ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ

 

ਪੰਜਾਬੀ ਪੱਤਰਕਾਰੀ ਨੇ ਲੰਮੀਆਂ ਪੁਲਾਂਘਾਂ ਪੁੱਟੀਆਂ ਹਨ। ਇਸ ਸਮੇਂ ਪੰਜਾਬੀ ਪੱਤਰਕਾਰੀ ਜਿਸਦੀ ਸ਼ੁਰੂਆਤ ਵੀ ਨਾਰਥ ਅਮਰੀਕਾ ਵਿਚੋਂ ਗ਼ਦਰ ਲਹਿਰ ਦੇ ਸਮੇਂ ਤੇ ਲਾਲਾ ਹਰਦਿਆਲ ਦੀ ਅਗਵਾਈ ਵਿਚ ਨਸਲੀ ਵਿਤਕਰੇ ਦੇ ਵਿਰੁਧ ਹੋਈ ਸੀ। ਉਹ ਹੀ ਪੱਤਰਕਾਰੀ ਅੱਜ ਸੰਸਾਰ ਵਿਚ ਸਿਖਰ ਤੇ ਪਹੁੰਚ ਚੁੱਕੀ ਹੈ। ਖਾਸ ਤੌਰ ਤੇ ਨਾਰਥ  ਅਮਰੀਕਾ ਅਤੇ ਸੰਸਾਰ ਦੇ ਬਾਕੀ ਦੇਸ਼ਾਂ ਵਿਚ ਪੰਜਾਬੀ ਦੇ ਅਖ਼ਬਾਰਾਂ ਦੀ ਅਤੇ ਆਨ ਲਾਈਨ  ਅਖ਼ਬਾਰਾਂ ਦੀ ਗਿਣਤੀ 100 ਦੇ ਲਗਪਗ ਪਹੁੰਚ ਚੁੱਕੀ ਹੈ। ‘‘ਦਾ ਟਾਈਮਜ਼ ਆਫ ਪੰਜਾਬ’’ ਰੋਜਾਨਾ ਆਨ ਲਾਈਨ ਅਖ਼ਬਾਰ ਦੇ ਮੁੱਖ ਸੰਪਾਦਕ ਸ਼ਰਨਜੀਤ ਸਿੰਘ ਬੈਂਸ ਨੇ ਵੀ ਅਮਰੀਕਾ ਵਿਚੋਂ ਪੰਜਾਬੀ ਦਾ ਰੋਜਾਨਾ ਅਖ਼ਬਾਰ ਜਨਵਰੀ 2009 ਤੋਂ ਪ੍ਰਕਾਸ਼ਤ ਕਰਕੇ ਇੱਕ ਨਵਾਂ ਮੀਲ ਪੱਥਰ ਸਥਾਪਤ ਕੀਤਾ ਹੈ, ਜੋ ਅੱਜ ਤੱਕ ਲਗਾਤਾਰ ਚਲ ਰਿਹਾ ਹੈ। ਉਸਦੀ ਪੰਜਾਬੀ ਨੂੰ ਪੱਤਰਕਾਰੀ ਅਤੇ ਸਾਹਿਤਕ ਰਚਨਾਵਾਂ ਰਾਹੀਂ ਦੂਹਰੀ ਦੇਣ ਹੈ। ਪੰਜਾਬੀ ਦੇ ਰੋਜ਼ਾਨਾ ਅਖ਼ਬਾਰਾਂ ਦੇਸ਼ ਸੇਵਕ ਅਤੇ ਅੱਜ ਦੀ ਆਵਾਜ਼ ਵਿਚ ਪੱਤਰਕਾਰੀ ਕਰਦਿਆਂ ਆਪ ਨੂੰ ਬਹੁਤ ਸਾਰੇ ਮਾਨ ਸਨਮਾਨ ਵੀ ਮਿਲੇ।

ਇਸ ਤੋਂ ਇਲਾਵਾ ਦੁਨੀਆਂ ਦੇ ਦੇਸ਼ਾਂ ਇੰਗਲੈਂਡ, ਇਟਲੀ, ਭਾਰਤ ਅਤੇ ਅਮਰੀਕਾ ਵਿਚਲੇ ਚੈਨਲਾਂ ਅਤੇ ਰੇਡੀਓ ਵਿਚ ਰਿਪੋਰਟਰ, ਐਂਕਰ ਅਤੇ ਬਰਾਡਕਾਸਟਰ ਦੇ ਤੌਰ ਤੇ ਵੀ ਕੰਮ ਕੀਤਾ। ਇਨਾਂ ਕੰਮਾਂ ਬਦਲੇ ਆਪ ਨੂੰ ਓਨਟਾਰੀਓ ਅਸੈਂਬਲੀ ਵਿਚ ਮਾਣ ਸਨਮਾਨ ਵੀ ਦਿੱਤਾ ਗਿਆ। ਪੱਤਰਕਾਰੀ ਕਰਦਿਆਂ ਆਪਨੇ ਸਾਰੀ ਦੁਨੀਆਂ ਗਾਹ ਮਾਰੀ। ਪੱਤਰਕਾਰੀ ਦੇ ਨਾਲ ਹੀ ਉਸਨੇ ਸਾਹਿਤਕ ਖੇਤਰ ਵਿਚ ਵੀ ਪੰਜਾਬੀ ਵਾਰਤਕ ਦੀਆਂ ਤਿੰਨ ਪੁਸਤਕਾਂ‘‘ ਫ਼ਨਕਾਰ ਪੰਜ ਆਬ ਦੇ’’ 2011, ‘‘ਸਤਨਾਜਾ’’ 2012 ਅਤੇ ‘‘ਨਹੀਓਂ ਲੱਭਣੇ ਲਾਲ ਗੁਆਚੇ- ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਂ’’2013, ਪ੍ਰਕਾਸ਼ਤ ਕਰਕੇ ਆਪਣਾ ਵਡਮੁਲਾ ਯੋਗਦਾਨ ਪਾਇਆ ਹੈ। ਫ਼ਨਕਾਰ ਪੰਜ ਆਬ ਦੇ ਉਸਦੀ ਪਹਿਲੀ ਸਾਹਿਤਕ ਪੁਸਤਕ ਹੈ। ਇਸ ਪੁਸਤਕ ਵਿਚ ਉਸਨੇ ਚੜਦੇ ਅਤੇ ਲਹਿੰਦੇ ਪੰਜਾਬ ਦੇ ਸੰਗੀਤ ਜਗਤ ਦੇ ਨਾਮਵਰ 25 ਸੰਗੀਤ ਗਾਇਕਾਂ ਬਾਰੇ ਜਾਣਕਾਰੀ ਦਿੱਤੀ ਹੈ। ਇਨਾਂ ਵਿਚ ਕੁਝ ਸਥਾਨਕ ਪੱਧਰ ਦੇ ਗਾਇਕ ਵੀ ਸ਼ਾਮਲ ਕੀਤੇ ਹਨ। ਇੱਕ ਕਿਸਮ ਨਾਲ ਇਹ ਰੈਫਰੈਂਸ ਪੁਸਤਕ ਸਾਬਤ ਹੋਵੇਗੀ। ਇਨਾਂ ਲੇਖਾਂ ਨੂੰ ਉਨਾਂ ਗਾਇਕਾਂ ਦੇ ਰੇਖਾ ਚਿਤਰ ਵੀ ਕਿਹਾ ਜਾ ਸਕਦਾ ਹੈ। ਇਸ ਪੁਸਤਕ ਵਿਚ ਸਰਲ ਸ਼ਬਦਾਵਲੀ ਅਤੇ ਗੱਲਬਾਤੀ ਸ਼ੈਲੀ ਵਿਚ ਬੜੀ ਦੁਰਲਭ, ਸਹੀ ਅਤੇ ਸਾਰਥਿਕ ਜਾਣਕਾਰੀ ਦਿੱਤੀ ਗਈ ਹੈ। ਆਮ ਤੌਰ ਤੇ ਲੇਖਕ ਐਧਰੋਂ ਉਧਰੋਂ ਸੁਣੀ ਸੁਣਾਈ ਬਿਨਾ ਤੱਥਾਂ ਤੇ ਜਾਣਕਾਰੀ ਇਕੱਤਰ ਕਰਕੇ ਅਜਿਹੀਆਂ ਪੁਸਤਕਾਂ ਜੀਵਤ ਵਿਅਕਤੀਆਂ ਬਾਰੇ ਲਿਖਕੇ ਉਨਾਂ ਤੋਂ ਸ਼ਾਹਬਾ ਵਾਹਵਾ ਖੱਟਦੇ ਹਨ ਪ੍ਰੰਤੂ ਇਸ ਪੁਸਤਕ ਵਿਚ ਜਿਹੜੀ ਜਾਣਕਾਰੀ ਦਿੱਤੀ ਗਈ ਹੈ, ਉਹ ਇਨਾਂ ਮਹਾਨ ਹਸਤੀਆਂ ਨਾਲ ਮੁਲਾਕਤਾਂ ਕਰਕੇ ਇਕੱਤਰ ਕੀਤੀ ਗਈ ਲੱਗਦੀ ਹੈ। ਇਤਨੇ ਮਹਾਨ ਵਿਅਕਤੀਆਂ ਨੂੰ ਮਿਲਣਾ ਹੀ ਅਸੰਭਵ ਹੁੰਦਾ ਹੈ ਪ੍ਰੰਤੂ ਸ਼ਰਨਜੀਤ ਬੈਂਸ ਨੇ ਆਪਣੇ ਪੱਤਰਕਾਰੀ ਦੇ ਕਿੱਤੇ ਦਾ ਲਾਭ ਉਠਾਉਂਦਿਆਂ ਸਮਾਂ ਲੈ ਕੇ ਉਨਾਂ ਨਾਲ ਮੁਲਾਕਾਤਾਂ ਕਰਕੇ ਜਾਣਕਾਰੀ ਇਕੱਠੀ ਕੀਤੀ ਹੈ। ਜਿਸਦਾ ਸਬੂਤ ਉਸ ਦੀਆਂ ਇਨਾਂ ਵਿਅਕਤੀਆਂ ਨਾਲ ਪੁਸਤਕ ਵਿਚ ਪ੍ਰਕਾਸ਼ਤ ਫੋਟੋਆਂ ਤੋਂ ਲੱਗਦਾ ਹੈ। ਅਜਿਹੀਆਂ ਸ਼ਖ਼ਸ਼ੀਅਤਾਂ ਬਾਰੇ ਜਾਣਕਾਰੀ ਲੈਣੀ ਜੋਖ਼ਮ ਭਰਿਆ ਕੰਮ ਹੁੰਦਾ ਹੈ। ਸੰਗੀਤਕਾਰਾਂ ਬਾਰੇ ਲਿਖਣ ਲਈ ਸੰਗੀਤ ਦੀ ਵਾਕਫੀਅਤ ਹੋਣਾ ਵੀ ਜ਼ਰੂਰੀ ਹੁੰਦਾ ਹੈ। ਪੁਸਤਕ ਪੜਨ ਤੋਂ ਪਤਾ ਲੱਗਦਾ ਹੈ ਕਿ ਸ਼ਰਨਜੀਤ ਆਪ ਵੀ ਸੰਗੀਤ ਦਾ ਰਸੀਆ ਹੈ। ਇਨਾਂ ਗਾਇਕਾਂ ਵਿਚ ਗ਼ਜ਼ਲਗੋ, ਕਬਾਲ, ਸੂਫੀ, ਲੋਕ ਗਾਇਕ, ਪੌਪ, ਰੌਕ, ਕਲੀਆਂ, ਕਲਾਸੀਕਲ ਅਤੇ ਫਿਲਮੀ ਗਾਇਕ ਵੀ ਸ਼ਾਮਲ ਹਨ। ਸ਼ਰਨਜੀਤ ਬੈਂਸ ਨੂੰ ਸੰਗੀਤ ਬਾਰੇ ਗਿਆਨ ਹੈ, ਜਿਹੜਾ ਉਸਦੇ ਲੇਖਾਂ ਵਿਚੋਂ ਸਾਫ ਵਿਖਾਈ ਦਿੰਦਾ ਹੈ। ਇਨਾਂ ਵਿਚੋਂ ਬਹੁਤੇ ਸੰਗੀਤਕਾਰ ਫਿਲਮ ਜਗਤ ਦੇ ਮੰਨੇ ਪ੍ਰਮੰਨੇ ਗਾਇਕ ਹਨ। ਵਿਦੇਸ਼ ਵਿਚ ਬੈਠਕੇ ਉਹ ਆਪਣੀ ਮਾਤ ਭਾਸ਼ਾ ਪੰਜਾਬੀ ਦੀ ਸੇਵਾ ਕਰ ਰਿਹਾ ਹੈ ਜਦੋਂ ਕਿ ਵਿਦੇਸ਼ਾਂ ਵਿਚ ਬੱਚੇ ਆਪਣੀ ਪੰਜਾਬੀ ਬੋਲੀ ਤੋਂ ਮੁੱਖ ਮੋੜ ਰਹੇ ਹਨ। ਪੰਜਾਬੀ ਭਾਸ਼ਾ ਵਿਚ ਅਖ਼ਬਾਰ ਪ੍ਰਕਾਸ਼ਤ ਕਰਨਾ ਵੀ ਪੰਜਾਬੀ ਭਾਸ਼ਾ ਦੀ ਮਹਾਨ ਸੇਵਾ ਹੈ। ਇਹ ਖ਼ੁਸ਼ੀ ਦੀ ਗੱਲ ਹੈ ਕਿ ਸ਼ਰਨਜੀਤ ਬੈਂਸ ਪੰਜਾਬ ਦੀ ਮਿੱਟੀ ਦੀ ਮਹਿਕ ਨਾਲ ਬਾਖ਼ੂਬੀ ਜੁੜਿਆ ਹੋਇਆ ਹੈ। ਉਸਦਾ ਜਨਮ ਪਿਤਾ ਰਾਮ ਦਾਸ ਬੈਂਸ ਅਤੇ ਮਾਤਾ ਸ਼ੁਦੇਸ਼ ਰਾਣੀ ਦੇ ਘਰ ਹੁਸ਼ਿਆਰਪੁਰ ਜਿਲੇ ਦੇ ਗੜਸ਼ੰਕਰ ਕਸਬੇ ਵਿਚ ਹੋਇਆ। ਪੜਾਈ ਪੂਰੀ ਕਰਨ ਤੋਂ ਬਾਅਦ 1994 ਵਿਚ ਉਸਨੇ ਪੱਤਰਕਾਰੀ ਦਾ ਕਿੱਤਾ ਸ਼ੁਰੂ ਕੀਤਾ।

ਉਸਦੀ ਦੂਜੀ ਸਾਹਿਤਕ ਪੁਸਤਕ ਸਤਨਾਜਾ ਹੈ, ਜਿਸ ਵਿਚ ਵੱਖ-ਵੱਖ ਵਿਸ਼ਿਆਂ ‘ਤੇ ਛੋਟੇ-ਛੋਟੇ 30 ਲੇਖ ਅਤੇ ਇੱਕ ਕਹਾਣੀ ਹੈ। ਇਨਾਂ ਲੇਖਾਂ ਤੋਂ ਪੜਨ ਤੋਂ ਪਤਾ ਲੱਗਦਾ ਹੈ ਕਿ ਇਹ ਲੇਖ ਉਸਨੇ ਆਪਣੇ ਰੋਜਾਨਾ ਅਖ਼ਬਾਰ ਲਈ ਸੰਪਾਦਕੀ ਦੇ ਤੌਰ ਤੇ ਲਿਖੇ ਹੋਣਗੇ। ਕਿਉਂਕਿ ਇਨਾਂ ਲੇਖਾਂ ਵਿਚ ਬਹੁਤੇ ਲੇਖ ਚਲੰਤ ਮਾਮਲਿਆਂ ਬਾਰੇ ਹਨ, ਜਿਨਾਂ ਦਾ ਸਿੱਧਾ ਸੰਬੰਧ ਪੰਜਾਬ ਅਤੇ ਪੰਜਾਬੀ ਸਭਿਆਚਾਰ ਨਾਲ ਹੈ। ਖਾਸ ਤੌਰ ਤੇ ਸਮਾਜਿਕ, ਸਭਿਆਚਾਰਕ, ਆਰਥਿਕ, ਭਰਿਸ਼ਟਾਚਾਰ, ਬੇਰੋਜ਼ਗਾਰੀ, ਭਰੂਣ ਹੱਤਿਆ, ਇਸਤਰੀਆਂ ਦੀ ਦਸ਼ਾ, ਸਿੱਖਾਂ ਵਿਚ ਪਤਿਤ ਹੋਣ ਦਾ ਮਸਲਾ, ਰਿਸ਼ਤੇ ਨਾਤੇ, ਜਾਅਲੀ ਕਰੰਸੀ ਅਤੇ ਲਹਿੰਦੇ ਤੇ ਚੜਦੇ ਪੰਜਾਬ ਦੀ ਸਭਿਆਚਾਰਕ ਸਾਂਝ ਬਾਰੇ ਲਿਖਿਆ ਹੋਇਆ ਹੈ। ਲੇਖ ਭਾਵੇਂ ਸੰਖੇਪ ਹਨ ਪ੍ਰੰਤੂ ਉਨਾਂ ਵਿਚ ਵਡਮੁਲੀਆਂ ਗੱਲਾਂ ਬਾਰੇ ਚਰਚਾ ਕੀਤੀ ਗਈ ਹੈ। ਸੰਪਾਦਕੀ ਵਕਤੀ ਹੁੰਦੇ ਹਨ ਪ੍ਰੰਤੂ ਇਨਾਂ ਨੂੰ ਇਤਿਹਾਸ ਦਾ ਹਿੱਸਾ ਬਣਾਉਣਾ ਵੀ ਜ਼ਰੂਰੀ ਹੁੰਦਾ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਆਪਣੇ ਭੂਤ ਕਾਲ ਬਾਰੇ ਜਾਣਕਾਰੀ ਮਿਲ ਸਕੇ। ਇਸਤਰੀਆਂ ਦੀ ਪੰਜਾਬ ਵਿਚ ਦਸ਼ਾ ਅਤੇ ਦਿਸ਼ਾ ਬਾਰੇ ਲਿਖਦਿਆਂ ਉਸਨੇ ਦਰਸਾਇਆ ਹੈ ਕਿ ਔਰਤਾਂ ਖੁਦ ਹੀ ਹਓਮੈ ਦਾ ਸ਼ਿਕਾਰ ਹੁੰਦਿਆਂ ਹੋਈਆਂ ਆਪਸ ਵਿਚ ਹੀ ਇੱਕ ਦੂਜੀ ਦਾ ਵਿਰੋਧ ਕਰਦੀਆਂ ਰਹਿੰਦੀਆਂ ਹਨ। ਇਸਤਰੀਆਂ ਨੂੰ ਭਰੂਣ ਹੱਤਿਆ ਦੇ ਵਿਰੁਧ ਲਾਮਬੰਦ ਹੋਣ ਲਈ ਵੀ ਪ੍ਰੇਰਨਾ ਦਿੰਦਾ ਹੈ। ਖ਼ੁਦਗਰਜੀ ਪੰਜਾਬ ਵਿਚ ਭਾਰੂ ਹੋ ਗਈ ਹੈ। ਰਿਸ਼ਤੇ ਨਾਤੇ ਲਾਭ ਹਾਨੀ ਨੂੰ ਮੁੱਖ ਰੱਖਕੇ ਨਿਭਾਏ ਜਾਂਦੇ ਹਨ। ਉਨਾਂ ਇਹ ਵੀ ਸਲਾਹ ਦਿੱਤੀ ਹੈ ਕਿ ਵਰਤਮਾਨ ਦਾ ਆਨੰਦ ਮਾਨਣਾ ਚਾਹੀਦਾ ਹੈ। ਹੋਰ ਜ਼ਿਆਦਾ ਪ੍ਰਾਪਤੀ ਦੀ ਇੱਛਾ ਘਟਾਉਣੀ ਚਾਹੀਦੀ ਹੈ। ਆਪਣੇ ਲੇਖਾਂ ਵਿਚ ਉਸਨੇ ਕੱਟੜਪੰਥੀਆਂ ਵੱਲੋਂ ਧਰਮ ਦੀ ਆੜ ਵਿਚ ਗ਼ਲਤ ਕੰਮ ਕਰਨ ਨੂੰ ਚੰਗਾ ਨਹੀਂ ਸਮਝਿਆ ਕਿਉਂਕਿ ਧਰਮ ਨਿੱਜੀ ਅਤੇ ਪਵਿਤਰ ਹੁੰਦਾ ਹੈ। ਦੁੱਖ ਸੁੱਖ ਜ਼ਿੰਦਗੀ ਦਾ ਹਿੱਸਾ ਹਨ। ਸੁੱਖ ਦਾ ਪਤਾ ਦੁੱਖ ਨਾਲ ਮੁਕਾਬਲਾ ਕਰਨ ਤੇ ਹੀ ਪਤਾ ਲੱਗਦਾ ਹੈ। ਸੰਸਾਰ ਵਿਚ ਚਾਨਣ-ਹਨੇਰਾ, ਹੜ-ਸੋਕਾ, ਗਰਮੀ-ਸਰਦੀ, ਉਤਰਾਅ-ਚੜਾਅ ਅਤੇ ਇਸ਼ਕ-ਮੁਸ਼ਕ ਹਮੇਸ਼ਾ ਹੁੰਦੇ ਰਹਿੰਦੇ ਹਨ। ਇਹ ਜ਼ਿੰਦਗੀ ਦਾ ਹਿੱਸਾ ਹਨ। ਇਨਸਾਨ ਨੂੰ ਦਲੇਰੀ ਨਾਲ ਇਨਾਂ ਦੇ ਹਾਲਾਤਾਂ ਦੀਆਂ ਪ੍ਰਤੀਕ੍ਰਿਆਵਾਂ ਦਾ ਫ਼ਰਾਖ਼ਦਿਲੀ ਨਾਲ ਮੁਕਾਬਲਾ ਕਰਨਾ ਚਾਹੀਦਾ ਹੈ। ਸਾਡੀ ਨੌਜਵਾਨੀ ਨਸ਼ਿਆਂ ਨੇ ਖਾ ਲਈ ਹੈ, ਇਸ ਲਈ ਨਸ਼ਿਆਂ ਨੂੰ ਰੋਕਣ ਲਈ ਸਰਕਾਰਾਂ ਨੂੰ ਸਖ਼ਤ ਕਾਨੂੰਨ ਬਣਾਕੇ ਕਾਰਗਰ ਕਦਮ ਚੁੱਕਣੇ ਚਾਹੀਦੇ ਹਨ ਪ੍ਰੰਤੂ ਇਸ ਪਾਸੇ ਸਮਾਜ ਅਤੇ ਮਾਪਿਆਂ ਦਾ ਯੋਗਦਾਨ ਵੀ ਮਹੱਤਵਪੂਰਨ ਹੈ। ਉਨਾਂ ਨੂੰ ਵੀ ਆਪਣੀ ਔਲਾਦ ਵਲ ਧਿਆਨ ਰੱਖਣਾ ਚਾਹੀਦਾ ਹੈ। ਖਾਸ ਤੌਰ ਤੇ ਧਾਰਮਿਕ ਜਥੇਬੰਦੀਆਂ ਨੂੰ ਮੋਹਰੀ ਹੋ ਕੇ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਸਿੱਖ ਧਰਮ ਵਿਚ ਤਾਂ ਨਸ਼ਿਆਂ ਦੀ ਮਨਾਹੀ ਹੈ। ਪੰਜਾਬ ਵਿਚ ਨਸ਼ੇ ਇੱਕ ਸਾਜਸ਼ ਦਾ ਹਿੱਸਾ ਹਨ। ਗੁਆਂਢੀ ਦੇਸ਼ ਪਾਕਿਸਤਾਨ ਦੀਆਂ ਸਰਗਰਮੀਆਂ ਤੇ ਨਿਗਾਹ ਰੱਖਣ ਦੀ ਲੋੜ ਹੈ। ਅਤਵਾਦ ਤੇ ਕਾਬੂ ਪਾਉਣ ਲਈ ਪਾਕਿਸਤਾਨ ਨੂੰ ਅੰਤਰਰਾਸ਼ਟਰੀ ਪੱਧਰ ਤੇ ਕੋਸ਼ਿਸ਼ਾਂ ਕਰਕੇ ਰੋਕਣਾ ਚਾਹੀਦਾ ਹੈ। ਸ਼ਰਨਜੀਤ ਬੈਂਸ ਦੇ ਲੇਖ ਅਨੇਕਾਂ ਅਜਿਹੇ ਵਿਸ਼ਿਆਂ ਨੂੰ ਛੂੰਹਦੇ ਹਨ ਜਿਹੜੇ ਦੇਸ਼ ਲਈ ਖ਼ਤਰਨਾਕ ਸਾਬਤ ਹੋ ਰਹੇ ਹਨ। ਖਾਸ ਤੌਰ ਤੇ ਪੰਜਾਬ ਲਈ। ਇਨਾਂ ਲੇਖਾਂ ਵਿਚ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਕੰਮ ਚੰਗੀ ਤਰਾਂ ਨਾ ਕਰਨ ਕਰਕੇ ਆੜੇ ਹੱਥੀਂ ਲਿਆ ਗਿਆ ਹੈ ਕਿਉਂਕਿ ਡੇਰਾਵਾਦ ਦਾ ਵਧਣਾ, ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਸਫਲਤਾ ਦੀ ਨਿਸ਼ਾਨੀ ਹੈ। ਪ੍ਰੰਤੂ ਇਸਦੇ ਨਾਲ ਹੀ ਬਾਦਲ ਪਰਿਵਾਰ ਦੀ ਪ੍ਰਸੰਸਾ ਵਿਚ ਲੇਖ ਲਿਖੇ ਗਏ ਹਨ। ਲੇਖਕ ਵਾਤਾਵਰਣ ਪ੍ਰਤੀ ਕਾਫੀ ਸੰਵੇਦਨਸ਼ੀਲ ਲੱਗਦਾ ਹੈ ਕਿਉਂਕਿ ਪ੍ਰਦੂਸ਼ਣ ਨੇ ਪੰਜਾਬੀਆਂ ਦੀ ਸਿਹਤ ਨਾਲ ਖਿਲਵਾੜ ਕਰਨਾ ਸ਼ੁਰੂ ਕਰ ਦਿੱਤਾ ਹੈ।

ਸ਼ਰਨਜੀਤ ਬੈਂਸ ਦੀ ਤੀਸਰੀ ਵਾਰਤਕ ਦੀ ਪੁਸਤਕ ਚੜਦੇ ਪੰਜਾਬ ਦੇ ਮੰਨੇ ਪ੍ਰਮੰਨੇ ਗਾਇਕ ਉਸਤਾਦ ਨੁਸਰਤ ਫ਼ਤਿਹ ਅਲੀ ਖ਼ਾਂ ਦੀ ਜੀਵਨੀ ‘‘ ਨਹੀਂਓ ਲੱਭਣੇ ਲਾਲ ਗਵਾਚੇ’’ ਹੈ, ਜਿਸ ਵਿਚ ਨੁਸਰਤ ਫ਼ਤਿਹ ਅਲੀ ਖ਼ਾਂ ਦੇ ਨਿੱਜੀ ਜੀਵਨ, ਪਰਿਵਾਰ ਅਤੇ ਉਸਦੀ ਗਾਇਕੀ ਦੇ ਸਫਰ ਬਾਰੇ ਵਿਸਥਾਰ ਪੂਰਬਕ ਜਾਣਕਾਰੀ ਦਿੱਤੀ ਗਈ ਹੈ। ਸ਼ਰਨਜੀਤ ਬੈਂਸ ਦੇ ਸਾਹਿਤਕ ਸਫਰ ਦੀ ਇਹ ਤੀਜੀ ਪੁਸਤਕ ਹੋਣ ਕਰਕੇ ਇਸ ਪੁਸਤਕ ਦੀ ਭਾਸ਼ਾ, ਵਾਕ ਬਣਤਰ, ਸ਼ੈਲੀ ਅਤੇ ਰੌਚਿਕਤਾ ਪਹਿਲਾਂ ਨਾਲੋਂ ਵਧੇਰੇ ਚੰਗੀ ਹੈ। ਇੱਕ ਵਾਰ ਤੁਸੀਂ ਪੁਸਤਕ ਪੜਨਾ ਸ਼ੁਰੂ ਕਰ ਲਓ ਤਾਂ 100 ਸਫੇ ਦੀ ਸਚਿਤਰ ਰੰਗਦਾਰ ਤਸਵੀਰਾਂ ਵਾਲੀ ਪੁਸਤਕ ਨੂੰ ਤੁਸੀਂ ਇੱਕੋ ਬੈਠਕ ਵਿਚ ਪੜ ਦਿਓਗੇ ਕਿਉਂਕਿ ਰੌਚਿਕਤਾ ਬਹੁਤ ਜ਼ਿਆਦਾ ਹੈ। ਨੁਸਰਤ ਫਤਿਹ ਅਲੀ ਖ਼ਾਂ ਨੂੰ ਆਪਣੇ ਆਪ ਨੂੰ ਸਥਾਪਤ ਕਰਨ ਲਈ ਅਨੇਕਾਂ ਮੁਸ਼ਕਲਾਂ ਅਤੇ ਕਠਨਾਈਆਂ ਆਈਆਂ ਜਿਨਾਂ ਨੂੰ ਉਸਨੇ ਆਪਣੇ ਦ੍ਰਿੜ ਇਰਾਦੇ ਨਾਲ ਸਫਲ ਕਰ ਲਿਆ ਬਾਰੇ ਜਾਣਕਾਰੀ ਹੈ। ਨੁਸਰਤ ਫਤਿਹ ਅਲੀ ਖ਼ਾਂ ਦੇ ਵਿਰਸੇ ਦਾ ਫੈਮਿਲੀ ਟਰੀ ਵੀ ਦਿੱਤਾ ਗਿਆ ਹੈ ਜਿਸ ਤੋਂ ਪਤਾ ਲਗਦਾ ਹੈ ਕਿ ਉਸਦੇ ਵੱਡੇ ਵਡੇਰੇ ਵੀ ਗਾਇਕੀ ਦੇ ਖੇਤਰ ਵਿਚ ਪੀੜੀ ਦਰ ਪੀੜੀ ਨਾਮਣਾ ਖੱਟਦੇ ਆਏ ਹਨ। ਇਉਂ ਲੱਗ ਰਿਹਾ ਹੈ ਕਿ ਇਹ ਪੁਸਤਕ ਲਿਖਣ ਤੋਂ ਪਹਿਲਾਂ ਸ਼ਰਨਜੀਤ ਬੈਂਸ ਨੇ ਇਸ ਪਰਿਵਾਰ ਬਾਰੇ ਪੂਰੀ ਜਾਣਕਾਰੀ ਲੈਣ ਲਈ ਬਹੁਤ ਸਾਰੀਆਂ ਪੁਸਤਕਾਂ ਪੜੀਆਂ ਹੋਣਗੀਆਂ। ਨੁਸਰਤ ਫ਼ਤਿਹ ਅਲੀ ਖ਼ਾਂ ਦੀਆਂ ਟੀ.ਵੀ.ਦੀਆਂ ਮੁਲਾਕਾਤਾਂ ਵੀ ਪੁਸਤਕ ਵਿਚ ਦਿੱਤੀਆਂ ਹੋਈਆਂ ਹਨ। ਇਹ ਪੁਸਤਕ ਉਸਦਾ ਖ਼ੋਜੀ ਕੰਮ ਹੈ। ਪਰਿਵਾਰ ਵਿਚ ਜਿਹੜੀਆਂ ਘਟਨਾਵਾਂ ਹੋਈਆਂ ਹਨ ਉਨਾਂ ਦਾ ਵੀ ਜ਼ਿਕਰ ਕੀਤਾ ਗਿਆ ਹੈ ਜੋ ਕਿ ਉਸਦੇ ਨੇੜਲੇ ਰਿਸ਼ਤੇਦਾਰਾਂ ਤੋਂ ਲਿਆ ਗਿਆ ਲੱਗਦਾ ਹੈ। ਭਵਿਖ ਵਿਚ ਹੋਰ ਸਾਰਥਕ ਕੰਮ ਦੀ ਉਮੀਦ ਕੀਤੀ ਜਾ ਸਕਦੀ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 

03/11/16

 

  ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)