ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ

 

'ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਰੂ-ਬ-ਰੂ ਜੂਨ 84 ਦੀ ਪੱਤਰਕਾਰੀ' ਨਾਂ ਦੀ ਪੁਸਤਕ ਸੀਨੀਅਰ  ਪੱਤਰਕਾਰ ਜਸਪਾਲ ਸਿੰਘ ਸਿੱਧੂ ਦੀ ਉਸ ਸਮੇਂ ਦੀ ਪੱਤਰਕਾਰੀ ਦੀ ਮੂੰਹ ਬੋਲਦੀ ਤਸਵੀਰ ਪੇਸ਼ ਕਰਦੀ ਵਿਖਾਈ ਦਿੰਦੀ ਲੱਗਦੀ ਹੈ, ਜਦੋਂ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸੀ ਅਤੇ ਉਸ ਸਮੇਂ ਦੀ ਪੱਤਰਕਾਰੀ, ਡਰ, ਭੈ, ਘਿਰਣਾ, ਫਿਰਕੇਦਾਰੀ, ਸਰਕਾਰੀ ਅਤੇ ਸਰਕਾਰੀ ਏਜੰਸੀਆਂ ਦੇ ਦਬਾਓ ਦੇ ਪ੍ਰਭਾਵ ਵਾਲੀ ਕਹੀ ਜਾ ਸਕਦੀ ਹੈ। ਖੁਲ੍ਹ ਕੇ ਖ਼ਬਰਾਂ ਲਿਖਣੀਆਂ ਖ਼ਤਰੇ ਤੋਂ ਖਾਲੀ ਨਹੀਂ ਸਨ। ਇਹ ਪੁਸਤਕ ਜਸਪਾਲ ਸਿੰਘ ਸਿੰਘ ਸਿੱਧੂ ਦੇ ਨਿੱਜੀ ਤਜਰਬੇ ਦਾ ਪ੍ਰਗਟਾਵਾ ਕਰਦੀ ਵਿਖਾਈ ਦਿੰਦੀ ਹੈ ਕਿਉਂਕਿ ਉਹ ਉਨਾਂ ਦਿਨਾ ਵਿਚ ਲੰਮਾ ਸਮਾਂ ਅੰਮ੍ਰਿਤਸਰ ਵਿਖੇ ਯੂ.ਐਨ.ਆਈ. ਦਾ ਪੱਤਰਕਾਰ ਰਿਹਾ ਹੈ ਅਤੇ ਪੱਤਰਕਾਰ ਭਾਈਚਾਰੇ ਵਿਚ ਉਸਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਹਮਦਰਦ ਅਤੇ ਨਜ਼ਦੀਕੀ ਵੀ ਗਿਣਿਆਂ ਜਾਂਦਾ ਸੀ। ਉਸਦੀ ਪੁਸਤਕ ਹਕੀਕੀ ਤੌਰ ਤੇ ਤੱਥਾਂ ਤੇ ਅਧਾਰਤ ਹਰ ਹਾਲਾਤ ਅਤੇ ਮੌਕੇ ਦਾ ਹੂ-ਬ-ਹੂ ਚਿਤਰਣ ਕਰਦੀ ਹੈ। ਇਹ ਪੁਸਤਕ ਇੱਕ ਇਤਿਹਾਸਕ ਦਸਤਾਵੇਜ ਸਾਬਤ ਹੋਵੇਗੀ ਕਿਉਂਕਿ ਇਸ ਵਿਚ ਹਰ ਘਟਨਾ ਦਾ ਤਰਤੀਬਵਾਰ ਸਮਾਂ, ਸਥਾਨ ਅਤੇ ਤਾਰੀਖ਼ ਬੜੇ ਸਲੀਕੇ ਨਾਲ ਵਰਨਣ ਕੀਤਾ ਹੋਇਆ ਹੈ।

ਇਸ ਵਿਚ ਦਿੱਤੇ ਤੱਥ ਸਹੀ ਜਾਪਦੇ ਹਨ ਕਿਉਂਕਿ ਜਸਪਾਲ ਸਿੰਘ ਸਿੱਧੂ ਇੱਕ ਨਿਊਜ਼ ਏਜੰਸੀ  ਦੇ ਰਿਪੋਰਟਰ  ਸਨ, ਜਿਸਨੂੰ ਤੁਰੰਤ ਅਤੇ ਤੱਥਾਂ ਤੇ ਅਧਾਰਤ ਖ਼ਬਰਾਂ ਦੇਣ ਨਾਲ ਹੀ ਮਾਣਤਾ ਮਿਲਦੀ ਹੁੰਦੀ ਹੈ। ਦੂਜੀ ਵੱਡੀ ਗੱਲ ਜਿਹੜੀ ਇਸ ਪੁਸਤਕ ਨੂੰ ਪੜ੍ਹਨ ਤੋਂ ਬਾਅਦ ਨਿਖ਼ਰਕੇ ਸਾਹਮਣੇ ਆਉਂਦੀ ਹੈ ਉਹ ਇਹ ਹੈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਖਾਲਿਸਤਾਨ ਪੱਖੀ ਨਹੀਂ ਸਨ, ਸਗੋਂ ਉਹ ਸਾਧਾਰਨ ਧਾਰਮਿਕ ਪ੍ਰਵਿਰਤੀ ਵਾਲੇ ਨੇਕ ਇਨਸਾਨ ਸਨ ਪ੍ਰੰਤੂ ਹਾਲਾਤ ਨੇ ਉਨਾਂ ਨੂੰ ਵਾਦਵਿਵਾਦ ਦਾ ਵਿਸ਼ਾ ਬਣਾਇਆ ਸੀ। ਸੰਤਾਂ ਉਪਰ ਕਈ ਵਾਰੀ ਖਾਲਿਸਤਾਨ ਦੇ ਹੱਕ ਵਿਚ ਬੋਲਣ ਲਈ ਜ਼ੋਰ ਪਾਇਆ ਜਾਂਦਾ ਸੀ ਪ੍ਰੰਤੂ ਉਨਾਂ ਕਦੀਂ ਵੀ ਉਸਦੀ ਪ੍ਰੋੜਤਾ ਨਹੀਂ ਕੀਤੀ। ਇਥੋਂ ਤੱਕ ਕਿ ਸੰਤ ਭਿੰਡਰਾਂਵਾਲੇ ਨਿਰਦੋਸ਼ ਹਿੰਦੂਆਂ ਦੇ ਕਤਲਾਂ ਦੀ ਨਿੰਦਿਆ ਕਰਦੇ ਰਹੇ। ਇਸ ਗੱਲ ਨੂੰ ਸਾਬਤ ਕਰਨ ਵਿਚ ਹੋ ਸਕਦਾ ਲੇਖਕ ਦੀ ਨਿੱਜੀ ਵਿਚਾਰਧਾਰਾ ਵੀ ਹੋਵੇ। ਤੀਜੀ ਗੱਲ ਜਿਹੜੀ ਮਹਿਸੂਸ ਹੁੰਦੀ ਹੈ ਕਿ ਉਸ ਸਮੇਂ ਸਰਕਾਰੀ ਗੁਪਤਚਰ ਏਜੰਸੀਆਂ  ਨੇ ਆਪਣਾ ਅਜਿਹਾ ਤਾਣਾ ਬਾਣਾ ਬੁਣਿਆਂ ਹੋਇਆ ਸੀ ਕਿ ਸਾਰੇ ਸਿੱਖ ਸੰਗਠਨਾ ਨੂੰ ਇਕ ਮੰਚ ਤੇ ਇਕੱਠਾ ਨਹੀਂ ਹੋਣ ਦਿੱਤਾ ਤਾਂ ਜੋ ਉਹ ਦੇਸ਼ ਦੀ ਅਖਾਉਤੀ ਏਕਤਾ ਤੇ ਅਖੰਡਤਾ ਲਈ ਸਮੱਸਿਆ ਨਾ ਪੈਦਾ ਕਰ ਦੇਣ। ਖਾਸ ਤੌਰ ਤੇ ਨੌਜਵਾਨ ਜਥੇਬੰਦੀਆਂ ਜਿਹੜੀਆਂ ਤੋਂ ਸਰਕਾਰ ਬੜੀ ਹੀ ਭੈ ਭੀਤ ਸੀ, ਉਨਾਂ ਨੂੰ ਖ਼ੱਖ਼ਰੀਆਂ ਖ਼ੱਖ਼ਰੀਆਂ ਕਰਕੇ ਰੱਖਿਆ ਹੋਇਆ ਸੀ। ਇਹ ਪ੍ਰਭਾਵ ਨੌਜਾਵਾਨਾ ਦੇ ਇਕ ਦੂਜੇ ਪ੍ਰਤੀ ਪੁਸਤਕ ਵਿਚ ਦਿੱਤੇ ਗਏ ਵਿਚਾਰਾਂ ਤੋਂ ਪੈਂਦਾ ਹੈ। ਇਕ ਹੈਰਾਨੀਜਨਕ ਤੱਥ ਇਹ ਵੀ ਸਾਹਮਣੇ ਆਉਂਦਾ ਹੈ ਕਿ ਜਿਸਨੂੰ ਮੰਨਣ ਵਿਚ ਯਕੀਨ ਆਉਣਾ ਅਸੰਭਵ ਲੱਗਦਾ ਹੈ ਕਿ ਪਾਕਿਸਤਾਨ ਦੀਆਂ ਗੁਪਤਚਰ ਏਜੰਸੀਆਂ  ਪੰਜਾਬ ਵਿਚ ਗੜਬੜ ਵਾਲੇ ਹਾਲਾਤ ਤਾਂ ਬਣਾਈ ਰੱਖਣ ਲਈ ਸਿੱਖ ਸੰਗਠਨਾ ਦੀ ਮਦਦ ਕਰਦੀਆਂ ਅਤੇ ਉਕਸਾਉਂਦੀਆਂ ਸਨ ਪ੍ਰੰਤੂ ਉਹ ਖਾਲਿਸਤਾਨ ਪੱਖੀ ਨਹੀਂ ਸਨ। ਉਹ ਪੰਜਾਬ ਵਿਚ ਅਸਾਵੇ ਹਾਲਾਤ ਬਣਾ ਕੇ ਰੱਖਣਾ ਚਾਹੁੰਦੀਆਂ ਸਨ। ਸਭ ਤੋਂ ਮਹੱਤਵਪੂਰਨ ਨੁਕਤਾ ਇਹ ਵੀ ਸਾਫ ਵਿਖਾਈ ਦਿੰਦਾ ਹੈ ਕਿ ਆਮ ਤੌਰ ਤੇ ਸਿੱਖ ਵਿਦਵਾਨ, ਸੰਸਥਾਵਾਂ ਅਤੇ ਧੜੇ ਕਿਸੇ ਵੀ ਮਹੱਤਵਪੂਰਨ ਵਿਸ਼ੇ ਤੇ ਸੰਬਾਦ ਕਰਨ ਵਿਚ ਵਿਸ਼ਵਾਸ਼ ਹੀ ਨਹੀਂ ਰੱਖਦੇ ਜਿਸਦਾ ਸੰਬੰਧ ਸਿੱਖ ਵਿਚਾਰਧਾਰਾ, ਦਰਸ਼ਨ, ਵਿਦਵਤਾ ਅਤੇ ਗੁੰਝਲਦਾਰ ਸਿੱਖ ਮਾਨਸਿਕਤਾ ਨਾਲ ਹੋਵੇ। ਉਹ ਤਾਂ ਫਟਾਫਟ ਗਹਿਰ ਗੰਭੀਰ ਗੱਲ ਕਰਨ ਦੀ ਥਾਂ ਤੁਰੰਤ ਬਿਨਾ ਸੋਚੇ ਸਮਝੇ ਕਿਸੇ ਵੀ ਤੇਜ ਤਰਾਰ ਵਿਚਾਰ ਪ੍ਰਗਟ ਕਰਨ ਵਾਲੇ ਦੇ ਹੱਕ ਵਿਚ ਆਪਣੀ ਪ੍ਰਤੀ ਕਿਰਿਆ ਦੇਣ ਵਿਚ ਮਿੰਟ ਵੀ ਨਹੀਂ ਲਗਾਉਂਦੇ ਸਗੋਂ ਜੈਕਾਰਾ ਛੱਡ ਕੇ ਪਰਵਾਨ ਕਰ ਲੈਂਦੇ ਹਨ। ਪ੍ਰੰਤੂ ਇਸ ਪੁਸਤਕ ਵਿਚ ਬਾਬਾ ਸਿੰਧੀ ਜਿਸਦਾ ਨਾਂ ਗੁਰਦਿਆਲ ਸਿੰਘ ਸਿੰਧੀ ਹੈ ਦੀ ਕੋਠੀ ਨੂੰ ਵਿਚਾਰ ਚਰਚਾ ਕਰਨ ਦਾ ਕੇਂਦਰ ਮੰਨ ਕੇ ਸੰਬਾਦ ਹੁੰਦਾ ਵਿਖਾਇਆ ਗਿਆ ਹੈ, ਜਿਹੜਾ ਸੰਬਾਦ ਪੜ੍ਹਨ ਤੇ ਬੜਾ ਸਾਰਥਕ ਅਤੇ ਦਲੀਲ ਭਰਪੂਰ ਲੱਗਦਾ ਹੈ।

ਇਸ ਵਿਚਾਰ ਚਰਚਾ ਵਿਚ ਸਿੱਖ ਚਿੰਤਕ ਕਰਨੈਲ ਸਿੰਘ, ਪੱਤਰਕਾਰ ਦਲਬੀਰ ਸਿੰਘ ਅਤੇ ਰੰਧਾਵਾ ਆਦਿ ਸ਼ਾਮਲ ਹੁੰਦੇ ਹਨ। ਇਨਾਂ ਦਾ ਸੰਬਾਦ ਕਦੀਂ ਵੀ ਉਲਾਰ ਨਹੀਂ ਹੁੰਦਾ ਜਿਸਨੂੰ ਉਸਾਰੂ ਵਿਚਾਰ ਚਰਚਾ ਦਾ ਨਾਂ ਦਿੱਤਾ ਜਾ ਸਕਦਾ ਹੈ। ਪੱਤਰਕਾਰੀ ਜਿਸਨੂੰ ਪਰਜਾਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ, ਉਸਦੇ ਉਨਾਂ ਦਿਨਾ ਵਿਚ ਫਿਰਕੂ ਅਤੇ ਲਾਲਚੀ ਯੋਗਦਾਨ ਦਾ ਵੀ ਪ੍ਰਗਟਾਵਾ ਕੀਤਾ ਗਿਆ ਹੈ, ਜੋ ਕਿ ਇੱਕ ਗੰਭੀਰ ਅਤੇ ਹਿਰਦੇਵੇਦਿਕ ਗੱਲ ਹੈ, ਕਿਉਂਕਿ ਆਮ ਤੌਰ ਤੇ ਅਖ਼ਬਾਰ ਦੀ ਹਰ ਖ਼ਬਰ ਤੇ ਆਮ ਸਾਧਾਰਨ ਲੋਕ ਵਿਸ਼ਵਾਸ਼ ਕਰ ਲੈਂਦੇ ਹਨ, ਜਦੋਂ ਕਿ ਅਸਲ ਵਿਚ ਉਸ ਸਮੇਂ ਕੁਝ ਕੁ ਹੀ ਨਹੀਂ ਸਗੋਂ ਬਹੁਤੇ ਪੱਤਰਕਾਰਾਂ ਨੇ ਨਿਰਪਖ ਪੱਤਰਕਾਰੀ ਨਹੀਂ ਕੀਤੀ ਸਗੋਂ ਸਰਕਾਰ ਦਾ ਹੱਥਠੋਕਾ ਬਣਕੇ ਕੰਮ ਕਰਦੇ ਰਹੇ। ਹੈਰਾਨੀ ਤਾਂ ਇਸ ਗੱਲ ਦੀ ਹੈ ਕਿ ਅਖ਼ਬਾਰਾਂ ਦੇ ਸੀਨੀਅਰ ਲੋਕ ਵੀ ਆਪਣੇ ਪੱਤਰਕਾਰਾਂ ਨੂੰ ਅਜਿਹੀਆਂ ਇਕਤਰਫਾ ਖ਼ਬਰਾਂ ਭੇਜਣ ਲਈ ਦਬਾਓ ਪਾਉਂਦੇ ਰਹੇ। ਪੱਤਰਕਾਰ ਸੰਗਠਨਾ ਦੇ ਸਲਾਹਕਾਰ ਬਣਕੇ ਵੀ ਸਲਾਹਾਂ ਦਿੰਦੇ ਰਹੇ। ਅਜਿਹੇ ਹਾਲਾਤ ਵਿਚ ਕੁਝ ਇਮਾਨਦਾਰ ਪੱਤਰਕਾਰਾਂ ਨੂੰ ਸਰਕਾਰ ਦੀ ਸਖ਼ਤੀ ਕਰਕੇ ਨਿੰਮੋਝੂਣਾ ਅਤੇ ਜਲੀਲ ਹੋਣਾ ਪਿਆ। ਇਥੋਂ ਤੱਕ ਕਿ ਸ਼ਰੋਮਣੀ ਗੁਰਦੁਆਰਾ ਪੰਬੰਧਕ ਕਮੇਟੀ ਦਾ ਪੀ ਆਰ ਓ  ਵੀ ਸਰਕਾਰ ਦੀ ਤਾਈਦ ਕਰਦਾ ਰਿਹਾ। ਫ਼ੌਜੀਆਂ ਦੇ ਵਿਵਹਾਰ ਅਤੇ ਦੋਵਾਂ ਫਿਰਕਿਆਂ ਦੀ ਕੁੜੱਤਣ ਦਾ ਆਮ ਲੋਕਾਂ ਨੂੰ ਸਾਹਮਣਾ ਕਰਨਾ ਪਿਆ। ਇੱਕ ਫਿਰਕੇ ਦੇ ਲੋਕਾਂ ਨੇ ਫ਼ੌਜ ਦੀ ਆਮਦ ਦਾ ਸੁਆਗਤ ਹੀ ਨਹੀਂ ਕੀਤਾ ਸਗੋਂ ਉਨਾਂ ਲਈ ਮਠਿਆਈਆਂ ਸਰਵ  ਕੀਤੀਆਂ ਗਈਆਂ, ਇਥੇ ਹੀ ਲੇਖਕ ਲਿਖਦਾ ਹੈ ਕਿ ਫ਼ੌਜੀਆਂ ਨਾਲੋਂ ਪੰਜਾਬ ਪੁਲਿਸ ਦਾ ਵਿਵਹਾਰ ਮਾੜਾ ਸੀ। ਬਲਿਊ ਸਟਾਰ ਅਪ੍ਰੇਸ਼ਨ  ਲਈ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੋਵੇਂ ਜ਼ਿੰਮੇਵਾਰ ਸਨ। ਇਸ ਸੰਬੰਧੀ ਅਟਲ ਬਿਹਾਰੀ ਵਾਜਪਾਈ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਬਿਆਨਾ ਦਾ ਜ਼ਿਕਰ ਕੀਤਾ ਗਿਆ ਹੈ। ਲੇਖਕ ਇਹ ਵੀ ਲਿਖਦਾ ਹੈ ਕਿ ਅਕਾਲੀ ਦਲ ਦੀ ਰਵਾਇਤੀ ਲੀਡਰਸ਼ਿਪ  ਵੀ ਉਤਨੀ ਹੀ ਜ਼ਿੰਮੇਵਾਰ ਸੀ ਜਿਤਨੀ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਸੀ। ਖਾੜਕੂ ਜਥੇਬੰਦੀਆਂ ਵਿਚੋਂ ਡਾ.ਸੋਹਣ ਸਿੰਘ ਦੇ ਯੋਗਦਾਨ ਨੂੰ ਸ਼ੱਕ ਦੀ ਨਿਗਾਹ ਨਾਲ ਵੇਖਿਆ ਗਿਆ ਹੈ। ਇਥੋਂ ਤੱਕ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਪਰਿਵਾਰ ਦੇ ਕੁਝ ਮੈਂਬਰਾਂ ਨੂੰ ਵੀ ਦੋਸ਼ੀ ਮੰਨਿਆਂ ਗਿਆ ਹੈ ਕਿਉਕਿ ਉਹ ਕੇਂਦਰ ਸਰਕਾਰ ਦੇ ਹੱਥੀਂ ਚੜਕੇ ਭਿੰਡਰਾਂਵਾਲੇ ਦੀ ਕੁਰਬਾਨੀ ਦਾ ਮੁੱਲ ਵੱਟਣ ਦੀ ਕੋਸਿਸ਼ ਕਰ ਰਹੇ ਸਨ। ਲੇਖਕ ਨੇ ਇਹ ਵੀ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ ਨੌਜਵਾਨ ਜਥੇਬੰਦੀਆਂ ਵਿਚ ਜੋਸ਼ ਤੇ ਖਰੋਸ਼ ਤਾਂ ਹੈ ਸੀ ਪ੍ਰੰਤੂ ਉਨਾਂ ਵਿਚ ਸਿਆਸੀ ਸੂਝ ਦੀ ਘਾਟ ਕਰਕੇ ਆਪੋ ਧਾਪੀ ਵਿਚ ਪੈ ਕੇ ਇੱਕ ਦੂਜੇ ਧੜੇ ਨਾਲ ਖ਼ਾਨਾਜੰਗੀ ਵਿਚ ਪਏ ਰਹੇ। ਕਈ ਥਾਵਾਂ ਤੇ ਕਈ ਘਟਨਾਵਾਂ ਦਾ ਦੁਹਰਾਓ ਵੀ ਰੜਕਦਾ ਹੈ। ਇਉਂ ਵੀ ਲੱਗਦਾ ਹੈ ਕਿ ਲੇਖਕ ਨੇ ਬੇਲੋੜੀ ਬਿਆਨਬਾਜੀ ਕੀਤੀ ਹੈ। ਆਪਣੇ ਨਜ਼ਦੀਕਆਂ ਨੂੰ ਵੀ ਕਈ ਥਾਵਾਂ ਤੇ ਜ਼ਿਕਰ ਕਰਕੇ ਵਿਸ਼ੇਸ਼ ਮਹੱਤਤਾ ਦੇਣ ਦੀ ਕੋਸ਼ਿਸ਼ ਕੀਤੀ ਹੈ, ਜਿਨਾਂ ਨੇ ਲੇਖਕ ਨੂੰ ਉਨਾਂ ਦਿਨਾ ਵਿਚ ਸਹਿਯੋਗ ਦਿੱਤਾ ਸੀ।

ਸਮੁੱਚੇ ਤੌਰ ਤੇ ਕਿਹਾ ਜਾ ਸਕਦਾ ਹੈ ਕਿ ਇਹ ਪੁਸਤਕ ਬਹੁਤ ਸਾਰੀਆਂ ਅਜਿਹੀਆਂ ਜਾਣਕਾਰੀਆਂ ਦੇ ਕੇ ਸਾਰਥਿਕ ਸਾਬਤ ਹੋ ਗਈ ਹੈ ਜਿਨਾਂ ਬਾਰੇ ਪਹਿਲਾਂ ਇਤਨੀ ਵਿਸਥਾਰ ਸਹਿਤ ਜਾਣਕਾਰੀ ਕਿਸੇ ਪੁਸਤਕ ਵਿਚ ਨਹੀਂ ਦਿੱਤੀ ਜਾ ਸਕੀ। ਘਟਨਾਵਾਂ ਦੀ ਲੜੀ ਕਿਤੇ ਵੀ ਟੁੱਟਣ ਨਹੀਂ ਦਿੱਤੀ, ਜਿਸ ਕਰਕੇ ਪੁਸਤਕ ਰੌਚਿਕ ਵੀ ਲੱਗਦੀ ਹੈ, ਪਾਠਕ ਪੁਸਤਕ ਨੂੰ ਲਗਾਤਾਰ ਪੜਦਾ ਰਹਿੰਦਾ ਹੈ ਕਿਉਂਕਿ ਉਹ ਸਹੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ। ਹਾਲਾਂ ਕਿ ਕਿਤੇ ਕਿਤੇ ਰੁੱਖਾਪਣ ਵੀ ਅਖੜਦਾ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ujagarsingh48@yahoo.com
ਮੋਬਾਈਲ-94178 13072

 

07/06/16

 

  ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)