ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ

 

ਰਾਜਵਿੰਦਰ ਕੌਰ ਜਟਾਣਾ ਦੀ ਪੁਸਤਕ ‘‘ਆਹਟ’’ ਦੀਆਂ ਕਵਿਤਾਵਾਂ ਨਿੱਜੀ ਪੀੜਾ ਨੂੰ ਲੋਕ ਪੀੜਾ ਵਿਚ ਬਦਲਕੇ ਵਰਤਮਾਨ ਸਮਾਜ ਦੀ ਸਮਾਜਿਕ ਸਥਿਤੀ ਦਾ ਪ੍ਰਗਟਾਵਾ ਕਰਦੀਆਂ ਹੋਈਆਂ ਪਾਠਕਾਂ ਨੂੰ ਨਿੱਜ ਤੋਂ ਬਾਹਰ ਨਿਕਲਣ ਲਈ ਪ੍ਰੇਰਦੀਆਂ ਲਗਦੀਆਂ ਹਨ। ਭਾਵੇਂ ਕਵਿਤਰੀ ਦੀ ਇਹ ਪਲੇਠੀ ਪੁਸਤਕ ਹੈ ਪ੍ਰੰਤੂ ਫਿਰ ਵੀ ਉਸਦੀਆਂ ਗ਼ਜ਼ਲਾਂ, ਕਵਿਤਾਵਾਂ ਅਤੇ ਗੀਤ ਸਮਾਜਿਕ ਅਤੇ ਪਰਿਵਾਰਿਕ ਜੀਵਨ ਵਿਚ ਦਰ ਪੇਸ਼ ਚੁਣੌਤੀਆਂ ਦਾ ਟਾਕਰਾ ਕਰਨ ਲਈ ਮਾਨਸਿਕ ਤਾਕਤ ਅਤੇ ਸੰਤੁਸ਼ਟੀ ਦਿੰਦੀਆਂ ਹਨ। ਉਸਦੀਆਂ ਕਵਿਤਾਵਾਂ ਵਿਚ ਰੁਮਾਂਸਵਾਦ ਦਾ ਵੀ ਝਲਕਾਰਾ ਮਿਲਦਾ ਹੈ ਪ੍ਰੰਤੂ ਮੁੱਖ ਤੌਰ ਤੇ ਸਮਾਜਿਕ ਵਰਤਾਰੇ ਤੇ ਹੀ ਕਿੰਤੂ ਪ੍ਰੰਤੂ ਕਰਦੀਆਂ ਹਨ। ਇਸ ਲਈ ਉਸਨੂੰ ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੇ ਸੁਮੇਲ ਵਾਲੀ ਕਵਿਤਰੀ ਕਿਹਾ ਜਾ ਸਕਦਾ ਹੈ। ਇਨਸਾਨੀ ਕਦਰਾਂ ਕੀਮਤਾਂ ਵਿਚ ਆ ਰਿਹਾ ਨਿਘਾਰ ਵੀ ਉਸ ਦੀਆਂ ਕਵਿਤਾਵਾਂ ਦਾ ਵਿਸ਼ਾ ਬਣਦਾ ਹੈ। ਕਵਿਤਰੀ ਨੇ ਆਪਣੀਆਂ ਰਚਨਾਵਾਂ ਵਿਚ ਮਨੁੱਖ ਨੂੰ ਆਪਣੀ ਜਮੀਰ ਨੂੰ ਛਿਕੇ ਤੇ ਟੰਗ ਕੇ ਲਾਲਚ ਵਸ ਹੋ ਕੇ ਪ੍ਰਸਿਧੀ ਲਈ ਗ਼ਲਤ ਢੰਗਾਂ ਨਾਲ ਪੈਸਾ ਕਮਾਉਣ ਨੂੰ ਤਰਜੀਹ ਦੇ ਰਿਹਾ ਵਿਖਾਇਆ ਹੈ। ਉਸ ਦੀਆਂ ਗ਼ਜ਼ਲਾਂ ਅਤੇ ਕਵਿਤਾਵਾਂ ਵਰਤਮਾਨ ਸਮਾਜਿਕ ਤਾਣੇ ਬਾਰੇ ਦਰਸਾ ਰਹੀਆਂ ਹਨ ਕਿ ਪ੍ਰਬੰਧਕੀ ਅਧਿਕਾਰੀ ਲੋਕਾਂ ਦੇ ਪੈਸੇ ਤੇ ਮੌਜਾਂ ਮਾਣ ਰਹੇ ਹਨ ਪ੍ਰੰਤੂ ਗ਼ਰੀਬ ਮਜ਼ਦੂਰ ਅਤੇ ਕਿਸਾਨ ਆਪਣੀ ਰੋਜ਼ੀ ਰੋਟੀ ਲਈ ਜਦੋਜਹਿਦ ਕਰ ਰਹੇ ਹਨ। ਹਾਲਾਂਕਿ ਸਰਕਾਰ ਲੋਕਾਂ ਦੇ ਪੈਸੇ ਨਾਲ ਕੰਮ ਕਰਦੀ ਹੈ ਪ੍ਰੰਤੂ ਉਹ ਲੋਕਾਂ ਨੂੰ ਭੁੱਲ ਬੈਠੇ ਹਨ। ਲੁੱਟ ਖਸੁੱਟ ਇਨਸਾਨੀਅਤ ਤੇ ਭਾਰੂ ਹੋ ਗਈ ਹੈ।-

ਕਿਉਂਕਿ ਹਾਲੇ ਵੀ, ਬੇਹਾਲ ਸਾਡਾ ਸੋਹਣਾ ਮੁਲਕ
ਹੋ ਰਹੀ ਹੈ ਲੁੱਟ-ਖਸੁਟ, ਭੋਲੀ-ਭਾਲੀ ਜਨਤਾ ਦੀ ਲੁੱਟੇਰਿਆਂ ਹੱਥੋਂ.........??

ਉਹ ਲਿਖਦੀ ਹੈ ਕਿ ਦੇਸ਼ ਭਾਵੇਂ ਅਜ਼ਾਦ ਹੋ ਗਿਆ ਹੈ ਪ੍ਰੰਤੂ ਆਜ਼ਾਦੀ ਦੀਆਂ ਬਰਕਤਾਂ ਦਾ ਲਾਭ ਕੁਝ ਗਿਣੇ ਚੁੱਣੇ ਲੋਕ ਹੀ ਲੈ ਰਹੇ ਹਨ। ਉਹ ਆਜ਼ਾਦੀ ਦੇ ਲਾਭਾਂ ਤੋਂ ਵੰਚਿਤ ਰਹੇ ਲੋਕਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਲਾਮਬੰਦ ਹੋ ਕੇ ਖ਼ੁਦ ਹੰਭਲਾ ਮਾਰਨ ਲਈ ਪ੍ਰੇਰਦੀ ਹੋਈ ਇੱਕ ਰਚਨਾ ਵਿਚ ਲਿਖਦੀ ਹੈ-

ਆਓ......
ਹੁਣ ਖ਼ੁਦ ਹੀ ਹੰਭਲਾ ਮਾਰ, ਲੱਭੀਏ ਆਜ਼ਾਦੀ ਦੇ
ਅਸਲੀ ਮਾਹਨੇ...ਤੇ, ਸਿਰਜੀਏ ਇੱਕ ਅਜਿਹਾ ਦੇਸ਼..
ਜਿੱਥੇ ਰਹੇ ਨਾ ਵਾਂਝਾ, ਕੋਈ ਇਨਸਾਨ...
ਸਿੱਖਿਆ ਦੇ ਅਧਿਕਾਰ, ਤੇ ਰੋਜ਼ੀ ਰੋਟੀ ਤੋਂ...
ਹੋਵੇ ਨਾ ਕਦੀ ਕਿਸੇ ਕੁੱਖ ‘ਚ, ਧੀ ਦਾ ਕਤਲ...
ਖੁਲ ਕੇ ਜੀਣ ਧੀਆਂ-ਧਿਆਣੀਆਂ
ਚਾੜੇ ਕੋਈ ਨਾ, ਦਾਜ ਦੀ ਬਲੀ।

ਰਾਜਵਿੰਦਰ ਜਟਾਣਾ ਦਾ ਪਿਛੋਕੜ ਦਿਹਾਤੀ ਹੋਣ ਕਰਕੇ ਉਹ ਆਮ ਦਿਹਾਤੀ ਜੀਵਨ ਵਿਚੋਂ ਅਜਿਹੀ ਸਰਲ ਸ਼ਬਦਾਵਲੀ ਵਰਤਦੀ ਹੈ ਕਿ ਪਾਠਕ ਉਸਦੇ ਬਿੰਬਾਂ ਨੂੰ ਸੌਖਿਆਂ ਹੀ ਸਮਝ ਜਾਂਦਾ ਹੈ। ਉਸਦੀ ਵਿਲੱਖਣ ਸ਼ਬਦਾਵਲੀ ਅਤੇ ਚਿੰਨਾਂ ਦਾ ਨਮੂਨਾ ਵੇਖੋ ਕਿਵੇਂ ਸੰਕੇਤਕ ਢੰਗ ਨਾਲ ਆਪਣੀ ਗੱਲ ਕਹਿੰਦੀ ਹੈ-

ਦੇ ਦੇ ਛੱਟਾ ਚਾਨਣ ਦਾ, ਸੁਪਨੇ ਬੀਜਣ ਦੀ ਤਿਆਰੀ ਹੈ।
ਕਰ ਕਰ ਨਿੱਤ ਗੋਡੀ ਸੋਚਾਂ ਦੀ, ਖਿਆਲਾਂ ਦੀ ਫਸਲ ਸੰਵਾਰੀ ਹੈ।
ਹਰਫਾਂ ਦੇ ਤੋਪੇ ਭਰ-ਭਰ ਕੇ, ਇੱਕ ਚਾਦਰ ਕੱਢੀ ਪਿਆਰੀ ਹੈ।
ਭੌਰਾਂ ਨੇ ਸ਼ੋਰ ਮਚਾਇਆ ਏ, ਕਲੀਆਂ ਤੇ ਬਹੁਤ ਖ਼ੁਮਾਰੀ ਹੈ।
ਹਰ ਕੋਨੇ ਵਿੱਚ ਖ਼ੁਸ਼ਬੋਈ ਏ, ਹੁਣ ਸੋਂਹਦੀ ਕਿਆਰੀ ਕਿਆਰੀ ਹੈ।

ਉਸਦੀ ਸ਼ੈਲੀ, ਰੂਪਕ, ਰਵਾਨਗੀ, ਸ਼ਬਦਾਵਲੀ ਅਤੇ ਬਿੰਬ ਕਮਾਲ ਦੇ ਹਨ ਜਿਹੜੇ ਮਨੁੱਖੀ ਮਨਾਂ ਨੂੰ ਟੁੰਬਦੇ ਹਨ। ਕਮਾਲ ਦੀ ਗੱਲ ਹੈ ਕਿ ਪਲੇਠੀ ਪੁਸਤਕ ਵਿਚ ਹੀ ਗ਼ਜਲਾਂ ਤੇ ਹੱਥ ਅਜਮਾਇਆ ਹੈ ਜਿਸ ਵਿਚ ਉਹ ਸਫਲ ਲੱਗਦੀ ਹੈ। ਉਸਨੇ ਮੁਹੱਬਤੀ ਭਾਵਨਾਵਾਂ ਨੂੰ ਬਿਹਤਰੀਨ ਢੰਗ ਨਾਲ ਪ੍ਰਗਟਾਇਆ ਹੈ। ਕਾਫੀਏ, ਸੁਰ ਤਾਲ, ਲੈ, ਰਦੀਫ ਬਹੁਤ ਹੀ ਸੁਚੱਜੇ ਤਰੀਕੇ ਨਾਲ ਵਰਤੇ ਗਏ ਹਨ। ਮਜਾਲ ਹੈ ਕਿ ਗ਼ਜ਼ਲ ਦੀ ਬਣਤਰ ਵਿਚ ਅਸਾਵਾਂਪਣ ਲੱਗੇ। ਇਉਂ ਲੱਗ ਰਿਹਾ ਕਿ ਕਵਿਤਰੀ ਨੇ ਗ਼ਜ਼ਲ ਬਾਰੇ ਪੂਰੀ ਜਾਣਕਾਰੀ ਲੈਣ ਤੋਂ ਬਾਅਦ ਹੀ ਗ਼ਜ਼ਲਾਂ ਲਿਖੀਆਂ ਹਨ, ਜੋ ਕਿ ਸ਼ੁਭ ਸੰਕੇਤ ਹੈ। ਆਮ ਤੌਰ ਤੇ ਨਵੇਂ ਲੇਖਕ ਖੁਲੀ ਕਵਿਤਾ ਨੂੰ ਤਰਜੀਹ ਦਿੰਦੇ ਹਨ। ਗ਼ਜ਼ਲ ਦੇ ਨਿਯਮਾ ਬਾਰੇ ਬਿਨਾ ਜਾਣਕਾਰੀ ਲਿਆਂ ਹੀ ਲਿਖ ਮਾਰਦੇ ਹਨ। ਕੋਈ ਸ਼ਬਦ ਕਿਤੇ ਰੜਕਦਾ ਜਾਂ ਅਖੜਦਾ ਨਹੀਂ। ਉਸ ਦੀਆਂ ਗ਼ਜ਼ਲਾਂ ਨਿਯਮਾ ਅਨੁਸਾਰ ਵੀ ਸਹੀ ਲੱਗਦੀਆਂ ਹਨ ਅਤੇ ਸਾਰਥਿਕ ਵਿਚਾਰਧਾਰਾ ‘ਤੇ ਅਧਾਰਤ ਹਨ। ਇਸ਼ਕ ਮੁਸ਼ਕ ਦਾ ਜ਼ਿਕਰ ਤਾਂ ਕਰਦੀਆਂ ਹਨ ਪ੍ਰੰਤੂ ਨਿਰੀਆਂ ਰੁਮਾਂਸਵਾਦੀ ਨਹੀਂ ਹਨ। ਉਹ ਔਰਤ ਨੂੰ ਆਪਣੀ ਗ਼ਜ਼ਲ ਵਿਚ ਸੁਚੇਤ ਕਰਦੀ ਹੈ ਕਿ ਉਸਨੇ ਹੁਣ ਤੱਕ ਬਥੇਰੇ ਦੁੱਖ ਅਤੇ ਜਹਾਲਤਾਂ ਝੱਲੀਆਂ ਹਨ। ਆਦਮੀ ਦੇ ਆਖੇ ਲੱਗ ਕੇ ਆਪਣੇ ਫਰਜ ਨਿਭਾਏ ਹਨ, ਉਹ ਆਪਣੀ ਕਵਿਤਾ ਵਿਚ ਔਰਤ ਨੂੰ ਹੁਣ ਦਲੇਰੀ ਤੋਂ ਕੰਮ ਲੈਂਦਿਆਂ ਆਦਮੀ ਦੀ ਪਿਛਲੱਗ ਬਣਨ ਦੀ ਥਾਂ ਆਪਣੀ ਸੋਚ ਮੁਤਾਬਕ ਫ਼ੈਸਲੇ ਕਰਨ ਦੀ ਤਾਕੀਦ ਕਰਦੀ ਹੈ ਤਾਂ ਹੀ ਔਰਤ ਦੀ ਜੂਨੀ ਸੁਧਰ ਸਕਦੀ ਹੈ। ਆਪਣੀ ਇੱਕ ਗ਼ਜ਼ਲ ਵਿਚ ਲਿਖਦੀ ਹੈ-

ਥੋੜਾ ਸੋਚ ਅਗਾਂਹ ਐ ਔਰਤ, ਖ਼ੁਦ ਲਈ ਵੀ ਕੁਛ ਚਾਹ ਐ ਔਰਤ।
ਸਾਰੇ ਫ਼ਰਜ ਨਿਭਾਉਂਦੀ ਆਈ, ਸੌਖੇ ਕਰ ਸਭ ਰਾਹ ਐ ਔਰਤ।
ਹੁੰਦੀ ਆਈ ਧੱਕੇਸ਼ਾਹੀ, ਇਹ ਇਤਿਹਾਸ ਗਵਾਹ ਐ ਔਰਤ।
ਹੱਕਾਂ ਖ਼ਾਤਰ ਲੜਨਾ ਸਿੱਖ ਲੈ, ਕਿਉਂ ਕਰਦੀ ਪਰਵਾਹ ਐ ਔਰਤ।
ਹੁਣ ਤੱਕ ਮੰਨੇ ਹੁਕਮ ਪਰਾਏ, ਆਪਣੀ ਮੰਨ ਸਲਾਹ ਐ ਔਰਤ।

ਦੁਨਿਆਵੀ ਰਿਸ਼ਤਿਆਂ ਦੀ ਆੜ ਵਿਚ ਔਰਤ ਆਪਣੀਆਂ ਭਾਵਨਾਵਾਂ ਦਾ ਕਤਲ ਕਰਦੀ ਰਹਿੰਦੀ ਹੈ। ਲੋਕ ਉਸਦੀਆਂ ਭਾਵਨਾਵਾਂ ਨਾਲ ਖੇਡਦੇ ਰਹਿੰਦੇ ਹਨ। ਦੁਨੀਆਂ ਬਹੁਤ ਖ਼ੁਦਗਰਜ ਹੋ ਗਈ ਹੈ, ਆਪਣਾ ਕੰਮ ਕੱਢਕੇ ਮੱਖਣ ਵਿਚੋਂ ਵਾਲ ਦੀ ਤਰਾਂ ਪਰਾਂਹ ਵਗਾਹ ਮਾਰਦੀ ਹੈ, ਔਰਤ ਆਪਣੀਆਂ ਬਹੁਤੀਆਂ ਮੁਸ਼ਕਲਾਂ ਆਪ ਸਹੇੜ ਰਹੀ ਹੈ। ਵਹਿਮਾਂ ਭਰਮਾ ਅਤੇ ਦੁਨੀਆਂਦਾਰੀ ਦੇ ਝਮੇਲਿਆਂ ਨੂੰ ਤਿਲਾਂਜਲੀ ਦੇ ਕੇ ਉਸਨੂੰ ਅੱਗੇ ਆਉਣ ਲਈ ਪ੍ਰੇਰਦੀ ਹੋਈ, ਇਨਾਂ ਅਲਾਮਤਾਂ ਤੋਂ ਖਹਿੜਾ ਛੁਡਾਉਣ ਲਈ ਪ੍ਰੇਰਦੀ ਉਹ ਲਿਖਦੀ ਹੈ-

ਇਹ ਦੁਨੀਆਵੀ ਰਿਸ਼ਤੇ ਨਾਤੇ ਮਿੱਠੇ ਕੀੜੇ ਨੇ,
ਆਪਣੇ ਆਪ ਨੂੰ ਖ਼ੁਦ ਤੋਂ ਵੱਧ ਕੇ ਚਾਹੁਣਾ ਬਾਕੀ ਏ।
ਕੀ ਹੋਇਆ ਜੇ ਰੁੱਸ ਬਹਾਰਾਂ ਮੁੱਖ ਭਵਾਇਆ ਏ,
ਰੂਹ ਖਿੜ ਜਾਵੇ ਐਸਾ ਫੁੱਲ ਖਿੜਾਉਣਾ ਬਾਕੀ ਏ।

ਪੁਰਾਣਾ ਜ਼ਮਾਨਾ ਬਦਲ ਚੁੱਕਾ ਹੈ ਜਦੋਂ ਔਰਤ ਨੂੰ ਪੈਰ ਦੀ ਜੁੱਤੀ ਕਿਹਾ ਜਾਂਦਾ ਸੀ। ਹੁਣ ਔਰਤ ਪੜ ਲਿਖ ਗਈ ਹੈ ਅਤੇ ਆਪਣੇ ਆਪ ਲਈ ਬਰਾਬਰ ਦਾ ਹੱਕ ਮੰਗਦੀ ਹੈ, ਜੋ ਕਿ ਆਦਮੀ ਨੂੰ ਦੇਣਾ ਪਵੇਗਾ ਨਹੀਂ ਤਾਂ ਉਹ ਆਪਣਾ ਹੱਕ ਆਪ ਖੋਹ ਲਵੇਗੀ। ਉਸਦੀ ਗ਼ਜ਼ਲ ਦੀਆਂ ਸਤਰਾਂ ਹਨ-

ਔਰਤ ਵੀ ਹੱਕਦਾਰ ਬਰਾਬਰ ਹੱਕਾਂ ਦੀ, ਪੈਰਾਂ ਦੀ ਜੁੱਤੀ ਦੀ ਗੱਲ ਪੁਰਾਣੀ ਏ।
ਨੀਵੀਂ ਰੱਖਣ ਸੋਚ ਵਿਚਾਰਨ ਉਹਨਾਂ ਨੂੰ, ਉਂਝ ਹੀ ਲੋਕੀਂ ਆਖਣ ਧੀ ਤੇ ਧਿਆਣੀ ਏ।

ਵਾਤਵਰਨ ਪ੍ਰਤੀ ਵੀ ਕਵਿਤਰੀ ਸੁਚੇਤ ਹੈ, ਉਸਦੀਆਂ ਰਚਨਾਵਾਂ ਹਵਾ ਅਤੇ ਪਾਣੀ ਦੇ ਦੂਸ਼ਿਤ ਹੋਣ ਬਾਰੇ ਵੀ ਚਿੰਤਾ ਪ੍ਰਗਟਾਉਂਦੀਆਂ ਹਨ ਕਿਉਂਕਿ ਇਨਸਾਨਅਤ ਦੇ ਬਿਹਤਰ ਜੀਵਨ ਪੱਧਰ ਪ੍ਰਤੀ ਬਚਨਵੱਧ ਹੈ। ਲੋਕ ਰੁੱਖਾਂ ਦੀ ਕਟਾਈ ਕਰਕੇ ਆਪਣੇ ਪੈਰੀਂ ਆਪ ਕੁਹਾੜਾ ਮਾਰ ਰਹੇ ਹਨ। ਨਸ਼ੇ, ਬੇਰੋਜ਼ਗਾਰੀ ਅਤੇ ਰਿਸ਼ਵਤਖ਼ੋਰੀ ਦੀਆਂ ਅਲਾਮਤਾਂ ਨੇ ਇਨਸਾਨ ਦਾ ਜੀਣਾ ਦੁੱਭਰ ਕਰ ਦਿੱਤਾ ਹੈ। ਵੇਖੋ ਕਵਿਤਰੀ ਇੱਕ ਗ਼ਜ਼ਲ ਵਿਚ ਹੀ ਬਹੁਤ ਸਾਰੀਆਂ ਸਮਾਜਿਕ ਬੁਰਾਈਆਂ ਬਾਰੇ ਲਿਖਦੀ ਹੈ-

ਅਫ਼ਸਰਸ਼ਾਹੀ ਕਰਦੀ ਅੱਜ ਅਰਾਮ ਪਈ, ਮਿਹਨਤਕਸ਼ ਕਾਮੇ ਦੀ ਨੀਂਦ ਹਰਾਮ ਪਈ।
ਨਸ਼ੇ ਮੁਕਤ ਸਮਾਜ ਤੇ ਕੋਰਾ ਸੁਪਨਾ ਸੀ, ਰੋਜ਼ ਨਸ਼ੀਲੀ ਵਸਤੂ ਵਿਕਦੀ ਆਮ ਪਈ।
ਜਿੱਥੇ ਵੀ ਦਾਅ ਚੱਲੇ ਲੁੱਟਣ ਲੋਕਾਂ ਨੂੰ, ਹਰ ਖੇਤਰ ਰਿਸ਼ਵਤਖ਼ੋਰੀ ਬੇ ਆਮ ਪਈ।
ਡਿਗਰੀ ਲੈ ਕੇ ਲੋਕੀਂ ਬੈਠੇ ਵਿਹਲੇ, ਬੇਰੋਜ਼ਗਾਰੀ ਹੁਣ ਤੱਕ ਬੇ ਲਗਾਮ ਪਈ।
ਟੇਢੇ-ਮੇਢੇ ਰਸਤੇ ਨਾਮ ਕਮਾਵਣ ਦੇ, ਸ਼ੋਹਰਤ ਬਹੁਤੇ ਲੋਕਾਂ ਦੀ ਗੁਮਨਾਮ ਪਈ।

ਕਵਿਤਰੀ ਕਿਤੇ ਕਿਤੇ ਆਪਣੀਆਂ ਰਚਨਾਵਾਂ ਅਧਿਆਤਮਵਾਦੀ ਰੰਗ ਵਿਚ ਰੰਗੀ ਹੋਈ ਵੀ ਮਿਲਦੀ ਹੈ ਪ੍ਰੰਤੂ ਧਰਮ ਦੇ ਠੇਕੇਦਾਰਾਂ ਤੇ ਕਿੰਤੂ ਪ੍ਰੰਤੂ ਵੀ ਕਰਦੀ ਹੈ ਕਿ ਕਿਸ ਪ੍ਰਕਾਰ ਉਹ ਲੋਕਾਂ ਦੇ ਜ਼ਜ਼ਬਾਤਾਂ ਨੂੰ ਭੜਕਾ ਕੇ ਅਣਭੋਲੀ ਜਨਤਾ ਨੂੰ ਗੁਮਰਾਹ ਕਰਦੇ ਹਨ। ਕਵਿਤਰੀ ਨੂੰ ਅੰਦੇਸ਼ਾ ਹੈ ਸਿਆਸਤਦਾਨ ਪੰਜਾਬ ਨੂੰ ਦੁਬਾਰਾ ਅਸਥਿਰਤਾ ਦੇ ਵਾਤਵਰਨ ਵੱਲ ਆਪਣੇ ਨਿੱਜੀ ਸਿਆਸੀ ਹਿੱਤਾਂ ਦੀ ਪੂਰਤੀ ਲਈ ਲਿਜਾ ਰਹੇ ਹਨ। ਪੰਜਾਬ ਦੇ ਕਾਲੇ ਦਿਨਾ ਦੀ ਤਸਵੀਰ ਉਸ ਦੇ ਜਿਹਨ ਵਿਚ ਘੁੰਮਦੀ ਹੈ। ਇਸ ਲਈ ਉਹ ਲਿਖਦੀ ਹੈ-

ਧਰਮ ਦੇ ਨਾਂ ਤੇ ਹੇਰਾ ਫੇਰੀ, ਸਰਕਾਰਾਂ ਦੀ ਮਿੱਠੀ ਗੋਲੀ।
ਭੜਕਾ ਕੇ ਜ਼ਜ਼ਬਾਤਾਂ ਤਾਈਂ, ਵਹਿਸ਼ੀ ਖੇਡਣ ਖ਼ੂਨ ਦੀ ਹੋਲੀ।
ਉਸ ਅਬਲਾ ਨੂੰ ਪੁੱਛ ਕੇ ਵੇਖੋ, ਦੰਗਿਆਂ ਜਿਸਦੀ ਅਸਮਤ ਰੋਲੀ।
ਕਾਲੇ ਦਿਨ ਮੁੜ ਨੇ ਆ ਚਲੇ, ਲੱਗ ਰਹੀ ਪੰਜਾਬ ਦੀ ਬੋਲੀ।

ਕਵਿਤਰੀ ਨੇ ਇਸ ਪੁਸਤਕ ਵਿਚ 47 ਗ਼ਜ਼ਲਾਂ, 17 ਕਵਿਤਾਵਾਂ ਅਤੇ 10 ਗੀਤ ਸ਼ਾਮਲ ਕੀਤੇ ਹਨ ਪ੍ਰੰਤੂ ਮੁੱਖ ਤੌਰ ਤੇ ਉਸਦੀਆਂ ਗ਼ਜ਼ਲਾਂ ਮਹੱਤਵਪੂਰਨ ਹਨ, ਜਿਨਾਂ ਵਿਚ ਉਸਨੇ ਸਮਾਜਿਕ, ਆਰਥਿਕ, ਧਾਰਮਿਕ ਸਰੋਕਾਰਾਂ ਦੇ ਨਾਲ ਹੀ ਰੁਮਾਂਸਵਾਦ ਬਾਰੇ ਵੀ ਲਿਖਿਆ ਹੈ। ਉਸਦੀਆਂ ਕਵਿਤਾਵਾਂ ਅਤੇ ਗੀਤ ਬਹੁਤੇ ਰੁਮਾਂਸਵਾਦ ਬਾਰੇ ਹੀ ਹਨ ਪ੍ਰੰਤੂ ਕਿਤੇ ਕਿਤੇ ਸਮਾਜਿਕ ਸਰੋਕਾਰਾਂ ਦੀ ਪਾਣ ਵੀ ਲਾਈ ਹੈ। ਸਮੁੱਚੇ ਤੌਰ ਤੇ ਕਿਹਾ ਜਾ ਸਕਦਾ ਹੈ ਕਿ ਰਾਜਵਿੰਦਰ ਕੌਰ ਜਟਾਣਾ ਸਮਾਜਿਕ ਅਤੇ ਰੋਮਾਂਟਿਕ ਸਰੋਕਾਰਾਂ ਦੇ ਸੁਮੇਲ ਵਾਲੀ ਕਵਿਤਰੀ ਹੈ। ਜਿਸ ਤੋਂ ਭਵਿਖ ਵਿਚ ਹੋਰ ਸਾਰਥਿਕ ਸਾਹਿਤ ਦੀ ਉਮੀਦ ਕੀਤੀ ਜਾ ਸਕਦੀ ਹੈ ਕਿਉਂਕਿ ਅਜੇ ਉਸਨੇ ਸਾਹਿਤਕ ਖੇਤਰ ਆਪਣੀ ਪਹਿਲੀ ਪੁਸਤਕ ਨਾਲ ਦਸਤਕ ਹੀ ਦਿੱਤੀ ਹੈ, ਉਸਦੀ ਇਹ ਸ਼ੁਰੂਆਤ ਵੀ ਬਾਕਮਾਲ ਅਤੇ ਵਰਨਣਯੋਗ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

ujagarsingh48@yahoo.com

 

06/10/16

 

ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)