ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ    (30/10/2018)

 

sonia1
 
ਡਾ ਸੋਨੀਆਂ ਦੇ ਲੇਖਾਂ ਦੇ ਸੰਗ੍ਰਹਿ ਵਾਲੀ ਪੁਸਤਕ "ਧੁੰਦ" ਸਿੱਖ ਧਰਮ ਦੇ ਅਨੁਆਈਆਂ ਵੱਲੋਂ ਵਰਤੀ ਜਾ ਰਹੀ ਅਣਗਹਿਲੀ ਬਾਰੇ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ। ਇਸ ਪੁਸਤਕ ਦੇ ਛੋਟੇ-ਛੋਟੇ 29 ਲੇਖਾਂ ਵਿਚ ਸਿੱਖ ਧਰਮ ਦੀ ਵਿਚਾਰਧਾਰਾ ਤੇ ਸੰਗਤਾਂ ਵੱਲੋਂ ਅਮਲ ਨਾ ਕਰਨ ਬਾਰੇ ਉਨ੍ਹਾਂ ਨੂੰ ਸਚੇਤ ਕੀਤਾ ਗਿਆ ਹੈ। ਬਹੁਤੇ ਲੇਖ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਵਿਚਾਰਧਾਰਾ ਅਤੇ ਉਦਾਸੀਆਂ ਬਾਰੇ ਹਨ।

ਸੋਨੀਆਂ ਦੀ ਪੁਸਤਕ ਦੇ ਸਿਰਲੇਖ "ਧੁੰਦ" ਤੋਂ ਹੀ ਪਤਾ ਲੱਗਦਾ ਹੈ ਕਿ ਸਿੱਖ ਧਰਮ ਦੀ ਵਿਚਾਰਧਾਰਕ ਸੋਚ ਵਿਚ ਮਿਲਾਵਟ ਹੋ ਰਹੀ ਹੈ। ਉਸ ਉਪਰ ਧੁੰਦ ਜੰਮ ਗਈ ਹੈ। ਅਸਲੀਅਤ ਨੂੰ ਧੁੰਦ ਨੇ ਢੱਕ ਲਿਆ ਹੈ। ਉਹ ਮਹਿਸੂਸ ਕਰਦੀ ਹੈ ਕਿ ਧਾਰਮਿਕ, ਸਮਾਜਿਕ, ਆਰਥਿਕ ਅਤੇ ਸਭਿਆਚਾਰਿਕ ਮਿਲਾਵਟ ਹੋਣ ਕਰਕੇ ਸਿੱਖ ਸੰਗਤਾਂ ਧਰਮ ਦੇ ਮੁੱਖ ਮੰਤਵ ਤੋਂ ਦੂਰ ਹੋ ਰਹੀਆਂ ਹਨ। ਜਿਸ ਮੰਤਵ ਨਾਲ ਗੁਰੂਆਂ ਨੇ ਸਿੱਖ ਧਰਮ ਸਥਾਪਤ ਕੀਤਾ ਸੀ, ਉਸਦੀ ਪੂਰਤੀ ਨਹੀਂ ਹੋ ਰਹੀ। ਲੇਖਕਾ ਦੇ ਲੇਖਾਂ ਅਨੁਸਾਰ ਗੁਰੂ ਸਾਹਿਬਾਨ ਨੇ ਲੋਕਾਂ ਨੂੰ ਕਰਮਕਾਂਡਾਂ ਅਤੇ ਵਹਿਮਾ ਭਰਮਾ ਵਿਚੋਂ ਕੱਢਣ ਦੀ ਕੋਸ਼ਿਸ ਕੀਤੀ ਸੀ ਪ੍ਰੰਤੂ ਸਿੱਖ ਸੰਗਤ ਦੁਆਰਾ ਉਨ੍ਹਾਂ ਵਿਚ ਹੀ ਫਸ ਰਹੀ ਹੈ। ਉਹ ਲੋਕਾਂ ਨੂੰ ਅਜਿਹੀਆਂ ਊਣਤਾਈਆਂ ਨੂੰ ਦੂਰ ਕਰਨ ਲਈ ਸੰਬਾਦ ਕਰਨ ਦੀ ਪ੍ਰੇਰਨਾ ਕਰਦੀ ਹੈ।

ਉਸਦੇ ਲੇਖਾਂ ਮੁਤਾਬਕ ਕੁਝ ਜਨਮ ਸਾਖੀਆਂ ਰਾਹੀਂ ਚਮਤਕਾਰ ਵਿਖਾਕੇ ਲੋਕਾਂ ਨੂੰ ਵਰਗਲਾਇਆ ਜਾ ਰਿਹਾ ਹੈ। ਜਨਮ ਸਾਖੀਆਂ ਵਿਚ ਜਾਣ ਬੁਝਕੇ ਮਿਲਾਵਟ ਕੀਤੀ ਹੋਈ ਹੈ। ਸਿੱਖ ਧਰਮ ਚਮਤਕਾਰਾਂ ਵਿਚ ਯਕੀਨ ਨਹੀਂ ਰੱਖਦਾ ਸਗੋਂ ਚਮਤਕਾਰਾਂ ਦਾ ਖੰਡਨ ਕਰਦਾ ਹੈ। ਇਥੋਂ ਤੱਕ ਕਿ ਪ੍ਰਵਾਨ ਸਿਰਲੇਖ ਵਾਲੇ ਲੇਖ ਵਿਚ ਗੁਰੂ ਨਾਨਕ ਦੇਵ ਦੇ ਬੱਚਿਆਂ ਨੇ ਵੀ ਕਰਾਮਾਤਾਂ ਕਰਨ ਦੀ ਕੋਸਿਸ਼ ਕੀਤੀ ਸੀ, ਜਿਸ ਕਰਕੇ ਗੁਰੂ ਸਾਹਿਬ ਨੇ ਗੁਰਗੱਦੀ ਆਪਣੇ ਪਰਿਵਾਰ ਵਿਚ ਨਹੀਂ ਦਿੱਤੀ। ਇਸ ਤੋਂ ਇਹ ਭਾਵ ਵੀ ਜਾਂਦਾ ਹੈ ਕਿ ਉਹ ਇਨਸਾਨ ਦੇ ਕਿਰਦਾਰ ਦੀ ਕਦਰ ਕਰਦੇ ਸਨ। ਚਮਤਕਾਰ ਲੋਕਾਂ ਨੂੰ ਗੁਮਰਾਹ ਕਰਦੇ ਹਨ। ਸੋਨੀਆਂ ਕਈ ਜਨਮ ਸਾਖੀਆਂ ਨੂੰ ਆਧਾਰ ਬਣਾਕੇ ਲੇਖ ਲਿਖਦੀ ਹੈ ਤੇ ਉਨ੍ਹਾਂ ਜਨਮ ਸਾਖੀਆਂ ਦੀ ਕਿਤੇ ਪ੍ਰਸੰਸਾ ਕਰਦੀ ਹੈ, ਜਿਵੇਂ ਤੇਰਾ ਤੇਰਾ ਸਿਰਲੇਖ ਵਾਲੀ ਜਨਮ ਸਾਖੀ ਵਿਚ ਕਰਾਮਾਤ ਵਿਖਾਉਂਦੀ ਹੈ ਪ੍ਰੰਤੂ ਇਸੇ ਜਨਮ ਸਾਖੀ ਵਿਚ ਮੂਰਤੀ ਪੂਜਾ ਨੂੰ ਸਿੱਖ ਧਰਮ ਦੇ ਵਿਰੁਧ ਸਮਝਦੀ ਹੈ। ਸਾਧੂਆਂ ਨੂੰ ਲੰਗਰ ਛਕਾਉਣ ਨੂੰ ਖਰਾ ਸੌਦਾ ਕਹਿੰਦੀ ਹੈ। ਭਾਈ ਲਾਲੋ ਵਾਲੇ ਲੇਖ ਵਿਚ ਕਿਰਤ ਕਰਨ ਵਾਲੇ ਮਿਸਤਰੀ ਦੇ ਘਰ ਖਾਣਾ ਖਾ ਕੇ ਸੰਦੇਸ ਦਿੰਦੇ ਹਨ ਕਿ ਮਲਿਕ ਭਾਗੋ ਗ਼ਰੀਬਾਂ ਦਾ ਖ਼ੂਨ ਚੂਸਣ ਵਾਲਾ ਚੰਗਾ ਵਿਅਕਤੀ ਨਹੀਂ ਹੈ ਪ੍ਰੰਤੂ ਨਾਲ ਹੀ ਭਾਈ ਲਾਲੋ ਦੇ ਸਾਦੇ ਖਾਣੇ ਵਿਚੋਂ ਦੁੱਧ ਅਤੇ ਮਲਿਕ ਭਾਗੋ ਦੇ ਖਾਣੇ ਵਿਚੋਂ ਖ਼ੂਨ ਦੀ ਕਰਾਮਾਤ ਦਾ ਸਮਰਥਨ ਕਰਦੀ ਹੈ।

ਇਸੇ ਤਰ੍ਹਾਂ ਰੀਠਿਆਂ ਵਾਲੀ ਅਤੇ ਸੱਚ ਖੰਡ ਵਾਲੇ ਲੇਖਾਂ ਵਿਚ ਵੀ ਕਰਾਮਾਤਾਂ ਵਿਖਾਈਆਂ ਗਈਆਂ ਹਨ, ਜਿਸ ਨਾਲ ਉਹ ਸਵੈ ਵਿਰੋਧੀ ਗੱਲਾਂ ਕਰਦੀ ਹੈ। ਖਰਾ ਸੌਦਾ ਸਿਰਲੇਖ ਵਾਲੇ ਲੇਖ ਵਿਚ ਲੰਗਰ ਪ੍ਰਥਾ ਦਾ ਸੰਬੰਧ ਸਾਧੂਆਂ ਨੂੰ ਖਾਣਾ ਖਲਾਉਣ ਨਾਲ ਜੋੜਕੇ ਵੇਖਦੀ ਹੋਈ ਪ੍ਰਸੰਸਾ ਕਰਦੀ ਹੈ ਪ੍ਰੰਤੂ ਨਾਲ ਹੀ ਅਜੋਕੇ ਮਹਿੰਗੇ ਲੰਗਰਾਂ ਦਾ ਵਿਰੋਧ ਕਰਦੀ ਹੈ। ਵੇਸੇ ਗ਼ਰੀਬ ਦੇ ਮੂੰਹ ਨੂੰ ਗੁਰੂ ਦੀ ਗੋਲਕ ਕਹਿੰਦੀ ਹੈ। ਇਸ ਲੇਖ ਵਿਚ "ਖਾਲਸਾ ਏਡ" ਸੰਸਥਾ ਦੀ ਤਾਰੀਫ ਕਰਦੀ ਹੋਈ ਸਿੱਖ ਧਰਮ ਦੀਆਂ ਪਰੰਪਰਾਵਾਂ ਰਾਹੀਂ ਕੁਦਰਤੀ ਆਫਤਾਂ ਮੌਕੇ ਲੋਕਾਂ ਦੀ ਮਦਦ ਕਰਨ ਲਈ ਲਿਖਦੀ ਹੈ। ਲੰਗਰ ਸਾਂਝੀਵਾਲਤਾ ਦਾ ਸੰਦੇਸ ਦਿੰਦਾ ਹੈ ਅਤੇ ਜਾਤਪਾਤ ਦਾ ਖੰਡਨ ਕਰਦਾ ਹੈ। ਪਰਵਾਸੀਆਂ ਨੂੰ ਸਲਾਹ ਦਿੰਦੀ ਹੈ ਕਿ ਗੋਰਿਆਂ ਨੂੰ ਲੰਗਰ ਛਕਾਉਣ ਦੀ ਥਾਂ ਸਿੱਖ ਧਰਮ ਦੀ ਵਿਚਾਰਧਾਰਾ ਬਾਰੇ ਦੱਸਿਆ ਜਾਵੇ ਤਾਂ ਜੋ ਨਸਲਵਾਦ ਅਤੇ ਪਛਾਣ ਦੀ ਸਮੱਸਿਆ ਦਾ ਸਮਾਧਾਨ ਹੋ ਸਕੇ। ਇਸਤਰੀਆਂ ਨੂੰ ਗੁਰੂ ਘਰਾਂ ਵਿਚ ਚੁਗਲੀਆਂ ਅਤੇ ਰੋਮਾਂਟਿਕ ਗੱਲਾਂ ਕਰਨ ਤੋਂ ਪਰਹੇਜ ਕਰਨ ਦੀ ਤਾਕੀਦ ਕਰਦੀ ਹੈ। ਅੱਜ ਦੀ ਰਾਜਨੀਤੀ ਵਿਚ ਆ ਰਹੀ ਗਿਰਾਵਟ ਤੋਂ ਵੀ ਲੇਖਕਾ ਚਿੰਤਾਜਨਕ ਹੈ ਕਿਉਂਕਿ ਰਾਜਨੀਤੀ ਵਿਚ ਵੀ ਪਖੰਡਵਾਦ ਭਾਰੂ ਹੋ ਰਿਹਾ ਹੈ।

sonia2
ਡਾ ਸੋਨੀਆਂ
ਸੋਨੀਆਂ ਕਿਉਂਕਿ ਖੁਦ ਕਹਿਣੀ ਤੇ ਕਰਨੀ ਵਿਚ ਵਿਸ਼ਵਾਸ਼ ਰੱਖਦੀ ਹੈ, ਇਸ ਕਰਕੇ ਸਮਾਜ ਤੋਂ ਵੀ ਉਹੀ ਤਵੱਕੋ ਰੱਖਦੀ ਹੈ। ਉਹ ਭਾਵੇਂ ਰਹਿੰਦੀ ਸਵੀਡਨ ਵਿਚ ਹੈ ਪ੍ਰੰਤੂ ਪੰਜਾਬੀ ਅਤੇ ਸਿੱਖ ਸਭਿਆਚਾਰ ਨਾਲ ਗੜੁਚ ਹੈ। ਸਿੱਖ ਧਰਮ ਵਿਚ ਆ ਰਹੀ ਗਿਰਾਵਟ ਤੋਂ ਉਹ ਅਤਿਅੰਤ ਦੁੱਖੀ ਲੱਗਦੀ ਹੈ। ਉਹ ਆਪਣੇ ਲੇਖਾਂ ਵਿਚ ਸਿੱਖ ਧਰਮ ਬਾਰੇ ਬੜੀ ਦਲੇਰੀ ਅਤੇ ਬੇਬਾਕੀ ਨਾਲ ਲਿਖਦੀ ਹੈ। ਆਮ ਤੌਰ ਤੇ ਵੇਖਣ ਨੂੰ ਉਹ ਕੋਮਲ ਕਲਾ ਦੀ ਪ੍ਰਤੀਕ ਲੱਗਦੀ ਹੈ ਪ੍ਰੰਤੂ ਗ਼ਲਤ ਕੰਮਾਂ ਦੇ ਸਖਤ ਵਿਰੁਧ ਹੈ ਜੋ ਉਸਦੇ ਲੇਖਾਂ ਵਿਚੋਂ ਸ਼ਪੱਸਟ ਹੁੰਦਾ ਹੈ। ਉਸਦੇ ਲੇਖ ਕਿਰਤ ਕਰੋ ਤੇ ਵੰਡ ਕੇ ਛੱਕੋ ਦੀ ਸਿੱਖ ਧਰਮ ਦੀ ਵਿਚਾਰਧਾਰਾ ਦੇ ਪ੍ਰਤੀਕ ਹਨ। ਉਸ ਅਨੁਸਾਰ ਸਿੱਖ ਸੰਗਤਾਂ ਗੁਰਬਾਣੀ ਦਾ ਪਾਠ ਤਾਂ ਕਰਦੀਆਂ ਹਨ ਪ੍ਰੰਤੂ ਉਨ੍ਹਾਂ ਦੇ ਅਰਥ ਨਹੀਂ ਜਾਣਦੀਆਂ, ਜਿਸ ਕਰਕੇ ਊਣਤਾਈਆਂ ਆ ਰਹੀਆਂ ਹਨ। ਗ੍ਰੰਥੀ, ਰਾਗੀ ਅਤੇ ਕਥਾਕਾਰ ਬਹੁਤੇ ਪੜ੍ਹੇ ਲਿਖੇ ਨਹੀਂ ਹਨ। ਡੇਰਾਵਾਦ ਪ੍ਰਫੁਲਤ ਹੋ ਰਿਹਾ ਹੈ ਕਿਉਂਕਿ ਅਖੌਤੀ ਸੰਤ ਮਹਾਤਮਾ ਬਰਸੀਆਂ ਦੇ ਸਮਾਗਮ ਕਰਕੇ ਲੋਕਾਂ ਨੂੰ ਗੁਮਰਾਹ ਕਰ ਲੈਂਦੇ ਹਨ। ਡੇਰਿਆਂ ਵਿਚ ਬਹੁਤੀਆਂ ਇਸਤਰੀਆਂ ਹੀ ਜਾਂਦੀਆਂ ਹਨ। ਜੋ ਕੁਲ ਵੱਸੋਂ ਦਾ ਅੱਧਾ ਹਿੱਸਾ ਹਨ। ਅਨਪੜ੍ਹ ਲੋਕ ਵਹਿਮਾ ਭਰਮਾ ਵਿਚ ਫਸਕੇ ਗੁਮਰਾਹ ਹੋ ਜਾਂਦੇ ਹਨ। ਗਿਆਨ ਦੀ ਰੌਸ਼ਨੀ ਤੋਂ ਅਣਜਾਣ ਹਨ। ਧਾਰਮਿਕ ਅਸਹਿਣਸ਼ੀਲਤਾ ਵੱਧ ਰਹੀ ਹੈ। ਪ੍ਰਚਾਰਕ ਤਾਂ ਬਹੁਤ ਹਨ ਪ੍ਰੰਤੂ ਧਰਮ ਸੁੰਗੜ ਰਿਹਾ ਹੈ। ਸਿੱਖ ਧਰਮ ਵਿਚ ਵੀ ਕਟੜਵਾਦ ਭਾਰੂ ਹੋ ਰਿਹਾ ਹੈ।

ਪੁਸਤਕ ਦਾ ਪਹਿਲਾ ਹੀ ਲੇਖ ਗੁਰੂ ਸਾਹਿਬ ਦੇ ਜਨਮ ਦੇ ਸਿਰਲੇਖ ਵਾਲਾ ਹੈ, ਜਿਸ ਵਿਚ ਗੁਰੂ ਨਾਨਕ ਦੇਵ ਦੇ ਜਨਮ ਬਾਰੇ ਵੀ ਸਿੱਖਾਂ ਦੇ ਇਕਮਤ ਨਾ ਹੋਣ ਕਰਕੇ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ ਹੈ। ਅਜਿਹੇ ਮਤਭੇਦਾਂ ਕਰਕੇ ਸਿੱਖ ਭੰਬਲਭੂਸੇ ਵਿਚ ਪਏ ਹੋਏ ਹਨ।

ਦੂਜਾ ਲੇਖ ਬਾਬਾ ਨਾਨਕ ਨੂੰ ਪੜ੍ਹਨੇ ਭੇਜਣਾ ਹੈ, ਜਿਸ ਵਿਚ ਗੁਰੂ ਨਾਨਕ ਦੇਵ ਦੀ ਬਚਪਨ ਵਿਚ ਹੀ ਸਿਆਣਪ ਦਾ ਜਿਕਰ ਕੀਤਾ ਗਿਆ ਹੈ। ਇਸ ਲੇਖ ਵਿਚ ਗੁਰੂ ਨਾਨਕ ਦੇਵ ਜੀ ਆਮ ਪੜ੍ਹਾਈ ਦੀ ਥਾਂ ਅਜਿਹੀ ਪੜ੍ਹਾਈ ਕਰਨ ਦੀ ਪੁਰਜੋਰ ਸ਼ਿਫਾਰਸ ਕਰਦੇ ਹਨ, ਜਿਸ ਨਾਲ ਗਿਆਨ ਦੀ ਪ੍ਰਾਪਤੀ ਹੋਵੇ। ਇਥੇ ਸੋਨੀਆਂ ਪੰਜਾਬ ਵਿਚਲੀ ਵਰਤਮਾਨ ਪੜ੍ਹਾਈ ਦੀ ਤੁਲਨਾ ਕਰਦੀ ਹੋਈ ਲਿਖਦੀ ਹੈ ਕਿ ਇਹ ਅਧੂਰਾ ਗਿਆਨ ਹੈ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੀ ਪੜ੍ਹਾਈ ਦਾ ਜ਼ਮੀਨ ਅਸਮਾਨ ਦਾ ਫਰਕ ਹੈ। ਉਹ ਆਪਣੇ ਲੇਖ ਵਿਚ ਲਿਖਦੀ ਹੈ ਕਿ ਅਜਿਹੀ ਪੜ੍ਹਾਈ ਦਾ ਕੀ ਲਾਭ ਜਿਸ ਦੇ ਪ੍ਰਾਪਤ ਕਰਨ ਨਾਲ ਬਲਾਤਕਾਰ ਲੁੱਟ, ਖੋਹ, ਧੋਖੇ ਅਤੇ ਫਰੇਬ ਕਰਨ ਵਾਲੇ ਨੌਜਵਾਨ ਅੱਗੇ ਆਉਂਦੇ ਹਨ। ਲੋਭ, ਲਾਲਚ, ਘਰੇਲੂ ਹਿੰਸਾ ਅਤੇ ਖਾਦ ਪਦਾਰਥਾਂ ਵਿਚ ਮਿਲਾਵਟ ਦੇ ਵਿਰੁਧ ਵੀ ਆਵਾਜ਼ ਉਠਾਉਂਦੀ ਹੈ। ਉਹ ਇਹ ਵੀ ਲਿਖਦੀ ਹੈ ਕਿ ਅਜਿਹੀਆਂ ਗੱਲਾਂ ਦੀ ਇਕੱਲੀ ਸਰਕਾਰ ਹੀ ਜ਼ਿੰਮੇਵਾਰ ਨਹੀਂ ਲੋਕ ਵੀ ਬਰਾਬਰ ਦੇ ਜ਼ਿੰਮੇਵਾਰ ਹਨ। ਆਮ ਤੌਰ ਤੇ ਅਸੀਂ ਸਰਕਾਰ ਨੂੰ ਕੋਸ ਕੇ ਆਪ ਸੁਰਖੁਰੂ ਹੋ ਜਾਂਦੇ ਹਾਂ। ਟੀ ਵੀ ਅਤੇ ਫਿਲਮਾਂ ਵੀ ਜ਼ਿੰਮੇਵਾਰ ਹਨ।

ਜਨੇਊ ਪਵਾਉਣ ਵਾਲੇ ਲੇਖ ਵਿਚ ਉਹ ਇਸਨੂੰ ਵੀ ਪਖੰਡਵਾਦ ਕਹਿੰਦੀ ਹੈ ਕਿਉਂਕਿ ਅਜਿਹੇ ਕੰਮ ਕੀਤੇ ਜਾਣ ਜਿਨ੍ਹਾਂ ਦਾ ਸਥਾਈ ਲਾਭ ਹੋਵੇ। ਗੁਰਦੁਆਰਾ ਸਾਹਿਬ ਵਿਚ ਧੜੇਬੰਦੀਆਂ ਕਰਕੇ ਲੜਾਈਆਂ ਹੁੰਦੀਆਂ ਹਨ ਅਤੇ ਪ੍ਰਬੰਧਕ ਗੁਰਦਵਾਰਿਆਂ ਤੇ ਕਾਬਜ਼ ਹੋਣ ਲਈ ਜਦੋਜਹਿਦ ਕਰਦੇ ਹਨ । ਇੰਜ ਸਾਡੇ ਧਾਰਮਿਕ ਅਕੀਦੇ ਵਿਚ ਘਾਟ ਦਾ ਕਾਰਨ ਕਰਕੇ ਹੁੰਦਾ ਹੈ। ਜੇਕਰ ਸਾਡਾ ਪ੍ਰਚਾਰ ਠੀਕ ਹੋਵੇ ਤਾਂ ਨੌਜਵਾਨ ਨਸ਼ਿਆਂ ਵਲ ਕਿਉਂ ਜਾਣ। ਸ਼ਰਾਧ ਕਰਨੇ, ਮੜ੍ਹੀਆਂ ਮਸਾਣਾ ਨੂੰ ਪੂਜਣਾ ਅਤੇ ਫੈਸ਼ਨਪ੍ਰਸਤ ਹੋਣਾ ਪਤਿਤਪੁਣੇ ਦੇ ਮੁੱਖ ਕਾਰਨ ਹਨ। ਕਰਮ ਕਾਂਡ ਤੋਂ ਤੌਬਾ ਲੇਖ ਵਿਚ ਹਰਿਦੁਆਰ ਵਿਖੇ ਪੰਡਤਾਂ ਵੱਲੋਂ ਸੂਰਜ ਦੇ ਨਜਦੀਕ ਆਪਣੇ ਪ੍ਰਿਤ ਲੋਕ ਲਈ ਸ਼ਰਾਧਾਂ ਮੌਕੇ ਪਾਣੀ ਦੇਣ ਦੇ ਸਮੇਂ ਗੁਰੂ ਨਾਨਕ ਦੇਵ ਜੀ ਵੱਲੋਂ ਸੂਰਜ ਵਲ ਪਿਠ ਕਰਕੇ ਆਪਣੇ ਖੇਤਾਂ ਨੂੰ ਪਾਣੀ ਦੇਣਾ, ਉਨ੍ਹਾਂ ਨੂੰ ਬਾਦਲੀਲ ਸਮਝਾਉਣ ਲਈ ਸੀ, ਉਨ੍ਹਾਂ ਕਿਹਾ ਕਿ ਜੇ ਤੁਹਾਡਾ ਪਾਣੀ ਲੱਖਾਂ ਮੀਲ ਦੂਰ ਜਾ ਸਕਦਾ ਹੈ ਤਾਂ ਮੇਰੇ ਖੇਤ ਤਾਂ ਬਹੁਤ ਨੇੜੇ ਹਨ। ਦਲੀਲ ਨਾਲ ਉਨ੍ਹਾਂ ਨੂੰ ਸਿੱਧੇ ਰਸਤੇ ਪਾਇਆ।

ਪੰਜਾਬ ਵਿਚ ਹੋ ਰਹੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਾਰੇ ਵੀ ਲਿਖਿਆ ਹੈ ਕਿ ਅਸੀਂ ਗ਼ਰੀਬਾਂ ਦਾ ਬਾਈਕਾਟ ਕਰਕੇ ਅਤੇ ਉਨ੍ਹਾਂ ਨੂੰ ਦਲਿਤ ਕਹਿਕੇ ਗੁਰੂ ਦੀ ਵਿਚਾਰਧਾਰਾ ਦੀ ਬੇਅਦਬੀ ਹਰ ਰੋਜ਼ ਕਰਦੇ ਹਾਂ। ਜਾਤਾਂ ਪਾਤਾਂ ਦੇ ਨਾਮ ਤੇ ਗੁਰਦੁਆਰੇ ਬਣਾ ਰਹੇ ਹਾਂ। "ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ" ਨੂੰ ਆੜੇ ਹੱਥੀਂ ਲੈਂਦੀ ਹੋਈ ਲਿਖਦੀ ਹੈ ਕਿ ਅਜਿਹੀ ਗਿਰਾਵਟ ਦੀ ਉਹ ਜ਼ਿੰਮੇਵਾਰ ਹੈ। ਭੇਖੀਆਂ ਦਾ ਵੀ ਪਰਦਾ ਫਾਸ਼ ਕਰਦੀ ਹੈ ਕਿ ਉਹ ਕਕਾਰ ਪਹਿਨਣ ਦਾ ਵਿਖਾਵਾ ਤਾਂ ਕਰਦੇ ਹਨ ਪ੍ਰੰਤੂ ਅਸਲੀ ਜ਼ਿੰਦਗੀ ਵਿਚ ਕੋਹਾਂ ਦੂਰ ਹਨ। ਗੁਰੂ ਨਾਨਕ ਦੇਵ ਜੀ ਨਸ਼ਿਆਂ ਦੇ ਵਿਰੁਧ ਸਨ, ਇਸ ਬਾਰੇ ਇਕ ਲੇਖ ਵਿਚ ਗੁਰੂ ਜੀ ਵੱਲੋਂ ਲੋਕਾਂ ਨੂੰ ਕੀਰਤਨ ਰਾਹੀਂ ਨਸ਼ਿਆਂ ਵਿਰੁਧ ਲਾਮਬੰਦ ਕਰਨ ਦੀ ਕੋਸਿਸ਼ ਬਾਰੇ ਦੱਸਿਆ ਗਿਆ ਹੈ। ਲੋਕ ਪਾਠ ਵੀ ਕਰਾਉਂਦੇ ਹਨ ਪ੍ਰੰਤੂ ਉਸ ਤੋਂ ਬਾਅਦ ਸ਼ਰਾਬ ਅਤੇ ਮੀਟ ਦੀ ਵਰਤੋਂ ਕਰਦੇ ਹਨ। ਪੰਜਾਬ ਵਿਚ ਉਹ ਲਿਖਦੀ ਹੈ ਕਿ ਸਕੂਲਾਂ ਨਾਲੋਂ ਸ਼ਰਾਬ ਦੇ ਠੇਕੇ ਜ਼ਿਆਦਾ ਹਨ। ਸਰਕਾਰਾਂ ਆਪ ਆਪਣੀ ਆਮਦਨ ਵਧਾਉਣ ਲਈ ਨਸ਼ੇ ਵੇਚ ਰਹੀਆਂ ਹਨ। ਕੁਝ ਗਾਇਕ ਅਤੇ ਗੀਤਕਾਰ ਸਭਿਆਚਾਰਕ ਨਸ਼ੇ ਵੇਚ ਰਹੇ ਹਨ। ਸੋਨੀਆਂ ਅਨੁਸਾਰ ਸਭ ਤੋਂ ਲਾਭਦਾਇਕ ਨਸ਼ਾ ਪਰਮਾਤਮਾ ਦੇ ਨਾਮ ਦਾ ਹੈ, ਜੇ ਨਸ਼ਾ ਕਰਨਾ ਹੀ ਹੈ ਤਾਂ ਨਾਮ ਸਿਮਰਨ ਕੀਤਾ ਜਾਵੇ। ਉਹ ਇਕ ਲੇਖ ਵਿਚ ਇਹ ਵੀ ਲਿਖਦੀ ਹੈ ਕਿ ਪਾਪ ਦੀ ਝੂਠ ਬੋਲਕੇ ਕੀਤੀ ਕਮਾਈ ਨਹੀਂ ਕਰਨੀ ਚਾਹੀਦੀ। ਧਾਰਮਿਕ ਵਿਅਕਤੀਆਂ ਨੇ ਧਰਮ ਦੇ ਨਾਂ ਤੇ ਝੂਠ ਦੀਆਂ ਦੁਕਾਨਾ ਖੋਲ੍ਹੀਆਂ ਹੋਈਆਂ ਹਨ।

ਰੱਬ ਇਕ ਅਤੇ ਹਰ ਥਾਂ ਮੌਜੂਦ ਹੈ, ਬਾਰੇ ਆਪਣੇ ਲੇਖ ਵਿਚ ਲੇਖਕਾ ਨੇ ਦੱਸਿਆ ਹੈ ਕਿ ਮੱਕੇ ਵਿਚ ਜਦੋਂ ਗੁਰੂ ਜੀ ਕਾਬੇ ਵੱਲ ਲੱਤਾਂ ਕਰਕੇ ਸੁੱਤੇ ਸੀ ਤਾਂ ਕਾਜੀ ਨੇ ਇਤਰਾਜ ਕੀਤਾ ਕਿ ਤੁਸੀਂ ਰੱਬ ਦੇ ਘਰ ਵਲ ਪੈਰ ਕੀਤੇ ਹਨ ਤਾਂ ਗੁਰੂ ਜੀ ਨੇ ਕਿਹਾ ਕਿ ਜਿੱਧਰ ਰੱਬ ਨਹੀਂ ਦੱਸੋ ਮੈਂ ਉਧਰ ਪੈਰ ਕਰ ਲੈਂਦਾ ਹਾਂ। ਕਾਜੀ ਨੂੰ ਮੰਨਣਾ ਪਿਆ ਕਿ ਰੱਬ ਹਰ ਥਾਂ ਮੌਜੂਦ ਹੈ। ਗੁਰੂ ਨਾਨਕ ਦੇਵ ਜੀ ਨੇ ਇਸਤਰੀ ਨੂੰ ਆਦਮੀ ਦੇ ਬਾਰਬਰ ਰੁਤਬਾ ਦਿੱਤਾ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਭਰੂਣ ਹੱਤਿਆਵਾਂ ਕਰਕੇ ਇਹ ਦਰ ਘਟ ਗਈ ਹੈ। ਜਦੋਂ ਕਿ ਇਸਤਰੀ ਤੋਂ ਬਿਨਾਂ ਸੰਸਾਰ ਦੀ ਉਤਪਤੀ ਬਾਰੇ ਸੋਚਿਆ ਵੀ ਨਹੀਂ ਜਾ ਸਕਦਾ। ਸੰਸਾਰ ਵਿਚ ਪੈਸੇ ਦੀ ਹੋੜ ਲੱਗੀ ਹੋਈ ਹੈ।

ਸਮੁੱਚੇ ਤੌਰ ਤੇ ਇਹ ਕਿਹਾ ਜਾ ਸਕਦਾ ਹੈ ਕਿ ਇਹ ਪੁਸਤਕ ਮੁੱਖ ਤੌਰ ਸਿੱਖਾਂ ਅਤੇ ਸਮਾਜ ਵਿਚ ਆ ਰਹੀ ਗਿਰਾਵਟ ਤੋਂ ਲੋਕਾਂ ਨੂੰ ਸੁਚੇਤ ਕੀਤਾ ਗਿਆ ਹੈ। ਆਮ ਲੋਕਾਂ ਅਤੇ ਧਾਰਮਿਕ ਪ੍ਰਚਾਰਕਾਂ ਦੀ ਅਣਪੜ੍ਹਤਾ ਕਰਕੇ ਧਾਰਮਿਕ ਕੁਰੀਤੀਆਂ ਵੱਧ ਰਹੀਆਂ ਹਨ। ਇਸ ਕੰਮ ਵਿਚ ਪੁਰਤਨ ਵਿਚਾਰ ਅਤੇ ਵਹਿਮਾਂ ਭਰਮਾਂ ਦਾ ਮੁੱਖ ਯੋਗਦਾਨ ਹੈ। ਜਿਸ ਕਾਰਨ ਕਰਕੇ ਲੋਕ ਧਰਮ ਦੇ ਠੇਕਦਾਰਾਂ ਦੇ ਟੇਟੇ ਚੜ੍ਹਕੇ ਡੇਰਿਆਂ, ਅਖੌਤੀ ਸੰਤਾਂ ਅਤੇ ਮੜ੍ਹੀ ਮਸਾਣਾਂ ਦੀ ਪੂਜਾ ਕਰਨ ਵਲ ਪ੍ਰੇਰਿਤ ਹੋ ਰਹੇ ਹਨ। ਇਸਤਰੀਆਂ ਨੂੰ ਡੇਰਿਆਂ ਵਲ ਪ੍ਰੇਰਤ ਹੋਣ ਲਈ ਜ਼ਿੰਮੇਵਾਰ ਠਹਿਰਾਉਂਦੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

 
 

  sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)