ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਪਰਮਵੀਰ ਜ਼ੀਰਾ ਦੀ ਪੁਸਤਕ "ਪਰਵਾਜ਼" ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ   (05/04/2018)

zira
 
ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਵਿਚੋਂ ਨਾਵਲ, ਕਹਾਣੀ, ਨਾਟਕ ਅਤੇ ਕਵਿਤਾ ਸਭ ਤੋਂ ਪੁਰਾਣੇ ਅਤੇ ਮਹੱਤਵਪੂਰਨ ਰੂਪ ਹਨ। ਸਵੈ ਜੀਵਨੀ ਦੀ ਪਰੰਪਰਾ ਬਾਅਦ ਵਿਚ ਸ਼ੁਰੂ ਹੋਈ ਹੈ। ਪੁਰਾਤਨ ਜ਼ਮਾਨੇ ਵਿਚ ਵੀ ਬਾਲਪਨ ਵਿਚ ਦਾਦੇ-ਦਾਦੀ ਕੋਲੋਂ ਬੱਚੇ ਕਹਾਣੀਆਂ ਜਿਨ੍ਹਾਂ ਨੂੰ ਬਾਤਾਂ ਕਿਹਾ ਜਾਂਦਾ ਸੀ, ਸੁਣਕੇ ਸੌਂਦੇ ਸਨ। ਬਹੁਤ ਕੁਝ ਆਪਣੇ ਪਰਿਵਾਰ ਦੀ ਵਿਰਾਸਤ ਤੋਂ ਹੀ ਸਿੱਖਦੇ ਸਨ। ਸਮੇਂ ਦੀ ਤਬਦੀਲੀ ਨਾਲ ਕਹਾਣੀਆਂ ਸੁਣਨ ਦੀ ਥਾਂ ਪੜ੍ਹਨ ਦਾ ਰਿਵਾਜ ਹੋ ਗਿਆ। ਵੱਡੀਆਂ ਕਹਾਣੀਆਂ ਨੂੰ ਨਾਵਲਿਟ ਅਤੇ ਨਾਵਲ ਕਿਹਾ ਜਾਣ ਲੱਗ ਪਿਆ।

ਲੇਖਿਕਾ ਪਰਮਵੀਰ ਕੌਰ ਜ਼ੀਰਾ ਨੇ ਵੀ ਆਪਣੇ ਦਾਦੇ ਤੋਂ ਜ਼ਿੰਦਗੀ ਦੀਆਂ ਤਲਖ਼ ਹਕੀਕਤਾਂ ਅਤੇ ਤ੍ਰਾਸਦੀ ਦੀਆਂ ਬਾਤਾਂ ਸੁਣਕੇ ਅਤੇ ਬਾਅਦ ਵਿਚ ਜ਼ਿੰਦਗੀ ਦੇ ਤਲਖ਼ ਤਜ਼ਰਬੇ ਹਾਸਲ ਕਰਕੇ ਆਪਣੀ ਸਵੈ ਜੀਵਨੀ ਪਰਵਾਜ਼ ਲਿਖੀ, ਜਿਸਨੂੰ ਉਹ ਨਾਵਲ ਲਿਖਦੀ ਹੈ। ਅਸਲ ਵਿਚ ਇਹ ਸਵੈਜੀਵਨੀ ਹੈ ਪ੍ਰੰਤੂ ਉਸਨੇ ਜੀਵਨ ਦੀਆਂ ਘਟਨਾਵਾਂ ਨੂੰ ਦਿਲਚਸਪ ਬਣਾਕੇ ਨਾਵਲ ਬਣਾ ਦਿੱਤਾ ਹੈ। ਇਹ ਨਾਵਲ 127 ਪੰਨਿਆਂ ਦਾ 100 ਰੁਪਏ ਦੀ ਕੀਮਤ ਵਾਲਾ ਹੈ, ਜਿਸਨੂੰ ਲੇਖਿਕਾ ਨੇ ਪੰਜ ਭਾਗਾਂ ਵਿਚ ਵੰਡਿਆ ਹੈ। ਇਸ ਨਾਵਲ ਨੂੰ 5 ਆਬ ਪ੍ਰਕਾਸ਼ਨ ਜਲੰਧਰ ਨੇ ਪ੍ਰਕਾਸ਼ਤ ਕੀਤਾ ਹੈ। ਵੈਸੇ ਇਸਨੂੰ ਨਾਵਲਿਟ ਵੀ ਕਿਹਾ ਜਾ ਸਕਦਾ ਹੈ। ਇਹ ਆਪਣੀ ਕਿਸਮ ਦਾ ਵਿਲੱਖਣ ਨਾਵਲ ਹੈ ਕਿਉਂਕਿ ਇਹ ਫਸਟ ਪਰਸਨ ਵਿਚ ਲਿਖਿਆ ਗਿਆ ਹੈ। ਅਸਲ ਵਿਚ ਇਸਨੂੰ ਸਵੈਜੀਵਨੀ ਹੀ ਕਿਹਾ ਜਾ ਸਕਦਾ ਹੈ ਕਿਉਂਕਿ ਇਸ ਨਾਵਲ ਵਿਚ ਲੇਖਿਕਾ ਨੇ ਬਚਪਨ ਵਿਚ ਹੀ ਆਪਣੀ ਮਾਂ ਦੀ ਮੌਤ ਤੋਂ ਬਾਅਦ ਇਕ ਲੜਕੀ ਨੂੰ ਪਿਤਾ ਵੱਲੋਂ ਦੂਜਾ ਵਿਆਹ ਕਰਵਾਉਣ ਤੋਂ ਬਾਅਦ ਦੇ ਹਾਲਾਤ ਬਾਰੇ ਜ਼ਿੰਦਗੀ ਬਸਰ ਕਰਨ ਸਮੇਂ ਆਈਆਂ ਮੁਸਕਲਾਂ ਅਤੇ ਅਣਮਨੁਖੀ ਵਰਤਾਰਿਆਂ ਬਾਰੇ ਵਿਸਤਾਰ ਪੂਰਬਕ ਲਿਖਿਆ ਹੈ।

ਇਹ ਨਾਵਲ ਮਾਂ ਮਹਿਟਰ ਲੜਕੀ ਦੀ ਬਹਾਦਰੀ, ਦਲੇਰੀ, ਦ੍ਰਿੜ੍ਹਤਾ, ਲਗਨ, ਉਸਰੂ ਸੋਚ, ਸਿਆਣਪ ਅਤੇ ਸਜੱਗਤਾ ਦਾ ਨਮੂਨਾ ਹੈ। ਜਿਸ ਕਰਕੇ ਉਹ ਆਪਣੀ ਜ਼ਿੰਦਗੀ ਇੱਜ਼ਤ ਮਾਣ ਨਾਲ ਬਸਰ ਕਰਨ ਦੇ ਯੋਗ ਹੋਈ ਹੈ। ਆਮ ਤੌਰ ਤੇ ਇਤਨੀ ਛੋਟੀ ਉਮਰ ਵਿਚ ਲੜਕੀਆਂ ਇਤਨੀਆਂ ਸੁਜੱਗ ਨਹੀਂ ਹੁੰਦੀਆਂ। ਉਹ ਆਪਣੇ ਬਜ਼ੁਰਗਾਂ ਦੇ ਪੈਰਾਂ ਵਿਚ ਪੈਰ ਹੀ ਰੱਖਦੀਆਂ ਹੁੰਦੀਆਂ ਹਨ ਪ੍ਰੰਤੂ ਇਸ ਸਵੈਜੀਵਨੀ ਦੀ ਨਾਇਕਾ ਆਮ ਲੜਕੀਆਂ ਨਾਲੋਂ ਥੋੜ੍ਹੀ ਵੱਖਰੀ ਸੋਚ ਦੀ ਮਾਲਕ ਹੈ। ਇਸ ਨਾਵਲ ਦੀ ਕਹਾਣੀ ਸੁਣਾਉਂਦਿਆਂ ਲੇਖਿਕਾ ਨੇ ਸ਼ਬਦਾਵਲੀ ਵੀ ਕਈ ਥਾਂ ਕਮਾਲ ਦੀ ਸਰਲ, ਸਾਦੀ ਸਮਝ ਵਿਚ ਆਉਣ ਵਾਲੀ ਪ੍ਰੰਤੂ ਮਨ ਨੂੰ ਸਰਸਾਰ ਕਰਨ ਵਾਲੀ ਵਰਤੀ ਹੈ। ਜਿਵੇਂ ਉਹ ਲਿਖਦੀ ਹੈ ‘‘ ਦੋਸਤੋ! ਜ਼ਿੰਦਗੀ ਚੰਦਨ ਦਾ ਬਾਗ ਨਹੀਂ, ਜਿਸ ਤੋਂ ਹਮੇਸ਼ਾ ਖ਼ੁਸ਼ਬੂ ਹੀ ਆਉਂਦੀ ਰਹੇ…! ਇਹ ਦੁੱਖਾਂ-ਸੁੱਖਾਂ, ਗ਼ਮਾਂ-ਹੰਝੂਆਂ, ਦਰਦਾਂ, ਮਿਲਾਪ-ਵਿਛੋੜੇ, ਖ਼ੁਸ਼ੀ-ਗ਼ਮੀ ਦਾ ਘਟਨਾ ਚਕਰ ਹੈ। ਨਿਰੰਤਰ ਕਾਰਜਸ਼ੀਲਤਾ ਇਸਨੂੰ ਸਾਰ੍ਯਥਕ ਬਣਾ ਦਿੰਦੀ ਹੈ। ਇਸ ਲਈ ਬੰਧੂਓ…! ਹਮੇਸ਼ਾ ਕਾਰਜਸ਼ੀਲ ਰਹੋ।’’

ਇਹ ਨਾਵਲ ਪੜ੍ਹਦਿਆਂ ਪਾਠਕ ਦਾ ਮਨ ਵੀ ਕਈ ਵਾਰ ਡਿਕ ਡੋਲੇ ਖਾਣ ਲੱਗ ਜਾਂਦਾ ਹੈ। ਭਾਵੇਂ ਲੇਖਿਕਾ ਨੇ ਕਈ ਥਾਂ ਅੰਗਰੇਜ਼ੀ ਦੇ ਸ਼ਬਦਾਂ ਦੀ ਵਰਤੋਂ ਕੀਤੀ ਹੈ ਪ੍ਰੰਤੂ ਕਹਾਣੀ ਦੀ ਲਗਾਤਾਰਤਾ ਅਤੇ ਪਾਤਰਾਂ ਦੇ ਪੜ੍ਹੇ ਲਿਖੇ ਹੋਣ ਕਰਕੇ ਉਹ ਬਹੁਤੀ ਖਟਕਦੀ ਨਹੀਂ। ਲੇਖਿਕਾ ਨੇ ਸਿੱਧ ਕਰ ਦਿੱਤਾ ਹੈ ਕਿ ਮਤਰੇਈ ਮਾਂ ਅਤੇ ਪਿਤਾ ਦੀ ਕਿਸੇ ਕਿਸਮ ਦੀ ਸਹਾਇਤਾ ਤੋਂ ਬਿਨਾਂ ਵੀ ਇਕ ਬੇਸਹਾਰਾ ਲੜਕੀ ਆਪਣੇ ਦਾਦੇ ਅਤੇ ਉਸਦੀ ਮੌਤ ਤੋਂ ਬਾਅਦ ਸਮਾਜ ਦੇ ਚੰਗੇ ਕਿਰਦਾਰ ਵਾਲੇ ਇਨਸਾਨਾ ਦੇ ਪਿਆਰ ਅਤੇ ਸਹਿਯੋਗ ਨਾਲ ਲੜਕੀਆਂ ਆਪਣੀ ਮਰਜੀ ਅਨੁਸਾਰ ਪਰਵਾਜ਼ ਭਰ ਸਕਦੀਆਂ ਹਨ, ਬਸ਼ਰਤੇ ਕਿ ਉਨ੍ਹਾਂ ਵਿਚ ਹੌਸਲਾ, ਆਤਮ ਵਿਸ਼ਵਾਸ਼, ਦ੍ਰਿੜ੍ਹ ਇਰਾਦਾ, ਲਗਨ, ਨਿਸ਼ਾਨਾ ਪ੍ਰਾਪਤ ਕਰਨ ਦੀ ਇੱਛਾ ਸ਼ਕਤੀ ਅਤੇ ਅਡੋਲ ਰਹਿਣ ਦੀ ਸਮਰੱਥਾ ਹੋਵੇ। ਅਜਿਹੇ ਪੰਧ ਵਿਚ ਰੁਕਾਵਟਾਂ ਬਹੁਤ ਆਉਂਦੀਆਂ ਹਨ। ਇਹ ਨਾਵਲ ਨੌਜਵਾਨ ਬੇਸਹਾਰਾ ਲੜਕੀਆਂ ਜਿਨ੍ਹਾਂ ਨੂੰ ਹਾਲਾਤ ਨੇ ਦੁੱਖਾਂ ਦੀ ਘੁੰਮਣਘੇਰੀ ਵਿਚ ਪਾ ਕੇ ਅਨੇਕਾਂ ਦੁਸ਼ਾਵਰੀਆਂ ਅਤੇ ਔਕੜਾਂ ਵਿਚ ਪਾ ਦਿੱਤਾ ਹੋਵੇ, ਉਨ੍ਹਾਂ ਲਈ ਸਵੈਮਾਣ ਨਾਲ ਜ਼ਿੰਦਗੀ ਜਿਓਣ ਲਈ ਪ੍ਰੇਰਨਾਦਾਇਕ ਹੋ ਸਕਦਾ ਹੈ। ਹਾਲਾਂਕਿ ਇਸ ਨਾਵਲ ਵਿਚ ਇੱਕ ਅਬਲਾ ਦੀ ਤ੍ਰਾਸਦੀ ਦੀ ਦਰਦਭਰੀ ਕਹਾਣੀ ਹੈ ਪ੍ਰੰਤੂ ਲੇਖਿਕਾ ਨੇ ਇਸ ਪ੍ਰਕਾਰ ਵਰਨਣ ਕੀਤਾ ਹੈ ਕਿ ਉਹ ਲੜਕੀ ਤਰਸ ਦੀ ਪਾਤਰ ਬਣਨ ਦੀ ਥਾਂ ਆਤਮ ਵਿਸ਼ਵਾਸ਼ ਦਾ ਨਮੂਨਾ ਬਣਦੀ ਹੈ। ਨਾਵਲ ਵਿਚ ਉਸ ਲੜਕੀ ਦੇ ਦਾਦੇ ਦੀ ਦਲੇਰੀ ਅਤੇ ਪਿਤਾ ਗੁਰਪਰਤਾਪ ਸਿੰਘ ਦੀ ਬੁਜਦਿਲੀ ਵਿਖਾਈ ਗਈ ਹੈ। ਇਕ ਪਰਿਵਾਰ ਦੇ ਦੋ ਮੈਂਬਰ ਇਕ ਦੂਜੇ ਦੇ ਉਲਟ ਸੁਭਾਅ ਦੇ ਹਨ। ਦਾਦਾ ਆਪਣੇ ਸਪੁੱਤਰ ਨੂੰ ਇਸ ਕਰਕੇ ਬੇਦਖ਼ਲ ਕਰ ਦਿੰਦਾ ਹੈ ਕਿਉਂਕਿ ਉਹ ਆਪਣੀ ਦੂਜੇ ਵਿਆਹ ਵਾਲੀ ਪਤਨੀ ਦੇ ਮਗਰ ਲੱਗਕੇ ਆਪਣੀ ਲੜਕੀ ਦੀ ਵੇਖ ਭਾਲ ਦੀ ਜ਼ਿੰਮੇਵਾਰੀ ਨਹੀਂ ਲੈਂਦਾ, ਸਗੋਂ ਸਾਰੀ ਪ੍ਰਾਪਰਟੀ ਆਪਣੇ ਨਾਮ ਲਗਵਾਉਣ ਲਈ ਆਪਣੇ ਪਿਤਾ ਉਪਰ ਜ਼ੋਰ ਪਾਉਂਦਾ ਰਹਿੰਦਾ ਸੀ। ਬੇਸਹਾਰਾ ਲੜਕੀ ਦੀ ਵਿਚਾਰਧਾਰਾ ਵੀ ਅਦਰਸ਼ਕ ਅਤੇ ਠੋਸ ਵਿਖਾਈ ਗਈ ਹੈ, ਜਿਸਤੋਂ ਲੜਕੀਆਂ ਅਗਵਾਈ ਲੈ ਸਕਦੀਆਂ ਹਨ।

ਲੇਖਿਕਾ ਨੇ ਨਾਵਲ ਦੀ ਮੁੱਖ ਪਾਤਰ ਵੀਰੂ ਨੂੰ ਦਾਰਸ਼ਨਿਕ ਵਿਚਾਰਧਾਰਾ ਵਾਲੀ ਧਾਰਮਿਕ ਖਿਆਲਾਂ ਵਿਚ ਪਰੁਚੀ ਵਿਖਾਇਆ ਗਿਆ ਹੈ। ਆਦਰਸ਼ਕ, ਦਲੇਰ ਅਤੇ ਆਤਮ ਵਿਸ਼ਵਾਸੀ ਇਤਨੀ ਵਿਖਾਇਆ ਗਿਆ ਹੈ ਕਿ ਕਈ ਵਾਰ ਤਾਂ ਉਸਦੇ ਕਿਰਦਾਰ ਨੂੰ ਸਲਾਮ ਕਰਨ ਨੂੰ ਦਿਲ ਕਰਦਾ ਹੈ। ਨੌਜਵਾਨੀ ਦੀ ਉਮਰ ਵਿਚ ਗੂੜ੍ਹ ਗਿਆਨ ਦੀਆਂ ਗੱਲਾਂ ਸੁਣਕੇ ਉਹ ਰੱਬੀ ਰੂਪ ਲੱਗਦੀ ਹੈ। ਮਤਰੇਈ ਮਾਂ ਬਾਰੇ ਨਾਇਕਾ ਵੀਰੂ ਆਪਣੀ ਭਾਵਨਾ ਨੂੰ ਆਪਣੇ ਪਾਪਾ ਦੀ ਪ੍ਰਿੰਰਸੀਪਲ ਪਤਨੀ ਕਹਿਕੇ ਪ੍ਰਗਟਾਉਂਦੀ ਹੈ ਪ੍ਰੰਤੂ ਕੋਈ ਘਟੀਆ ਸ਼ਬਦਾਵਲੀ ਨਹੀਂ ਵਰਤਦੀ, ਜਿਸਤੋਂ ਉਸਦੀ ਸਿਆਣਪ, ਅਣਖ਼ ਅਤੇ ਖ਼ੁਦਦਾਰੀ ਝਲਕਦੀ ਹੈ। ਪ੍ਰੰਤੂ ਉਹ ਉਸਨੂੰ ਆਪਣੀ ਮਾਂ ਦਾ ਦਰਜਾ ਵੀ ਨਹੀਂ ਦਿੰਦੀ। ਕਈ ਥਾਂ ਆਪਣੇ ਪਾਪਾ ਨੂੰ ਵੀ ਸਤਿਕਾਰ ਅਤੇ ਵਿਅੰਗ ਨਾਲ ਸ੍ਰ. ਗੁਰਪਰਤਾਪ ਸਿੰਘ ਕਹਿੰਦੀ ਹੈ। ਵੀਰੂ ਨੇ ਮਾੜੇ ਹਾਲਾਤ ਅਤੇ ਨਾਜ਼ਕ ਦੌਰ ਵਿਚ ਵੀ ਹਾਰ ਨਹੀਂ ਮੰਨੀ ਅਤੇ ਨਾ ਹੀ ਕੋਈ ਗ਼ਲਤ ਕਦਮ ਚੁੱਕਿਆ ਹੈ, ਜਿਸ ਕਰਕੇ ਉਹ ਬਾਕੀ ਲੜਕੀਆਂ ਲਈ ਰੋਲ ਮਾਡਲ ਹੈ। ਵੀਰੂ ਆਪਣੇ ਪਿਤਾ ਦੇ ਵਿਵਹਾਰ ਤੋਂ ਇਤਨੀ ਦੁੱਖੀ ਹੈ ਕਿ ਉਹ ਉਸਦਾ ਫੋਨ ਸੁਣਨ ਨੂੰ ਵੀ ਤਿਆਰ ਨਹੀਂ। ਪ੍ਰੰਤੂ ਇਕ ਥਾਂ ਤੇ ਲਿਖਦੀ ਹੈ ਕਿ ਜਦੋਂ ਉਸਨੂੰ ਚੰਡੀਗੜ੍ਹ ਤੋਂ ਬਾਹਰ ਉਸਦੇ ਦਾਦਾ ਵੱਲੋਂ ਉਸ ਲਈ ਖ੍ਰੀਦੇ ਫਲੈਟ ਵਿਚੋਂ ਕੱਢਣ ਲਈ ਪੜ੍ਹਾਈ ਦੇ ਬਹਾਨੇ ਆਪਣੇ ਚਚੇਰੇ ਭਰਾ ਨਾਲ ਉਸਦਾ ਪਿਤਾ ਪੜ੍ਹਨ ਲਈ ਭੇਜਦਾ ਹੈ ਤਾਂ ਪੰਜ ਲੱਖ ਰੁਪਿਆ ਵੀਰੂ ਦੇ ਖਰਚੇ ਲਈ ਚਚੇਰੇ ਭਰਾ ਨੂੰ ਦਿੰਦਾ ਹੈ। ਇਸ ਸਵੈ ਜੀਵਨੀ ਤੋਂ ਇਹ ਵੀ ਪਤਾ ਲਗਦਾ ਹੈ ਕਿ ਮਤਰੇਈ ਮਾਂ ਅਤੇ ਖ਼ੂਨ ਦੇ ਰਿਸ਼ਤੇ ਨਾਲੋਂ ਹੋਰ ਦੂਜੇ ਰਿਸ਼ਤੇ ਜ਼ਿਆਦਾ ਨਿਭਦੇ ਹਨ ਕਿਉਂਕਿ ਵੀਰੂ ਨੂੰ ਸੈਣੀ, ਅਰੋੜਾ , ਪਿਤਾ ਦਾ ਚਚੇਰਾ ਭਰਾ, ਐਮ.ਡੀ. ਸਾਹਿਬ, ਨਾਟਕ ਮੰਡਲੀ ਦੇ ਸਹਿਯੋਗੀ ਅਤੇ ਮੂੰਹ ਬੋਲਾ ਭਰਾ ਦੇ ਪਰਿਵਾਰ ਵੱਲੋਂ ਬਹੁਤ ਸਹਾਇਤਾ ਅਤੇ ਪਿਤਰੀ ਪਿਆਰ ਮਿਲਿਆ ਹੈ। ਅਮਰਬੀਰ ਸਿੰਘ ਜਿਹੜਾ ਸੈਣੀ ਪਰਿਵਾਰ ਨੇ ਅਡਾਪਟ ਕੀਤਾ ਹੋਇਆ ਲੜਕਾ ਹੈ, ਉਹ ਵੀ ਵੀਰੂ ਨਾਲ ਬਾਵਾਸਤਾ ਰਹਿੰਦਾ ਹੈ ਜਿਸਤੋਂ ਇਹ ਸਵੈ ਜੀਵਨੀ ਦਿਲਚਸਪ ਬਣਦੀ ਲੱਗਦੀ ਹੈ ਕਿਉਂਕਿ ਇਕ ਲੜਕੇ ਅਤੇ ਲੜਕੀ ਦੀਆਂ ਅੰਤਰੀਵ ਭਾਵਨਾਵਾਂ ਦੀ ਖਿੱਚ ਦਾ ਪ੍ਰਗਟਾਵਾ ਹੁੰਦਾ ਹੈ। ਇਕ ਲੜਕੇ ਅਤੇ ਲੜਕੀ ਵਿਚ ਇਸ ਖਿੱਚ ਦਾ ਹੋਣਾ ਕੁਦਰਤੀ ਹੈ, ਜਿਸ ਕਰਕੇ ਪਾਠਕ ਦੀ ਰੁਚੀ ਬਣੀ ਰਹਿੰਦੀ ਹੈ। ਸਕੂਲ ਵਿਚ ਪੜ੍ਹਾਉਂਦਿਆਂ ਉਸਨੂੰ ਬੜੇ ਤਲਖ਼ ਤਜ਼ਰਬੇ ਹੁੰਦੇ ਹਨ। ਸਿਆਸਤਦਾਨਾ ਦੀ ਸਕੂਲਾਂ ਵਿਚ ਦਖ਼ਲਅੰਦਾਜ਼ੀ, ਭਰਿਸ਼ਟਾਚਾਰ ਅਤੇ ਸਕੂਲਾਂ ਵਿਚ ਬੱਚਿਆਂ ਨੂੰ ਖ਼ੁਦਗਰਜੀ ਲਈ ਸਿਆਸਤਦਾਨ ਨਸ਼ਿਆਂ ਦੀ ਦਲਦਲ ਵਿਚ ਧਕੇਲ ਦਿੰਦੇ ਹਨ। ਅਜਿਹੇ ਹਾਲਾਤ ਵਿਚ ਵੀਰੂ ਨੇ ਅਸੂਲਾਂ ਦੇ ਵਿਰੁਧ ਜਾ ਕੇ ਰੋਜ-ਰੋਜ ਮਰਨ ਨਾਲੋਂ ਇਕ ਦਿਨ ਮਰਨਾ ਆਰਥਾਤ ਨੌਕਰੀ ਤੋਂ ਅਸਤੀਫਾ ਦੇਣਾ ਯੋਗ ਸਮਝਿਆ, ਜਦੋਂ ਕਿ ਜੀਵਨ ਬਸਰ ਕਰਨ ਲਈ ਪੈਸਾ ਜ਼ਰੂਰੀ ਹੁੰਦਾ ਹੈ। ਵੀਰੂ ਬਲਾਤਕਾਰ ਤੋਂ ਪ੍ਰਭਾਵਤ ਲੜਕੀਆਂ, ਯਤੀਮਾਂ ਅਤੇ ਬੇਸਹਾਰਾ ਲੋਕਾਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿੰਦੀ ਹੈ। ਵਿਦਿਆਰਥੀਆਂ ਦੀ ਨਾਟਕ ਮੰਡਲੀ ਬਣਾਕੇ ਦੇਸ਼ ਭਗਤੀ ਦਾ ਜ਼ਜਬਾ ਵੀ ਪੈਦਾ ਕਰਨ ਵਿਚ ਪਹਿਲ ਕਰਦੀ ਰਹੀ ਹੈ। ਅਜਿਹੇ ਕੁਝ ਕਾਰਨ ਹਨ ਜਿਨ੍ਹਾਂ ਕਰਕੇ ਉਹ ਲੋਕ ਨਾਇਕਾ ਬਣਕੇ ਲੋਕ ਸੇਵਾ ਕਰ ਰਹੀ ਹੈ। ਸਵੈ ਜੀਵਨੀ ਦੇ ਅਖ਼ੀਰ ਤੱਕ ਵੀਰੂ ਸਮਾਜ ਦੀਆਂ ਕੋਝੀਆਂ ਹਰਕਤਾਂ ਦਾ ਮੁਕਾਬਲਾ ਕਰਦੀ ਰਹਿੰਦੀ ਹੈ। ਹੈਰਾਨੀ ਦੀ ਗੱਲ ਹੈ ਕਿ ਜਿਸ ਪਰਿਵਾਰ ਨੇ ਉਸਦੀ ਪੜ੍ਹਾਈ ਅਤੇ ਪਾਲਣ ਪੋਸ਼ਣ ਕੀਤਾ ਸੀ, ਉਸਦੇ ਮਾਤਾ ਪਿਤਾ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਸਪੁੱਤਰਾਂ ਨੇ ਵੀਰੂ ਦੀ ਜ਼ਮੀਨ ਤੇ ਕਬਜ਼ਾ ਕਰ ਲਿਆ ਸੀ। ਜੋ ਲੰਮੀ ਕਾਨੂੰਨੀ ਲੜਾਈ ਤੋਂ ਬਾਅਦ ਛੁਡਾਇਆ ਗਿਆ ਸੀ। ਇਸ ਜਦੋਜਹਿਦ ਵਿਚ ਪੁਲਿਸ ਦੇ ਰੋਲ ਬਾਰੇ ਉਸਦੇ ਤਜਰਬੇ ਬੜੇ ਕੌੜੇ ਹਨ ਤੇ ਉਹ ਲਿਖਦੀ ਹੈ ਕਿ ਪੁਲਿਸ ਪਰਿਵਾਰਾਂ ਦੀਆਂ ਤਿੰਨ ਪੁਸ਼ਤਾਂ ਤੇ ਵੀ ਵਿਸ਼ਵਾਸ਼ ਨਹੀਂ ਕਰਨਾ ਚਾਹੀਦਾ।

ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਪਰਮਵੀਰ ਕੌਰ ਜ਼ੀਰਾ ਦੀ ਸਵੈ ਜੀਵਨੀ ਵਿਲੱਖਣ ਕਿਸਮ ਦੀ ਹੈ, ਜਿਸ ਨੂੰ ਪੜ੍ਹਕੇ ਨੌਜਵਾਨੀ ਪ੍ਰੇਰਨਾ ਲੈ ਸਕਦੀ ਹੈ। ਬੱਚਿਆਂ ਨੂੰ ਬਿਜਲੀ ਉਪਕਰਣਾਂ ਨਾਲ ਖੇਡਣ ਤੋਂ ਵੀ ਵਰਜਦੀ ਹੈ ਕਿਉਂਕਿ ਵੀਰੂ ਵੱਲੋਂ ਬਿਜਲੀ ਦੇ ਉਪਕਰਨ ਨਾਲ ਖੇਡਣ ਕਰਕੇ ਗੰਭੀਰ ਹਾਲਾਤ ਦਾ ਸਾਹਮਣਾ ਕਰਨਾ ਪਿਆ ਸੀ। ਅਜੇ ਪਰਮਵੀਰ ਕੌਰ ਜ਼ੀਰਾ ਭਰ ਜਵਾਨੀ ਵਿਚ ਹੈ, ਉਸਦੀ ਬਾਕੀ ਰਹਿੰਦੀ ਉਮਰ ਦੀ ਕਹਾਣੀ ਹੋਰ ਵੀ ਦਿਲਚਸਪ ਹੋ ਸਕਦੀ ਹੈ ਕਿਉਂਕਿ ਉਹ ਆਮ ਲੜਕੀਆਂ ਨਾਲੋਂ ਆਪਣਾ ਵੱਖਰਾ ਰਸਤਾ ਬਣਾਕੇ ਚਲਣ ਵਾਲੀ ਜੁਝਾਰੂ ਲੜਕੀ ਹੈ। ਸ਼ਾਲਾ ਉਹ ਪੰਜਾਬੀ ਸਾਹਿਤ ਦੀ ਝੋਲੀ ਹੋਰ ਭਰਦੀ ਰਹੇ ਅਤੇ ਅੰਗਰੇਜ਼ੀ ਦੇ ਸ਼ਬਦਾਂ ਦੀ ਵਰਤੋਂ ਤੋਂ ਪ੍ਰਹੇਜ ਕਰੇ। (05/04/2018)

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072


  ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)