇਕ ਸ਼ਬਦ ਦੀ ਮੈਨੂੰ ਸਮਝ ਨਹੀਂ ਆਈ।
ਲਿਖਿਆ ਸੀ: ‘‘ਪੰਜਾਬ ਵਿਚ ਵੀ ਮੋਲਕੀਆਂ ਦਿਸਣ ਲੱਗੀਆਂ।’’
ਮੈਂ ਉਸ ਦਿਨ
ਤੋਂ ਪਹਿਲਾਂ ਕਿਸੇ ਮੋਲਕੀ ਬਾਰੇ ਕਦੇ ਪੜ੍ਹਿਆ ਸੁਣਿਆ ਨਹੀਂ ਸੀ। ਅਖ਼ਬਾਰ ਰਾਹੀਂ ਹੀ
ਜਾਣਕਾਰੀ ਮਿਲੀ ਕਿ ਹਰਿਆਣੇ ਦੇ ਪਿੰਡਾਂ ਵਿਚ ਔਰਤਾਂ ਦੀ ਕਮੀ ਸਦਕਾ ਨਾਬਾਲਗ ਬੱਚੀਆਂ
ਹਿਮਾਚਲ, ਬਿਹਾਰ ਜਾਂ ਅਸਾਮ ਤੋਂ ਖ਼ਰੀਦ ਕੇ ਲਿਆਈਆਂ ਜਾਂਦੀਆਂ ਹਨ ਜੋ ਆਪਣੀ ਉਮਰ ਤੋਂ
ਤਿੰਨ ਗੁਣਾ ਵੱਡੀ ਉਮਰ ਵਾਲੇ ਨਾਲ ਬਿਠਾ ਦਿੱਤੀਆਂ ਜਾਂਦੀਆਂ ਹਨ। ਇਨ੍ਹਾਂ ਨੂੰ ਕੋਈ
ਹੱਕ ਨਹੀਂ ਦਿੱਤਾ ਜਾਂਦਾ। ਨਾ ਜਾਇਦਾਦ ਵਿਚ ਤੇ ਨਾ ਹੀ ਬੱਚਿਆਂ ਉੱਤੇ। ਗੁਆਂਢੀਆਂ
ਨਾਲ ਵੀ ਮਿਲਣ ਨਹੀਂ ਦਿੱਤਾ ਜਾਂਦਾ। ਇਨ੍ਹਾਂ ਨੂੰ ਇਕ ਵੇਲੇ ਦੀ ਰੋਟੀ ਦਿੱਤੀ ਜਾਂਦੀ
ਹੈ ਤੇ ਬੰਧੂਆਂ ਮਜੂਰ ਵਾਂਗ ਕੰਮ ਕਰਵਾਇਆ ਜਾਂਦਾ ਹੈ। ਲਗਭਗ 100 ਰੁਪੈ ਤੋਂ 50,000
ਰੁਪੈ ਤੱਕ ਦੀ ਇਨ੍ਹਾਂ ਦੀ ਵਿਕਰੀ ਦੀ ਰਕਮ ਵਿਚੋਲੇ ਲੈਂਦੇ ਹਨ। ਕਈ ਤਾਂ ਦਿਓਰਾਂ
ਜੇਠਾਂ ਹੱਥੋਂ ਵੀ ਜਿਸਮਾਨੀ ਸ਼ੋਸ਼ਣ ਸਹਿੰਦੀਆਂ ਰਹਿੰਦੀਆਂ ਹਨ। ਕੁੱਝ ਸਹੁਰੇ ਹੱਥੋਂ
ਵੀ ਜ਼ਲੀਲ ਹੁੰਦੀਆਂ ਹਨ। ਇਨ੍ਹਾਂ ਨੂੰ ਪੇਕੇ ਘਰ ਜਾਣ ਨਹੀਂ ਦਿੱਤਾ ਜਾਂਦਾ।
ਇਹ ਮੁੱਲ ਵਿਕਦੀਆਂ ਔਰਤਾਂ ਜਦੋਂ ਮੁੰਡਾ ਜੰਮ ਲੈਣ ਤਾਂ ਅੱਗੇ ਦੂਜੀ ਵਾਰ, ਤੀਜੀ ਵਾਰ
ਜਾਂ ਚੌਥੀ ਵਾਰ ਤੱਕ ਵਿਕਦੀਆਂ ਰਹਿੰਦੀਆਂ ਹਨ ਤੇ ਵੇਚਣ ਵਾਲੇ ਆਪਣਾ ਖਰੀਦਣ ਵੇਲੇ ਦਾ
ਪੈਸਾ ਪੂਰਾ ਕਰ ਕੇ ਇਨ੍ਹਾਂ ਨੂੰ ਬੱਚੇ ਜੰਮਣ ਦੀ ਮਸ਼ੀਨ ਮੰਨ ਕੇ ਅਗਾਂਹ ਤੋਰਦੇ
ਰਹਿੰਦੇ ਹਨ। ਇਨ੍ਹਾਂ ਵਿੱਚੋਂ ਬਹੁਤੀਆਂ ਅਖ਼ੀਰ ਇੰਜ ਹੀ ਭੁਖਮਰੀ ਦਾ ਸ਼ਿਕਾਰ ਹੋ ਕੇ,
ਅੰਨ੍ਹੇ ਹੋ ਕੇ, ਅਪੰਗ ਹੋ ਕੇ ਜਾਂ ਮਾਨਸਿਕ ਰੋਗੀ ਬਣ ਕੇ ਆਵਾਰਾ ਪਸ਼ੂਆਂ ਵਾਂਗ ਸੜਕ
ਕਿਨਾਰੇ ਸੁੱਟ ਦਿੱਤੀਆਂ ਜਾਂਦੀਆਂ ਹਨ ਜਿੱਥੇ ਆਪੇ ਹੀ ਮਾਰ ਖੱਪ ਜਾਂਦੀਆਂ ਹਨ।
ਮੈਨੂੰ ਇਹ ਸਭ ਪੜ੍ਹ ਕੇ ਬਹੁਤ ਧੱਕਾ ਲੱਗਿਆ ਤੇ ਮੈਂ ਉਸ 'ਮੋਲਕੀ' ਨੂੰ ਮਿਲਣ
ਅਗਲੇ ਦਿਨ ਵਾਰਡ ਵਿਚ ਚਲੀ ਗਈ। ਪੰਜਾਬ ਵਿਚਲੀ ਇਸ 'ਮੋਲਕੀ' (ਹਰਿਆਣੇ ਵਿਚ ਪਾਰੋ
ਨਾਂ ਵੀ ਇਨ੍ਹਾਂ ਨੂੰ ਦਿੱਤਾ ਗਿਆ ਹੈ) ਨੂੰ ਮੇਰੇ ਪਹੁੰਚਣ ਸਮੇਂ ਪੀ.ਜੀ.ਆਈ.
ਚੰਡੀਗੜ੍ਹ ਰੈਫ਼ਰ ਕੀਤਾ ਜਾ ਰਿਹਾ ਸੀ। ਉਸ ਦੇ ਨੇੜੇ ਹੁੰਦਿਆਂ ਹੀ
ਏਨੀ ਭੈੜੀ ਮੁਸ਼ਕ ਆ ਰਹੀ ਸੀ ਜਿਵੇਂ ਅੱਠ ਦਿਨ ਪੁਰਾਣੀ ਲਾਸ਼ ਕੋਲੋਂ ਆਉਂਦੀ ਹੈ। ਮਸਾਂ
ਹੀ ਨੱਕ ਉੱਤੇ ਰੁਮਾਲ ਰੱਖ ਕੇ ਨੇੜੇ ਹੋਇਆ ਗਿਆ। ਨਿਰੀ ਹੱਡੀਆਂ ਦੀ ਮੁੱਠ ਉਸ ਔਰਤ
ਦੀ ਮੈਡੀਕਲ ਰਿਪੋਰਟ ਅਨੁਸਾਰ:
- ਅੱਖਾਂ ਦੀ ਰੌਸ਼ਨੀ ਜਾ ਚੁੱਕੀ ਸੀ।
- ਬੱਚੇਦਾਨੀ ਵਿਚ ਪੀਕ ਪੈ ਚੁੱਕੀ ਸੀ ਤੇ ਉਸ ਥਾਂ ਕੀੜੇ ਪੈ ਚੁੱਕੇ
ਸਨ ਜਿਨ੍ਹਾਂ ਨੇ ਲਗਭਗ ਪੂਰੀ ਬੱਚੇਦਾਨੀ ਖਾ ਲਈ ਸੀ।
- ਗੁਰਦੇ ਫੇਲ੍ਹ ਹੋ ਚੁੱਕੇ ਸਨ।
- ਏਡਜ਼ ਪੀੜਤ ਸੀ।
- ਪੀਲੀਆ ਕਾਫੀ ਵਧਿਆ ਪਿਆ ਸੀ।
- ਉਲਟੀਆਂ ਕਰ-ਕਰ ਕੇ ਉਸ ਦੇ ਪਾਟੇ ਕਪੜੇ ਲੀੜੇ ਲਿਬੜੇ ਪਏ ਸਨ।
- ਨੀਮ ਬੇਹੋਸ਼ ਸੀ।
- ਦਿਮਾਗ਼ ਅੰਦਰ 'ਸੋਜ਼ਿਸ਼' ਹੋ ਚੁੱਕੀ ਹੋਈ ਸੀ।
- ਬਲੱਡ ਪ੍ਰੈੱਸ਼ਰ ਬਹੁਤ ਘੱਟ ਚੁੱਕਿਆ ਸੀ।
- ਨਬਜ਼ ਬਹੁਤ ਕਮਜ਼ੋਰ ਤੇ ਤੇਜ਼ ਸੀ।
ਅਗਲੇ ਦਿਨ ਪਤਾ ਲੱਗਿਆ ਕਿ ਪੀ.ਜੀ.ਆਈ. ਪਹੁੰਚਣ ਤੋਂ ਪਹਿਲਾਂ ਹੀ ਉਸ
ਦੀ ਮੌਤ ਹੋ ਗਈ ਸੀ। ਜ਼ਿੰਦਗੀ ਵਿਚ ਪਹਿਲੀ ਵਾਰ ਕਿਸੇ ਦੀ ਮੌਤ ਉੱਤੇ ਮੈਂ ਸ਼ੁਕਰ
ਮਨਾਇਆ ਕਿ ਘੱਟੋ-ਘੱਟ ਇਕ 'ਮੋਲਕੀ' ਤਾਂ ਆਪਣੀ ਇਸ ਨਰਕ ਤੋਂ ਬਦਤਰ ਜ਼ਿੰਦਗੀ ਤੋਂ
ਨਿਜਾਤ ਪਾ ਗਈ।
ਇਨ੍ਹਾਂ ਔਰਤ ਰੂਪੀ ਮਸ਼ੀਨਾਂ ਦੇ ਹੱਕਾਂ ਲਈ ਹਾਲੇ ਤੱਕ ਤਾਂ
ਕਿਸੇ ਨੇ ਆਵਾਜ਼ ਨਹੀਂ ਚੁੱਕੀ। ਉਡੀਕ ਰਹੇ ਹਾਂ ਕਿ ਕਦੇ ਤਾਂ ਕਿਸੇ ਸਦੀ ਵਿਚ ਫਿਰ
ਕੋਈ ਔਰਤ ਦੇ ਹੱਕ ਵਿਚ ਆਵਾਜ਼ ਚੁੱਕਣ ਵਾਲਾ ਜੰਮੇਗਾ ਤੇ ਲੋਕਾਂ ਨੂੰ ਸਮਝਾਏਗਾ ਕਿ
ਔਰਤ ਦੇ ਕੁੱਖੋਂ ਹੀ ਮਨੁਖਾ ਜਨਮ ਸੰਭਵ ਹੈ ਤੇ ਏਸੇ ਕੁੱਖ ਵਿੱਚੋਂ ਹੀ ਰਾਜੇ
ਮਹਾਰਾਜੇ ਤੇ ਪੀਰ ਪੈਗੰਬਰ ਜੰਮੇ ਹਨ ! ਪਰ ਇਹ ਤਾਂ ਦੱਸੋ ਕਿ ਕੀ ਹੁਣ ਔਰਤ ਦੇ
ਕੁੱਖੋਂ ਮਲੰਗ ਜੰਮਣ ਲੱਗ ਪਏ ਹਨ, ਜੋ ਕਦੇ ਵੀ ਇਨ੍ਹਾਂ ਔਰਤਾਂ ਦੇ ਹੱਕ ਵਿਚ ਬੁਲੰਦ
ਆਵਾਜ਼ ਚੁੱਕਣ ਦਾ ਹੀਆ ਨਹੀਂ ਕਰਦੇ?
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ
ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ, ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|