|
|
ਵਿਗਿਆਨ
ਪ੍ਰਸਾਰ |
ਕੇਲ - ਬੇਸ਼ਕੀਮਤੀ ਪੱਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
(22/03/2021) |
|
|
|
'ਕੇਲ'
ਦਾ ਕੋਈ ਪੰਜਾਬੀ ਨਾਂ ਹਾਲੇ ਤੱਕ ਰੱਖਿਆ ਹੀ ਨਹੀਂ ਗਿਆ ਕਿਉਂਕਿ ਪਹਿਲਾਂ ਪੰਜਾਬ ਵਿਚ
ਇਹ ਬੀਜਿਆ ਨਹੀਂ ਸੀ ਜਾਂਦਾ। ਮੂਲੀ, ਸਰ੍ਹੋਂ ਤੇ ਪੱਤਾ ਗੋਭੀ ਦੇ ਮਿਸ਼ਰਨ ਵਰਗਾ
'ਕੇਲ' ਪੱਤਾ ਏਨੇ ਕਮਾਲ ਦੇ ਗੁਣਕਾਰੀ ਤੱਤ ਲੁਕਾਈ ਬੈਠਾ ਹੈ ਕਿ ਹੁਣ ਪੂਰੀ ਦੁਨੀਆ
ਵਿਚ ਚੋਟੀ ਦੇ ਲਾਜਵਾਬ 11 ਖਾਣਿਆਂ ਵਿਚ ਇਸ ਦਾ ਨਾਂ ਸ਼ੁਮਾਰ ਹੋ ਗਿਆ ਹੈ। ਇੱਕ
ਨਹੀਂ, ਅਨੇਕ ਖੋਜਾਂ ਵਿਚ ਦਿਲ ਅਤੇ ਕੈਂਸਰ ਦੇ ਮਰੀਜ਼ਾਂ ਲਈ ਬਿਹਤਰੀਨ ਦਵਾਈ ਸਾਬਤ ਹੋ
ਚੁੱਕੇ ਹਲਕੇ ਅਤੇ ਗੂੜ੍ਹੇ ਹਰੇ ਰੰਗ ਦੇ ਗੁਣਕਾਰੀ ਪੱਤੇ ਹੁਣ ਸਰੀਰ ਦੇ ਕਈ ਅੰਗਾਂ
ਦੇ ਕੰਮਕਾਰ ਨੂੰ ਸਹੀ ਰੱਖਣ ਵਿਚ ਵੀ ਸਹਾਈ ਸਾਬਤ ਹੋ ਰਹੇ ਹਨ।
ਹਾਲੇ ਤੱਕ
ਦੇ ਮਿਲੇ ਇਤਿਹਾਸਕ ਤੱਥਾਂ ਅਨੁਸਾਰ 'ਰੋਮ' ਵਿਚ ਪਹਿਲੀ ਵਾਰ ਕਿਸੇ ਮਨੁੱਖ ਨੇ
ਇਨ੍ਹਾਂ ਪੱਤਿਆਂ ਨੂੰ ਚੱਖਿਆ ਤੇ ਉਸ ਨੂੰ ਏਨੇ ਫ਼ਾਇਦੇ ਦਿਸੇ ਕਿ ਉਸ ਨੇ ਆਪ ਬੀਜਣ ਦਾ
ਫ਼ੈਸਲਾ ਕਰ ਲਿਆ। ਬਸ ਫਿਰ ਕੀ ਸੀ! ਹਰ ਘਰ ਵਿਚ ਕੇਲ ਪੱਤਿਆਂ ਦੀਆਂ ਕਿਆਰੀਆਂ ਤਿਆਰ
ਹੋ ਗਈਆਂ।
ਪੁਰਾਣੇ ਸਮਿਆਂ ਵਿਚ ਸੋਮ ਰਸ ਪੀਣ ਬਾਅਦ ਚੜ੍ਹੇ ਨਸ਼ੇ ਨੂੰ ਲਾਹੁਣ
ਲਈ ਕੇਲ ਪੱਤਿਆਂ ਨੂੰ ਉਬਾਲ ਕੇ ਉਸਦਾ ਪਾਣੀ ਪੀ ਲਿਆ ਜਾਂਦਾ ਸੀ। ਜੇ ਰੋਮਨ ਵਿਚ
ਲਿਖੇ ਪੁਰਾਣੇ ਪਤਰੇ ਪੜ੍ਹੇ ਜਾਣ ਤਾਂ ਲਿਖਿਆ ਮਿਲਦਾ ਹੈ ਕਿ ‘ਬਰਾਸਿਕਾ’ ਸਿਹਤਮੰਦ
ਖ਼ੁਰਾਕ ਹੈ। ਬਰਾਸਿਕਾ ਵਿਚ ਸ਼ਲਗਮ, ਪੱਤਗੋਭੀ ਤੇ ਕੇਲ ਸ਼ਾਮਲ ਕੀਤੇ ਗਏ ਸਨ। ਹਲਕੇ
ਜਾਮਨੀ ਤੋਂ ਲੈ ਕੇ ਹਲਕੇ ਹਰੇ ਰੰਗ ਦੇ ਖਿਲਰੀ ਪੱਤ ਗੋਭੀ ਵਾਂਗ, ਪਰ ਸਿਰਿਆਂ ਤੋਂ
ਘੁੰਘਰਾਲੇ ਕੇਲ ਪੱਤੇ ਕੁਦਰਤ ਦੀ ਕੀਤੀ ਕਾਰੀਗਰੀ ਦੀ ਖ਼ੁਬੂਸੂਰਤ ਮਿਸਾਲ ਹਨ।
ਇਸੇ ਲਈ ਅਨੇਕ ਲੋਕ ਇਨ੍ਹਾਂ ਨੂੰ ਬਾਗ਼ ਵਿਚ ਜਾਂ ਗਮਲਿਆਂ ਵਿਚ ਘਰ ਦੀ ਖ਼ੂਬਸੂਰਤੀ
ਵਧਾਉਣ ਲਈ ਵੀ ਲਾ ਲੈਂਦੇ ਹਨ।
ਈਸਾ ਮਸੀਹ ਤੋਂ 2000 ਸਾਲ ਪਹਿਲਾਂ ਤੋਂ ਹੀ
ਕੇਲ ਪੱਤੇ ਉਗਾਏ ਜਾਣ ਲੱਗ ਪਏ ਸਨ। ਯੂਰਪ ਵਿਚ ਤੇਹਰਵੀਂ ਸਦੀ ਵਿਚ ਕੇਲ ਨੂੰ
‘ਸਿਰਲੱਥ ਗੋਭੀ’ ਵਜੋਂ ਜਾਣਿਆ ਜਾਂਦਾ ਸੀ ਕਿਉਂਕਿ ਪੱਤੇ ਤਾਂ ਪੱਤਗੋਭੀ ਨਾਲ ਰਲਦੇ
ਸਨ ਪਰ ਗੋਭੀ ਵਾਂਗ ਗੰਢ ਕੋਈ ਹੈ ਹੀ ਨਹੀਂ ਸੀ।
ਰੂਸੀ ਕੇਲ ਤਾਂ ਏਨੀ
ਖ਼ੂਬਸੂਰਤ ਹੁੰਦੀ ਹੈ ਜਿਵੇਂ ਕਿਸੇ ਮੁਟਿਆਰ ਦੇ ਹਵਾ ਦੇ ਬੁੱਲੇ ਨਾਲ ਘੁੰਘਰਾਲੇ ਵਾਲ
ਖਿਲਰ ਗਏ ਹੋਣ। ਉਂਨੀਵੀਂ ਸਦੀ ਵਿਚ ਰੂਸ ਤੋਂ ਕੇਲ ਪੱਤੇ ਅਮਰੀਕਾ 'ਤੇ ਕਨੇਡਾ ਵਿਖੇ
ਲਿਜਾਏ ਗਏ ਸਨ।
‘ਡੇਵਿਡ ਫੇਅਰਚਾਈਲਡ’, ਜੋ ਵਨਸਪਤੀ ਦਾ ਡਾਕਟਰ ਸੀ, ਨੂੰ
ਪੱਤਗੋਭੀ ਜਾਂ ਕੇਲ ਉੱਕਾ ਹੀ ਖਾਣੇ ਪਸੰਦ ਨਹੀਂ ਸਨ। ਖੋਜਾਂ ਦੌਰਾਨ ਉਸ ਨੂੰ ਪਤਾ
ਲੱਗਿਆ ਕਿ ਕੇਲ ਪੱਤੇ ਧਰਤੀ ਹੇਠਲਾ ਵਾਧੂ ਲੂਣ ਖਿੱਚ ਲੈਂਦੇ ਹਨ ਤੇ ਧਰਤੀ ਉਪਜਾਊ
ਬਣਾ ਦਿੰਦੇ ਹਨ। ਸੌਖੇ ਉੱਗ ਜਾਣ ਵਾਲੇ ਇਨ੍ਹਾਂ ਪੱਤਿਆਂ ਨੂੰ 'ਕਰੋਸ਼ੀਆ' ਤੋਂ
'ਅਮਰੀਕਾ' ਲਿਆ ਕੇ ਬਹੁਤ ਵੱਡੀ ਪੱਧਰ ਉੱਤੇ ਉਗਾਉਣ ਵਿਚ ਡੇਵਿਡ ਦਾ ਹੀ ਹੱਥ ਹੈ।
ਅਮਰੀਕਨ ਉਦੋਂ ਤੱਕ ਇਨ੍ਹਾਂ ਪੱਤਿਆਂ ਨੂੰ ਖ਼ੂਬਸੂਰਤੀ ਵਜੋਂ ਹੀ ਉਗਾਉਂਦੇ ਤੇ
ਵਰਤਦੇ ਰਹੇ ਜਦ ਤਕ ਸੰਨ 1990 ਵਿਚ ਇਸ ਵਿਚਲੇ ਕੁਦਰਤੀ ਗੁਣਾਂ ਦੇ ਖਜ਼ਾਨੇ ਬਾਰੇ ਪਤਾ
ਨਾ ਲੱਗਿਆ। ਬਸ ਫਿਰ ਕੀ ਸੀ! ਧੜਾਧੜ ਇਸ ਦੀ ਵਰਤੋਂ ਹਰ ਰੋਜ਼ ਦੇ ਖਾਣਿਆਂ ਵਿਚ ਹੋਣ
ਲੱਗ ਪਈ।
ਵਿਸ਼ਵ ਜੰਗ ਦੂਜੀ ਵਿਚ ਇੰਗਲੈਂਡ ਵਿਚ ਫੌਜੀਆਂ ਦੀ ਸਿਹਤ ਠੀਕ ਰੱਖਣ
ਅਤੇ ਖ਼ੁਰਾਕ ਦੀ ਕਮੀ ਨਾਲ ਜੂਝਣ ਲਈ 'ਕੇਲ' ਪੱਤੇ ਹੀ ਖਾਣ ਲਈ ਦਿੱਤੇ ਜਾਂਦੇ ਰਹੇ
ਸਨ। ਗਰਮੀ ਸਰਦੀ ਦੇ ਮੌਸਮ ਨੂੰ ਜਰਨ ਲਈ 'ਕੇਲ' ਪੱਤੇ ਤਗੜੇ ਹਨ। ਕੁਦਰਤ
ਨੇ ਮਨਫ਼ੀ 15 ਡਿਗਰੀ ਸੈਲਸੀਅਸ ਤੱਕ ਦੀ ਬਰਫੀਲੀ ਠੰਡ ਵਿਚ ਵੀ 'ਕੇਲ' ਪੱਤਿਆਂ ਨੂੰ
ਸੁਰੱਖਿਅਤ ਰਹਿਣ ਦੀ ਜਾਚ ਸਿਖਾਈ ਹੋਈ ਹੈ। ਸਗੋਂ ਬਰਫ਼ ਪੈਣ ਬਾਅਦ ਕੇਲ ਪੱਤਿਆਂ ਦਾ
ਨਿਖ਼ਾਰ ਦੁਗਣਾ ਹੋ ਜਾਂਦਾ ਹੈ ਤੇ ਇਹ ਖਾਣ ਵਿਚ ਵੀ ਹੋਰ ਮਿੱਠੇ ਹੋ ਜਾਂਦੇ ਹਨ।
ਇਨ੍ਹਾਂ ਦਾ ਰੰਗ ਵੀ ਹੋਰ ਗੂੜਾ ਜਾਮਨੀ ਤੇ ਭੂਰਾ ਹੋ ਜਾਂਦਾ ਹੈ।
ਹਲਕਾ
ਜਿਹਾ ਰੰਗ ਦਾ ਹੇਰ ਫੇਰ ਹੀ ਕੇਲ ਪੱਤਿਆਂ ਨੂੰ ਢੇਰ ਸਾਰੇ ਵੱਖੋ-ਵੱਖ ਨਾਂ ਦੇ ਦਿੰਦਾ
ਹੈ। ਕੋਈ ਘੁੰਘਰਾਲੇ ਪੱਤੇ, ਕਾਲੀ ਗੋਭੀ, ਲੈਸੀਨਾਟੋ, ਡਾਇਨਾਸੋਰ ਕੇਲ, ਟਸਕਨ ਕੇਲ,
ਕਵੋਲੋ ਨੀਰੋ (ਇਟਲੀ ਵਿਚ), ਸਕਾਟ ਕੇਲ, ਨੀਲੀ ਘੁੰਘਰਾਲੀ ਕੇਲ, ਚਿੱਟੀ ਰੂਸੀ ਕੇਲ,
ਲਾਲ ਰੂਸੀ ਕੇਲ ਤੇ ਕੋਈ ਸਖ਼ਤ ਜਾਨ ਕੇਲ ਦੇ ਨਾਂ ਨਾਲ ਕੇਲ ਨੂੰ ਜਾਣਦੇ ਹਨ।
ਕਈ ਥਾਈਂ ਤਾਂ ਕੇਲ ਪੱਤੇ ਵਧੀਆ ਤੋਂ ਵਧੀਆ ਫੁੱਲ ਦੀ ਖ਼ੂਬਸੂਰਤੀ ਨੂੰ ਵੀ ਮਾਤ
ਪਾਉਂਦੇ ਹਨ। ਬਾਹਰੋਂ ਹਰੇ ਤੇ ਅੰਦਰੋਂ ਹਲਕੇ ਗੁਲਾਬੀ, ਲਾਲ, ਜਾਮਨੀ ਜਾਂ ਚਿੱਟੇ
ਗੋਲੇ ਮਨ ਮੋਹ ਲੈਂਦੇ ਹਨ। ਇਸ ਕਿਸਮ ਦੀ ਕੇਲ ਨੂੰ ‘ਮੋਰ ਕੇਲ’, ਕਾਮੋਨ ਕੋਰਲ ਰਾਣੀ,
ਕੋਰਲ ਰਾਜਾ ਆਦਿ ਵੀ ਕਿਹਾ ਜਾਂਦਾ ਹੈ। ਇਹ ਜਿੰਨੀ ਖਾਣ ਲਈ ਫ਼ਾਇਦੇਮੰਦ ਹੋਣ ਕਾਰਨ
ਵਰਤੀ ਜਾ ਰਹੀ ਹੈ, ਓਨੀ ਹੀ ਵਿਆਹਾਂ ਵਿਚ ਸਜਾਵਟ ਲਈ ਵਰਤੀ ਜਾਂਦੀ ਹੈ।
ਰਤਾ
ਝਾਤ ਮਾਰੀਏ ਕਿ ਰਬ ਨੇ ਵਿਹਲੇ ਵੇਲੇ ਬਹਿ ਕੇ ਕੇਲ ਪੱਤਿਆਂ ਵਿਚ ਭਰਿਆ ਕੀ ਹੈ?
ਸੌ ਗ੍ਰਾਮ ਤਾਜ਼ੇ ਪੱਤਿਆਂ ਵਿਚ:
- 49 ਕੈਲਰੀਆਂ
- 2.3 ਗ੍ਰਾਮ ਮਿੱਠਾ
- 3.6 ਗ੍ਰਾਮ ਫਾਈਬਰ
- 0.9 ਗ੍ਰਾਮ ਥਿੰਦਾ
- 4.3 ਗ੍ਰਾਮ ਪ੍ਰੋਟੀਨ
- ਵਿਟਾਮਿਨ ਏ
- ਵਿਟਾਮਿਨ ਬੀ ਇੱਕ, ਦੋ, ਤਿੰਨ, ਪੰਜ, ਛੇ
- ਫੋਲੇਟ
- ਕੋਲੀਨ
- ਵਿਟਾਮਿਨ ਸੀ (120 ਮਿਲੀਗ੍ਰਾਮ)
- ਵਿਟਾਮਿਨ ਕੇ (390 ਮਾਈਕਰੋਗ੍ਰਾਮ)
- ਵਿਟਾਮਿਨ ਈ
- 150 ਮਿਲੀਗ੍ਰਾਮ ਕੈਲਸ਼ੀਅਮ
- ਲੋਹ ਕਣ
- ਮੈਗਨੀਸ਼ੀਅਮ
- ਮੈਂਗਨੀਜ਼
- ਫੌਸਫੋਰਸ, ਪੋਟਾਸ਼ੀਅਮ, ਸੀਲੀਨੀਅਮ
- ਸੋਡੀਅਮ, ਜ਼ਿੰਕ
- 84 ਗ੍ਰਾਮ ਪਾਣੀ
ਜੇ ਕੇਲ ਪੱਤਿਆਂ ਨੂੰ ਜ਼ਿਆਦਾ ਉਬਾਲ ਲਿਆ ਜਾਵੇ ਜਾਂ ਰਿੰਨ੍ਹ ਲਿਆ ਜਾਵੇ ਤਾਂ ਏਨੇ
ਸਾਰੇ ਤੱਤਾਂ ਵਿੱਚੋਂ ਕਾਫ਼ੀ ਬਾਹਰ ਨਿਕਲ ਜਾਂਦੇ ਹਨ। ਭਾਫ਼ ਜਾਂ ਮਾਈਕਰੋਵੇਵ ਵਿਚ
ਬਣਾਉਣ ਨਾਲ ਕਾਫ਼ੀ ਤੱਤ ਬਚ ਜਾਂਦੇ ਹਨ।
ਇਨ੍ਹਾਂ ਤੋਂ ਇਲਾਵਾ ਕੈਰੋਟੀਨਾਇਡ,
ਲਿਊਟੀਨ ਤੇ ਜ਼ੀਜ਼ੈਂਥੀਨ ਵੀ ਭਰੇ ਪਏ ਹਨ। ਕੇਲ ਪੱਤਿਆਂ ਵਿਚਲਾ ਗਲੂਕੋਰਾਫੈਨਿਨ ਹੀ
ਮਨੁੱਖੀ ਖੋਜ ਦਾ ਆਧਾਰ ਬਣ ਕੇ ਇਸ ਨੂੰ ਗੁਣਾਂ ਦੀ ਖਾਣ ਬਣਾ ਰਿਹਾ ਹੈ। ਪੌਲੀਫੀਨੋਲ
ਵੀ ਕੇਲ ਵਿਚ ਕਾਫੀ ਮਾਤਰਾ ਵਿਚ ਹਨ।
ਕੇਲ ਵਿਚਲਾ ਓਗਜ਼ੈਲਿਕ ਏਸਿਡ ਨੁਕਸਾਨ ਕਰ
ਸਕਦਾ ਹੈ ਪਰ ਮਾਈਕਰੋਵੇਵ ਵਿਚ ਬਣਾਉਣ ਨਾਲ ਉਸ ਦੀ ਮਾਤਰਾ ਘੱਟ ਹੋ ਜਾਂਦੀ ਹੈ।
ਸਕਾਟਲੈਂਡ ਦੀ ਇਕ ਮਜ਼ੇਦਾਰ ਕਹਾਣੀ ਕੇਲ ਪੱਤਿਆਂ ਬਾਰੇ ਮਸ਼ਹੂਰ ਹੈ। ਕਿਲਮੌਰ ਵਿਚ
ਖ਼ੂਬਸੂਰਤ ਕੇਲ ਪੱਤਿਆਂ ਦੀ ਭਰਮਾਰ ਸੀ। ਨਾਲ ਦੇ ਪਿੰਡ ਵਾਲਿਆਂ ਨੇ ਇਸ ਦੀ ਖ਼ੂਬਸੂਰਤੀ
ਉੱਤੇ ਮੋਹਿਤ ਹੋ ਬਹੁਤ ਸਾਰੇ ਪੈਸੇ ਦੇ ਕੇ ਪੱਤੇ ਖ਼ਰੀਦਣੇ ਚਾਹੇ।
ਕਿਲਮੌਰ
ਵਾਲਿਆਂ ਨੇ ਚੁਸਤੀ ਵਰਤਦਿਆਂ ਪੈਸੇ ਲੈ ਲਏ ਪਰ ਕੋਲਿਆਂ ਦੀ ਹਲਕੀ ਅੱਗ ਉੱਤੇ ਰਤਾ
ਰਤਾ ਭੁੰਨ ਕੇ ਪੱਤੇ ਵੇਚ ਦਿੱਤੇ ਤਾਂ ਜੋ ਇੱਕ ਵਾਰ ਭਾਵੇਂ ਉਹ ਵਰਤ ਲੈਣ ਪਰ ਇਹ
ਪੱਤੇ ਕਦੇ ਦੂਜੀ ਥਾਂ ਪੁੰਗਰਨ ਨਾ ਅਤੇ ਪਿੰਡ ਵਾਲੇ ਹਮੇਸ਼ਾ ਵਾਸਤੇ ਪੱਤੇ ਖ਼ਰੀਦਣ
ਉਨ੍ਹਾਂ ਕੋਲ ਹੀ ਆਉਂਦੇ ਰਹਿਣ!
ਫ਼ਾਇਦੇ
- ਸ਼ੱਕਰ ਰੋਗੀ
'ਅਮਰੀਕਨ
ਡਾਇਆਬੀਟੀਜ਼ ਐਸੋਸੀਏਸ਼ਨ' ਨੇ ਤਾਂ ਐਲਾਨ ਹੀ ਕਰ ਦਿੱਤਾ ਹੈ ਕਿ ਜੇ ਸ਼ੱਕਰ ਰੋਗ ਹੋਣ ਤੋਂ
ਬਚਣਾ ਹੈ ਤਾਂ ਕੇਲ ਪੱਤਾ ਰੋਜ਼ਾਨਾ ਖਾ ਲੈਣਾ ਚਾਹੀਦਾ ਹੈ। ਇਸ ਵਿਚਲੇ ਵਿਟਾਮਿਨ,
ਮਿਨਰਲ ਕਣ, ਫਾਈਬਰ ਅਤੇ ਐਂਟੀਆਕਸੀਡੈਂਟ ਸ਼ੱਕਰ ਰੋਗੀਆਂ ਲਈ ਕਾਫ਼ੀ ਫ਼ਾਇਦੇਮੰਦ ਸਾਬਤ
ਹੋ ਚੁੱਕੇ ਹਨ।
ਸੰਨ 2018 ਵਿਚ ਹੋਈ ਖੋਜ ਅਨੁਸਾਰ ਜਿਹੜੇ ਬੰਦੇ ਜ਼ਿਆਦਾ ਫਾਈਬਰ
ਵਾਲੀ ਖ਼ੁਰਾਕ ਖਾਂਦੇ ਹੋਣ, ਉਨ੍ਹਾਂ ਦੇ ਲਹੂ ਵਿਚਲੀ ਸ਼ੱਕਰ ਦੀ ਮਾਤਰਾ ਕਾਬੂ ਵਿਚ
ਰਹਿੰਦੀ ਹੈ। ਸਰੀਰ ਅੰਦਰ ਵਧੀ ਸ਼ੱਕਰ ਦੀ ਮਾਤਰਾ ਨਾਲ 'ਫਰੀ ਰੈਡੀਕਲ' ਅੰਸ਼ ਨਿਕਲ
ਪੈਂਦੇ ਹਨ ਜੋ ਸਾਰੇ ਅੰਗਾਂ ਦਾ ਨੁਕਸਾਨ ਕਰ ਸਕਦੇ ਹਨ। ਇਨ੍ਹਾਂ ਤੋਂ ਹੋ ਰਹੇ
ਨੁਕਸਾਨ ਨੂੰ ਰੋਕਣ ਲਈ ਕੁਦਰਤੀ 'ਵਿਟਾਮਿਨ ਸੀ' ਅਤੇ 'ਐਲਫਾ ਲਿਨੋਲਿਨਿਕ ਏਸਿਡ' ਵਧੀਆ
ਸਾਬਤ ਹੋ ਚੁੱਕੇ ਹਨ ਜੋ ਕੇਲ ਵਿਚ ਭਰੇ ਪਏ ਹਨ।
- ਦਿਲ ਦੇ ਰੋਗ
ਦਿਲ ਨੂੰ
ਸਿਹਤਮੰਦ ਰੱਖਣ ਲਈ ਜੋ ਅੰਸ਼ ਚਾਹੀਦੇ ਹਨ, ਉਹ ਸਾਰੇ ਕੇਲ ਪੱਤੇ ਵਿਚ ਹਨ।
'ਅਮਰੀਕਨ
ਹਾਰਟ ਐਸੋਸੀਏਸ਼ਨ' ਅਨੁਸਾਰ ਦਿਲ ਵਾਸਤੇ 'ਪੋਟਾਸ਼ੀਅਮ' ਵੱਧ ਤੇ ਲੂਣ ਘੱਟ ਠੀਕ ਰਹਿੰਦਾ ਹੈ
ਕਿਉਂਕਿ 'ਬਲੱਡ ਪ੍ਰੈੱਸ਼ਰ' ਕਾਬੂ ਵਿਚ ਰਹਿੰਦਾ ਹੈ। ਇਕ ਕੱਪ ਭੁੰਨੇ ਕੇਲ ਵਿਚ ਰੋਜ਼ ਦੇ
ਲੋੜੀਂਦੇ 'ਪੋਟਾਸ਼ੀਅਮ' ਦਾ 3.6 ਫੀਸਦੀ ਹਿੱਸਾ ਪਹੁੰਚ ਜਾਂਦਾ ਹੈ।
ਸੰਨ 2016 ਦੀ
'ਕੋਕਰੇਨ' ਖੋਜ ਵਿਚ ਵੀ ਵੱਧ 'ਫਾਈਬਰ' ਨਾਲ 'ਕੋਲੈਸਟਰੋਲ' ਦਾ ਘਟਣਾ ਜੋੜਿਆ ਗਿਆ ਹੈ। ਇੰਜ
'ਬਲੱਡ ਪ੍ਰੈੱਸ਼ਰ' ਵੀ ਕਾਬੂ ਵਿਚ ਰਹਿੰਦਾ ਹੈ। ਇਸੇ ਲਈ ਕੇਲ ਸਹਾਈ ਸਾਬਤ ਹੋ ਰਿਹਾ ਹੈ।
- ਕੈਂਸਰ
ਜਦੋਂ 'ਮੀਟ-ਚਿਕਨ' ਤੇਜ਼ ਅੱਗ ਉੱਤੇ ਗਰਿੱਲ ਕਰ ਕੇ ਪਕਾਇਆ ਜਾਵੇ ਤਾਂ
ਉਸ ਵਿੱਚੋਂ ‘ਹੈਟਰੋਸਾਈਕਲਿਕ ਅਮੀਨ’ ਅੰਸ਼ ਨਿਕਲ ਪੈਂਦੇ ਹਨ ਜੋ ਲਗਾਤਾਰ ਖਾਂਦੇ ਰਹਿਣ
ਨਾਲ ਕੈਂਸਰ ਦਾ ਕਾਰਨ ਬਣਦੇ ਹਨ। ਕੇਲ ਵਿਚਲਾ 'ਕਲੋਰੋਫਿਲ' ਸਰੀਰ ਹਜ਼ਮ ਨਹੀਂ ਕਰ ਸਕਦਾ
ਪਰ ਉਹ ਇਨ੍ਹਾਂ ਮਾੜੇ ਅੰਸ਼ਾਂ ਨੂੰ ਆਪਣੇ ਨਾਲ ਮਿਲਾ ਕੇ ਸਰੀਰ ਅੰਦਰ ਨੁਕਸਾਨ ਕਰਨ
ਤੋਂ ਪਹਿਲਾਂ ਹੀ ਬਾਹਰ ਕੱਢ ਦਿੰਦਾ ਹੈ।
'ਵਿਟਾਮਿਨ ਸੀ', 'ਬੀਟਾ ਕੈਰੋਟੀਨ',
'ਸੀਲੀਨੀਅਮ' ਤੇ ਹੋਰ ਕੇਲ ਵਿਚਲੇ 'ਐਂਟੀਆਕਸੀਡੈਂਟ' ਕੈਂਸਰ ਵਾਲੇ ਸੈੱਲਾਂ ਨੂੰ ਵਧਣ ਤੋਂ
ਰੋਕਦੇ ਹਨ। ਕੇਲ ਵਿਚਲਾ 'ਫਾਈਬਰ' ਵੀ ਅੰਤੜੀਆਂ ਦੇ ਕੈਂਸਰ (ਕੋਲੋਰੈਕਟਲ) ਤੋਂ ਬਚਾਓ
ਕਰਦਾ ਹੈ (ਸੰਨ 2015 ਵਿਚ ਛਪੀ ਖੋਜ)।
- ਹੱਡੀਆਂ ਲਈ
ਕੇਲ ਵਿਚਲੇ
'ਕੈਲਸ਼ੀਅਮ' ਤੇ 'ਫਾਸਫੋਰਸ' ਹੱਡੀਆਂ ਤਗੜੀਆਂ ਕਰਨ ਵਿਚ ਮਦਦ ਕਰਦੇ ਹਨ। 'ਵਿਟਾਮਿਨ ਕੇ'
ਹੱਡੀਆਂ ਟੁੱਟਣ ਤੋਂ ਬਚਾਓ ਕਰਦਾ ਹੈ ਤੇ ਲਹੂ ਵਗਣ ਤੋਂ ਵੀ ਰੋਕਦਾ ਹੈ।
ਹੁਣ
ਧਿਆਨ ਕਰੋ ਕਿ ਭੁੰਨੇ ਕੇਲ ਦੇ ਪੱਤਿਆਂ ਦਾ ਇੱਕ ਕੱਪ ਰੋਜ਼ ਦੇ ਲੋੜੀਂਦੇ 'ਵਿਟਾਮਿਨ ਕੇ'
ਤੋਂ ਪੰਜ ਗੁਣਾ ਵੱਧ ਹਿੱਸਾ ਸਰੀਰ ਅੰਦਰ ਪਹੁੰਚਾ ਦਿੰਦਾ ਹੈ, 'ਕੈਲਸ਼ੀਅਮ' ਦਾ 18
ਫੀਸਦੀ ਤੇ 'ਫਾਸਫੋਰਸ' ਦਾ ਸੱਤ ਫੀਸਦੀ ਹਿੱਸਾ!
- ਹਾਜ਼ਮਾ
ਕੇਲ ਵਿਚਲਾ
'ਫਾਈਬਰ' ਤੇ ਪਾਣੀ ਦਾ ਮਿਸ਼ਰਣ ਜਿੱਥੇ ਕਬਜ਼ ਹੋਣ ਤੋਂ ਰੋਕਦਾ ਹੈ, ਉੱਥੇ ਹਾਜ਼ਮਾ ਵੀ ਸਹੀ
ਕਰ ਦਿੰਦਾ ਹੈ।
- ਚਮੜੀ ਤੇ ਵਾਲ
'ਬੀਟਾ ਕੈਰੋਟੀਨ' ਸਰੀਰ ਅੰਦਰ
'ਵਿਟਾਮਿਨ
ਏ' ਵਿਚ ਤਬਦੀਲ ਹੋ ਕੇ ਵਾਲ ਤੇ ਚਮੜੀ ਨੂੰ ਸਿਹਤਮੰਦ ਰੱਖਦੇ ਹਨ। ਕੇਲ ਵਿਚਲਾ
'ਵਿਟਾਮਿਨ ਸੀ' ਚਮੜੀ ਵਿਚਲੇ 'ਕੋਲਾਜਨ' ਨੂੰ ਮਜ਼ਬੂਤ ਕਰ ਕੇ ਚਮੜੀ ਦੀ ਲਚਕ ਬਰਕਰਾਰ
ਰੱਖਦਾ ਹੈ।
ਇੱਕ ਕੌਲੀ ਭੁੰਨਿਆ ਕੇਲ ਰੋਜ਼ਾਨਾ ਦੀ ਲੋੜੀਂਦੀ 'ਵਿਟਾਮਿਨ ਏ' ਦਾ 20
ਫੀਸਦੀ ਹਿੱਸਾ ਤੇ 'ਵਿਟਾਮਿਨ ਸੀ' ਦਾ 23 ਫੀਸਦੀ ਹਿੱਸਾ ਪੂਰਾ ਕਰ ਦਿੰਦਾ ਹੈ।
- ਅੱਖਾਂ ਲਈ
ਕੇਲ ਵਿਚਲੇ 'ਲਿਊਟੀਨ' ਅਤੇ
'ਜ਼ੀਜ਼ੈਂਥੀਨ' ਤਗੜੇ 'ਐਂਟੀਆਕਸੀਡੈਂਟ' ਹਨ ਜੋ
ਵਧਦੀ ਉਮਰ ਨਾਲ ਅੱਖ ਅੰਦਰਲੀ ਪਰਤ ਦਾ ਸੁੰਗੜਨਾ ਰੋਕ ਦਿੰਦੇ ਹਨ ਤੇ ਅੰਨ੍ਹੇ ਹੋਣ
ਤੋਂ ਬਚਾ ਦਿੰਦੇ ਹਨ। 'ਵਿਟਾਮਿਨ ਸੀ, ਈ' 'ਬੀਟਾ ਕੈਰੋਟੀਨ' ਤੇ 'ਜ਼ਿੰਕ' ਵੀ ਅੱਖਾਂ ਨੂੰ
ਸਿਹਤਮੰਦ ਰੱਖਣ ਲਈ ਵਧੀਆ ਰੋਲ ਅਦਾ ਕਰਦੇ ਹਨ। ਇਹ ਸਾਰੇ ਹੀ ਸਹੀ ਮਾਤਰਾ ਵਿਚ ਕੇਲ
ਵਿਚ ਹਨ।
ਕਿਵੇਂ ਖਾਈਏ
- ਕੱਚੇ ਸਲਾਦ ਵਿਚ ਪੱਤੇ
- ਹਲਕਾ ਉਬਾਲ ਕੇ
- ਭੁੰਨ ਕੇ
- ਸੂਪ ਵਿਚ
- ਬਰੈੱਡ ਵਿਚ ਲਾ ਕੇ/ਬਰਗਰ ਆਦਿ।
- ਥੋਮ, ਪਿਆਜ਼ 'ਤੇ ਕੇਲ ਦੇ ਪੱਤੇ ਤੇਜ਼ ਅੱਗ ਉੱਤੇ ਹਲਕਾ ਭੁੰਨ ਕੇ ਓਲਿਵ ਤੇਲ ਪਾ ਕੇ ਖਾਧੇ ਜਾ ਸਕਦੇ
ਹਨ ਜਾਂ ਹਲਕਾ ਉਬਾਲ ਕੇ, ਪਾਣੀ ਰੋੜ੍ਹ ਕੇ, ਬਾਕੀ ਪੱਤਿਆਂ ਵਿਚ ਸੋਇਆ ਚਟਨੀ ਪਾ ਕੇ
ਖਾਧੇ ਜਾ ਸਕਦੇ ਹਨ।
- ਕੇਲ ਪੱਤਿਆਂ ਦੇ ਚਿੱਪਸ ਵੀ ਬਣਾਏ ਜਾ ਸਕਦੇ ਹਨ। ਮਸਾਲੇ
ਪਾ ਕੇ ਓਵਨ ਵਿਚ 20 ਮਿੰਟ ਪਕਾਏ ਜਾ ਸਕਦੇ ਹਨ। ਜ਼ਿਆਦਾਤਰ 'ਡਾਇਨਾਸੌਰ ਕੇਲ' ਦੇ ਹੀ
ਚਿੱਪਸ ਬਣਾਏ ਜਾਂਦੇ ਹਨ ਕਿਉਂਕਿ ਇਸਦੇ ਪੱਤੇ ਵੱਡੇ ਹੁੰਦੇ ਹਨ।
- ਕਿਸੇ ਵੀ
ਤਰ੍ਹਾਂ ਦੇ ਫਲਾਂ ਦੇ ਰਸ ਵਿਚ ਪਾਏ ਜਾ ਸਕਦੇ ਹਨ ਜਾਂ ਸਮੂਦੀ ਬਣਾਈ ਜਾ ਸਕਦੀ ਹੈ।
- ਤਾਜ਼ੇ ਛੋਟੇ ਪੱਤੇ ਕੌੜੇ ਨਹੀਂ ਹੁੰਦੇ ਤੇ ਉਨ੍ਹਾਂ ਵਿਚ 'ਫਾਈਬਰ' ਵੀ ਵੱਧ ਹੁੰਦਾ
ਹੈ।
- ਲਾਲ ਰੂਸੀ ਕੇਲ ਕਾਫ਼ੀ ਮਿੱਠੀ ਹੁੰਦੀ ਹੈ ਤੇ ਕੱਚੀ ਹੀ ਜ਼ਿਆਦਾਤਰ ਸਲਾਦ
ਵਿਚ ਖਾਧੀ ਜਾਂਦੀ ਹੈ।
ਖ਼ਤਰੇ
- ਕੇਲ ਵਿਚ ਅੱਜਕਲ ਏਨਾ ਕੀਟਨਾਸ਼ਕ ਸਪਰੇਅ
ਕੀਤਾ ਜਾਂਦਾ ਹੈ ਕਿ ਬਿਨਾਂ ਚੰਗੀ ਤਰ੍ਹਾਂ ਧੋਤਿਆਂ ਖਾਣ ਨਾਲ ਇਨ੍ਹਾਂ ਵਿਚਲਾ ਜ਼ਹਿਰ
ਸਰੀਰ ਅੰਦਰ ਪਹੁੰਚ ਕੇ ਕਹਿਰ ਢਾਅ ਸਕਦਾ ਹੈ।
- ਜਿਹੜੇ ਮਰੀਜ਼ 'ਬੀਟਾ ਬਲੌਕਰ'
ਦਵਾਈ ਖਾ ਰਹੇ ਹੋਣ, ਉਨ੍ਹਾਂ ਨੂੰ ਕੇਲ ਪੱਤੇ ਘੱਟ ਖਾਣੇ ਚਾਹੀਦੇ ਹਨ ਕਿਉਂਕਿ
ਇਨ੍ਹਾਂ ਵਿਚ 'ਪੋਟਾਸ਼ੀਅਮ' ਕਾਫੀ ਵੱਧ ਹੁੰਦਾ ਹੈ।
- ਗੁਰਦੇ ਦੀ ਬੀਮਾਰੀ ਵਾਲੇ
ਮਰੀਜ਼ਾਂ ਲਈ ਵੀ ਵੱਧ 'ਪੋਟਾਸ਼ੀਅਮ' ਹਾਣੀਕਾਰਕ ਹੋ ਸਕਦੀ ਹੈ।
- 'ਵਾਰਫੈਰਿਨ' ਦਵਾਈ
ਲੈ ਰਹੇ ਮਰੀਜ਼ਾਂ ਨੂੰ ਵੀ ਕੇਲ ਪੱਤੇ ਜ਼ਿਆਦਾ ਨਹੀਂ ਖਾਣੇ ਚਾਹੀਦੇ ਕਿਉਂਕਿ ਕੇਲ ਲਹੂ
ਜਮਾਉਣ ਵਿਚ ਮਦਦ ਕਰਦੀ ਹੈ ਜਦਕਿ 'ਵਾਰਫੈਰਿਨ' ਲਹੂ ਜੰਮਣ ਤੋਂ ਰੋਕਦੀ ਹੈ।
ਸਾਰ ਕੁਦਰਤ ਵਿਚ ਏਨੀਆਂ ਬੇਸ਼ਕਮੀਤੀ ਚੀਜ਼ਾਂ ਲੁਕੀਆਂ ਪਈਆਂ ਹਨ ਜਿਨ੍ਹਾਂ ਬਾਰੇ ਹਾਲੇ
ਖੋਜਾਂ ਹੋਈਆਂ ਹੀ ਨਹੀਂ ਜਾਂ ਹਾਲੇ ਖੋਜਾਂ ਜਾਰੀ ਹਨ। ਇਹ ਪੱਕਾ ਹੈ ਕਿ ਸਿਹਤਮੰਦ
ਰਹਿਣ ਲਈ ਅਤੇ ਬੀਮਾਰੀਆਂ ਤੋਂ ਬਚਣ ਲਈ ਕੁਦਰਤ ਦੇ ਨੇੜੇ ਹੋਣਾ ਜ਼ਰੂਰੀ ਹੈ ਤੇ ਕੁਦਰਤ
ਨੂੰ ਸੰਭਾਲਣ ਦੀ ਲੋੜ ਹੈ। ਹਵਾ, ਪਾਣੀ, ਧਰਤੀ, ਹਰ ਚੀਜ਼ ਨੂੰ ਸੰਭਾਲ ਕੇ ਪਲੀਤ ਹੋਣ
ਤੋਂ ਬਚਾ ਲਈਏ ਤਾਂ 'ਕੇਲ' ਵਰਗੀਆਂ ਅਨੇਕ ਹੋਰ ਕੁਦਰਤੀ ਸੁਗ਼ਾਤਾਂ ਸਾਨੂੰ ਲੰਮੀ ਉਮਰ
ਦੇਣ ਲਈ ਤਿਆਰ ਬੈਠੀਆਂ ਹਨ।
ਡਾ. ਹਰਸ਼ਿੰਦਰ ਕੌਰ, ਐਮ. ਡੀ.,ਬੱਚਿਆਂ ਦੀ ਮਾਹਰ, 28, ਪ੍ਰੀਤ ਨਗਰ, ਲੋਅਰ
ਮਾਲ ਪਟਿਆਲਾ। ਫੋਨ ਨੰ: 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ:
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਕੇਲ
- ਬੇਸ਼ਕੀਮਤੀ ਪੱਤਾ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
20ਵੀਂ
ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੁਹੱਬਤ
ਦੀ ਕੈਮਿਸਟਰੀ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਆਓ
ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਵਿਡ
ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬ
ਰੇਗਿਸਤਾਨ ਬਣਨ ਵੱਲ ਨੂੰ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਰੋਣਾ
ਵੀ ਸਿਹਤ ਲਈ ਚੰਗਾ ਹੈ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਨੂੰ ਕਾਬੂ ਕਰਨ ਵਾਲੀ ਮਸ਼ੀਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਅਤੇ ਬੱਚੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕੋਵਿਡ
ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ? ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਸਵਰਗ ਜਾਣੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਇਮਿਊਨ
ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|