ਵਿਗਿਆਨ ਪ੍ਰਸਾਰ

ਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (18/05/2020)

covid"ਨਿਊ ਇੰਗਲੈਂਡ ਜਰਨਲ ਆਫ਼ ਮੈਡੀਸਨ" ਵਿਚ ਸੰਨ 1989 ਵਿਚ ਛਪਿਆ ਸੀ ਕਿ ਸਾਇੰਸ ਕਿੰਨੀ ਵੀ ਤਰੱਕੀ ਕਰ ਲਵੇ ਪਰ ਟੈਸਟ ਕਰਨ ਵਿਚ ਕੁੱਝ ਨਾ ਕੁੱਝ ਕੋਤਾਹੀ ਤਾਂ ਹੁੰਦੀ ਹੀ ਰਹੇਗੀ।

ਫਿਰ ਸੰਨ 2009 ਵਿਚ "ਬਰਿਟਿਸ਼ ਨੈਸ਼ਨਲ ਹੈਲਥ ਸਿਸਟਮ" ਨੇ ਸਰਵੇਖਣ ਕਰ ਕੇ ਦੱਸਿਆ ਕਿ 15 ਫੀਸਦੀ ਮਰੀਜ਼ਾਂ ਦੇ ਟੈਸਟਾਂ ਦੀਆਂ ਰਿਪੋਰਟਾਂ ਠੀਕ ਨਹੀਂ ਆ ਰਹੀਆਂ।

ਇਸ ਤੋਂ ਬਾਅਦ ਸੰਨ 2014 ਵਿਚ ਅਮਰੀਕਾ ਵੀ ਮੰਨਿਆ ਕਿ ਹਸਪਤਾਲਾਂ ਵਿਚ ਦਾਖਲ ਅਤੇ "ਫੈਮਿਲੀ ਡਾਕਟਰ" ਤੋਂ ਦਵਾਈ ਲੈਂਦੇ ਮਰੀਜ਼ਾਂ ਦੇ ਟੈਸਟਾਂ ਵਿੱਚੋਂ 12 ਮਿਲੀਅਨ ਦੀਆਂ ਰਿਪੋਰਟਾਂ ਗ਼ਲਤ ਸਨ।

ਇਹ ਨੰਬਰ ਬਹੁਤ ਜ਼ਿਆਦਾ ਸੀ। ਸੋ ਹਲਚਲ ਮਚਣੀ ਹੀ ਸੀ।

ਟੈਸਟ ਕਰਨ ਵਾਲੀਆਂ ਕਿੱਟਾਂ, ਮਸ਼ੀਨਾਂ ਅਤੇ ਟੈਸਟ ਲੈਣ ਦੇ ਢੰਗ, ਆਦਿ ਅਨੇਕ ਚੀਜ਼ਾਂ ਸਨ ਜਿਨ੍ਹਾਂ ਸਦਕਾ ਟੈਸਟਾਂ ਦੀਆਂ ਰਿਪੋਰਟਾਂ ਠੀਕ ਨਹੀਂ ਸਨ ਆ ਰਹੀਆਂ।

ਇਹੋ ਨੁਕਸ ਸੰਨ 2019 ਵਿਚ ਵੀ ਉਸੇ ਤਰ੍ਹਾਂ ਦਿਸ ਰਿਹਾ ਸੀ। ਹੁਣ ਦੁਨੀਆ ਭਰ ਦੀ ਕੋਰੋਨਾ ਮਹਾਂਮਾਰੀ ਦੌਰਾਨ ਬਹੁਤ ਸਾਰੇ ਟੈਸਟ ਜਲਦਬਾਜ਼ੀ ਵਿਚ ਤਿਆਰ ਕੀਤੇ ਗਏ ਹਨ। ਇਨ੍ਹਾਂ ਵਿੱਚੋਂ ਕੁੱਝ ਵਾਇਰਸ ਦੀ ਬਣਤਰ ਦੀ ਫੋਟੋਕਾਪੀ ਤਿਆਰ ਕਰ ਕੇ ਉਸ ਨਾਲ ਮੇਚਣ ਵਾਲੇ ਹਨ। ਜਦੋਂ ਵਾਇਰਸ ਹਾਲੇ ਤੱਕ ਆਪਣੀ ਸ਼ਕਲ ਜਾਂ ਬਣਤਰ ਹੀ ਤਬਦੀਲ ਕਰ ਰਹੀ ਹੋਵੇ ਤਾਂ ਸਮਝ ਆ ਸਕਦੀ ਹੈ ਕਿ ਟੈਸਟ ਵੀ 100 ਫੀਸਦੀ ਸਹੀ ਨਹੀਂ ਹੋ ਸਕਦੇ।

ਇਸ ਗੱਲ ਨੂੰ ਹੋਰ ਚੰਗੀ ਤਰ੍ਹਾਂ ਸਮਝਣ ਲਈ ਅੱਗੇ ਦੱਸੀਆਂ ਚਾਰ ਕਿਸਮਾਂ ਬਾਰੇ ਜਾਣੀਏ:

  1. ਅਸਲ ਪਾਜ਼ੀਟਿਵ : ਜਿਹੜਾ ਕੋਵਿਡ-19 ਪੀੜਤ ਹੋਵੇ ਤੇ ਉਸ ਦਾ ਟੈਸਟ ਵੀ ਪਾਜ਼ੀਟਿਵ ਹੋਵੇ।
  2.  ਨਕਲੀ ਪਾਜ਼ੀਟਿਵ : ਜਿਸ ਨੂੰ ਕੋਵਿਡ-19 ਨਾ ਹੋਵੇ ਪਰ ਟੈਸਟ ਪਾਜ਼ੀਟਿਵ ਹੋਵੇ।
  3.  ਨਕਲੀ ਨੈਗੇਟਿਵ : ਜਿਸ ਨੂੰ ਕੋਵਿਡ-19 ਬੀਮਾਰੀ ਹੋਵੇ ਪਰ ਟੈਸਟ ਨੈਗੇਟਿਵ ਹੋਵੇ।
  4.  ਅਸਲ ਨੈਗੇਟਿਵ : ਜਿਸ ਨੂੰ ਕੋਵਿਡ ਬੀਮਾਰੀ ਨਾ ਹੋਵੇ ਤੇ ਟੈਸਟ ਵੀ ਨੈਗੇਟਿਵ ਹੋਵੇ।

ਇਨ੍ਹਾਂ ਚਾਰਾਂ ਨੂੰ ਆਧਾਰ ਬਣਾ ਕੇ ਹੀ ਕਿਸੇ ਵੀ ਟੈਸਟ ਕਿੱਟ ਨੂੰ ਚੰਗੀ ਜਾਂ ਮਾੜੀ ਕਿਹਾ ਜਾ ਸਕਦਾ ਹੈ ਪਰ ਹਾਲੇ ਤਕ ਅਜਿਹਾ ਕੋਈ ਜੰਤਰ ਨਹੀਂ ਜਿਸ ਰਾਹੀਂ ਟੈਸਟਾਂ ਵਿਚ 100 ਫੀਸਦੀ ਸਹੀ ਰਿਪੋਰਟ ਮਿਲ ਰਹੀ ਹੋਵੇ।

ਇਕੱਲਾ "ਹੀਮੋਗਲੋਬਿਨ" ਵੀ ਜੇ ਵੱਖੋ-ਵੱਖ ਲੈਬਾਰਟਰੀਆਂ ਵਿੱਚੋਂ ਟੈਸਟ ਕਰਵਾਇਆ ਜਾਵੇ ਤਾਂ ਇੱਕੋ ਰਿਪੋਰਟ ਨਹੀਂ ਆਉਂਦੀ। ਭਲਾ ਫੇਰ ਕੋਵਿਡ-19 ਦਾ ਟੈਸਟ ਸੌ ਫੀਸਦੀ ਸਹੀ ਕਿਵੇਂ ਆ ਸਕਦਾ ਹੈ।

ਉੱਪਰ ਦੱਸੀਆਂ ਚਾਰ ਕਿਸਮਾਂ ਵਿੱਚੋਂ ਪਹਿਲੀ ਤੇ ਤੀਜੀ ਕਿਸਮ ਨੂੰ ਬੀਮਾਰੀ ਹੈ। ਇਸੇ ਲਈ ਇਨ੍ਹਾਂ ਮਰੀਜ਼ਾਂ ਦੇ ਟੈਸਟਾਂ ਨੂੰ ਆਧਾਰ ਬਣਾ ਕੇ ਕਿਸੇ ਟੈਸਟ ਦੀ ਗੁਣਵੱਤਾ ਮੰਨੀ ਜਾਂਦੀ ਹੈ ਕਿ ਟੈਸਟ ਕਿੰਨਿਆਂ ਵਿਚ ਸਹੀ ਬੀਮਾਰੀ ਲੱਭ ਸਕਣ ਦੇ ਸਮਰੱਥ ਹੈ।

ਦੂਜੀ ਤੇ ਚੌਥੀ ਕਿਸਮ ਨੂੰ ਬੀਮਾਰੀ ਨਹੀਂ ਹੈ। ਇਨ੍ਹਾਂ ਦੇ ਆਧਾਰ ਉੱਤੇ ਕਿਸੇ ਟੈਸਟ ਬਾਰੇ ਪਤਾ ਲਾਇਆ ਜਾ ਸਕਦਾ ਹੈ ਕਿ ਇਹ ਕਿੰਨੇ ਬੀਮਾਰੀ ਤੋਂ ਬਗ਼ੈਰ ਵਾਲਿਆਂ ਨੂੰ ਅਸਲ ਵਿਚ ਬੀਮਾਰੀ ਰਹਿਤ ਦਸ ਸਕਦਾ ਹੈ।

ਦੁਨੀਆ ਦੇ ਵੱਖੋ-ਵੱਖਰੇ ਹਿੱਸਿਆਂ ਵਿਚ "ਆਰ.ਟੀ.ਪੀ.ਸੀ.ਆਰ." ਟੈਸਟ, ਜੋ ਕੋਵਿਡ-19 ਬਾਰੇ ਦੱਸਦਾ ਹੈ ਦੇ ਵੱਖੋ-ਵੱਖ ਨਤੀਜੇ ਸਾਹਮਣੇ ਆ ਰਹੇ ਹਨ। ਚੀਨ ਦੇ ਇੱਕ ਹਿੱਸੇ ਵਿਚ 51 ਕੋਵਿਡ ਦੇ ਮਰੀਜ਼ਾਂ ਵਿੱਚੋਂ 29 ਫੀਸਦੀ ਦੇ ਟੈਸਟ ਨੈਗੇਟਿਵ ਆਏ। ਅਮਰੀਕਾ ਵਿਚ ਪਹਿਲਾਂ 95 ਫੀਸਦੀ, ਫੇਰ 85 ਫੀਸਦੀ ਤੇ ਹੁਣ 75 ਫੀਸਦੀ ਵਿਚ ਬੀਮਾਰੀ ਦੇ ਹੁੰਦਿਆਂ ਟੈਸਟ ਨੈਗੇਟਿਵ ਆਏ ਹਨ।

ਇਸੇ ਲਈ ਦੋ ਵਾਰ ਟੈਸਟ ਕਰਨ ਨੂੰ ਕਿਹਾ ਗਿਆ ਹੈ। ਜੇ ਪਹਿਲੇ ਟੈਸਟ ਵਿਚ ਨੈਗੇਟਿਵ ਹੈ ਤੇ ਦੋ ਦਿਨ ਬਾਅਦ ਵੀ ਟੈਸਟ ਵਿਚ ਕੁੱਝ ਨਹੀਂ ਆਇਆ ਤਾਂ ਮੰਨ ਲਿਆ ਗਿਆ ਕਿ ਉਸ ਬੰਦੇ ਨੂੰ ਬੀਮਾਰੀ ਨਹੀਂ ਹੈ। ਇਨ੍ਹਾਂ ਵਿੱਚੋਂ ਵੀ ਅੱਗੋਂ ਇੱਕ ਫੀਸਦੀ ਨੂੰ ਬੀਮਾਰੀ ਹੋਈ ਲੱਭੀ ਹੈ।

ਇਸ ਦਾ ਮਤਲਬ ਸਪਸ਼ਟ ਹੈ ਕਿ ਜੇ ਦੁਨੀਆ ਭਰ ਵਿਚ ਦੋ ਕਰੋੜ ਲੋਕਾਂ ਦਾ ਟੈਸਟ ਕੀਤਾ ਗਿਆ ਹੈ ਤਾਂ ਉਸ ਵਿੱਚੋਂ ਦੋ ਲੱਖ ਲੋਕਾਂ ਦੇ ਟੈਸਟ ਦੀ ਰਿਪੋਰਟ ਗ਼ਲਤ ਹੈ।

ਹੁਣ ਹੋਰ ਕੋਈ ਚਾਰਾ ਨਾ ਵੇਖ ਕੇ ਇੱਕੋ ਰਾਹ ਰਹਿ ਜਾਂਦਾ ਹੈ ਕਿ ਭਾਵੇਂ ਟੈਸਟ ਨੈਗੇਟਿਵ ਵੀ ਹੋਵੇ, ਤਾਂ ਵੀ ਜੇ ਸ਼ੱਕ ਹੋਵੇ ਤਾਂ 14 ਦਿਨ ਏਕਾਂਤਵਾਸ ਜ਼ਰੂਰੀ ਹੈ।

ਜਿਨ੍ਹਾਂ ਦੇ ਸਰੀਰ ਅੰਦਰ ਕੋਰੋਨਾ ਵੜ ਚੁੱਕਿਆ ਹੋਵੇ, ਉਨ੍ਹਾਂ ਬਾਰੇ ਬਾਕੀ ਵਾਇਰਲ ਕੀਟਾਣੂਆਂ ਵਾਂਗ ਇਹ ਸੋਚਿਆ ਗਿਆ ਸੀ ਕਿ ਹੁਣ ਇਨ੍ਹਾਂ ਦਾ ਸਰੀਰ ਇਸ ਬੀਮਾਰੀ ਨੂੰ ਝੱਲਣ ਦੇ ਸਮਰੱਥ ਹੋ ਚੁੱਕਿਆ ਹੈ, ਇਸੇ ਲਈ ਵਾਇਰਸ ਦੇ ਖ਼ਿਲਾਫ਼ ਤਿਆਰ ਹੋਏ ‘ਐਂਟੀਬਾਡੀ’ ਸੈੱਲਾਂ ਨੂੰ ਟੈਸਟ ਕੀਤਾ ਜਾ ਸਕਦਾ ਹੈ। ਕੋਵਿਡ-19 ਦਰਅਸਲ ਨਵੀਂ ਬੀਮਾਰੀ ਹੈ ਅਤੇ ਇਸ ਦੇ ਬਾਰੇ ਪੂਰੀ ਸਮਝ ਨਾ ਹੋਣ ਸਦਕਾ ਇਹ ਪੱਕਾ ਨਹੀਂ ਹੋ ਸਕਿਆ ਕਿ ‘ਐਂਟੀਬਾਡੀ’ ਸਰੀਰ ਅੰਦਰ ਤਿਆਰ ਹੋਏ ਹਨ ਜਾਂ ਨਹੀਂ। ਜਿੰਨੇ ਕੁ ਟੈਸਟ ਕੀਤੇ ਗਏ ਹਨ, ਉਨ੍ਹਾਂ ਬਾਰੇ ਕੁੱਝ ਮੁਲਕਾਂ ਵਿੱਚੋਂ ਇਹੋ ਪਤਾ ਲੱਗ ਸਕਿਆ ਹੈ ਕਿ ਆਰ.ਟੀ.ਪੀ.ਸੀ.ਆਰ. ਵਿੱਚੋਂ ਘੱਟ ਨਕਲੀ ਨੈਗੇਟਿਵ ਹਨ ਪਰ ਜ਼ਿਆਦਾ ਨਕਲੀ ਪਾਜ਼ੀਟਿਵ ਲੱਭ ਰਹੇ ਹਨ।

ਪੂਰਾ ਜ਼ੋਰ ਲਾਉਣ ਬਾਅਦ ਵੀ ਹਾਲੇ ਤੱਕ ਕਿਸੇ ਟੈਸਟ ਉੱਤੇ 100 ਫੀਸਦੀ ਨਿਰਭਰ ਨਹੀਂ ਹੋਇਆ ਜਾ ਸਕਦਾ।

ਸੌਖੇ ਤਰੀਕੇ ਸਮਝਣ ਲਈ ਅਦਾਜ਼ਾ ਇਹ ਲਾਇਆ ਜਾ ਸਕਦਾ ਹੈ ਕਿ ਜੇ ਕਿਸੇ ਕਲੋਨੀ ਵਿਚ 20 ਫੀਸਦੀ ਨੂੰ ਬੀਮਾਰੀ ਹੈ, ਤਾਂ ਉਨ੍ਹਾਂ ਵਿੱਚੋਂ 80 ਫੀਸਦੀ ਦੇ ਟੈਸਟ ਪਾਜ਼ੀਟਿਵ ਆਉਣਗੇ ਤੇ ਅਸਲ ਨੈਗੇਟਿਵ 90 ਫੀਸਦੀ ਹੋਣਗੇ।

ਯਾਨੀ ਹਰ ਵੀਹ ਵਿੱਚੋਂ ਇੱਕ ਜਾਂ ਦੋ ਅਜਿਹੇ ਹੋਣਗੇ ਜਿਨ੍ਹਾਂ ਨੂੰ ਬੀਮਾਰੀ ਹੋਵੇਗੀ ਪਰ ਟੈਸਟ ਨੈਗੇਟਿਵ ਆਉਣਗੇ ਤੇ 33.3 ਫੀਸਦੀ ਨੂੰ ਬੀਮਾਰੀ ਨਾ ਹੋਣ ਉੱਤੇ ਵੀ ਨਕਲੀ ਪਾਜ਼ੀਟਿਵ ਕੱਢਿਆ ਜਾਵੇਗਾ। ਜਿਵੇਂ ਜਿਵੇਂ ਮਰੀਜ਼ ਵਧਣਗੇ, ਇਹ ਗਿਣਤੀ ਵੀ ਵਧਦੀ ਜਾਵੇਗੀ ਤੇ ਟੈਸਟ ਦੇ ਗ਼ਲਤ ਆਉਣ ਦੀ ਦਰ ਵੀ ਵਧ ਜਾਵੇਗੀ।

ਏਸੇ ਲਈ ਪੁਲਿਟਜ਼ਰ ਇਨਾਮ ਜੇਤੂ ਸਿਧਾਰਥ ਮੁਕਰਜੀ, ਜੋ ਕੈਂਸਰ ਦੀ ਖੋਜ ਵਿਚ ਮੋਹਰੀ ਸਨ, ਨੇ 2015 ਵਿਚ ਸਪਸ਼ਟ ਕਹਿ ਦਿੱਤਾ ਸੀ ਕਿ ਕਮਜ਼ੋਰ ਟੈਸਟ ਨਾਲੋਂ ਡਾਕਟਰ ਵੱਲੋਂ ਪੈਦਾ ਕੀਤਾ ਸ਼ੱਕ ਜ਼ਿਆਦਾ ਮਾਇਨੇ ਰੱਖਦਾ ਹੈ।

ਮੌਜੂਦਾ ਹਾਲਾਤ ਵਿਚ ਜਦੋਂ ਹਾਲੇ ਸਭ ਕੁੱਝ ਖੋਜ ਅਧੀਨ ਹੈ, ਤਾਂ ਇੱਕੋ ਹਲ ਬਚਦਾ ਹੈ ਕਿ ਜਿਹੜਾ ਵੀ ਟੈਸਟ ਮੌਜੂਦ ਹੈ, ਉਸੇ ਦੇ ਹਿਸਾਬ ਨਾਲ ਤੇ ਡਾਕਟਰ ਦੀ ਸਲਾਹ ਨਾਲ, ਜਾਨ ਬਚਾਉਣ ਤੇ ਬੀਮਾਰੀ ਨੂੰ ਫੈਲਣ ਤੋਂ ਰੋਕਣ ਲਈ ਏਕਾਂਤਵਾਸ ਵਿਚ ਰਹਿਣਾ ਹੀ ਪੈਣਾ ਹੈ।

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਰ, 28, ਪ੍ਰੀਤ ਨਗਰ,
ਲੋਅਰ ਮਾਲ ਪਟਿਆਲਾ।
ਫੋਨ ਨੰ: 0175-2216783

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com