ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ

 

ਪਰਨੀਤ ਸੰਧੂ ਦੀਆਂ ਕਵਿਤਾਵਾਂ ਦਾ ਮੁਖ ਵਿਸ਼ਾ ਪਿਆਰ ਅਤੇ ਪਿਆਰ ਵਿਚ ਅਸਫ਼ਲਤਾ ਤੋਂ ਬਾਅਦ ਉਪਜੇ ਬਿਰਹਾ ਦੀ ਪੀੜ ਵਿਚ ਗੜੁਚ ਹਨ। ਉਹ ਆਪਣੀਆਂ ਕਵਿਤਾਵਾਂ ਵਿਚ ਪਿਆਰ ਦੇ ਗੀਤ ਹੀ ਗਾਉਂਦੀ ਹੈ ਖਾਸ ਤੌਰ ਤੇ ਪ੍ਰੇਮੀ ਦੇ ਵਿਛੋੜੇ ਦੇ ਦਰਦ ਨੂੰ ਹੀ ਆਪਦੀਆਂ ਬਹੁਤੀਆਂ ਕਵਿਤਾਵਾਂ ਦਾ ਕੇਂਦਰ ਬਿੰਦੂ ਰੱਖਦੀ ਹੈ। ਪਿਆਰ ਨੂੰ ਉਹ ਸਫਲ ਜ਼ਿੰਦਗੀ ਦਾ ਹਿੱਸਾ ਮੰਨਦੀ ਹੈ। ਉਸ ਅਨੁਸਾਰ ਪਿਆਰ ਬਿਨਾ ਜ਼ਿੰਦਗੀ ਅਧੂਰੀ ਹੁੰਦੀ ਹੈ। ਇਸ ਲਈ ਉਹ ਪਿਆਰਿਆਂ ਨੂੰ ਸਲਾਹ ਵੀ ਦਿੰਦੀ ਹੈ ਕਿ ਮਾੜੀਆਂ ਮੋਟੀਆਂ ਭੁੱਲਾਂ ਅਤੇ ਗ਼ਲਤੀਆਂ ਨੂੰ ਅਣਡਿਠ ਕਰਕੇ ਵਸਲ ਦੀ ਜ਼ਿੰਦਗੀ ਦਾ ਆਨੰਦ ਮਾਨਣਾ ਚਾਹੀਦਾ ਹੈ। ਉਸਦੀ ਕਲਮ ਵਿਚ ਅਜਿਹੀ ਤਾਕਤ ਹੈ ਕਿ ਉਹ ਆਪਣੀਆਂ ਕਵਿਤਾਵਾਂ ਵਿਚਲੀ ਨਿੱਜੀ ਪੀੜ ਨੂੰ ਲੋਕਾਂ ਦੀ ਪੀੜ ਅਨੁਭਵ ਕਰਨ ਲਾ ਦਿੰਦੀ ਹੈ। ਉਸ ਦੀਆਂ ਕਵਿਤਾਵਾਂ ਬਿਰਹਾ ਦਾ ਅਜਿਹਾ ਤੁਣਕਾ ਲਗਾਉਂਦੀਆਂ ਹਨ, ਜਿਸ ਨਾਲ ਹਰ ਇਨਸਾਨ ਦਾ ਦਿਲ ਬਿਰਹਾ ਵਿਚ ਤੜਪ ਉਠਦਾ ਹੈ। ਉਸਦੀ ਪਲੇਠੀ ਪੁਸਤਕ ‘ਦਰਦਾਂ ਦੀ ਦਾਸਤਾਨ’ ਹੈ ਜਿਸ ਵਿਚ 82 ਕਵਿਤਾਵਾਂ ਹਨ। ਇਨਾਂ ਵਿਚੋਂ 58 ਕਵਿਤਾਵਾਂ ਪੰਜਾਬੀ ਭਾਸ਼ਾ ਵਿਚ ਅਤੇ 24 ਕਵਿਤਾਵਾਂ ਲਿਖੀਆਂ ਤਾਂ ਗੁਰਮੁਖੀ ਸਕਰਿਪਟ ਵਿਚ ਹੀ ਹਨ ਪ੍ਰੰਤੂ ਹਿੰਦੋਸਤਾਨੀ ਬੋਲੀ ਵਿਚ ਹਨ। ਇਉਂ ਲਗਦਾ ਹੈ ਕਿ ਪ੍ਰਨੀਤ ਕੌਰ ਸੰਧੂ ਨੇ ਆਪਣੇ ਪਿਆਰ ਦੀ ਅਸਫਲਤਾ ਨੂੰ ਕਵਿਤਾਵਾਂ ਦਾ ਰੂਪ ਦਿੱਤਾ ਹੈ, ਇਸ ਕਰਕੇ ਉਸ ਦੀਆਂ ਕਵਿਤਾਵਾਂ ਬੇਵਫ਼ਾਈ, ਬ੍ਰਿਹਾ, ਧੋਖ਼ਾ, ਫਰੇਬ, ਹੰਝੂ, ਹਓਕੇ, ਸ਼ਿਕਵੇ, ਨਿਹੋਰੇ, ਨਖ਼ਰੇ, ਅਰਮਾਨਾਂ ਅਤੇ ਗੁਨਾਹਾਂ ਦੇ ਆਲੇ ਦੁਆਲੇ ਹੀ ਘੁੰਮਣਘੇਰੀਆਂ ਖਾਂਦੀਆਂ ਰਹਿੰਦੀਆਂ ਹਨ। ਲਗਪਗ ਹਰ ਕਵਿਤਾ ਵਿਚ ਅਜਿਹੇ ਸ਼ਬਦਾਂ ਦੀ ਵਰਤੋਂ ਕੀਤੀ ਗਈ ਹੈ, ਜਿਨਾਂ ਦਾ ਸਿੱਧਾ ਸੰਬੰਧ ਉਦਾਸੀ ਦੇ ਆਲਮ ਨਾਲ ਹੁੰਦਾ ਹੈ।

ਪਿਆਰਿਆਂ ਦੀਆਂ ਹਸਰਤਾਂ ਦਾ ਪੂਰਿਆਂ ਨਾ ਹੋਣਾ ਇਨਸਾਨੀ ਕਦਰਾਂ ਕੀਮਤਾਂ ਵਿਚ ਆਈਆਂ ਗਿਰਾਵਟਾਂ ਨੂੰ ਮੰਨਦੀ ਹੈ। ਬੇਕਦਰਿਆਂ ਨਾਲ ਸੰਸਾਰ ਭਰਿਆ ਪਿਆ ਹੈ, ਇਸ ਕਰਕੇ ਪਿਆਰ ਦੇ ਵਸਲ ਦੀ ਆਸ ਕਰਨੀ ਅਸੰਭਵ ਹੈ। ਫਿਰ ਵੀ ਉਹ ਆਪਣੀਆਂ ਕਵਿਤਾਵਾਂ ਵਿਚ ਖ਼ੁਆਬਾਂ ਦੀਆਂ ਲਹਿਰਾਂ ਵਿਚ ਡੁਬਕੀਆਂ ਮਾਰਦੀ ਰਹਿੰਦੀ ਹੈ। ਖ਼ੁਦਗਜਰ ਦੋਸਤ ਆਪਣੀਆਂ ਖ਼ਾਹਿਸ਼ਾਂ ਦੀ ਪ੍ਰਾਪਤੀ ਤੋਂ ਬਾਅਦ ਅਧਵਾਟੇ ਛੱਡ ਕੇ ਭੱਜ ਜਾਂਦੇ ਹਨ। ਦੋਸਤੀ ਵਿਚ ਖ਼ੁਦਗਰਜ਼ੀ ਕਲੰਕ ਹੁੰਦੀ ਹੈ ਜੋ ਸੰਬੰਧਾਂ ਨੂੰ ਕਲੰਕਿਤ ਕਰ ਦਿੰਦੀ ਹੈ। ਨਾਲ ਦੀ ਨਾਲ ਉਹ ਇਹ ਵੀ ਕਹਿੰਦੀ ਹੈ ਕਿ ਮੁਹੱਬਤਾਂ ਵਿਚ ਜੁਦਾਈ ਦਾ ਹੋਣਾ ਕੁਦਰਤੀ ਹੁੰਦਾ ਹੈ, ਇਸ ਲਈ ਜੁਦਾਈ ਦੇ ਡਰ ਕਰਕੇ ਮੁਹੱਬਤਾਂ ਦੇ ਰਸਤੇ ਤਿਆਗਣੇ ਵੀ ਵਾਜਬ ਨਹੀਂ ਹੁੰਦੇ ਪ੍ਰੰਤੂ ਪਿਆਰ ਵਿਚ ਸ਼ੱਕ ਦੀ ਗੁਜਾਇਸ਼ ਹੋਣੀ ਨਹੀਂ ਚਾਹੀਦੀ। ਜਦੋਂ ਪਿਆਰ ਵਿਚ ਸ਼ੱਕ ਪੈਦਾ ਹੋ ਜਾਵੇ ਤਾਂ ਪਿਆਰ ਦੁਸ਼ਮਣ ਬਣ ਜਾਂਦਾ ਹੈ ਅਤੇ ਦਰਦਾਂ ਦੀ ਦਾਸਤਾਨ ਸ਼ੁਰੂ ਹੋ ਜਾਂਦੀ ਹੈ। ਇਸ਼ਕ ਵਿਚ ਖੱਜਲ ਖ਼ੁਆਰੀਆਂ ਤਾਂ ਹੁੰਦੀਆਂ ਹੀ ਹਨ, ਇਨਾਂ ਤੋਂ ਡਰਨਾ ਨਹੀਂ ਚਾਹੀਦਾ। ਉਹ ਇਹ ਵੀ ਮੰਨਦੀ ਹੈ ਕਿ ਇਸ਼ਕ ਤੋਂ ਬਿਨਾਂ ਜੀਵਨ ਨੀਰਸ ਹੈ ਅਤੇ ਇਸ਼ਕ ਨੇ ਦੁਨੀਆਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਪਾਗਲਪਨ ਦਾ ਦੂਜਾ ਨਾਂ ਇਸ਼ਕ ਹੈ। ਇਸ਼ਕ ਫਕੀਰ ਬਣਾ ਦਿੰਦਾ ਹੈ। ਹਾਸੇ ਅਤੇ ਖ਼ੁਸ਼ੀਆਂ ਖੋਹ ਕੇ ਇਸ਼ਕ ਗ਼ਮਾਂ ਦੇ ਸਮੁੰਦਰਾਂ ਵਿਚ ਸੁੱਟ ਦਿੰਦਾ ਹੈ ਜਿਥੋਂ ਨਿਕਲਣ ਲਈ ਪਿਆਰਿਆਂ ਦਾ ਜੀਵਨ ਦੁੱਭਰ ਕਰ ਦਿੰਦਾ ਹੈ। ਉਹ ਇਹ ਵੀ ਕਹਿੰਦੀ ਹੈ ਕਿ ਕੋਈ ਵੀ ਪਿਆਰਾ ਆਪਣੇ ਇਸ਼ਕ ਨੂੰ ਖੋਣਾ ਨਹੀਂ ਚਾਹੁੰਦਾ, ਆਸ਼ਕ ਮਸ਼ੂਕ ਬੁਰੇ ਨਹੀਂ ਹੁੰਦੇ ਪ੍ਰੰਤੂ ਮਜ਼ਬੂਰੀਆਂ ਉਨਾਂ ਦੇ ਰਸਤੇ ਵਿਚ ਪਹਾੜ ਬਣਕੇ ਆ ਖਲੋਂਦੀਆਂ ਹਨ। ਪ੍ਰਨੀਤ ਇਹ ਵੀ ਸਲਾਹ ਦਿੰਦੀ ਹੈ ਕਿ ਆਪਣੇ ਬਰਾਬਰ ਦਿਆਂ ਨਾਲ ਹੀ ਇਸ਼ਕ ਕਰੋ, ਆਪ ਤੋਂ ਵੱਡੇ ਹਮੇਸ਼ਾ ਧੋਖ਼ਾ ਦੇ ਜਾਂਦੇ ਹਨ ਅਤੇ ਉਨਾਂ ਦੀਆਂ ਯਾਰੀਆਂ ਨਿਭਦੀਆਂ ਨਹੀਂ, ਉਹ ਤਾਂ ਜਿਸਮਾਂ ਦੇ ਭੁੱਖੇ ਹੁੰਦੇ ਹਨ। ਇਨਸਾਨ ਦੀ ਸੋਚ ਬੁਰੀ ਨਹੀਂ ਹੁੰਦੀ, ਹਾਲਾਤ ਹੀ ਐਸੇ ਬਣ ਜਾਂਦੇ ਹਨ। ਆਪਣੀਆਂ ਕਵਿਤਾਵਾਂ ਵਿਚ ਉਹ ਸਿੱਟਾ ਕੱਢਦੀ ਹੈ ਕਿ ਭਾਵੇਂ ਇਸ਼ਕ ਦੇ ਜਖ਼ਮਾਂ ਦੇ ਦਰਦ ਗਹਿਰੇ ਹੁੰਦੇ ਹਨ ਪ੍ਰੰਤੂ ਇਹ ਦਰਦ ਹੀ ਜ਼ਿੰਦਗੀ ਜਿਉਣ ਦੀ ਵਜਾਹ ਹੁੰਦੇ ਹਨ। ਉਹ ਆਪਣੀਆਂ ਕਵਿਤਾਵਾਂ ਵਿਚ ਰੱਬ ਨੂੰ ਵੀ ਤਾਹਨੇ ਮਿਹਣੇ ਮਾਰਦੀ ਕਹਿੰਦੀ ਹੈ ਕਿ ਤੂੰ ਖ਼ੁਦ ਗ਼ਰੀਬ ਹੈਂ ਇਸੇ ਕਰਕੇ ਸਾਡੇ ਪਿਆਰ ਦੀ ਗ਼ਰੀਬੀ ਦੂਰ ਨਹੀਂ ਕਰ ਸਕਦਾ। ਤੂੰ ਦੁਨੀਆਂ ਨੂੰ ਬਣਾ ਅਤੇ ਮਿਟਾ ਸਕਦਾ ਹੈਂ ਤਾਂ ਪਿਆਰਿਆਂ ਨੂੰ ਮਿਲਾਉਣ ਵਿਚ ਤੈਨੂੰ ਕੀ ਤਕਲੀਫ਼ ਹੈ। ਪਿਆਰਿਆਂ ਦੇ ਦਿਲ ਜਿੱਦੀ ਹੁੰਦੇ ਹਨ, ਉਹ ਆਪਣੀ ਜਿੱਦ ਤੇ ਬਜਿਦ ਰਹਿੰਦੇ ਹਨ ਤੂੰ ਭਾਵੇਂ ਮਦਦ ਕਰ ਭਾਵੇਂ ਨਾ ਕਰ।

ਪ੍ਰਨੀਤ ਸੰਧੂ ਦਾ ਜਨਮ ਜਗਤਾਰ ਸਿੰਘ ਸੰਧੂ ਅਤੇ ਮਾਤਾ ਦਲਜੀਤ ਕੌਰ ਸੰਧੂ ਦੇ ਘਰ 7 ਅਪ੍ਰੈਲ 1987 ਨੂੰ ਫਗਵਾੜਾ ਵਿਖੇ ਹੋਇਆ। ਉਨਾਂ ਪ੍ਰਾਇਮਰੀ ਅਤੇ ਮਿਡਲ ਤੱਕ ਦੀ ਪੜਾਈ ਮਹਾਵੀਰ ਸੀਨੀਅਰ ਮਾਡਲ ਸਕੂਲ ਜੀ.ਟੀ.ਰੋਡ. ਕਰਨਾਲ ਹਰਿਆਣਾ ਤੋਂ ਪ੍ਰਾਪਤ ਕੀਤੀ। ਇਸ ਤੋਂ ਬਾਅਦ ਪਲੱਸ ਟੂ ਸੈਫਰਨ ਪਬਲਿਕ ਸਕੂਲ ਫਗਵਾੜਾ ਤੋਂ ਪਾਸ ਕੀਤੀ। ਬੀ.ਸੀ.ਏ. ਕਰਨ ਲਈ ਉਸ ਨੇ ਰਾਮਗੜੀਆ ਕਾਲਜ ਫਗਵਾੜਾ ਵਿਖੇ ਦਾਖ਼ਲਾ ਲੈ ਲਿਆ ਉਥੋਂ ਹੀ ਇਹ ਡਿਗਰੀ ਪ੍ਰਾਪਤ ਕੀਤੀ। ਉਸ ਤੋਂ ਮਗਰੋਂ ਅਦਿਤਿਆ ਮਹਾਂ ਵਿਦਿਆਲਿਆ ਨਾਰਥ ਕੈਂਪਸ ਨਵੀਂ ਦਿੱਲੀ ਵਿਚ ਦਾਖਲ ਹੋ ਗਈ, ਉਥੋਂ ਉਸਨੇ ਐਮ.ਸੀ.ਏ. ਦੀ ਡਿਗਰੀ ਪਾਸ ਕੀਤੀ। ਸਕੂਲ ਅਤੇ ਕਾਲਜ ਵਿਚ ਕਵਿਤਾਵਾਂ ਦੀਆਂ ਪੁਸਤਕਾਂ ਪੜਨ ਦਾ ਸ਼ੌਕ ਪੈਦਾ ਹੋ ਗਿਆ ਪ੍ਰੰਤੂ ਕਵਿਤਾਵਾਂ ਲਿਖਣਾ ਅਕਾਦਮਿਕ ਪੜਾਈ ਖ਼ਤਮ ਕਰਨ ਤੋਂ ਬਾਅਦ ਹੀ ਸ਼ੁਰੂ ਕੀਤਾ, ਜਦੋਂ ਪਿਆਰ ਦੇ ਵਣਜ ਵਿਚ ਗਹਿਰੀ ਸੱਟ ਵੱਜੀ। 2007 ਵਿਚ ਉਹ ਕੈਨੇਡਾ ਪ੍ਰਵਾਸ ਕਰ ਗਈ ਅਤੇ ਉਥੋਂ ਰੋਜ਼ਗਾਰ ਦੇ ਸਿਲਸਿਲੇ ਵਿਚ 2009 ਵਿਚ ਕੁਵੈਤ ਚਲੀ ਗਈ। ਆਪਣੀਆਂ ਬਹੁਤੀਆਂ ਕਵਿਤਾਵਾਂ ਕੁਵੈਤ ਵਿਚ ਬਿਰਹਾ ਦੀ ਜ਼ਿੰਦਗੀ ਬਤੀਤ ਕਰਦਿਆਂ ਹੀ ਲਿਖੀਆਂ।
 

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com
ਮੋਬਾਈਲ-94178 13072

 

16/06/15


ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2015, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)