|
|
|
|
ਨਾਨਕ ਸਿੰਘ ਇਕ
ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
(12/12/2018) |
|
|
|
‘ਨਾਨਕ ਸਿੰਘ ਇਕ ਪੁਨਰ-ਮੁਲਾਂਕਣ’ ਪੁਸਤਕ ਨਾਨਕ ਸਿੰਘ ਦੇ ਸਾਹਿਤਕ
ਵਿਅਕਤਿਵ ਦਾ ਸ਼ੀਸ਼ਾ ਹੈ। ਇਸ 168 ਪੰਨਿਆਂ ਦੀ 250 ਰੁਪਏ ਕੀਮਤ ਵਾਲੀ
ਪੁਸਤਕ ਦੀ ਸੰਪਾਦਨਾ ਤਿੰਨ ਸਾਹਿਤਕਾਰਾਂ ਕਰਮਵੀਰ ਸਿੰਘ ਸੂਰੀ, ਹਰਪ੍ਰੀਤ
ਸਿੰਘ ਰਾਣਾ ਅਤੇ ਡਾ ਗੁਰਮੁਖ ਸਿੰਘ ਨੇ ਕੀਤੀ ਹੈ। ਸੰਪਾਦਕੀ ਮੰਡਲ ਨੇ ਇਸ
ਪੁਸਤਕ ਨੂੰ 4 ਭਾਗਾਂ ਵਿਚ ਵੰਡਿਆ ਹੈ। ਪਹਿਲੇ ਭਾਗ ਵਿਚ ਨਾਨਕ ਸਿੰਘ ਦੀ
ਸਮੁੱਚੀ ਸਾਹਿਤਕ ਦੇਣ ਦੇ ਵੱਖ-ਵੱਖ ਰੂਪਾਂ, ਜਿਨ੍ਹਾਂ ਵਿਚ ਕਵਿਸ਼ਰੀ,
ਨਾਵਲਕਾਰੀ, ਕਹਾਣੀਕਾਰੀ, ਨਾਟਕਕਾਰੀ, ਵਾਰਤਕਕਾਰੀ ਅਤੇ ਪੱਤਰਕਾਰੀ ਦੇ ਤੌਰ
ਪਾਏ ਯੋਗਦਾਨ ਬਾਰੇ ਚਾਨਣਾ ਪਾਇਆ ਗਿਆ ਹੈ। ਉਨ੍ਹਾਂ ਦੀਆਂ ਵੰਨਗੀਆਂ
ਪੜ੍ਹਕੇ ਪਾਠਕ ਨੂੰ ਨਾਨਕ ਸਿੰਘ ਦੇ ਇਕ ਸਾਹਿਤਕਾਰ ਦੇ ਤੌਰ ਵਿਅਕਤਿਵ ਦੇ
ਸਾਕਾਰ ਰੂਪ ਵਿਚ ਦਰਸ਼ਨ ਹੋ ਜਾਂਦੇ ਹਨ।
ਲੇਖਕ ਦਾ ਵਿਅਕਤਿਵ, ਜਿਸ
ਵਿਚ ਉਸਦਾ ਵਿਵਹਾਰ, ਰਹਿਣ ਸਹਿਣ, ਬੋਲ ਚਾਲ, ਕਿਰਦਾਰ ਅਤੇ ਸਲੀਕਾ ਸ਼ਾਮਲ
ਹੁੰਦੇ ਹਨ। ਲੇਖਕ ਦੀ ਰਚਨਾ ਵਿਚ ਇਹ ਸਾਰੀਆਂ ਗੱਲਾਂ ਸ਼ਾਮਲ ਹੁੰਦੀਆਂ ਹਨ।
ਸੰਪਾਦਕਾਂ ਦੇ ਇਸ ਉਦਮ ਨੂੰ ਪੜ੍ਹਕੇ ਨਾਨਕ ਸਿੰਘ ਦੀ ਸਮੁਚੀ ਸਾਹਿਤਕ ਦੇਣ
ਦਾ ਖੁਲਾਸਾ ਹੋ ਜਾਂਦਾ ਹੈ। ਇਸ ਪੁਸਤਕ ਦੇ ਸ਼ੁਰੂ ਵਿਚ ਡਾ ਕਰਤਾਰ ਸਿੰਘ
ਸੂਰੀ ਵੱਲੋਂ ਨਾਨਕ ਸਿੰਘ ਦੇ ਅਣਪ੍ਰਕਾਸ਼ਤ ਅਧੂਰੇ ਨਾਵਲ ਦਾ ਇਕ ਚੈਪਟਰ
ਦਿੱਤਾ ਗਿਆ ਹੈ ਜਿਸਤੋਂ ਉਨ੍ਹਾਂ ਦੇ ਨਾਵਲਾਂ ਦਾ ਮੰਤਵ ਪਤਾ ਲੱਗ ਜਾਂਦਾ
ਹੈ। ਇਸੇ ਤਰ੍ਹਾਂ ਕੱਲੋ ਕਹਾਣੀ ਵੀ ਇਕ ਸੁਘੜ ਕਹਾਣੀਕਾਰ ਦੀ ਸਿਅਣਪ ਦਾ
ਪ੍ਰਗਟਾਵਾ ਕਰਦੀ ਹੈ, ਜਿਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਰੁਮਾਂਵਾਦ ਤੋਂ
ਬਿਨਾ ਵੀ ਕਹਾਣੀ ਦਿਲਚਸਪ ਹੋ ਸਕਦੀ ਹੈ। ਪਿਆਰ ਸਿਰਫ ਆਸ਼ਕ ਮਸ਼ੂਕ ਦਾ ਹੀ
ਨਹੀਂ ਹੁੰਦਾ ਸਗੋਂ ਹਰ ਇਨਸਾਨ ਨਾਲ ਪਿਆਰ ਕੀਤਾ ਜਾ ਸਕਦਾ ਹੈ। ਕਿਟਾਸ ਰਾਜ
ਦੀ ਵਿਸਾਖੀ ਅਤੇ ਵਪਾਰ ਦਾ ਝਮੇਲਾ ਵਾਰਤਕ ਦਾ ਵਿਲੱਖਣ ਨਮੂਨਾ ਹਨ,
ਜਿਨ੍ਹਾਂ ਨੂੰ ਪੜ੍ਹਕੇ ਕਿਹਾ ਜਾ ਸਕਦਾ ਹੈ ਕਿ ਵਾਰਤਕ ਵੀ ਕਹਾਣੀ ਤੋਂ ਵੱਧ
ਰੌਚਿਕ ਹੋ ਸਕਦੀ ਹੈ।
ਨਾਨਕ ਸਿੰਘ ਦੀ ਕਵੀਸ਼ਰੀ ਦੇ ਨਮੂਨੇ ਵੀ
ਬਿਹਤਰੀਨ ਹਨ। ਨਾਨਕ ਸਿੰਘ ਦੇ ਵਿਚਾਰ ਵਾਲਾ ਚੈਪਟਰ ਵੀ ਕਮਾਲ ਦਾ ਹੈ, ਜਿਸ
ਵਿਚ ਜ਼ਿੰਦਗੀ ਨੂੰ ਸਫਲ ਬਣਾਉਣ ਲਈ ਸਾਰਥਿਕ ਤੇ ਲਾਹੇਬੰਦ ਵਿਚਾਰ ਹਨ।
ਉਦਾਹਰਣ ਲਈ ‘‘ ਖਿਮਾ ਗ੍ਰਹਿਸਥ ਸੰਬੰਧੀ ਇਕੋਤਰ ਸੌ ਬਿਮਾਰੀਆਂ ਦਾ ਇਲਾਜ
ਹੈ।’’ ਦੂਜਾ ‘‘ ਜੇ ਕਦੀ ਪਰਿਵਾਰ ਵਿਚ ਹਰ ਮੈਂਬਰ ਵਿਰੋਧੀ ਸਮੱਸਿਆ ਵੇਲੇ
ਇਕ ਦੂਸਰੇ ਦਾ ਕਸੂਰ ਮਾਫ ਕਰਨ ਦੀ ਧਾਰਨਾ ਧਾਰ ਲੈਣ ਤਾਂ ਦਿਨਾ ਵਿਚ ਹੀ ਘਰ
ਨਰਕ ਤੋਂ ਸਵਰਗ ਬਣ ਜਾਵੇ।’’ ਆਦਿ।
ਪੱਤਰਕਾਰ ਦੇ ਤੌਰ ਤੇ ਨਵੀਂ
ਪੀੜ੍ਹੀ ਦੇ ਸਾਹਿਤਕਾਰਾਂ ਦੇ ਨਾਂ ਵਾਲੇ ਚੈਪਟਰ ਵਿਚ ਸਾਹਿਤਕਾਰਾਂ ਨੂੰ
ਸਮਾਜਿਕ ਸਰੋਕਾਰਾਂ ਨਾਲ ਸੰਬੰਧਤ ਸਾਹਿਤ ਲਿਖਣ ਦੀ ਪ੍ਰੇਰਨਾ ਦਿੱਤੀ ਗਈ
ਹੈ। ਨਾਟਕਕਾਰ ਦੇ ਤੌਰ ਤੇ ਚੌੜ ਚਾਨਣ ਨਾਟਕ ਦੇ ਦੂਜੇ ਭਾਗ ਤੋਂ ਸਾਫ ਜ਼ਾਹਰ
ਹੁੰਦਾ ਹੈ ਕਿ ਸੰਸਾਰ ਫੋਕੀਆਂ ਗੱਲਾਂ ਕਰਨ ਵਿਚ ਵਿਸ਼ਵਾਸ ਰੱਖਦਾ ਹੈ। ਧੋਖਾ
ਦਿੰਦਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਉਹ ਜ਼ਮੀਨੀ ਹਕੀਕਤਾਂ ਬਾਰੇ ਨਾਟਕ
ਲਿਖਣ ਵਾਲਾ ਨਾਟਕਕਾਰ ਸੀ। ਰਚਨਾ ਵੰਨਗੀ ਵਾਲਾ ਭਾਗ ਨਾਨਕ ਦੀ ਸਮੁੱਚੀ
ਸਾਹਿਤਕ ਦੇਣ ਦਾ ਪ੍ਰਗਟਾਵਾ ਕਰਦਾ ਹੈ।
ਦੂਜਾ ਭਾਗ ਨਾਨਕ ਸਿੰਘ
ਦੇ ਵਿਅਕਤਿਵ ਬਾਰੇ ਹੈ, ਜਿਸ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਨੇੜਲੇ
ਸੰਬੰਧੀਆਂ, ਦੋਸਤਾਂ ਮਿੱਤਰਾਂ ਅਤੇ ਸਾਹਿਤਕਾਰਾਂ ਦੇ ਵਿਚਾਰ ਹਨ, ਜਿਨ੍ਹਾਂ
ਨਾਨਕ ਸਿੰਘ ਨੂੰ ਬਹੁਤ ਨੇੜਿਓਂ ਵੇਖਿਆ ਹੈ। ਇਸ ਭਾਗ ਵਿਚਲੇ ਲੇਖ ਪੜ੍ਹਕੇ
ਨਾਨਕ ਸਿੰਘ ਦਾ ਵਿਅਕਤਿਵ ਦ੍ਹਿਸ਼ਟਾਂਤਮਿਕ ਤੌਰ ਤੇ ਸਾਹਮਣੇ ਆ ਖੜ੍ਹਦਾ ਹੈ।
ਇਕ ਕਿਸਮ ਨਾਲ ਉਹ ਗੁਣਾਂ ਦੀ ਗੁਥਲੀ ਸਨ। ਜੇਕਰ ਦੋਸਤੀ ਨਿਭਾਉਣੀ, ਸਮਾਜਿਕ
ਤਾਣੇ ਬਾਣੇ ਵਿਚ ਵਿਚਰਦਿਆਂ ਸਫਲ ਜ਼ਿੰਦਗੀ ਬਤੀਤ ਕਰਨੀ ਹੋਵੇ ਤਾਂ ਇਹ
ਪੁਸਤਕ ਅਤਿਅੰਤ ਲਾਭਦਾਇਕ ਸਾਬਤ ਹੋਵੇਗੀ।
ਪੁਸਤਕ ਵਿਚਲੇ ਲੇਖ
ਦਸਦੇ ਹਨ ਕਿ ਉਨ੍ਹਾਂ ਕਦੀਂ ਆਰਥਿਕ ਤੰਗੀਆਂ ਤਰੁਸ਼ੀਆਂ ਹੁੰਦਿਆਂ ਵੀ ਹਾਰ
ਨਹੀਂ ਮੰਨੀ। ਬੱਚਿਆਂ ਨਾਲ ਪਿਆਰ, ਮਨੁਖਤਾਵਾਦੀ ਸੁਭਾਅ, ਹਲੀਮੀ, ਜ਼ਾਤ ਪਾਤ
ਤੋਂ ਦੂਰ, ਗ਼ਰੀਬ ਗੁਰਬੇ ਦੇ ਦੁੱਖ ਸੁੱਖ ਦੇ ਸਾਥੀ ਆਦਿ ਅਜਿਹੇ ਵਿਲੱਖਣ
ਗੁਣ ਸਨ, ਜਿਨ੍ਹਾਂ ਨੇ ਇਕ ਸੁਹਿਰਦ ਲੇਖਕ ਬਣਨ ਵਿਚ ਸਾਥ ਦਿੱਤਾ। ਨਰਮ ਦਿਲ
ਇਤਨੇ ਸਨ ਕਿ ਉਸ ਵਿਅਕਤੀ ਨੂੰ ਪਰਿਵਾਰ ਅਤੇ ਵਕੀਲ ਦੇ ਵਿਰੋਧ ਦੇ ਬਾਵਜੂਦ
ਵੀ ਮੁਆਫ ਕਰ ਦਿੱਤਾ ਜਿਸਨੇ ਉਨ੍ਹਾਂ ਦੇ ਨਾਵਲ ਦਾ ਹਿੰਦੀ ਵਿਚ ਅਨੁਵਾਦ
ਕਰਕੇ ਆਪਣੇ ਨਾਂ ਨਾਲ ਪ੍ਰਕਾਸ਼ਤ ਕਰਕੇ ਵੱਡੀ ਰਕਮ ਵਟੋਰੀ ਸੀ। ਤਿਆਗ ਦੀ
ਭਾਵਨਾ ਵਾਲੇ ਬਿਹਤਰੀਨ ਇਨਸਾਨ ਸਨ। ਇਸ ਭਾਗ ਵਿਚ ਪਿਆਰਾ ਸਿੰਘ ਸਹਿਰਾਈ,
ਸੁਖਬੀਰ, ਡਾ ਕਰਤਰ ਸਿੰਘ ਸੂਰੀ, ਮੋਹਨਜੀਤ, ਕਰਮਵੀਰ ਸਿੰਘ ਸੂਰੀ,
ਬਰਜਿੰਦਰ ਸਿੰਘ ਹਮਦਰਦ, ਡਾ ਸੁਤਿੰਦਰ ਸਿੰਘ ਨੂਰ, ਡਾ ਜਸਵੰਤ ਵਿੱਲ,
ਹਰਬੰਸ ਸਿੰਘ ਘਈ, ਮੁੱਖਤਾਰ ਗਿੱਲ, ਅਮਰਜੀਤ ਸਿੰਘ ਕਾਂਗ ਅਤੇ ਸ਼ੰਗਾਰਾ
ਸਿੰਘ ਭੁੱਲਰ ਦੀਆਂ ਯਾਦਾਂ ਨਾਨਕ ਸਿੰਘ ਦੇ ਵਿਅਕਤਿਵ ਦਾ ਪ੍ਰਗਟਾਵਾ
ਕਰਦੀਆਂ ਹਨ। ਪੁਸਤਕ ਦਾ ਨਾਨਕ ਸਿੰਘ ਪੁਨਰ-ਮੁਲਾਂਕਣ ਭਾਗ, ਜਿਸ ਦੇ ਨਾਂ
ਤੇ ਪੁਸਤਕ ਦਾ ਨਾਂ ਰੱਖਿਆ ਗਿਆ ਹੈ, ਹਾਲਾਂਕਿ ਇਹ ਇਕ ਭਾਗ ਹੀ ਹੈ। ਪ੍ਰੋ
ਸ ਸੋਜ ਨੇ ਪਵਿਤਰ ਪਾਪੀ ਨਾਵਲ ਨੂੰ ‘ਨਗਮਾ ਇਕ ਮੁਹੱਬਤ ਦਾ’ ਸਿਰਲੇਖ ਦੇ
ਕੇ ਸਾਬਤ ਕੀਤਾ ਹੈ ਕਿ ਇਨਸਾਨ ਦੇ ਜੀਵਨ ਵਿਚ ਉਸਾਰੂ ਅਤੇ ਨਕਾਰੂ ਦੋਵੇਂ
ਪੱਖਾਂ ਬਾਰੇ ਨਾਨਕ ਸਿੰਘ ਨੇ ਚਾਨਣਾ ਪਾਇਆ ਹੈ। ਇਸ ਨਾਵਲ ਦੇ ਪਾਤਰ
ਸੁਧਾਰਵਾਦੀ, ਆਦਰਸ਼ਵਾਦੀ ਅਤੇ ਮਾਨਵਤਾਵਾਦੀ ਪਿਆਰ ਵਿਚ ਪਰੁਚੇ ਹੋਏ ਹਨ।
ਡਾ ਕੁਲਦੀਪ ਸਿੰਘ ਧੀਰ ਨੇ ਨਾਨਕ ਸਿੰਘ ਦੇ ਨਾਵਲਾਂ ਵਿਚ
ਮਾਨਵਵਾਦੀ ਪਹੁੰਚ ਦੀ ਪ੍ਰੋੜ੍ਹਤਾ ਕੀਤੀ ਹੈ। ਉਹ ਕਿਸੇ ਵਾਦ ਜਾਂ ਧਾਰਾ
ਨਾਲ ਨਹੀਂ ਜੁੜਿਆ ਸਗੋਂ ਸਿਰਫ ਤੇ ਸਿਰਫ ਮਨੁੱਖਤਾ ਦੇ ਹਿਤਾਂ ਤੇ ਪਹਿਰਾ
ਦਿੱਤਾ ਹੈ। ਇਨਸਾਨੀਅਤ ਦਾ ਦਰਦ ਉਸਦੇ ਨਾਵਲਾਂ ਦਾ ਮੁੱਖ ਵਿਸ਼ਾ ਹੈ ਪ੍ਰੰਤੂ
ਉਹ ਇਨਕਲਾਬੀ ਨਾਵਲਕਾਰ ਵੀ ਨਹੀਂ। ਇਸਤਰੀਆਂ ਦੇ ਹੱਕਾਂ ਦੀ ਅਗਵਾਈ ਵੀ
ਕਰਦਾ ਹੈ।
ਪ੍ਰੋ ਗੁਰਮੁੱਖ ਸਿੰਘ ਸਹਿਗਲ ਨੇ ‘1947 ਦੀ ਵੰਡ ਅਤੇ
ਨਾਨਕ ਸਿੰਘ’ ਸਿਰਲੇਖ ਅਧੀਨ ਲਿਖਿਆ ਹੈ ਕਿ ਦੇਸ਼ ਵੀ ਵੰਡ ਦਾ ਦਰਦ
ਦਰਸਾਉਂਦੇ ਨਾਨਕ ਸਿੰਘ ਨੇ 5 ਨਾਵਲ ਅੱਗ ਦੀ ਖੇਡ, ਖ਼ੂਨ ਦੇ ਸੋਹਿਲੇ,
ਨਾਸੂਰ, ਮੰਝਧਾਰ ਅਤੇ ਬੰਜਰ ਲਿਖੇ ਹਨ ਜੋ ਕਿ ਮਜ਼ਹਬੀ ਜਨੂੰਨ ਨਾਲ ਪੈਦਾ
ਹੋਈ ਘ੍ਰਿਣਾ ਬਾਰੇ ਦੱਸਦੇ ਹਨ। ਸਤੀਸ਼ ਵਰਮਾ ਨੇ ‘ਨਾਨਕ ਸਿੰਘ ਦਾ ਇਤਿਹਾਸਕ
ਗੌਰਵ’ ਸਿਰਲੇਖ ਵਿਚ ਬੜੀ ਬਾਖ਼ੂਬੀ ਨਾਲ ਲਿਖਿਆ ਹੈ ਕਿ ਉਹ ਅਜਿਹਾ ਪਹਿਲਾ
ਸਾਹਿਤਕਾਰ ਹੈ, ਜਿਸਨੇ ਲੇਖਣੀ ਨੂੰ ਪੇਸ਼ੇ ਦੇ ਤੌਰ ਅਪਣਾਕੇ ਸਫਲਤਾ ਪ੍ਰਾਪਤ
ਕੀਤੀ ਹੈ। ਆਪਣਾ ਪਾਠਕ ਵਰਗ ਆਪ ਪੈਦਾ ਕੀਤਾ, ਜਿਹੜਾ ਨਾਨਕ ਸਿੰਘ ਦੇ ਨਾਵਲ
ਦੀ ਉਡੀਕ ਕਰਦਾ ਰਹਿੰਦਾ ਸੀ। ਆਪਣੇ ਜੀਵਨ ਦੇ 74 ਸਾਲਾਂ ਵਿਚ 37 ਨਾਵਲ
ਲਿਖੇ ਪ੍ਰੰਤੂ ਕਿਸੇ ਨਾਵਲ ਵਿਚ ਕੋਈ ਰੋਮਾਂਸ ਪੈਦਾ ਕਰਕੇ ਪਾਠਕਾਂ ਦੀ ਲੋੜ
ਅਨੁਸਾਰ ਨਹੀਂ ਸਗੋਂ ਸਾਰਥਿਕ ਪਹੁੰਚ ਨਾਲ ਲਿਖਿਆ ਹੈ। ਸਸਤੀ ਸ਼ੋਹਰਤ ਖੱਟਣ
ਲਈ ਨਹੀਂ ਲਿਖਿਆ। ਏਸੇ ਤਰ੍ਹਾਂ ਡਾ ਜਗਦੀਸ਼ ਕੌਰ ਵਾਡੀਆ ਨੇ ‘ਅੱਧ ਖਿੜਿਆ
ਫੁੱਲ ਦੀ ਨਾਇਕਾ-ਸਰੋਜ’ ਸਿਰਲੇਖ ਵਾਲੇ ਲੇਖ ਵਿਚ ਲਿਖਿਆ ਹੈ ਕਿ ਉਨ੍ਹਾਂ
ਦੇ ਪਾਤਰ ਜਿਉਂਦੇ ਜਾਗਦੇ ਹੁੰਦੇ ਸਨ। ਸਰੋਜ ਨੂੰ ਇਕ ਆਦਰਸ਼ਕ ਇਸਤਰੀ ਦੇ
ਰੂਪ ਵਿਚ ਪੇਸ਼ ਕੀਤਾ ਹੈ ਪ੍ਰੰਤੂ ਨਾਲ ਹੀ ਇਹ ਵੀ ਦਰਸਾਇਆ ਹੈ ਕਿ ਇਸਤਰੀ
ਪਹਿਲੇ ਪਿਆਰ ਵਿਚ ਅਸਫਲ ਹੋ ਕੇ ਵਾਰ ਵਾਰ ਫਿਰ ਆਦਮੀ ਦੇ ਪਿਆਰ ਵਿਚ
ਪਰੁਚਦੀ ਰਹਿੰਦੀ ਹੈ। ਉਸਨੇ ਅੱਗੋਂ ਲਿਖਿਆ ਹੈ ਕਿ ਮਰਦ ਸਵਾਰਥੀ ਹੁੰਦਾ ਹੈ
ਪ੍ਰੰਤੂ ਇਸਤਰੀ ਸਵਾਰਥੀ ਨਹੀਂ ਹੁੰਦੀ, ਉਹ ਭਾਵਕ ਜ਼ਰੂਰ ਹੁੰਦੀ ਹੈ। ਉਹ ਇਹ
ਵੀ ਲਿਖਦੀ ਹੈ ਕਿ ਨਾਨਕ ਸਿੰਘ ਦੀ ਸਰੋਜ ਪਾਤਰ ਤੋਂ ਜ਼ਾਹਰ ਹੁੰਦਾ ਹੈ ਕਿ
ਇਸਤਰੀ ਜੇਕਰ ਦ੍ਰਿੜ੍ਹ ਇਰਾਦੇ ਅਤੇ ਉਚੇ ਮਨੋਬਲ ਵਾਲੀ ਰਹੇ ਤਾਂ ਹਰ
ਸਮੱਸਿਆ ਦਾ ਮੁਕਾਬਲਾ ਕਰਨ ਦੇ ਸਮਰੱਥ ਹੁੰਦੀ ਹੈ। ਡਾ ਨਸੀਬ ਸਿੰਘ ਬਵੇਜਾ
‘ਮੱਧ ਸ਼੍ਰੇਣਿਕ ਜ਼ਬਤ ਦਾ ਪ੍ਰਤੀਨਿਧ-ਕਿਦਾਰ’ ਲੇਖ ਵਿਚ ਲਿਖਦਾ ਹੈ ਕਿ ਨਾਨਕ
ਸਿੰਘ ਦੀ ਖ਼ੂਬੀ ਹੈ ਕਿ ਉਹ ਮੱਧ ਸ਼੍ਰੇਣੀ ਦੇ ਪਾਤਰਾਂ ਨੂੰ ਬਾਖ਼ੂਬੀ ਚਿਤਰਦਾ
ਹੈ।
ਡਾ ਸੁਰਜੀਤ ਖ਼ੁਰਮਾ ਨੇ ਆਪਣੇ ਲੇਖ ‘ਨਾਨਕ ਸਿੰਘ ਦੇ ਨਾਟਕਾਂ
ਵਿਚ ਸਮਾਜ ਸੁਧਾਰਕਤਾ ਦੇ ਲੱਛਣ’ ਵਿਚ ਲਿਖਿਆ ਹੈ ਕਿ ਉਸਦੇ ਨਾਟਕਾਂ ਦੇ
ਪਾਤਰ ਹਮੇਸ਼ਾ ਸਮਾਜਿਕ ਤਾਣੇ ਬਾਣੇ ਵਿਚ ਸੁਧਾਰ ਕਰਨ ਦਾ ਸੁਨੇਹਾ ਦਿੰਦੇ
ਹਨ। ਡਾ ਹਰਬੰਸ ਸਿੰਘ ਧੀਮਾਨ ਨੇ ਗਲਪਕਾਰ ਨਾਨਕ ਸਿੰਘ ਲੇਖ ਵਿਚ ਲਿਖਿਆ ਹੈ
ਕਿ ਨਾਨਕ ਸਿੰਘ ਨੇ ਆਪਣੇ ਨਾਵਲਾਂ ਵਿਚ ਅਹਿੰਸਾਵਾਦ ਦੇ ਸਿਧਾਂਤ ਦੀ
ਪ੍ਰੋੜ੍ਹਤਾ ਕੀਤੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਾਨਕ ਸਿੰਘ ਦੇ
ਨਾਵਲਾਂ ਵਿਚ ਇਹ ਸਿਧਾਂਤ ਵੀ ਲਿਖਿਆ ਗਿਆ ਹੈ ਕਿ ਬੁਰੇ ਕੰਮਾਂ ਦੇ ਬੁਰੇ
ਨਤੀਜੇ ਅਤੇ ਭਲੇ ਕੰਮਾਂ ਦੇ ਭਲੇ ਨਤੀਜੇ ਨਿਕਲਦੇ ਹਨ।
ਹਰਪ੍ਰੀਤ
ਸਿੰਘ ਰਾਣਾ ਨੇ ਨਾਨਕ ਸਿੰਘ ਦੇ ਪਲੇਠੇ ਨਾਵਲ ਮਤਰੇਈ ਮਾਂ ਦੇ ਸਾਹਿਤਕ
ਵਿਸ਼ਲੇਸ਼ਣ ਵਿਚ ਲਿਖਿਆ ਹੈ ਕਿ ਉਨ੍ਹਾਂ ਨਾਵਲ ਨੂੰ ਧਾਰਮਿਕ ਘੇਰੇ ਵਿਚੋਂ
ਬਾਹਰ ਕੱਢਕੇ ਸਮਾਜਿਕ ਵਿਸ਼ਿਆਂ ਨੂੰ ਆਧਾਰ ਬਣਕੇ ਨਵੀਂ ਪ੍ਰਿਤ ਪਾਈ ਹੈ।
ਅਸਲ ਵਿਚ ਨਾਨਕ ਸਿੰਘ ਯਥਾਰਥਵਾਦੀ ਨਾਵਲਕਾਰ ਸਨ ਜਿਨ੍ਹਾਂ ਮੱਧ ਸ਼੍ਰੇਣੀ
ਦੀਆਂ ਸਮੱਸਿਆਵਾਂ ਦੇ ਹਲ ਕਰਨ ਦੀ ਪਹਿਲ ਕੀਤੀ। ਇਸ ਕਰਕੇ ਮਤਰੇਈ ਮਾਂ
ਨਾਵਲ ਇਕ ਇਤਿਹਾਸਕ ਨਾਵਲ ਹੋ ਨਿਬੜਿਆ ਕਿਉਂਕਿ ਮਤਰੇਈ ਮਾਵਾਂ ਵੱਲੋਂ ਕੀਤੇ
ਜਾਂਦੇ ਜ਼ੁਲਮਾਂ ਨੂੰ ਵਿਸ਼ਾ ਬਣਾਕੇ ਰੱਬ ਤੋਂ ਡਰਕੇ ਆਦਰਸ਼ਵਾਦੀ ਤੇ ਸੱਚਾ
ਸੁੱਚਾ ਜੀਵਨ ਜਿਓਣ ਦੀ ਪ੍ਰੇਰਨਾ ਦਿੱਤੀ ਹੈ।
ਭੁਪਿੰਦਰ ਸਿੰਘ ਨੇ
ਨਾਨਕ ਸਿੰਘ ਨੂੰ ਪ੍ਰਗਤੀਵਾਦੀ, ਸੁਧੀਰ ਕੁਮਾਰ ਸੁਧੀਰ ਨੇ ਫਿਰਕਾ ਪ੍ਰਸਤੀ
ਵਿਰੁਧ ਅਵਾਜ਼ ਬੁਲੰਦ ਕਰਨ ਵਾਲਾ, ਬੰਸਬੀਰ ਕੌਰ ਨੇ ਤਕਨੀਕੀ ਸਿੱਖਿਆ ਦੇਣ
ਬਾਰੇ, ਡਾ ਗੁਰਮੁੱਖ ਸਿੰਘ ਨੇ ਕਵੀਸ਼ਰੀ ਦਾ ਮੁੱਖ ਗ਼ਰੀਬਾਂ ਦੀ ਦੁਰਦਸ਼ਾ ਵਲ
ਕਰਨ ਅਤੇ ਵਰਿੰਦਰ ਸਿੰਘ ਵਾਲੀਆ ਨੇ ਇਤਿਹਾਸਕ ਅਤੇ ਧਾਰਮਿਕ ਘਟਨਾਵਾਂ ਬਾਰੇ
ਕਵੀਸ਼ਰੀ ਲਿਖਣ ਬਾਰੇ ਲਿਖਿਆ। ਇਸ ਪੁਸਤਕ ਦਾ ਆਖ਼ਰੀ ਭਾਗ ਅਦੀਬਾਂ ਦੀ ਨਜ਼ਰ
ਵਿਚ ਅਤੇ ਸ਼ਰਧਾਂਜਲੀਆਂ ਦੇ ਰੂਪ ਵਿਚ ਹੈ, ਜਿਸ ਵਿਚ ਪੰਜਾਬੀ ਦੇ ਚੋਟੀ ਦੇ
ਸਾਹਿਤਕਾਰਾਂ ਦੇ ਨਾਨਕ ਸਿੰਘ ਬਾਰੇ ਵਿਚਾਰ ਸ਼ਰਧਾਂਜਲੀ ਦੇ ਰੂਪ ਵਿਚ ਦਿੱਤੇ
ਗਏ ਹਨ। ਇਹ ਕਿਹਾ ਜਾ ਸਕਦਾ ਹੈ ਕਿ ਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ
ਨਾਨਕ ਸਿੰਘ ਦੀ ਵਿਚਾਰਧਾਰਾ ਦੀ ਪ੍ਰਤੀਕ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
|
|
|
|
|
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|