ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ

 

ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਨਵਾਂ ਤਜਰਬਾ ਹੈ ਕਿਉਂਕਿ ਇਹ ਵਿਗਿਆਨ ਦੇ ਨਵੇਂ ਖੇਤਰ ਬਾਰੇ ਪਹਿਲਾ ਕਦਮ ਹੈ। ਵਿਗਿਆਨਕ ਖੋਜਾਂ ਦੇ ਚੰਗੇ ਅਤੇ ਮਾੜੇ ਦੋਵੇਂ ਪਹਿਲੂ ਹੁੰਦੇ ਹਨ। ਅਸਲ ਵਿਚ ਵਿਗਿਆਨ ਦੀ ਖ਼ੋਜ ਹਮੇਸ਼ਾ ਲੋਕਾਂ ਦੇ ਭਲੇ ਲਈ ਹੀ ਕੀਤੀ ਜਾਂਦੀ ਹੈ ਪ੍ਰੰਤੂ ਸਮਾਜ ਵਿਚ ਹਰ ਕਿਸਮ ਦੇ ਲੋਕ ਹੋਣ ਕਰਕੇ ਖ਼ੋਜ ਦੀ ਮਾੜੇ ਕੰਮਾ ਲਈ ਵੀ ਵਰਤੋਂ ਸ਼ੁਰੂ ਹੋ ਜਾਂਦੀ ਹੈ। ਇਸੇ ਤਰਾਂ ਸ਼ੋਸ਼ਲ ਮੀਡੀਆ   ਦੀ ਵੀ ਦੋਵੇਂ ਕੰਮਾ ਲਈ ਵਰਤੋ ਕੀਤੀ ਜਾ ਰਹੀ ਹੈ।

ਪੱਤਰਕਾਰੀ ਨੂੰ ਪਰਜਾਤੰਤਰ ਦਾ ਚੌਥਾ ਥੰਮ ਕਿਹਾ ਜਾਂਦਾ ਹੈ। ਆਧੁਨਿਕ ਤਕਨਾਲੋਜੀ ਦੇ ਆਉਣ ਨਾਲ ਸ਼ੋਸ਼ਲ ਮੀਡੀਆ  ਨੂੰ ਵੀ ਪੰਜਵਾਂ ਥੰਮ ਕਿਹਾ ਜਾਣ ਲੱਗ ਪਿਆ ਹੈ। ਨਾ ਤਾਂ ਪੱਤਰਕਾਰੀ ਅਤੇ ਨਾ ਹੀ ਸ਼ੋਸ਼ਲ ਮੀਡੀਆ  ਵਿਚ ਸਭ ਕੁਝ ਅੱਛਾ ਹੈ। ਸਾਹਿਤਕ ਸਮਾਗਮ ਦੀ ਖ਼ਬਰ ਕਿਸੇ ਅਖ਼ਬਾਰ ਵਿਚ ਲਗਾਉਣ ਲਈ ਉਪਰਾਲੇ ਕਰਨੇ ਪੈਂਦੇ ਹਨ ਅਤੇ ਕਈ ਵਾਰ ਉਹ ਉਪਰਾਲੇ ਸਾਰਥਿਕ ਵੀ ਨਹੀਂ ਹੁੰਦੇ। ਕਿਉਂਕਿ ਖ਼ਬਰ ਲਗਵਾਉਣ ਦੀਆਂ ਵੀ ਕਈ ਸਟੇਜਾਂ  ਹਨ। ਸਭ ਤੋਂ ਪਹਿਲਾਂ ਪੱਤਰਕਾਰ ਖ਼ਬਰ ਭੇਜਦਾ ਹੈ, ਫਿਰ ਅਖ਼ਬਾਰ ਦੇ ਡੈਸਕ  ਉਪਰ ਜੋ ਉਪ ਸੰਪਾਦਕ ਬੈਠੇ ਹੁੰਦੇ ਹਨ, ਉਹ ਖ਼ਬਰ ਦੀ ਛਾਣ ਬੀਣ ਤੇ ਕਾਂਟ ਛਾਂਟ ਕਰਕੇ ਉਸ ਖ਼ਬਰ ਨੂੰ ਲਾਉਣ ਬਾਰੇ ਫ਼ੈਸਲਾ ਕਰਦੇ ਹਨ। ਉਸ ਉਪਰੰਤ ਉਸ ਖ਼ਬਰ ਬਾਰੇ ਪਤਾ ਨਹੀਂ ਹੁੰਦਾ ਕਿ ਉਹ ਸਥਾਨਕ, ਪੰਜਾਬ ਜਾਂ ਨੈਸ਼ਨਲ ਐਡੀਸ਼ਨ ਵਿਚ ਪ੍ਰਕਾਸ਼ਤ ਹੁੰਦੀ ਹੈ। ਸ਼ੋਸ਼ਲ ਮੀਡੀਆ  ਜਿਸ ਵਿਚ ਫੇਸਬੁੱਕ, ਇੰਨਸਟਾਗ੍ਰਾਮ, ਟਵਿਟਰ, ਹਾਈਕ ਅਤੇ ਵਟਸਅਪ ਆਦਿ ਸ਼ਾਮਲ ਹਨ ਦੇ ਆ ਜਾਣ ਨਾਲ ਕੋਈ ਵੀ ਵਿਅਕਤੀ ਜਿਸਦਾ ਇਨਾਂ ਸਾਧਨਾ ਵਿਚ ਆਪਣਾ ਅਕਾਊਂਟ  ਹੁੰਦਾ ਹੈ, ਆਪਣੀ ਖ਼ਬਰ ਜਾਂ ਸਾਹਿਤ ਦਾ ਹਰ ਰੂਪ ਜਿਸ ਵਿਚ ਲੇਖ, ਕਹਾਣੀ, ਮਿੰਨੀ ਕਹਾਣੀ, ਨਾਟਕ, ਕਵਿਤਾ, ਗੀਤ ਜਾਂ ਗ਼ਜ਼ਲ ਇਸ ਵਿਚ ਪੋਸਟ ਕਰ ਸਕਦਾ ਹੈ, ਜਿਹੜੀ ਮਿੰਟਾਂ ਸਕਿੰਟਾਂ ਵਿਚ ਹੀ ਦੁਨੀਆਂ ਵਿਚ ਵਸਦੇ ਉਸਦੇ ਮਿੱਤਰਾਂ ਕੋਲ ਪਹੁੰਚ ਜਾਂਦੀ ਹੈ।

ਆਧੁਨਿਕ ਤਕਨਾਲੋਜੀ ਨੇ ਕ੍ਰਾਂਤੀ ਹੀ ਲਿਆ ਦਿੱਤੀ ਹੈ। ਪੱਤਰਕਾਰਾਂ ਤੇ ਨਿਰਭਰਤਾ ਵੀ ਖ਼ਤਮ ਕਰ ਦਿੱਤੀ ਹੈ। ਇੱਕ ਕਿਸਮ ਨਾਲ ਸ਼ੋਸ਼ਲ ਮੀਡੀਆ  ਆਪਣੀ ਹਓਮੈ ਨੂੰ ਪੱਠੇ ਪਾਉਣ ਲਈ ਸਭ ਤੋਂ ਸੌਖਾ ਸਾਧਨ ਬਣ ਗਿਆ ਹੈ। ਭਾਵੇਂ ਇਸ ਮੀਡੀਆ  ਦੇ ਕਈ ਬੁਰੇ ਪਹਿਲੂ ਵੀ ਹਨ ਫਿਰ ਵੀ ਹਰ ਨਵਾਂ ਅਤੇ ਪੁਰਾਣਾ ਲੇਖਕ ਇਸ ਸਮੇਂ ਇਸੇ ਸਾਧਨ ਦੀ ਵਰਤੋਂ ਕਰਕੇ ਆਪਣੇ ਆਪ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਮੀਡੀਏ  ਨਾਲ ਸੰਬੰਧਤ ‘‘ਪੰਜਵਾਂ ਥੰਮ’’ ਮਿੰਨੀ ਕਹਾਣੀ ਸੰਗ੍ਰਹਿ ਜਿਸ ਨੂੰ ਜਗਦੀਸ਼ ਰਾਏ ਕੁਲਰੀਆ ਨੇ ਸੰਪਾਦਿਤ ਅਤੇ ਉਡਾਨ ਪਬਲੀਕੇਸ਼ਨਜ਼ ਮਾਨਸਾ ਨੇ ਪ੍ਰਕਾਸ਼ਤ ਕੀਤਾ ਹੈ, ਵਿਚ ਇਸ ਪੰਜਵੇਂ ਥੰਮ ਅਰਥਾਤ ਸ਼ੋਸ਼ਲ ਮੀਡੀਆ  ਨਾਲ ਸੰਬੰਧਤ 95 ਪੰਨਿਆਂ ਦੀ ਪੁਸਤਕ ਵਿਚ 60 ਮਿੰਨੀ ਕਹਾਣੀਆਂ ਹਨ। ਸ਼ੋਸ਼ਲ ਮੀਡੀਆ  ਬਾਰੇ ਮਿੰਨੀ ਕਹਾਣੀਆਂ ਦੀ ਪੁਸਤਕ ਪ੍ਰਕਾਸ਼ਤ ਕਰਕੇ ਸੰਪਾਦਕ ਨੇ ਚੰਗਾ ਉਦਮ ਕੀਤਾ ਹੈ ਕਿਉਂਕਿ ਲੋਕਾਂ ਦੇ ਸ਼ੋਸ਼ਲ ਮੀਡੀਆ  ਵੱਲ ਵੱਧ ਰਹੇ ਮਾਨਸਿਕ ਰੁਝਾਨ ਦਾ ਪਾਜ ਵੀ ਉਘੇੜਿਆ ਹੈ। ਪ੍ਰੰਤੂ ਇਸ ਪੁਸਤਕ ਵਿਚ ਸੰਪਾਦਕ ਨੇ ਹਿੰਦੀ ਦੇ 18 ਮਿੰਨੀ ਕਹਾਣੀਕਾਰਾਂ ਦੀਆਂ ਕਹਾਣੀਆਂ ਦਾ ਆਪ ਹੀ ਅਨੁਵਾਦ ਕਰਕੇ ਪ੍ਰਕਾਸ਼ਤ ਕੀਤੀਆਂ ਹਨ। ਪੁਸਤਕ ਵਿਚ 11 ਲੇਖਕਾਂ ਦੀਆਂ 2-2 ਕਹਾਣੀਆਂ ਅਤੇ 1 ਲੇਖਕ ਦੀਆਂ 3 ਕਹਾਣੀਆਂ ਹਨ। ਇਸ ਤੋਂ ਇਉਂ ਮਹਿਸੂਸ ਹੋ ਰਿਹਾ ਹੈ ਕਿ ਅਜੇ ਪੰਜਾਬੀ ਦੀ ਮਿੰਨੀ ਕਹਾਣੀ ਨੇ ਉਤਨਾ ਵਿਕਾਸ ਨਹੀਂ ਕੀਤਾ, ਜਿਸ ਕਰਕੇ ਸੰਪਾਦਕ ਨੂੰ ਹਿੰਦੀ ਦੀਆਂ ਮਿੰਨੀ ਕਹਾਣੀਆਂ ਅਨੁਵਾਦ ਅਤੇ ਕੁਝ ਲੇਖਕਾਂ ਦੀਆਂ 2-2 ਕਹਾਣੀਆਂ ਸ਼ਾਮਲ ਕਰਨੀਆਂ ਪਈਆਂ ਹਨ। ਹਿੰਦੀ ਤੋਂ ਅਨੁਵਾਦ ਕੀਤੀਆਂ ਕਹਾਣੀਆਂ ਬਿਹਤਰੀਨ ਕਹੀਆਂ ਜਾ ਸਕਦੀਆਂ ਹਨ ਪ੍ਰੰਤੂ ਪੰਜਾਬੀ ਦੀਆਂ ਕੁਝ ਕਹਾਣੀਆਂ ਵੀ ਪ੍ਰਸੰਸ਼ਾਯੋਗ ਹਨ। ਅਸਲ ਵਿਚ ਪੰਜਵਾਂ ਥੰਮ ਜਿਸਨੂੰ ਸ਼ੋਸ਼ਲ ਮੀਡੀਆ  ਨਾਲ ਜਾਣਿਆਂ ਜਾਂਦਾ ਹੈ, ਅੱਜ ਦਿਨ ਸਮਾਜ ਦੇ ਹਰ ਵਰਗ ਭਾਵੇਂ ਬੱਚਾ, ਬਜ਼ੁਰਗ, ਨੌਜਵਾਨ ਵਿਸ਼ੇਸ਼ ਤੌਰ ਤੇ ਵਿਦਿਆਰਥੀ ਵਰਗ ਤਾਂ ਇਉਂ ਲੱਗ ਰਿਹਾ ਹੈ ਜਿਵੇਂ ਇਸ ਦਾ ਸ਼ੈਦਾਈ ਤੇ ਗ਼ੁਲਾਮ ਹੀ ਹੋ ਗਿਆ ਹੈ। ਇਸ ਪੁਸਤਕ ਦੀ ਖ਼ਾਸੀਅਤ ਇਹੋ ਹੈ ਕਿ ਇਸ ਦੇ ਬੁਰੇ ਪ੍ਰਭਾਵਾਂ ਨੂੰ ਸਾਹਿਤਕ ਪਾਣ ਦੇ ਕੇ ਦੱਸਿਆ ਗਿਆ ਹੈ। ਮਾਂ ਬਾਪ ਸਮਝਦੇ ਹਨ ਕਿ ਉਨਾਂ ਦੇ ਬੱਚੇ ਆਧੁਨਿਕ ਤਕਨਾਲੋਜੀ ਦੇ ਸਹਾਰੇ ਮੋਬਾਈਲ ਰਾਹੀਂ ਜਾਣਕਾਰੀ ਇਕੱਤਰ ਕਰਕੇ ਪੜ ਰਹੇ ਹਨ ਪ੍ਰੰਤੂ ਸਹੀ ਮਾਅਨਿਆਂ ਵਿਚ ਲੜਕੇ ਤੇ ਲੜਕੀਆਂ ਹੜ ਰਹੇ ਹਨ। ਗ਼ਲਤ ਰਸਤੇ ਪੈ ਰਹੇ ਹਨ। ਇਸ ਪੁਸਤਕ ਦੀਆਂ ਬਹੁਤੀਆਂ ਮਿੰਨੀ ਕਹਾਣੀਆਂ ਇਨਾਂ ਘਟਨਾਵਾਂ ਤੋਂ ਚਿੰਤਤ ਹੋ ਕੇ ਲਿਖੀਆਂ ਗਈਆਂ ਲੱਗਦੀਆਂ ਹਨ।

ਅੰਜੂ ਵ ਰੱਤੀ ਕਸਕ ਦੀ ਯਕੀਨ ਸਿਰਲੇਖ ਵਾਲੀ ਕਹਾਣੀ ਲੜਕੀਆਂ ਦੇ ਗੁਮਰਾਹ ਹੋਣ ਦੀ ਤ੍ਰਾਸਦੀ ਦਾ ਬਿਆਨ ਕਰਦੀ ਹੈ। ਪੁਸਤਕ ਵਿਚ ਬਹੁਤ ਸਾਰੇ ਪੱਖਾਂ ਤੋਂ ਸੁਚੇਤ ਕੀਤਾ ਗਿਆ ਹੈ। ਨੌਜਵਾਨਾ ਅਤੇ ਬਜ਼ੁਰਗਾਂ ਵਿਚ ਪਾੜਾ ਪਾਉਣ ਵਿਚ ਵੀ ਸ਼ੋਸ਼ਲ ਮੀਡੀਆ  ਵੱਡਾ ਯੋਗਦਾਨ ਪਾ ਰਿਹਾ ਹੈ। ਹਰ ਵਿਅਕਤੀ ਆਪਣੀ ਹਰ ਛੋਟੀ ਮੋਟੀ ਪ੍ਰਾਪਤੀ ਜਾਂ ਐਵੇਂ ਹੀ ਬਿਨਾ ਵਜਾਹ ਹੀ ਫੇਸਬੁਕ ਤੇ ਪੋਸਟ ਕਰ ਦਿੰਦਾ ਹੈ। ਜਿਸਦਾ ਸਮਾਜ ਨਾਲ ਕੋਈ ਤੁਅਲਕ ਹੀ ਨਹੀਂ ਹੁੰਦਾ। ਇਥੋਂ ਤੱਕ ਕਿ ਆਪਣੀ ਮੂਵਮੈਂਟ  ਵੀ ਪੋਸਟ ਕਰ ਦਿੰਦੇ ਹਨ ਜਿਸ ਕਰਕੇ ਚੋਰੀਆਂ ਹੋ ਰਹੀਆਂ ਹਨ। ਫੇਸਬੁਕ ਫਰੈਂਡ  ਬਣਾਉਣ ਦੀ ਉਤਸੁਕਤਾ ਕਰਕੇ ਬਿਨਾ ਪੜਤਾਲ ਕੀਤਿਆਂ ਹੀ ਦੋਸਤੀ ਦਾ ਦਾਇਰਾ ਵਧਾ ਰਹੇ ਹਨ, ਉਹ ਦੋਸਤੀ ਮਾਨਸਿਕ ਤਸੱਲੀ ਤਾਂ ਦੇ ਸਕਦੀ ਹੈ ਪ੍ਰੰਤੂ ਸਥਾਈ ਨਹੀਂ ਹੁੰਦੀ। ਹਰ ਦੁੱਖ ਸੁੱਖ ਦੀ ਖ਼ਬਰ ਪਹਿਲਾਂ ਰਿਸ਼ਤੇਦਾਰਾਂ ਨੂੰ ਦੱਸਣ ਦੀ ਥਾਂ ਫੇਸਬੁਕ ਤੇ ਪੋਸਟ ਕੀਤੀ ਜਾਂਦੀ ਹੈ ਜਿਸਦਾ ਕੋਈ ਮਾਇਨਾ ਨਹੀਂ ਹੁੰਦੀ। ਲਾਈਕ  ਜਾਂ ਕੁਮੈਂਟ  ਲੈ ਕੇ ਫੋਕੀ ਵਾਹਵਾ ਸ਼ਾਹਵਾ ਲਈ ਜਾਂਦੀ ਹੈ।

ਡਾ. ਸ਼ਿਆਮ ਸੁੰਦਰ ਦੀਪਤੀ ਦੀਆਂ ਲੈਪਟਾਪ 1, 2 ਅਤੇ 3ਅਤੇਗੋਦੀ ਦਾ ਨਿੱਘ ਕਹਾਣੀਆਂ ਮਾਪਿਆਂ ਦੀ ਬੱਚਿਆਂ ਵੱਲੋਂ ਅਣਵੇਖੀ ਅਤੇ ਲੈਪਟਾਪ  ਦੇ ਕੇ ਮਾਪਿਆਂ ਨੂੰ ਪ੍ਰਚਾਉਣ ਦਾ ਪ੍ਰਗਟਾਵਾ ਕਰਦੀਆਂ ਸੰਦੇਸ਼ ਦਿੰਦੀਆਂ ਹਨ ਕਿ ਇਹ ਬਨਾਵਟੀ ਸਾਧਨ ਸਾਂਝੇ ਪਰਿਵਾਰਾਂ ਦਾ ਸਥਾਨ ਨਹੀਂ ਲੈ ਸਕਦੇ। ਸੁਖਦੇਵ ਸਿੰਘ ਸ਼ਾਂਤ ਦੀ ਕਹਾਣੀ ਰਿਸ਼ਤੇਦਾਰੀ ਵੀ ਦਸਦੀ ਹੈ ਕਿ ਛੋਟੇ ਬੱਚੇ ਵੀ ਬਜ਼ੁਰਗਾਂ ਨਾਲ ਸੰਬੰਧ ਮੋਬਾਈਲ ਵਰਤਣ ਲਈ ਲੈਣ ਕਰਕੇ ਹੀ ਰੱਖਦੇ ਹਨ। ਦੂਜੇ ਚੰਗੇ ਪੱਖ ਬਾਰੇ ਵੀ ਕੁਝ ਕਹਾਣੀਆਂ ਹਨ, ਜਿਵੇਂ ਡਿਜਟਲ ਸੁਖ ਸਿਰਲੇਖ ਵਾਲੀ ਕਹਾਣੀ ਜਿਸ ਦਾ ਸਮਾਜ ਉਪਰ ਉਸਾਰੂ ਅਸਰ ਪੈਣ ਦੀ ਸੰਭਾਵਨਾ ਹੋ ਸਕਦੀ ਹੈ, ਜਿਸ ਵਿਚ ਪੂਜਾ ਕਰਨ ਵਿਚ ਪੰਡਤਾਂ ਵੱਲੋਂ ਵੱਧ ਪੈਸੇ ਲੈਣ ਤੋਂ ਰੋਕਣਾ ਅਤੇ ਆਧੁਨਿਕ ਤਕਨਾਲੋਜੀ ਨਾਲ ਇੰਟਰਨੈਟ ਤੋਂ ਡਾਊਨਲੋਡ ਕਰਕੇ ਆਪ ਹੀ ਪੂਜਾ ਕਰਨ ਦਾ ਤਰੀਕਾ ਦੱਸਿਆ ਗਿਆ ਹੈ। ਹਥਿਆਰ, ਆਸ ਦੀ ਕਿਰਨ, ਸ਼ੋਸ਼ਲ ਸਾਈਟਸ, ਆਪਣਾ ਦਰਦ ਅਤੇ ਰੋਜ਼ੀ ਰੋਟੀ ਕਹਾਣੀਆਂ ਰਾਹੀਂ ਸ਼ੋਸ਼ਲ ਮੀਡੀਆ ਦਾ ਉਸਾਰੂ ਪੱਖ ਦਰਸਾਇਆ ਗਿਆ ਹੈ। ਫੇਸਬੁਕ ਉਪਰ ਖ਼ੂਨ ਦਾਨ ਕਰਨ ਦੀ ਲੋੜ, ਐਕਸੀਡੈਂਟ ਦੀ ਜਾਣਕਾਰੀ ਅਤੇ ਗ਼ਰੀਬ ਦੇ ਇਲਾਜ ਲਈ ਮੰਗੀ ਮਦਦ ਦੀ ਪੋਸਟ ਪਾਉਣ ਤੋਂ ਬਾਅਦ ਖ਼ੂਨ ਦਾਨੀ ਅਤੇ ਆਰਥਿਕ ਮਦਦ ਦੇਣ ਵਾਲੇ ਤੁਰੰਤ ਆ ਜਾਂਦੇ ਹਨ। ਇਸੇ ਤਰਾਂ ਗੁਆਂਢ ਦੇ ਰਿਸ਼ਤੇਦਾਰ ਕਹਾਣੀ ਵਿਚ ਆਨਲਾਈਨ ਖ਼੍ਰੀਦ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਅਤੇ ਨਾਲ ਹੀ ਰਿਸ਼ਤਿਆਂ ਦੀ ਅਣਵੇਖੀ ਬਾਰੇ ਵੀ ਸੁਚੇਤ ਕੀਤਾ ਹੈ। ਗੋਲ ਚਕਰ ਕਹਾਣੀ ਵਿਚ ਦੱਸਿਆ ਗਿਆ ਹੈ ਕਿ ਇੰਟਰਨੈਟ ਸਮੇਂ ਦੀ ਲੋੜ ਹੈ। ਸੂਚਨਾ ਜਲਦੀ ਮਿਲ ਜਾਂਦੀ ਹੈ। ਸੰਸਾਰ ਇੱਕ ਗਲੋਬਲ ਪਿੰਡ ਬਣ ਗਿਆ ਹੈ। ਇਤਰਾਜ, ਫੇਸਬੁਕ, ਕਾਗਜੀ ਦੋਸਤ, ਬਦਲਦੀ ਸੋਚ, ਅਪਡੇਟ, ਸੈਕੰਡ ਹੈਂਡ ਅਤੇ ਸੌਂਕਣ ਕਹਾਣੀਆਂ ਫੇਸ ਬੁੱਕ ਦੀ ਜ਼ਿਆਦਾ ਵਰਤੋਂ ਨਾਲ ਗੰਭੀਰ ਮੁੱਦਿਆਂ ਤੇ ਚਿੰਤਾ ਪ੍ਰਗਟ ਕਰਦੀਆਂ ਹਨ। ਕੁਝ ਕਹਾਣੀਆਂ ਜਿਵੇਂ ਕਿ ਜਾਅਲੀ ਫੇਸਬੁਕ ਅਕਾਊਂਟ ਬਣਾਕੇ ਅਸ਼ਲੀਲ ਚੈਟਿੰਗ ਕਰਨ ਕਰਕੇ ਲੜਕੀਆਂ ਨੂੰ ਪਿਆਰ ਦੇ ਜਾਲ ਵਿਚ ਫਸਾਕੇ ਖੱਜਲ ਖ਼ੁਆਰ ਕਰਨ ਬਾਰੇ ਸੰਜੀਦਾ ਜਾਣਕਾਰੀ ਦਿੰਦੀਆਂ ਹਨ। ਇਨਬੌਕਸ ਜਾਅਲੀ ਅਕਾਊਂਟ ਬਣਾਕੇ ਬੁਅਏ ਫਰੈਂਡ, ਫੇਸ ਬੁਕ ਫਰੈਂਡ ਅਤੇ ਹੰਝੂ ਕਹਾਣੀਆਂ ਭੈਣ ਭਰਾ, ਪਤੀ ਪਤਨੀ ਅਤੇ ਹੋਰ ਨਜ਼ਦੀਕੀ ਰਿਸ਼ਤਿਆਂ ਦੇ ਪਿਆਰ ਸੰਬੰਧਾਂ ਦਾ ਪਾਜ ਉਘੇੜਦੀਆਂ ਹਨ ਜਦੋਂ ਉਹ ਨਿਸਚਤ ਥਾਂ ਤੇ ਜਾ ਕੇ ਮਿਲਦੇ ਹਨ ਅਤੇ ਸ਼ਰਮਸ਼ਾਰ ਹੁੰਦੇ ਹਨ। ਇਹੋ ਜਹੀਆਂ ਗੱਲਾਂ ਇਨਸਾਨੀ ਕਿਰਦਾਰ ਦੀ ਗਿਰਾਵਟ ਬਾਰੇ ਖਦਸ਼ਾ ਪ੍ਰਗਟਾਉਂਦੀਆਂ ਹਨ। ਸੰਪਾਦਕ ਨੇ ਇੱਕੋ ਅਤੇ ਇੱਕੋ ਜਹੇ ਸਿਰਲੇਖ ਵਾਲੀਆਂ ਕਹਾਣੀਆਂ ਵੀ ਸ਼ਾਮਲ ਕੀਤੀਆਂ ਹਨ, ਜਿਨਾਂ ਦੇ ਸਿਰਲੇਖ ਲੇਖਕਾਂ ਦੀ ਸਲਾਹ ਨਾਲ ਬਦਲਣੇ ਚਾਹੀਦੇ ਸਨ।

ਸਾਰੀ ਪਰੀਚਰਚਾ ਤੋਂ ਬਾਅਦ ਕਿਹਾ ਜਾ ਸਕਦਾ ਹੈ ਕਿ ਪੰਜਵਾਂ ਥੰਮ ਸ਼ੋਸ਼ਲ ਮੀਡੀਆ ਬਾਰੇ ਮਿੰਨੀ ਕਹਾਣੀਆਂ ਦਾ ਸੰਗ੍ਰਹਿ ਵਿਲੱਖਣ ਕਿਸਮ ਦਾ ਤਜਰਬਾ ਹੈ ਕਿ ਜਿਹੜਾ ਸ਼ੋਸ਼ਲ ਮੀਡੀਆ ਦੀਆਂ ਉਸਾਰੂ ਅਤੇ ਨਕਾਰੂ ਗੱਲਾਂ ਬਾਰੇ ਪਾਠਕਾਂ ਨੂੰ ਭਰਪੂਰ ਜਾਣਕਾਰੀ ਦੇਵੇਗਾ। ਇਸ ਪੁਸਤਕ ਨੂੰ ਪੜਨ ਤੋਂ ਬਾਅਦ ਇਹ ਪ੍ਰਭਾਵ ਪ੍ਰਗਟ ਹੁੰਦਾ ਹੈ ਕਿ ਇਸ ਮੀਡੀਏ ਦੀ ਸੰਜੀਦਗੀ ਨਾਲ ਜੇਕਰ ਵਰਤੋਂ ਉਸਾਰੂ ਪੱਖਾਂ ਨੂੰ ਧਿਆਨ ਵਿਚ ਰੱਖਕੇ ਕੀਤੀ ਜਾਵੇ ਤਾਂ ਉਹ ਆਮ ਲੋਕਾਂ ਲਈ ਲਾਹੇਬੰਦ ਹੋ ਸਕਦੀ ਹੈ ਪ੍ਰੰਤੂ ਜੇਕਰ ਇਸ ਦੀ ਵਰਤੋਂ ਇਸੇ ਤਰਾਂ ਜਾਰੀ ਰਹੀ ਜਿਵੇਂ ਹੁਣ ਹੋ ਰਹੀ ਹੈ ਤਾਂ ਨੌਜਵਾਨ ਪੀੜੀ ਲਈ ਘਾਤਕ ਸਾਬਤ ਹੋ ਸਕਦੀ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 

13/12/16

 

  ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)