ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ

 

ਬਲਜੀਤ ਕੌਰ ਸਵੀਟੀ ਦੀ ਪਲੇਠੀ ਕਵਿਤਾ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ ਹੈ। ਇਸ ਪੁਸਤਕ ਦੀਆਂ ਲਗਪਗ ਸਾਰੀਆਂ ਹੀ ਕਵਿਤਾਵਾਂ ਪਿਆਰ, ਇਸ਼ਕ, ਮੁਹੱਬਤ ਅਤੇ ਸਮਾਜਿਕ ਸਰੋਕਾਰਾਂ ਦੀਆਂ ਬਾਤਾਂ ਹੀ ਪਾਉਂਦੀਆਂ ਹਨ। ਇਹ ਕਵਿਤਾਵਾਂ ਇਸਤਰੀ ਜਾਤੀ ਦੀਆਂ ਇਛਾਵਾਂ, ਮਨੋ ਭਾਵਨਾਵਾਂ, ਦਰਦਾਂ ਅਤੇ ਅਹਿਸਾਸਾਂ ਦਾ ਮੁਜੱਸਮਾ ਹਨ। ਇੱਕ ਔਰਤ ਨੂੰ ਰੋਜ਼ ਮਰਰਾ ਦੀ ਜ਼ਿੰਦਗੀ ਵਿਚ ਵਿਚਰਦਿਆਂ ਕਿਹੜੀਆਂ ਸਮਾਜਿਕ ਅਤੇ ਮਾਨਸਿਕ ਪ੍ਰਸਥਿਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉਸ ਸਮੇਂ ਉਨਾਂ ਦੇ ਦਿਲਾਂ ਦੀ ਕੀ ਉਥਲ ਪੁਥਲ ਹੁੰਦੀ ਹੈ, ਉਨਾਂ ਦੇ ਦਿਲ ਦੇ ਅਹਿਸਾਸਾਂ ਅਤੇ ਵਲਵਲਿਆਂ ਨੂੰ ਸਵੀਟੀ ਨੇ ਕਵਿਤਾ ਦਾ ਰੂਪ ਦਿੱਤਾ ਹੈ। ਵਰਤਮਾਨ ਸਮਾਜ ਵਿਚ ਲੜਕੇ ਅਤੇ ਲੜਕੀਆਂ ਜਦੋਂ ਇਸ਼ਕ ਦੀ ਤਾਣੀ ਵਿਚ ਉਲਝ ਜਾਂਦੇ ਹਨ, ਉਸ ਸਮੇਂ ਉਹ ਜਿਹੜੇ ਸੁਪਨੇ ਸਿਰਜਦੇ ਹਨ ਅਤੇ ਜਦੋਂ ਉਨਾਂ ਸੁਪਨਿਆਂ ਨੂੰ ਅਸਲੀਅਤ ਵਿਚ ਬਦਲਿਆ ਨਹੀਂ ਜਾ ਸਕਦਾ ਤਾਂ ਅਜਿਹੇ ਹਾਲਾਤਾਂ ਨੂੰ ਬਲਜੀਤ ਕੌਰ ਸਵੀਟੀ ਨੇ ਬਾਖ਼ੂਬੀ ਨਾਲ ਆਪਣੀ ਕਵਿਤਾ ਦੇ ਮਣਕਿਆਂ ਵਿਚ ਪ੍ਰੋ ਕੇ ਦੱਸਣ ਦੀ ਕੋਸ਼ਿਸ ਕੀਤੀ ਹੈ। ਕੁਝ ਕਵਿਤਾਵਾਂ ਵਿਚ ਉਸਨੇ ਇਸ਼ਕ ਮਜ਼ਾਜ਼ੀ ਅਤੇ ਹਕੀਕੀ ਦੀ ਆਪਸ ਵਿਚ ਤੁਲਨਾ ਕਰਕੇ ਪ੍ਰੇਮੀਆਂ ਦੇ ਪ੍ਰੇਮ ਦਾ ਇਜ਼ਹਾਰ ਕੀਤਾ ਹੈ। ਉਸ ਦੀਆਂ ਕਵਿਤਾਵਾਂ ਇਸ਼ਕ ਮਜਾਜੀ ਰਾਹੀਂ ਇਸ਼ਕ ਹਕੀਕੀ ਤੱਕ ਪਹੁੰਚਣ ਦੀ ਵਕਾਲਤ ਕਰਦੀਆਂ ਹਨ। ਸਮੁੱਚੇ ਤੌਰ ਤੇ ਜੇ ਵੇਖਿਆ ਜਾਵੇ ਤਾਂ ਸਵੀਟੀ ਦੀਆਂ ਕਵਿਤਾਵਾਂ ਦਰਸਾਉਂਦੀਆਂ ਹਨ ਕਿ ਪ੍ਰੇਮ ਪਿਆਰ ਦੀ ਮ੍ਰਿਗ ਤ੍ਰਿਸ਼ਨਾ ਨੌਜਵਾਨ ਪ੍ਰੇਮੀਆਂ ਨੂੰ ਇਸ ਤਰਾਂ ਤਰਸਾਉਂਦੀ ਹੈ ਕਿ ਉਹ ਆਪਣੇ ਪਿਆਰ ਤੋਂ ਸੰਤੁਸ਼ਟ ਨਹੀਂ ਹੁੰਦੇ, ਮਿਲਾਪ ਦੀ ਕਸ਼ਮਕਸ਼ ਮਾਨਸਿਕ ਭਟਕਣਾ ਵਿਚ ਫਸਾ ਦਿੰਦੀ ਹੈ ਕਿਉਂਕਿ ਉਨਾਂ ਦਾ ਮਕਸਦ ਇਸ਼ਕ ਮਿਜ਼ਾਜੀ ਤੱਕ ਹੀ ਸੀਮਤ ਹੁੰਦਾ ਹੈ, ਜਿਸਨੂੰ ਇਸਤਰੀ ਲਈ ਪ੍ਰਵਾਨ ਕਰਨਾ ਅਸੰਭਵ ਹੁੰਦਾ ਹੈ। ਇਸਤਰੀ ਪਰਮਾਤਮਾਂ ਦੀ ਅਜਿਹੀ ਪਵਿਤਰ ਦੇਣ ਹੈ, ਜਿਹੜੀ ਸਾਰੀ ਉਮਰ ਰਿਸ਼ਤਿਆਂ ਨੂੰ ਨਿਭਾਉਣ ਵਿਚ ਹੀ ਬਸਰ ਕਰ ਦਿੰਦੀ ਹੈ। ਉਹ ਪਿਆਰ ਦੀ ਪ੍ਰਤੀਕ ਹੈ ਜਿਹੜੀ, ਪਿਤਾ, ਪੁੱਤਰ, ਭਰਾ, ਪਤੀ ਅਤੇ ਦੋਸਤ ਦੇ ਪਿਆਰ ਨੂੰ ਬਰਾਬਰ ਨਿਭਾਉਂਦੀ ਹੈ ਪ੍ਰੰਤੂ ਉਹਨੂੰ ਬਹੁਤੀ ਥਾਂ ਬੇਵਫ਼ਾਈ ਅਤੇ ਧੋਖੇ ਦਾ ਸਾਹਮਣਾ ਕਰਨਾ ਪੈਂਦਾ ਹੈ। ਮਰਦ ਸੰਜਮ ਵਿਚ ਨਹੀਂ ਰਹਿ ਸਕਦਾ। ਉਸ ਦੀਆਂ ਕਵਿਤਾਵਾਂ ਇਹ ਵੀ ਕਹਿੰਦੀਆਂ ਹਨ ਕਿ ਜੇ ਉਸਦੀ ਅਣਖ਼ ਨੂੰ ਵੰਗਾਰਿਆ ਜਾਵੇ ਤਾਂ ਉਹ ਤਾਂ ਇੱਟ ਨਾਲ ਇੱਟ ਖੜਕਾਉਣਾ ਵੀ ਜਾਣੀ ਹਾਂ। ਇਹ ਹੀ ਸਵੀਟੀ ਦੀਆਂ ਕਵਿਤਾਵਾਂ ਦਾ ਧੁਰਾ ਹੈ। ਪਿਆਰ ਇਸਤਰੀ ਲਈ ਜ਼ਰੂਰੀ ਬੁਰਾਈ ਹੈ ਜਿਸਨੂੰ ਉਹ ਅਧਵਾਟੇ ਛੱਡ ਵੀ ਨਹੀਂ ਸਕਦੀ ਪ੍ਰੰਤੂ ਉਸਨੂੰ ਪਿਆਰ ਦੀ ਪ੍ਰਾਪਤੀ ਲਈ ਖੱਜਲ ਖ਼ੁਆਰ ਹੋਣਾ ਵੀ ਪੈਂਦਾ, ਉਹ ਫਿਰ ਵੀ ਪਿੱਛੇ ਨਹੀਂ ਹੱਟਦੀ ਸਗੋਂ ਲਟਾਪੀਂਘ ਹੋਈ ਰਹਿੰਦੀ ਹੈ। ਆਦਮੀ ਦੀ ਬੇਰੁਖ਼ੀ ਦੇ ਬਾਵਜੂਦ ਉਹ ਮਜ਼ਬੂਰੀ ਬੱਸ ਕਦੀਂ ਬੱਚਿਆਂ ਕਰਕੇ ਅਤੇ ਕਦੀਂ ਦੁਨੀਆਂਦਾਰੀ ਕਰਕੇ ਹਟਕੋਰੇ ਲੈਂਦੀ ਹੋਈ ਸਿਸਕਦੀ ਰਹਿੰਦੀ ਹੈ। ਆਦਮੀ ਭਾਵੇਂ ਉਸਨੂੰ ਪਸੰਦ ਕਰੇ ਤੇ ਭਾਵੇਂ ਨਾਂਹ ਪ੍ਰੰਤੂ ਉਹ ਫਿਰ ਵੀ ਰਿਸ਼ਤਿਆਂ ਨੂੰ ਨਿਭਾਉਣ ਦੀ ਕੋਸ਼ਿਸ ਕਰਦੀ ਰਹਿੰਦੀ ਹੈ। ਇਸੇ ਕਰਕੇ ਸਵੀਟੀ ਆਪਣੀ ਪੁਸਤਕ ਦੀ ਪਹਿਲੀ ਕਵਿਤਾ ‘ਸੋਹਣਿਆਂ ਕਣਕ ਰੰਗਿਆ ’ਵਿਚ ਲਿਖਦੀ ਹੈ:

ਤੇਰੇ ਸਾਹਾਂ ‘ਚ ਅਟਕੇ ਸਾਹ ਸੱਜਣਾ, ਵੇ ਸੋਹਣਿਆਂ ਕਣਕ ਰੰਗਿਆ।
ਤੇਰੇ ਮੇਰੇ ‘ਚ ਇੱਕੋ ਫ਼ਰਕ ਆ, ਤੈਨੂੰ ਜਗੀਰੋ ਪਸੰਦ ਆ ਤੇ ਮੈਨੂੰ ਤੂੰ।

ਬਲਜੀਤ ਕੌਰ ਦੀਆਂ ਕਵਿਤਾਵਾਂ ਨਿਹੋਰੇ, ਨਖ਼ਰੇ, ਬੇਰੁਖੀਆਂ, ਮਿਹਰਬਾਨੀਆਂ, ਹੰਝੂਆਂ ਅਤੇ ਹਟਕੋਰਿਆਂ ਵਾਲੀਆਂ ਹਨ ਪ੍ਰੰਤੂ ਬਹੁਤੀਆਂ ਕਵਿਤਾਵਾਂ ਬ੍ਰਿਹਾ ਨਾਲ ਲਬਰੇਜ਼ ਹਨ। ਕਵਿਤਾਵਾਂ ਵਿਚ ਵਿਛੋੜੇ ਦਾ ਸੰਤਾਪ ਝਲਕਦਾ ਹੈ। ਪ੍ਰੇਮੀਆਂ ਦੀ ਖ਼ੁਸ਼ੀ ਵੀ ਤ੍ਰੇਲ ਦੇ ਤੁਪਕੇ ਦੀ ਤਰਾਂ ਹੀ ਵਿਖਾਈ ਦਿੰਦੀ ਹੈ ਕਿਉਂਕਿ ਤ੍ਰੇਲ ਦਾ ਤੁਪਕਾ ਵੀ ਕੁਝ ਪਲਾਂ ਦਾ ਹੀ ਪ੍ਰਾਹੁਣਾ ਹੁੰਦਾ ਹੈ। ਇਸੇ ਤਰਾਂ ਉਸ ਦੀਆਂ ਕਵਿਤਾਵਾਂ ਵਿਚ ਸੰਤੁਸ਼ਟੀ ਦੇ ਪਲ ਬਹੁਤ ਥੋੜੇ ਸਮੇਂ ਲਈ ਹੁੰਦੇ ਹਨ। ਉਸ ਦੀਆਂ ਕਵਿਤਾਵਾਂ ਇਸ ਗੱਲ ਦਾ ਪ੍ਰਗਟਾਵਾ ਕਰਦੀਆਂ ਹਨ ਕਿ ਇੰਤਜ਼ਾਰ ਦੀਆਂ ਘੜੀਆਂ ਇਸਤਰੀ ਦੇ ਮਨ ਨੂੰ ਬੇਗਾਨਗੀ ਲਈ ਕੁਰੇਦਦੀਆਂ ਰਹਿੰਦੀਆਂ ਹਨ। ਅਜਿਹੇ ਹਾਲਾਤ ਸਮੇਂ ਆਪਣੀ ਕਵਿਤਾ ਵਿਚ ਮਰਦ ਨੂੰ ਬੇਈਮਾਨ ਅਤੇ ਠੱਗ ਤੱਕ ਗਰਦਾਨ ਦਿੱਤਾ ਜਾਂਦਾ ਹੈ। ਉਸਦੀ ਕਵਿਤਾ ਖੁਲੀ, ਲੈ ਅਤੇ ਤਾਲ ਵਾਲੀ ਦੋ ਰੰਗੀ ਹੈ ਪ੍ਰੰਤੂ ਅਰਥ ਭਰਪੂਰ ਹੈ। ਵਰਤਮਾਨ ਸਮਾਜ ਵਿਚ ਨੌਜਵਾਨੀ ਨਸ਼ਿਆਂ ਕਰਕੇ ਕੁਰਾਹੇ ਪਈ ਹੋਈ ਹੈ, ਸਵੀਟੀ ਦੀ ਕਵਿਤਾ ਜੋ ਸਮਾਜ ਵਿਚ ਵਾਪਰ ਰਿਹਾ ਹੈ ਉਸਤੋਂ ਵੀ ਚਿੰਤਤ ਹੈ। ਉਹ ਨੌਜਵਾਨਾ ਨੂੰ ਪ੍ਰੇਰਨ ਦਿੰਦੀ ‘ਚੋਰਾਂ ਤੇ ਮੋਰ’ ਸਿਰਲੇਖ ਵਾਲੀ ਕਵਿਤਾ ਲਿਖਦੀ ਹੈ ਕਿ ਇਨਸਾਨ ਮਾਨਸਿਕ ਤੌਰ ਮਜ਼ਬੂਤ ਅਤੇ ਆਪਣੇ ਬਿਹਤਰੀਨ ਕੰਮਾ ਕਰਕੇ ਸੋਹਣਾ ਹੁੰਦਾ ਹੈ। ਅਵਾਰਗੀ ਅਤੇ ਮਾਪਿਆਂ ਤੋਂ ਬੇਮੁੱਖ ਹੋਣ ਵਾਲੇ ਨੌਜਵਾਨ ਚੰਗੇ ਇਨਸਾਨ ਨਹੀਂ ਬਣ ਸਕਦੇ। ਮਿਹਨਤੀ ਅਤੇ ਸਫਲਤਾ ਦੀ ਪੌੜੀ ਚੜਨ ਵਾਲਿਆਂ ਤੋਂ ਖ਼ਾਰ ਖਾਣ ਵਾਲੇ ਜ਼ਿੰਦਗੀ ਵਿਚ ਸਫਲ ਨਹੀਂ ਹੋ ਸਕਦੇ। ਉਹ ਸਾਧਾਂ ਦੇ ਰੂਪ ਵਿਚ ਮਖੌਟੇ ਪਾਉਣ ਵਾਲਿਆਂ ਤੋਂ ਗੁਰੇਜ਼ ਕਰਨ ਦੀ ਵੀ ਨਸੀਹਤ ਦਿੰਦੀ ਹੋਈ ਲਿਖਦੀ ਹੈ।

ਸੋਹਣੇ ਮੁਖੜੇ ਵਾਲੇ ਨਹੀਂ, ਸੋਹਣੇ ਕੰਮ ਕਰਨ ਵਾਲੇ ਸੋਹਣੇ ਹੁੰਦੇ ਹਨ।

ਖਾ ਕੇ ਨਸ਼ੇ ਤੇ ਟੌਹਰ ਕੱਢਕੇ ਫਿਰਨ ਵਾਲੇ ਅਵਾਰਾ,
ਮਾਪਿਆਂ ਦੀ ਸੇਵਾ ਕਰਨ ਵਾਲੇ ਗਹਿਣੇ ਹੁੰਦੇ ਨੇ।
ਇਨਸਾਨ ਸਮਝ ਕੇ ਕਦਰ ਕਰ ਸਭ ਦੀ,
ਭਾਵੇਂ ਸਾਧਾਂ ਦੇ ਰੂਪ ਵਿਚ ਕੋਈ ਹੋਰ ਹੁੰਦੇ ਨੇ।
ਮਿਹਨਤ ਨੂੰ ਵੇਖਣ ਵਾਲੇ ਘੱਟ, ਤੇ ਸਫਲਤਾ ਨੂੰ ਵੇਖਕੇ,
ਦੁਸ਼ਮਣ ਬਣਨ ਵਾਲੇ ਕਰੋੜ ਹੁੰਦੇ ਨੇ।
ਇਸ ਹੁਸਨ ਦੀ ਗੱਲ ਮੈਂ ਕੀ ਆਖਾਂ,
ਇਹ ਚੋਰਾਂ ਤੇ ਪੈਣ ਵਾਲੇ ਮੋਰ ਹੁੰਦੇ ਨੇ।

ਬਲਜੀਤ ਕੌਰ ਸਵੀਟੀ ਨਿਰੀ ਰੁਮਾਂਸਵਾਦ ਵਾਲੀਆਂ ਕਵਿਤਾਵਾਂ ਹੀ ਨਹੀਂ ਲਿਖਦੀ ਸਗੋਂ ਸਮਾਜਿਕ ਸਰੋਕਾਰਾਂ ਨਾਲ ਵੀ ਬਾਵਾਸਤਾ ਰੱਖਦੀ ਹੈ। ਇਸ ਕਰਕੇ ਉਹ ਬੇਰੋਜ਼ਗਾਰੀ, ਮਹਿੰਗਾਈ, ਮਿਲਾਵਟ ਅਤੇ ਭਰਿਸ਼ਟਾਰ ਵਰਗੇ ਮੁਦਿਆਂ ਨੂੰ ਵੀ ਆਪਣੀਆਂ ਕਵਿਤਾਵਾਂ ਵਿਚ ਵਿਸ਼ੇਸ ਮਹੱਤਤਾ ਦਿੰਦੀ ਹੈ। ਜਿਨਾਂ ਦਾ ਸਮੁੱਚੇ ਸਮਾਜ ਤੇ ਬੁਰਾ ਅਸਰ ਪੈਂਦਾ ਹੈ। ਇਸਦੇ ਨਾਲ ਹੀ ਉਹ ਆਪਣੀਆਂ ਕਵਿਤਾਵਾਂ ਰਾਹੀਂ ਇਛਾਵਾਂ ਤੇ ਕਾਬੂ ਪਾਉਣ ਅਤੇ ਜੋ ਮਿਲਿਆ ਹੈ ਉਸ ਨਾਲ ਹੀ ਸਕੂਨ ਪ੍ਰਾਪਤ ਕਰਨ ਲਈ ਪ੍ਰੇਰਦੀ ਹੈ। ਇਸਤਰੀ ਤੇ ਮਰਦ ਅਤੇ ਖ਼ੁਸ਼ੀ ਤੇ ਗ਼ਮੀ ਇੱਕ ਸਿੱਕੇ ਦੇ ਦੋ ਪਾਸੇ ਹਨ, ਦੋਵੇਂ ਇੱਕ ਦੂਜੇ ਤੇ ਨਿਰਭਰ ਹਨ ਅਤੇ ਇੱਕ ਦੂਜੇ ਦੀ ਅਣਹੋਂਦ ਤੋਂ ਮੌਕੇ ਉਸਦੀ ਮਹੱਤਤਾ ਦਾ ਪਤਾ ਚਲਦਾ ਹੈ। ਸਵੀਟੀ ਦੀਆਂ ਕਵਿਤਾਵਾਂ ਇਹ ਵੀ ਦਰਸਾਉਂਦੀਆਂ ਹਨ ਕਿ ਇਸਤਰੀ ਨੂੰ ਹੀ ਹਰ ਗ਼ਲਤੀ ਅਤੇ ਗ਼ਮ ਲਈ ਜ਼ਿੰਮੇਵਾਰ ਸਮਝਿਆ ਜਾਂਦਾ ਹੈ ਜਦੋਂ ਕਿ ਅਮਲੀ ਤੌਰ ਤੇ ਇਹ ਸਹੀ ਨਹੀਂ ਹੈ। ਕਵਿਤਰੀ ਨਫ਼ਰਤ ਦੀ ਥਾਂ ਪਿਆਰ ਨੂੰ ਪ੍ਰਮੁਖਤਾ ਦਿੰਦੀ ਹੈ। ਕਈ ਵਾਰ ਉਹ ਆਪਣੀ ਕਵਿਤਾ ਵਿਚ ਸਿੱਧੀ ਚੋਟ ਮਾਰਨ ਦੀ ਥਾਂ ਬਿੰਬਾਤਮਿਕ ਗੱਲਾਂ ਕਰਦੀ ਹੈ। ਪਰਵਾਸ ਦੀ ਜ਼ਿੰਦਗੀ ਦੀਆਂ ਕਠਨਾਈਆਂ ਨੂੰ ਵੀ ਆਪਣੀਆਂ ਕਵਿਤਾਵਾਂ ਦਾ ਵਿਸ਼ਾ ਬਣਾਉਂਦੀ ਉਹ ਲਿਖਦੀ ਹੈ ਕਿ ਕੰਡਿਆਲੀ ਸੇਜ ਮੋਤੀ ਚੂਰ ਦੇ ਲੱਡੂਆਂ ਦੀ ਤਰਾਂ ਹੈ। ਅਰਥਾਤ ਦੂਰ ਦੇ ਢੋਲ ਸੁਹਾਵਣੇ ਹੁੰਦੇ ਹਨ। ਪ੍ਰੰਤੂ ਇਸ ਦੇ ਨਾਲ ਹੀ ਪਿਆਰ ਤਾਂ ਹੀ ਸਫਲ ਹੁੰਦਾ ਹੈ ਜੇਕਰ ਦੋਵੇਂ ਪ੍ਰੇਮੀ ਆਪੋ ਆਪਣੇ ਫ਼ਰਜ ਨਿਭਾਉਣ। ਮਾਡਰਨ ਜ਼ਮਾਨਾ ਦੇ ਸਿਰਲੇਖ ਵਾਲੀ ਕਵਿਤਾ ਵਿਚ ਕਵਿਤਰੀ ਆਪਣੇ ਪਰਿਵਾਰਿਕ ਵਿਵਾਹਤ ਜੀਵਨ ਨੂੰ ਸੁਚੱਜੇ ਢੰਗ ਨਾਲ ਨਿਭਾਉਣ ਲਈ ਇਸਤਰੀ ਅਤੇ ਮਰਦ ਦੋਹਾਂ ਨੂੰ ਸਮਝਾਉਂਦੀ ਹੈ ਤੁਹਾਡੀ ਜਿੰਮੇਵਾਰੀ ਬਰਾਬਰ ਦੀ ਹੁੰਦੀ ਹੈ। ਇਸ ਕਵਿਤਾ ਵਿਚ ਕਵਿਤਰੀ ਲਿਖਦੀ ਹੈ:

ਜੱਟ ਹਾੜੀ ਵੇਚਕੇ ਆਇਆ, ਲਾਹ ਦੇਉਗਾ ਉਲਾਂਭੇ ਜੱਟੀਏ।
ਭਾਵੇਂ ਪੰਜ ਸੌ ਦਾ ਸੂਟ ਤੂੰ ਸਵਾ ਲੈ, ਕਦੇ ਵੀ ਨਾ ਮੱਥਾ ਵੱਟੀਏ।
ਮੈਂ ਚਲੀ ਆਂ ਟੂਰ ਤੇ ਮਾਹੀਆ, ਡਿਨਰ ਆਪ ਬਣਾ ਲਈਂ ਤੂੰ।
ਬੱਚਿਆਂ ਨੂੰ ਪੀਜ਼ਾ ਖੁਆਕੇ, ਟਾਈਮ ਸਿਰ ਸੁਆ ਦੇਵਂ ਤੂੰ।
ਮੈਂ ਬਿਜਲੀ ਬਿਲ ਪੇ ਕਰਤਾ, ਫ਼ੋਨ ਵਾਲਾ ਹੁਣ ਤੂੰ ਕਰ ਦਈਂ।
ਪਿੱਛਲੇ ਮਹੀਨੇ ਇੰਸ਼ੋਰੈਂਸ ਮੈਂ ਦਿੱਤੀ ਸੀ, ਇਸ ਮਹੀਨੇ ਤੂੰ ਪਰ ਦਈਂ

ਸਵੀਟੀ ਆਪਣੀਆਂ ਕਵਿਤਾਵਾਂ ਵਿਚ ਪਿਆਰ ਅਤੇ ਸਮਾਜਿਕ ਸਰੋਕਾਰਾਂ ਤੋਂ ਬਾਅਦ ਬ੍ਰਿਹਾ ਦੇ ਗੀਤ ਗਾਉਂਦੀ ਹੈ। ਜਦੋਂ ਦੋ ਪ੍ਰੇਮੀ ਆਪਣੇ ਵਲਵਲਿਆਂ ਵਿਚ ਵਹਿ ਜਾਂਦੇ ਹਨ ਤਾਂ ਮੇਲ ਦੀ ਤਾਂਘ ਉਨਾਂ ਨੂੰ ਤੜਪਾਉਂਦੀ ਹੈ। ਅਜਿਹੇ ਹਾਲਾਤ ਵਿਚ ਉਹ ਬ੍ਰਿਹਾ ਪ੍ਰਧਾਨ ਕਵਿਤਾਵਾਂ ਲਿਖਦੀ ਹੈ। ਵੈਸੇ ਵੀ ਪਿਆਰ ਵਿਚ ਬ੍ਰਿਹਾ ਦਾ ਹੋਣਾ ਕੁਦਰਤੀ ਹੈ। ਚੰਨ ਦੀ ਰਾਣੀ ਕਵਿਤਾ ਵਿਚ ਸਵੀਟੀ ਪ੍ਰੇਮੀਆਂ ਨੂੰ ਸਮਝਾਉਂਦੀ ਹੈ ਕਿ ਜਿਹੜੇ ਆਸ਼ਕ-ਮਸ਼ੂਕ ਵਕਤੀ ਤੌਰ ਤੇ ਸਮਾਂ ਕੱਢਣ ਲਈ ਭੌਰੇ ਬਣਕੇ ਮੰਡਰਾਉਂਦੇ ਹਨ, ਉਨਾਂ ਤੋਂ ਕਿਨਾਰਾ ਕਰਨਾ ਹੀ ਬਿਹਤਰ ਹੈ। ਉਹ ਤਾਂ ਮੌਜਾਂ ਲੁੱਟਕੇ ਤੜਪਣ ਹੀ ਪੱਲੇ ਪਾ ਜਾਣਗੇ। ਸੇਕ ਜਵਾਨੀ ਦਾ ਕਵਿਤਾ ਵਿਚ ਵੀ ਕਵਿਤਰੀ ਸੁਚੇਤ ਹੋ ਕੇ ਪਿਆਰ ਦੀ ਨਦੀ ਵਿਚ ਠੱਲਣ ਦੀ ਨਸੀਹਤ ਦਿੱਤੀ ਹੈ ਕਿ ਬੰਦ ਦਰਵਾਜੇ ਨੂੰ ਹੀ ਰੱਬ ਸਮਝੋਗੇ ਤਾਂ ਪਛਤਾਉਣ ਹੀ ਪਵੇਗਾ। ਇਸ ਦੇ ਨਾਲ ਹੀ ਇੱਕ ਕਵਿਤਾ ਤਾਹਨੇ ਵਿਚ ਪੁਰਾਤਨ ਸਮੇਂ ਦਾ ਜ਼ਿਕਰ ਵੀ ਕਰਦੀ ਹੈ ਜਦੋਂ ਇਸਤਰੀਆਂ ਘੁੰਡ ਕੱਢਕੇ ਰੱਖਦੀਆਂ ਸਨ ਪ੍ਰੰਤੂ ਉਸ ਸਮੇਂ ਵੀ ਉਨਾਂ ਦੇ ਅਹਿਸਾਸ ਉਬਾਲੇ ਮਾਰਦੇ ਸਨ ਅਤੇ ਮੌਕਾ ਤਾੜ ਕੇ ਘੁੰਡ ਵਿਚਦੀਂ ਹੀ ਝਾਤੀ ਮਾਰਕੇ ਨੈਣਾ ਦੇ ਤੀਰ ਚਲਾਕੇ ਫਿਦਾ ਹੋ ਜਾਂਦੀਆਂ ਸਨ। ਇਸ ਕਵਿਤਾ ਵਿਚ ਉਹ ਲਿਖਦੀ ਹੈ ਕਿ:

ਘੁੰਡ ਕੱਢਕੇ ਨੈਣਾ ਤੇ ਝਾਤੀ ਮਾਰੀ, ਫਿਰ ਵੀ ਗੁਨਾਹ ਹੋ ਗਿਆ।
ਸੋਹਣੇ ਰੱਬ ਨਾਲ ਕੀਤਾ ਵਾਅਦਿਆਂ ਤੋਂ, ਦਿਲ ਕਮਲਾ ਪਿੱਛੇ ਹੋ ਗਿਆ।

ਬਲਜੀਤ ਕੌਰ ਸਵੀਟੀ ਦੀ ਸ਼ਬਦਾਵਲੀ ਪੰਜਾਬੀ ਸਭਿਆਚਾਰ ਦੀ ਪ੍ਰਤੀਕ ਹੈ। ਪ੍ਰੰਤੂ ਪ੍ਰਿੰਟਿੰਗ ਦੀਆਂ ਕੁਝ ਗ਼ਲਤੀਆਂ ਰੜਕਦੀਆਂ ਹਨ। ਸਰਕਾਰੀ ਕਾਲਜ ਹੁਸ਼ਿਆਰਪੁਰ ਤੋਂ ਐਮ.ਏ.ਪੰਜਾਬੀ ਪਾਸ ਕਰਕੇ ਬੀ.ਐਡ ਕਰ ਲਈ। ਉਸ ਤੋਂ ਬਾਅਦ ਅਧਿਆਪਕਾ ਦੀ ਨੌਕਰੀ ਵੀ ਕੀਤੀ। ਕਾਲਜ ਵਿਚ ਪੜਦਿਆਂ ਹੀ ਕਵਿਤਾਵਾਂ ਲਿਖਣੀਆਂ ਸ਼ੁਰੂ ਕਰ ਦਿੱਤੀਆਂ ਪ੍ਰੰਤੂ 20 ਸਾਲ ਬਾਅਦ ਪੁਸਤਕ ਪ੍ਰਕਾਸ਼ਤ ਕਰਵਾਈ ਹੈ। 1998 ਵਿਚ ਅਮਰੀਕਾ ਵਿਚ ਆ ਗਏ ਅਤੇ ਹੁਣ ਕੈਲੇਫੋਰਨੀਆਂ ਵਿਚ ਆਪਣਾ ਜੀਵਨ ਬਸਰ ਕਰ ਰਹੀ ਹੈ। ਕਵਿਤਰੀ ਇਨਾਂ ਕਵਿਤਾਵਾਂ ਰਾਹੀਂ ਪੰਜਾਬੀ ਮੁਟਿਆਰਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਵਿਚ ਸਫਲ ਹੋਈ ਹੈ। ਇਨਾਂ ਕਵਿਤਾਵਾਂ ਰਾਹੀਂ ਉਹ ਇਸਤਰੀਆਂ ਦੀਆਂ ਭਾਵਨਾਵਾਂ ਨੂੰ ਲੋਕਾਈ ਦੀ ਪੀੜਾ ਬਣਾਉਣ ਵਿਚ ਸਫਲ ਹੋ ਗਈ ਹੈ। ਕਮਲੀ ਨਾਂ ਦੀ ਕਵਿਤਾ ਵਿਚ ਉਹ ਇਹ ਦਰਸਾਉਂਦੀ ਹੈ ਕਿ ਪਿਆਰ ਵਿਚ ਪਰੁਚੇ ਲੜਕੇ ਅਤੇ ਲੜਕੀਆਂ ਐਸ਼ ਆਰਾਮ ਦੀ ਜ਼ਿੰਦਗੀ ਵਿਚੋਂ ਨਿਕਲਕੇ ਆਪ ਸਹੇੜੇ ਦੁੱਖਾਂ ਤਕਲੀਫਾਂ ਵਿਚ ਉਲਝ ਜਾਂਦੇ ਹਨ ਅਤੇ ਤੂਫ਼ਾਨ ਅਤੇ ਪਹਾੜਾਂ ਨਾਲ ਵੀ ਦੋ ਹੱਥ ਕਰਨ ਲਈ ਤਿਆਰ ਹੋ ਜਾਂਦੇ ਹਨ। ਪਿਆਰ ਦੇ ਵਣਜ ਵਿਚ ਪੈ ਕੇ ਇਨਸਾਨ ਟੁੱਟ ਜਾਂਦਾ ਹੈ। ਆਪਣੀ ਹੋਂਦ ਵੀ ਗੁਆ ਲੈਂਦੇ ਹਨ। ਉਹ ਲਿਖਦੀ ਹੈ ਕਿ ਪੈਸਾ, ਇਸ਼ਕ ਅਤੇ ਗ਼ਦਾਰ ਯਾਰ ਕਿਸੇ ਦੇ ਮਿਤ ਨਹੀਂ ਹੁੰਦੇ। ਇਸ਼ਕ ਦੇ ਫੱਟ ਸਹਿਣੇ ਪੈਂਦੇ ਹਨ ਪ੍ਰੰਤੂ ਦਿਨ ਰਾਤ ਦੀ ਚੈਨ ਖ਼ਤਮ ਹੋ ਜਾਂਦੀ ਹੈ। ਇੱਕ ਕਵਿਤਾ ਵਿਚ ਲਿਖਦੀ ਹੈ;

ਤਰ ਨਦੀਆਂ ਨੂੰ ਝਲਕ ਬਹਾਰਾਂ ਦੀ, ਜੰਗਲ ਵਿਚ ਪਾ ਲਈ।
ਛੱਡਕੇ ਮਹਿਲ ਮੁਨਾਰੇ, ਕੁਲੀ ਕਦਮ ‘ਚ ਪਾ ਲਈ।
ਟਕਰਾ-ਟਕਰਾ ਤੂਫ਼ਾਨਾਂ ਨਾਲ, ਰੂਹ ਅੰਬਰਾਂ ਤੱਕ ਤੜਫਾ ਲਈ।
ਪੱਥਰ ਦੀ ਖ਼ੁਸ਼ੀ ਲਈ, ਸੋਹਣੇ ਫੁੱਲ ਨੇ ਹੋਂਦ ਗਵਾ ਲਈ।

ਅਖ਼ੀਰ ਵਿਚ ਲਿਖਿਆ ਜਾ ਸਕਦਾ ਹੈ ਕਿ ਭਾਵੇਂ ਬਲਜੀਤ ਕੌਰ ਸਵੀਟੀ ਦੀ ਇਹ ਪਹਿਲੀ ਪੁਸਤਕ ਹੈ ਪ੍ਰੰਤੂ ਫਿਰ ਵੀ ਚੰਗੀ ਕੋਸ਼ਿਸ ਹੈ। ਅਜੇ ਉਸਨੂੰ ਹੋਰ ਮਿਹਨਤ ਦੀ ਲੋੜ ਹੈ । ਪ੍ਰਮੁੱਖ ਤੌਰ ਤੇ ਉਸਦੀ ਸਮੁੱਚੀ ਕਵਿਤਾ ਪਿਆਰ ਮੁਹੱਬਤ ਦੇ ਆਲੇ ਦੁਆਲੇ ਘੁੰਮਦੀ ਹੋਹੀ ਬ੍ਰਿਹਾ ਦੀਆਂ ਪੌੜੀਆਂ ਵੀ ਚੜਦੀ ਹੈ। ਇਹ ਪੁਸਤਕ ਪੜਕੇ ਇਉਂ ਮਹਿਸੂਸ ਹੁੰਦਾ ਹੈ ਕਿ ਕਵਿਤਰੀ ਇਸਤਰੀ ਜਾਤੀ ਦੀਆਂ ਮਨੋਕਾਮਨਾਵਾਂ ਨੂੰ ਲੋਕਾਈ ਦੀਆਂ ਮਨੋਕਾਮਨਾਵਾਂ ਬਣਾਉਣ ਵਿਚ ਸਫਲ ਹੋਈ ਲੱਗਦੀ ਹੈ।

ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 

06/07/17

 

ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)