|
|
ਵਿਗਿਆਨ
ਪ੍ਰਸਾਰ |
ਮੈਂ ਮੱਤੇਵਾੜਾ ਜੰਗਲ ਕੂਕਦਾਂ !
ਡਾ. ਹਰਸ਼ਿੰਦਰ ਕੌਰ (12/07/2022) |
|
|
|
"ਸਟੇਟ
ਔਫ਼ ਇੰਡੀਆ ਐਨਵਾਇਰੌਨਮੈਂਟ 2021" ਰਿਪੋਰਟ ਨੂੰ 'ਸੈਂਟਰ ਫੌਰ ਸਾਇੰਸ', ਭਾਰਤ ਸਰਕਾਰ
ਵੱਲੋਂ ਜਾਰੀ ਕੀਤਾ ਗਿਆ। ਇਸ ਰਿਪੋਰਟ ਵਿਚ ਸਪਸ਼ਟ ਕੀਤਾ ਗਿਆ ਕਿ ਪੰਜਾਬ ਵਿਚਲੇ ਹਵਾ
ਪ੍ਰਦੂਸ਼ਣ ਨਾਲ ਸੰਨ 2019 ਵਿਚ 41,090 ਮੌਤਾਂ ਹੋਈਆਂ। ਇਸ ਦਾ ਮਤਲਬ ਇਹ ਹੋਇਆ ਕਿ
ਹੋਰ ਕਾਰਨਾਂ ਨਾਲ ਹੋਈਆਂ ਕੁੱਲ ਮੌਤਾਂ ਦਾ ਹਿਸਾਬ ਲਾਈਏ ਤਾਂ ਪੰਜਾਬ ਵਿਚਲੀਆਂ 18.8
ਫੀਸਦੀ ਮੌਤਾਂ ਸਿਰਫ਼ ਹਵਾ ਦੇ ਪ੍ਰਦੂਸ਼ਣ ਨਾਲ ਹੋਈਆਂ।
ਜੇ ਪੂਰੇ ਭਾਰਤ ਦੀ
ਗੱਲ ਕਰੀਏ ਤਾਂ ਸੰਨ 2019 ਵਿਚ 16 ਲੱਖ 70 ਹਜ਼ਾਰ ਭਾਰਤੀ ਹਵਾ ਵਿਚਲੇ ਪ੍ਰਦੂਸ਼ਣ ਨਾਲ
ਕੂਚ ਕਰ ਗਏ। ਇਨ੍ਹਾਂ ਵਿੱਚੋਂ ਅੱਧੀਆਂ ਮੌਤਾਂ ਸਿਰਫ਼ ਉੱਤਰ ਪ੍ਰਦੇਸ, ਬਿਹਾਰ,
ਮਹਾਰਾਸ਼ਟਰ, ਵੈਸਟ ਬੰਗਾਲ ਅਤੇ ਰਾਜਸਥਾਨ ਦੇ ਲੋਕਾਂ ਦੀਆਂ ਸਨ।
ਅਮਰੀਕਾ ਵੱਲੋਂ ਕੀਤੇ ਸਰਵੇਖਣ ਅਨੁਸਾਰ ਜੇ ਪੰਜਾਬ ਅੰਦਰਲੀਆਂ ਹਵਾ ਪ੍ਰਦੂਸ਼ਣ
ਨਾਲ ਹੋਈਆਂ ਮੌਤਾਂ ਤੋਂ ਪਹਿਲਾਂ ਕੀਤੇ ਇਲਾਜ ਦਾ ਹਿਸਾਬ ਲਾਈਏ ਤਾਂ ਅੰਦਾਜ਼ਨ 1,148
ਮਿਲੀਅਨ ਅਮਰੀਕਨ ਡਾਲਰ ਬਣ ਜਾਂਦੇ ਹਨ। ਇਹ ਪੈਸਿਆਂ ਵਿਚ ਵੱਖੋ-ਵੱਖ ਟੱਬਰਾਂ ਵੱਲੋਂ
ਆਪਣੇ ਕੰਮ ਕਾਰ ਵਿਚ ਘਾਟਾ, ਹਸਪਤਾਲਾਂ ਦੇ ਗੇੜੇ, ਇਲਾਜ ਅਤੇ ਟੈਸਟਾਂ ਉੱਤੇ ਕੀਤੇ
ਖ਼ਰਚੇ ਅਤੇ ਘਰ ਬਾਰ ਛੱਡ ਕੇ ਬਾਹਰ ਰਹਿਣਾ ਵੀ ਸ਼ਾਮਲ ਸੀ। ਗੁਆਂਢੀ ਰਾਜ ਹਰਿਆਣੇ ਵਿਚ
ਇਹੋ ਖ਼ਰਚਾ 1,566 ਮਿਲੀਅਨ ਡਾਲਰ ਤੱਕ ਪਹੁੰਚਿਆ ਜਿੱਥੇ 34,119 ਮੌਤਾਂ (19 ਫੀਸਦੀ)
ਸੰਨ 2019 ਵਿਚ ਹਵਾ ਪ੍ਰਦੂਸ਼ਣ ਨਾਲ ਹੋਈਆਂ।
ਜਦੋਂ ਪੂਰੇ ਭਾਰਤ ਦੇ ਸਭ ਤੋਂ
ਵੱਧ ਪ੍ਰਦੂਸ਼ਿਤ ਹਿੱਸਿਆਂ ਦਾ ਅਨੁਸਮਾਨ ਲਾਇਆ ਗਿਆ ਤਾਂ ਇਸ ਵਿਚ ਕੁੱਝ ਸ਼ਹਿਰ ਅਜਿਹੇ
ਸਨ ਜਿਨ੍ਹਾਂ ਵਿਚ ਸੰਨ 2018 ਤੋਂ ਸੰਨ 2019 ਤੱਕ ਹੀ ਇਕਦਮ ਹਵਾ ਵਿਚਲਾ ਪ੍ਰਦੂਸ਼ਣ
ਦੁੱਗਣੇ ਤੋਂ ਵੱਧ ਲੰਘ ਗਿਆ। ਇਨ੍ਹਾਂ 33 ਥਾਵਾਂ ਵਿੱਚੋਂ ਪੰਜਾਬ ਦੇ ਜਲੰਧਰ ਅਤੇ
ਬਟਾਲੇ ਇਲਾਕੇ ਦਾ ਖ਼ਾਸ ਜ਼ਿਕਰ ਹੋਇਆ। ਇਨ੍ਹਾਂ ਥਾਵਾਂ ਦੀਆਂ ਫੈਕਟਰੀਆਂ
ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ। ਜਦੋਂ ਸਕੋਰ ਵੱਲ ਝਾਤ ਮਾਰੀ ਗਈ
ਤਾਂ 100 ਵਿੱਚੋਂ ਜਲੰਧਰ ਨੂੰ 70 ਅੰਕ ਸੰਨ 2009 ਵਿਚ ਮਿਲੇ ਸਨ ਜੋ ਵਧ ਕੇ 2018
ਵਿਚ 80 ਤੱਕ ਪਹੁੰਚ ਗਿਆ। ਇਹੀ ਹਾਲ ਬਟਾਲੇ ਦਾ ਰਿਹਾ ਜੋ 60 (2009 ਵਿਚ) ਤੋਂ ਵਧ
ਕੇ 70 (2018 ਵਿਚ) ਤੱਕ ਪਹੁੰਚ ਗਿਆ।
ਇਨ੍ਹਾਂ ਦੇ ਆਲੇ ਦੁਆਲੇ ਵਧਦੀਆਂ
ਫੈਕਟਰੀਆਂ ਨੂੰ ਵੇਖ ਇੱਕ ਚੇਤਾਵਨੀ ਦਿੱਤੀ ਗਈ ਕਿ ਲੁਧਿਆਣੇ ਨੇੜੇ ਦਾ
ਮੱਤੇਵਾੜਾ ਜੰਗਲ ਤੇ ਸਤਲੁਜ ਦੁਆਲੇ ਦਰਖ਼ਤ ਹਾਲੇ ਬਚਾਓ ਕਰ ਰਹੇ ਹਨ, ਪਰ ਜੇ
ਮੱਤੇਵਾੜਾ ਵਿਚ ਕੋਈ ਇੰਡਸਟਰੀਅਲ ਪਾਰਕ ਖੋਲ੍ਹ ਦਿੱਤਾ ਗਿਆ ਤਾਂ ਲੁਧਿਆਣੇ
ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਮੌਤ ਦਾ ਤਾਂਡਵ ਹੋਵੇਗਾ। ਪਹਿਲਾਂ ਹੀ ਬੁੱਢਾ
ਨਾਲਾ ਉਸ ਥਾਂ ਤਗੜਾ ਕਹਿਰ ਢਾਅ ਰਿਹਾ ਹੈ।
'ਵਿਸ਼ਵ ਸਿਹਤ ਸੰਸਥਾ' ਅਨੁਸਾਰ
ਦੁਨੀਆ ਭਰ ਵਿਚ ਹਰ ਸਾਲ ਸੱਤਰ ਲੱਖ ਲੋਕ ਸਿਰਫ਼ ਹਵਾ ਵਿਚਲੇ ਪ੍ਰਦੂਸ਼ਣ ਨਾਲ ਮੌਤ ਦੇ
ਮੂੰਹ ਵਿਚ ਜਾ ਰਹੇ ਹਨ। ਦਿਲ ਦੇ ਰੋਗ ਅਤੇ ਪਾਸਾ ਮਾਰੇ ਜਾਣ ਵਾਲੇ ਇੱਕ ਚੌਥਾਈ ਮਰੀਜ਼
ਮਾੜੀ ਹਵਾ ਅੰਦਰ ਲੰਘਾਈ ਜਾਣ ਨਾਲ ਮਰ ਰਹੇ ਹਨ। ਵਿਸ਼ਵ ਸਿਹਤ ਸੰਸਥਾ (7 ਸਤੰਬਰ
2021) ਨੇ ਰਿਪੋਰਟ ਜਾਰੀ ਕਰ ਕੇ ਦੱਸਿਆ ਹੈ ਕਿ 43% ਫੇਫੜਿਆਂ ਦੇ ਰੋਗ ਅਤੇ 29%
ਫੇਫੜਿਆਂ ਦੇ ਕੈਂਸਰ ਵੀ ਹਵਾ ਪ੍ਰਦੂਸ਼ਣ ਸਦਕਾ ਹਨ।
ਹੋਰ ਮਾੜੇ ਅਸਰ
ਕਿਹੜੇ ਹਨ ਦੁਨੀਆ ਵਿਚਲਾ ਹਰ ਬੰਦਾ ਸਾਹ ਰਾਹੀਂ ਆਪਣੇ ਅੰਦਰ
'ਨਾਈਟਰੋਜਨ ਡਾਈਓਕਸਾਈਡ', 'ਓਜ਼ੋਨ' ਜਾਂ 'ਸਲਫਰ ਡਾਈਓਕਸਾਈਡ' ਦੇ ਨਾਲ ਹੋਰ ਬਥੇਰੀਆਂ
ਮਹੀਨ ਚੀਜ਼ਾਂ ਫੇਫੜਿਆਂ ਅੰਦਰ ਲੰਘਾਈ ਜਾ ਰਿਹਾ ਹੈ। ਲਗਾਤਾਰ ਵਧਦੀਆਂ ਮੌਤਾਂ, ਜੋ
ਹਵਾ ਪ੍ਰਦੂਸ਼ਣ ਨਾਲ ਦੁਨੀਆ ਭਰ ਵਿਚ ਦਿਸਣ ਲੱਗ ਪਈਆਂ ਹਨ, ਉਨ੍ਹਾਂ ਸਦਕਾ ਹੀ
ਯੂਨਾਈਟਿਡ ਨੇਸ਼ਨਜ਼ ਨੇ 7 ਸਤੰਬਰ ਨੂੰ ਹਰ ਸਾਲ ‘‘ਸਾਫ਼ ਹਵਾ ਦਾ ਅੰਤਰਰਾਸ਼ਟਰੀ
ਦਿਨ’’ ਮਨਾਉਣ ਲਈ ਕਿਹਾ ਹੈ।
- ਹਵਾ ਪ੍ਰਦੂਸ਼ਣ ਸਦਕਾ ਹਜ਼ਾਰਾਂ ਬੱਚੇ ਜਨਮ
ਤੋਂ ਪਹਿਲਾਂ ਹੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ ਜਾਂ ਸਤਮਾਹੇ ਜੰਮ ਰਹੇ ਹਨ।
- ਹਰ ਸਾਲ ਇਕੱਲੇ ਅਮਰੀਕਾ ਵਿਚ ਚਾਰ ਲੱਖ ਮੌਤਾਂ ਸਿਰਫ਼ ਸੜਕੀ ਆਵਾਜਾਈ ਨਾਲ ਹੋ
ਰਹੇ ਪ੍ਰਦੂਸ਼ਣ ਸਦਕਾ ਹੋ ਰਹੀਆਂ ਹਨ (ਯੂਨਾਈਟਿਡ ਨੇਸ਼ਨਜ਼ ਐਨਵਾਇਰੌਨਮੈਂਟ
ਪ੍ਰੋਗਰਾਮ ਵੱਲੋਂ ਜਾਰੀ ਰਿਪੋਰਟ)।
- 'ਵਿਸ਼ਵ ਸਿਹਤ ਸੰਸਥਾ' ਨੇ ਸਪਸ਼ਟ ਕੀਤਾ ਹੈ ਕਿ ਹਰ ਸਾਲ ਦਸ ਖ਼ਰਬ ਅਮਰੀਕਨ ਡਾਲਰ
ਸਿਰਫ਼ ਸੜਕਾਂ ਉੱਤੇ ਚੱਲਦੀ ਆਵਾਜਾਈ ਨਾਲ ਸਾਹ ਅਤੇ ਹੋਰ ਬੀਮਾਰੀਆਂ ਸਹੇੜ ਰਹੇ ਲੋਕਾਂ
ਦੇ ਇਲਾਜ ਉੱਤੇ ਖਰਚ ਹੁੰਦੇ ਹਨ।
- ਫੈਕਟਰੀਆਂ ਵਿੱਚੋਂ ਨਿਕਲ ਰਹੇ ਮਾੜੇ ਧੂੰਏਂ ਸਦਕਾ ਹਰ ਦਸਾਂ ਵਿੱਚੋਂ 9
ਬੰਦਿਆਂ ਨੂੰ ਹਰ ਰੋਜ਼ ਲੋੜੋਂ ਵੱਧ ਗੰਦ ਸਾਹ ਰਾਹੀਂ ਅੰਦਰ ਲੰਘਾਉਣਾ ਪੈਂਦਾ ਹੈ।
ਇਨ੍ਹਾਂ ਵਿੱਚੋਂ ਬਜ਼ੁਰਗ ਅਤੇ ਨਿਆਣੇ ਜ਼ਿਆਦਾ ਅਸਰ ਹੇਠ ਆਉਂਦੇ ਹਨ। ਜਿਨ੍ਹਾਂ ਨੂੰ
ਪਹਿਲਾਂ ਹੀ ਦਿਲ ਜਾਂ ਫੇਫੜਿਆਂ ਦੇ ਰੋਗ ਹੋਣ, ਉਨ੍ਹਾਂ ਦੀ ਮੌਤ ਦਰ ਬਹੁਤ ਜ਼ਿਆਦਾ
ਵੱਧ ਜਾਂਦੀ ਹੈ।
ਜਿਹੜੇ ਫੈਕਟਰੀਆਂ ਦੇ ਆਸ-ਪਾਸ ਰਹਿੰਦੇ ਹੋਣ, ਉਨ੍ਹਾਂ ਵਿਚ
ਵੀ ਮੌਤ ਦਰ ਜਾਂ ਰੋਗੀ ਹੋਣ ਦਾ ਖ਼ਤਰਾ ਵੱਧ ਹੁੰਦਾ ਹੈ। ਜਿਹੜੇ ਬੱਚੇ ਪਹਿਲਾਂ ਤੋਂ
ਹੀ ਭੁਖਮਰੀ ਦੇ ਸ਼ਿਕਾਰ ਹੋਣ, ਉਨ੍ਹਾਂ ਵਿਚ ਸੀਰੀਅਸ ਬੀਮਾਰੀ ਹੋਣ ਦਾ ਖ਼ਤਰਾ ਜ਼ਿਆਦਾ
ਹੁੰਦਾ ਹੈ।
- ਹੱਦ ਤਾਂ ਇਹ ਹੈ ਕਿ ਹਵਾ ਪ੍ਰਦੂਸ਼ਣ ਨਾਲ ਹੁੰਦੀਆਂ ਮੌਤਾਂ ਦੀ ਦਰ ਵਿਚ ਪਿਛਲੇ
30 ਸਾਲਾਂ ਵਿਚ 153 ਪ੍ਰਤੀਸ਼ਤ ਵਾਧਾ ਰਿਕਾਰਡ ਕੀਤਾ ਗਿਆ ਹੈ ਜਦਕਿ ਹਵਾ
ਪ੍ਰਦੂਸ਼ਣ ਰੋਕਣ ਲਈ ਕੀਤੇ ਯਤਨਾਂ ਵਿਚ ਸਿਰਫ਼ 0.8 ਫੀਸਦੀ ਵਾਧਾ ਹੋਇਆ ਹੈ।
- ਹਵਾ ਵਿਚ ਤੈਰਦੇ ਰਹਿੰਦੇ ਨਿੱਕੇ ਕਣ ਜ਼ਿਆਦਾਤਰ ਸੜਕੀ ਆਵਾਜਾਈ, ਜੈਨੇਰੇਟਰ, ਵਾਰ-ਵਾਰ ਤਲਿਆ ਜਾਂਦਾ ਤੇਲ ਆਦਿ ਦੇ ਹਨ ਜੋ ਲਗਾਤਾਰ ਫੇਫੜਿਆਂ
ਅੰਦਰ ਜਾ ਕੇ ਅਤੇ ਸਰੀਰ ਅੰਦਰ ਲਹੂ ਵਿਚ ਰਲ ਕੇ ਦਿਮਾਗ਼ ਅਤੇ ਦਿਲ ਉੱਤੇ ਮਾੜਾ ਅਸਰ
ਪਾਉਂਦੇ ਹਨ। ਇਨ੍ਹਾਂ ਵਿੱਚੋਂ ਕੁੱਝ ਤਾਂ ਬੱਚੇ ਪੈਦਾ ਕਰਨ ਦੀ ਤਾਕਤ ਵੀ ਖ਼ਤਮ ਕਰ
ਦਿੰਦੇ ਹਨ।
- ਸਲਫਰ ਵਾਲੇ ਤੇਲ ਦੀ ਵਰਤੋਂ ਨਾਲ ਜੋ ਹਵਾ ਵਿਚ 'ਸਲਫਰ
ਡਾਇਆਕਸਾਈਡ' ਰਲ ਜਾਂਦੀ ਹੈ, ਇਹ ਸਿਰ ਪੀੜ, ਘਬਰਾਹਟ ਤੇ ਦਿਲ ਦੇ ਰੋਗਾਂ ਦੀ ਸ਼ੁਰੂਆਤ
ਕਰ ਦਿੰਦੀ ਹੈ। ਜਵਾਲਾਮੁਖੀ ਫਟਣ ਨਾਲ ਵੀ ਇਸੇ ਗੈਸ ਦਾ ਭੰਡਾਰ ਚੁਫ਼ੇਰੇ ਫੈਲਦਾ ਹੈ।
- 'ਨਾਈਟਰੋਜਨ ਡਾਈਆਕਸਾਈਡ' ਕਾਰ ਇੰਜਨਾਂ ਅਤੇ ਪਾਵਰ ਪਲਾਂਟਾਂ ਵਿੱਚੋਂ ਨਿਕਲਦੀ
ਹੈ। ਇਸ ਨਾਲ ਦਮੇ ਦਾ ਰੋਗ ਹੋ ਜਾਂਦਾ ਹੈ। ਜਿਗਰ, ਤਿਲੀ ਅਤੇ ਲਹੂ ਵਿਚਲੇ ਨੁਕਸ ਵੀ
ਇਸੇ ਨਾਲ ਬਣ ਜਾਂਦੇ ਹਨ।
- ਸੜਕੀ ਆਵਾਜਾਈ ਵਿਚਲੀ 'ਓਜ਼ੋਨ' ਵੀ ਸਾਹ ਦੀ ਤਕਲੀਫ਼ ਅਤੇ ਦਿਲ ਦੇ ਰੋਗਾਂ ਦਾ
ਕਾਰਨ ਬਣ ਜਾਂਦੀ ਹੈ।
- ਯੂਨਾਈਟਿਡ ਨੇਸਨਜ਼ ਵੱਲੋਂ ਦੱਸੇ ਅੰਕੜਿਆਂ ਅਨੁਸਾਰ ਹੁਣ ਤਾਂ
ਖੇਤੀ ਲਈ ਵਰਤੀ ਜਾਂਦੀ ਮਸ਼ੀਨਰੀ ਅਤੇ ਨਵੀਆਂ ਉਸਾਰੀਆਂ ਲਈ ਵਰਤੇ ਜਾਂਦੇ ਸੰਦ ਜਦੋਂ
ਸੜਕੀ ਆਵਾਜਾਈ ਨਾਲ ਰਲ ਜਾਣ ਤਾਂ ਹਰ ਸਾਲ ਦੁਨੀਆ ਭਰ ਵਿਚ ਸਿਹਤ ਸਹੂਲਤਾਂ ਉੱਤੇ 10
ਖ਼ਰਬ ਤੱਕ ਦਾ ਖਰਚਾ ਪਹੁੰਚ ਜਾਣ ਵਾਲਾ ਹੈ।
ਅਮਰੀਕਾ, ਯੂਰਪ ਅਤੇ ਜਪਾਨ ਨੇ
ਇਸ ਚੇਤਾਵਨੀ ਤੋਂ ਬਾਅਦ ਬਿਜਲੀ ਨਾਲ ਚੱਲਣ ਵਾਲੀ ਆਵਾਜਾਈ ਵੱਲ ਧਿਆਨ ਦੇਣਾ ਸ਼ੁਰੂ ਕਰ
ਦਿੱਤਾ ਹੈ। ਹਾਲੇ ਵੀ ਚੀਨ ਅਤੇ ਭਾਰਤ ਵਿੱਚੋਂ ਇਹ ਪ੍ਰਦੂਸ਼ਣ ਲਗਾਤਾਰ ਜਾਰੀ ਹੈ।
ਜੇ ਪੂਰੀ ਦੁਨੀਆ ਹਵਾ ਪ੍ਰਦੂਸ਼ਣ ਵੱਲ ਧਿਆਨ ਦੇਵੇ ਤਾਂ ਹਰ ਸਾਲ ਇੱਕ ਲੱਖ 20
ਹਜ਼ਾਰ ਲੋਕ ਅਜਾਈਂ ਮੌਤ ਤੋਂ ਬਚ ਜਾਣਗੇ।
- ਮੀਥੇਨ, ਕਾਰਬਨ, ਓਜ਼ੋਨ ਆਦਿ ਦੀ ਮਿਕਦਾਰ ਸਹੀ ਹੁੰਦੇ ਸਾਰ ਅਗਲੇ
ਦਸ ਸਾਲਾਂ ਵਿਚ ਹਵਾ ਵਿਚਲੇ ਪ੍ਰਦੂਸ਼ਣ ਨੂੰ ਰੋਕ ਕੇ ਧਰਤੀ ਵਿਚਲੇ ਤਾਪਮਾਨ ਵਿਚ 0.6
ਡਿਗਰੀ ਸੈਂਟੀਗਰੇਡ ਘਾਟਾ ਕੀਤਾ ਜਾ ਸਕਦਾ ਹੈ, ਜਿਸ ਨਾਲ ਗਲੇਸ਼ੀਅਰਾਂ ਦਾ ਖੁਰਨਾ ਘੱਟ
ਜਾਵੇਗਾ।
ਏਨਾ ਕੁ ਤਾਪਮਾਨ ਘੱਟ ਹੋ ਜਾਣ ਨਾਲ ਅਨੇਕ ਵਾਇਰਲ
ਕੀਟਾਣੂਆਂ, ਮੱਛਰ, ਮੱਖੀਆਂ ਰਾਹੀਂ ਅਤੇ ਪਾਣੀ ਰਾਹੀਂ ਹੋਣ ਵਾਲੀਆਂ ਬੀਮਾਰੀਆਂ ਨੂੰ
ਕਾਫੀ ਹਦ ਤੱਕ ਕਾਬੂ ਕੀਤਾ ਜਾ ਸਕਦਾ ਹੈ।
ਦਿਮਾਗ਼ ਉੱਤੇ ਹਵਾ
ਪ੍ਰਦੂਸ਼ਣ ਕਿਵੇਂ ਅਸਰ ਪਾਉਂਦਾ ਹੈ ਖੋਜਾਂ ਸਾਬਤ ਕਰ ਚੁੱਕੀਆਂ ਹਨ ਕਿ
ਹਵਾ ਪ੍ਰਦੂਸ਼ਣ ਨਾਲ ਦਿਮਾਗ਼ ਦੇ ਸੈੱਲਾਂ ਵਿਚ ਸੋਜ਼ਿਸ਼ ਹੋ ਸਕਦੀ ਹੈ। ਪਿਛਲੇ 10 ਸਾਲਾਂ
ਦੀਆਂ ਖੋਜਾਂ ਦੇ ਨਤੀਜਿਆਂ ਅਨੁਸਾਰ ਜੇ ਹਵਾ ਵਿਚ ਪ੍ਰਦੂਸ਼ਣ ਵੱਧ ਜਾਵੇ ਤਾਂ ਉਹ
ਬੱਚਿਆਂ ਦੇ ਵਧਦੇ ਦਿਮਾਗ਼ ਉੱਤੇ ਡੂੰਘਾ ਅਸਰ ਪਾਉਂਦਾ ਹੈ, ਜਿਸ ਵਿਚ ਉਨ੍ਹਾਂ ਦੇ
ਸੋਚਣ ਸਮਝਣ ਦੀ ਸ਼ਕਤੀ ਘਟਦੀ ਹੈ ਅਤੇ ਬੌਧਿਕ ਵਿਕਾਸ ਵੀ ਘੱਟ ਜਾਂਦਾ ਹੈ। ਅਨੇਕ ਬੱਚੇ
ਢਹਿੰਦੀ ਕਲਾ ਵਿਚ ਵੀ ਚਲੇ ਜਾਂਦੇ ਹਨ।
ਹਵਾ ਪ੍ਰਦੂਸ਼ਣ ਦਾ ਗੁਰਦੇ
ਉੱਤੇ ਅਸਰ ਜੇ ਥੋੜੇ ਸਮੇਂ ਲਈ ਹਵਾ ਪ੍ਰਦੂਸ਼ਣ ਦਾ ਅਸਰ ਰਹੇ ਤਾਂ
ਗੁਰਦੇ ਵੱਲੋਂ ਸਰੀਰ ਵਿੱਚੋਂ ਗੰਦਗੀ ਬਾਹਰ ਕੱਢਣ ਦੀ ਸਪੀਡ ਘੱਟ ਜਾਂਦੀ ਹੈ। ਜੇ
ਲੰਮੇ ਸਮੇਂ ਤੱਕ ਹਵਾ ਪ੍ਰਦੂਸ਼ਣ ਝੱਲਣਾ ਪਵੇ, ਖ਼ਾਸ ਕਰ ਮਾੜੇ ਕਣ ਅਤੇ 'ਨਾਈਟਰੋਜਨ
ਡਾਈਆਕਸਾਈਡ' ਤਾਂ ਗੁਰਦੇ ਫੇਲ੍ਹ ਤੱਕ ਹੋ ਸਕਦੇ ਹਨ।
ਗੁਰਦੇ ਅਤੇ ਬਲੈਡਰ
(ਪਿਸ਼ਾਬ ਦੀ ਥੈਲੀ) ਦਾ ਕੈਂਸਰ ਹੋਣ ਦਾ ਖ਼ਤਰਾ ਵੀ ਵੱਧ ਸਕਦਾ ਹੈ।
ਹਵਾ
ਵਿਚਲਾ ਪ੍ਰਦੂਸ਼ਣ ਕਿਵੇਂ ਘਟਾਇਆ ਜਾਵੇ:
- ਕਾਰਾਂ ਦੀ ਵਰਤੋਂ ਅਤੇ ਬੇਲੋੜੀ ਆਵਾਜਾਈ ਘਟਾਈ ਜਾਵੇ।
- ਵਾਧੂ ਲਾਈਟਾਂ ਨਾ ਜਗਾਈਆਂ ਜਾਣ। ਲੋੜ ਪੈਣ ਉੱਤੇ 'ਫਲੋਰੋਸੈਂਟ
ਬਲਬ' ਵਰਤੇ ਜਾਣ।
- ਰੀਸਾਈਕਲ ਕੀਤੀਆਂ ਜਾ ਸਕਣ ਵਾਲੀਆਂ ਚੀਜ਼ਾਂ ਦੀ ਵਰਤੋਂ ਕੀਤੀ
ਜਾਏ।
- ਪਲਾਸਟਿਕ ਦੀ ਵਰਤੋਂ ਨਾ ਬਰਾਬਰ ਹੋਵੇ।
- ਸਿਗਰਟ ਬੀੜੀ ਨਾ ਵਰਤੀ ਜਾਏ।
- ਜੰਗਲਾਂ ਦੀ ਕੱਟ ਵੱਢ ਸਖ਼ਤੀ ਨਾਲ ਰੋਕੀ ਜਾਏ।
- ਹੋਰ ਦਰਖ਼ਤ ਬੀਜੇ ਜਾਣ।
- ਏ.ਸੀ. ਦੀ ਵਰਤੋਂ ਸਿਰਫ਼ ਲੋੜ ਪੈਣ ਉੱਤੇ ਹੀ ਕੀਤੀ ਜਾਵੇ
ਕਿਉਂਕਿ ਇਹ ਵਾਤਾਵਰਨ ਵਿਚ ਲੋੜੋਂ ਵੱਧ ਗਰਮੀ ਜਮਾਂ ਕਰ ਦਿੰਦਾ ਹੈ।
- ਫੈਕਟਰੀਆਂ ਵਿੱਚੋਂ ਮਾੜੀ ਹਵਾ ਬਾਹਰ ਨਿਕਲਣ ਵਾਲੀਆਂ
ਚਿਮਨੀਆਂ ਵਿਚ ਫਿਲਟਰ ਜ਼ਰੂਰੀ ਕੀਤੇ ਜਾਣ।
- ਪਟਾਕੇ ਚਲਾਉਣੇ ਘਟਾਏ ਜਾਣ।
- ਪੇਂਟ ਅਤੇ ਪਰਫਿਊਮ ਵਿਚਲੇ ਹਾਣੀਕਾਰਕ ਕੈਮੀਕਲਾਂ ਦੀ ਵਰਤੋਂ ਘਟਾਈ
ਜਾਵੇ।
ਸਾਰ ਵਧਦਾ ਹਵਾ ਪ੍ਰਦੂਸ਼ਣ ਮਨੁੱਖੀ ਹੋਂਦ ਲਈ ਖ਼ਤਰਨਾਕ
ਸਾਬਤ ਹੋ ਰਿਹਾ ਹੈ। ਜੇ ਭੈੜੀ ਮੌਤ ਨਹੀਂ ਮਰਨਾ ਤਾਂ ਹਰ ਹਾਲ ਜੰਗਲ ਬਚਾਉਣੇ ਪੈਣੇ
ਹਨ। ਵੱਧ ਦਰਖ਼ਤ ਲਾ ਕੇ ਹੀ ਹਵਾ ਸਾਫ਼ ਕੀਤੀ ਜਾ ਸਕਦੀ ਹੈ। ਕੁਦਰਤੀ ਜੰਗਲ ਬਚਾਉਣੇ ਹੀ
ਸਮੇਂ ਦੀ ਮੁੱਖ ਲੋੜ ਹੈ। ਪਲਾਸਟਿਕ ਤੋਂ ਤੌਬਾ ਕਰਨੀ ਹੀ ਪੈਣੀ ਹੈ। ਜੇ ਸਾਡੇ ਵੱਡੇ
ਵਡੇਰੇ ਏਨੀ ਸੋਹਣੀ ਦੁਨੀਆ ਸਾਡੇ ਲਈ ਛੱਡ ਕੇ ਗਏ ਸਨ ਤਾਂ ਸਾਨੂੰ ਕੀ ਹੱਕ ਹੈ ਕਿ
ਅਸੀਂ ਆਪਣੇ ਬੱਚਿਆਂ ਕੋਲੋਂ ਉਨ੍ਹਾਂ ਦੇ ਸਾਹ ਖੋਹ ਲਈਏ? ਬਸ ਏਨਾ ਯਾਦ ਰੱਖਣ ਦੀ ਲੋੜ
ਹੈ- ਜੰਗਲ ਖ਼ਤਮ ਕਰਨ ਦਾ ਮਤਲਬ ਹੈ- ਆਪਣੀਆਂ ਪੁਸ਼ਤਾਂ ਦਾ ਨਾਸ ਮਾਰਨਾ!
ਇਹ
ਲੇਖ ਲਿਖਣ ਦੀ ਲੋੜ ਇਸ ਲਈ ਪਈ ਕਿਉਂਕਿ ਹੁਣ ਤਾਂ ਮੰਤਰੀ ਤੱਕ ਦਰਖਤ ਵੱਢਣ ਨੂੰ ਤੁਰ
ਪਏ ਹੋਏ ਹਨ (ਖ਼ਬਰਾਂ ਅਨੁਸਾਰ)। ਆਮ ਲੋਕਾਂ ਨੂੰ ਹੀ ਰਲ ਕੇ ਦਰਖਤ ਬਚਾਉਣ ਲਈ ਹੰਭਲਾ
ਮਾਰਨਾ ਪੈਣਾ ਹੈ।
ਡਾ. ਹਰਸ਼ਿੰਦਰ ਕੌਰ, ਐੱਮ.ਡੀ., 28, ਪ੍ਰੀਤ
ਨਗਰ, ਲੋਅਰ ਮਾਲ, ਪਟਿਆਲਾ 0175-2216783
|
|
|
ਭਾਰਤੀ ਪਰੰਪਰਾ ਵਿਚ ਵਿਗਿਆਨਕ
ਤਰਕ: br>
ਇਕ ਸਰਵੇਖਣ ਅਤੇ ਅਧਿਐਨ
ਡਾ. ਬਲਦੇਵ ਸਿੰਘ ਕੰਦੋਲਾ |
|
|
ਮੈਂ
ਮੱਤੇਵਾੜਾ ਜੰਗਲ ਕੂਕਦਾਂ ! ਡਾ.
ਹਰਸ਼ਿੰਦਰ ਕੌਰ |
ਹਿਮਾਲਿਆ
ਦੇ ਹਿਮਨਦ, ਧਰਤੀ ਤੇ ਤੀਜੇ ਵੱਡੇ ਤਾਜੇ ਪਾਣੀ ਦਾ ਸਰੋਤ ਦੇ ਪਿਘਲਣ ਕਾਰਨ
ਕਰੋੜਾਂ ਲੋਕਾਂ ਉੱਤੇ ਲਟਕਦਾ ਜਲ ਸੰਕਟ -
ਰਿਪਨਜੋਤ ਕੌਰ ਸੋਨੀ ਬੱਗਾ |
ਆਓ,
ਕੰਪਿਊਟਰ ਨੂੰ ਪੰਜਾਬੀ ਦੇ ਲਿਖਣ ਯੋਗ ਬਣਾਈਏ- ਯੂਨੀਕੋਡ ਕੀਬੋਰਡ
ਅਪਨਾਉਣ ਦੀ ਵਿਧੀ
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
'ਕੰਪਿਊਟਰ
'ਤੇ ਮਿਆਰੀ ਪੰਜਾਬੀ: ਮਹਾਂ-ਮਸਲਾ'
ਸ਼ਿੰਦਰਪਾਲ ਸਿੰਘ, ਪੰਜਾਬੀ ਵਿਕਾਸ ਮੰਚ ਯੂ ਕੇ |
ਪੁਲਾੜ
ਦਾ ਸੈਰ-ਸਪਾਟਾ ਜਾਂ ਪੁਲਾੜ ਦਾ ਨਿੱਜੀਕਰਨ
ਸੁਖਵੰਤ ਹੁੰਦਲ, ਕਨੇਡਾ |
ਵਿਸ਼ਵ
ਪੱਧਰ ‘ਤੇ ਕੋਵਿਡ-19 ਦੇ ਵੈਕਸੀਨਾਂ ਤੱਕ ਪਹੁੰਚ ਵਿੱਚ ਨਾਬਰਾਬਰੀ
ਸੁਖਵੰਤ ਹੁੰਦਲ, ਕਨੇਡਾ |
ਕੀ
ਕੋਵਿਡ ਮਹਾਂਮਾਰੀ ਸਾਡੀਆਂ ਅੱਖਾਂ ਖੋਲ੍ਹੇਗੀ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੀਂ
ਕਿਸਮ ਦੀ ਅਗਨ ਪ੍ਰੀਖਿਆ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੇਲ
- ਬੇਸ਼ਕੀਮਤੀ ਪੱਤਾ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
20ਵੀਂ
ਸਦੀ ਦਾ ਚੋਟੀ ਦਾ ਸਾਇੰਸਦਾਨ - ਡਾ. ਨਰਿੰਦਰ ਕਪਾਨੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਲੂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੁਹੱਬਤ
ਦੀ ਕੈਮਿਸਟਰੀ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਆਓ
ਸਰੀਰ ਵਿਚਲੀ ਇਮਿਊਨਿਟੀ ਬਾਰੇ ਜਾਣੀਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਵਿਡ
ਅਪਡੇਟ ਅਤੇ ਉਸਦੇ ਟੀਕਾਕਰਨ ਦਾ ਕੱਚ ਸੱਚ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬ
ਰੇਗਿਸਤਾਨ ਬਣਨ ਵੱਲ ਨੂੰ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਰੋਣਾ
ਵੀ ਸਿਹਤ ਲਈ ਚੰਗਾ ਹੈ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਬਾਰੇ ਹੁਣ ਤੱਕ ਦੀਆਂ ਖੋਜਾਂ ਦਾ ਨਿਚੋੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਨੂੰ ਕਾਬੂ ਕਰਨ ਵਾਲੀ ਮਸ਼ੀਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਅਤੇ ਬੱਚੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕੋਵਿਡ
ਬੀਮਾਰੀ ਦੇ ਟੈਸਟ ਕਿੰਨੇ ਕੁ ਸਹੀ? ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਸਵਰਗ ਜਾਣੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਇਮਿਊਨ
ਸਿਸਟਮ ਕਿਵੇਂ ਰਵਾਂ ਕੀਤਾ ਜਾ ਸਕਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੋਰੋਨਾ
ਸੰਬੰਧੀ ਕੁੱਝ ਸ਼ੰਕੇ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦਿਮਾਗ਼
ਤੇ ਸਰੀਰ ਦਾ ਸੰਤੁਲਨ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਹਾਲੇ ਵੀ ਸਮਾਜ ਕਹੇਗਾ ਕਿ ਔਰਤ ਹੀ ਔਰਤ ਦੀ ਦੁਸ਼ਮਨ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਜ਼ਹਬ
ਨਹੀਂ ਸਿਖਾਤਾ ਆਪਸ ਮੇਂ ਬੈਰ ਰੱਖਣਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਅਸੰਖ
ਚੋਰ ਹਰਾਮਖ਼ੋਰ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
'ਗਲੀਡੈਨ
ਐਪ' ਦੇ ਖੁਲਾਸੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਭਾਰਤ
ਮਾਤਾ ਦੇ ‘ਹਵਸੀ ਕੁੱਤੇ’
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸੱਤਾ,
ਗਿਆਨ ਤੇ ਧਾਰਮਿਕ ਪਾਖੰਡਾਂ ’ਤੇ ਚੋਟ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਾਨਕ
ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੁੜੀਆਂ
ਵਿਚ ਵੱਧ ਰਿਹਾ ਨਸ਼ੇ ਦਾ ਰੁਝਾਨ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਉਣ
ਵਾਲਾ ਸਮਾਂ ਔਰਤਾਂ ਲਈ ਭਿਆਨਕ ਹੋਵੇਗਾ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਰਸ਼
ਮਾਸੀ ਤੇ ਕਾਗਜ਼ ਦੀ ਰੇਸ ਡਾ:
ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਰੂਣ
ਨੂੰ ਹਿਚਕੀ ਲੱਗਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ
|
ਬੱਚਿਆਂ
ਵਿੱਚ ਢਹਿੰਦੀ ਕਲਾ ਦੇ ਕਾਰਨ, ਲੱਛਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੰਜਾਬੀਆਂ ਲਈ ਹੁਣ ਸ਼ਰਾਬ ਧੀ ਨਾਲੋਂ ਵੀ ਵੱਧ ਕੀਮਤੀ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੋਲਕੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੀ
ਪੁੱਤਰ ਜੰਮਣਾ ਵੀ ਗੁਣਾਹ ਹੋ ਗਿਆ ਹੈ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
’ਤੇ
ਅਖ਼ੀਰ ਉਸ ਨੂੰ ਮੋਟਰਸਾਈਕਲ ਮਿਲ ਗਿਆ! ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਕਿਤਾਬ
ਪੜ੍ਹਨ ਲੱਗਿਆਂ ਦਿਮਾਗ਼ ਅੰਦਰ ਕੀ ਵਾਪਰਦਾ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਲਾਸਟਿਕ
ਦਾ ਕਹਿਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਝੂਟਿਆਂ
ਦਾ ਬੱਚੇ ਉੱਤੇ ਅਸਰ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
‘ਜੇ’
ਅਤੇ ‘ਕਿਉਂ’ ਵਿਚ ਉਲਝੀਆਂ ਜ਼ਿੰਦਗੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਅਤੇ ਸ਼ੱਕਰ ਰੋਗ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਕੈਲੇਗਾਈਨੇਫੋਬੀਆ (ਸੌਂਦਰਨਾਰੀਭੈ)
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੇਟੀ
ਤਾਂ ਬਚਾਓ, ਪਰ ਕੀ ਇਸ ਵਾਸਤੇ...?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੱਸਣ
ਬਾਰੇ ਕੁੱਝ ਤੱਥ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਨਸ਼ੇ
ਦੇ ਆਦੀ ਮਰੀਜ਼ ਦਾ ਇਲਾਜ ਕਿਵੇਂ ਹੋਵੇ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨਵੇਂ
ਕਿਸਮ ਦੇ ਨਸ਼ਿਆਂ ਵਿਚ ਹੋ ਰਹੀ ਮਿਲਾਵਟ ਬਾਰੇ ਜਾਰੀ ਹੋ ਚੁੱਕੀਆਂ ਚੇਤਾਵਨੀਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੌਜਵਾਨ
ਬੱਚੇ ਅਤੇ ਮਾਪੇ ਡਾ: ਹਰਸ਼ਿੰਦਰ ਕੌਰ,
ਐਮ ਡੀ, ਪਟਿਆਲਾ |
ਗਿਆਨ
ਤੇ ਹਉਮੈ ਡਾ: ਹਰਸ਼ਿੰਦਰ ਕੌਰ, ਐਮ
ਡੀ, ਪਟਿਆਲਾ |
ਬੱਚੇ
ਦੇ ਪਹਿਲੇ ਦੋ ਸਾਲ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਭਰੂਣ
ਉਬਾਸੀ ਕਿਉਂ ਲੈਂਦੇ ਹਨ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਹਿੰਗ
ਦੇ ਫ਼ਾਇਦੇ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਔਰਤਾਂ
ਤੇ ਬੱਚੀਆਂ ਦੀ ਸੁੰਨਤ ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਦੇਸੀ
ਘਿਓ ਤੋਂ ਪਰਹੇਜ਼ ਕਿਉਂ? ਡਾ: ਹਰਸ਼ਿੰਦਰ
ਕੌਰ, ਐਮ ਡੀ, ਪਟਿਆਲਾ |
ਕੀ
ਸਿਰਫ਼ ਵੱਡੀ ਉਮਰ ਦੇ ਅਧਿਆਪਕ ਹੀ ਕੁੜੀਆਂ ਲਈ ਸੁਰੱਖਿਅਤ ਹਨ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭੈ
ਕਾਹੂ ਕਉ ਦੇਤ ਨਹਿ, ਨਹਿ ਭੈ ਮਾਨਤ ਆਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਚਮਤਕਾਰੀ
ਚੁਕੰਦਰ ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਦਿਲ
ਬਾਰੇ ਵਡਮੁੱਲੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਰ
ਪੀੜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਥੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੇਰੀ
ਭਾਸ਼ਾ ਮਰ ਰਹੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਗਰਟ
ਤੇ ਜਵਾਲਾਮੁਖੀਆਂ ਦਾ ਵਾਤਾਵਰਣ ਪ੍ਰਦੂਸ਼ਿਤ ਕਰਨ ਵਿਚ ਰੋਲ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਵਾ
ਵਿਚਲੇ ਪ੍ਰਦੂਸ਼ਣ ਬਾਰੇ ਨਵੀਂ ਖੋਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪੰਜਾਬੀਓ,
ਜ਼ਰਾ ਕੰਨ ਧਰਿਓ !
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੈਠੇ
ਰਹਿਣ ਦੇ ਨੁਕਸਾਨ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕਿਉਂ
ਲੱਭਦੇ ਹਨ ਲੋਕ ਬਾਬੇ ਤੇ ਸੰਤ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਨਾਂ
ਵਿਚ ਕੀ ਪਿਆ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਿਆਰ
ਕਰਨ ਨਾਲ ਸਰੀਰ ਉੱਤੇ ਪੈਂਦੇ ਪ੍ਰਭਾਵ
ਡਾ: ਹਰਸ਼ਿੰਦਰ ਕੌਰ, ਪਟਿਆਲਾ |
ਜਿਗਿਆਸਾ
ਦਿਮਾਗ਼ ਉੱਤੇ ਕੀ ਅਸਰ ਪਾਉਂਦੀ ਹੈ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਰਾਗੀ
ਖਾਓ, ਸਿਹਤਮੰਦ ਹੋ ਜਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉੱਚੀਆਂ
ਅੱਡੀਆਂ ਪਾਉਣ ਵਾਲਿਓ, ਜ਼ਰਾ ਸੰਭਲ ਕੇ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
“ਸੂਰਜੁ
ਏਕੋ ਰੁਤਿ ਅਨੇਕ”
ਸਰਵਜੀਤ ਸਿੰਘ ਸੈਕਰਾਮੈਂਟੋ |
ਨਾਸ਼ਤੇ
ਦਾ ਬੱਚਿਆਂ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
50
ਸਾਲਾਂ ਦੀ ਉਮਰ ਤੋਂ ਬਾਅਦ ਦੇ ਸਰੀਰਕ ਬਦਲਾਓ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਦਿਲ
ਦੇ ਰੋਗ ਵਾਲੀ ਔਰਤ ਨੂੰ ਜਦੋਂ ਗਰਭ ਠਹਿਰ ਜਾਏ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਟਾਕਿਆਂ
ਦੀ ਮਾਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਖ਼ੁਦਕੁਸ਼ੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਰਦਾਂ
ਦੀ ਕਮਜ਼ੋਰੀ ਦੇ ਕਾਰਣ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤੇਜ਼
ਬੁਖ਼ਾਰ ਕਾਰਣ ਬੱਚੇ ਨੂੰ ਦੌਰਾ ਪੈਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭਵਤੀ
ਔਰਤਾਂ ਦੇ ਸਿਰ ਪੀੜ ਦੇ ਕਾਰਣ ਤੇ ਇਲਾਜ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਬੱਚੇ
ਦਾ ਪਹਿਲਾ ਸਾਹ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਭਾਰਤ
ਵਿੱਚ ਆਰੀਆ ਲੋਕ ਬਾਹਰੋਂ ਹੀ ਆਏ ਸਨ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਦਬਾਅ
ਹੇਠ ਹੈ ਵਿਗਿਆਨਕ ਸੋਚ
ਡਾ: ਵਿਦਵਾਨ ਸਿੰਘ ਸੋਨੀ, ਪੰਜਾਬੀ ਯੂਨੀਵਰਸਿਟੀ ਪਟਿਆਲਾ
(ਪੰਯੂਪ) |
ਪੰਜਾਬੀ
ਵਿੱਚ ਸਿੱਧਾ ਲਿਖਣ ਲਈ ਅਤੇ 6 ਸ਼ਬਦ-ਸੁਝਾਅ ਸਹੂਲਤਾਂ ਵਾਲਾ ਆਈਫ਼ੋਨ ਐਪ
ਹਰਦੀਪ ਮਾਨ ਜਮਸ਼ੇਰ, ਅਸਟਰੀਆ |
ਸਵਾਲ
ਮਾਪਿਆਂ ਦੇ ਜਵਾਬ ਡਾਕਟਰ ਦੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਨੋਬਲ
ਪ੍ਰਾਈਜ਼ ਦਵਾਉਣ ਵਾਲੀਆਂ ਦਵਾਈਆਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਾਹਵਾਰੀ
ਦਾ ਜ਼ਿਆਦਾ ਆਉਣਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਕੀਪੀਡੀਆ
ਇਨਕਲਾਬ ਅਤੇ ਪੰਜਾਬੀ ਵਿਕੀਪੀਡੀਆ
ਸੁਖਵੰਤ ਹੁੰਦਲ, ਕਨੇਡਾ |
ਟੈਲੀਸਕੋਪ
ਤੋਂ ਸੂਖਮਦਰਸ਼ੀ ਤੱਕ
ਸੋਨੀ ਸਿੰਗਲਾ, ਬਠਿੰਡਾ |
ਨਾਰਕੋਲੈਪਸੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮਤੀਰਾ
: ਸਸਤੀ, ਊਰਜਾ ਦੇਣ ਵਾਲੀ, ਵਿਟਾਮਿਨਾਂ ਅਤੇ ਖਣਿਜਾਂ ਨਾਲ ਭਰਪੂਰ ਸੌਗਾਤ ਹੈ
ਸੰਜੀਵ ਝਾਂਜੀ, ਜਗਰਾਉਂ |
ਭੂਚਾਲ
ਆਣ ਤੇ ਕੀ ਕਰੀਏ ਤੇ ਕੀ ਨਾ ਕਰੀਏ
ਸੰਜੀਵ ਝਾਂਜੀ, ਜਗਰਾਉਂ |
ਗਰਮੀ
ਰੁੱਤ ਦੀ ਸੌਗਾਤ
ਵਿਟਾਮਿਨਾਂ ਤੇ ਖਣਿਜਾਂ ਨਾਲ
ਭਰਪੁਰ ਹੁੰਦਾ ਹੈ : ਅੰਬ
ਸੰਜੀਵ ਝਾਂਜੀ, ਜਗਰਾਉਂ |
PippalLabs.com
ਨੇ ਜਾਰੀ ਕੀਤਾ iPhone ਦਾ ਗੁਰਮੁਖੀ ਕੀਬੋਰਡ
ਅਰਵਿੰਦਰ ਸਿੰਘ ਕੰਗ, ਕਨੇਡਾ |
ਪੰਜਾਬੀਆਂ
ਦੀਆਂ ਸਿਹਤ ਸਮੱਸਿਆਵਾਂ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਕੈਂਸਰ
ਦਾ ਬੱਚਿਆਂ ਉੱਤੇ ਹਮਲਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਗਰਭ
ਦੌਰਾਨ ਨੀਂਦਰ ਠੀਕ ਨਾ ਆਉਣੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਣੀ
ਅਤੇ ਇਨਸਾਨੀ ਸਰੀਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹਜ਼ਾਰਾਂ
ਰੁਪਇਆਂ ਦਾ ਬਹੁ-ਸਹੂਲਤੀ ਪੰਜਾਬੀ ਪ੍ਰੋਗਰਾਮ "ਅੱਖਰ 2010" ਮੁਫ਼ਤ ਹੋ ਗਿਆ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਸੜਕ
ਹਾਦਸੇ ਵਿੱਚੋਂ ਬਚੇ ਲੋਕਾਂ ਦੀ ਮਨੋਦਸ਼ਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਆਓ
ਕੰਨਾਂ ਬਾਰੇ ਜਾਣੀਏ!
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਾਲਕ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਾਰੇ
ਐਂਡ੍ਰਾਇਡ ਮੋਬਾਈਲਾਂ ਵਿੱਚ ਪੰਜਾਬੀ ਕਿਸ ਤਰ੍ਹਾਂ ਪੜ੍ਹੀ ਅਤੇ ਲਿਖੀ ਜਾਵੇ?
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਨੀਂਦਰ
ਬਾਰੇ ਕੁੱਝ ਵਿਗਿਆਨਿਕ ਤੱਥ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਵਿਗਿਆਨਕ
ਸੋਚ ਅਤੇ ਮਾਤ ਭਾਸ਼ਾ ਦਾ ਅੰਤਰ ਸੰਬੰਧ
ਡਾ. ਸੁਖਵਿੰਦਰ ਕੌਰ, ਜਲੰਧਰ |
ਸਿਰਫ਼
120 ਰੁਪਏ ਵਾਲੇ iOS ਐਪ ਨਾਲ ਨਵੀਂ ਤਕਨੀਕ ਵਿੱਚ ਪੰਜਾਬੀ ਲਿਖੋ, ਕਿਉਂਕਿ'
ਸ਼ਬਦ ਲਈ 'ਕੳਕ' ਲਿਖੋ ਤਾਂ 'ਕਿਉਂਕਿ' ਸ਼ਬਦ-ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪਪੀਤਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਤਣਾਓ
ਦਾ ਚਮੜੀ ਉੱਤੇ ਅਸਰ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਉਹ
ਪਾਰਕਿਨਸਨ ਦਾ ਮਰੀਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਪਰਮਾਣੂ
ਬਿਜਲੀ ਬਾਰੇ ਕੁੱਝ ਸਵਾਲ
ਸੁਖਵੰਤ ਹੁੰਦਲ, ਕਨੇਡਾ |
ਭਾਸ਼ਾ
ਵਿਗਿਆਨਕ ਲੇਖ
ਪੰਜਾਬੀ ਬੋਲੀ ਦੇ
ਕੁਦਰਤੀ ਸੁਰ ਤਾਲ
ਮੰਗਤ ਰਾਏ ਭਾਰਦ੍ਵਾਜ, ਨਰਿੰਦਰ ਸਿੰਘ, ਯੂ ਕੇ
|
‘ਅਨਮੋਲ
ਲਿਪੀ' ਕੀਬੋਰਡ ਦੇ ਆਧਾਰ ਤੇ '5ਆਬੀ ਜੱਟ ਸਤਲੁਜ' ਫੌਂਟ ਵਿੱਚ ਸਿੱਧਾ ਲਿਖੋ
ਹਰਦੀਪ ਮਾਨ ਜਮਸ਼ੇਰ ਅਸਟਰੀਆ |
7
ਤੋਂ 11 ਸਾਲ ਦੇ ਬੱਚੇ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਿਹਤਮੰਦ
ਦਿਲ ਦਾ ਰਾਜ਼
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
iOS
ਐਪ ਵਿਚ ਪੰਜਾਬੀ ਲਿਖਣ ਦੀ ਨਵੀਂ ਤਕਨੀਕ – ‘ਕੳਕ’ ਲਿਖੋ, ‘ਕਿਉਂਕਿ’ ਸ਼ਬਦ
ਸੁਝਾਅ ਆਵੇਗਾ
ਹਰਦੀਪ ਮਾਨ ਜਮਸ਼ੇਰ ਅਸਟਰੀਆ |
ਪੰਜਾਬੀ
ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੇ ਤਕਨੀਕੀ ਵਿਕਾਸ ਦਾ ਉੱਚਤਮ ਕੇਂਦਰ
ਡਾ.ਗੁਰਪ੍ਰੀਤ ਸਿੰਘ ਲਹਿਲ, ਪੰਜਾਬੀ ਯੂਨੀਵਰਸਿਟੀ,
ਪਟਿਆਲਾ
PDF
Download |
ਬੱਚਿਆਂ
ਨੂੰ ਮੌਤ ਬਾਰੇ ਕਿੰਨੀ ਕੁ ਸਮਝ ਹੈ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਰੀਰਕ
ਗਿਆਨ ਬਾਰੇ ਬੱਚਿਆਂ ਨੂੰ ਜਾਣਕਾਰੀ ਦੀ ਲੋੜ ਕਿਉਂ ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਇਹ
ਵੀ ਖ਼ੂਬ ਰਹੀ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਮੈਂ
ਕੈਂਸਰ ਨਾਲ ਕਿਵੇਂ ਲੜਿਆ
ਨਿਰਮਲ ਸਿੰਘ ਨੋਕਵਾਲ, ਸਿਡਨੀ, ਆਸਟ੍ਰੇਲੀਆ |
ਇਸ
ਜ਼ੁਲਮ ਨੂੰ ਕੀ ਨਾਂ ਦਿੱਤਾ ਜਾਏ?
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਸਮਾਜ/ਮਨੋ-ਵਿਗਿਆਨ - ਹਰਸ਼ ਮਾਸੀ ਦੀਆਂ ਕਹਾਣੀਆਂ
ਲੰਗੜਾ ਕਤੂਰਾ
ਡਾ: ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 6
ਕੰਪਿਊਟਰ ਦਾ ਹਾਰਡਵੇਅਰ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਤੁਸੀਂ
ਥਕਾਨ ਤਾਂ ਨਹੀਂ ਮਹਿਸੂਸ ਕਰ ਰਹੇ ?
ਡਾ ਹਰਸ਼ਿੰਦਰ ਕੌਰ, ਐਮ ਡੀ, ਪਟਿਆਲਾ |
ਹੈਲੋ
ਕੰਪਿਊਟਰ- 5
ਕੰਪਿਊਟਰ ਦੀ ਕਾਰਜ ਵਿਧੀ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 4
ਕੰਪਿਊਟਰ ਦੀਆਂ ਵਿਸ਼ੇਸ਼ਤਾਵਾਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 3
ਕੰਪਿਊਟਰ
ਦੀ ਵਰਤੋਂ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਦਰਦ
ਬਾਰੇ ਡੂੰਘੀ ਜਾਣਕਾਰੀ
ਡਾ: ਹਰਸ਼ਿੰਦਰ ਕੌਰ, ਐਮ ਡੀ,
ਪਟਿਆਲਾ |
ਭਾਸ਼ਾ
ਵਿਗਿਆਨ
ਪੰਜਾਬੀ ਭਾਸ਼ਾ
ਨੂੰ ਕਿੰਨਾ ਕੁ ਖਤਰਾ
ਡਾ. ਜੋਗਾ ਸਿੰਘ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ
ਵਿਭਾਗ, ਪੰਜਾਬੀ ਯੂਨੀਵਰਸਿਟੀ, ਪਟਿਆਲਾ |
ਹੈਲੋ ਕੰਪਿਊਟਰ- 2
ਕੰਪਿਊਟਰ ਅਤੇ
ਮਨੁੱਖ ਵਿਚੋਂ ਹੁਸ਼ਿਆਰ ਕੌਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਹੈਲੋ
ਕੰਪਿਊਟਰ- 1
ਕੰਪਿਊਟਰ
ਬਾਰੇ ਮੁੱਢਲੀ ਜਾਣ-ਪਛਾਣ
ਸੀ ਪੀ ਕੰਬੋਜ, ਪੰਜਾਬੀ ਯੂਨੀਵਰਸਿਟੀ ਪਟਿਆਲਾ
|
ਵਾਤਾਵਰਨ
ਦਾ ਨੁਕਸਾਨ ਅਮੀਰਾਂ ਦੇ ਮੁਕਾਬਲੇ ਗਰੀਬਾਂ `ਤੇ ਵੱਧ ਅਸਰ ਪਾਉਂਦਾ ਹੈ
ਸੁਖਵੰਤ ਹੁੰਦਲ, ਕਨੇਡਾ |
ਮੋਬਾਈਲ
ਨੂੰ ਪੰਜਾਬੀ ਭਾਸ਼ਾ ਪੜ੍ਹਨਯੋਗ ਅਤੇ ਲਿਖਣਯੋਗ ਕਿਸ ਤਰ੍ਹਾਂ ਬਣਾਇਆ ਜਾਵੇ
ਜਸਦੀਪ ਸਿੰਘ ਗੁਣਹੀਣ, ਲੁਧਿਆਣਾ |
ਮੰਗਲ-ਗ੍ਰਹਿ
ਉੱਪਰ ਮਿਲੇ ਪਾਣੀ ਦੇ ਵਹਾਉ ਦੇ ਸਬੂਤ |
ਫੌਜ
ਅਤੇ ਵਾਤਾਵਰਨ ਦਾ ਨੁਕਸਾਨ
ਸੁਖਵੰਤ ਹੁੰਦਲ |
ਸਮਾਰਟ
(ਇੰਟਰਨੈੱਟ) ਫ਼ੋਨਾਂ ਤੇ ਪੰਜਾਬੀ ਕਿਵੇਂ ਪੜ੍ਹੀਏ ਤੇ ਲਿਖੀਏ?
ਆਈਫ਼ੋਨ, ਐਂਡ੍ਰਾਇਡ (ਸੈਮਸੰਗ), ਨੋਕੀਆ ਤੇ ਪੰਜਾਬੀ
ਹਰਦੀਪ ਮਾਨ, ਜਮਸ਼ੇਰ, ਅਸਟਰੀਆ |
ਮੈਡੀਕਲ
ਸਾਇੰਸ ਬੁਲੰਦੀ ਵੱਲ, ਮਨੁੱਖਾ ਸਿਹਤ ਗਿਰਾਵਟ ਦੇ ਕੰਢੇ ‘ਤੇ – ਜ਼ਿੰਮੇਵਾਰ ਕੌਣ?
ਡਾ. ਮਨਦੀਪ ਕੌਰ |
ਪੋਲੀਓ
ਵੈਕਸੀਨ ਦੀ ਖ਼ੋਜ ਕਹਾਣੀ
ਰਣਜੀਤ ਸਿੰਘ ਪ੍ਰੀਤ |
ਨਾਸਾ
ਵਲੋਂ ਹੁਣ ਤੱਕ ਸਭ ਤੋਂ ਵੱਡਾ ਰੋਵਰ ਮੰਗਲ ਗ੍ਰਹਿ ਵਲ ਫਲੋਰਿਡਾ ਤੋਂ ਰਵਾਨਾ |
ਇਕ
ਘੰਟੇ ਵਿਚ ਦੁਨੀਆ ਦੇ ਕਿਸੇ ਵੀ ਹਿੱਸੇ ਵਿਚ ਹਮਲਾ ਕਰ ਸਕੇਗਾ ਅਮਰੀਕਾ |
ਪ੍ਰਕਾਸ਼
ਤੋਂ ਵੀ ਤੇਜ਼ ਰਫਤਾਰ:
ਨਵੇ ਪਰਿਮਾਣ ਭੌਤਿਕ ਵਿਗਿਆਨ ਲਈ ਗੂੜ੍ਹ ਸਮੱਸਿਆ। ਕੀ ਆਈਨਸਟਾਈਨ ਵੀ ਗ਼ਲਤ ਹੋ ਸਕਦਾ
ਹੈ ? |
ਚੀਨ
ਵਲੋਂ ਅੰਤਰਿਕਸ਼ ਵਿਚ ਸਥਾਈ ਪੁਲਾੜ ਸਟੇਸ਼ਨ ਬਣਾਉਣ ਵਲ ਪਹਿਲਾ ਅਹਿਮ ਕਦਮ |
ਭਵਿੱਖ
ਦੀਆਂ ਅੰਤਰਿਕਸ਼ ਉੜਾਨਾਂ ਲਈ ਪੁਲਾੜੀ ਕਚਰੇ ਤੋਂ ਗੰਭੀਰ ਖਤਰਾ |
ਸ੍ਰਿਸ਼ਟੀ
ਦੇ ਭੇਦ ਪਾਉਣ ਦੇ ਵਿਗਿਆਨਕ ਯਤਨਾਂ ਲਈ ਇਕ ਹੋਰ ਸਿਧਾਂਤ ਅਸਫਲ! |
ਪਿਆਰ
ਮਹੱਬਤ ਰਸਾਇਣਕ ਪਦਾਰਥਾਂ ਦਾ ਖੇਲ! |
ਅੰਤਰਿਕਸ਼
ਵਿਚ ਮਿਲੇ ਆਕਸੀਜਨ ਦੇ ਕਣ |
ਮੰਗਲ
ਗ੍ਰਹਿ ਉਪਰ ਵਹਿੰਦਾ ਪਾਣੀ |
ਨਾਸਾ
ਦਾ ਜੂਨੋ ਅੰਤਰਿਕਸ਼-ਯਾਨ ਬ੍ਰਹਿਸਪਤੀ-ਗ੍ਰਹਿ ਵਲ ਰਵਾਨਾ |
ਐਨਟਾਰਕਟਿਕਾ ਉਭਰ ਰਿਹਾ ਹੈ ਬਰਫ ਪਿਘਲਣ ਨਾਲ! |
|
|
|
|
|
|
|
|
|