ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ

 

ਪੰਜਾਬੀ ਦੀ ਕਵਿਤਰੀ ਪਰਮਜੀਤ ਪਰਮ ਦੀ ਵਾਰਤਕ ਦੀ ਮੌਲਿਕ ਪਲੇਠੀ ਪੁਸਤਕ ‘ਚੰਡੀਗੜ ਦੇ ਬੇਸ਼ਕੀਮਤੀ ਹੀਰੇ’ ਹੈ, ਜਿਸ ਵਿਚ ਚੰਡੀਗੜ ਵਿਚ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਮਾਨਵਤਾ ਦੇ ਭਲੇ ਲਈ ਵਿਲੱਖਣ ਕੰਮ ਕਰਨ ਵਾਲੀਆਂ 16 ਸ਼ਖ਼ਸ਼ੀਅਤਾਂ ਦੇ ਰੇਖਾ ਚਿਤਰ ਹਨ।

ਪਰਮਜੀਤ ਪਰਮ ਮੁੱਢਲੇ ਤੌਰ ਤੇ ਕਵਿਤਰੀ ਹੈ ਪ੍ਰੰਤੂ ਉਸਦਾ ਇਹ ਉਦਮ ਸਰਲ, ਸਪਸ਼ਟ ਅਤੇ ਲੋਕ ਭਾਸ਼ਾ ਵਿਚ ਹੋਣ ਕਰਕੇ ਆਮ ਪਾਠਕਾਂ ਲਈ ਜਿਥੇ ਰੌਚਿਕ ਹੈ ਉਥੇ ਤੱਥਾਂ ਤੇ ਅਧਾਰਤ ਵੀ ਹੈ। ਕਵਿਤਰੀ ਹੋਣ ਕਰਕੇ ਉਸਦੀ ਵਾਰਤਕ ਵੀ ਕਾਵਿਮਈ ਹੈ। ਇਨਾਂ 16 ਰੇਖਾ ਚਿਤਰਾਂ ਵਿਚ 8 ਇਸਤਰੀਆਂ ਅਤੇ 8 ਆਦਮੀ ਸ਼ਾਮਲ ਹਨ। ਦੇਸ਼ ਦੀ ਅੱਧੀ ਆਬਾਦੀ ਇਸਤਰੀਆਂ ਹਨ, ਇਸ ਲਈ ਉਨਾਂ ਨੂੰ ਬਰਾਬਰ ਰੱਖਿਆ ਗਿਆ ਹੈ। ਇਸ ਪੁਸਤਕ ਰੂਪੀ ਗੁਲਦਸਤੇ ਵਿਚ ਬਿਹਤਰ ਕਿਸਮ ਦੇ ਖ਼ੁਸ਼ਬੂਦਾਰ ਇਨਸਾਨੀ ਫੁੱਲ ਹਨ, ਜਿਨਾਂ ਦੀ ਸੁਗੰਧੀ ਸਾਡੇ ਸਮਾਜ ਵਿਚ ਨਿਵੇਕਲੇ ਰੰਗ ਖਿਲਾਰ ਰਹੀ ਹੈ। ਇਹ ਸਾਰੇ ਮਾਨਵੀ ਕਦਰਾਂ ਕੀਮਤਾਂ ਦੇ ਪੁਜਾਰੀ ਹਨ, ਜਿਹੜੇ ਭਾਰਤੀ ਪਰੰਪਰਾ ਉਪਰ ਪਹਿਰਾ ਦਿੰਦੇ ਹੋਏ ਸਮਾਜਿਕਤਾ ਦਾ ਯੋਗਦਾਨ ਪਾ ਰਹੇ ਹਨ ਅਤੇ ਚੰਡੀਗੜ ਨਿਵਾਸੀ ਇਨਾਂ ਦੀ ਇਨਸਾਨੀਅਤ ਦੀ ਕ੍ਰਿਪਾ ਰੂਪੀ ਸੰਘਣੀ ਛਾਂ ਦਾ ਆਨੰਦ ਮਾਣ ਰਹੇ ਹਨ। ਆਮ ਤੌਰ ਤੇ ਸਾਹਿਤਕ ਖੇਤਰ ਵਿਚ ਨਾਮਣਾ ਖੱਟਣ ਵਾਲੇ ਸਾਹਿਤਕਾਰਾਂ ਦੇ ਹੀ ਰੇਖਾ ਚਿਤਰ ਲਿਖੇ ਜਾਣ ਦੀ ਪਰੰਪਰਾ ਹੈ ਪ੍ਰੰਤੂ ਪਰਮਜੀਤ ਪਰਮ ਨੇ ਸਮਾਜ ਸੇਵਾ, ਕਲਾ, ਸਾਹਿਤ, ਸਭਿਆਚਾਰ, ਨਿਰਤ ਅਤੇ ਸਿਆਸਤ ਦੇ ਖੇਤਰ ਵਿਚ ਕੰਮ ਕਰਨ ਵਾਲੇ ਵਿਅਕਤੀਆਂ ਦੇ ਰੇਖਾ ਚਿਤਰ ਲਿਖਕੇ ਨਵੀਂ ਪਿਰਤ ਪਾਈ ਹੈ।

ਇਹ ਮਹਾਨ ਵਿਅਕਤੀ ਚੰਡੀਗੜ ਵਿਚ ਰਹਿ ਰਹੇ ਹਨ ਪ੍ਰੰਤੂ ਆਪੋ ਆਪਣੇ ਖੇਤਰਾਂ ਦੇ ਸੰਸਾਰ ਵਿਚ ਜਾਣੇ ਪਛਾਣੇ ਹਸਤਾਖ਼ਰ ਹਨ, ਇਨਾਂ ਦੀ ਇਕ ਹੋਰ ਖ਼ੂਬੀ ਇਹ ਹੈ ਕਿ ਇਹ ਸਾਰੇ ਵਿਅਕਤੀ ਆਪਣੇ ਪ੍ਰੋਫੈਸ਼ਨਲ ਕੰਮਾਂ ਦੇ ਨਾਲ ਸਮਾਜ ਸੇਵਾ ਕਰ ਰਹੇ ਹਨ। ਜੇ ਇਉਂ ਕਹਿ ਲਿਆ ਜਾਵੇ ਕਿ ਉਹ ਆਪੋ ਆਪਣੇ ਪ੍ਰੋਫ਼ੈਸ਼ਨ ਨੂੰ ਵੀ ਇਹ ਸਮਾਜ ਸੇਵਾ ਹੀ ਸਮਝਕੇ ਕਰਦੇ ਹਨ ਤਾਂ ਕੋਈ ਅਤਕਥਨੀ ਨਹੀਂ, ਜਿਸ ਨਾਲ ਉਨਾਂ ਦੀ ਆਪਾਵਾਰੂ ਰੁਚੀ ਦਾ ਪ੍ਰਗਟਾਵਾ ਹੁੰਦਾ ਹੈ।

112 ਪੰਨਿਆਂ ਦੀ ਸਚਿਤਰ ਪੁਸਤਕ ਵਿਚ ਰੰਗਦਾਰ ਤਸਵੀਰਾਂ ਵੀ ਇਨਾਂ ਸ਼ਖ਼ਸੀਅਤਾਂ ਦੇ ਵਿਲੱਖਣ ਕੰਮਾਂ ਨੂੰ ਦਰਸਾਉਂਦੀਆਂ ਹਨ। ਇਨਾਂ ਦੇ ਰੇਖਾ ਚਿਤਰ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਮੁਕਾਬਲੇ ਦੀ ਭਾਵਨਾ ਨਾਲ ਕੰਮ ਅਤੇ ਸੇਵਾ ਕਰਨ ਦੀ ਪ੍ਰਵਿਰਤੀ ਪੈਦਾ ਕਰਨਗੇ। ਚੰਡੀਗੜ ਦੋ ਰਾਜਾਂ ਪੰਜਾਬ, ਹਰਿਆਣਾ ਅਤੇ ਇਕ ਚੰਡੀਗੜ ਕੇਂਦਰੀ ਸ਼ਾਸ਼ਤ ਪ੍ਰਦੇਸ ਦੀ ਰਾਜਧਾਨੀ ਹੈ। ਇਸ ਕਰਕੇ ਇਥੇ ਭਾਂਤ ਭਾਂਤ ਦੇ ਲੋਕ ਅਨੇਕਤਾ ਵਿਚ ਏਕਤਾ ਦਾ ਪ੍ਰਤੀਕ ਹਨ। ਇਸੇ ਤਰਾਂ ਇਸ ਪੁਸਤਕ ਵਿਚ ਵੀ ਵੱਖ-ਵੱਖ ਧਰਮਾ, ਬੋਲੀਆਂ ਅਤੇ ਫਿਰਕਿਆਂ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ ਇਹ ਹਸਤੀਆਂ ਸਤਰੰਗੀ ਪੀਂਘ ਦੀ ਤਰਾਂ ਸੁਨਹਿਰਾ ਦ੍ਰਿਸ਼ ਪੇਸ਼ ਕਰਕੇ ਸੁਹਾਵਣਾ ਅਤੇ ਮਨਮੋਹਕ ਵਾਤਾਵਰਨ ਪੈਦਾ ਕਰ ਰਹੀਆਂ ਹਨ। ਇਨਾਂ ਵਿਚ ਬਹੁਤੇ ਵਿਅਕਤੀ ਚੁਪ ਚੁਪੀਤੇ ਲੋਕ ਹਿੱਤਾਂ ਲਈ ਕੰਮ ਕਰ ਰਹੇ ਹਨ ਪ੍ਰੰਤੂ ਨਿੱਜੀ ਪ੍ਰਚਾਰ ਤੋਂ ਕੋਹਾਂ ਦੂਰ ਹਨ। ਭਾਵੇਂ ਚੰਡੀਗੜ ਵਿਚ ਹੋਰ ਵੀ ਬਹੁਤ ਸਾਰੇ ਵਿਅਕਤੀ ਹੋਣਗੇ ਜਿਹੜੇ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾ ਰਹੇ ਹਨ ਪ੍ਰੰਤੂ ਸਮੇਂ ਅਤੇ ਸਥਿਤੀ ਦੇ ਹਾਲਾਤ ਮੁਤਾਬਕ ਸਿਰਫ 16 ਨੂੰ ਹੀ ਸ਼ਾਮਲ ਕੀਤਾ ਜਾ ਸਕਿਆ ਹੋਵੇਗਾ।

ਪਰਮਜੀਤ ਪਰਮ ਦੇ 3 ਕਾਵਿ ਸੰਗ੍ਰਿਹ, 3 ਸੰਪਾਦਨਾ ਅਤੇ ਇਕ ਅਨੁਵਾਦ ਕੀਤੀ ਪੁਸਤਕ ਪ੍ਰਕਾਸ਼ਤ ਹੋ ਚੁੱਕੀਆਂ ਹਨ। ਪਰਮਜੀਤ ਪਰਮ ਪ੍ਰੇਰਨਾ ਰਸਾਲੇ ਦੇ ਪਰਿਵਾਰ ਦੀ ਸਾਹਿਤਕ ਜੋਤ ਨੂੰ ਪ੍ਰਕਾਸ਼ਮਾਨ ਰੱਖਣ ਵਿਚ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਸਾਹਿਤਕ ਗੁੜਤੀ ਉਸਨੂੰ ਆਪਣੇ ਪਰਿਵਾਰ ਵਿਚੋਂ ਹੀ ਮਿਲੀ ਹੈ, ਜਿਸ ਕਰਕੇ ਪਰਮ ਇਸ ਉਮਰ ਵਿਚ ਵੀ ਲਗਾਤਾਰ ਸਾਰਥਿਕ ਕੰਮ ਕਰ ਰਹੀ ਹੈ। ਇਨਾਂ ਹਸਤੀਆਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਲੇਖਿਕਾ ਨੂੰ ਬੜੀ ਜਦੋਜਹਿਦ ਕਰਨੀ ਪਈ। ਇਸ ਪੁਸਤਕ ਵਿਚਲੀਆਂ ਸ਼ਖ਼ਸੀਅਤਾਂ ਦਾ ਸਮਾਜ ਪ੍ਰਤੀ ਯੋਗਦਾਨ ਪ੍ਰੇਰਨਾਮਈ ਹੈ ਜੋ ਆਉਣ ਵਾਲੀ ਨੌਜਵਾਨ ਪੀੜੀ ਦਾ ਮਾਰਗ ਦਰਸ਼ਕ ਬਣੇਗੀ। ਇਨਾਂ ਰੇਖਾ ਚਿਤਰਾਂ ਨੂੰ ਪੜਕੇ ਮਹਿਸੂਸ ਹੁੰਦਾ ਹੈ ਕਿ ਸਿਰੜ, ਮਿਹਨਤ ਅਤੇ ਦਿਆਨਦਾਰੀ ਨਾਲ ਕੰਮ ਕਰਨ ਨਾਲ ਸਫਲਤਾ ਦੀ ਪੌੜੀ ਚੜਿਆ ਜਾ ਸਕਦਾ ਹੈ। ਇਨਾਂ ਰੇਖਾ ਚਿਤਰਾਂ ਤੋਂ ਆਪਣੇ ਹੱਥੀਂ ਆਪਣਾ ਕਾਰਜ ਸੁਆਰਨ ਦੀ ਰੁਚੀ ਪੈਦਾ ਹੁੰਦੀ ਹੈ ਜੋ ਸਫਲਤਾ ਦੀ ਕੁੰਜੀ ਬਣਦੀ ਹੈ। ਜਗਦੀਸ਼ ਲਾਲ ਅਹੂਜਾ ਜਿਹੜੇ ਭੰਡਾਰੇ ਵਾਲੇ ਦੇ ਨਾਂ ਨਾਲ ਜਾਣੇ ਜਾਂਦੇ ਹਨ, ਉਨਾਂ ਦੀ ਸਮਾਜ ਸੇਵਾ ਵਿਲੱਖਣ ਕਿਸਮ ਦੀ ਹੈ। ਪੀ.ਜੀ.ਆਈ  ਅਤੇ ਹੋਰ ਕਈ ਥਾਵਾਂ ਤੇ ਮਰੀਜਾਂ ਦੇ ਰਿਸ਼ਤੇਦਾਰਾਂ ਨੂੰ ਹਰ ਰੋਜ ਮੁਫ਼ਤ ਖਾਣਾ ਦਿੰਦੇ ਹਨ। ਇਸ ਮੰਤਵ ਲਈ ਉਨਾਂ ਨੂੰ ਆਪਣਾ ਘਰ ਤੱਕ ਵੀ ਵੇਚਣਾ ਪੈ ਗਿਆ। ਆਹੂਜਾ ਪਤੀ ਪਤਨੀ ਦੋਵੇਂ ਹੀ ਸਰਬਤ ਦੇ ਭਲੇ ਦਾ ਸੰਦੇਸ਼ ਦਿੰਦੇ ਹੋਏ ਦੀਨ ਦੁਖੀਆਂ ਦੇ ਸਹਾਈ ਹੁੰਦੇ ਹਨ। ਉਨਾਂ ਤੋਂ ਪ੍ਰੇਰਨਾ ਲੈ ਕੇ ਚੰਡੀਗੜ ਵਿਚ ਹੋਰ ਥਾਵਾਂ ਤੇ ਵੀ ਮੁਫ਼ਤ ਲੰਗਰ ਵੰਡਣ ਦੀ ਪ੍ਰਥਾ ਚਾਲੂ ਹੋ ਗਈ ਹੈ। ਪਿਛਲੇ 34 ਸਾਲਾਂ ਤੋਂ ਲਗਾਤਾਰ ਭਾਵੇਂ ਮੀਂਹ ਆਵੇ ਭਾਵੇਂ ਝੱਖੜ ਉਹ ਹਮੇਸ਼ਾ ਲੰਗਰ ਵੰਡਣ ਲਈ ਆਉਂਦੇ ਹਨ।

ਤਰਲੋਚਨ ਸਿੰਘ ਇਕ ਅਜਿਹਾ ਪੱਤਰਕਾਰ ਹੈ ਜਿਸ ਦੇ ਦਿਲ ਵਿਚ ਸਮਾਜਿਕ ਨਾ ਬਰਾਬਰੀਆਂ ਅਤੇ ਚੰਡੀਗੜ ਪ੍ਰਸ਼ਾਸ਼ਨ ਵੱਲੋਂ ਚੰਡੀਗੜ ਦੇ ਅਸਲੀ ਵਸਿੰਦਿਆਂ ਨਾਲ ਕੀਤੀਆਂ ਜਾ ਰਹੀਆਂ ਬੇਇਨਸਾਫੀਆਂ ਵਿਰੁਧ ਅਵਾਜ ਹੀ ਨਹੀਂ ਉਠਾਈ ਗਈ ਬਲਕਿ ਇੱਕ ਪੁਸਤਕ ਦੇ ਰੂਪ ਵਿਚ ਪ੍ਰਕਾਸ਼ਤ ਕਰਕੇ ਰੋਸ ਪ੍ਰਗਟ ਕੀਤਾ ਹੈ। ਪ੍ਰੋ. ਮਲਵਿੰਦਰਜੀਤ ਸਿੰਘ ਦਾ ਅਣਗੌਲੇ ਦੇਸ਼ ਭਗਤਾਂ ਖਾਸ ਤੌਰ ਤੇ ਗਦਰੀਆਂ ਦੇ ਯੋਗਦਾਨ ਨੂੰ ਦੇਸ਼ ਭਰ ਦੀਆਂ ਲਾਇਬਰੇਰੀਆਂ ਵਿਚੋਂ ਜਾ ਕੇ ਜਾਣਕਾਰੀ ਇਕੱਤਰ ਕਰਨਾ ਜੋਖ਼ਮ ਭਰਿਆ ਕੰਮ ਵੇਖਕੇ ਉਸਦੀ ਕਾਰਜ਼ਕੁਸ਼ਲਤਾ ਤੇ ਮਾਣ ਹੁੰਦਾ ਹੈ। ਡਾ.ਮਨਮੋਹਨ ਕੌਰ ਨੇ ਜਿਸ ਢੰਗ ਨਾਲ ਅਨੇਕਾਂ ਮੁਸ਼ਕਲਾਂ ਦੇ ਬਾਵਜੂਦ ਸ਼ਰਨਾਰਥੀ ਕੈਂਪਾਂ ਵਿਚ ਕੰਮ ਕੀਤਾ, ਵਿਧਵਾਵਾਂ ਅਤੇ ਉਨਾਂ ਦੇ ਬੱਚਿਆਂ ਲਈ ਆਸ਼ਰਮ ਖੋਲਕੇ ਉਨਾਂ ਦੀ ਸੇਵਾ ਕੀਤੀ ਆਪਣੇ ਆਪ ਵਿਚ ਮਨੁਖਤਾ ਦੀ ਸੇਵਾ ਦਾ ਨਮੂਨਾ ਹੈ। ਡਾ. ਪੈਮ ਰਾਜਪੂਤ ਦੀ ਜੀਵਨੀ ਦਰਸਾਉਂਦੀ ਹੈ ਕਿ ਲੜਕੀਆਂ ਕਿਸੇ ਤੋਂ ਘੱਟ ਨਹੀਂ ਹਨ। ਉਹ ਸਾਦਗੀ ਦੀ ਮੂਰਤ ਹਨ। ਲੜਕੀਆਂ ਨਾਲ ਹੋ ਰਹੀਆਂ ਜ਼ਿਆਦਤੀਆਂ ਵਿਰੁਧ ਅੰਦੋਲਨ ਕਰਕੇ ਉਨਾਂ ਨੂੰ ਲਾਮਬੰਦ ਕਰਨਾ ਪੈਮ ਰਾਜਪੂਤ ਦਾ ਸ਼ੌਕ ਹੈ ਤਾਂ ਜੋ ਇਸਤਰੀਆਂ ਕਿਸੇ ਸ਼ੋਸਣ ਦਾ ਸ਼ਿਕਾਰ ਨਾ ਹੋ ਸਕਣ। ਹਰ ਖੇਤਰ ਵਿਚ ਕੰਮ ਕਰ ਰਹੀਆਂ ਇਸਤਰੀਆਂ ਨੂੰ ਡਾ.ਪੈਮ ਰਾਜਪੂਤ ਨੇ ਇਕ ਮੰਚ ਤੇ ਇਕੱਠਾ ਕਰਕੇ ਨਾਮਣਾ ਖੱਟਿਆ ਹੈ। ਇਸੇ ਤਰਾਂ ਸਿਆਸਤ, ਸਹਿਤ ਅਤੇ ਪ੍ਰਬੰਧਕੀ ਕਾਰਜਕੁਸ਼ਲਤਾ ਦੀ ਮੁਜੱਸਮਾ ਹਰਜਿੰਦਰ ਕੌਰ ਦੀ ਸਫਲਤਾ ਦੀ ਕਹਾਣੀ ਇਹ ਦਸਦੀ ਹੈ ਕਿ ਇਸਤਰੀਆਂ ਵੀ ਸਿਆਸਤ ਵਿਚ ਆਪਸੀ ਸਹਿਯੋਗ ਨਾਲ ਸਫਲ ਹੋ ਸਕਦੀਆਂ ਹਨ, ਜੇਕਰ ਉਸ ਵਿਚ ਸਹਿਯੋਗ ਲੈਣ ਦੀ ਕਾਬਲੀਅਤ ਹੋਵੇ ਤਾਂ ਉਸਨੂੰ ਵਿਰੋਧੀ ਪਾਰਟੀਆਂ ਵੀ ਪ੍ਰਵਾਨ ਕਰ ਲੈਂਦੀਆਂ ਹਨ। ਡਾ. ਸੁਖਦੇਵ ਸਿੰਘ ਸਿਰਸਾ ਸਾਹਿਤ ਸਿਰਜਣਾ ਅਤੇ ਵਿਦਿਆਰਥੀਆਂ ਨੂੰ ਸਿਖਿਆ ਦੇਣ ਦੇ ਨਾਲ ਹੀ ਸਮਾਜਿਕ ਬੁਰਾਈਆਂ ਨੂੰ ਜੜੋਂ ਪੁੱਟਣ ਲਈ ਕਾਰਜਸ਼ੀਲ ਰਿਹਾ ਹੈ। ਉਹ ਦੂਰ ਦੁਰਾਡੇ ਪਛੜੇ ਇਲਾਕਿਆਂ ਵਿਚ ਇਸਤਰੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵੀ ਤੱਤਪਰ ਰਿਹਾ ਹੈ। ਇਸਤਰੀਆਂ ਨੂੰ ਸਿਲਾਈ ਕਢਾਈ ਦੇ ਸੈਂਟਰ ਖੋਲਕੇ ਆਤਮ ਨਿਰਭਰ ਬਣਾਉਣ ਦਾ ਕੰਮ ਕਰਦਾ ਹੈ। ਖ਼ੂਨਦਾਨ ਦੇ ਹੱਕ ਵਿਚ ਅਤੇ ਨਸ਼ਿਆਂ ਦੇ ਵਿਰੁਧ ਨੌਜਵਾਨਾ ਨੂੰ ਲਾਮਬੰਦ ਕਰਨਾ ਉਸਦਾ ਮੁੱਖ ਸ਼ੌਕ ਰਿਹਾ ਹੈ। ਡਾ. ਰਮਾ ਰਤਨ ਨੇ ਆਪਣੀ ਨੌਕਰੀ ਦੇ ਨਾਲ ਗ਼ਰੀਬ ਅਤੇ ਸਪੈਸ਼ਲ ਬੱਚਿਆਂ ਜਿਹੜੇ ਨਾ ਸੁਣ ਅਤੇ ਨਾ ਬੋਲ ਸਕਦੇ ਹਨ ਦੀ ਬਿਹਤਰੀ ਲਈ ਵਿਸ਼ੇਸ ਤੌਰ ਤੇ ਕੰਮ ਕੀਤਾ। ਉਨਾਂ ਬੱਚਿਆਂ ਦੀ ਪੜਾਈ ਅਤੇ ਪੁਸਤਕਾਂ ਪੜਨ ਲਈ ਜਾਗ੍ਰਿਤਿੀ ਪੈਦਾ ਕਰਨ ਲਈ ਬਾਲ ਨਾਟਕਾਂ ਰਾਹੀਂ ਉਨਾਂ ਨੂੰ ਸਿਖਿਆ ਦਿੱਤੀ। ਬੱਚਿਆਂ ਨੂੰ ਸਾਹਿਤ ਨਾਲ ਜੋੜਨ ਲਈ ਬਾਲ ਲਾਇਬਰੇਰੀਆਂ ਵੀ ਸਥਾਪਤ ਕੀਤੀਆਂ। ਇਸੇ ਤਰਾਂ ਡਾ.ਸੁਰਜੀਤ ਕੌਰ ਸੰਧੂ ਨੇ ਵੀ ਸਮਾਜ ਸੇਵਾ ਦਾ ਬੀੜਾ ਚੁੱਕਿਆ ਅਤੇ ਸਲੱਮ ਇਲਾਕਿਆਂ ਵਿਚ ਬੱਚਿਆਂ ਦੀ ਪੜਾਈ ਦਾ ਪ੍ਰਬੰਧ ਕੀਤਾ। ਜੇਕਰ ਸਮਾਜ ਸੇਵਾ ਦਾ ਕੰਮ ਸਿਖਣਾ ਹੋਵੇ ਤਾਂ ਸਮਾਜ ਸੇਵਾ ਦੀ ਪੁੰਜ ਡਾ.ਸੁਰਜੀਤ ਕੌਰ ਸੰਧੂ ਦੇ ਸ਼ੁਰੂ ਕੀਤੇ ਪ੍ਰਾਜੈਕਟਾਂ ਦਾ ਦੌਰਾ ਕੀਤਾ ਜਾਵੇ। ਉਹ ਮੋਹਾਲੀ ਵਿਖੇ ਮੁਫ਼ਤ ਸੇਵਾ ਕਰ ਰਹੇ ਹਨ, ਜਿਥੇ ਸਕਿਲ ਡੀਵੈਲਪਮੈਂਟ, ਜਿਸਮਾਨੀ ਅਤੇ ਜਿਣਸੀ ਸ਼ੋਸ਼ਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਡਾ.ਜੋਤੀ ਸੇਠ ਲਿੰਗ ਸਮਾਨਤਾ ਦਾ ਹੋਕਾ ਦੇ ਕੇ ਲੜਕੀਆਂ ਵਿਚ ਸਮਾਨਤਾ ਦੀ ਭਾਵਨਾ ਪੈਦਾ ਕਰਨ ਲਈ ਕੰਮ ਕਰਦੀ ਹੈ, ਜਿਸਦੀ ਦ੍ਰਿੜਤਾ ਨੂੰ ਵੇਖਕੇ ਲੜਕੀਆਂ ਵਿਚ ਆਤਮ ਨਿਰਭਰਤਾ ਦੀ ਭਾਵਨਾ ਪੈਦਾ ਹੁੰਦੀ ਹੈ।

ਇਸ ਮੰਤਵ ਲਈ ਨੁਕੜ ਨਾਟਕਾਂ ਦਾ ਆਯੋਜਨ ਵੀ ਕੀਤਾ ਜਾਂਦਾ ਹੈ। ਕਾਲਜ ਵਿਚ ਲੜਕੀਆਂ ਦੇ ਦਰਬਾਰ ਲਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਲੜਕੀਆਂ ਤੋਂ ਹੀ ਉਨਾਂ ਦੇ ਹਲ ਲਈ ਰਾਏ ਲਈ ਜਾਂਦੀ ਹੈ ਤਾਂ ਜੋ ਲੜਕੀਆਂ ਅਜਿਹੀਆਂ ਸਥਿਤੀਆਂ ਤੇ ਕਾਬੂ ਪਾਉਣ ਵਿਚ ਸਮਰੱਥ ਹੋ ਸਕਣ। ਡਾ.ਅਨੁਰਾਧਾ ਸ਼ਰਮਾ ਦਾ ਆਪਣੀ ਡਿਊਟੀ ਤੋਂ ਬਾਅਦ ਸਮਾਜ ਦੇ ਗ਼ਰੀਬ ਵਰਗ ਦੇ ਬੱਚੇ ਜਿਹੜੇ ਸਕੂਲਾਂ ਵਿਚ ਪੜਨ ਨਹੀਂ ਜਾਂਦੇ ਜਾਂ ਜਿਨਾਂ ਨੂੰ ਟਿਊਸ਼ਨ ਦੀ ਲੋੜ ਹੈ, ਉਨਾਂ ਨੂੰ ਮੁਫ਼ਤ ਪੜਾਇਆ ਜਾਣਾ ਆਪਣੇ ਆਪ ਵਿਚ ਆਪਾਵਾਰੂ ਰੁਚੀ ਦਾ ਪ੍ਰਗਟਾਵਾ ਹੈ। ਨਰਿੰਦਰ ਸਿੰਘ ਇੰਟਰਨੈਸ਼ਨਲ ਆਪਣੀ ਵੱਖਰੀ ਕਿਸਮ ਦਾ ਹੀ ਸਮਾਜ ਸੇਵਕ ਹੈ ਜਿਹੜਾ ਪਰਦੇਸ ਵਿਚੋਂ ਆਏ ਸੈਰ ਸਪਾਟਾ ਕਰਨ ਵਾਲਿਆਂ ਨੂੰ ਪੂਰੇ ਚੰਡੀਗੜ ਦੀ ਸੈਰ ਕਰਵਾਉਂਦਾ ਹੈ। ਇਸੇ ਤਰਾਂ ਕਰਨਲ ਗੁਪਤਾ ਦੀ ਫ਼ੌਜ ਵਿਚ ਜੋਖ਼ਮ ਹਾਲਾਤ ਵਿਚ ਸੇਵਾ ਕਰ ਰਹੇ ਜਵਾਨਾ ਦੀ ਮਦਦ ਲਈ ਅੱਗੇ ਆਉਣਾ ਦੇਸ਼ ਭਗਤੀ ਦੀ ਭਾਵਨਾ ਦਾ ਨਮੂਨਾ ਹੈ। ਇਸ ਤੋਂ ਇਲਾਵਾ ਨੌਕਰੀ ਵਿਚ ਸੇਵਾ ਮੁਕਤੀ ਤੋਂ ਬਾਅਦ ਫਸਟ ਏਡ ਦੀ ਸਿਖਿਆ ਦੇਣ ਲਈ ਪ੍ਰਬੰਧ ਕਰਨੇ ਸੇਵਾ ਭਾਵਨਾ ਦੀ ਕਮਾਲ ਹੈ। ਇਸੇ ਤਰਾਂ ਡਾ ਸੋਭਾ ਕੌਸਰ, ਡਾ.ਨਰੇਂਦਰ ਨਾਥ ਵਿਗ, ਪ੍ਰਿਸੀਪਲ ਬਹਾਦਰ ਸਿੰਘ ਗੋਸਲ ਦੀ ਸਮਾਜ ਸੇਵਾ ਬਾਰੇ ਦੱਸਿਆ ਗਿਆ ਹੈ। ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਪਰਮਜੀਤ ਪਰਮ ਦਾ ਇਹ ਪੁਸਤਕ ਪ੍ਰਕਾਸ਼ਤ ਕਰਨ ਦਾ ਉਦਮ ਨੌਜਵਾਨ ਲੜਕੇ ਅਤੇ ਲੜਕੀਆਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਵੇਗਾ।
ਸਾਬਕਾ ਜਿਲਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 

18/07/17

 

ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ

kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2016, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)