 |
|
ਵਿਗਿਆਨ
ਪ੍ਰਸਾਰ |
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(04/10/2019) |
 |
|
|
 |
|
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪਸ਼ਟ ਕੀਤਾ ਹੈ ਕਿ ਜੇ ਮਨੁੱਖ ਸਿਰਫ਼ ਰੁੱਖੇ ਹੀ
ਬਚਨ ਬੋਲਦਾ ਰਹੇ ਤਾਂ ਉਸ ਦਾ ਤਨ ਤੇ ਮਨ ਦੋਵੇਂ ਰੁੱਖੇ ਹੋ ਜਾਂਦੇ ਹਨ ਤੇ ਅਜਿਹਾ
ਮਨੁੱਖ ਰੁੱਖਾ ਹੀ ਮਸ਼ਹੂਰ ਹੋ ਜਾਂਦਾ ਹੈ। ਪ੍ਰੇਮ ਵਿਹੂਣਾ ਅਜਿਹਾ ਮਨੁੱਖ ਯਾਦ ਵੀ
ਰੁੱਖੇ ਬਚਨਾਂ ਨਾਲ ਹੀ ਕੀਤਾ ਜਾਂਦਾ ਹੈ। ਦਰਗਾਹ ਤੋਂ ਤਾਂ ਰੱਦ ਹੋ ਹੀ ਜਾਂਦਾ ਹੈ
ਪਰ ਇਸ ਤਰ੍ਹਾਂ ਦੇ ਮਨੁੱਖ ਦੇ ਮੂੰਹ ਉੱਤੇ ਵੀ ਥੁੱਕਾਂ ਤੇ ਫਿਟਕਾਰਾਂ ਪੈਂਦੀਆਂ ਹਨ।
ਪ੍ਰੇਮ ਹੀਣ ਰੁੱਖੇ ਮਨੁੱਖ ਨੂੰ ਮੂਰਖ ਆਖਣਾ ਚਾਹੀਦਾ ਹੈ ਕਿਉਂਕਿ ਉਸ ਦੀ ਸਦਾ ਹੀ
ਬੇਇੱਜ਼ਤੀ ਹੁੰਦੀ ਹੈ ਤੇ ਜੁੱਤੀਆਂ ਦੀ ਮਾਰ ਪੈਂਦੀ ਹੈ।
"ਓਹੀਓ ਸਟੇਟ
ਯੂਨੀਵਰਸਿਟੀ" ਵਿਚ 'ਜੋਨ ਕੇਸੀਓਪੋ' ਨੇ ਖੋਜ ਰਾਹੀਂ ਇਹ ਤੱਥ ਲੱਭੇ ਕਿ ਇਨਸਾਨੀ ਮਨ
ਮਾੜਾ ਸੁਣ ਕੇ ਵੱਧ ਖਿੱਚਿਆ ਜਾਂਦਾ ਹੈ। ਇਸੇ ਲਈ ਜਿਹੜੇ ਸਿਆਸਤਦਾਨ ਦੂਜੇ ਨੂੰ
ਭੰਡਦੇ ਹੋਣ, ਉਹ ਵੱਧ ਮਕਬੂਲ ਹੁੰਦੇ ਹਨ ਪਰ ਜਿਹੜੇ ਸਿਰਫ਼ ਆਪਣਾ ਚੰਗਾ ਪੱਖ ਉਜਾਗਰ
ਕਰਦੇ ਹੋਣ, ਉਹ ਬਹੁਤਾ ਧਿਆਨ ਨਹੀਂ ਖਿੱਚਦੇ। ਕਿਸੇ ਬਾਰੇ ਮਾੜਾ ਸੁਣ ਕੇ, ਬੁਰੀ ਖ਼ਬਰ
ਪੜ੍ਹ ਕੇ ਜਾਂ ਮਾੜੀ ਘਟਨਾ ਵੇਖ ਕੇ ਦਿਮਾਗ਼ ਦੀ ਬਿਜਲਈ ਹਰਕਤ ਵਿਚ ਤੂਫ਼ਾਨ ਆ ਜਾਂਦਾ
ਹੈ। ਅਜਿਹਾ ਚੰਗੀ ਖ਼ਬਰ ਪੜ੍ਹ ਕੇ ਨਹੀਂ ਹੁੰਦਾ। ਪੱਥਰ ਯੁੱਗ ਸਮੇਂ ਤੋਂ ਹੀ ਖ਼ਤਰਾ
ਭਾਂਪ ਕੇ ਨਵੀਂ ਚੀਜ਼ ਈਜਾਦ ਕੀਤੀ ਜਾਂਦੀ ਰਹੀ ਹੈ। ਸਭ ਕੁੱਝ ਚੰਗਾ ਵੇਖ ਸੋਚ ਕੇ
ਹੌਲੀ-ਹੌਲੀ ਮਨ ਢਿੱਲਾ ਪੈ ਜਾਂਦਾ ਹੈ।
ਵਿਆਹੁਤਾ ਜ਼ਿੰਦਗੀ ਵਿਚ ਵੀ ਨਿੱਘੇ
ਰਿਸ਼ਤੇ ਉਹੀ ਹੁੰਦੇ ਹਨ ਜਿਨ੍ਹਾਂ ਵਿਚ ਸਭ ਕੁੱਝ ‘ਠੀਕ’ ਨਾ ਹੋਵੇ ਬਲਕਿ ਨਿੱਕੀ ਮੋਟੀ
‘ਖਟਪਟ’ ਚੱਲਦੀ ਰਹੇ। ਇਹ ‘ਖਟਪਟ’ ਰਿਸ਼ਤਿਆਂ ਦਾ ‘ਥਰਮੋਸਟੈਟ’ ਸਾਬਤ ਹੋ
ਚੁੱਕੀ ਹੈ। ਜੇ ਖਟਪਟ ਲੜਾਈ ਵਿਚ ਜਾਂ ਮੰਦੀ ਸ਼ਬਦਾਵਲੀ ਵਿਚ ਤਬਦੀਲ ਹੋ ਜਾਏ ਤਾਂ
ਰਿਸ਼ਤੇ ਵਿਚ ਫਿੱਕ ਪੈ ਜਾਂਦੀ ਹੈ। ਇਸ ਦਾ ਮਤਲਬ ਇਹ ਹੈ ਕਿ ਖਟਪਟ ਨੂੰ ਲੜਾਈ ਵਿਚ
ਤਬਦੀਲ ਹੋਣ ਤੋਂ ਪਹਿਲਾਂ ਹੀ ਰੋਕ ਲੈਣਾ ਚਾਹੀਦਾ ਹੈ।
ਇਹ ਹੀ ਸਭ ਤੋਂ
ਗੁੰਝਲਦਾਰ ਨੁਕਤਾ ਹੈ ਕਿ ਕਿਸ ਗੱਲ ਉੱਤੇ ਰਿਸ਼ਤੇ ਵਿਚ ਫਿੱਕ ਪੈਣ ਤੋਂ ਰੋਕਣ ਦੀ ਲੋੜ
ਹੁੰਦੀ ਹੈ।
ਮਨੋਵਿਗਿਆਨੀਆਂ ਅਨੁਸਾਰ ਇਹ 5:1 ਅਨੁਪਾਤ ਨਾਲ ਠੀਕ ਰਹਿੰਦਾ
ਹੈ। ਯਾਨੀ 5 ਚੰਗੀਆਂ ਸਾਂਝ ਵਾਲੀਆਂ ਗੱਲਾਂ ਤੇ ਇੱਕ ਅਣਬਣ, ਵਿਅੰਗ ਜਾਂ ਝਗੜੇ
ਵਾਲੀ।
ਜੇ ਇਹ ਅਨੁਪਾਤ 2:3 ਹੋ ਜਾਏ ਤੇ ਅਣਬਣ ਤਿੰਨ ਤੱਕ ਪਹੁੰਚ ਜਾਏ ਤਾਂ
ਰਿਸ਼ਤੇ ਦਾ ਅਗਾਂਹ ਤੁਰਨਾ ਨਾਮੁਮਕਿਨ ਹੋ ਜਾਂਦਾ ਹੈ।
ਲੰਬੇ ਸਮੇਂ ਤਕ ਨਿਭਣ
ਵਾਲੀਆਂ ਦੋਸਤੀਆਂ ਵਿਚ ਵੀ ਇਹੀ ਕੁੱਝ ਸਹੀ ਸਾਬਤ ਹੋਇਆ ਹੈ। ਜੇ ਦੋਸਤਾਂ ਵਿਚ ਉੱਕਾ
ਹੀ ਅਣਬਣ ਨਾ ਹੋਵੇ ਤਾਂ ਰਿਸ਼ਤਾ ਨਿੱਘਾ ਹੁੰਦਾ ਹੀ ਨਹੀਂ ਕਿਉਂਕਿ ਹਰ ਜਣਾ ਗਲ ਦਿਲ
ਵਿਚ ਹੀ ਲੁਕਾਉਂਦਾ ਸਿਰਫ਼ ਆਪਣਾ ਚੰਗਾ ਪੱਖ ਉਜਾਗਰ ਕਰਦਾ ਰਹਿੰਦਾ ਹੈ ਜੋ ਰਿਸ਼ਤੇ
ਵਿਚਲੀ ਖਿੱਚ ਖ਼ਤਮ ਕਰ ਦਿੰਦਾ ਹੈ।
ਜੇ ਅਨੁਪਾਤ ਵਿਗੜ ਰਿਹਾ ਹੋਵੇ ਤਾਂ
ਰਿਸ਼ਤਾ ਟਿਕਾਊ ਕਰਨ ਲਈ ਸਾਰਥਕ ਕਦਮ ਪੁੱਟਣ ਦੀ ਲੋੜ ਹੁੰਦੀ ਹੈ। ਇਸ ਵਾਸਤੇ ਆਪਣੇ ਮਨ
ਅੰਦਰ ਭਰੀ ਕੌੜ ਨੂੰ ਕਿਸੇ ਹੋਰ ਢੰਗ ਨਾਲ ਬਾਹਰ ਕੱਢਣ ਤੇ ਦੋਸਤ ਨੂੰ ਨਿੱਘੀ ਜੱਫੀ
ਜਾਂ ਕੁੱਝ ਚੰਗੇ ਸੁਣੇਹੇ ਭੇਜਣ ਨਾਲ ਰਿਸ਼ਤੇ ਵਿਚ ਨਿੱਘ ਭਰਿਆ ਜਾ ਸਕਦਾ ਹੈ।
ਅਜਿਹਾ ਉਦੋਂ ਤੱਕ ਕਰਦੇ ਰਹਿਣਾ ਚਾਹੀਦਾ ਹੈ ਜਦੋਂ ਤਕ ਅਨੁਪਾਤ 5:1 ਨਾ ਹੋ
ਜਾਵੇ।
ਹੁਣ ਗੱਲ ਕਰੀਏ ਸਿਫਰ ਨਕਾਰਾਤਮਕ ਸੋਚ ਵਾਲੇ ਮਨੁੱਖ ਦੀ ਜੋ ਅਲੋਚਨਾ
ਤੋਂ ਇਲਾਵਾ ਕੁੱਝ ਜਾਣਦਾ ਹੀ ਨਾ ਹੋਵੇ ਤੇ ਕਦੇ ਵੀ ਸਾਰਥਕ ਗੱਲ ਨਾ ਕਰਦਾ ਹੋਵੇ।
ਅਜਿਹਾ ਮਨੁੱਖ ਆਪਣੇ ਮਨ ਨੂੰ ਇਹ ਸਮਝਾ ਲੈਂਦਾ ਹੈ ਕਿ ਰੁੱਖਾ ਬੋਲਣਾ ਉਸ ਦਾ ਖਾਸ
ਗੁਣ ਹੈ ਤੇ ਇੰਜ ਹੀ ਉਹ ਆਪਣੇ ਆਪ ਨੂੰ ਬਾਕੀਆਂ ਤੋਂ ਵੱਖ ਤੇ ਉੱਚਾ ਸਮਝਣ ਲੱਗ
ਪੈਂਦਾ ਹੈ। ਹੌਲੀ-ਹੌਲੀ ਅਜਿਹੇ ਮਨੁੱਖ ਦੀ ਸੋਚ ਹੀ ਤਬਦੀਲ ਹੋ ਜਾਂਦੀ ਹੈ ਤੇ ਹਉਮੈ
ਉਸ ਨੂੰ ਜਕੜ ਲੈਂਦੀ ਹੈ। ਉਸ ਨੂੰ ਆਪਣੇ ਸਾਹਮਣੇ ਸਾਰੇ ਬੌਣੇ ਜਾਪਣ ਲੱਗ ਪੈਂਦੇ ਹਨ।
ਦੂਜੇ ਦੀ ਚੀਸ ਨਾ ਸਮਝਣਾ ਤੇ ਦੂਜੇ ਨੂੰ ਨੀਵਾਂ ਵਿਖਾ ਕੇ ਖ਼ੁਸ਼ ਮਹਿਸੂਸ ਹੋਣਾ
ਹੀ ਕਿਸੇ ਕਿਸੇ ਦਾ ਸੁਭਾਓ ਬਣ ਜਾਂਦਾ ਹੈ।
ਅਜਿਹਾ ਮਨੁੱਖ ਰੁੱਖਾ ਹੋਣ ਦੇ
ਨਾਲ ਅੜਬ ਤੇ ਆਪਣੇ ਆਲੇ-ਦੁਆਲੇ ਭੇਦ ਨਾ ਸਕਣ ਵਾਲਾ ਚੱਕਰਵਿਊ ਸਿਰਜ ਲੈਂਦਾ ਹੈ ਜਿਸ
ਨੂੰ ਪਾਰ ਨਾ ਕਰ ਸਕਣ ਵਾਲਾ ਕਿਨਾਰਾ ਕਰਨ ਲੱਗ ਪੈਂਦਾ ਹੈ ਤੇ ‘ਅੰਗੂਰ ਖੱਟੇ ਹਨ’
ਵਾਂਗ ਹੀ ਉਸ ਬਾਰੇ ਮਾੜੀ ਸ਼ਬਦਾਵਲੀ ਵਰਤ ਕੇ ਪਰ੍ਹਾਂ ਹੋ ਜਾਂਦਾ ਹੈ। ਇਹੋ ਨਿੰਦਾ
ਅਗਾਂਹ ਤੁਰਦੀ ਹੋਈ ਉਸ ਮਨੁੱਖ ਨੂੰ ਰੁੱਖਾ ਤੇ ਨਕਾਰਾਤਮਕ ਸਾਬਤ ਕਰ ਦਿੰਦੀ ਹੈ ਤੇ
ਲੋਕਾਂ ਵਿਚ ਅਜਿਹੇ ਮਨੁੱਖ ਦੇ ਜ਼ਿਕਰ ਨਾਲ ਹੀ ਉਸ ਨੂੰ ਭੰਡਿਆ ਜਾਣ ਲੱਗ ਪੈਂਦਾ ਹੈ।
ਇਹ ਸਾਰੀ ਖੋਜ ਮਨੋਵਿਗਿਆਨੀਆਂ ਨੇ ਸਿਰਫ਼ ਇਸ ਨੁਕਤੇ ਨੂੰ ਸਾਬਤ ਕਰਨ ਉੱਤੇ ਲਾਈ
ਹੈ ਕਿ ਇਨਸਾਨੀ ਮਨ ਨਿੰਦਿਆ ਵੱਲ ਛੇਤੀ ਖਿੱਚਿਆ ਜਾਂਦਾ ਹੈ ਤੇ ਆਪ ਵੀ ਸੁਣੀ ਸੁਣਾਈ
ਨਿੰਦਿਆ ਦਾ ਹਿੱਸਾ ਅਚੇਤ ਮਨ ਰਾਹੀਂ ਬਣ ਜਾਂਦਾ ਹੈ। ਪਰ, ਲਗਾਤਾਰ ਸੁਣੀ ਜਾ ਰਹੀ
ਨਿੰਦਿਆ ਤੋਂ ਅਕੇਵਾਂ ਹੁੰਦੇ ਸਾਰ ਮਨੁੱਖੀ ਮਨ ਸਹਿਜ ਹੋਣ ਲਈ ਕੁੱਝ ਸੁਖਾਵੇਂ ਸ਼ਬਦ
ਭਾਲਣ ਲੱਗ ਪੈਂਦਾ ਹੈ। ਯਾਨੀ ਬਹੁਤੀ ਦੇਰ ਰੁੱਖਾਪਨ ਸੁਣਿਆ ਨਹੀਂ ਜਾਂਦਾ ਤੇ ਦਿਮਾਗ਼
ਵਿਚਲੀਆਂ ਬਿਜਲਈ ਤਰੰਗਾਂ ਨੂੰ ਸ਼ਾਂਤ ਕਰਨ ਲਈ ਕੁੱਝ ਚੰਗਾ ਸੁਣਨਾ ਇਨਸਾਨੀ ਮਨ ਦੀ
ਫਿਤਰਤ ਹੈ।
ਜਿਹੜਾ ਮਨੁੱਖ ਸਦਾ ਹੀ ਰੁੱਖੇ ਬਚਨ ਉਚਾਰਦਾ ਰਹੇ, ਉਸ ਦੀ
ਬਾਕੀਆਂ ਨਾਲ ਸਾਂਝ ਹੌਲੀ-ਹੌਲੀ ਟੁੱਟਣ ਲੱਗ ਪੈਂਦੀ ਹੈ ਤੇ ਲੋਕ ਉਸ ਤੋਂ ਪਾਸਾ ਵੱਟਣ
ਲੱਗ ਪੈਂਦੇ ਹਨ।
ਹੁਣ ਤਾਂ ਸੌਖਿਆਂ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ
ਉਚਾਰਿਆ ਸ਼ਬਦ ਸਮਝ ਆ ਸਕਦਾ ਹੈ:
ਨਾਨਕ ਫਿਕੈ ਬੋਲਿਐ ਤਨੁ ਮਨੁ
ਫਿਕਾ ਹੋਇ। ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ। ਫਿਕਾ ਦਰਗਹ ਸਟੀਐ ਮੁਹਿ
ਥੁਕਾ ਫਿਕੇ ਪਾਇ। ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ। (ਅੰਗ 473)
ਅੱਗੇ ਤੋਂ ਜਿਹੜਾ ਜਣਾ ਸਿਰਫ਼ ਹੀ ਸਿਫ਼ਤ ਕਰਦਾ ਮਿਲੇ ਤਾਂ ਉਸ ਉੱਪਰ ਝੂਠ ਦੇ
ਚੜ੍ਹੇ ਮੁਖੌਟੇ ਬਾਰੇ ਸਮਝ ਲੈਣਾ ਚਾਹੀਦਾ ਹੈ ਤੇ ਇਸ ‘ਫੂਕ ਸ਼ਸਤਰ’ ਤੋਂ ਬਚਾਓ ਹੀ
ਬਿਹਤਰ ਹੁੰਦਾ ਹੈ।
ਕਿਸੇ ਅੰਦਰ ਸਿਰਫ਼ ਹੀ ਗੁਣ ਹੋਣ, ਇਹ ਸੰਭਵ ਨਹੀਂ ਪਰ
ਸਿਰਫ਼ ਔਗੁਣ ਹੋਣ, ਇਹ ਵੀ ਸਹੀ ਨਹੀਂ ਹੈ। ਰਿਸ਼ਤਿਆਂ ਨੂੰ ਲੰਮੇ ਸਮੇਂ ਤੱਕ ਚੱਲਦੇ
ਰੱਖਣ ਲਈ 5:1 ਦੀ ਸਹੀ ਮਿਕਦਾਰ ਜ਼ਰੂਰ ਚਾਹੀਦੀ ਹੈ।
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ ਮਾਹਰ,
28, ਪ੍ਰੀਤ ਨਗਰ, ਲੋਅਰ ਮਾਲ ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
 |
|
|
|