ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ

 

ਸਿਰਜਣਦੀਪ ਕੌਰ ਉਭਾ ਦੀ ਅੰਗਰੇਜੀ ਵਿਚ ਲਿਖੀ ‘‘ਦਿ ਟ੍ਰਾਇੰਫ਼’’ ਪੁਸਤਕ ਦਾ ਪ੍ਰੋ.ਅੱਛਰੂ ਸਿੰਘ ਵੱਲੋਂ ਪੰਜਾਬੀ ਅਨੁਵਾਦ ‘‘ਜਿੱਤ’’ ਸਿਰਲੇਖ ਦੇ ਨਾਂ ਹੇਠ ਨੌਜਵਾਨ ਮੁਟਿਆਰਾਂ ਲਈ ਅੱਤ ਦੀਆਂ ਮੁਸ਼ਕਲਾਂ, ਦੁਸ਼ਾਵਰੀਆਂ ਅਤੇ ਜਦੋਜਹਿਦ ਭਰੀ ਜ਼ਿੰਦਗੀ ਨੂੰ ਸਫਲ ਬਣਾਉਣ ਲਈ ਪ੍ਰੇਰਣਾਦਾਇਕ ਸਾਬਿਤ ਹੋ ਸਕਦੀ ਹੈ। ਹੈਰਾਨੀ ਦੀ ਗੱਲ ਹੈ ਕਿ ਟੀਨ ਉਮਰ ਵਿਚ ਹੀ ਸਿਰਜਣਦੀਪ ਕੌਰ ਉਭਾ ਅੰਗਰੇਜ਼ੀ ਭਾਸ਼ਾ ਵਿਚ ਦੋ ਪੁਸਤਕਾਂ ਲਿਖ ਚੁੱਕੀ ਹੈ, ਜਦੋਂ ਕਿ ਇਸ ਅਲੜ ਉਮਰ ਵਿਚ ਲੜਕੀਆਂ ਅਜੇ ਪੂਰੀ ਤਰਾਂ ਜ਼ਿੰਦਗੀ ਦੇ ਅਰਥ ਵੀ ਸਮਝਣ ਦੇ ਸਮਰੱਥ ਨਹੀਂ ਹੁੰਦੀਆਂ। ਉਸਦੀ ਪਹਿਲੀ ਪੁਸਤਕ ‘‘ਵਿਸਪਰਜ਼ ਆਫ਼ ਦਿ ਹਾਰਟ’’ ਤੋਂ ਬਾਅਦ ਇਹ ਉਸਦੀ ਦੂਜੀ ਪੁਸਤਕ ਹੈ, ਜਿਸਦੇ ਪ੍ਰਕਾਸ਼ਤ ਹੋਣ ਨਾਲ ਨੌਜਵਾਨ ਪੀੜੀ ਵਿਚ ਹਲਚਲ ਮੱਚ ਗਈ ਅਤੇ ਲੜਕੀਆਂ ਮਹਿਸੂਸ ਕਰਨ ਲੱਗ ਪਈਆਂ ਹਨ ਕਿ ਉਹ ਸਮਾਜ ਤੇ ਭਾਰ ਨਹੀਂ ਸਗੋਂ ਸਮਾਜ ਦਾ ਮਹੱਤਵਪੂਰਨ ਅੰਗ ਬਣ ਸਕਦੀਆਂ ਹਨ, ਜੇਕਰ ਉਹ ਹੌਸਲਾ, ਦਲੇਰੀ ਅਤੇ ਦ੍ਰਿੜਤਾ ਨਾਲ ਅਸਾਵੇਂ ਹਾਲਾਤ ਦਾ ਮੁਕਾਬਲਾ ਕਰਨ ਤਾਂ ਉਹ ਹਰ ਸਮੱਸਿਆ ਦਾ ਹਲ ਕਰਨ ਦੇ ਆਪ ਯੋਗ ਹਨ।

ਅਸਲ ਵਿਚ ਸਿਰਜਣਦੀਪ ਕੌਰ ਉਭਾ ਦਾ ਸਾਹਿਤਕ ਵਿਰਸਾ ਅਮੀਰ ਹੈ ਕਿਉਂਕਿ ਉਸਦਾ ਸਾਰਾ ਪਰਿਵਾਰ ਹੀ ਪੜਿਆ ਲਿਖਿਆ ਅਤੇ ਸਾਹਿਤ ਪ੍ਰੇਮੀ ਹੈ। ਦਾਦਾ ਪ੍ਰੋ.ਅੱਛਰੂ ਸਿੰਘ, ਪਿਤਾ ਪ੍ਰਿੰ. ਧਰਮਿੰਦਰ ਸਿੰਘ ਉਭਾ ਅਤੇ ਮਾਤਾ ਸ਼੍ਰੀਮਤੀ ਪ੍ਰੋ.ਸਵਰਨਜੀਤ ਕੌਰ ਉਭਾ ਤਿੰਨੋ ਹੀ ਲਿਖਾਰੀ ਹਨ, ਇਸ ਲਈ ਕੁਦਰਤੀ ਹੈ ਕਿ ਉਸਦਾ ਪਾਲਣ ਪੋਸ਼ਣ ਇੱਕ ਸਾਹਿਤਕ ਅਤੇ ਉਸਾਰੂ ਵਾਤਾਵਰਨ ਵਿਚ ਹੋਇਆ। ਉਸਨੂੰ ਸਾਹਿਤਕ ਗੁੜਤੀ ਵਿਰਸੇ ਵਿਚੋਂ ਹੀ ਮਿਲੀ ਹੈ। ਇਸ ਕਰਕੇ ਹੀ ਉਸ ਵਿਚ ਇਸਤਰੀ ਦੀ ਜ਼ਿੰਦਗੀ ਦੇ ਹਰ ਪੜਾਅ ਦੀ ਜਦੋਜਹਿਦ ਦੇ ਅਨੁਭਵ ਨੂੰ ਗ੍ਰਹਿਣ ਕਰਨ ਦੀ ਪ੍ਰਤਿਭਾ ਮੌਜੂਦ ਹੈ, ਜਿਸ ਨਾਲ ਉਹ ਦੋ ਨਾਵਲ ਲਿਖਣ ਵਿਚ ਸਫ਼ਲ ਹੋਈ ਹੈ। ਇਸ ਨਾਵਲ ਦੀਆਂ ਸਾਰੀਆਂ ਪਰਤਾਂ ਹੀ ਵਿਲੱਖਣ ਅਤੇ ਵਰਨਣਯੋਗ ਹਨ ਕਿਉਂਕਿ ਇਹ ਨਾਵਲ ਇਕੱਲਾ ਇਸਤਰੀ ਜਾਤੀ ਦੀ ਦੀ ਜਦੋਜਹਿਦ ਦੀ ਕਹਾਣੀ ਨਹੀਂ ਕਹਿੰਦਾ ਸਗੋਂ ਕਈ ਅਜਿਹੇ ਪੱਖਾਂ ਤੇ ਚਾਨਣਾ ਪਾਉਂਦਾ ਹੈ ਜਿਹੜੇ ਅਟੱਲ ਸਚਾਈ ਤੇ ਨਿਰਭਰ ਹਨ। ਜਿਵੇਂ ਇੱਕ ਮਤਰੇਈ ਮਾਂ ਅਤੇ ਬਾਪ ਦਾ ਕਰੂੜਤਾ ਵਾਲਾ ਵਿਵਹਾਰ, ਇੱਕ ਮਾਂ ਦਾ ਭਾਵਨਾਤਿਮਿਕ ਹੋਣਾ ਅਤੇ ਆਪਣੇ ਪੁੱਤਰਾਂ ਵਿਚ ਅਨੇਕਾਂ ਔਗੁਣਾਂ ਦੇ ਬਾਵਜੂਦ ਉਨਾਂ ਦੀ ਪ੍ਰਸੰਸਾ ਕਰਨਾ, ਪਤੀ ਦਾ ਪਤਨੀ ਦੇ ਪਿੱਛੇ ਲੱਗਣਾ, ਖ਼ਾਸ ਤੌਰ ਤੇ ਮਤਰੇਈ ਮਾਂ ਦੇ ਵਿਵਹਾਰ ਬਾਰੇ, ਅੱਜ ਦੇ ਬੱਚਿਆਂ ਵੱਲੋਂ ਮਾਂ-ਬਾਪ ਨੂੰ ਅਣਗੌਲਿਆਂ ਅਤੇ ਉਨਾਂ ਦੀ ਨਿਰਾਦਰੀ ਕਰਨਾ, ਲੜਕੀ ਦੇ ਜੰਮਣ ਨੂੰ ਅਸ਼ੁਭ ਸਮਝਣਾ, ਨੌਜਵਾਨ ਲੜਕੇ ਲੜਕੀਆਂ ਦਾ ਨਸ਼ੇ ਦਾ ਕਾਰੋਬਾਰ ਕਰਨਾ, ਵੱਡੇ ਘਰਾਂ ਦੇ ਲਾਡਲੇਪਣ ਕਰਕੇ ਕਾਕਿਆਂ ਦੇ ਕਾਰਨਾਮੇ, ਇੱਕ ਲੜਕੀ ਵੱਲੋਂ ਹਰ ਹਾਲਾਤ ਦਾ ਮੁਕਾਬਲਾ ਕਰਕੇ ਆਪਣਾ ਕੈਰੀਅਰ ਬਣਾਉਣਾ, ਲੜਕੀ ਦਾ ਕਿਸੇ ਵੀ ਥਾਂ ਸੁਰੱਖ਼ਿਅਤ ਨਾ ਹੋਣਾ, ਹਰ ਉਮਰ ਦੇ ਆਦਮੀ ਦਾ ਇਸਤਰੀ ਨੂੰ ਮੈਲੀ ਅੱਖ ਨਾਲ ਵੇਖਣਾ, ਲੜਕੀਆਂ ਵੱਲੋਂ ਪਿਆਰ ਦੇ ਚਕਰ ਵਿਚ ਫ਼ਸਣਾ, ਲੜਕਿਆਂ ਵੱਲੋਂ ਇੱਕ ਤੋਂ ਵੱਧ ਲੜਕੀਆਂ ਨੂੰ ਪ੍ਰੇਮ ਜਾਲ ਵਿਚ ਫਸਾਕੇ ਬਲੈਕਮੇਲ ਕਰਨਾ ਅਤੇ ਮਿੱਤਰ ਮਾਰ ਕਰਨਾ ਆਦਿ ਸ਼ਾਮਲ ਹਨ। ਇਸ ਨਾਵਲ ਦੀ ਲੇਖਿਕਾ ਦੇ ਦਾਦੇ ਪ੍ਰੋ. ਅੱਛਰੂ ਸਿੰਘ ਨੇ ਨਾਵਲ ਦਾ ਪੰਜਾਬੀ ਵਿਚ ਅਨੁਵਾਦ ਕਰਕੇ ਵੀ ਇੱਕ ਨਵੀਂ ਪ੍ਰਿਤ ਪਾਈ ਹੈ ਕਿਉਂਕਿ ਆਮ ਤੌਰ ਤੇ ਪੋਤਰੇ ਪੋਤਰੀਆਂ ਦਾਦੇ ਦੀਆਂ ਕ੍ਰਿਤਾਂ ਦਾ ਅਨੁਵਾਦ ਕਰਦੇ ਹਨ। ਇਸ ਨਾਵਲ ਦੀ ਇੱਕ ਹੋਰ ਵਿਸ਼ੇਸ਼ਤਾ ਹੈ ਕਿ ਇਹ ਫਸਟ ਪਰਸਨ  ਵਿਚ ਲਿਖਿਆ ਗਿਆ ਹੈ। ਨਾਵਲ ਦੀਆਂ ਸਾਰੀਆਂ ਘਟਨਾਵਾਂ ਬਾਰੇ ਨਾਵਲ ਦੀ ਮੁੱਖ ਪਾਤਰ ਇਬਾਦਤ ਹੀ ਜਾਣਕਾਰੀ ਦਿੰਦੀ ਹੈ। ਨਾਵਲ ਦੀ ਮੁੱਖ ਪਾਤਰ ਇਬਾਦਤ ਆਪਣੇ ਵਿਵਹਾਰ ਵਿਚ ਦਲੇਰੀ, ਸਹਿਜਤਾ, ਸੁਜੱਗਤਾ, ਸਿਆਣਪ, ਸਿਰੜੀ, ਮਿਹਨਤੀ ਅਤੇ ਹਰ ਸਮੱਸਿਆ ਨਾਲ ਨਿਪਟਣ ਦੀ ਸਮਰੱਥਾ ਰੱਖਦੀ ਹੈ ਜੋ ਕਿ ਬਾਕੀ ਅੱਲੜ ਮੁਟਿਆਰਾਂ ਲਈ ਚਾਨਣ ਮੁਨਾਰਾ ਬਣ ਸਕਦੀ ਹੈ। ਇਸ ਨਾਵਲ ਦੀ ਕਹਾਣੀ ਇਬਾਦਤ ਦੀ ਮਾਤਾ ਦੀ ਮੌਤ ਤੋਂ ਬਾਅਦ ਪਿਤਾ ਦੇ ਦੂਜਾ ਵਿਆਹ ਕਰਾਉਣ ਤੋਂ ਕਰਕੇ ਉਸਦੇ ਪਾਲਣ ਪੋਸ਼ਣ ਦੀ ਜ਼ਿੰਮੇਵਾਰੀ ਦਾਦੀ ਨੂੰ ਸੌਂਪਣ ਤੋਂ ਹੀ ਸ਼ੁਰੂ ਹੁੰਦੀ ਹੈ। ਦਾਦੀ ਵੱਲੋਂ ਪੋਤੀ ਨੂੰ ਦਿੱਤੇ ਗਏ ਸੰਸਕਾਰਾਂ ਕਰਕੇ ਇਬਾਦਤ ਸਾਰੀ ਜ਼ਿੰਦਗੀ ਆਪਣੇ ਅਸਤਿਤਵ ਅਤੇ ਕੈਰੀਅਰ ਲਈ ਜਦੋਜਹਿਦ ਕਰਦੀ ਰਹਿੰਦੀ ਹੈ, ਅਖ਼ੀਰ ਸਫਲਾ ਪ੍ਰਾਪਤ ਕਰਦੀ ਹੈ। ਭਾਵੇਂ ਉਸਨੂੰ ਸਰੀਰਕ ਅਤੇ ਮਾਨਸਿਕ ਕਸ਼ਟ ਵੀ ਝੱਲਣੇ ਪਏ। ਬਜ਼ੁਰਗਾਂ ਦੀ ਸਿੱਖਿਆ ਨੂੰ ਵੀ ਮਹੱਤਵਪੂਰਨ ਵਿਖਾਇਆ ਗਿਆ ਹੈ। ਹਰ ਸਟੇਜ ਤੇ ਉਸਨੂੰ ਨਿਰਾਦਰ ਅਤੇ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਫਿਰ ਵੀ ਉਹ ਤਰਸ ਦੀ ਪਾਤਰ ਨਹੀਂ ਬਣਨਾ ਚਾਹੁੰਦੀ। ਉਹ ਆਪਣੀ ਇੱਜ਼ਤ ਤੇ ਆਬਰੂ ਨੂੰ ਆਂਚ ਨਹੀਂ ਆਉਣ ਦਿੰਦੀ ਭਾਵੇਂ ਉਸਨੂੰ ਬਹੁਤ ਹੀ ਕਠਿਨ ਸਥਿਤੀਆਂ ਵਿਚੋਂ ਲੰਘਣਾ ਪੈਂਦਾ ਹੈ। ਉਹ ਅੱਜ ਦੇ ਬੁਆਏ ਫ਼ਰੈਂਡ  ਦੇ ਜ਼ਮਾਨੇ ਵਿਚ ਲੜਕੀਆਂ ਨੂੰ ਮਰਿਆਦਾ ਵਿਚ ਰਹਿ ਕੇ ਦੋਸਤੀ ਪਾਲਣ ਦੀ ਪ੍ਰੇਰਨਾ ਦਿੰਦੀ ਹੈ। ਦੋਸਤ ਬਣਾਉਣ ਲੱਗਿਆਂ ਭਾਵਨਾਵਾਂ ਵਿਚ ਆ ਕੇ ਫ਼ੈਸਲਾ ਨਹੀਂ ਲੈਣਾ ਚਾਹੀਦਾ ਸਗੋਂ ਦੋਸਤ ਦੇ ਗੁਣਾ ਨੂੰ ਪਰਖਣਾ ਚਾਹੀਦਾ ਹੈ। ਸੱਚੇ ਸੁੱਚੇ ਦੋਸਤ ਘੱਟ ਮਿਲਦੇ ਹਨ ਪ੍ਰੰਤੂ ਜਿਹੜੇ ਸੱਚੇ ਹੁੰਦੇ ਹਨ ਉਹ ਦੁੱਖ ਸੁੱਖ ਵਿਚ ਨਾਲ ਖੜਦੇ ਹਨ। ਲੜਕੀਆਂ ਨੂੰ ਲੜਕਿਆਂ ਦੀਆਂ ਕਠਪੁਤਲੀਆਂ ਨਹੀਂ ਬਣਨਾ ਚਾਹੀਦਾ। ਇਬਾਦਤ ਇਹ ਲੜਕੀਆਂ ਨੂੰ ਇਹ ਵੀ ਸਲਾਹ ਦਿੰਦੀ ਹੈ ਕਿ ਆਪਣੇ ਪਹਿਰਾਵੇ ਦੇ ਪੁਰਾਤਨ ਵਿਰਸੇ ਤੇ ਪਹਿਰਾ ਦਿੱਤਾ ਜਾਵੇ। ਅਜਿਹੀ ਕਿਸਮ ਦੇ ਕਪੜੇ ਪਾਉਣ ਤੋਂ ਪਰਹੇਜ਼ ਕੀਤਾ ਜਾਵੇ ਜਿਹੜੇ ਲੜਕਿਆਂ ਨੂੰ ਉਤੇਜਤ ਕਰਦੇ ਹੋਣ। ਪਿਆਰ ਦੇ ਲਾਰੇ ਅਲੜ ਕੁੜੀਆਂ ਨੂੰ ਤਬਾਹ ਕਰ ਦਿੰਦੇ ਹਨ। ਅਸਲ ਵਿਚ ਇਬਾਦਤ ਉਸਾਰੂ ਸੋਚ ਦੀ ਮਾਲਕਣ ਹੈ। ਦਲੀਪ ਅਤੇ ਕਰਨ ਦੋਵੇਂ ਆਪਣੇ ਮਾਪਿਆਂ ਦੇ ਲਾਡਲੇ ਅਤੇ ਵਿਗੜੇ ਹੋਏ ਬੱਚੇ ਹਨ, ਜਿਹੜੇ ਆਪਣੇ ਮਾਂ ਬਾਪ ਦੀ ਕਦਰ ਨਹੀਂ ਕਰਦੇ, ਸਗੋਂ ਪਰਿਵਾਰਿਕ ਕਦਰਾਂ ਕੀਮਤਾਂ ਦਾ ਘਾਣ ਕਰਦੇ ਹਨ। ਲੜਕੀਆਂ ਆਪਣੇ ਘਰਾਂ ਵਿਚ ਵੀ ਸੁਰੱਖਿਅਤ ਨਹੀਂ ਹਨ। ਲੜਕੀਆਂ ਦੀ ਅਸੁਰੱਖਿਆ ਦੀ ਕਰੂਰਤਾ ਨੂੰ ਪੇਸ਼ ਕਰਨ ਲੰਗਿਆਂ ਲੇਖਿਕਾ ਨੇ ਕਮਾਲ ਹੀ ਕਰ ਦਿੱਤੀ ਹੈ, ਕਿਤਨੀ ਦਲੇਰੀ ਨਾਲ ਵਰਨਣ ਕੀਤਾ ਹੈ।

ਇਹ ਨਾਵਲ ਮਤਰੇਏ ਮਾਂ-ਬਾਪ, ਭਰਾ ਅਤੇ ਪ੍ਰੇਮੀਆਂ ਤੇ ਇਤਵਾਰ ਨਾ ਕਰਨ ਦੀ ਸਿਖਿਆ ਦਿੰਦਾ ਹੈ। ਇਸ ਨਾਵਲ ਵਿਚ ਲੇਖਿਕਾ ਦੀ ਕਮਾਲ ਹੈ ਕਿ ਉਸਨੇ ਅੱਜ ਦੇ ਵਰਤਮਾਨ ਹਾਲਾਤ ਨੂੰ ਕਈ ਸਾਲ ਪਹਿਲਾਂ ਹੀ ਅਲੜ ਉਮਰ ਵਿਚ ਹੀ ਭਾਂਪ ਲਿਆ ਸੀ। ਜਿਹੜੇ ਹਾਲਾਤ ਅੱਜ ਸਾਡੇ ਸਮਾਜ ਵਿਚ ਬਣੇ ਹਨ, ਉਨਾਂ ਦਾ ਪਹਿਲਾਂ ਹੀ ਪਰਦਾ ਫਾਸ਼ ਕਰ ਦਿੱਤਾ ਸੀ। ਲੇਖਿਕਾ ਦੀ ਕਿਤਨੀ ਦੂਰ ਅੰਦੇਸ਼ੀ ਹੈ। ਇਸ ਨਾਵਲ ਦੀ ਕਹਾਣੀ ਵਿਚ ਦਰਸਾਇਆ ਗਿਆ ਹੈ ਕਿ ਪੁਲਿਸ, ਸਰਮਾਏਦਾਰ ਅਤੇ ਨਸ਼ਿਆਂ ਦੇ ਵਿਓਪਾਰੀਆਂ ਦੀ ਮਿਲੀਭੁਗਤ ਨਾਲ ਹੀ ਨਸ਼ਿਆਂ ਦਾ ਵਿਓਪਾਰ ਚਲ ਰਿਹਾ ਹੈ। ਇਸ ਸਾਰੇ ਮਕੜਜਾਲ ਵਿਚ ਪੈਸਾ ਮੁੱਖ ਭੂਮਿਕਾ ਨਿਭਾ ਰਿਹਾ ਹੈ। ਸ਼ਾਰਟ ਕੱਟ ਰਾਹੀਂ ਵੱਧ ਪੈਸਾ ਕਮਾਉਣ ਦੀ ਲਾਲਸਾ ਕਰਕੇ ਹੀ ਰਿਸ਼ਤਿਆਂ ਵਿਚ ਗਿਰਾਵਟ ਆਈ ਹੈ। ਸਿਰਜਣਦੀਪ ਕੌਰ ਉਭਾ ਦੀ ਦਲੇਰੀ ਹੈ ਜਿਸਨੇ ਪੁਲਿਸ ਦੀ ਮਿਲੀ ਭੁਗਤ ਬਾਰੇ ਬੜੇ ਸੁਚੱਜੇ ਢੰਗ ਨਾਲ ਚਾਨਣਾ ਪਾਇਆ ਹੈ। ਇਥੋਂ ਤੱਕ ਕਿ ਆਪਣੇ ਮਾਂ ਬਾਪ ਨੂੰ ਵੀ ਨਹੀਂ ਬਖ਼ਸ਼ਿਆ। ਉਸਨੇ ਸੰਜੀਦਾ ਮਸਲਿਆਂ ਬਾਰੇ ਲਿਖਕੇ ਲੜਕੀਆਂ ਨੂੰ ਦਲੇਰ ਬਣਨ ਦੀ ਪ੍ਰੇਰਨਾ ਦਿੱਤੀ ਹੈ। ਲੇਖਿਕਾ ਨੇ ਸਿਆਸਤਦਾਨਾ ਦੀ ਪ੍ਰਸੰਸਾ ਦੇ ਕਸੀਦੇ ਕੀਤੇ ਹਨ।

ਸਿਰਜਣਦੀਪ ਕੌਰ ਦੇ ਇਸ ਨਾਵਲ ਦੇ 16 ਚੈਪਟਰ ਹਨ ਅਤੇ ਇੱਕ ਅੰਤਿਕਾ ਹੈ। ਉਸਦੀ ਕਮਾਲ ਇਸ ਵਿਚ ਹੈ ਕਿ ਹਰ ਚੈਪਟਰ ਦੀ ਕਹਾਣੀ ਦਿਲਚਸਪ ਹੈ ਅੱਗੇ ਪੜਨ ਲਈ ਪ੍ਰੇਰਦੀ ਹੈ। ਹਰ ਚੈਪਟਰ ਇੱਕ ਮੁਕੰਮਲ ਕਹਾਣੀ ਹੈ ਪ੍ਰੰਤੂ ਹਰ ਕਹਾਣੀ ਇੱਕ ਦੂਜੀ ਕਹਾਣੀ ਨਾਲ ਗੂੜਾ ਸੰਬੰਧ ਬਣਾਈ ਰੱਖਦੀ ਹੈ। ਇਸ ਨਾਵਲ ਦੀ ਅੰਤਿਕਾ ਵਿਚ ਲੇਖਿਕਾ ਨੇ ਨੌਜਵਾਨ ਲੜਕੀਆਂ ਨੂੰ ਸਿੱਖਿਆ ਦਿੰਦਆਂ ਲਿਖਿਆ ਹੈ ਕਿ ਲੜਕੀਆਂ ਭਾਵਨਾਤਮਿਕ ਵਹਿਣ ਵਿਚ ਵਹਿਣ ਦੀ ਥਾਂ ਜ਼ਿੰਦਗੀ ਵਿਚ ਸਫਲ ਹੋਣ ਲਈ ਸਾਰਥਿਕ ਕਦਮ ਚੁੱਕਣ। ਉਨਾਂ ਦੇ ਅਧਿਕਾਰ ਬਰਾਬਰ ਹਨ ਪ੍ਰੰਤੂ ਅਧਿਕਾਰ ਲੈਣੇ ਆਪ ਪੈਂਦੇ ਹਨ। ਨਾਵਲ ਦਾ ਨਤੀਜਾ ਇਹ ਨਿਕਲਦਾ ਹੈ ਕਿ ਜੇਕਰ ਲੜਕੀਆਂ ਆਪਣੇ ਨਿਸ਼ਾਨੇ ਦੀ ਪ੍ਰਾਪਤੀ ਦਾ ਅਹਿਦ ਕਰ ਲੈਣ ਤਾਂ ਦੁਨੀਆਂ ਦੀ ਕੋਈ ਤਾਕਤ ਉਨਾਂ ਦੇ ਰਸਤੇ ਵਿਚ ਰੋੜਾ ਨਹੀਂ ਬਣ ਸਕਦੀ ਪ੍ਰੰਤੂ ਲੜਕੀਆਂ ਦੀ ਸੋਚ ਉਸਾਰੂ ਹੋਣੀ ਚਾਹੀਦੀ ਹੈ।

ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਇਸ ਨਾਵਲ ਦੀ ਕਹਾਣੀ ਨੌਜਵਾਨ ਅਲੜ ਲੜਕੀਆਂ ਲਈ ਇੱਕ ਕਿਸਮ ਦੀ ਚੇਤਾਵਨੀ ਹੈ ਕਿ ਉਹ ਨੌਜਵਾਨ ਲੜਕਿਆਂ ਵੱਲੋਂ ਵਿਛਾਏ ਪ੍ਰੇਮ ਦੇ ਜਾਲ ਵਿਚ ਨਾ ਫਸਣ ਸਗੋਂ ਸਿਆਣਪ ਤੋਂ ਕੰਮ ਲੈਣ ਤੋਂ ਬਾਅਦ ਹੀ ਕੋਈ ਕਦਮ ਚੁੱਕਣ ਕਿਉਂਕਿ ਲੜਕੇ ਲੜਕੀਆਂ ਦੀਆਂ ਭਾਵਨਾਵਾਂ ਨਾਲ ਹਮੇਸ਼ਾ ਖਿਲਵਾੜ ਕਰਨ ਦੀ ਕੋਸ਼ਿਸ਼ ਕਰਦੇ ਹਨ। ਨਾਵਲ ਇਹ ਵੀ ਸੰਦੇਸ਼ ਦਿੰਦਾ ਹੈ ਕਿ ਲੜਕੀਆਂ ਲੜਕਿਆਂ ਨਾਲੋਂ ਕਿਸੇ ਤਰਾਂ ਵੀ ਘੱਟ ਨਹੀਂ ਹਨ, ਇਸ ਲਈ ਉਨਾਂ ਨੂੰ ਦਲੇਰੀ, ਸਹਿਜਤਾ ਅਤੇ ਸੰਜੀਦਗੀ ਨਾਲ ਚਲਦਿਆਂ ਸਭ ਤੋਂ ਪਹਿਲਾਂ ਆਪਣੇ ਕੈਰੀਅਰ ਬਾਰੇ ਸੋਚਣਾ ਚਾਹੀਦਾ ਹੈ। ਜੇਕਰ ਲੜਕੀਆਂ ਆਰਥਿਕ ਤੌਰ ਤੇ ਮਜ਼ਬੂਤ ਹੋਣਗੀਆਂ ਤਾਂ ਉਨਾਂ ਨੂੰ ਬਲੈਕਮੇਲ ਨਹੀਂ ਕੀਤਾ ਜਾ ਸਕਦਾ।
 

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 

03/01/17

 

  ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)