|
|
ਵਿਗਿਆਨ
ਪ੍ਰਸਾਰ |
ਰੋਣਾ ਵੀ ਸਿਹਤ ਲਈ ਚੰਗਾ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(06/07/2020) |
|
|
|
ਜ਼ਰਾ
ਜਿੰਨੀ ਗੱਲ ਉੱਤੇ ਫਿਸ ਪੈਣਾ ਵੀ ਕਿਸੇ ਕਿਸੇ ਦਾ ਕਿਰਦਾਰ ਹੁੰਦਾ ਹੈ। ਕੋਈ ਵੱਡੇ
ਤੋਂ ਵੱਡੇ ਸਦਮੇ ਨੂੰ ਵੀ ਹੰਝੂ ਕੱਢੇ ਬਗ਼ੈਰ ਜਰ ਜਾਂਦਾ ਹੈ।
ਇਸ ਦਾ ਮਤਲਬ
ਇਹ ਬਿਲਕੁਲ ਨਹੀਂ ਹੈ ਕਿ ਕੋਈ ਇਕ ਜਣਾ ਦੂਜੇ ਤੋਂ ਮਾਨਸਿਕ ਪੱਖੋਂ ਵੱਧ ਜਾਂ ਘੱਟ
ਤਾਕਤਵਾਰ ਹੈ। ਕਈ ਵਾਰ ਬਿਲਕੁਲ ਨਾ ਰੋਣ ਵਾਲੇ ਅਤੇ ਲੋਕਾਂ ਵਿਚ ਬੜੀ ਮਕਬੂਲ ਸ਼ਖ਼ਸੀਅਤ
ਵਾਲੇ ਵੀ ਖ਼ੁਦਕੁਸ਼ੀ ਕਰ ਜਾਂਦੇ ਹਨ ਤੇ ਦੂਜੇ ਪਾਸੇ ਜ਼ਰਾ ਜਿੰਨੀ ਗੱਲ ਉੱਤੇ ਰੋਣ ਵਾਲੇ
ਕਈ ਵਾਰ ਔਖਾ ਸਮਾਂ ਸੌਖਿਆਂ ਪਾਰ ਕਰ ਜਾਂਦੇ ਹਨ।
ਇਹ ਵੇਖਣ ਵਿਚ ਆਇਆ ਹੈ ਕਿ
ਜ਼ਿਆਦਾਤਰ ਰੋਣਾ ਆਪਣੀ ਗੱਲ ਨਾਲੋਂ ਹੋਰਨਾਂ ਕਰਕੇ ਵੱਧ ਆਉਂਦਾ ਹੈ। ਆਪਣੀ ਔਖਿਆਈ
ਨਾਲੋਂ ਦੂਜੇ ਦਾ ਸੁਖ ਜਰਨਾ ਜ਼ਿਆਦਾ ਔਖਾ ਹੁੰਦਾ ਹੈ। ਇਸੇ ਲਈ ਬਹੁਤੇ ਲੋਕ ਲੁਕ ਛਿਪ
ਕੇ ਰੋਂਦੇ ਅਤੇ ਮਨ ਅੰਦਰਲੀ ਭੜਾਸ ਕੱਢ ਲੈਂਦੇ ਹਨ, ਪਰ ਕੁੱਝ ਸਾਰਿਆਂ ਦੇ ਸਾਹਮਣੇ
ਹੀ ਦੂਜੇ ਲਈ ਮਾੜੀ ਸ਼ਬਦਾਵਲੀ ਬੋਲ ਕੇ ਸੀਨੇ ਵਿਚ ਠੰਡ ਪਾ ਲੈਂਦੇ ਹਨ।
ਗੱਲ
ਦਰਅਸਲ ਆਪਣੇ ਮਨ ਨੂੰ ਸਮਝਾਉਣ ਦੀ ਹੁੰਦੀ ਹੈ। ਹਰ ਕਿਸੇ ਦਾ ਆਪੋ ਆਪਣਾ ਸਮਾਂ ਹੁੰਦਾ
ਹੈ। ਕਦੇ ਨਿਵਾਣ, ਕਦੇ ਚੜ੍ਹਾਈ!
ਕਿਸੇ ਨੇ 11 ਸਾਲਾਂ ਉੱਤੇ ਕਮਾਈ ਕਰਨੀ
ਸ਼ੁਰੂ ਕਰ ਦਿੱਤੀ ਤਾਂ ਉਸ ਕੋਲ ਛੇਤੀ ਵਾਧੂ ਪੈਸਾ ਆ ਗਿਆ ਪਰ ਉਸ ਦੀ ਕੰਪਨੀ ਦਾ
ਦੀਵਾਲਾ ਉਦੋਂ ਨਿਕਲ ਗਿਆ ਜਦੋਂ ਉਹ ਹਾਲੇ 45 ਸਾਲਾਂ ਦਾ ਸੀ। ਕਿਸੇ ਹੋਰ ਕੋਲ 45
ਸਾਲਾਂ ਉੱਤੇ ਵੱਡੀ ਕਾਰ ਆਈ ਤੇ ਉਸ ਦਾ ਜਵਾਨ ਪੁੱਤਰ ਉਸ ਕਾਰ ਨੂੰ ਚਲਾਉਂਦਾ
ਐਕਸੀਡੈਂਟ ਵਿਚ ਮਾਰਿਆ ਗਿਆ।
ਕਹਿਣ ਦਾ ਭਾਵ ਇਹ ਹੈ ਕਿ ਅਮਰੀਕਾ ਤੇ ਭਾਰਤ
ਵਿਚਲੇ ਵਕਤ ਦੇ ਫ਼ਰਕ ਸਦਕਾ ਕੋਈ ਦਿਨ ਵੇਲੇ ਕੰਮ ਕਰ ਰਿਹਾ ਹੈ ਤਾਂ ਦੂਜਾ ਉਸੇ ਵੇਲੇ
ਵਕਤ ਦੀ ਉਲਟ ਫੇਰ ਕਰਕੇ ਸੌਂ ਰਿਹਾ ਹੁੰਦਾ ਹੈ। ਸੋ ਕਿਸੇ ਦੂਜੇ ਦੀ ਤਕਦੀਰ ਨਾਲ
ਆਪਣੀ ਮੇਚੀ ਨਹੀਂ ਜਾ ਸਕਦੀ।
ਕੋਈ 100 ਸਾਲ ਤਕ ਜੀਅ ਲੈਂਦਾ ਹੈ ਤੇ ਕੋਈ 16
ਵਰ੍ਹਿਆਂ ’ਤੇ ਕੂਚ ਕਰ ਜਾਂਦਾ ਹੈ। ਕਿਸੇ ਦੀ ਕੋਈ ਪਛਾਣ, ਕਿਸੇ ਦਾ ਕੋਈ ਰੁਤਬਾ,
ਕੋਈ ਸਾਰੀ ਉਮਰ ਹੱਥ ਅੱਡਦਾ ਰਹਿ ਜਾਂਦਾ ਹੈ ਤੇ ਕੋਈ ਅਣਪਛਾਤੀ ਲਾਸ਼ ਬਣ ਜਾਂਦਾ ਹੈ।
ਸਪਸ਼ਟ ਹੋ ਗਿਆ ਕਿ ਕਿਸੇ ਹੋਰ ਸਦਕਾ ਰੋਣਾ ਬੇਵਕੂਫ਼ੀ ਹੈ। ਕਿਸੇ ਹੋਰ ਦੀ
ਪ੍ਰਾਪਤੀ ਉੱਤੇ ਆਪਣਾ ਲਹੂ ਸਾੜ ਕੇ ਕੁੱਝ ਹਾਸਲ ਨਹੀਂ ਹੁੰਦਾ।
ਕੁਦਰਤ ਨੇ
ਇਨਸਾਨ ਨੂੰ ਬਹੁਤ ਕਮਾਲ ਦੀ ਆਦਤ ਬਖ਼ਸ਼ੀ ਹੈ-‘ਰੋਣਾ’!
ਇਸ ਨਾਲ ਬੇਅੰਤ
ਫਾਲਤੂ ਦੇ ਜਜ਼ਬਾਤ, ਜੋ ਦਿਮਾਗ਼ ਨੂੰ ਜਕੜ ਕੇ ਬੈਠੇ ਹੁੰਦੇ ਹਨ, ਹੰਝੂਆਂ ਰਾਹੀਂ ਵਹਿ
ਕੇ ਦਿਮਾਗ਼ ਦੀ ਸਫ਼ਾਈ ਕਰ ਦਿੰਦੇ ਹਨ।
ਜੰਮਣ ਸਮੇਂ ਦਾ ਰੋਣਾ ਸਾਡੇ ਫੇਫੜੇ
ਸਾਫ਼ ਕਰਦਾ ਹੈ। ਕੁੱਝ ਵੱਡੇ ਹੋ ਜਾਣ ਉੱਤੇ ਸਾਡੀਆਂ ਜ਼ਿੱਦਾਂ ਪੂਰੀਆਂ ਕਰਵਾ ਦਿੰਦਾ
ਹੈ ਅਤੇ ਹੋਰ ਵੱਡੇ ਹੋ ਕੇ ਮਗਰਮੱਛ ਦੇ ਹੰਝੂ ਹੋਣ ਤੇ ਭਾਵੇਂ ਅਸਲ ਦੇ, ਕਿਸੇ ਨਾ
ਕਿਸੇ ਕੰਮ ਤਾਂ ਆਉਂਦੇ ਹੀ ਹਨ।
ਕੁੱਝ ਮਨੋਗਿਵਿਆਨੀ ਤਾਂ ਇੱਥੋਂ ਤੱਕ ਕਹਿ
ਚੁੱਕੇ ਹਨ ਕਿ ਜੇ ਉੱਕਾ ਹੀ ਨਹੀਂ ਰੋ ਰਹੇ ਤਾਂ ਢਹਿੰਦੀ ਕਲਾ ਵਿਚ ਜਾਣ ਜਾਂ ਲੋੜੋਂ
ਵੱਧ ਗੁੱਸਾ ਕਰਦੇ ਰਹਿਣ ਦਾ ਖ਼ਤਰਾ ਹੋ ਸਕਦਾ ਹੈ।
"ਰਾਓਲ ਵਾਲਨਬਰਗ
ਇੰਸਟੀਚਿਊਟ ਆਫ ਐਥਿੱਕਸ" ਦੇ ਡਾਇਰੈਕਟਰ 'ਡਾ. ਸਟੀਫਨ ਸਾਈਡਰੌਫ' ਨੇ ਖੋਜ ਕਰ ਕੇ ਇਹ
ਤੱਥ ਦੱਸੇ ਹਨ ਕਿ ਦਿਮਾਗ਼ ਨੂੰ ਕੱਸ ਕੇ ਬੰਨ੍ਹੇ ਜਜ਼ਬਾਤਾਂ ਦੇ ਸੰਗਲ ਨੁਕਸਾਨਦੇਹ
ਸਾਬਤ ਹੋ ਸਕਦੇ ਹਨ। ਜੇ ਕਦੇ ਕਦਾਈਂ ਦਿਮਾਗ਼ ਦੀ ਸਫ਼ਾਈ ਨਾ ਹੁੰਦੀ ਰਹੇ ਤਾਂ ਉੱਲੀ
ਲੱਗਣ ਵਾਂਗ ਹੀ ਅਜਿਹੇ ਬੰਦੇ ਦੀ ਸ਼ਖ਼ਸੀਅਤ ਅੜਬ ਤੇ ਘਿਨਾਉਣੀ ਹੋਣ ਲੱਗ ਪੈਂਦੀ ਹੈ।
ਜਪਾਨ ਵਿਚ ਤਾਂ ਹੁਣ ‘ਰੋਣ ਦੇ ਕਲੱਬ’ ਬਣ ਚੁੱਕੇ ਹਨ ਜਿਨ੍ਹਾਂ ਨੂੰ ‘ਰੂਈ
ਕਤਸੂ’ ਕਹਿੰਦੇ ਹਨ। ਜਪਾਨ ਵਿਚ ਖ਼ੁਦਕੁਸ਼ੀਆਂ ਦਾ ਵਧਦਾ ਰੁਝਾਨ ਵੇਖਦਿਆਂ ਹੀ ਇਹ ਕਦਮ
ਚੁੱਕਿਆ ਗਿਆ ਹੈ। ਇਸ ਵਿਚ ਕਲੱਬਾਂ ਵਿਚ ਰੋਣ ਦੇ ਕੁੱਝ ਸੀਨ ਜਾਂ ਭਾਵੁਕ ਘਟਨਾਵਾਂ
ਵਿਖਾ ਕੇ ਵੀ ਰੁਆਇਆ ਜਾਂਦਾ ਹੈ। ਕਲੱਬ ਦੇ ਮੈਂਬਰਾਂ ਦੀ ਹਰ ਮਹੀਨੇ ਮਾਨਸਿਕ ਸਿਹਤ
ਚੈੱਕ ਕੀਤੀ ਜਾਂਦੀ ਹੈ। ਅਨੇਕ ਤਰ੍ਹਾਂ ਦੇ ਟੈਸਟਾਂ ਬਾਅਦ ਇਹ ਤੱਥ ਸਾਹਮਣੇ ਆਏ ਕਿ
ਇਨ੍ਹਾਂ ਲੋਕਾਂ ਵਿਚ ਢਹਿੰਦੀ ਕਲਾ ਹੌਲੀ-ਹੌਲੀ ਘੱਟ ਗਈ ਅਤੇ ਸਹਿਨਸ਼ੀਲਤਾ ਵੱਧ ਗਈ।
ਇੱਕ ਹੋਰ ਖੋਜ ਜੋ 'ਸਾਈਡਰੌਫ' ਨੇ ਕੀਤੀ, ਉਸ ਵਿਚ ਸਪਸ਼ਟ ਹੋਇਆ ਕਿ ਰੋਣ ਵੇਲੇ
ਨਿਕਲੇ ਹੰਝੂਆਂ ਵਿਚ ਤਣਾਓ ਦੇ ਹਾਰਮੋਨ ਵੀ ਬਾਹਰ ਨਿਕਲ ਰਹੇ ਹੁੰਦੇ ਹਨ। ਇਹ ਹਾਰਮੋਨ
ਅੱਖ ਵਿਚ ਕੁੱਝ ਪੈ ਜਾਣ ਉੱਤੇ ਨਿਕਲੇ ਪਾਣੀ ਵਿਚ ਨਹੀਂ ਹੁੰਦੇ।
ਭਾਵੁਕ ਹੋ
ਕੇ ਨਿਕਲੇ ਹੰਝੂਆਂ ਵਿਚ 'ਮੈਂਗਨੀਜ਼' ਵੀ ਕਾਫ਼ੀ ਬਾਹਰ ਨਿਕਲ ਜਾਂਦਾ ਹੈ ਜੋ ਮੂਡ ਉੱਤੇ
ਅਸਰ ਪਾਉਂਦਾ ਹੈ। ਰੋਣ ਨਾਲ ਦਿਮਾਗ਼ ਵਿਚਲਾ 'ਪੈਰਾਸਿੰਪਾਥੈਟਿਕ' ਹਿੱਸਾ ਵੀ ਚੁਸਤ ਹੋ
ਕੇ ਦਿਮਾਗ਼ ਤੇ ਸਰੀਰ ਵਿਚਲਾ ਸੰਤੁਲਨ ਠੀਕ ਕਰ ਦਿੰਦਾ ਹੈ, ਸਰੀਰ ਦੇ ਆਕੜੇ ਹੋਏ ਪੱਠੇ
ਢਿੱਲੇ ਕਰਦਾ ਹੈ ਅਤੇ ਪਾਟਣ ਉੱਤੇ ਆਏ ਸਿਰ ਨੂੰ ਜਕੜਨ ਦੇ ਇਹਸਾਸ ਤੋਂ ਮੁਕਤ ਕਰ
ਦਿੰਦਾ ਹੈ।
ਭਾਵੁਕ ਇਨਸਾਨ ਦੂਜਿਆਂ ਉੱਤੇ ਬਹੁਤਾ ਜ਼ੁਲਮ ਨਹੀਂ ਕਰਦਾ ਤੇ ਨਾ
ਚੁਭਵੀਆਂ ਗੱਲਾਂ ਕਰਦਾ ਹੈ। ਰੋਣ ਦੇ ਕਲੱਬਾਂ ਵਿਚ ਅਜਿਹੇ ਲੋਕ ਵੀ ਸ਼ਾਮਲ ਹੋ ਚੁੱਕੇ
ਹਨ ਜਿਨ੍ਹਾਂ ਨੂੰ ਕਦੇ ਕਿਸੇ ਨੇ ਰੋਂਦਿਆਂ ਨਹੀਂ ਵੇਖਿਆ ਤੇ ਉਹ ਲੋਕਾਂ ਵਿਚ ਆਪਣੇ
ਜਜ਼ਬਾਤ ਹਮੇਸ਼ਾ ਦੱਬ ਕੇ ਰੱਖਦੇ ਹਨ। ਕਲੱਬਾਂ ਵਿਚ ਸਭ ਨਾਲ ਰਲ ਕੇ ਰੋਣ ਨਾਲ ਗਿਲੇ
ਸ਼ਿਕਵੇ ਵੀ ਘੱਟ ਜਾਂਦੇ ਹਨ ਤੇ ਇਹ ਮਹਿਸੂਸ ਹੋਣ ਲੱਗ ਪੈਂਦਾ ਹੈ ਕਿ ਮੁਸ਼ਕਲਾਂ ਹਰ
ਕਿਸੇ ਉੱਤੇ ਆਉਂਦੀਆਂ ਹਨ। ਸਿਰਫ਼ ਸਾਡੇ ਨਾਲ ਹੀ ਰਬ ਦਾ ਵੈਰ ਨਹੀਂ ਹੈ।
'ਸਾਈਕੈਟਰੀ' ਦੇ ਪ੍ਰੋਫੈੱਸਰ 'ਜੂਡਿੱਥ' ਜੋ 'ਲਾਸ ਏਂਜਲਸ' ਦੀ ਯੂਨੀਵਰਸਿਟੀ ਵਿਚ
ਪੜ੍ਹਾਉਂਦੇ ਹਨ, ਨੇ ਦੱਸਿਆ ਹੈ ਕਿ ਨਕਾਰਾਤਮਕ ਵਿਚਾਰਾਂ ਤੋਂ ਛੁੱਟੀ ਪਾਉਣ ਲਈ ਰੋਣਾ
ਬਹੁਤ ਜ਼ਰੂਰੀ ਹੈ। ਇਸ ਦਾ ਮਤਲਬ ਇਹ ਨਹੀਂ ਕਿ ਸਾਰਾ ਦਿਨ ਰੋਂਦੇ ਹੀ ਰਹੋ।
ਆਪਣਾ ਮਜ਼ਾਕ ਬਣ ਜਾਣ ਤੋਂ ਬਚਣ ਲਈ ਬਿਹਤਰ ਹੈ ਇਕੱਲੇ ਬਹਿ ਕੇ ਭਾਵੇਂ ਕੁੱਝ ਚਿਰ ਹੀ
ਸਹੀ, ਜ਼ਾਰ-ਜ਼ਾਰ ਰੋ ਲਿਆ ਜਾਵੇ। ਜੇ ਅਜਿਹਾ ਸੰਭਵ ਨਹੀਂ ਤਾਂ ਰੋਣ ਵਾਲੇ ਕਲੱਬਾਂ ਵਿਚ
ਜ਼ਰੂਰ ਹਫ਼ਤੇ ਵਿਚ ਜਾਂ ਪੰਦਰੀਂ ਦਿਨੀਂ ਇੱਕ ਵਾਰ ਜਾ ਆਉਣਾ ਚਾਹੀਦਾ ਹੈ। ਜੇ ਬਹੁਤਾ
ਦਿਲ ਖ਼ਰਾਬ ਹੋਵੇ ਤਾਂ ਹਫ਼ਤੇ ਵਿਚ ਦੋ ਵਾਰ ਵੀ ਜਾਇਆ ਜਾ ਸਕਦਾ ਹੈ।
ਭਾਵੁਕ
ਹੋ ਕੇ ਰੋਣ ਨਾਲ ਨਿਕਲੇ ਹੰਝੂਆਂ ਨਾਲ ਅੱਖਾਂ ਵਿਚ ਪਏ ਘੱਟੇ ਮਿੱਟੀ ਦੇ ਕਣ ਨਿਕਲ
ਜਾਣ ਨਾਲ ਅੱਖਾਂ ਵੀ ਸਾਫ਼ ਹੋ ਜਾਂਦੀਆਂ ਹਨ ਅਤੇ ਅੱਖਾਂ ਤੋਂ ਨੱਕ ਤੱਕ ਜਾਂਦਾ ਰਾਹ
ਵੀ ਸਾਫ਼ ਹੋ ਜਾਂਦਾ ਹੈ। ਰੋਂਦੇ ਸਾਰ ਸਹਿਜ ਨਹੀਂ ਹੋਇਆ ਜਾਂਦਾ। ਕੁੱਝ ਪਲ ਰੋਂਦੇ
ਰਹਿਣ ਬਾਅਦ ਹੀ ਅਸਰ ਦਿਸਦਾ ਹੈ।
ਰੋਣ ਤੋਂ 10-15 ਮਿੰਟ ਬਾਅਦ ਸਰੀਰ ਅੰਦਰ
'ਓਕਸੀਟੋਸਿਨ' ਅਤੇ 'ਐਂਡੋਜੀਨੱਸ ਓਪੀਆਇਡ' ਨਿਕਲਦੇ ਹਨ ਜਿਨ੍ਹਾਂ ਨੂੰ 'ਐਂਡੋਰਫਿਨ'
ਕਿਹਾ ਜਾਂਦਾ ਹੈ। ਇਹ ਤਣਾਓ ਦੂਰ ਕਰ ਕੇ ਪੀੜ ਨੂੰ ਜਰਨ ਦੀ ਤਾਕਤ ਵੀ ਵਧਾ ਦਿੰਦੇ
ਹਨ। ਸਰੀਰ ਸੁੰਨ ਜਿਹਾ ਹੋ ਜਾਂਦਾ ਹੈ ਤੇ ਮਨ ਸਹਿਜ ਹੋ ਜਾਂਦਾ ਹੈ।
ਸੁਬਕ
ਸੁਬਕ ਕੇ ਰੋਣ ਵੇਲੇ ਠੰਡਾ ਸਾਹ ਅੰਦਰ ਖਿੱਚਿਆ ਜਾਂਦਾ ਹੈ ਤੇ ਦਿਮਾਗ਼ ਨੂੰ ਠੰਡਕ
ਪਹੁੰਚਾ ਦਿੰਦਾ ਹੈ ਯਾਨੀ ਮੂਡ ਠੀਕ ਹੋਣ ਲੱਗ ਪੈਂਦਾ ਹੈ।
ਕੁੱਝ ਲੋਕ ਸਿਰਫ਼
ਧਿਆਨ ਖਿੱਚਣ ਲਈ ਰੋਣ ਲੱਗ ਪੈਂਦੇ ਹਨ। ਜੇ ਕਿਸੇ ਵੱਲੋਂ ਹੌਸਲਾ ਅਫਜ਼ਾਈ ਮਿਲ ਜਾਏ
ਤਾਂ ਵੀ ਮਨ ਨੂੰ ਧਰਾਸ ਮਿਲ ਜਾਂਦੀ ਹੈ। ਅਫ਼ਸੋਸ ਮਹਿਸੂਸ ਹੁੰਦੇ ਸਾਰ ਰੋ ਲੈਣ ਨਾਲ
ਛੇਤੀ ਸਹਿਜ ਹੋਇਆ ਜਾ ਸਕਦਾ ਹੈ। ਅਜਿਹਾ 'ਯੇਲ ਯੂਨੀਵਰਸਿਟੀ' ਵਿਚ ਹੋਈ ਖੋਜ ਦੌਰਾਨ
ਪਤਾ ਲੱਗਿਆ ਹੈ।
ਬੱਚਿਆਂ ਵਿਚ ਕੀਤੀ ਖੋਜ ਵਿਚ ਵੀ ਰੋਣ ਤੋਂ ਬਾਅਦ ਜਦੋਂ
ਨਿੱਕੇ ਬੱਚੇ ਨੂੰ ਪਿਆਰ ਨਾਲ ਥਾਪੜ ਕੇ ਸੁਆਇਆ ਗਿਆ ਤਾਂ ਉਨ੍ਹਾਂ ਨੇ ਡੂੰਘੀ ਨੀਂਦਰ
ਲਈ।
ਰੋਣ ਦੇ ਫ਼ਾਇਦੇ ਵੇਖਦੇ ਹੋਏ ਇਹ ਨਹੀਂ ਸਮਝ ਲੈਣਾ ਚਾਹੀਦਾ ਕਿ ਹਮੇਸ਼ਾ
ਰੋਂਦੇ ਹੀ ਰਹਿਣਾ ਹੈ।
ਜੇ ਲੋੜੋਂ ਵੱਧ ਰੋਣਾ ਆਉਂਦਾ ਹੈ ਤਾਂ ਡਾਕਟਰੀ ਸਲਾਹ
ਜ਼ਰੂਰ ਲੈਣੀ ਚਾਹੀਦੀ ਹੈ ਕਿਉਂਕਿ ਇਹ ਢਹਿੰਦੀ ਕਲਾ ਦਾ ਲੱਛਣ ਵੀ ਹੋ ਸਕਦਾ ਹੈ।
ਡਾਕਟਰ ਕੋਲ ਕਦੋਂ ਜਾਈਏ : - ਜੇ ਚਿੜਚਿੜਾਪਨ ਰੋਜ਼ ਮਹਿਸੂਸ ਹੋਣ ਲੱਗ ਪਵੇ
- ਸਾਰਾ ਦਿਨ ਉਦਾਸੀ ਘੇਰੀ ਰੱਖੇ - ਭੁੱਖ ਮਰ ਜਾਵੇ ਜਾਂ ਭਾਰ ਵਧਣਾ ਸ਼ੁਰੂ ਹੋ
ਜਾਵੇ - ਕੰਮ ਕਰਨ ਨੂੰ ਦਿਲ ਨਾ ਕਰੇ - ਨੀਂਦਰ ਵੱਧ ਜਾਂ ਬਹੁਤ ਘੱਟ ਜਾਵੇ
- ਸਰੀਰ ਵਿਚ ਪੀੜਾਂ ਹੁੰਦੀਆਂ ਰਹਿਣ - ਮਰਨ ਨੂੰ ਦਿਲ ਕਰੇ।
ਕਿੰਨਾ
ਰੋਣਾ ਠੀਕ ਹੁੰਦਾ ਹੈ ?
ਅਮਰੀਕਾ ਵਿਚ ਹੋਈ ਖੋਜ ਅਨੁਸਾਰ ਔਸਤਨ ਇੱਕ ਅਮਰੀਕਨ
ਔਰਤ ਹਰ ਮਹੀਨੇ 3 ਤੋਂ 4 ਵਾਰ ਰੋਂਦੀ ਹੈ ਤੇ ਅਮਰੀਕਨ ਮਰਦ ਲਗਭਗ ਮਹੀਨੇ ਵਿਚ 2
ਵਾਰ। ਚੀਨੀ ਔਰਤ ਮਹੀਨੇ ਵਿਚ 1 ਜਾਂ 2 ਵਾਰ ਰੋ ਲੈਂਦੀ ਹੈ ਤੇ ਬੁਲਗੇਰੀਆ ਦੇ ਮਰਦ
ਤਿੰਨ ਮਹੀਨਿਆਂ ਵਿਚ ਇਕ ਵਾਰ ਰੋਂਦੇ ਹਨ।
ਸਾਰ ਇਹ ਹੈ ਕਿ ਰੋਣਾ ਮਾੜੀ ਗੱਲ
ਨਹੀਂ ਹੈ ਤੇ ਨਾ ਹੀ ਕਿਸੇ ਦੀ ਕਮਜ਼ੋਰੀ ਮੰਨਣਾ ਚਾਹੀਦਾ ਹੈ। ਜੇ ਮਨ ਬਹੁਤ ਦੁਖੀ
ਹੋਵੇ ਤਾਂ ਰੋ ਲੈਣ ਨਾਲ ਛੇਤੀ ਸਹਿਜ ਹੋਇਆ ਜਾ ਸਕਦਾ ਹੈ। ਪਰ, ਕਿਸੇ ਵੀ ਹਾਲ ਵਿਚ
ਰੋਜ਼ ਰੋਣਾ ਨਹੀਂ ਚਾਹੀਦਾ ਤੇ ਮਗਰਮੱਛ ਦੇ ਹੰਝੂਆਂ ਤੋਂ ਲੋਕਾਂ ਨੂੰ ਸਾਵਧਾਨ ਹੋਣਾ
ਚਾਹੀਦਾ ਹੈ।
ਡਾ. ਹਰਸ਼ਿੰਦਰ ਕੌਰ, ਐਮ. ਡੀ., ਬੱਚਿਆਂ ਦੀ
ਮਾਹਰ, 28, ਪ੍ਰੀਤ ਨਗਰ, ਲੋਅਰ ਮਾਲ ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
ਰੋਣਾ
ਵੀ ਸਿਹਤ ਲਈ ਚੰਗਾ ਹੈ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਨੂੰ ਕਾਬੂ ਕਰਨ ਵਾਲੀ ਮਸ਼ੀਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਅਤੇ ਬੱਚੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕੋਵਿਡ
ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ? ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਸਵਰਗ ਜਾਣੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਇਮਿਊਨ
ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|