ਵਿਗਿਆਨ ਪ੍ਰਸਾਰ

ਨਵੀਂ ਕਿਸਮ ਦੀ ਅਗਨ ਪ੍ਰੀਖਿਆ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ   (03/04/2021)

139ਭਾਰਤੀ ਇਤਿਹਾਸ ਮੰਨਦਾ ਹੈ ਕਿ ਹਜ਼ਾਰਾਂ ਸਾਲ ਪਹਿਲਾਂ ਧਰਤੀ ਉੱਤੇ ਉਤਰੇ ਰੱਬੀ ਅਵਤਾਰ ਨੇ ਵੀ ਇੱਕ ਧੋਬੀ ਦੇ ਕਹਿਣ ਉੱਤੇ ਆਪਣੀ ਪਤਨੀ ਨੂੰ ਸਾਵਿਤ੍ਰੀ ਸਾਬਤ ਕਰਨ ਲਈ ਅਗਨ ਪ੍ਰੀਖਿਆ ਵਾਸਤੇ ਮਜਬੂਰ ਕੀਤਾ ਸੀ। ਇਸ ਮਰਦ ਪ੍ਰਧਾਨ ਸਮਾਜ ਵਿਚ ਔਰਤ ਸਿਰਫ਼ ਇੱਕ ਗ਼ੁਲਾਮ ਹੀ ਮੰਨੀ ਗਈ! ਭਾਵੇਂ ਵਿਕਸਿਤ ਮੁਲਕ ਦੀ ਰਾਣੀ ਡਾਇਨਾ ਰਹੀ ਹੋਵੇ ਤੇ ਭਾਵੇਂ ਵਿਕਾਸਸ਼ੀਲ ਦੇਸ ਦੀ ਗ਼ਰੀਬ ਔਰਤ, ਅੱਜ ਤੱਕ ਵੀ ਉਸ ਦੀ ਅਗਨ ਪ੍ਰੀਖਿਆ ਕਦੇ ਮੁੱਕੀ ਨਹੀਂ। ਕੁਆਰਪੁਣੇ ਦੀ ਮਰਦਾਨਾ ਭੁੱਖ ਕਿਸੇ ਸਦੀ ਵਿਚ ਕਦੇ ਤ੍ਰਿਪਤ ਹੋਈ ਹੀ ਨਹੀਂ!

ਇੱਕ ਪਾਸੇ ਖ਼ਬਰ ਛਪਦੀ ਹੈ ਕਿ 20 ਜਣਿਆਂ ਨੇ ਰਲ ਕੇ ਇਕ ਨਾਬਾਲਗ ਬੱਚੀ ਦਾ ਕੁਆਰ ਭੰਗ ਕੀਤਾ ਤੇ ਦੂਜੇ ਪਾਸੇ ਇਹ ਸਾਰੇ 20 ਦੇ ਵੀਹ ਜਣੇ ਆਪਣੇ ਵਿਆਹ ਲਈ ‘ਕੁਆਰੀ’ ਬਾਲੜੀ ਦੀ ਭਾਲ ਵਾਸਤੇ ਜੁਟ ਜਾਂਦੇ ਹਨ।

ਇਕ ਵਹਿਮ ਦੀ ਬੀਮਾਰੀ ਨੇ ਵੀ ਲੱਖਾਂ ਔਰਤਾਂ ਦੀ ਜੂਨ ਖ਼ਰਾਬ ਕੀਤੀ ਹੈ। ਇਹ ਵਹਿਮ ‘ਓਥੈਲੋ ਸਿੰਡਰੋਮ’ ਦੀ ਸ਼ਕਲ ਵਿਚ ਮਰਦ ਨੂੰ ਚਿੰਬੜਦਾ ਹੈ। ਮਾਨਸਿਕ ਰੋਗੀ ਮਰਦ ਹਰ ਵੇਲੇ ਇੱਕੋ ਸੋਚ ਦੇ ਦੁਆਲੇ ਘੁੰਮਦਾ ਰਹਿੰਦਾ ਹੈ ਕਿ ਉਸਦੀ ਪਤਨੀ ਦਾ ਕਿਸੇ ਹੋਰ ਮਰਦ ਨਾਲ ਸੰਬੰਧ ਹੈ। ਮਾਨਸਿਕ ਰੋਗ ਦੇ ਵਹਿਮ ਦਾ ਸ਼ਿਕਾਰ ਮਰਦ ਕਦੇ ਆਪਣਾ ਇਲਾਜ ਕਰਵਾਉਂਦਾ ਹੀ ਨਹੀਂ ਤੇ ਬੇਦੋਸੀ ਪਤਨੀ ਦਾ ਕਤਲ ਤੱਕ ਕਰ ਦਿੰਦਾ ਹੈ। ਅਜਿਹੇ ਅਣਗਿਣਤ ਕੇਸ ਮੈਡੀਕਲ ਜਰਨਲਾਂ ਵਿਚ ਲਿਖੇ ਮਿਲਦੇ ਹਨ ਤੇ ਅਨੇਕ ਅਖ਼ਬਾਰਾਂ ਦੀਆਂ ਸੁਰਖੀਆਂ ਬਣ ਚੁੱਕੇ ਹਨ।

ਇਸ ਬੇਬੁਨਿਆਦ ਮਾਨਸਿਕ ਵਹਿਮ ਨੇ ਹੁਣ ਨਵਾਂ ਚੰਨ ਚਾੜ੍ਹਿਆ ਹੈ। ਗੱਲ ਰਾਮਪੁਰ ਪਿੰਡ ਦੀ ਹੈ। ਉੱਥੇ ਵੀ ਓਥੈਲੋ ਸਿੰਡਰੋਮ ਨਾਲ ਪੀੜਤ ਬੰਦਾ ਨਸ਼ੇ ਦੀ ਹਾਲਤ ਵਿਚ ਰੋਜ਼ ਆਪਣੀ ਪਤਨੀ ਉੱਤੇ ਸ਼ੱਕ ਕਰਦਿਆਂ ਉਸਨੂੰ ਕੁੱਟਦਾ ਰਹਿੰਦਾ ਸੀ। ਗੁਆਂਢੀਆਂ ਨੇ ਬਥੇਰਾ ਸਮਝਾਇਆ ਕਿ ਉਸ ਦੀ ਪਤਨੀ ਸਾਰਾ ਦਿਨ ਘਰ ਹੀ ਹੁੰਦੀ ਹੈ ਤੇ ਘਰ ਦਾ ਕੰਮ ਕਰਦੀ ਰਹਿੰਦੀ ਹੈ। ਕਿਤੇ ਆਉਂਦੀ ਜਾਂਦੀ ਨਹੀਂ, ਇਸ ਲਈ ਉਸ ਉੱਤੇ ਬੇਬੁਨਿਆਦ ਸ਼ੱਕ ਸਦਕਾ ਜ਼ੁਲਮ ਢਾਹੁਣਾ ਠੀਕ ਨਹੀਂ। ਪਰ ਮਾਨਸਿਕ ਰੋਗੀ ਪਤੀ ਕਿੱਥੇ ਮੰਨਣ ਵਾਲਾ ਸੀ!

ਹਰ ਰੋਜ਼ ਮਾਰ ਕੁਟਾਈ ਚੱਲਦੀ ਰਹੀ ਤੇ ਗਵਾਂਢੀ ਤੰਗ ਹੁੰਦੇ ਰਹੇ। ਅਖ਼ੀਰ ਇਕ ਦਿਨ ਅਤਿ ਹੋ ਗਈ। ਪਤੀ ਨੇ ਰਾਤ ਘਰ ਮੁੜ ਕੇ ਆਪਣੀ ਪਤਨੀ ਨੂੰ ਮਨਾ ਲਿਆ ਕਿ ਅੱਜ ਤੋਂ ਬਾਅਦ ਕਦੇ ਵੀ ਉਹ ਸ਼ੱਕ ਨਹੀਂ ਕਰੇਗਾ ਜੇ ਪਤਨੀ ਆਪਣੇ ਅੰਦਰੂਨੀ ਅੰਗ ਉਸ ਕੋਲੋਂ ਆਪ ਚੈੱਕ ਕਰਵਾ ਲਵੇ। ਇਸ ਵਾਸਤੇ ਪਤੀ ਉਸ ਦੇ ਹੱਥ ਪੈਰ ਬੰਨ੍ਹ ਕੇ ਚੈੱਕ ਕਰੇਗਾ। ਤੰਗ ਹੋ ਚੁੱਕੀ ਔਰਤ ਮੰਨ ਗਈ। ਪਤੀ ਨੇ ਹੱਥ ਪੈਰ ਬੰਨਣ ਬਾਅਦ ਔਰਤ ਦਾ ਮੂੰਹ ਵੀ ਘੁੱਟ ਕੇ ਬੰਨ੍ਹਣਾ ਸ਼ੁਰੂ ਕਰ ਦਿੱਤਾ। ਔਰਤ ਨੇ ਚੀਕਣਾ ਚਾਹਿਆ ਤਾਂ ਘੁੱਟ ਕੇ ਮੂੰਹ ਦੱਬ ਦਿੱਤਾ।

ਬੰਨਣ ਬਾਅਦ ਪਤੀ ਨੇ ਐਲਮੀਨੀਅਮ ਦੀ ਤਾਰ ਨਾਲ ਪਤਨੀ ਦੀ ਬੱਚੇਦਾਨੀ ਦੇ ਮੂੰਹ ਨੂੰ ਸੀਅ ਦਿੱਤਾ! ਤੜਫਦੀ ਪਤਨੀ ਨੂੰ ਉਂਜ ਹੀ ਲਹੂ ਲੁਹਾਨ ਤੇ ਬੰਨ੍ਹੀ ਹੋਈ ਨੂੰ ਛੱਡ ਕੇ, ਉਸ ਨੂੰ ਗਾਲ੍ਹਾਂ ਕੱਢ ਕੇ, ਪਤੀ ਭੱਜ ਗਿਆ।

ਅਗਲੇ ਦਿਨ ਸਵੇਰੇ ਬਹੁਤ ਲਹੂ ਵਹਿ ਜਾਣ ਤੇ ਅੰਤਾਂ ਦੀ ਪੀੜ ਕਾਰਨ ਨੀਮ ਬੇਹੋਸ਼ ਹੋਈ ਪਤਨੀ ਨੂੰ ਗਵਾਂਢਣ ਨੇ ਆ ਕੇ ਵੇਖਿਆ ਤਾਂ ਘਬਰਾ ਗਈ। ਹੋਰ ਔਰਤਾਂ ਨੂੰ ਸੱਦ ਕੇ ਉਸ ਨੂੰ ਖੋਲ੍ਹ ਕੇ ਝੱਟ ਹਸਪਤਾਲ ਲਿਜਾਇਆ ਗਿਆ। ਪਤੀ ਉਸ ਸਮੇਂ ਤੋਂ ਫਰਾਰ ਹੈ। ਰਿਪੋਰਟ ਦਰਜ ਕਰਵਾਈ ਜਾ ਚੁੱਕੀ ਹੈ ਪਰ ਪਤਨੀ ਤਾਂ ਹੁਣ ਅਨੇਕ ਅਪਰੇਸ਼ਨਾਂ ਬਾਅਦ ਵੀ ਨਾਰਮਲ ਨਹੀਂ ਹੋ ਸਕਣ ਲੱਗੀ!

ਓਥੈਲੋ ਸਿੰਡਰੋਮ ਦਾ ਮਰੀਜ਼ ਪਤੀ ਦਰਅਸਲ ਆਪ ਸਰੀਰਕ ਸੰਬੰਧ ਬਣਾਉਣ ਜੋਗਾ ਨਹੀਂ ਹੁੰਦਾ ਤੇ ਆਪਣੀ ਕਮਜ਼ੋਰੀ ਦਾ ਭਾਂਡਾ ਬੇਕਸੂਰ ਪਤਨੀ ਸਿਰ ਭੰਨ੍ਹ ਦਿੰਦਾ ਹੈ।
ਔਰਤ ਦੇ ਬੱਚੇਦਾਨੀ ਦੇ ਮੂੰਹ ਦੀ ਕੱਟ ਵੱਢ ਕਰਨੀ ਵੀ ਇਹ ਕੋਈ ਪਹਿਲਾ ਕੇਸ ਨਹੀਂ ਹੈ।

ਯੂਨਾਈਟਿਡ ਨੇਸ਼ਨਜ਼ ਨੇ ਇਸ ਤਰ੍ਹਾਂ ਦੀ ਔਰਤਾਂ ਦੇ ਅੰਦਰੂਨੀ ਅੰਗ ਦੀ ਕੱਟ ਵੱਢ ਨੂੰ ਮਨੁੱਖੀ ਅਧਿਕਾਰਾਂ ਦਾ ਸੰਗੀਨ ਜੁਰਮ ਮੰਨ ਲਿਆ ਹੈ।

ਅਫਰੀਕਾ ਵਿਚ ਤਾਂ ਸਦੀਆਂ ਤੋਂ ਇਹ ਕੁਕਰਮ ਹੁੰਦਾ ਰਿਹਾ ਹੈ। ਮੁੰਬਈ ਵਿਖੇ ਇਸ ਸੰਗੀਨ ਜੁਰਮ ਦਾ ਪਰਦਾ ਫਾਸ਼ ਹੋਇਆ ਹੈ ਜਿਸ ਬਾਰੇ ਇਕ ਅੰਗਰੇਜ਼ੀ ਅਖ਼ਬਾਰ ਵਿਚ ਪੂਰੀ ਰਿਪੋਰਟ ਛਪੀ ਹੈ।

ਛੇ ਤੋਂ ਸੱਤ ਵਰ੍ਹਿਆਂ ਦੀਆਂ ਬਾਲੜੀਆਂ ਨੂੰ ਹਨ੍ਹੇਰੇ ਕਮਰੇ ਵਿਚ ਲਿਜਾ ਕੇ, ਉਨ੍ਹਾਂ ਸਾਹਮਣੇ ਗੈਸ ਉੱਤੇ ਚਾਕੂ ਨੂੰ ਲਾਲ ਸੁਰਖ਼ ਗਰਮ ਕਰ ਕੇ, ਉਨ੍ਹਾਂ ਦੇ ਅੰਦਰੂਨੀ ਅੰਗਾਂ ਨੂੰ ਵੱਢ ਦਿੱਤਾ ਜਾਂਦਾ ਹੈ। ਚੀਕਦੀਆਂ ਕੁਰਲਾਉਂਦੀਆਂ ਬਾਲੜੀਆਂ, ਜੋ ਬੋਹਰਾ ਜਾਤ ਨਾਲ ਸੰਬੰਧਤ ਹਨ, ਦਾ ਮੂੰਹ ਦੱਬ ਕੇ, ‘ਖਤਨਾ’ ਦਾ ਨਾਂ ਦੇ ਕੇ ਜ਼ਿੰਦਗੀ ਭਰ ਲਈ ਦਰਦ ਸਹਿਨ ਕਰਨ ਲਈ ਛੱਡ ਦਿੱਤੀਆਂ ਜਾਂਦੀਆਂ ਹਨ। ਲੱਖਾਂ ਦੀ ਗਿਣਤੀ ਵਿਚ ਹੁਣ ਤੱਕ ਮਨੁੱਖੀ ਅਧਿਕਾਰਾਂ ਦਾ ਘਾਣ ਕਰਵਾ ਚੁੱਕੀਆਂ ਬਾਲੜੀਆਂ ਵਿੱਚੋਂ 18 ਜਣੀਆਂ ਨੇ ਹਿੰਮਤ ਵਿਖਾ ਕੇ ਇਸ ਜ਼ੁਲਮ ਵਿਰੁੱਧ ਆਵਾਜ਼ ਚੁੱਕੀ ਹੈ। ਦਿੱਲੀ ਦੀ ‘ਮਸੂਮਾ ਰਨਾਲਵੀ’ ਤੇ ਉਸ ਨਾਲ 17 ਹੋਰ ਔਰਤਾਂ ਨੇ ‘ਓਨਲਾਈਨ ਪੈਟੀਸ਼ਨ’ ਰਾਹੀਂ ਸਮਾਜ ਨੂੰ ਸ਼ੀਸ਼ਾ ਵਿਖਾਇਆ ਹੈ। ਇਹ ਸਾਰੀਆਂ ਔਰਤਾਂ 42 ਸਾਲ ਪਹਿਲਾਂ ਸ਼ਿਕਾਰ ਬਣਾਈਆਂ ਗਈਆਂ ਸਨ।

ਆਰੀਫਾ ਜੌਹਰੀ ਵੀ ਮੁੰਬਈ ਦੇ ਭਿੰਡੀ ਬਜ਼ਾਰ ਵਿਚ ਹਨ੍ਹੇਰੇ ਕਮਰੇ ਵਿਚ ਚਾਕਲੇਟ ਦੇ ਲਾਲਚ ਵਿਚ ਆਪਣੇ ਨਾਲ ਹੋਏ ਇਸ ਅਤਿ ਘਿਨਾਉਣੇ ਜੁਰਮ ਨੂੰ ਯਾਦ ਕਰਦਿਆਂ ਕੰਬਣ ਲੱਗ ਪੈਂਦੀ ਹੈ। ਉਸ ਨੇ ਆਪਣੀਆਂ ਧੀਆਂ ਨੂੰ ਇਸ ਤਰ੍ਹਾਂ ਦੀ ਹੈਵਾਨੀਅਤ ਤੋਂ ਬਚਾਇਆ ਤਾਂ ਸਮਾਜ ਦੀਆਂ ਲਾਅਣਤਾਂ ਦਾ ਸ਼ਿਕਾਰ ਬਣ ਗਈ। ਪੂਰਾ ਮਰਦ ਪ੍ਰਧਾਨ ਸਮਾਜ ਉਸ ਉੱਤੇ ਚਿੱਕੜ ਸੁੱਟਣ ਲੱਗ ਪਿਆ ਪਰ ਉਸ ਹਿੰਮਤ ਨਹੀਂ ਹਾਰੀ। ਮਰਦ ਪ੍ਰਧਾਨ ਸਮਾਜ ਇਹ ਮੰਨ ਚੁੱਕਿਆ ਹੈ ਕਿ ਜੇ ਔਰਤ ਦਾ ਖਤਨਾ ਨਹੀਂ ਹੋਇਆ ਤਾਂ ਉਹ ਸਰੀਰਕ ਸੰਬੰਧਾਂ ਦਾ ਆਨੰਦ ਲੈਣ ਲੱਗ ਪਵੇਗੀ। ਔਰਤ ਨੂੰ ਸਰੀਰਕ ਸੰਬੰਧਾਂ ਵਿੱਚੋਂ ਅਤਿ ਦੀ ਪੀੜ ਮਹਿਸੂਸ ਹੋਣੀ ਚਾਹੀਦੀ ਹੈ ਤੇ ਉਸ ਦਾ ਕੰਮ ਸਿਰਫ਼ ਪਤੀ ਦੇ ਬੱਚੇ ਜੰਮ ਕੇ ਮਰ ਮੁੱਕ ਜਾਣਾ ਹੁੰਦਾ ਹੈ।

ਹਾਲਾਤ ਇਹ ਹੋ ਚੁੱਕੇ ਹਨ ਕਿ ਔਰਤ ਦੇ ਇਸ ਅੰਗ ਨੂੰ ‘ਹਰਾਮ ਦੀ ਬੋਟੀ’ ਵਰਗਾ ਦਿਲ ਕੰਬਾਊ ਨਾਂ ਦੇ ਕੇ ਉਸ ਉੱਤੇ ਕਹਿਰ ਢਾਹੁਣਾ ਜਾਰੀ ਹੈ ਜੋ ਮਰਦ ਪ੍ਰਧਾਨ ਸਮਾਜ ਅਨਪੜ੍ਹ ਦਾਈਆਂ ਹੱਥੋਂ ਹੀ ਕਰਵਾਉਂਦਾ ਹੈ।

ਅਮਰੀਕਾ ਵਿਚ ਬੈਠੀ ‘ਜ਼ਹਿਰਾ ਪਤਵਾ’ ਨੇ ਵੀ ਮੰਨਿਆ ਕਿ ਉਹ ਇਸ ਜੁਰਮ ਦਾ ਸ਼ਿਕਾਰ ਹੋਈ ਤਾਂ ਸਭ ਤੋਂ ਪਹਿਲਾਂ ਆਪਣੀ ਮਾਂ ਨੂੰ ਕਸੂਰਵਾਰ ਮੰਨਿਆ। ਬਾਅਦ ਵਿਚ ਪਤਾ ਲੱਗਿਆ ਕਿ ਉਸ ਦੀ ਮਾਂ, ਦਾਦੀ, ਪੜਦਾਦੀ, ਸਭ ਮਰਦਾਂ ਦੇ ਹੁਕਮਾਂ ਤਹਿਤ ਚੁੱਪ ਚੁਪੀਤੇ ਇਸ ਰਸਮ ਨੂੰ ਨਿਭਾਈ ਜਾ ਰਹੀਆਂ ਸਨ।

ਇਨ੍ਹਾਂ ਵਿੱਚੋਂ ਬਥੇਰੀਆਂ ਕੀਟਾਣੂਆਂ ਦੇ ਹਮਲੇ ਸਦਕਾ ਸਦੀਵੀ ਰੋਗੀ ਬਣ ਜਾਂਦੀਆਂ ਹਨ, ਕੁੱਝ ਦੇ ਬੱਚਾ ਨਹੀਂ ਠਹਿਰ ਸਕਦਾ, ਕੁੱਝ ਬਹੁਤਾ ਲਹੂ ਵਹਿ ਜਾਣ ਕਾਰਨ ਬੀਮਾਰ ਹੋ ਜਾਂਦੀਆਂ ਹਨ।

ਇਸ ਪ੍ਰਥਾ ਵਿਰੁੱਧ ਆਵਾਜ਼ ਚੁੱਕਣ ਵਾਲੀਆਂ ਨੂੰ ਸਮਾਜ ਵਿੱਚੋਂ ਛੇਕ ਤੱਕ ਦਿੱਤਾ ਜਾਂਦਾ ਹੈ। ਕਿਸੇ ਇਕੱਠ ਵਿਚ ਜਾਂ ਕਿਸੇ ਸਮਾਗਮ ਵਿਚ ਉਸ ਦਾ ਜਾਣਾ ਵਰਜਿਤ ਕਰ ਦਿੱਤਾ ਜਾਂਦਾ ਹੈ।

ਬੋਹਰਾ ਪ੍ਰਜਾਤੀ ਦਾ ਧਾਰਮਿਕ ਮੁਖੀ ਸਾਈਨੇਡਾ ਇਸ ਪ੍ਰਥਾ ਦਾ ਜ਼ੋਰਦਾਰ ਸਮਰਥਨ ਕਰਦਾ ਹੈ ਤੇ ਹੁਣ ਵੀ ਇਹੋ ਹੁਕਮ ਦੇ ਰਿਹਾ ਹੈ ਕਿ ਪੂਰੇ ਭਾਰਤ ਦੇ ਹਰ ਕੋਨੇ ਵਿਚ ਹਰ ਔਰਤ ਦਾ ਅੰਗ ਵੱਢਣਾ ਜ਼ਰੂਰੀ ਹੈ।

ਭਾਰਤ ਵਿਚ ਅੱਜ ਤੱਕ ਇਸ ਤਰ੍ਹਾਂ ਦੇ ਮਨੁੱਖੀ ਅਧਿਕਾਰਾਂ ਦੇ ਕਤਲ ਲਈ ਕੋਈ ਰੋਕ ਨਹੀਂ ਲੱਗੀ ਹੋਈ।

ਅਸਟ੍ਰੇਲੀਆ ਵਿਚ ਵੀ ਇਸ ਕੁਕਰਮ ਵਿਰੁੱਧ ਇੰਸੀਆ ਤੇ ਮਾਰੀਆ, ਦੋ ਔਰਤਾਂ ਨੇ ਮੁਹਿੰਮ ਵਿੱਢੀ ਹੈ। ਬੱਚੀਆਂ ਉੱਤੇ ਪਹਿਲਾਂ ਹੀ ਅਨੇਕ ਤਰ੍ਹਾਂ ਦੇ ਅਣਮਨੁੱਖੀ ਤਸੀਹੇ ਢਾਹੇ ਜਾ ਰਹੇ ਹਨ। ਕੁੱਖ ਵਿਚ ਮਾਰੇ ਜਾਣ ਤੋਂ ਲੈ ਕੇ ਨਾਬਾਲਗ ਬੇਟੀਆਂ ਦੇ ਸਮੂਹਕ ਬਲਾਤਕਾਰਾਂ ਬਾਅਦ ਸਾੜਨ ਦੇ ਅਣਗਿਣਤ ਕਿੱਸੇ ਛੱਪ ਚੁੱਕੇ ਹਨ।

ਹੁਣ ਅਨੇਕ ਨੌਜਵਾਨ ਔਰਤਾਂ ਵੀ ਆਪਣੇ ਪਤੀਆਂ ਹੱਥੋਂ ਇਸ ਤਰ੍ਹਾਂ ਦੇ ਅੰਗਾਂ ਦਾ ਕੱਟੇ ਵੱਢੇ ਜਾਣ ਦਾ ਸ਼ਿਕਾਰ ਬਣ ਚੁੱਕੀਆਂ ਹਨ। ਕਿਸੇ ਵੱਲੋਂ ਵੀ ਆਵਾਜ਼ ਕੱਢਣ ਉੱਤੇ ਸਮਾਜ ਔਰਤਾਂ ਵਿਚ ਹੀ ਦੋਸ਼ ਕੱਢ ਕੇ ਉਨ੍ਹਾਂ ਨੂੰ ਚੁੱਪ ਹੋ ਜਾਣ ਉੱਤੇ ਮਜਬੂਰ ਕਰ ਦਿੰਦਾ ਹੈ।

ਅੱਜ ਤੱਕ ਜਿਸ ਵੀ ਔਰਤ ਨੇ ਇਸ ਜ਼ੁਲਮ ਵਿਰੁੱਧ ਆਵਾਜ਼ ਚੁੱਕੀ ਹੈ, ਸਾਰੇ ਉਹ ਲੋਕ, ਜੋ ਔਰਤ ਉੱਤੇ ਹੋ ਰਹੀ ਹਿੰਸਾ ਨੂੰ ਸਹੀ ਮੰਨਦੇ ਹਨ, ਉੱਚੀ-ਉੱਚੀ ਚੀਕਣ ਲੱਗ ਪੈਂਦੇ ਹਨ। ਹੋ-ਹੱਲਾ ਕਰ ਕੇ ਔਰਤ ਦੀ ਆਵਾਜ਼ ਦੱਬ ਦਿੱਤੀ ਜਾਂਦੀ ਹੈ। ਯੂਨਾਈਟਿਡ ਨੇਸ਼ਨਜ਼ ਵੱਲੋਂ ਐਲਾਨੇ ਇਸ ਮਨੁੱਖੀ ਅਧਿਕਾਰਾਂ ਦੇ ਕਤਲ ਵਿਰੁੱਧ ਅੱਜ ਲੋੜ ਹੈ ਸੁਹਿਰਦ ਲੋਕਾਂ ਵੱਲੋਂ ਵਿਰੋਧ ਕਰਨ ਦੀ। ਇਸ ਅਤਿ ਦੇ ਘਿਨਾਉਣੇ ਜੁਰਮ ਨੂੰ ਹਰ ਹਾਲ ਠੱਲ ਪਾਉਣ ਦੀ ਲੋੜ ਹੈ।

ਇੱਕ ਔਰਤ ਹੁੰਦਿਆਂ, ਆਪਣੀ ਜ਼ਾਤ ਦੀਆਂ ਦੀ ਪੀੜ ਸਮਝਦਿਆਂ ਮੈਂ ਉਨ੍ਹਾਂ ਦੇ ਹੱਕਾਂ ਲਈ ਅੱਜ ਆਵਾਜ਼ ਚੁੱਕੀ ਹੈ, ਇਸ ਉਮੀਦ ਵਿੱਚ ਕਿ ਹੁਣ ਇੱਕੀਵੀਂ ਸਦੀ ਵਿਚ ਤਾਂ ਘੱਟੋ-ਘੱਟ ਔਰਤ ਦੀ ਅਗਨ ਪ੍ਰੀਖਿਆ ਹੋਣੀ ਬੰਦ ਹੋਵੇਗੀ। ਆਖ਼ਰ ਕਿਸੇ ਸਦੀ ਵਿਚ ਤਾਂ ਔਰਤ ਨੂੰ ਸਹੀ ਮਾਅਣਿਆਂ ਵਿਚ ਬਰਾਬਰੀ ਦਾ ਦਰਜਾ ਦਿੱਤਾ ਜਾਵੇਗਾ!

ਡਾ. ਹਰਸ਼ਿੰਦਰ ਕੌਰ, ਐਮ. ਡੀ.,
ਬੱਚਿਆਂ ਦੀ ਮਾਹਰ,
28, ਪ੍ਰੀਤ ਨਗਰ, ਲੋਅਰ ਮਾਲ
ਪਟਿਆਲਾ। ਫੋਨ ਨੰ: 0175-2216783

 

ਭਾਰਤੀ ਪਰੰਪਰਾ ਵਿਚ ਵਿਗਿਆਨਕ ਤਰਕ:
ਇਕ ਸਰਵੇਖਣ ਅਤੇ ਅਧਿਐਨ

ਡਾ. ਬਲਦੇਵ ਸਿੰਘ ਕੰਦੋਲਾ


139ਨਵੀਂ ਕਿਸਮ ਦੀ ਅਗਨ ਪ੍ਰੀਖਿਆ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
kaleਕੇਲ - ਬੇਸ਼ਕੀਮਤੀ ਪੱਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
13720ਵੀਂ ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
136ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
135ਮੁਹੱਬਤ ਦੀ ਕੈਮਿਸਟਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
134ਆਓ ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
133ਕੋਵਿਡ ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
132ਪੰਜਾਬ ਰੇਗਿਸਤਾਨ ਬਣਨ ਵੱਲ ਨੂੰ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
131ਰੋਣਾ ਵੀ ਸਿਹਤ ਲਈ ਚੰਗਾ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
130ਕੋਰੋਨਾ ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
129ਦਿਮਾਗ਼ ਨੂੰ ਕਾਬੂ ਕਰਨ ਵਾਲੀ ਮਸ਼ੀਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
koronaਕੋਰੋਨਾ ਅਤੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
covidਕੋਵਿਡ ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
swaragਮੈਂ ਸਵਰਗ ਜਾਣੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
immuneਇਮਿਊਨ ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
coronaਕੋਰੋਨਾ ਸੰਬੰਧੀ ਕੁੱਝ ਸ਼ੰਕੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
dimaagਦਿਮਾਗ਼ ਤੇ ਸਰੀਰ ਦਾ ਸੰਤੁਲਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
auratਕੀ ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
121ਮਜ਼ਹਬ ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
asankhਅਸੰਖ ਚੋਰ ਹਰਾਮਖ਼ੋਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
pardushanਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gleden'ਗਲੀਡੈਨ ਐਪ' ਦੇ ਖੁਲਾਸੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
117ਭਾਰਤ ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sattaਸੱਤਾ, ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
nanakਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ   
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
nashaਕੁੜੀਆਂ ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
auratਆਉਣ ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
harshਹਰਸ਼ ਮਾਸੀ ਤੇ ਕਾਗਜ਼ ਦੀ ਰੇਸ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
hichkiਭਰੂਣ ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ     
bachayਬੱਚਿਆਂ ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
sharabਕੀ ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
molkiਮੋਲਕੀ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
puttarਕੀ ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bike’ਤੇ ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
readingਕਿਤਾਬ ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
plasticਪਲਾਸਟਿਕ ਦਾ ਕਹਿਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
jhootayਝੂਟਿਆਂ ਦਾ ਬੱਚੇ ਉੱਤੇ ਅਸਰ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
jay‘ਜੇ’ ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
garbhਗਰਭ ਅਤੇ ਸ਼ੱਕਰ ਰੋਗ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
calegynephobiaਕੈਲੇਗਾਈਨੇਫੋਬੀਆ (ਸੌਂਦਰਨਾਰੀਭੈ) 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
betiਬੇਟੀ ਤਾਂ ਬਚਾਓ, ਪਰ ਕੀ ਇਸ ਵਾਸਤੇ...? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
hassanaਹੱਸਣ ਬਾਰੇ ਕੁੱਝ ਤੱਥ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
shodoਨਸ਼ੇ ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ? 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
nashayਨਵੇਂ ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
bachay1ਨੌਜਵਾਨ ਬੱਚੇ ਅਤੇ ਮਾਪੇ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
gyanਗਿਆਨ ਤੇ ਹਉਮੈ  
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bachaਬੱਚੇ ਦੇ ਪਹਿਲੇ ਦੋ ਸਾਲ 
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ  
ultrascanਭਰੂਣ ਉਬਾਸੀ ਕਿਉਂ ਲੈਂਦੇ ਹਨ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
hingਹਿੰਗ ਦੇ ਫ਼ਾਇਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
sunnatਔਰਤਾਂ ਤੇ ਬੱਚੀਆਂ ਦੀ ਸੁੰਨਤ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
gheeਦੇਸੀ ਘਿਓ ਤੋਂ ਪਰਹੇਜ਼ ਕਿਉਂ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
adhiਕੀ ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ 
bhayਭੈ ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
chukandarਚਮਤਕਾਰੀ ਚੁਕੰਦਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਰ ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੇਰੀ ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਗਰਟ ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਵਾ ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪੰਜਾਬੀਓ, ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੈਠੇ ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕਿਉਂ ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਨਾਂ ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਿਆਰ ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ
ਜਿਗਿਆਸਾ ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਰਾਗੀ ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉੱਚੀਆਂ ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
“ਸੂਰਜੁ ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ
ਨਾਸ਼ਤੇ ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
50 ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਦਿਲ ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਟਾਕਿਆਂ ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਰਦਾਂ ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤੇਜ਼ ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭਵਤੀ ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਬੱਚੇ ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਰਤ ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਦਬਾਅ ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ (ਪੰਯੂਪ)
ਪੰਜਾਬੀ ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ
ਸਵਾਲ ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਨੋਬਲ ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਾਹਵਾਰੀ ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਕੀਪੀਡੀਆ ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ
ਟੈਲੀਸਕੋਪ ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ  
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮਤੀਰਾ : ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ
ਭੂਚਾਲ ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ
ਗਰਮੀ ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ
PippalLabs.com ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ
ਪੰਜਾਬੀਆਂ ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਕੈਂਸਰ ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਗਰਭ ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਣੀ ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹਜ਼ਾਰਾਂ ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਸੜਕ ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਆਓ ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਾਰੇ ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਨੀਂਦਰ ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਵਿਗਿਆਨਕ ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ
ਸਿਰਫ਼ 120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ' ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਤਣਾਓ ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਉਹ ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਪਰਮਾਣੂ ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ
ਭਾਸ਼ਾ ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ 
‘ਅਨਮੋਲ ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ
7 ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਿਹਤਮੰਦ ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
iOS ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ

ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ
PDF Download

ਬੱਚਿਆਂ ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਰੀਰਕ ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਇਹ ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਮੈਂ ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ
ਇਸ ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਤੁਸੀਂ ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਹੈਲੋ ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 3
ਕੰਪਿਊਟਰ ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਦਰਦ ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
ਭਾਸ਼ਾ ਵਿਗਿਆਨ
ਪੰਜਾਬੀ ਭਾਸ਼ਾ ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਹੈਲੋ ਕੰਪਿਊਟਰ- 1
ਕੰਪਿਊਟਰ ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
ਵਾਤਾਵਰਨ ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ
ਮੋਬਾਈਲ ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ
ਮੰਗਲ-ਗ੍ਰਹਿ ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ ਫੌਜ ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ
ਸਮਾਰਟ (ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ

ਹਰਦੀਪ ਮਾਨ, ਜਮਸ਼ੇਰ, ਅਸਟਰੀਆ
ਮੈਡੀਕਲ ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ
ਪੋਲੀਓ ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ
ਨਾਸਾ ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ
ਇਕ ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ ਪ੍ਰਕਾਸ਼ ਤੋਂ ਵੀ ਤੇਜ਼ ਰਫਤਾਰ: ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ ਹੈ ?
ਚੀਨ ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ ਭਵਿੱਖ ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ
ਸ੍ਰਿਸ਼ਟੀ ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! ਪਿਆਰ ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ!
ਅੰਤਰਿਕਸ਼ ਵਿਚ ਮਿਲੇ ਆਕਸੀਜਨ ਦੇ ਕਣ ਮੰਗਲ ਗ੍ਰਹਿ ਉਪਰ ਵਹਿੰਦਾ ਪਾਣੀ
ਨਾਸਾ ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ!

hore-arrow1gif.gif (1195 bytes)


Terms and Conditions
Privacy Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

darya1.gif (3186 bytes)
©1999-2018, 5abi.com