ਵਿਗਿਆਨ ਪ੍ਰਸਾਰ

ਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (30/07/2019)

aurat
 

"ਮਨਿਸਟਰੀ ਆਫ ਸਟੈਟਿਸਟਿਕਸ ਤੇ ਪ੍ਰੋਗਰਾਮ ਇੰਪਲੀਮੈਂਟੇਸ਼ਨ" ਦੀ ਨਵੀਂ ਰਿਪੋਰਟ ਜਾਰੀ ਹੋਈ ਹੈ। ਉਸ ਅਨੁਸਾਰ ਨਿਤ ਨਵੇਂ ਨਵਜੰਮੀਆਂ ਬੱਚੀਆਂ ਦੇ ਸੁੱਟੇ ਜਾਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਗਿਣਤੀ ਦਿਸਣ ਨੂੰ ਭਾਵੇਂ ਘੱਟ ਲੱਗੇ ਪਰ ਅਨੇਕ ਅਜਿਹੇ ਕੇਸ ਮੀਡੀਆ ਦੀ ਨਜ਼ਰੀ ਨਹੀਂ ਆ ਰਹੇ ਜਿਸ ਸਦਕਾ ਕਿਆਸ ਲਾਇਆ ਜਾ ਰਿਹਾ ਹੈ ਕਿ ਆਉਣ ਵਾਲਾ ਸਮਾਂ ਭਿਆਨਕ ਹੋਣ ਵਾਲਾ ਹੈ। ਹੁਣ ਤੱਕ ਦੀਆਂ ਸੁੱਟੀਆਂ ਜਾਂ ਮਾਰੀਆਂ ਜਾ ਚੁੱਕੀਆਂ ਨਵਜੰਮੀਆਂ ਬੱਚੀਆਂ ਸਦਕਾ ਜੋ ਗਿਣਤੀ ਘਟਦੀ ਰਹੀ ਹੈ, ਉਸ ਅਨੁਸਾਰ :

ਸੰਨ 1971 ਵਿੱਚ-961 ਬੱਚੀਆਂ ਪ੍ਰਤੀ 1000 ਮੁੰਡੇ
ਸੰਨ 2011 ਵਿੱਚ-939 ਬੱਚੀਆਂ ਪ੍ਰਤੀ 1000 ਮੁੰਡੇ

ਲਗਾਤਾਰ ਮਾਰੀਆਂ ਜਾ ਰਹੀਆਂ ਬੱਚੀਆਂ ਸਦਕਾ ਇਹ ਗਿਣਤੀ ਸੰਨ 2021 ਵਿਚ 904 ਪ੍ਰਤੀ ਹਜ਼ਾਰ ਮੁੰਡੇ ਰਹਿ ਜਾਣ ਵਾਲੀ ਹੈ। ਪਰ ਜੇ ਵੇਲੇ ਸਿਰ ਲੋਕਾਂ ਨੂੰ ਨਾ ਜਗਾਇਆ ਗਿਆ ਤਾਂ ਸੰਨ 2031 ਵਿਚ ਇਹ ਗਿਣਤੀ 898 ਹੀ ਰਹਿ ਜਾਵੇਗੀ।

ਇਸਦਾ ਮਤਲਬ ਹੈ ਕੁੱਲ ਨੌਜਵਾਨਾਂ ਦੀ ਗਿਣਤੀ ਵਿਚ ਵੀ ਘਾਟਾ! ਪਹਿਲਾਂ ਮੁੰਡਿਆਂ ਦੇ ਲਾਲਚ ਸਦਕਾ ਲੋਕ ਦੋ ਤਾਂ ਤਿੰਨ ਮੁੰਡੇ ਵੀ ਜੰਮਣ ਲੱਗ ਪਏ ਸਨ। ਇਸ ਲਈ ਸੰਨ 1971 ਵਿਚ ਜਿਹੜੀ ਨੌਜਵਾਨਾਂ ਦੀ ਗਿਣਤੀ 30.6 ਫੀਸਦੀ ਸੀ, ਉਹ ਸੰਨ 2011 ਤੱਕ ਪਹੁੰਚਦਿਆਂ 34.8 ਫੀਸਦੀ ਹੋ ਗਈ ਸੀ। ਹੁਣ ਲੋਕ ‘ਇੱਕੋ ਮੁੰਡਾ’ ਆਧਾਰ ਬਣਾ ਰਹੇ ਹਨ ਤੇ ਇਸੇ ਲਈ ਅੰਕੜੇ ਫਿਰ ਵਿਗੜਨ ਲੱਗ ਪਏ ਹਨ।

ਸਰਕਾਰੀ ਅੰਕੜਿਆਂ ਮੁਤਾਬਕ ਜੇ ਇਹੀ ਹਾਲ ਰਿਹਾ ਤਾਂ ਸੰਨ 2031 ਤੱਕ ਪਹੁੰਚਦਿਆਂ ਨੌਜਵਾਨਾਂ ਦੀ ਗਿਣਤੀ ਘੱਟ ਕੇ 31.8 ਫੀਸਦੀ ਰਹਿ ਜਾਣ ਵਾਲੀ ਹੈ। ਇਨ੍ਹਾਂ ਨੌਜਵਾਨਾਂ ਵਿਚ ਕੁੜੀਆਂ ਦੀ ਘਾਟ ਬਹੁਤ ਚੁੱਭਣ ਵਾਲੀ ਹੋਵੇਗੀ।

ਇਸ ਦੇ ਅਨੇਕ ਨੁਕਸਾਨ ਸਾਹਮਣੇ ਆਉਣਗੇ ਜੋ ਸੰਭਾਲਣੇ ਔਖੇ ਹੋ ਜਾਣੇ ਹਨ।

ਜਿੱਥੇ ਕਿਤੇ ਵੀ ਦੁਨੀਆ ਵਿਚ ਔਰਤਾਂ ਦੀ ਗਿਣਤੀ ਵਿਚ ਘਾਟ ਆਈ ਹੈ, ਉੱਥੇ ਔਰਤਾਂ ਪ੍ਰਤੀ ਹੁੰਦਾ ਜੁਰਮ ਕਈ ਗੁਣਾਂ ਵਧਿਆ ਹੋਇਆ ਲੱਭਿਆ ਹੈ।

ਕਾਮ ਵਾਸਨਾ ਨੂੰ ਤ੍ਰਿਪਤ ਕਰਨ ਲਈ ਔਰਤ ਜਾਂ ਨਾਬਾਲਗ ਬੱਚੀ ਨੂੰ ਸ਼ਿਕਾਰ ਬਣਾਉਣ ਦਾ ਕੰਮ ਅੱਜ ਵੀ ਜਾਰੀ ਹੈ। ਮਨੁੱਖੀ ਤਸਕਰੀ ਅਧੀਨ ਢੇਰਾਂ ਦੀਆਂ ਢੇਰ ਨਾਬਾਲਗ ਬੱਚੀਆਂ ਚੁੱਕੀਆਂ ਜਾ ਰਹੀਆਂ ਹਨ ਤੇ ਦੇਹ ਵਪਾਰ ਵਿਚ ਧੱਕੀਆਂ ਜਾ ਰਹੀਆਂ ਹਨ।

ਨਾਬਾਲਗ ਬੱਚੀਆਂ ਨੂੰ ਸੌਖਾ ਸ਼ਿਕਾਰ ਸਮਝ ਕੇ ਜੋ ਸਮੂਹਕ ਬਲਾਤਕਾਰ ਅੱਜ ਦੇ ਦਿਨ ਹੋ ਰਹੇ ਹਨ, ਇਹ ਜਿਸਮਾਨੀ ਭੁੱਖ ਦਾ ਹੀ ਨਤੀਜਾ ਹਨ।

ਨੂੰਹਾਂ ਦੀ ਖ਼ਰੀਦੋ-ਫ਼ਰੋਖਤ ਵੀ ਕਿਸੇ ਤੋਂ ਲੁਕੀ ਨਹੀਂ ਹੈ। ਇਸ ਦੇ ਨਤੀਜੇ ਭਿਆਨਕ ਹੋਣ ਵਾਲੇ ਹਨ। ਸਿਰਫ਼ ਇਕ ਹੀ ਔਰਤ ਘਰ ਵਿਚ ਦੋ-ਦੋ ਭਰਾਵਾਂ ਨਾਲ ਵੰਡੀ ਜਾ ਰਹੀ ਹੈ। ਕਈ ਥਾਈਂ ਇੱਕੋ ਔਰਤ ਵੱਖੋ-ਵੱਖਰੇ ਘਰਾਂ ਵਿਚ ਅੱਗੋਂ ਵੇਚੀ ਜਾ ਰਹੀ ਹੈ। ਉਸ ਕੋਲੋਂ ਮਸ਼ੀਨ ਵਾਂਗ ਸਿਰਫ਼ ਮੁੰਡੇ ਦਾ ਜਨਮ ਕਰਵਾਇਆ ਜਾਂਦਾ ਹੈ ਤੇ ਫੇਰ ਅਗਾਂਹ ਵੇਚ ਦਿੱਤੀ ਜਾਂਦੀ ਹੈ। ਇਹੋ ਜਿਹੀਆ ‘ਮੌਲਕੀਆਂ’ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ।

ਜਦੋਂ ਦੂਜੇ ਥਾਵਾਂ ਤੋਂ ਵੱਡੀ ਗਿਣਤੀ ਔਰਤਾਂ ਖ਼ਰੀਦ ਕੇ ਨੂੰਹਾਂ ਬਣਾਈਆਂ ਜਾਣ ਲੱਗ ਜਾਣ ਤਾਂ ਜੀਨ ਆਧਾਰਿਤ ਨੁਕਸ ਤੇ ਰੋਗ ਵੀ ਦਿਸਣ ਲੱਗ ਪੈਂਦੇ ਹਨ।

ਮਿਸਾਲ ਵਜੋਂ ਅਸਾਮ ਵਿਚ "ਸਿਕੱਲ ਸੈੱਲ" ਬੀਮਾਰੀ ਕਾਫ਼ੀ ਦਿਸਦੀ ਹੈ ਜਿਵੇਂ ਪੰਜਾਬ ਵਿਚ "ਥੈਲਾਸੀਮੀਆ" ਬੀਮਾਰੀ ਦੇ ਮਰੀਜ਼ ਕਾਫ਼ੀ ਹਨ। ਜਦੋਂ ਦੋ ਮਾੜੇ ਜੀਨਾਂ ਦਾ ਮੇਲ ਵੱਡੀ ਪੱਧਰ ਉੱਤੇ ਹੋਣ ਲੱਗ ਪਵੇ ਤਾਂ ਵੱਖ ਕਿਸਮ ਦਾ ਮਾੜਾ ਜੀਨ ਸਾਹਮਣੇ ਆ ਸਕਦਾ ਹੈ। ਇਨ੍ਹਾਂ ਦੋਨਾਂ ਬੀਮਾਰੀਆਂ ਵਿਚ ਉਮਰ ਭਰ ਲਹੂ ਚੜ੍ਹਾਉਣਾ ਪੈਂਦਾ ਹੈ।
 
ਜੇ ਜੀਨ ਦੀ ਤਬਦੀਲੀ ਹੋ ਜਾਏ ਤਾਂ ਸੰਭਵ ਹੈ ਕੋਈ ਹੋਰ ਮਾੜਾ ਜੀਨ ਅਗਲੀ ਪੁਸ਼ਤ ਦੀ ਉਮਰ ਹੀ ਛੋਟੀ ਕਰ ਦੇਵੇ।

ਦੂਜੀ ਗੱਲ, ਜਿਸ ਦੇ ਅਗਾਊਂ ਖ਼ਤਰਿਆਂ ਬਾਰੇ ਪਹਿਲਾਂ ਹੀ ਚੇਤੰਨ ਕੀਤਾ ਜਾ ਚੁੱਕਿਆ ਹੈ, ਉਹ ਹੈ ਜੀਨ ਦੀ ਤਬਦੀਲੀ।

ਜਦੋਂ ਨੂੰਹ ਹੋਰ ਥਾਂ ਤੋਂ ਹੋਵੇ ਤਾਂ ਪਹਿਲੀ ਪੁਸ਼ਤ ਵਿਚ 50 ਫੀਸਦੀ ਜੀਨ ਤਬਦੀਲ ਹੋ ਜਾਂਦਾ ਹੈ। ਜੇ ਦੂਜੀ ਪੁਸ਼ਤ ਵੀ ਇੰਜ ਹੀ ਚੱਲੇ ਤਾਂ 75 ਫੀਸਦੀ ਜੀਨ ਤਬਦੀਲ ਹੋ ਜਾਂਦਾ ਹੈ ਤੇ ਤੀਜੀ ਪੁਸ਼ਤ ਤੱਕ 89 ਫੀਸਦੀ ਤੋਂ ਵੱਧ ਜੀਨ ਬਦਲ ਜਾਂਦਾ ਹੈ ਅਤੇ ਪਹਿਲੀ ਪੁਸ਼ਤ ਦਾ ਬੀਜ ਨਾਸ ਹੋ ਜਾਂਦਾ ਹੈ।

ਜੀਨ ਆਧਾਰਿਤ ਰੋਗ ਜਾਂ ਤਬਦੀਲੀਆਂ ਕਿਸੇ ਵੀ ਕੌਮ ਦਾ ਬੀਜ ਸਦੀਵੀ ਨਾਸ ਕਰਨ ਲਈ ਬਥੇਰੇ ਹੁੰਦੇ ਹਨ।
 
ਸਿਰਫ਼ ਇੱਕ ਗੱਲ ਬਾਰੇ ਇਨ੍ਹਾਂ ਜਾਰੀ ਕੀਤੇ ਸਰਕਾਰੀ ਅੰਕੜਿਆਂ ਦੇ ਅਖ਼ੀਰ ਵਿਚ ਖ਼ੁਸ਼ੀ ਜ਼ਾਹਰ ਕੀਤੀ ਗਈ ਹੈ ਕਿ ਕੁੜੀਆਂ ਦੀ ਗਿਣਤੀ ਘੱਟ ਜਾਣ ਨਾਲ ਸ਼ਾਇਦ ਬਾਲ ਵਿਆਹ ਹੋਣੇ ਬੰਦ ਹੋ ਜਾਣਗੇ ਜੋ ਅੱਜ ਦੇ ਦਿਨ 18 ਵਰ੍ਹੇ ਪੂਰੇ ਹੋਣ ਤੋਂ ਪਹਿਲਾਂ ਅਨੇਕ ਬੱਚੀਆਂ ਦੇ ਹੋ ਰਹੇ ਹਨ।

ਇਹ ਵਿਚਾਰ ਸਹੀ ਨਹੀਂ ਜਾਪਦੇ। ਰਤਾ ਧਿਆਨ ਕਰੀਏ। 'ਉੱਤਰਾਖੰਡ' ਦੇ 'ਉੱਤਰਾਕਾਸ਼ੀ' ਜ਼ਿਲ੍ਹੇ ਵਿਚਲੇ 132 ਪਿੰਡਾਂ ਵਿਚ ਪਿਛਲੇ ਤਿੰਨ ਮਹੀਨਿਆਂ ਤੋਂ ਇੱਕ ਵੀ ਕੁੜੀ ਪੈਦਾ ਨਹੀਂ ਹੋਈ। ਇਸ ਦੌਰਾਨ 216 ਬੱਚੇ ਪੈਦਾ ਹੋਏ ਹਨ। ਯਾਨੀ ਇਨ੍ਹਾਂ 216 ਮੁੰਡਿਆਂ ਲਈ ਇਕ ਵੀ ਕੁੜੀ ਨਹੀਂ ਹੋਵੇਗੀ। ਇਸ ਕਤਲੇਆਮ ਦੇ ਕਾਰਨ ਲੱਭਣ ਲਈ 'ਮੈਜਿਸਟ੍ਰੇਟ' ਅਸ਼ੀਸ਼ ਚੌਹਾਨ ਨੇ ਕਿਹਾ ਹੈ ਕਿ ਖੋਜ ਹੋਣੀ ਚਾਹੀਦੀ ਹੈ, ਕਿਉਂ ਲੋਕ ਧੀਆਂ ਨੂੰ ਕੁੱਖ ਵਿਚ ਮਾਰ ਰਹੇ ਹਨ!

ਇਸ ਤਸਵੀਰ ਨੂੰ ਸਾਹਮਣੇ ਰੱਖ ਕੇ ਹੁਣ ਇਹ ਸੋਚੀਏ ਕਿ ਅਖ਼ੀਰ ਕਿਸੇ ਘਰ ਗ਼ਲਤੀ ਨਾਲ ਵੀ ਇੱਕ ਧੀ ਜੇ ਪੈਦਾ ਹੋ ਗਈ ਤਾਂ ਕੀ 216 ਮੁੰਡਿਆਂ ਵਾਲੇ ਟੱਬਰਾਂ ਵਿੱਚੋਂ ਰਸੂਖਵਾਨ ਟੱਬਰ ਉਸ ਕੁੜੀ ਨੂੰ ਆਪਣੇ ਮੁੰਡੇ ਲਈ ਛੇਤੀ ਤੋਂ ਛੇਤੀ ਵਿਆਹ ਕੇ ਨਹੀਂ ਲਿਆਉਣਾ ਚਾਹੁਣਗੇ? ਇੰਜ ਕੀ ਬਾਲ ਵਿਆਹ ਉੱਤੇ ਰੋਕ ਲੱਗੇਗੀ ਕਿ ਸਗੋਂ ਵਾਧਾ ਹੋ ਜਾਵੇਗਾ?

ਇਹ ਵੀ ਕੋਈ ਵੱਡੀ ਗੱਲ ਨਹੀਂ ਕਿ ਕਾਮ ਵਾਸਨਾ ਨੂੰ ਤ੍ਰਿਪਤ ਕਰਨ ਲਈ ਏਨੀ ਵੱਡੀ ਗਿਣਤੀ ਵਿੱਚੋਂ ਕੋਈ ਜਣਾ ਉਸ ਦਾ ਛੋਟੀ ਹੁੰਦਿਆਂ ਹੀ ਜਿਸਮਾਨੀ ਸ਼ੋਸ਼ਣ ਕਰਨਾ ਚਾਹੇ! ਯਾਨੀ ਮਾਪਿਆਂ ਲਈ ਕੁੜੀ ਦੀ ਰਾਖੀ ਹੀ ਸਭ ਤੋਂ ਵੱਡੀ ਚਿੰਤਾ ਬਣ ਜਾਏਗੀ।

ਅਜਿਹੇ ਮਾਹੌਲ ਵਿਚ ਸੌਖਿਆਂ ਹੀ ਸਮਝ ਆ ਸਕਦੀ ਹੈ ਕਿ ਆਉਣ ਵਾਲਾ ਸਮਾਂ ਔਰਤਾਂ ਲਈ ਕਿੰਨਾ ਭਿਆਨਕ ਸਿੱਧ ਹੋਣ ਵਾਲਾ ਹੈ! ਹਾਲੇ ਵੀ ਵੇਲਾ ਹੈ! ਜਾਗ ਜਾਈਏ ਤੇ ਮਾਦਾ ਭਰੂਣ ਹੱਤਿਆ ਵਿਰੁੱਧ ਸਾਰਥਕ ਕਦਮ ਚੁੱਕ ਕੇ ਮਨੁੱਖੀ ਹੋਂਦ ਨੂੰ ਬਚਾ ਲਈਏ।

50 ਸਾਲਾਂ ਤੋਂ ਪੂਰਾ ਜ਼ੋਰ ਲਾਉਣ ਬਾਅਦ ਤੇ ਜਾਗ੍ਰਿਤੀ ਲਿਆਉਣ ਦੀ ਕੋਸ਼ਿਸ਼ ਕਰਨ ਬਾਅਦ ਵੀ ਨਤੀਜਾ ਜ਼ੀਰੋ ਹੈ। ਇਹ ਕੋਸ਼ਿਸ਼ਾਂ ਮਾੜੇ ਲੋਕਾਂ ਦੀ ਕੁੜੀਆਂ ਪ੍ਰਤੀ ਸੋਚ ਬਦਲ ਹੀ ਨਹੀਂ ਸਕੀਆਂ। ਇਸੇ ਲਈ ਹੁਣ ਠੋਸ ਕਦਮ ਪੁੱਟਣ ਦੀ ਲੋੜ ਹੈ।

ਹਰ ਮਾਦਾ ਭਰੂਣ ਹੱਤਿਆ ਤੇ ਜੰਮਣ ਬਾਅਦ ਕੁੜੀ ਦਾ ਸੁੱਟਣਾ ਕਤਲ ਗਿਣਿਆ ਜਾਣਾ ਚਾਹੀਦਾ ਹੈ ਤੇ ਮਾਪਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਹੋਣਾ ਚਾਹੀਦਾ ਹੈ। ਦਾਜ ਦੇਣ ਤੇ ਲੈਣ ਵਾਲਿਆਂ ਨੂੰ ਵੀ ਉਮਰ ਕੈਦ ਦੀ ਸਜ਼ਾ ਦੇ ਨਾਲੋ-ਨਾਲ ਉਨ੍ਹਾਂ ਦੀ ਜਾਇਦਾਦ ਵੀ ਜ਼ਬਤ ਕਰ ਲੈਣੀ ਚਾਹੀਦੀ ਹੈ। ਸਾਦੇ ਵਿਆਹ ਲਾਜ਼ਮੀ ਕਰ ਦੇਣੇ ਚਾਹੀਦੇ ਹਨ। ਵਿਆਹ ਵਾਸਤੇ 11 ਜਣਿਆਂ ਤੋਂ ਵੱਧ ਲੋਕਾਂ ਦੇ ਜਾਣ ਉੱਤੇ ਪਾਬੰਦੀ ਲੱਗਣੀ ਚਾਹੀਦੀ ਹੈ। ਜੇ ਧਰਤੀ ਉੱਤੇ ਕੁੜੀਆਂ ਦਾ ਮੁਕੰਮਲ ਖ਼ਾਤਮਾ ਨਹੀਂ ਚਾਹੁੰਦੇ ਤਾਂ ਕਾਰਗਰ ਕਦਮ ਪੁੱਟਣ ਦਾ ਵੇਲਾ ਹੁਣੇ ਹੈ।

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਰ,
28, ਪ੍ਰੀਤ ਨਗਰ, ਲੋਅਰ ਮਾਲ
ਪਟਿਆਲਾ। ਫੋਨ ਨੰ: 0175-2216783

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com