|
|
|
|
ਰਣਜੀਤ ਸਿੰਘ ਭਿੰਡਰ ਦੀ
ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
|
|
|
ਰਣਜੀਤ ਸਿੰਘ ਭਿੰਡਰ ਨਿੱਜੀ ਜ਼ਿੰਦਗੀ ਦੇ ਤਜ਼ਰਬਿਆਂ ਤੇ ਅਧਾਰਤ ਕਹਾਣੀਆਂ
ਲਿਖਣ ਵਾਲਾ ਕਹਾਣੀਕਾਰ ਹੈ। ਉਸ ਦੀਆਂ ਹੁਣ ਤੱਕ ਕਹਾਣੀਆਂ ਦੀਆਂ ਤਿੰਨ
ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ। ਉਹ ਕੇਂਦਰ ਸਰਕਾਰ ਦੇ ਗੁਪਤਚਰ
ਵਿਭਾਗ ਵਿਚੋਂ ਇੱਕ ਸੁਲਝੇ ਹੋਏ ਅਧਿਕਾਰੀ ਦੇ ਤੌਰ ਤੇ ਸੇਵਾ ਮੁਕਤ ਹੋਇਆ
ਹੈ। ਉਸਦਾ ਤਜਰਬਾ ਵਿਸ਼ਾਲ ਹੈ ਕਿਉਂਕਿ ਸਮਾਜਿਕ ਤਾਣੇ ਬਾਣੇ ਦੀਆਂ
ਬਾਰੀਕੀਆਂ ਬਾਰੇ ਭਰਪੂਰ ਜਾਣਕਾਰੀ ਹੈ। ਇਹ ਜਾਣਕਾਰੀ ਉਸਦੀ ਵਿਲੱਖਣ ਸੂਝ
ਦੀ ਪ੍ਰਤੀਕ ਹੈ। ਆਪਣੀ ਨੌਕਰੀ ਦੌਰਾਨ ਉਸਨੇ ਸਰਕਾਰੀਤੰਤਰ, ਸਮਾਜਿਕ
ਸੰਗਠਨਾ ਅਤੇ ਸਮਾਜ ਵਿਚ ਵੱਖ-ਵੱਖ ਕਿਰਦਾਰਾਂ ਵਿਚ ਵਿਚਰ ਰਹੇ ਮਹੱਤਵਪੂਰਨ
ਵਿਅਕਤੀਆਂ ਦੀ ਕਾਰਜਸ਼ੈਲੀ ਨੂੰ ਬੜਾ ਨੇੜਿਓਂ ਹੋ ਕੇ ਨੀਝ ਨਾਲ ਵੇਖਿਆ ਤੇ
ਵਾਚਿਆ ਹੈ। ਉਹ ਸਾਰੇ ਭਾਰਤ ਦਾ ਭਰਮਣ ਕਰ ਚੁੱਕਿਆ ਹੈ। ਇਸ ਕਰਕੇ ਉਸਦੇ
ਤਜਰਬੇ ਦਾ ਖ਼ਜਾਨਾ ਵਿਸ਼ਾਲ ਹੈ ਜਿਸ ਕਰਕੇ
ਉਸਦੀਆਂ ਕਹਾਣੀਆਂ ਦੇ ਵਿਸ਼ੇ ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਹਨ ਅਤੇ
ਬਹੁਤੀਆਂ ਕਹਾਣੀਆਂ ਜ਼ਿੰਦਗੀ ਦੀ ਅਸਲੀਅਤ ਦੇ ਕੌੜੇ ਸੱਚ ਦਾ ਪ੍ਰਗਟਾਵਾ
ਕਰਦੀਆਂ ਹਨ। ਉਸਦੀਆਂ ਪਹਿਲੀਆਂ ਦੋ ਪੁਸਤਕਾਂ ‘ਦੁਖਦੀ ਰਗ’, ‘ਬੁਲੰਦਪੁਰੀ’
ਅਤੇ ਤੀਜੀ ਇਹ ਪੁਸਤਕ ‘‘ਸਮਾਂ ਤੇ ਸੁਪਨੇ’’ ਹੈ।
ਇਹ 127 ਪੰਨਿਆਂ ਦੀ ਪੁਸਤਕ ਹੈ ਅਤੇ ਇਸ ਵਿਚ 11 ਕਹਾਣੀਆਂ ਹਨ। ਉਸਨੇ
ਪਰਵਾਸ ਦੀ ਜ਼ਿੰਦਗੀ ਨੂੰ ਵੀ ਬਹੁਤ ਨੇੜਿਓਂ ਵੇਖਿਆ ਹੈ ਕਿਉਂਕਿ ਉਹ ਲਗਪਗ
ਹਰ ਸਾਲ ਪ੍ਰਵਾਸ ਵਿਚ ਭਰਮਣ ਕਰਨ ਜਾਂਦਾ ਹੈ। ਉਸ ਸਮੇਂ ਦੌਰਾਨ ਉਥੋਂ ਦੇ
ਪੰਜਾਬੀਆਂ ਅਤੇ ਗੋਰਿਆਂ ਦੇ ਸਮਾਜਿਕ, ਆਰਥਿਕ ਅਤੇ ਧਾਰਮਿਕ ਜੀਵਨ ਬਾਰੇ
ਜਿਹੜਾ ਤਜਰਬਾ ਉਸਨੂੰ ਹੋਇਆ ਹੈ, ਉਸ ਨੇ ਉਸ ਹਾਲਾਤ ਬਾਰੇ ਆਪਣੀਆਂ ਲਗਪਗ
ਸਾਰੀਆਂ ਕਹਾਣੀਆਂ ਵਿਚ ਦਰਸਾਇਆ ਹੈ। ਸਮਾਂ ਅਤੇ ਸੁਪਨੇ ਕਹਾਣੀ ਵਿਚ ਉਸਨੇ
ਦੱਸਿਆ ਹੈ ਕਿ ਪੂਰਬ ਅਤੇ ਪੱਛਮ ਦੀਆਂ ਪਰੰਪਰਾਵਾਂ ਅਤੇ ਰੀਤੀ ਰਿਵਾਜਾਂ
ਵਿਚ ਜ਼ਮੀਨ ਅਸਮਾਨ ਦਾ ਫਰਕ ਹੈ ਪ੍ਰੰਤੂ ਪੰਜਾਬੀ ਲੜਕੇ ਅਤੇ ਲੜਕੀਆਂ ਪਰਵਾਸ
ਵਿਚ ਜਾ ਕੇ ਬਹੁਤ ਜਲਦੀ ਹੀ ਪੱਛਮੀ ਰੰਗ ਵਿਚ ਰੰਗੇ ਜਾਂਦੇ ਹਨ ਅਤੇ ਮੁੜਕੇ
ਪੰਜਾਬ ਵੱਲ ਨੂੰ ਮੂੰਹ ਕਰਨ ਤੋਂ ਵੀ ਝਿਜਕਦੇ ਹਨ ਕਿਉਂਕਿ ਉਨਾਂ ਨੂੰ
ਪੰਜਾਬ ਵਿਚ ਪਰਵਾਸ ਵਾਲੀ ਖੁਲ ਖੇਡ ਨਹੀਂ ਮਿਲਦੀ। ਪੰਜਾਬ ਵਿਚ ਉਹ ਘੁੱਟਨ
ਵਿਚ ਆਪਣਾ ਜੀਵਨ ਬਸਰ ਕਰਦੇ ਹਨ। ਜਾਤ ਪਾਤ ਦੀਆਂ ਬੰਦਸ਼ਾਂ ਉਨਾਂ ਦੇ ਪਿਆਰ
ਵਿਚ ਰੁਕਾਵਟ ਹੀ ਨਹੀਂ ਬਣਦੀਆਂ ਸਗੋਂ ਉਨਾਂ ਨੂੰ ਆਪਣੀਆਂ ਜਾਨਾ ਵੀ
ਗੁਆਉਣੀਆਂ ਪੈਂਦੀਆਂ ਹਨ। ਇਥੋਂ ਤੱਕ ਕਿ ਮਾਂ ਇਸਤਰੀ ਹੋਣ ਦੇ ਨਾਤੇ ਵੀ
ਲੜਕੀ ਦਾ ਸਹਾਰਾ ਨਹੀਂ ਬਣਦੀ।
ਪਰਵਾਸ ਵਿਚ ਉਨਾਂ ਦੇ ਪਿਆਰ ਵਿਆਹ ਨੂੰ ਮਾਣ ਅਤੇ ਪੰਜਾਬ ਵਿਚ ਉਸਦਾ
ਘਾਣ ਹੁੰਦਾ ਹੈ। ਸ਼ਾਵਰ ਕਹਾਣੀ ਵੀ ਪਰਵਾਸ ਅਤੇ ਪੰਜਾਬ ਦੀ ਜ਼ਿੰਦਗੀ ਬਾਰੇ
ਇੱਕੋ ਪਰਿਵਾਰ ਦੀ ਪਰਵਾਸ ਅਤੇ ਪੰਜਾਬ ਵਿਚ ਰਹਿ ਰਹੇ ਪਰਿਵਾਰ ਦੇ ਮੈਂਬਰਾਂ
ਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਦੀ ਹੈ ਜਿਸ ਵਿਚ ਪੰਜਾਬੀ ਲੜਕੀ ਪਰਵਾਸ
ਵਿਚ ਜਾ ਕੇ ਆਪਣੀ ਸਹੇਲੀ ਦੇ ਗ਼ੈਰ ਕਾਨੂੰਨੀ ਬੱਚੇ ਦੀ ਖ਼ੁਸ਼ੀ ਵਿਚ ਆਪਣੇ ਘਰ
ਪਾਰਟੀ ਕਰਦੀ ਹੈ। ਪੰਜਾਬ ਵਿਚ ਉਸਦੀ ਭੈਣ ਨੀਵੀਂ ਜਾਤ ਦੇ ਲੜਕੇ ਨੂੰ ਪਿਆਰ
ਕਰਨ ਕਰਕੇ ਕਤਲ ਕਰ ਦਿੱਤੀ ਜਾਂਦੀ ਹੈ, ਇਨਾਂ ਦੋਵਾਂ ਕਹਾਣੀਆਂ ਵਿਚ ਪਿਆਰ
ਵਿਆਹ ਵਿਚ ਜਾਤ ਪਾਤ ਰੋੜਾ ਬਣਦੀ ਹੈ ਕਿਉਂਕਿ ਪੁਰਾਣੇ ਖਿਆਲਾਂ ਅਤੇ
ਪਰੰਪਰਾਵਾਂ ਤੇ ਪਹਿਰਾ ਦੇਣ ਵਾਲੇ ਬਜ਼ੁਰਗ ਮਾਪੇ ਪਿਆਰ ਵਿਆਹਾਂ ਨੂੰ ਆਪਣੀ
ਉਚੀ ਜਾਤ ਤੇ ਹਮਲਾ ਸਮਝਦੇ ਹਨ। ਸਮੇਂ ਦੀ ਚਾਪ ਕਹਾਣੀ ਵੀ ਇੱਕ
ਮਨੋਵਿਗਿਆਨਕ ਵਿਸ਼ਲੇਸ਼ਣ ਹੈ, ਜਿਸ ਵਿਚ ਪਰਵਾਸ ਅਤੇ ਪੰਜਾਬ ਵਿਚਲੇ
ਪੰਜਾਬੀਆਂ ਦੀ ਤ੍ਰਾਸਦੀ ਵਿਖਾਈ ਗਈ ਹੈ। ਉਹ ਆਪੋ ਆਪਣੇ ਸੰਸਾਰ ਵਿਚ ਕਿਸ
ਪ੍ਰਕਾਰ ਵਿਚਰ ਰਹੇ ਹਨ। ਇਕੋ ਘਰ ਵਿਚ ਰਹਿੰਦੇ ਹੋਏ ਵੀ ਇੱਕ ਦੂਜੇ ਨਾਲ
ਦੂਰੀਆਂ ਬਣਾਈ ਬੈਠੇ ਹਨ। ਇਨਸਾਨ ਸਿਰਫ ਨਿੱਜ ਤੱਕ ਹੀ ਸੀਮਤ ਹੋ ਗਿਆ ਹੈ।
ਆਧੁਨਿਕਤਾ ਦੀ ਆੜ ਵਿਚ ਇਨਸਾਨ ਇਨਸਾਨੀਅਤ ਦੇ ਸੰਬੰਧਾਂ ਤੋਂ ਦੂਰ ਜਾ ਰਿਹਾ
ਹੈ। ਪ੍ਰੰਤੂ ਇਸ ਕਹਾਣੀ ਵਿਚ ਤੁਲਨਾਤਮਿਕ ਅਧਿਐਨ ਕੀਤਾ ਗਿਆ ਹੈ ਕਿ
ਪੁਰਾਣੇ ਅਤੇ ਅੱਜ ਦੇ ਸਮੇਂ ਵਿਚ ਪਰਿਵਾਰ ਕਿਵੇਂ ਰਹਿੰਦੇ ਹਨ, ਸਨ। ਇਨਸਾਨ
ਦੀ ਮਾਨਿਸਿਕ ਟੁੱਟ ਭੱਜ ਦਾ ਚੰਗਾ ਨਮੂਨਾ ਹੈ। ਅੱਜ ਵੀ ਪੰਜਾਬ ਵਿਚ
ਜਾਤਪਾਤ, ਭਰਿਸ਼ਟਾਚਾਰ, ਰਿਸ਼ਵਤਖ਼ੋਰੀ ਅਤੇ ਪ੍ਰਦੂਸ਼ਣ ਭਾਰੂ ਹੈ।
ਸੁਪਨੇ ਕਹਾਣੀ ਭਾਰਤ ਦੀ ਨਿਆਇਕ ਪ੍ਰਣਾਲੀ ਦਾ ਪਾਜ ਉਘੇੜਦੀ ਹੈ। ਕਿਸ
ਪ੍ਰਕਾਰ ਸਿਆਸਤਦਾਨ ਨਿਆਇਕ ਖੇਤਰ ਵਿਚ ਦਖ਼ਲਅੰਦਾਜ਼ੀ ਕਰਕੇ ਕਾਨੂੰਨ ਦੀਆਂ
ਧਜੀਆਂ ਉਡਾ ਰਹੇ ਹਨ। ਸਿਆਸਤਦਾਨ ਅਤੇ ਜੁਡੀਸ਼ੀਅਲ ਅਧਿਕਾਰੀ ਕਿਵੇਂ ਇੱਕ
ਦੂਜੇ ਦੀ ਬਲੈਕਮੇਲਿੰਗ ਕਰਦੇ ਹਨ ਅਤੇ ਦੋਵੇਂ ਇੱਕ ਦੂਜੇ ਤੋਂ ਲਾਭ ਲੈਂਦੇ
ਹਨ। ਇਸ ਕਰਕੇ ਲੋਕਾਂ ਦਾ ਅਦਾਲਤਾਂ ਤੋਂ ਵਿਸ਼ਵਾਸ਼ ਉਠ ਗਿਆ ਹੈ। ਹਵਾਈ
ਖਲਬਲੀ ਵੀ ਪਰਵਾਸ ਜਾਣ ਦੀ ਲਾਲਸਾ, ਲਾਲਚ ਵਿਚ ਫਸੇ ਡਾਲਰਾਂ ਦੀ ਚਕਾਚੌਂਦ
ਦਾ ਪ੍ਰਗਟਾਵਾ ਕਰਦੀ ਪੰਜਾਬੀਆਂ ਦੀ ਮਾਨਸਿਕਤਾ ਬਾਰੇ ਵਿਸਤਾਰ ਪੂਰਬਕ
ਜਾਣਕਾਰੀ ਦੇਣ ਵਾਲੀ ਕਹਾਣੀ ਹੈ। ਪਰਵਾਸ ਜਾਣ ਲਈ ਗ਼ੈਰਸਮਾਜਿਕ ਢੰਗ ਵਰਤੇ
ਜਾਂਦੇ ਹਨ, ਇਥੋਂ ਤੱਕ ਕਿ ਆਪਣੀ ਜ਼ਮੀਰ ਨੂੰ ਮਾਰਕੇ, ਖੂਨ ਦੇ ਰਿਸ਼ਤਿਆਂ
ਵਿਚ ਵਿਆਹ ਕਰਵਾਕੇ ਬਾਹਰ ਲਿਜਾਇਆ ਜਾਂਦਾ ਹੈ। ਪੰਜਾਬੀ ਆਪਣੀ ਜ਼ਮੀਨਾ
ਵੇਚਕੇ ਜਾਂ ਗਹਿਣੇ ਰੱਖ ਕੇ ਬਾਹਰ ਜਾਂਦੇ ਹਨ ਪ੍ਰੰਤੂ ਉਨਾਂ ਦੇ ਮਾਪੇ
ਪੁਰਾਤਨਤਾ ਨਾਲ ਜੁੜੇ ਹੋਏ ਹਨ। ਉਥੇ ਪੰਜਾਬੀਆਂ ਨੂੰ ਡਾਲਰ ਕਮਾਉਣ ਲਈ
ਮਿੱਟੀ ਨਾਲ ਮਿੱਟੀ ਹੋਣਾ ਪੈਂਦਾ ਹੈ। ਹਾਲਾਤ ਮੁਤਾਬਕ ਬਦਲਣਾ ਵੀ ਪੈਂਦਾ
ਹੈ ਪ੍ਰੰਤੂ ਆਪਣੇ ਮਾਪਿਆਂ ਦੀ ਵੇਖ ਭਾਲ ਨਹੀਂ ਕਰ ਸਕਦੇ ਜਿਵੇਂ ਪੰਜਾਬ ਦਾ
ਵਿਰਸਾ ਹੈ। ਦੋਸਤੀਆਂ ਦਾ ਅਰਥ ਪੰਜਾਬੀ ਸਭਿਆਚਾਰ ਵਾਲਾ ਨਹੀਂ। ਜਿਹੜਾ
ਉਨਾਂ ਨੂੰ ਅਪਨਾਉਣਾ ਔਖਾ ਵੀ ਹੈ ਪ੍ਰੰਤੂ ਉਸ ਤੋਂ ਬਿਨਾ ਗੁਜ਼ਾਰਾ ਵੀ
ਨਹੀਂ। ਅੱਧਵਿਚਕਾਰ ਫਸੇ ਰਹਿੰਦੇ ਹਨ। ਦੋ ਸਭਿਆਚਾਰਾਂ ਦਾ ਟਕਰਾ ਹੁੰਦਾ
ਰਹਿੰਦਾ ਹੈ। ਦੋਹਾਂ ਨੂੰ ਛੱਡਣਾ ਵੀ ਅਸੰਭਵ ਹੈ। ਸੱਪ ਦੇ ਮੂੰਹ ਵਿਚ ਕੋਹੜ
ਕਿਰਲੀ ਵਾਲੀ ਗੱਲ ਹੁੰਦੀ ਹੈ।
ਰਣਜੀਤ
ਸਿੰਘ ਭਿੰਡਰ ਦੀ ਇਸ ਪੁਸਤਕ ਵਿਚ ਵਹਿਮਾ ਭਰਮਾ ਵਿਚ ਗ੍ਰਸੇ ਪੰਜਾਬੀ ਸਮਾਜ
ਨੂੰ ਇਨਾਂ ਵਿਚੋਂ ਬਾਹਰ ਨਿਕਲਣ ਦੀ ਵੀ ਪ੍ਰੇਰਣਾ ਮਿਲਦੀ ਹੈ। ਪਲ ਪਲ ਮਰਦਾ
ਆਦਮੀ ਅਜਿਹੀ ਇੱਕ ਕਹਾਣੀ ਹੈ ਜਿਸ ਵਿਚ ਆਮ ਆਦਮੀ ਹੀ ਨਹੀਂ ਸਗੋਂ ਪੜੇ
ਲਿਖੇ ਉਚਿਆਂ ਅਹੁਦਿਆਂ ਤੇ ਬਿਰਾਮਾਨ ਅਧਿਕਾਰੀ ਵੀ ਆਪਣੀਆਂ ਅਤ੍ਰਿਪਤ
ਇਛਾਵਾਂ ਦੀ ਪੂਰਤੀ ਲਈ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਸਹਾਰਾ ਲੈਂਦੇ
ਵਿਖਾਏ ਗਏ ਹਨ। ਪਾਂਧੇ ਅਟਕਲ ਪੱਚੂ ਨਾਲ ਹੀ ਇਨਾਂ ਲੋਕਾਂ ਨੂੰ ਗੁਮਰਾਹ
ਕਰਦੇ ਹਨ ਪ੍ਰੰਤੂ ਆਪਣਾ ਕੁਝ ਸੁਆਰ ਨਹੀਂ ਸਕਦੇ। ਜੇਕਰ ਉਹ ਲੋਕਾਂ ਨੂੰ
ਦੁੱਖਾਂ ਨੂੰ ਦੂਰ ਕਰਨ ਦੇ ਉਪਰਾਲੇ ਦੱਸਕੇ ਉਨਾਂ ਦੇ ਦੁੱਖ ਦੂਰ ਕਰਦੇ ਹਨ
ਤਾਂ ਆਪਣੇ ਨਿੱਜੀ ਦੁੱਖ ਕਿਉਂ ਦੂਰ ਨਹੀਂ ਕਰਦੇ। ਇਹ ਕਹਾਣੀ ਇਨਸਾਨ ਨੂੰ
ਸੱਚ ਤੇ ਪਹਿਰਾ ਦੇਣ ਦੀ ਵੀ ਤਾਕੀਦ ਕਰਦੀ ਹੈ। ਅਸਲ ਵਿਚ ਇਸ ਪੁਸਤਕ ਦੀਆਂ
ਲਗਪਗ ਸਾਰੀਆਂ ਕਹਾਣੀਆਂ ਹੀ ਕਿਸੇ ਨਾ ਕਿਸੇ ਢੰਗ ਨਾਲ ਸਮਾਜਿਕ ਬੁਰਾਈਆਂ
ਦਾ ਪਰਦਾ ਫਾਸ਼ ਕਰਕੇ ਲੋਕਾਂ ਨੂੰ ਉਨਾਂ ਤੋਂ ਖਹਿੜਾ ਛੁਡਾਉਣ ਦੀ ਪ੍ਰੇਰਨਾ
ਦਿੰਦੀਆਂ ਹਨ। ਸਾਂਝ ਨਾਮ ਦੇ ਸਿਰਲੇਖ ਵਾਲੀ ਕਹਾਣੀ ਵੀ ਸਮਾਜਿਕ ਰਿਸ਼ਤਿਆਂ
ਵਿਚ ਆ ਰਹੀਆਂ ਤਰੇੜਾਂ ਦਾ ਜ਼ਿਕਰ ਕਰਦੀ ਹੋਈ ਦੱਸਦੀ ਹੈ ਕਿ ਸਾਂਝ
ਭਾਵਨਾਵਾਂ ਦੀ ਹੁੰਦੀ ਹੈ। ਇਨਸਾਨ ਦੀਆਂ ਤਿੰਨ ਮੁੱਖ ਲੋੜਾਂ, ਸਰੀਰਕ,
ਮਾਨਸਿਕ ਅਤੇ ਅਧਿਆਤਮਿਕ ਘੱਟ ਹੀ ਪੂਰੀਆਂ ਹੁੰਦੀਆਂ ਹਨ। ਜੇਕਰ ਘਰ ਵਿਚੋਂ
ਇਹ ਲੋੜਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਇਨਸਾਨ ਇਨਾਂ ਨੂੰ ਪੂਰੀਆਂ ਕਰਨ
ਲਈ ਬਾਹਰ ਝਾਕਦਾ ਹੈ, ਜੋ ਸਹੀ ਗੱਲ ਨਹੀਂ। ਇਸ ਕਹਾਣੀ ਵਿਚ ਲੇਖਕ
ਸਾਹਿਤਕਾਰ ਇਨਸਾਨਾ ਦੀ ਗੱਲ ਕਰਦਾ ਲਿਖਦਾ ਹੈ ਕਿ ਇਸਤਰੀਆਂ ਸ਼ਰਾਬ ਵਰਗੇ
ਨਸ਼ਿਆਂ ਦਾ ਸੇਵਨ ਕਰਕੇ ਅਨੈਤਿਕ ਕੰਮ ਕਰਦੀਆਂ ਹਨ। ਅਜਿਹੇ ਕੰਮ ਕਰਨ
ਵਾਲੀਆਂ ਆਪਣੇ ਆਪ ਨੂੰ ਅਗਾਂਹਵਧੂ ਕਹਿੰਦੀਆਂ ਹਨ।
ਤਿੰਨ ਭੈਣਾਂ ਦੇ ਸਿਰਲੇਖ ਵਾਲੀ ਕਹਾਣੀ ਨੇ ਤਾਂ ਸਾਡੇ ਸਮਾਜਿਕ ਤਾਣੇ
ਬਾਣੇ ਦੇ ਭੇਦ ਹੀ ਖੋਲਕੇ ਰੱਖ ਦਿੱਤੇ ਹਨ ਕਿਵੇਂ ਇਨਸਾਨ ਆਪਣੇ ਰਾਹ ਤੋਂ
ਭੱਟਕ ਕੇ ਨਿੱਜੀ ਹਿਤਾਂ ਦੀ ਪੂਰਤੀ ਲਈ ਘਟੀਆ ਤੌਰ ਤਰੀਕੇ ਵਰਤਕੇ ਉਚਾਈਆਂ
ਪ੍ਰਾਪਤ ਕਰਦਾ ਹੈ। ਇਥੋਂ ਤੱਕ ਕਿ ਧਰਮ ਦੇ ਠੇਕੇਦਾਰ ਵੀ ਆਪਣੇ ਹੋਸ਼ ਹਵਾਸ਼
ਖੋਅ ਬੈਠਦੇ ਹਨ। ਇਸ ਕਹਾਣੀ ਵਿਚ ਇਹ ਵਿਖਾਇਆ ਗਿਆ ਹੈ ਕਿ ਔਰਤ
ਸਰਬਸ਼ਕਤੀਮਾਨ ਹੈ। ਉਹ ਜੋ ਚਾਹੇ ਸਭ ਕੁਝ ਕਰ ਸਕਦੀ ਹੈ। ਸਾਹਿਤਕਾਰਾਂ ਵਿਚ
ਆਪਸੀ ਈਰਖਾ, ਵੈਰ ਵਿਰੋਧ ਅਤੇ ਬਦਲੇ ਦੀ ਭਾਵਨਾ ਭਾਰੂ ਹੁੰਦੀ ਹੈ। ਇਨਾਮਾ
ਦੀ ਪ੍ਰਾਪਤੀ ਲਈ ਉਹ ਹਰ ਹੀਲਾ ਵਰਤ ਲੈਂਦੇ ਹਨ। ਇਸ ਕਹਾਣੀ ਵਿਚ
ਸਿਆਸਤਦਾਨਾ ਦਾ ਚਿੱਟਾ ਚਿੱਠਾ ਵੀ ਉਧੇੜ ਕੇ ਰੱਖ ਦਿੱਤਾ ਹੈ। ਖਾਸ ਤੌਰ ਤੇ
ਸਫਾਰਤਖਾਨਿਆਂ ਵਿਚ ਉਚ ਅਧਿਕਾਰੀ ਅਤੇ ਸਿਆਸਤਦਾਨ ਅਨੈਤਿਕ ਕੰਮ ਕਰਦੇ ਹਨ।
ਔਰਤ ਦੀਆਂ ਮਜ਼ਬੂਰੀਆਂ, ਰਜ਼ਾਮੰਦੀਆਂ ਅਤੇ ਉਨਾਂ ਦੀ ਅਜਿਹੇ ਕੰਮ ਕਰਦਿਆਂ ਦੀ
ਅੰਦਰਲੀ ਭੰਨ ਤੋੜ ਵੀ ਦਰਸਾਈ ਗਈ ਹੈ। ਕਹਾਣੀਆਂ ਰੌਚਿਕ ਹਨ ਜਿਨਾਂ ਨੂੰ
ਜਦੋਂ ਪਾਠਕ ਪੜਨ ਲੱਗਦਾ ਹੈ ਤਾਂ ਅੱਧ ਵਿਚਕਾਰ ਛੱਡ ਨਹੀਂ ਸਕਦਾ। ਧਾਰਮਿਕ
ਕੱਟੜਤਾ ਦੇ ਗੰਭੀਰ ਨਤੀਜਿਆਂ ਬਾਰੇ ਵੀ ਆਗਾਹ ਕੀਤਾ ਗਿਆ ਹੈ। ਅਖ਼ੀਰ ਵਿਚ
ਕਿਹਾ ਜਾ ਸਕਦਾ ਹੈ ਕਿ ਰਣਜੀਤ ਸਿੰਘ ਭਿੰਡਰ ਨੇ ਵਰਤਮਾਨ ਸਮਾਜ ਦੇ ਖੋਖਲੇ
ਦਾਅਵਿਆਂ ਦਾ ਪਰਦਾ ਫਾਸ਼ ਕਰਕੇ ਆਮ ਲੋਕਾਂ ਨੂੰ ਨੈਤਿਕਤਾ ਦਾ ਪਲਾ ਫੜਨ ਲਈ
ਪ੍ਰੇਰਣ ਦਾ ਮਹੱਤਵਪੂਰਨ ਕਾਰਜ ਕੀਤਾ ਹੈ।
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
|
|
30/11/16 |
|
|
|
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|