|
|
ਵਿਗਿਆਨ
ਪ੍ਰਸਾਰ |
ਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(11/04/2020) |
|
|
|
|
|
ਕੋਰੋਨਾ ਨੇ ਸਾਰੀ ਦੁਨੀਆ ਨੂੰ ਆਪਣੇ ਸ਼ਿਕੰਜੇ ਵਿਚ ਕਸ ਲਿਆ ਹੋਇਆ ਹੈ। ਇਸ ਬਾਰੇ
ਵੱਖੋ-ਵੱਖ ਅਦਾਰੇ ਆਪੋ ਆਪਣੇ ਸ਼ੰਕੇ ਉਜਾਗਰ ਕਰ ਕੇ ਵੱਖੋ-ਵੱਖ ਖੋਜੀਆਂ ਦੇ ਆਧਾਰ
ਉੱਤੇ ਜਵਾਬ ਦੇ ਰਹੇ ਹਨ ਜਿਸ ਨਾਲ ਆਮ ਲੋਕਾਂ ਵਿਚ ਭੰਬਲਭੂਸਾ ਪਿਆ ਹੋਇਆ ਹੈ। ਦਰਅਸਲ
ਇਹ 'ਵਾਇਰਸ' ਨਵੀਂ ਹੈ ਤੇ ਇਸ ਬਾਰੇ ਖੋਜਾਂ ਹਾਲੇ ਵੱਡੀ ਪੱਧਰ ਉੱਤੇ ਜਾਰੀ ਹਨ। ਇਸੇ
ਲਈ ਹਰ ਰੋਜ਼ ਨਵੀਂ ਗਲ ਸਾਹਮਣੇ ਆ ਰਹੀ ਹੈ। ਕੁੱਝ ਪਿਛਲੀਆਂ ਖੋਜਾਂ ਬਾਰੇ ਕਿੰਤੂ
ਪਰੰਤੂ ਹੋ ਜਾਂਦਾ ਹੈ ਤੇ ਕੁੱਝ ਖੋਜਾਂ ਨੂੰ ਉੱਕਾ ਹੀ ਰੱਦ ਕਰ ਦਿੱਤਾ ਜਾਂਦਾ ਹੈ।
ਮਜ਼ੇਦਾਰ ਗੱਲ ਇਹ ਹੈ ਕਿ ਬਹੁਤੀਆਂ ਖੋਜਾਂ ਉੱਤੇ ਕਿੰਤੂ ਪਰੰਤੂ ਕਰਨ ਵਾਲੇ ਜਾਂ
ਤਾਂ ਗਿਣੇ ਚੁਣੇ ਸੰਚਾਰ ਮਾਧਿਅਮ ਦੇ ਕੁੱਝ ਲੋਕ ਹਨ ਜਾਂ ਉਹ ਲੋਕ ਜੋ ਵਿਗਿਆਨ ਦੇ
ਨੇੜੇ-ਤੇੜੇ ਵੀ ਨਹੀਂ ਹਨ।
ਅਜਿਹੇ ਲੋਕ ਅੱਜ ਤੋਂ ਨਹੀਂ, ਸਦੀਆਂ ਤੋਂ ਇਸੇ
ਤਰ੍ਹਾਂ ਕਰਦੇ ਆਏ ਹਨ। ਉਨ੍ਹਾਂ ਦਾ ਕੰਮ ਹੀ ਸਿਰਫ਼ ਵਿਰੋਧ ਕਰਨਾ ਹੁੰਦਾ ਹੈ ਕਿਉਂਕਿ
ਹੋਰ ਕੁੱਝ ਉਨ੍ਹਾਂ ਦੇ ਪੱਲੇ ਹੁੰਦਾ ਹੀ ਨਹੀਂ। ਅਗਿਆਨਤਾ ਨੇ ਹਮੇਸ਼ਾ ਤੋਂ ਹੀ
ਵਿਗਿਆਨੀਆਂ ਤੇ ਖੋਜੀਆਂ ਦੇ ਪੈਰੀਂ ਬੇੜੀਆਂ ਪਾਈਆਂ ਹਨ।
ਇਤਿਹਾਸ ਵਿਚ ਝਾਤ
ਮਾਰੀਏ ਤਾਂ ਅਜਿਹੀਆਂ ਕਈ ਉਦਾਹਰਣਾਂ ਮਿਲ ਜਾਣਗੀਆਂ।
ਗੈਲੀਲੀਓ ਨੇ ਜਦੋਂ
ਸਭਨਾਂ ਦੀ ਸੋਚ ਦੇ ਉਲਟ ਇਹ ਕਿਹਾ ਕਿ ਧਰਤੀ ਖਲੋਤੀ ਨਹੀਂ ਹੋਈ ਬਲਕਿ ਸੂਰਜ ਦੇ
ਦੁਆਲੇ ਘੁੰਮਦੀ ਹੈ ਤਾਂ ਇਸ ਨੂੰ ਬਾਈਬਲ ਦੇ ਉਲਟ ਮੰਨਦਿਆਂ ਉਸ ਨੂੰ ਸਜ਼ਾ ਦੇ ਤੌਰ
’ਤੇ ਹਮੇਸ਼ਾ ਲਈ ਘਰ ਅੰਦਰ ਨਜ਼ਰਬੰਦ ਕਰ ਦਿੱਤਾ ਗਿਆ।
ਬਿਲਕੁਲ ਇੰਜ ਹੀ ਹਰ
ਨਵੀਂ ਖੋਜ ਉੱਤੇ ਅੱਜ ਤੱਕ ਵੀ ਸਵਾਲੀਆ ਚਿੰਨ੍ਹ ਲੱਗ ਰਹੇ ਹਨ। ਮੌਜੂਦਾ 'ਕੋਰੋਨਾ
ਵਾਇਰਸ' ਏਨਾ ਮਹੀਨ ਕੀਟਾਣੂ ਹੈ ਜਿਸ ਬਾਰੇ ਹਾਲੇ ਤਕ ਪੂਰੀ ਜਾਣਕਾਰੀ ਹਾਸਲ ਹੀ ਨਹੀਂ
ਹੋਈ। ਜਿੰਨਾ ਕੁੱਝ ਅੱਜ ਦੇ ਦਿਨ ਤਕ ਖੋਜਾਂ ਰਾਹੀਂ ਸਾਹਮਣੇ ਆਇਆ ਹੈ, ਉਨ੍ਹਾਂ ਨੂੰ
ਸਾਂਝਾ ਕਰਨ ਲੱਗੀ ਹਾਂ। ਇਹ ਵੀ ਕੋਈ ਪਤਾ ਨਹੀਂ ਕਿ ਕੱਲ ਨੂੰ ਨਵੀਂ ਖੋਜ ਰਾਹੀਂ ਇਹ
ਸਾਰੇ ਤੱਥ ਗਲਤ ਸਾਬਤ ਹੋ ਜਾਣ ਜਾਂ 'ਵਾਇਰਸ' ਹੀ ਵੱਖ ਰੂਪ ਇਖ਼ਤਿਆਰ ਕਰ ਕੇ ਹੋਰ ਰੂਪ
ਵਿਚ ਸਾਹਮਣੇ ਆ ਜਾਏ!
ਸਵਾਲ 1. ਕੀ ਇਹ ਵਾਇਰਸ ਨਵੀਂ ਹੈ?
ਜਵਾਬ : ਨਹੀਂ, ਕੋਰੋਨਾ ਵਾਇਰਸ ਕੀਟਾਣੂ ਲਗਭਗ 400 ਕਿਸਮਾਂ ਦੇ ਹਨ। ਕੋਵਿਡ-19
ਬੀਮਾਰੀ ਕਰਨ ਵਾਲਾ ਕੋਰੋਨਾ ਵਾਇਰਸ ਪਹਿਲਾਂ ਦੀ ਸਾਰਸ ਬੀਮਾਰੀ ਕਰਨ ਵਾਲੇ ਕੀਟਾਣੂ
ਨਾਲ ਕਾਫੀ ਮਿਲਦਾ ਜੁਲਦਾ ਹੈ। ਇਸੇ ਲਈ ਇਸ ਨੂੰ ‘‘ਸਾਰਸ ਕੋਵ-2’’ ਨਾਂ ਦੇ ਦਿੱਤਾ
ਗਿਆ ਹੈ।
ਸਵਾਲ 2. ਪਹਿਲੀ ਵਾਰ ਇਹ ਵਾਇਰਸ ਕਿੱਥੋਂ ਲਭੀ?
ਜਵਾਬ : ਵੂਹਾਨ (ਚੀਨ) ਵਿਚ ਦਸੰਬਰ 2019 ਵਿਚ ਪਹਿਲਾ ਕੇਸ ਲੱਭਿਆ ਤੇ ਇਸ ਬੀਮਾਰੀ
ਦਾ ਨਾਂ ‘ਕੋਵਿਡ 19’ ਦੇ ਦਿੱਤਾ ਗਿਆ।
ਸਵਾਲ 3. ਇਸ ਵਾਇਰਸ ਦਾ
ਜਾਨਵਰਾਂ ਨਾਲ ਕੀ ਸੰਬੰਧ ਹੈ? ਜਵਾਬ : ‘ਸਾਰਸ ਵਾਇਰਸ’ ਸਿਵਟ
ਬਿੱਲੀਆਂ ਤੋਂ ਬੰਦਿਆਂ ਵਿਚ ਆਇਆ ਹੈ। ‘ਮਰਸ ਵਾਇਰਸ’ ਊਠਾਂ ਵਿੱਚੋਂ ਬੰਦਿਆਂ ਵਿਚ
ਆਇਆ। ਇਹ ਦੋਨੋਂ ਕਿਸਮਾਂ ਕੋਰੋਨਾ ਦੀਆਂ ਹਨ। ਕੋਵਿਡ-19 ਬਾਰੇ ਕਿਆਸ ਲਾਇਆ ਜਾ ਰਿਹਾ
ਹੈ ਕਿ ਇਹ ਚਮਗਾਦੜ ਤੋਂ ਇਨਸਾਨ ਵਿਚ ਵੜਿਆ ਤੇ ਅੱਗੋਂ ਹੁਣ ਤਕ ਕੁੱਝ ਪਾਲਤੂ
(ਕੁੱਤੇ, ਬਿੱਲੀਆਂ) ਤੇ ਕੁੱਝ ਚਿੜੀਆ ਘਰ ਦੇ (ਬਾਂਦਰ, ਸ਼ੇਰ) ਜਾਨਵਰ੍ਹਾਂ ਵਿਚ
ਲੱਭਿਆ ਜਾ ਚੁੱਕਿਆ ਹੈ। ਇਨ੍ਹਾਂ ਜਾਨਵਰਾਂ ਤੋਂ ਅੱਗੋਂ ਕਿਸੇ ਬੰਦੇ ਵਿਚ ਜਾਣ ਦੀਆਂ
ਖੋਜਾ ਹਾਲੇ ਤੱਕ ਸ਼ੁਰੂ ਨਹੀਂ ਹੋਈਆਂ। ਚਿੜੀਆ ਘਰਾਂ ਵੱਲੋਂ ਪੰਛੀਆਂ ਵਿਚ ਵੀ ਇਸ
ਵਾਇਰਸ ਦੇ ਲੱਛਣ ਲੱਭਣ ਦੀਆਂ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ।
ਸਵਾਲ 4. ਕੀ ਹੁਣ ਦੇ ਮਾਹੌਲ ਵਿਚ ਕੱਚਾ ਦੁੱਧ ਪੀਤਾ ਜਾ ਸਕਦਾ ਹੈ?
ਜਵਾਬ : ਕੱਚਾ ਦੁੱਧ ਪੀਣ ਨਾਲ ਕਈ ਕਿਸਮਾਂ ਦੇ ਵਾਇਰਸ ਤੇ ਬੈਕਟੀਰੀਆ ਕੀਟਾਣੂ ਹਮਲਾ
ਬੋਲ ਸਕਦੇ ਹਨ ਜਿਨ੍ਹਾਂ ਵਿਚ ਅੰਤੜੀਆਂ ਦੀ ਟੀ.ਬੀ. ਵੀ ਸ਼ਾਮਲ ਹੈ। ਇਸੇ ਲਈ ਦੁੱਧ
ਹਮੇਸ਼ਾ ਉਬਾਲ ਕੇ ਹੀ ਪੀਣਾ ਚਾਹੀਦਾ ਹੈ।
ਸਵਾਲ 5. ਕੋਰੋਨਾ ਕਿੰਨੀ
ਦੇਰ ਤੱਕ ਆਲੇ ਦੁਆਲੇ ਦੀਆਂ ਚੀਜ਼ਾਂ ਉੱਤੇ ਜ਼ਿੰਦਾ ਰਹਿੰਦਾ ਹੈ? ਜਵਾਬ
: ਵੱਖੋ-ਵੱਖ ਤਾਪਮਾਨ ਤੇ ਨਮੀ ਦੇ ਹਿਸਾਬ ਨਾਲ ਕੁੱਝ ਘੰਟਿਆਂ ਤੋਂ ਕਈ ਦਿਨਾਂ ਤੱਕ
ਕੋਰੋਨਾ ਜ਼ਿੰਦਾ ਰਹਿ ਸਕਦਾ ਹੈ। ਜਦੋਂ ਤਾਪਮਾਨ 53 ਡਿਗਰੀ ਫਾਰਨਹੀਟ ਤੱਕ ਪਹੁੰਚ
ਜਾਵੇ ਤਾਂ ਇਹ ਵਾਇਰਸ ਮਰ ਜਾਂਦਾ ਹੈ। ਪਲਾਸਟਿਕ ਤੇ ਸਟੀਲ ਉੱਤੇ 4 ਦਿਨ ਤੱਕ ਟਿਕਿਆ
ਰਹਿ ਸਕਦਾ ਹੈ। ਇਸੇ ਲਈ ਇਨ੍ਹਾਂ ਥਾਵਾਂ ਨੂੰ ਸਾਫ਼ ਕਰਨ ਲਈ ਸਾਬਣ ਜਾਂ ਡਿਟੋਲ ਜਾਂ
ਸਪਿਰਿਟ ਵਰਤੀ ਜਾ ਸਕਦੀ ਹੈ।
ਸਵਾਲ 6. ਕੀ ਪਾਰਸਲ ਜਾਂ ਚਿੱਠੀਆਂ
ਰਾਹੀਂ ਇਹ ਫੈਲਦਾ ਹੈ? ਜਵਾਬ : ਬਾਹਰਲੇ ਗੱਤੇ ਜਾਂ ਕਾਗਜ਼ ਨੂੰ ਘਰੋਂ
ਬਾਹਰ ਹੀ ਖੋਲ੍ਹ ਕੇ ਸਮਾਨ ਜਾਂ ਚਿੱਠੀ ਘਰ ਅੰਦਰ ਲਿਜਾਉਣੀ ਚਾਹੀਦੀ ਹੈ। ਹਾਲੇ ਤੱਕ
ਦੀ ਖੋਜ ਦਰਸਾਉਂਦੀ ਹੈ ਕਿ ਇਨ੍ਹਾਂ ਰਾਹੀਂ ਵਾਇਰਸ ਫੈਲਣ ਦਾ ਖ਼ਤਰਾ ਘੱਟ ਹੈ।
ਸਵਾਲ 7. ਕੀ ਨੋਟਾਂ ਤੇ ਸਿੱਕਿਆਂ ਰਾਹੀਂ ਕੋਰੋਨਾ ਫੈਲਦਾ ਹੈ?
ਜਵਾਬ : ਨੋਟਾਂ ਤੇ ਸਿੱਕਿਆਂ ਰਾਹੀਂ ਬੀਮਾਰੀ ਫੈਲਣ ਦੀ ਸ਼ੰਕਾ ਵਿਸ਼ਵ ਪੱਧਰ ਉੱਤੇ
ਜਤਾਈ ਜਾ ਰਹੀ ਹੈ। ਕਨੇਡਾ, ਅਸਟ੍ਰੇਲੀਆ ਤੇ ਯੂ.ਕੇ. ਵਿਚ ਪਲਾਸਟਿਕ ਦੇ ਨੋਟਾਂ ਨੂੰ
ਵਰਤਣ ਦੀ ਸਲਾਹ ਦਿੱਤੀ ਗਈ ਹੈ। ਜਦ ਤੱਕ ਖੋਜਾਂ ਸਪਸ਼ਟ ਨਹੀਂ ਕਰਦੀਆਂ, ਧਿਆਨ ਰੱਖਣ
ਦੀ ਲੋੜ ਹੈ ਤੇ ਇਹਤਿਆਤ ਵਜੋਂ ਸਿੱਲੇ ਨੋਟ ਕੁੱਝ ਘੰਟੇ ਧੁੱਪੇ ਰੱਖੇ ਜਾ ਸਕਦੇ ਹਨ।
ਸਿੱਕੇ ਸਪਿਰਿਟ ਵਾਲੇ ਹੱਥਾਂ ਨਾਲ ਸੌਖਿਆਂ ਸਾਫ਼ ਕੀਤੇ ਜਾ ਸਕਦੇ ਹਨ।
ਸਵਾਲ 8. ਗਰਭਵਤੀ ਔਰਤਾਂ ਨੂੰ ਕਿੰਨਾ ਖ਼ਤਰਾ ਹੈ ? ਜਵਾਬ :
ਹਾਲੇ ਤਕ ਦੀਆਂ ਖੋਜਾਂ ਵਿਚ ਗਰਭਵਤੀ ਔਰਤਾਂ ਨੂੰ ਵੱਧ ਖ਼ਤਰਾ ਨਹੀਂ ਲੱਭਿਆ। ਭਰੂਣ
ਤੱਕ ਕੋਰੋਨਾ ਦੇ ਪਹੁੰਚਣ ਬਾਰੇ ਵੀ ਹਾਲੇ ਤੱਕ ਕਿਸੇ ਖੋਜੀ ਨੇ ਨਹੀਂ ਦੱਸਿਆ।
ਬਾਕੀਆਂ ਵਾਂਗ ਗਰਭਵਤੀ ਔਰਤਾਂ ਨੂੰ ਵੀ ਪਰਹੇਜ਼ ਤੇ ਸਫ਼ਾਈ ਰੱਖਣ ਦੀ ਲੋੜ ਹੈ।
ਸਵਾਲ 9. ਕੀ ਨਵਜੰਮੇ ਬੱਚੇ ਨੂੰ ਕੋਰੋਨਾ ਪੀੜਤ ਮਾਂ ਦੁੱਧ ਪਿਆ ਸਕਦੀ
ਹੈ? ਜਵਾਬ : ਜੀ ਹਾਂ।
ਸਵਾਲ 10. ਫਲੂ ਤੇ ਕੋਵਿਡ
19 ਵਿਚ ਕੀ ਫ਼ਰਕ ਹੈ? ਜਵਾਬ : ਇਨ੍ਹਾਂ ਦੇ ਲੱਛਣ ਲਗਭਗ ਇੱਕੋ ਜਿਹੇ
ਹੁੰਦੇ ਹਨ ਪਰ ਫਲੂ ਬੱਚਿਆਂ ਵਿਚ ਵੱਧ ਹੁੰਦਾ ਹੈ। ਇੱਕ ਤੋਂ ਦੂਜੇ ਵੱਲ ਜਾਣ ਦਾ
ਖ਼ਤਰਾ ਕੋਵਿਡ 19 ਵਿਚ ਵੱਧ ਹੁੰਦਾ ਹੈ। ਫਲੂ ਦਾ ਖ਼ਤਰਾ ਗਰਭਵਤੀ ਔਰਤਾਂ ਤੇ ਬਜ਼ੁਰਗਾਂ
ਵਿਚ ਵੀ ਵੱਧ ਹੁੰਦਾ ਹੈ। ਕੋਵਿਡ 19 ਬਜ਼ੁਰਗਾਂ ਤੇ ਬੀਮਾਰਾਂ ਉੱਤੇ ਵੱਧ ਹੱਲਾ ਬੋਲਦਾ
ਹੈ, ਖ਼ਾਸ ਕਰ ਸ਼ੱਕਰ ਰੋਗੀਆਂ ਤੇ ਬਲੱਡ ਪ੍ਰੈੱਸ਼ਰ ਦੇ ਰੋਗੀਆਂ ਉੱਤੇ।
ਸਵਾਲ 11. ਕੋਵਿਡ ਤੋਂ ਮੌਤ ਦਾ ਖ਼ਤਰਾ ਕਿੰਨਾ ਹੈ? ਜਵਾਬ :
ਹਾਲੇ ਤੱਕ ਦੇ ਅੰਕੜਿਆਂ ਅਨੁਸਾਰ ਤਿੰਨ ਤੋਂ ਚਾਰ ਪ੍ਰਤੀਸ਼ਤ ਹੈ। ਫਲੂ ਤੋਂ ਹੋਈਆਂ
ਮੌਤਾਂ ਦੀ ਦਰ ਸਿਰਫ਼ 0.1 ਪ੍ਰਤੀਸ਼ਤ ਹੈ।
ਸਵਾਲ 12. ਕੀ ਕੋਵਿਡ 19
ਬੀਮਾਰੀ ਦੇ ਹੁੰਦਿਆਂ ਵੀ ਟੈਸਟ ਨੈਗੇਟਿਵ ਆ ਸਕਦਾ ਹੈ? ਜਵਾਬ :
ਪੀ.ਸੀ.ਆਰ. ਟੈਸਟ 30 ਫੀਸਦੀ ਕੇਸਾਂ ਵਿਚ ਨੈਗੇਟਿਵ ਆ ਸਕਦੇ ਹਨ।
ਸਵਾਲ 13. ਕੀ 'ਮਾਸਕ' (ਮੂੰਹਕੱਜ) ਪਾਉਣਾ ਹਰ ਕਿਸੇ ਲਈ ਜ਼ਰੂਰੀ ਹੈ?
ਜਵਾਬ : ਭਾਈਚਾਰਕ ਸੰਪਰਕ ਰਾਹੀਂ ਫੈਲਾਓ ਤੋਂ ਬਚਣ ਲਈ ਘਰੋਂ ਬਾਹਰ ਨਿਕਲਣ ਵੇਲੇ ਹਰ
ਕਿਸੇ ਨੂੰ 'ਮੂੰਹਕੱਜ' ਪਾ ਲੈਣਾ ਚਾਹੀਦਾ ਹੈ।
ਸਵਾਲ 14. ਕਿਸ
ਕਿਸਮ ਦਾ ਮੂੰਹਕੱਜ ਬਿਹਤਰ ਹੈ? ਜਵਾਬ : ਆਮ ਬੰਦਿਆਂ ਲਈ ਕਪੜੇ ਦਾ
ਮੂੰਹਕੱਜ ਵੀ ਅਸਰਦਾਰ ਹੈ। ਇਸ ਮੂੰਹਕੱਜ ਨੂੰ ਰੋਜ਼ ਸਾਬਣ ਨਾਲ ਧੋਣਾ ਚਾਹੀਦਾ ਹੈ।
ਸਵਾਲ 15. ਕੀ ਇਹ ਹਵਾ ਰਾਹੀਂ ਫੈਲਦਾ ਹੈ? ਜਵਾਬ :
ਕਿਸੇ ਕੋਵਿਡ 19 ਦੀ ਬੀਮਾਰੀ ਨਾਲ ਪੀੜਤ ਮਰੀਜ਼ ਦੀ ਨਿੱਛ ਜਾਂ ਖੰਘ ਨਾਲ ਇੱਕ ਮੀਟਰ
ਦੂਰ ਤੱਕ ਖੜ੍ਹੇ ਲੋਕਾਂ ਨੂੰ ਇਸ ਬੀਮਾਰੀ ਦੇ ਹੋਣ ਦਾ ਖ਼ਤਰਾ ਹੈ। ਇਸ ਤੋਂ ਅੱਗੇ
ਦੀਆਂ ਖੋਜਾਂ ਕਿ ਇਹ ਕਿੰਨੀ ਦੇਰ ਹਵਾ ਵਿਚ ਟਿਕਿਆ ਰਹਿ ਸਕਦਾ ਹੈ, ਹਾਲੇ ਜਾਰੀ ਹਨ।
ਹੁਣ ਤੱਕ ਇਹੀ ਕਿਹਾ ਜਾ ਰਿਹਾ ਹੈ ਕਿ ਨਿੱਛ ਮਾਰਨ ਬਾਅਦ ਆਲੇ-ਦੁਆਲੇ ਜਾਂ ਸਾਹਮਣੇ
ਖੜ੍ਹੇ ਬੰਦੇ ਦੇ ਕਪੜਿਆਂ, ਮੂੰਹ, ਹੱਥਾਂ, ਰੇਲਿੰਗ, ਕੰਧਾਂ ਰਾਹੀਂ ਇਹ ਦੂਜੇ ਨੂੰ
ਜਕੜ ਲੈਂਦਾ ਹੈ।
ਸਵਾਲ 16. ਕੀ ਹਰ ਕੋਰੋਨਾ ਪੀੜਤ ਬੰਦੇ ਨੂੰ
ਬੀਮਾਰੀ ਦੇ ਲੱਛਣ ਹੁੰਦੇ ਹਨ? ਜਵਾਬ : 80 ਫੀਸਦੀ ਵਿਚ ਲਗਭਗ ਨਾ
ਬਰਾਬਰ ਲੱਛਣ ਹੁੰਦੇ ਹਨ। ਚੀਨ ਵਿਚ ਵੀ ਹਰ ਚਾਰਾਂ ਵਿੱਚੋਂ ਇੱਕ ਨੂੰ ਕੋਈ ਵੀ ਲੱਛਣ
ਨਾ ਲੱਭੇ ਜਾਣ ਸਦਕਾ ਹੀ ਇਹ ਬੀਮਾਰੀ ਮਹਾਂਮਾਰੀ ਵਾਂਗ ਫੈਲੀ। ਇਹ ਲੋਕ, ਜਿਨ੍ਹਾਂ
ਨੂੰ ਕੋਈ ਲੱਛਣ ਨਹੀਂ ਹਨ, ਅੱਗੋਂ ਬੀਮਾਰੀ ਫੈਲਾਉਣ ਦੇ ਸਮਰੱਥ ਹੁੰਦੇ ਹਨ। ਇਸੇ ਲਈ
ਮੂੰਕੱਜ ਪਾ ਕੇ ਹੀ ਘਰੋਂ ਬਾਹਰ ਨਿਕਲਣਾ ਚਾਹੀਦਾ ਹੈ ਤੇ ਆਪਣੇ ਹੱਥ ਸਾਬਣ ਨਾਲ
ਵਾਰ-ਵਾਰ ਧੋ ਕੇ ਸਾਫ਼ ਕਰਨੇ ਚਾਹੀਦੇ ਹਨ ਜਾਂ ਸਵੱਛ (ਸੈਨੇਟਾਈਜ਼) ਕਰਨੇ ਚਾਹੀਦੇ ਹਨ।
ਸਵਾਲ 17. ਕੋਵਿਡ 19 ਦੇ ਲੱਛਣ ਕੀ ਹਨ ? ਜਵਾਬ : ਤੇਜ਼
ਬੁਖਾਰ, ਸੁੱਕੀ ਖੰਘ, ਸਾਹ ਚੜ੍ਹਨਾ ਜਾਂ ਸਾਹ ਲੈਣ ਵਿਚ ਔਖਿਆਈ ਮਹਿਸੂਸ ਕਰਨੀ। ਕੁੱਝ
ਮਰੀਜ਼ਾਂ ਨੂੰ ਸਰੀਰ ਟੁੱਟਦਾ ਮਹਿਸੂਸ ਹੋ ਸਕਦਾ ਹੈ, ਨੱਕ ਬੰਦ ਹੋਣਾ ਜਾਂ ਵੱਗਣਾ,
ਟੱਟੀਆਂ ਲੱਗਣੀਆਂ, ਗਲੇ ਵਿਚ ਪੀੜ, ਆਦਿ ਵੀ ਹੋ ਸਕਦੇ ਹਨ।
ਸਵਾਲ
18. ਕੀ ਕੋਈ ਟੀਕਾ ਬਣਿਆ ਹੈ? ਜਵਾਬ : ਹਾਲੇ ਤੱਕ ਕੋਵਿਡ 19 ਲਈ ਕੋਈ
ਵੀ ਟੀਕਾ ਨਹੀਂ ਬਣਿਆ। ਖੋਜਾਂ ਜਾਰੀ ਹਨ।
ਸਵਾਲ 19. ਕੀ ਅਖਬਾਰਾਂ
ਰਾਹੀਂ ਕੋਰੋਨਾ ਫੈਲ ਸਕਦਾ ਹੈ? ਜਵਾਬ : ਸਿਰਫ਼ ਇੱਕ ਖੋਜ ਨੇ ਸਪਸ਼ਟ
ਕੀਤਾ ਸੀ ਕਿ ਕੋਰੋਨਾ ਜੇ ਅਖ਼ਬਾਰੀ ਕਾਗਜ਼ ਉੱਤੇ ਲੱਗ ਜਾਵੇ ਤਾਂ 4 ਜਾਂ 5 ਦਿਨ ਤੱਕ
ਉੱਥੇ ਟਿਕਿਆ ਰਹਿ ਸਕਦਾ ਹੈ। "ਵਿਸ਼ਵ ਸਿਹਤ ਸੰਸਥਾ" ਨੇ ਵੀ ਖ਼ਦਸ਼ਾ ਜ਼ਾਹਿਰ ਕੀਤਾ
ਹੈ ਕਿ ਬੈਂਕ ਦੇ ਨੋਟਾਂ ਤੇ ਅਖ਼ਬਾਰੀ ਕਾਗਜ਼ਾਂ ਰਾਹੀਂ ਕੋਰੋਨਾ ਵਾਇਰਸ ਦੇ ਫੈਲਣ ਦਾ
ਖ਼ਤਰਾ ਹੋ ਸਕਦਾ ਹੈ। ਇਸ ਬਾਰੇ ਹਾਲੇ ਤੱਕ ਸਪਸ਼ਟ ਖੋਜ ਸਾਹਮਣੇ ਨਹੀਂ ਆਈ। ਇਸੇ ਲਈ
ਸਿਰਫ਼ ਧਿਆਨ ਰੱਖਣ ਦੀ ਲੋੜ ਹੈ। ਅਖ਼ਬਾਰਾਂ ਬਿਸਤਰਿਆਂ ਵਿਚ ਨਾ ਰੱਖੀਆਂ ਜਾਣ। ਇਹਤਿਆਤ
ਵਜੋਂ ਪੜ੍ਹਨ ਬਾਅਦ ਹੱਥ ਤੇ ਮੇਜ਼ ਸਾਫ਼ ਕਰ ਲੈਣੇ ਚਾਹੀਦੇ ਹਨ।
ਸਵਾਲ 20. ਕੀ "ਹਾਈਡਰੌਕਸੀ ਕਲੋਰੋਕਵਿਨ" ਦਵਾਈ ਕੋਰੋਨਾ ਲਈ ਅਸਰਦਾਰ ਹੈ?
ਜਵਾਬ : ਹਾਲੇ ਕੋਵਿਡ 19 ਬੀਮਾਰੀ ਬਾਰੇ ਪੂਰੀ ਸਮਝ ਹੀ ਨਹੀਂ ਪੈ ਸਕੀ। ਇਸੇ ਲਈ
ਵੱਖੋ-ਵੱਖ ਮੁਲਕਾਂ ਵਿਚ ਇਸ ਦੇ ਇਲਾਜ ਲਈ ਵੱਖੋ-ਵੱਖ ਦਵਾਈਆਂ ਦਾ ਤਜਰਬਾ ਕੀਤਾ ਜਾ
ਰਿਹਾ ਹੈ। "ਹਾਈਡਰੌਕਸੀ ਕਲੋਰੋਕਵਿਨ" ਦਵਾਈ ਬਿਨਾਂ ਲੋੜ ਦੇ ਨਹੀਂ ਖਾਣੀ
ਚਾਹੀਦੀ। ਇਹ ਦਵਾਈ ਕਈ ਤਰ੍ਹਾਂ ਦੀਆਂ ਜੋੜਾਂ ਦੀਆਂ ਬੀਮਾਰੀਆਂ ਤੇ ਮਲੇਰੀਆ ਲਈ ਵਰਤੀ
ਜਾਂਦੀ ਹੈ। ਇਸ ਦੇ ਮਾੜੇ ਅਸਰ ਨਜ਼ਰ ਅਤੇ ਦਿਲ ਉੱਤੇ ਪੈਂਦੇ ਹਨ। ਇਸ ਬੀਮਾਰੀ ਤੋਂ
ਬਚਾਓ ਵਾਸਤੇ ਹਾਲੇ ਤਕ ਇਸ ਦੇ ਖਾਣ ਨਾਲ ਆਮ ਜਨਤਾ ਨੂੰ ਕੋਈ ਫ਼ਾਇਦਾ ਹੋਇਆ ਨਹੀਂ
ਲੱਭਿਆ। ਸਿਰਫ਼ ਡਾਕਟਰੀ ਦੇਖ-ਰੇਖ ਹੇਠਾਂ, ਬੀਮਾਰੀ ਦੇ ਲੱਛਣ ਦਿਸਣ ਬਾਅਦ ਹੀ ਇਸ ਦੀ
ਵਰਤੋਂ ਲੋੜ ਅਨੁਸਾਰ ਕੀਤੀ ਜਾ ਸਕਦੀ ਹੈ।
ਸਵਾਲ 21. ਕੀ ਕੋਈ
ਦੇਸੀ ਦਵਾਈ ਬਚਾਓ ਲਈ ਖਾਧੀ ਜਾ ਸਕਦੀ ਹੈ? ਜਵਾਬ : ਹਾਲੇ ਤਕ ਦੀਆਂ
ਵਿਸ਼ਵ ਪੱਧਰੀ ਖੋਜਾਂ ਵਿਚ ਕੋਈ ਦੇਸੀ ਜਾਂ ਆਧੁਨਿਕ ਦਵਾਈ ਅਸਰਦਾਰ ਸਾਬਤ ਨਹੀਂ ਹੋਈ।
ਸਿਰਫ਼ ਪਰਹੇਜ਼ ਤੇ ਸਾਫ਼ ਸਫਾਈ ਰੱਖਣ ਬਾਅਦ ਆਪਣੇ ਆਪ ਨੂੰ ਭੀੜ ਤੋਂ ਪਰ੍ਹਾਂ ਰੱਖ ਕੇ
ਹੀ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ!
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ ਮਾਹਰ,
28, ਪ੍ਰੀਤ ਨਗਰ, ਲੋਅਰ ਮਾਲ ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|