ਵਿਗਿਆਨ ਪ੍ਰਸਾਰ

ਪੰਜਾਬ ਰੇਗਿਸਤਾਨ ਬਣਨ ਵੱਲ ਨੂੰ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (14/07/2020)

132ਅਮਰੀਕਾ ਵਰਗਾ ਮੁਲਕ ਵੀ ਆਪਣੀ ਧਰਤੀ ਹੇਠਲਾ 65 ਫੀਸਦੀ ਪਾਣੀ ਖੇਤੀ ਲਈ ਵਰਤ ਰਿਹਾ ਹੈ। ਬਾਕੀ ਮੁਰਗੀ ਪਾਲਣ ਜਾਂ ਹੋਰ ਪੰਛੀਆਂ ਨੂੰ ਪਾਲਣ ਲਈ ਵਰਤਿਆ ਜਾ ਰਿਹਾ ਹੈ।

ਧਰਤੀ ਹੇਠਲੇ ਪਾਣੀ ਵਿਚ ਕੀਟਨਾਸ਼ਕ, ਗੈਸ, ਤੇਲ, ਸੈਪਟਿਕ ਟੈਂਕ ਤੇ ਫੈਕਟਰੀਆਂ ਵਿੱਚੋਂ ਨਿਕਲਦੀ ਗੰਦਗੀ ਰਲਦੀ ਜਾ ਰਹੀ ਹੈ ਜੋ ਪੀਣ ਯੋਗ ਪਾਣੀ ਨੂੰ ਪਲੀਤ ਕਰ ਚੁੱਕੀ ਹੈ। ਖੋਜਾਂ ਸਾਬਤ ਕਰ ਚੁੱਕੀਆਂ ਹਨ ਕਿ ਹਵਾ ਵਿਚਲੀ ਗੰਦਗੀ ਵੀ ਹੌਲੀ-ਹੌਲੀ ਹੇਠਾਂ ਆਉਂਦੀ ਜ਼ਮੀਨ ਥੱਲੇ ਪਹੁੰਚ ਜਾਂਦੀ ਹੈ।

ਜ਼ਮੀਨ ਹੇਠਲਾ ਪਾਣੀ ਵਾਤਾਵਰਣ ਵਿਚਲੀਆਂ ਤਬਦੀਲੀਆਂ ਉੱਤੇ ਵੀ ਅਸਰ ਪਾਉਂਦਾ ਹੈ। ਇਸੇ ਮੌਸਮ ਵਿਚ ਤਬਦੀਲੀ ਸਦਕਾ ਹੀ ਬਰਸਾਤ ਦੇ ਮੌਸਮ ਦਾ ਵਾਧਾ ਘਾਟਾ ਵੀ ਵੇਖਣ ਵਿਚ ਆ ਰਿਹਾ ਹੈ। ਉਸੇ ਆਧਾਰ ਉੱਤੇ ਗਰਮੀ ਵਿਚ ਵਾਧਾ ਅਤੇ ਨਦੀਆਂ ਵਿਚਲੇ ਪਾਣੀ ਦੀ ਘਾਟ ਦਿੱਸਣ ਲੱਗ ਪਈ ਹੈ।

ਕਿਸੇ ਪਾਸੇ ਹੜ੍ਹ ਤੇ ਕਿਤੇ ਮਿੱਟੀ ਵਿਚਲੀ ਨਮੀ ਦੀ ਕਮੀ ਸਦਕਾ ਘੱਟ ਫਸਲ ਦਾ ਉੱਗਣਾ ਵੇਖਣ ਨੂੰ ਮਿਲ ਰਿਹਾ ਹੈ।

ਪਹਾੜਾਂ ਦਾ ਸਰਕਣਾ ਤੇ ਜ਼ਮੀਨ ਦਾ ਧੱਸਣਾ ਵੀ ਧਰਤੀ ਹੇਠਲੇ ਪਾਣੀ ਦੀ ਕਮੀ ਸਦਕਾ ਹੋ ਰਿਹਾ ਹੈ।

ਇਹ ਵੀ ਸਪਸ਼ਟ ਹੋ ਚੁੱਕਿਆ ਹੈ ਕਿ ਅਨੇਕ ਤਰ੍ਹਾਂ ਦੀ ਵਨਸਪਤੀ, ਪਾਣੀ ਦੀ ਕਮੀ ਸਦਕਾ ਧਰਤੀ ਤੋਂ ਲੋਪ ਹੋ ਚੁੱਕੀ ਹੈ। ਪੂਰੀ ਧਰਤੀ ਦੀ 40 ਫੀਸਦੀ ਫਸਲ ਸਿਰਫ਼ ਧਰਤੀ ਹੇਠਲੇ ਪਾਣੀ ਉੱਤੇ ਆਧਾਰਿਤ ਹੈ ਜਿਸ ਦੀ ਵਿਸ਼ਵ ਪੱਧਰ ਉੱਤੇ ਕਮੀ ਵੇਖਣ ਨੂੰ ਮਿਲ ਰਹੀ ਹੈ।

ਕੁਦਰਤੀ ‘ਵਾਟਰ ਸਾਈਕਲ’ ਵਿਚ ਗੜਬੜੀ ਵੀ ਧਰਤੀ ਹੇਠਲੇ ਪਾਣੀ ਦੀ ਕਮੀ ਸਦਕਾ ਹੈ ਜਿਸ ਨਾਲ ਕੁਦਰਤੀ ਪਾਣੀ ਸਮੁੰਦਰਾਂ ਵਿਚ ਰਲਣ ਲੱਗ ਪਿਆ ਹੈ।
 
ਭਾਰਤ, ਚੀਨ ਅਤੇ ਅਮਰੀਕਾ ਵਿਚ ਪਾਣੀ ਦੀ ਕਮੀ ਜ਼ਿਆਦਾ ਚਿੰਤਾ ਦਾ ਕਾਰਨ ਇਸ ਲਈ ਬਣ ਰਹੀ ਹੈ ਕਿਉਂਕਿ ਦੁਨੀਆ ਦੀ ਲਗਭਗ ਅੱਧੀ ਆਬਾਦੀ ਇਨ੍ਹਾਂ ਮੁਲਕਾਂ ਵਿਚ ਹੀ ਹੈ। ਇਨ੍ਹਾਂ ਥਾਵਾਂ ਵਿਚ ਧਰਤੀ ਹੇਠਲੇ ਪਾਣੀ ਦੇ ਸ੍ਰੋਤ, ਜਿਨ੍ਹਾਂ ਨੂੰ ‘ਐਕਿਊਫਾਇਰ’ ਕਹਿੰਦੇ ਹਨ, ਘੰਟ ਚੁੱਕੇ ਹਨ।

ਨੈਸ਼ਨਲ ਜੁਗਰਾਫਿਕ ਟੀ.ਵੀ. ਚੈਨਲ ਅਨੁਸਾਰ ਭਾਰਤ, ਪਾਕਿਸਤਾਨ, ਦੱਖਣੀ ਯੂਰਪ ਤੇ ਪੱਛਮੀ ਅਮਰੀਕਾ ਵਿੱਚ ਅਗਲੀ ਸਦੀ ਦੇ ਅੱਧ ਤਕ ਇਕ ਖਰਬ 80 ਕਰੋੜ ਲੋਕ ਪਾਣੀ ਦੀ ਕਮੀ ਖੁਣੋਂ ਮੌਤ ਦੇ ਮੂੰਹ ਵਿਚ ਜਾਣਗੇ। ਇਸ ਦੇ ਨਾਲ ਹੀ ਇਰਾਨ ਤੇ ਮੈਕਸੀਕੋ ਦੇ ਅਣਗਿਣਤ ਲੋਕ ਫ਼ਨਾਹ ਹੋ ਜਾਣਗੇ। ਅਨੇਕ ਜਾਨਵਰ ਹੁਣ ਵੀ ਲੁਪਤ ਹੋ ਚੁੱਕੇ ਹਨ ਅਤੇ ਬੇਅੰਤ ਹੋਰ ਬੇਮੌਤ ਮਾਰੇ ਜਾਣਗੇ।

ਖੋਜ ਅਨੁਸਾਰ ਸੰਨ 2030 ਵਿਚ ਕੈਲੀਫੋਰਨੀਆ ਦੇ ਅਨੇਕ ਫਾਰਮ ਪਾਣੀ ਤੋਂ ਸੱਖਣੇ ਹੋ ਜਾਣ ਵਾਲੇ ਹਨ। ਇਸੇ ਲਈ ‘ਡਰਿੱਪ ਇਰੀਗੇਸ਼ਨ’ ਅਤੇ ‘ਸਪਰਿੰਕਲਰ ਸਿਸਟਮ’ ਉੱਤੇ ਵਾਧੂ ਜ਼ੋਰ ਪਾਇਆ ਜਾਣ ਲੱਗ ਪਿਆ ਹੈ। ਉਸੇ ਖੋਜ ਅਨੁਸਾਰ ਭਾਰਤ, ਸਪੇਨ ਤੇ ਇਟਲੀ ਵਿਚ ਸੰਨ 2040 ਤੋਂ ਸੰਨ 2060 ਤੱਕ ਪਹੁੰਚਦਿਆਂ ਪਾਣੀ ਮਿਲਣਾ ਬੰਦ ਹੋ ਜਾਣਾ ਹੈ।

ਓਕਲਾਹੋਮੋ, ਟੈਕਸਾਸ ਤੇ ਮੈਕਸੀਕੋ ਵਿਚ 2050 ਤੋਂ ਸੰਨ 2070 ਤੱਕ ਹੌਲੀ-ਹੌਲੀ ਧਰਤੀ ਹੇਠਲਾ ਪਾਣੀ ਉੱਕਾ ਹੀ ਖ਼ਤਮ ਹੋ ਜਾਵੇਗਾ।

ਸੰਨ 1960 ਤੋਂ ਲਗਾਤਾਰ ਧਰਤੀ ਹੇਠੋਂ ਪਾਣੀ ਖਿੱਚਦੇ ਰਹਿਣ ਕਾਰਨ 'ਮਿਸ਼ੀਗਨ' ਲੇਕ ਭਰਨ ਜਿੰਨਾ ਪਾਣੀ ਅਸੀਂ ਧਰਤੀ ਹੇਠੋਂ ਕੱਢ ਚੁੱਕੇ ਹਾਂ।

ਸੰਨ 2015 ਵਿਚ ਸੈਟੇਲਾਈਟ ਰਾਹੀਂ ਖਿੱਚੀ ਫੋਟੋ ਰਾਹੀਂ ਪਤਾ ਲੱਗਿਆ ਸੀ ਕਿ ਵਿਸ਼ਵ ਦੇ ਧਰਤੀ ਹੇਠਲੇ 37 ਐਕਿਊਫਾਇਰਾਂ ਵਿੱਚੋਂ ਅਸੀਂ 21 ਮੁਕਾ ਚੁੱਕੇ ਹਾਂ। ਪਾਣੀ ਵਿਗਿਆਨੀ 'ਜੇਅ ਫੈਮੀਗਲੇਟੀ', ਜੋ ਨਾਸਾ ਜੈੱਟ ਪ੍ਰੋਪੱਲਸ਼ਨ ਲੈਬਾਰਟਰੀ ਵਿਚ ਕੰਮ ਕਰਦਾ ਹੈ, ਨੇ ਸਪਸ਼ਟ ਕੀਤਾ ਹੈ ਕਿ ਧਰਤੀ ਹੇਠਲਾ ਪਾਣੀ ਖਿੱਚਣ ਵਾਸਤੇ ਵਾਧੂ ਬਿਜਲੀ ਵਰਤੀ ਜਾਣ ਲੱਗ ਪਈ ਹੈ। ਪਰ, ਜੇ ਕਿਸੇ ਥਾਂ 300 ਫੁੱਟ ਤੋਂ ਹੇਠਾਂ ਪਾਣੀ ਲਈ ਬੋਰ ਕਰਨਾ ਪੈ ਜਾਏ ਤਾਂ ਸਮਝੋ ਖ਼ਤਰਾ ਕਈ ਗੁਣਾ ਵੱਧ ਚੁੱਕਿਆ ਹੈ।

ਯੂਨੈਸਕੋ ਇੰਟਰਨੈਸ਼ਨਲ ਹਾਈਡਰੌਲੋਜੀਕਲ ਪ੍ਰੋਗਰਾਮ ਤੇ 'ਵਰਲਡ ਬੈਂਕ' ਨੇ ਸੰਨ 2011 ਤੋਂ 2016 ਤਕ ਉਲੀਕੇ ਪ੍ਰੋਗਰਾਮਾਂ ਰਾਹੀਂ ਪੂਰੀ ਦੁਨੀਆ ਵਿਚਲੇ ਲੋਕਾਂ ਨੂੰ ਪਾਣੀ ਬਚਾਉਣ ਦਾ ਹੋਕਾ ਦਿੱਤਾ ਸੀ ਤੇ ਅਨੇਕ ਵਿਸ਼ਵ ਪੱਧਰੀ ਪ੍ਰੋਗਰਾਮਾਂ ਰਾਹੀਂ ਸਰਕਾਰਾਂ ਨੂੰ ਜਗਾਇਆ ਸੀ ਜਿਨ੍ਹਾਂ ਵਿਚ 'ਸਪਰਿੰਕਲਰ ਸਿਸਟਮ' ਲਾਉਣੇ, ਪਾਣੀ ਦੀਆਂ ਮੋਟਰਾਂ ਘਟਾਉਣੀਆਂ, ਖੇਤਾਂ ਲਈ ਸੀਮਤ ਪਾਣੀ ਵਰਤਣਾ, ਉਹ ਫਸਲ ਲਗਾਉਣੀ ਜੋ ਘੱਟ ਪਾਣੀ ਮੰਗਦੀ ਹੋਵੇ, ਐਕੂਈਫਾਇਰ ਭਰਨ ਲਈ 'ਰੇਨ ਵਾਟਰ ਹਾਰਵੈਸਟਿੰਗ' (ਮੀਂਹ ਦਾ ਪਾਣੀ ਸਾਂਭਣ ਦੇ ਜਤਨ), ਕੈਮੀਕਲਾਂ ਦੀ ਘੱਟ ਵਰਤੋਂ, ਫੈਕਟਰੀਆਂ ਦੀ ਗੰਦਗੀ ਤੇ ਮੁਰਗੀਘਰਾਂ ਦੀ ਗੰਦਗੀ ਰੋਕਣੀ, ਪਾਣੀ ਦੀ ਵਰਤੋਂ ਸੀਮਤ ਕਰਨੀ, ਕੀਟਨਾਸ਼ਕਾਂ ਦੀ ਵਰਤੋਂ ਰੋਕਣੀ, ਪਾਣੀ ਦੀ ਦੁਰਵਰਤੋਂ ਰੋਕਣੀ, ਗੁਸਲਖ਼ਾਨਿਆਂ ਵਿਚ ਪਾਣੀ ਦੀ ਘੱਟ ਵਰਤੋਂ, ਘਰ ਤੇ ਕਾਰਾਂ ਨੂੰ ਖੁੱਲੀਆਂ ਪਾਈਪਾਂ ਨਾਲ ਧੋਣਾ ਬੰਦ ਕਰਨਾ, ਹੋਟਲਾਂ ਵਿਚ ਪਾਣੀ ਦੀ ਵਰਤੋਂ ਘਟਾਉਣੀ, ਵੱਡੇ ਸਮਾਗਮਾਂ ਵਿਚ ਵਾਧੂ ਭਾਂਡੇ ਧੋਣ ਨਾਲੋਂ ਜਿੱਥੇ ਹੋ ਸਕੇ ਕਾਗਜ਼, ਪਲਾਸਟਿਕ, ਐਲਮੀਨੀਅਮ ਆਦਿ ਜਾਂ ਰੀਸਾਈਕਲ ਚੀਜ਼ਾਂ ਵਰਤੀਆਂ ਜਾਣ, ਆਦਿ।

ਕੁੱਝ ਧਿਆਨ ਦੇਣ ਯੋਗ ਗੱਲਾਂ :

  1. ਪੂਰੀ ਧਰਤੀ ਉੱਤੇ ਪੀਣ ਯੋਗ ਤਾਜ਼ਾ ਪਾਣੀ ਸਿਰਫ਼ ਤਿੰਨ ਫੀਸਦੀ ਹੈ। ਇਸ ਵਿੱਚੋਂ 69 ਫੀਸਦੀ ਗਲੇਸ਼ੀਅਰਾਂ ਵਿਚ ਕੈਦ ਹੈ ਤੇ 30 ਫੀਸਦੀ ਧਰਤੀ ਹੇਠ। ਬਾਕੀ ਉਨ੍ਹਾਂ ਝੀਲਾਂ, ਨਦੀਆਂ ਵਿਚ ਪਿਆ ਹੈ ਜੋ ਹਾਲੇ ਤੱਕ ਪ੍ਰਦੂਸ਼ਿਤ ਨਹੀਂ ਕੀਤੀਆਂ ਗਈਆਂ।
  2.  ਧਰਤੀ ਹੇਠਲਾ ਪਾਣੀ ਘਟਣ ਨਾਲ ਹਰ ਸਾਲ ਸਮੁੰਦਰੀ ਤਲ ਇੱਕ ਮਿਲੀਮੀਟਰ ਉਤਾਂਹ ਆਉਂਦਾ ਜਾ ਰਿਹਾ ਹੈ ਤੇ ਧਰਤੀ ਦਾ ਘੇਰਾ ਘਟਾ ਰਿਹਾ ਹੈ।
  3.  ਇਸ ਵੇਲੇ 23 ਮਿਲੀਅਨ ਕਿਊਬਿਕ ਕਿਲੋਮੀਟਰ ਧਰਤੀ ਹੇਠਲਾ ਪਾਣੀ ਵਰਤਿਆ ਜਾ ਰਿਹਾ ਹੈ।
  4.  ਅੱਜ ਦੇ ਦਿਨ ਦੁਨੀਆ ਦੀ 80 ਫੀਸਦੀ ਵਸੋਂ ਪਾਣੀ ਦੀ ਕਮੀ ਨਾਲ ਜੂਝ ਰਹੀ ਹੈ ਅਤੇ 50 ਫੀਸਦੀ ਵਸੋਂ ਕੋਲ ਪੀਣ ਦੇ ਪਾਣੀ ਦਾ ਸੋਮਾ ਸਿਰਫ਼ ਧਰਤੀ ਹੇਠਲਾ ਪਾਣੀ ਹੈ। ਇਹ ਤੱਥ ‘ਨੇਚਰ’ ਰਸਾਲੇ ਵਿਚ ਨਸ਼ਰ ਕੀਤੇ ਜਾ ਚੁੱਕੇ ਹਨ।
  5.  ਇਸ ਵੇਲੇ ਵਿਸ਼ਵ ਭਰ ਦੇ 40 ਫੀਸਦੀ ਖੇਤ ਧਰਤੀ ਹੇਠਲੇ ਪਾਣੀ ਉੱਤੇ ਆਸ਼ਰਿਤ ਹਨ।
  6.  ਸੰਨ 1960 ਤੋਂ ਹੁਣ ਤਕ ਧਰਤੀ ਹੇਠੋਂ ਪਾਣੀ ਕੱਢਣ ਵਿਚ 300 ਫੀਸਦੀ ਵਾਧਾ ਹੋ ਚੁੱਕਿਆ ਹੈ।
  7.  ਯੂਨੀਸੈਫ ਨੇ ਖ਼ਦਸ਼ਾ ਜ਼ਾਹਿਰ ਕੀਤਾ ਹੈ ਪੰਜਾਬ ਵਿਚ ਸੰਨ 1998 ਤੋਂ ਬਾਅਦ ਘੱਟ ਮੀਂਹ ਪੈ ਰਿਹਾ ਹੈ ਤੇ ਲਗਾਤਾਰ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਦਾ ਜਾ ਰਿਹਾ ਹੈ ਜਿਸ ਵਿੱਚੋਂ ਲਗਾਤਾਰ ਖੇਤੀ ਬਾੜੀ ਲਈ ਖਿੱਚਿਆ ਜਾ ਰਿਹਾ ਹੈ।
  8.  ਪੀਣ ਵਾਲੇ ਪਾਣੀ ਵਿਚ ਲਗਾਤਾਰ ਕੀਟਨਾਸ਼ਕ ਮਿਲਦੇ ਰਹਿਣ ਸਦਕਾ ਧਰਤੀ ਹੇਠਲੇ ਪਾਣੀ ਵਿਚ ਲੋੜੋਂ ਵੱਧ ਆਰਸੈਨਿਕ, ਸੀਲੀਨੀਅਮ, ਯੂਰੇਨੀਅਮ, ਸਿੱਕਾ, ਕਲੋਰਾਈਡ, ਨਾਈਟਰੇਟ, ਆਦਿ ਜਮ੍ਹਾਂ ਹੋ ਚੁੱਕੇ ਹਨ। ਮਾਲਵੇ ਖੇਤਰ ਵਿਚ ਇਸ ਦੇ ਮਾੜੇ ਅਸਰ ਵੱਡੀ ਪੱਧਰ ਉੱਤੇ ਦਿਸਣੇ ਸ਼ੁਰੂ ਹੋ ਚੁੱਕੇ ਹਨ।
  9.  ਟੁਲੂ ਪੰਪਾਂ ਅਤੇ ਖੇਤਾਂ ਲਈ ਪਾਣੀ ਖਿੱਚਣ ਵਾਸਤੇ ਵਧਦੇ ਜਾਂਦੇ ਟਿਉਬਵੈੱਲਾਂ ਨੇ ਸੰਨ 1984 ਵਿੱਚ 2.44 ਮਿਲੀਅਨ ਏਕੜ ਫੁੱਟ ਧਰਤੀ ਹੇਠਲੇ ਪਾਣੀ ਤੋਂ ਸੰਨ 2013 ਵਿਚ ਮਨਫ਼ੀ 11.68 ਮਿਲੀਅਨ ਏਕੜ ਫੁੱਟ ਤੱਕ ਪਹੁੰਚਾ ਦਿੱਤਾ ਹੈ। ਲੁਧਿਆਣਾ, ਕਪੂਰਥਲਾ, ਗੁਰਦਾਸਪੁਰ ਤੇ ਸੰਗਰੂਰ ਵਿਚ 2013 ਵਿਚ ਹੀ ਵਾਰਨਿੰਗ ਜਾਰੀ ਕਰ ਦਿੱਤੀ ਗਈ ਸੀ। ਉਦੋਂ ਟਿਊਬਵੈੱਲ ਲਈ ਕੀਤੇ ਬੋਰ 70 ਤੋਂ 128 ਫੁੱਟ ਤੱਕ ਪਹੁੰਚ ਗਏ ਸਨ ਜੋ ਹੁਣ ਕੁੱਝ ਇਲਾਕਿਆਂ ਵਿਚ 1200 ਫੁੱਟ ਤੱਕ ਕਰਨੇ ਪੈ ਰਹੇ ਹਨ।
  10.  ਸੰਨ 1996 ਤੋਂ 2016 ਤੱਕ ਪੰਜਾਬ ਦੀ ਧਰਤੀ ਹੇਠਲਾ ਪਾਣੀ 10 ਜ਼ਿਲਿਆਂ ਵਿਚ 7 ਮੀਟਰ ਤੋਂ 22 ਮੀਟਰ ਤਕ ਹੇਠਾਂ ਚਲਾ ਗਿਆ ਸੀ ਜੋ ਹੁਣ ਕੁੱਝ ਹਿੱਸਿਆਂ ਵਿਚ 28 ਮੀਟਰ ਤੱਕ ਜਾ ਚੁੱਕਿਆ ਹੈ।
  11.  ਪੰਜਾਬ ਕਦੇ ਵੀ ਝੋਨਾ ਬੀਜਣ ਵਾਲਾ ਇਲਾਕਾ ਨਹੀਂ ਸੀ ਮੰਨਿਆ ਗਿਆ। ਸੰਨ 1939 ਵਿਚ 2.37 ਲੱਖ ਹੈਕਟੇਅਰ ਵਿਚ ਝੋਨਾ ਬੀਜਿਆ ਜਾਂਦਾ ਸੀ ਜੋ 1970 ਵਿਚ 9.62 ਤੇ ਸੰਨ 1980 ਤੋਂ 2016 ਵਿਚ 72 ਫੀਸਦੀ ਹਿੱਸੇ ਵਿਚ ਬੀਜਿਆ ਜਾਣ ਲੱਗ ਪਿਆ ਹੈ। ਟਿਊਬਵੈੱਲ ਰਾਹੀਂ ਪਾਣੀ ਦੇਣ ਵਿਚ 1970 ਵਿਚ 56 ਫੀਸਦੀ ਪਾਣੀ ਵਰਤਿਆ ਜਾਂਦਾ ਸੀ ਜੋ ਸੰਨ 2015 ਵਿਚ 71 ਫੀਸਦੀ ਪਹੁੰਚ ਗਿਆ। ਕਨਾਲ ਰਾਹੀਂ ਪਾਣੀ 45 ਫੀਸਦੀ ਤੋਂ ਘਟ ਕੇ 29 ਫੀਸਦੀ ਰਹਿ ਗਿਆ ਹੈ।
  12.  ਪੰਜਾਬ ਵਿਚ ਇੱਕ ਕਿੱਲੋ ਚੌਲ ਉਗਾਉਣ ਲਈ 5,337 ਲਿਟਰ ਪਾਣੀ ਲੱਗਦਾ ਹੈ ਜਦਕਿ ਭਾਰਤ ਦੇ ਬਾਕੀ ਹਿੱਸਿਆਂ ਵਿਚ 3875 ਲਿਟਰ ਵਰਤਿਆ ਜਾਂਦਾ ਹੈ। ਸੰਨ 1980 ਵਿਚ ਪੂਰੇ ਪੰਜਾਬ ਦਾ 13 ਹਜ਼ਾਰ 449 ਬਿਲੀਅਨ ਲਿਟਰ ਪਾਣੀ ਝੋਨਾ ਉਗਾਉਣ ਵਿੱਚ ਲੱਗਿਆ ਜੋ ਹੁਣ 59,047 ਬਿਲੀਅਨ ਲਿਟਰ ਪਹੁੰਚ ਚੁੱਕਿਆ ਹੈ। ਇਸ ਵਾਸਤੇ ਬਿਜਲੀ ਦੀ ਖਪਤ ਦਾ ਵਾਧਾ 1,652 ਗੁਣਾ ਹੋ ਚੁੱਕਿਆ ਹੈ ਜਦ ਕਿ ਫਸਲ ਵਿਚ ਵਾਧਾ ਸਿਰਫ਼ 1.38 ਗੁਣਾ ਹੀ ਹੋਇਆ ਹੈ!

ਸਵਾਲ ਇਹ ਉੱਠਦਾ ਹੈ ਕਿ ਕੀ ਪੰਜਾਬ ਇਹ ਸਭ ਹੋਰ ਜਰ ਸਕਣ ਜੋਗਾ ਬਚਿਆ ਹੈ?

ਯੂਨੀਸੈਫ ਅਨੁਸਾਰ ਤਾਂ ਪੰਜਾਬ ਰੇਗਿਸਤਾਨ ਬਣਨ ਵੱਲ ਹੈ ਤੇ ਇਸ ਦੀ ਸੱਭਿਅਤਾ ਮੋਇੰਜੋਦੜੋ ਵਾਂਗ ਸਮਾਪਤੀ ਵੱਲ ਚਾਲੇ ਪਾ ਚੁੱਕੀ ਹੈ!

ਕੋਈ ਜਾਗਦਾ ਬਚਿਆ ਹੋਵੇ ਤਾਂ ਹੋਰ ਸਭ ਚੀਜ਼ਾਂ ਦੀ ਚਿੰਤਾ ਛੱਡ ਕੇ ਸਭ ਤੋਂ ਪਹਿਲਾਂ ਝੋਨੇ ਦੀ ਫਸਲ ਦਾ ਬਦਲ ਲੱਭ ਕੇ ਪਾਣੀ ਦੇ ਨਿੱਘਰਦੇ ਜਾਂਦੇ ਪੱਧਰ ਵੱਲ ਧਿਆਨ ਕਰੇ ਅਤੇ ਟਿਊਬਵੈਲ ਲਾਉਣੇ ਬੰਦ ਕਰੀਏ। ਜੇ ਹਾਲੇ ਵੀ ਚਿੰਤਾ ਨਹੀਂ, ਤਾਂ ਸੰਨ 2040 ਵਿਚ ਪਾਣੀ ਦੀ ਘਾਟ ਪੰਜਾਬੀਆਂ ਨੂੰ ਇਹ ਧਰਤੀ ਛੱਡਣ ਉੱਤੇ ਮਜਬੂਰ ਕਰ ਦੇਵੇਗੀ। ਫੇਰ ਕੋਈ ਹੋਰ ਰਾਹ ਬਚਣਾ ਹੀ ਨਹੀਂ!

ਕੀ ਹੁਣ ਵੀ ਘਰਾਂ, ਕਾਰਾਂ ਨੂੰ ਖੁੱਲੀਆਂ ਪਾਈਪਾਂ ਨਾਲ ਧੋ ਕੇ ਗਲੀਆਂ ਵਿਚ ਪਾਣੀ ਜ਼ਾਇਆ ਕਰਨ ਵਾਲਿਆਂ, ਟੈਂਕੀ ਓਵਰਫਲੋ ਰਾਹੀਂ ਘੰਟਿਆਂ ਬੱਧੀ ਪਾਣੀ ਰੋੜ੍ਹਨ ਜਾਂ ਸੜਕਾਂ ਧੋਣ ਅਤੇ ਗੁਸਲਖ਼ਾਨੇ ਵਿਚ ਬੁਰਸ਼ ਕਰਨ ਲੱਗਿਆਂ ਅੱਧਾ ਘੰਟਾ ਸਿੰਕ ਵਿਚ ਅਜਾਈਂ ਪਾਣੀ ਰੋੜ੍ਹਨ ਵਾਲਿਆਂ ਵਿਰੁੱਧ ਆਉਣ ਵਾਲੀਆਂ ਨਸਲਾਂ ਨੂੰ ਪਾਣੀ ਦੀ ਘਾਟ ਖੁਣੋਂ ਤਿਲ-ਤਿਲ ਕਰਕੇ ਮਰਨ ਲਈ ਮਜਬੂਰ ਕਰਨ ਵਾਸਤੇ ਕਤਲ ਦਾ ਮੁਕੱਦਮਾ ਦਰਜ ਨਹੀਂ ਕਰ ਦੇਣਾ ਚਾਹੀਦਾ?

ਖ਼ਿਆਲ ਰਹੇ, ਸਾਡੇ ਹੀ ਬੱਚੇ ਅਗਲੇ ਵੀਹ ਸਾਲਾਂ ਬਾਅਦ ਸਾਨੂੰ ਕੋਸਦੇ ਇੱਕ-ਇੱਕ ਬੂੰਦ ਪਾਣੀ ਨੂੰ ਤਰਸਦੇ ਮੌਤ ਦੇ ਮੂੰਹ ਵਿਚ ਜਾਣਗੇ! ਉਸ ਸਮੇਂ ਖ਼ਬਰਾਂ ਹੋਣਗੀਆਂ-ਅੱਜ ਮਾਲਵੇ ’ਚ 4200 ਮੌਤਾਂ ਪਾਣੀ ਦੀ ਕਮੀ ਕਰ ਕੇ ਹੋਈਆਂ, ਅੱਜ ਪਾਣੀ ਦਾ ਟੈਂਕਰ ਲੁੱਟ ਲਿਆ ਗਿਆ!!
ਰਬ ਰਾਖਾ!

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਰ, 28, ਪ੍ਰੀਤ ਨਗਰ,
ਲੋਅਰ ਮਾਲ ਪਟਿਆਲਾ।
ਫੋਨ ਨੰ: 0175-2216783

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


  132ਪੰਜਾਬ ਰੇਗਿਸਤਾਨ ਬਣਨ ਵੱਲ ਨੂੰ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
131ਰੋਣਾ ਵੀ ਸਿਹਤ ਲਈ ਚੰਗਾ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
130ਕੋਰੋਨਾ ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
129ਦਿਮਾਗ਼ ਨੂੰ ਕਾਬੂ ਕਰਨ ਵਾਲੀ ਮਸ਼ੀਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
koronaਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com