|
|
ਵਿਗਿਆਨ
ਪ੍ਰਸਾਰ |
ਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(09/06/2019) |
|
|
|
|
|
ਜਿਸ ਔਰਤ ਨੂੰ ਵੀ ਮਾਂ ਬਣਨ ਦਾ ਸੁਭਾਗ ਪ੍ਰਾਪਤ ਹੋਇਆ ਹੋਵੇ, ਉਹ ਸਮਝ ਸਕਦੀ ਹੈ
ਕਿ ਢਿੱਡ ਅੰਦਰ ਕਦੇ ਕਦਾਈਂ ਅਜੀਬ ਜਿਹੇ ਪੌਪਕੌਰਨ ਭੁੰਨੇ ਜਾਣ ਵਰਗਾ
ਹਲਕਾ ਭੁੜਕਣ ਦਾ ਇਹਸਾਸ ਕਿੰਨਾ ਮਜ਼ੇਦਾਰ ਹੁੰਦਾ ਹੈ। ਇਸ ਦੇ ਨਾਲ ਹੀ ਕਦੇ ਕਦਾਈਂ
ਭਰੂਣ ਵੱਲੋਂ ਹਲਕਾ ਮੁੱਕਾ ਜਾਂ ਪਾਸਾ ਬਦਲਣਾ ਜਾਂ ਠੁੱਡਾ ਵੱਜਣਾ ਕਿੰਨਾ ਮਜ਼ੇਦਾਰ
ਜਾਪਦਾ ਹੈ।
ਹਲਕਾ ਭੁੜਕਣਾ ਦਰਅਸਲ ਭਰੂਣ ਦੀ ਹਿਚਕੀ ਹੁੰਦੀ ਹੈ ਜੋ ਚੌਥੇ
ਮਹੀਨੇ ਤੋਂ ਬਾਅਦ ਸ਼ੁਰੂ ਹੁੰਦੀ ਹੈ। ਭਰੂਣ ਦੇ ਫੇਫੜਿਆਂ ਤੇ ਢਿੱਡ ਨੂੰ ਵੱਖ ਕਰਨ
ਵਾਲੀ ਪਰਤ ‘ਡਾਇਆਫਰਾਮ’ ਦੀ ਹਿਲਜੁਲ ਸਦਕਾ ਹੀ ਇਹ ਹੁੰਦੀ ਹੈ। ਜਿਉਂ ਹੀ ਭਰੂਣ ਸਾਹ
ਲੈਣ ਦੀ ਕੋਸ਼ਿਸ਼ ਕਰੇ, ਬੱਚੇਦਾਨੀ ਵਿਚਲਾ ਪਾਣੀ ਉਸ ਦੇ ਫੇਫੜਿਆਂ ਅੰਦਰ ਭਰ ਜਾਂਦਾ ਹੈ
ਤੇ ਡਾਇਆਫਰਾਮ ਖਿੱਚਿਆ ਜਾਂਦਾ ਹੈ। ਨਤੀਜੇ ਵਜੋਂ ਹਿਚਕੀ ਆਉਣੀ ਸ਼ੁਰੂ ਹੋ ਜਾਂਦੀ ਹੈ।
ਕਈ ਮਾਵਾਂ ਨੂੰ ਨਿੱਕੇ-ਨਿੱਕੇ ਠੁੱਡਿਆਂ ਵਾਂਗ ਇਹਸਾਸ ਹੁੰਦਾ ਹੈ ਪਰ ਲਗਾਤਾਰ
ਕਈ ਚਿਰ ਇੱਕੋ ਜਿਹੇ ਠੁੱਡੇ ਦਰਅਸਲ ਬੱਚੇ ਦੀ ਹਿਚਕੀ ਹੀ ਹੁੰਦੇ ਹਨ। ਜ਼ਿਆਦਾਤਰ
ਅਜਿਹੀ ਹਿਚਕੀ ਜੱਚਾ ਨੂੰ ਸੱਤਵੇਂ ਮਹੀਨੇ ਤੋਂ ਬਾਅਦ ਮਹਿਸੂਸ ਹੁੰਦੀ ਹੈ।
"ਅਲਟਰਾਸਾਊਂਡ" ਵਿਚ ਤਾਂ ਬੱਚੇ ਨੂੰ ਤੀਜੇ ਮਹੀਨੇ ਵਿਚ ਹੀ ਹਿਚਕੀ ਲੈਂਦਿਆਂ ਵੇਖਿਆ
ਜਾ ਸਕਦਾ ਹੈ। ਵੱਡਿਆਂ ਲਈ ਹਿਚਕੀ ਦੀ ਭਾਵੇਂ ਬਹੁਤੀ ਅਹਿਮੀਅਤ ਨਾ ਹੋਵੇ ਪਰ ਭਰੂਣ
ਦੀ ਹਿਚਕੀ ਪਿੱਛੇ ਕੁਦਰਤ ਦੀ ਕਮਾਲ ਦੀ ਕਾਰੀਗਰੀ ਹੈ।
1. ਸਾਹ ਦੇ
ਸੈਂਟਰ ਤੇ ਸਿਸਟਮ ਨੂੰ ਰਵਾਂ ਕਰਨਾ : 'ਡਾਇਆਫਰਾਮ' ਦੀ ਬਣਤਰ ਸਹੀ ਰੱਖਣ
ਤੇ ਫੇਫੜਿਆਂ ਦੀ ਲਚਕ ਲਈ ਹਿਚਕੀ ਜ਼ਰੂਰੀ ਹੁੰਦੀ ਹੈ। ਤੀਜੇ ਮਹੀਨੇ ਦੇ ਗਰਭ ਵਿਚ ਹੀ
ਕੁਦਰਤੀ ਹਿਚਕੀ ਸ਼ੁਰੂ ਹੋਣ ਦਾ ਇਹੀ ਕਾਰਨ ਹੈ। 2. ਦਿਮਾਗ਼ ਨੂੰ
ਜਾਂਦੀਆਂ ਨਸਾਂ ਨੂੰ ਰਵਾਂ ਰੱਖਣਾ : ਡਾਇਆਫਰਾਮ ਤੋਂ ਜਾਂਦੀ ਨਸ ਨੂੰ
ਰਵਾਂ ਕਰਨ ਲਈ ਇਸ ਦੀ ਹਲਕੀ ਹਿਲਜੁਲ ਜ਼ਰੂਰੀ ਹੁੰਦੀ ਹੈ। ਇਸ ਨਾਲ ਦਿਮਾਗ਼ ਅਤੇ ਰੀੜ
ਦੀ ਹੱਡੀ ਵਿਚ ਬਣ ਰਹੇ ਸੈਲਾਂ ਨੂੰ ਹੁਲਾਰਾ ਮਿਲਦਾ ਰਹਿੰਦਾ ਹੈ ਤੇ ਜੰਮਣ ਤੋਂ ਬਾਅਦ
ਵੀ ਲਗਾਤਾਰ ਸੈੱਲਾਂ ਦਾ ਵਧਣਾ ਜਾਰੀ ਰਹਿੰਦਾ ਹੈ। 3. ਹਿਚਕੀ:
ਹਿਚਕੀ ਦੇ ਨਾਲ ਹੀ ਭਰੂਣ ਅੰਗੂਠਾ ਵੀ ਚੁੰਘਦਾ ਰਹਿੰਦਾ ਹੈ ਤੇ
ਉਬਾਸੀ ਵੀ ਲੈਂਦਾ ਹੈ ਜੋ ਉਸ ਦੇ ਦਿਮਾਗ਼ ਦੇ ਵਿਕਾਸ ਲਈ ਜ਼ਰੂਰੀ ਹੁੰਦਾ ਹੈ। ਨਿਊਯਾਰਕ
ਦੇ 'ਬਰੂਕਲਿਨ' ਵਿਖੇ 'ਮੈਡੀਕਲ ਸੈਂਟਰ' ਤੇ 'ਡੈਨਵਰ' ਦੇ 'ਗਾਈਨੀ' ਵਿਭਾਗ ਵਿਖੇ
ਹੋਈ ਖੋਜ ਰਾਹੀਂ ਇਹ ਤੱਥ ਉਜਾਗਰ ਹੋਏ ਹਨ।
ਹਰ ਮਾਂ ਆਪਣੇ ਢਿੱਡ ਅੰਦਰ ਪਲ
ਰਹੇ ਬਾਲ ਦੀ ਹਿਚਕੀ ਬਾਰੇ ਸਮਝ ਨਹੀਂ ਸਕਦੀ ਤੇ ਇਸ ਬਾਰੇ ਜਾਣਕਾਰੀ ਨਾ ਹੋਣ ਸਦਕਾ
ਉਸ ਨੂੰ ਪਤਾ ਹੀ ਨਹੀਂ ਲੱਗਦਾ ਕਿ ਭਰੂਣ ਹਿਚਕੀ ਲੈ ਰਿਹਾ ਹੈ। ਕੁੱਝ ਭਰੂਣ ਜ਼ਿਆਦਾ
ਹਿੱਲਦੇ ਹਨ ਤੇ ਕੁੱਝ ਘੱਟ। ਭਰੂਣ ਦੀ ਬਣਤਰ, ਭਾਰ, ਮਾਂ ਦੇ ਭਾਰ ਆਦਿ ਦੇ ਹਿਸਾਬ
ਨਾਲ ਵੱਧ ਜਾਂ ਘੱਟ ਹਿਚਕੀ ਹੋ ਸਕਦੀ ਹੈ। ਜਿਉਂ ਹੀ ਬੱਚੇ ਦੇ ਜੰਮਣ ਦਾ ਸਮਾਂ
ਨੇੜੇ ਆ ਜਾਵੇ, ਹਿਚਕੀ ਘਟਣ ਲੱਗ ਪੈਂਦੀ ਹੈ। ਪਰ, ਜੇ ਵਧਣ ਲੱਗ ਪਵੇ ਤਾਂ ਡਾਕਟਰੀ
ਸਲਾਹ ਲੈਣੀ ਜ਼ਰੂਰੀ ਹੈ ਕਿਉਂਕਿ ਕਈ ਵਾਰ ਨਾੜੂਆ ਬੱਚੇ ਦਾ ਗਲਾ ਘੁੱਟ ਰਿਹਾ ਹੁੰਦਾ
ਹੈ।
ਇਸ ਵਾਸਤੇ ਹਰ ਮਾਂ ਨੂੰ ਰੋਜ਼ ਆਪਣੇ ਢਿੱਡ ਅੰਦਰ ਪਲ ਰਹੇ ਬੱਚੇ ਦੇ
ਠੁੱਡਿਆਂ ਦੀ ਗਿਣਤੀ ਜ਼ਰੂਰ ਕਰਨੀ ਚਾਹੀਦੀ ਹੈ। ਹੌਲੀ-ਹੌਲੀ ਪੂਰੇ ਧਿਆਨ ਨਾਲ ਹੱਥ ਲਾ
ਕੇ ਮਾਵਾਂ ਨੂੰ ਸੌਖਿਆਂ ਹੀ ਪਤਾ ਲੱਗ ਜਾਂਦਾ ਹੈ ਕਿ ਬੱਚਾ ਘਸੁੰਨ ਮਾਰ ਕੇ ਮਾਂ ਨਾਲ
ਸਾਂਝ ਗੰਢ ਰਿਹਾ ਹੈ ਜਾਂ ਹਿਚਕੀ ਲੈ ਰਿਹਾ ਹੈ।
ਕੁੱਝ ਮਾਵਾਂ ਨੂੰ ਕੰਮ ਜਾਂ
ਮੀਟਿੰਗ ਦੌਰਾਨ ਜਾਂ ਸੌਂਦੇ ਹੋਏ ਭਰੂਣ ਦੀ ਲੋੜੋਂ ਵੱਧ ਹਿਲਜੁਲ ਨਾਲ ਤੰਗੀ ਮਹਿਸੂਸ
ਹੋਣ ਲੱਗ ਪੈਂਦੀ ਹੈ। ਅਜਿਹਾ ਹੋਣ ਉੱਤੇ ਮਾਂ ਹਲਕਾ ਤੁਰ ਫਿਰ ਕੇ ਜਾਂ ਪਾਸਾ ਲੈ ਕੇ
ਭਰੂਣ ਦੀ ਹਿਲਜੁਲ ਘਟਾਉਣ ਦੀ ਕੋਸ਼ਿਸ਼ ਕਰ ਸਕਦੀ ਹੈ ਤਾਂ ਜੋ ਸਹਿਜ ਹੋ ਕੇ ਆਪਣਾ ਕੰਮ
ਮੁਕਾਉਣ ਬਾਅਦ ਆਪਣੇ ਢਿੱਡ ਅੰਦਰਲੇ ਬੱਚੇ ਨਾਲ ਖੇਡ ਸਕੇ। ਜੰਮਣ ਬਾਅਦ ਵੀ
ਨਵਜੰਮੇਂ ਬੱਚੇ ਦੀ ਹਿਚਕੀ ਨੂੰ ਦਾਦੀਆਂ ਨਾਨੀਆਂ ‘ਵਧਣੀ’ ਦਾ ਨਾਂ ਦੇ ਕੇ ਇਸ ਬਾਰੇ
ਖ਼ੁਸ਼ੀ ਮਨਾਉਂਦੀਆਂ ਹਨ। ਇਕ ਮਿੰਟ ਤੋਂ ਇਕ ਘੰਟੇ ਤੱਕ ਰਹਿਣ ਵਾਲੀ ਇਹ ਹਿਚਕੀ ਕਦੇ
ਕਦਾਈਂ ਬੱਚੇ ਦੇ ਨਾਲ-ਨਾਲ ਮਾਂ ਨੂੰ ਵੀ ਤੰਗ ਕਰ ਦਿੰਦੀ ਹੈ। ਦੁੱਧ ਪੀਣ ਤੋਂ ਇਕਦਮ
ਬਾਅਦ ਢਿੱਡ ਅੰਦਰ ਹਵਾ ਭਰਨ ਤੇ 'ਡਾਇਆਫਰਾਮ' ਦੇ ਖਿੱਚੇ ਜਾਣ ਨਾਲ ਹਿਚਕੀ ਆਉਣੀ
ਸ਼ੁਰੂ ਹੋ ਸਕਦੀ ਹੈ। ਕਈ ਵਾਰ ਠੰਡ ਲੱਗਣ ਨਾਲ ਵੀ ਨਵਜੰਮੇਂ ਬੱਚੇ ਨੂੰ ਹਿਚਕੀ ਆ
ਸਕਦੀ ਹੈ। ਖੰਘ ਨਾਲ, ਦੁੱਧ ਕੱਢਣ ਨਾਲ, ਰੋਣ ਬਾਅਦ, ਆਦਿ ਵੀ ਲਗਾਤਾਰ ਹੁੰਦੀ ਹਿਚਕੀ
ਦੇ ਕਾਰਨ ਹਨ।
ਜੇ ਬੱਚੇ ਦੀ ਨੀਂਦਰ ਖ਼ਰਾਬ ਹੋ ਰਹੀ ਹੋਵੇ ਜਾਂ ਬੱਚਾ ਲਗਾਤਾਰ
ਆ ਰਹੀ ਹਿਚਕੀ ਤੋਂ ਖਿਝ ਰਿਹਾ ਹੋਵੇ ਤਾਂ ਉਸ ਨੂੰ ਇਕ ਘੁੱਟ ਪਾਣੀ ਦਾ ਪਿਆਇਆ ਜਾ
ਸਕਦਾ ਹੈ ਜਾਂ ਮੋਢੇ ਨਾਲ ਲਾ ਕੇ ਹਲਕਾ ਥਾਪੜਿਆ ਜਾ ਸਕਦਾ ਹੈ।
ਜੇ 24
ਘੰਟਿਆਂ ਤੋਂ ਵੱਧ ਲਗਾਤਾਰ ਹਿਚਕੀ ਆਉਂਦੀ ਰਹੇ ਤਾਂ ਜ਼ਰੂਰ ਡਾਕਟਰੀ ਸਲਾਹ ਲੈ ਲੈਣੀ
ਚਾਹੀਦੀ ਹੈ।
ਵੱਡੇ ਬੱਚਿਆਂ ਵਿਚ ਜ਼ਿਆਦਾ ਚਿੰਗਮ ਖਾਣ, ਕੋਲਡ
ਡਰਿੰਕ ਪੀਣ, ਮਿਰਚਾਂ ਵਾਲਾ ਖਾਣਾ ਖਾਣ, ਬਹੁਤੀ ਘਬਰਾਹਟ ਜਾਂ ਤਣਾਓ, ਇਕਦਮ
ਲੱਗੀ ਠੰਡ ਜਾਂ ਬਹੁਤ ਬਦਬੂਦਾਰ ਚੀਜ਼ ਸੁੰਘਣ ਨਾਲ ਵੀ ਹਿਚਕੀ ਲੱਗ ਸਕਦੀ ਹੈ।
ਵੱਡੇ ਬੱਚਿਆਂ ਵਿਚ ਲੰਮਾ ਸਾਹ ਖਿੱਚ ਕੇ ਕੁੱਝ ਚਿਰ ਰੋਕਣ, ਬੰਦ ਲਿਫਾਫੇ ਅੰਦਰ
ਕੁੱਝ ਚਿਰ ਸਾਹ ਲੈਣ ਤੇ ਬਾਹਰ ਕੱਢਣ, ਇਕਦਮ ਅੱਧਾ ਗਿਲਾਸ ਪਾਣੀ ਪੀਣ, ਬੈਠ ਕੇ ਅੱਗੇ
ਝੁਕ ਕੇ ਗੋਡਿਆਂ ਨਾਲ ਢਿੱਡ ਨੂੰ ਨੱਪਣ ਜਾਂ ਇਕਦਮ ਡਰ ਜਾਣ ਨਾਲ ਵੀ ਹਿਚਕੀ ਰੁਕ
ਜਾਂਦੀ ਹੈ।
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ ਮਾਹਰ,
28, ਪ੍ਰੀਤ ਨਗਰ, ਲੋਅਰ ਮਾਲ ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|