ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ    (19/12/2018)

 

bhubbalਅਸਲ ਵਿਚ ਨਾਟਕ ਪੜ੍ਹਨ ਨਾਲੋਂ ਵੇਖਣ ਵਿਚ ਆਨੰਦ ਜ਼ਿਆਦਾ ਆਉਂਦਾ ਹੈ ਕਿਉਂਕਿ ਜਿਉਂਦੇ ਜਾਗਦੇ ਪਾਤਰਾਂ ਰਾਹੀਂ ਸਮਾਜ ਵਿਚ ਜੋ ਵਾਪਰ ਰਿਹਾ ਹੁੰਦਾ ਹੈ, ਉਸਦਾ ਦ੍ਰਿਸ਼ਟਾਤਿਕ ਵਿਵਰਣ ਹੋ ਜਾਂਦਾ ਹੈ।

ਡਾ ਕੁਲਦੀਪ ਸਿੰਘ ਦੀਪ ਹੋਰਾਂ ਦਾ ਲਿਖਿਆ ਭੁੱਬਲ ਦੀ ਅੱਗ ਨਾਟਕ ਗ਼ਰੀਬ ਦਲਿਤਾਂ, ਮਜ਼ਦੂਰਾਂ ਅਤੇ ਛੋਟੇ ਕਿਸਾਨਾ ਨਾਲ ਉਚ ਸ਼੍ਰੇਣੀ ਦੇ ਲੋਕ ਵਿਵਹਾਰ ਕਰਦੇ ਸਮੇਂ ਉਨ੍ਹਾਂ ਦਾ ਆਰਥਿਕ, ਸਮਾਜਿਕ ਅਤੇ ਧੀਆਂ ਭੈਣਾਂ ਦਾ ਸਰੀਰਕ ਸ਼ੋਸਣ ਕਰਦੇ ਹਨ, ਇਸ ਨਾਟਕ ਵਿਚ ਉਸ ਦੀ ਹੂਬਹੂ ਤਸਵੀਰ ਪੇਸ਼ ਕੀਤੀ ਗਈ ਹੈ। ਇਹ 99 ਪੰਨਿਆਂ ਅਤੇ 120 ਰੁਪਏ ਕੀਮਤ ਦੀ ਪੁਸਤਕ ਅਦਬੀ ਪਰਵਾਜ਼ ਪ੍ਰਕਾਸ਼ਨ ਮਾਨਸਾ ਨੇ ਪ੍ਰਕਾਸ਼ਤ ਕੀਤੀ ਹੈ। ਇਸ ਨਾਟਕ ਦੇ ਲੇਖਕ ਦੀ ਕਮਾਲ ਇਸ ਗੱਲ ਵਿਚ ਹੈ ਕਿ ਪੜ੍ਹਦੇ ਸਮੇਂ ਵੀ ਦ੍ਰਿਸ਼ ਸਾਹਮਣੇ ਆ ਜਾਂਦੇ ਹਨ। ਸਟੇਜ ਤੇ ਤਾਂ ਇਹ ਨਾਟਕ ਬਹੁਤ ਹੀ ਪ੍ਰਭਾਵਸ਼ਾਲੀ ਸਾਬਤ ਹੋਵੇਗਾ।

ਨਾਟਕਕਾਰ ਨੇ ਇਨ੍ਹਾਂ ਸ਼੍ਰੇਣੀਆਂ ਦੇ ਲੋਕਾਂ ਵਿਚ ਆ ਰਹੀ ਜਾਗ੍ਰਤੀ ਬਾਰੇ ਜਾਣਕਾਰੀ ਦਿੰਦਿਆਂ ਲਿਖਿਆ ਹੈ ਕਿ ਹੁਣ ਇਹ ਲੋਕ ਰਜਵਾੜੇ, ਜ਼ੈਲਦਾਰਾਂ ਅਤੇ ਅਮੀਰ ਕਿਸਾਨਾ ਦੇ ਦਬਕਿਆਂ ਨੂੰ ਬਰਦਾਸ਼ਤ ਨਹੀਂ ਕਰਨਗੇ। ਦਲਿਤ ਲੋਕਾਂ ਦੇ ਬੱਚੇ ਭਾਵੇਂ ਉਚ ਪੜ੍ਹਾਈਆਂ ਨਹੀਂ ਕਰ ਸਕਦੇ ਪ੍ਰੰਤੂ ਜਿਹੜੇ ਇੱਕਾ ਦੁੱਕਾ ਪੜ੍ਹ ਜਾਂਦੇ ਹਨ, ਉਹ ਆਪਣੇ ਭਾਈਚਾਰੇ ਨੂੰ ਲਾਮਬੰਦ ਕਰਕੇ ਅਮੀਰਾਂ ਦੀਆਂ ਜ਼ਿਆਦਤੀਆਂ ਦਾ ਮੁਕਾਬਲਾ ਕਰਨ ਲਈ ਇੱਕਮੁਠ ਹੋ ਜਾਂਦੇ ਹਨ। ਸ਼ੁਰੂ ਵਿਚ ਤਾਂ ਉਨ੍ਹਾਂ ਦੀ ਬਰਾਦਰੀ ਅਮੀਰ ਲੋਕਾਂ ਦੇ ਹੱਥਠੋਕੇ ਬਣਕੇ ਵਿਰੋਧ ਕਰਦੇ ਹਨ ਪ੍ਰੰਤੂ ਜਦੋਂ ਉਨ੍ਹਾਂ ਸਾਹਮਣੇ ਅਮੀਰਾਂ ਦੇ ਪਰਦੇ ਫਾਸ਼ ਹੋ ਜਾਂਦੇ ਹਨ ਫਿਰ ਆਪਣੀ ਬਰਾਦਰੀ ਦੇ ਲੋਕਾਂ ਦੀ ਗੱਲ ਸੁਣਨ ਲੱਗਦੇ ਹਨ। ਕਈ ਵਾਰ ਤਾਂ ਅਮੀਰ ਕਿਸਾਨ ਗ਼ਰੀਬ ਦਲਿਤਾਂ ਵਿਚ ਫੁੱਟ ਪੁਆ ਕੇ ਆਪਣਾ ਉਲੂ ਸਿੱਧਾ ਕਰਨ ਵਿਚ ਸਫਲ ਵੀ ਹੋ ਜਾਂਦੇ ਹਨ।

ਪ੍ਰੰਤੂ ਨਾਟਕਕਾਰ ਅਨੁਸਾਰ ਹੁਣ ਉਨ੍ਹਾਂ ਦੀਆਂ ਚਾਲਾਂ ਬਹੁਤੀ ਦੇ ਨਹੀ ਚਲਣਗੀਆਂ। ਦਲਿਤਾਂ ਦੀਆਂ ਲੜਕੀਆਂ ਨੌਕਰੀਆਂ ਦੇ ਲਾਲਚ ਵਿਚ ਅਮੀਰ ਕਿਸਾਨਾ ਦੇ ਸਾਹਿਬਜ਼ਾਦਿਆਂ ਦੇ ਚਕਰ ਵਿਚ ਫਸ ਵੀ ਜਾਂਦੀਆਂ ਹਨ। ਉਹ ਉਨ੍ਹਾਂ ਦਾ ਸਰੀਰਕ ਸ਼ੋਸ਼ਣ ਕਰਦੇ ਹਨ ਪ੍ਰੰਤੂ ਜਦੋਂ ਉਨ੍ਹਾਂ ਲੜਕੀਆਂ ਨੂੰ ਅਸਲੀਅਤ ਪਤਾ ਲੱਗਦਾ ਹੈ ਤਾਂ ਉਹ ਵੀ ਬਦਲਾ ਲੈਣ ਦੀ ਠਾਣ ਲੈਂਦੀਆਂ ਹਨ। ਨਾਟਕ ਦੀ ਕਹਾਣੀ ਪਾਠਕ ਨੂੰ ਲਗਾਤਾਰ ਪੜ੍ਹਨ ਲਈ ਪ੍ਰੇਰਦੀ ਹੈ। ਜਿਹੜਾ ਪਾਠਕ ਇਕ ਵਾਰ ਇਸ ਨਾਟਕ ਨੂੰ ਪੜ੍ਹਨ ਲੱਗ ਜਾਵੇਗਾ ਤਾਂ ਉਹ ਇਸਨੂੰ ਖ਼ਤਮ ਕੀਤੇ ਬਿਨਾ ਚੈਨ ਨਹੀਂ ਲੈ ਸਕਦਾ ਕਿਉਂਕਿ ਅੱਗੋਂ ਕੀ ਹੋਵੇਗਾ, ਇਸ ਦਾ ਇੰਤਜ਼ਾਰ ਪਾਠਕ ਨੂੰ ਉਤਸ਼ਾਹਤ ਕਰਦਾ ਰਹਿੰਦਾ ਹੈ।

ਨਾਟਕਕਾਰ ਨੇ ਸ਼ਬਦਾਵਲੀ ਬਿਲਕੁਲ ਹੀ ਦਿਹਾਤੀ ਲੋਕ ਬੋਲੀ ਵਰਤੀ ਹੈ। ਕਈ ਵਾਰ ਤਾਂ ਇਉਂ ਜਾਪਣ ਲੱਗਦਾ ਹੁੰਦਾ ਹੈ ਕਿ ਪਾਠਕ ਵੀ ਉਸ ਸਭਾ ਵਿਚ ਹਾਜ਼ਰ ਹੈ, ਜਿਥੇ ਵਿਚਾਰ ਵਟਾਂਦਰਾ ਜਾਂ ਵਾਦ ਵਿਵਾਦ ਹੋ ਰਿਹਾ ਹੁੰਦਾ ਹੈ। ਨਾਟਕ ਲੇਖਕ ਵੱਲੋਂ ਵਰਤੀ ਗਈ ਬੋਲੀ ਦੀ ਉਦਾਹਰਣ ਲਈ ਗੱਜਣ ਦਲਿਤਾਂ ਬਾਰੇ ਕਹਿੰਦਾ ਹੈ ‘‘ਭੇਡਾਂ ਨੂੰ ਜੁਕਾਮ ਹੋ ਗਿਆ ਹੈ’’ ਜ਼ੈਲਦਾਰ ਕਹਿੰਦਾ ਹੈ‘‘ ਜੇ ਇਨ੍ਹਾਂ ਨੂੰ ਨਕੇਲ ਨਾ ਪਾਈ ਗਈ ਇਹ ਤਾਂ ਸਾਡੇ ਨਾਸੀਂ ਧੂੰਆਂ ਲਿਆ ਦੇਣਗੇ।’’ ਸੂਤਰਧਾਰ‘‘ ਸਾਰਾ ਪਿੰਡ ਖਖੜੀਆਂ ਕਰੇਲੇ ਹੋ ਗਿਆ। ਹਰ ਕੋਈ ਨਾਸਾਂ ਤੋਂ ਠੂੰਹੇਂ ਡੇਗਦਾ ਫਿਰਦਾ ਸੀ’’। ਕੀਪਾ ਜਿਹੜਾ ਸੂਤਰਧਾਰ ਹੈ ਉਹ ਕਹਿੰਦਾ ਹੈ ‘‘ਸਾਨੂੰ ਜੇਲ੍ਹਾਂ ਵਿਚ ਤੁੰਨ ਦਿੰਦੇ ਓ ਤੇ ਜਦ ਤੱਕ ਜ਼ੈਲਦਾਰ ਤੇ ਇਹਨਾਂ ਦੇ ਲਗਾੜੇ ਇੰਝ ਹਰਲ ਹਰਲ ਕਰਦੇ ਫਿਰਨਗੇ ਤੇ ਤੁਸੀਂ ਇਹਨਾਂ ਦੀ ਪਿੱਠ ਥਾਪੜਦੇ ਰਹੋਗੇ।’’ ਇਸ ਤੋਂ ਇਲਾਵਾ ਇਸ ਨਾਟਕ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਵੰਡੀਆਂ ਜਮਾਤ ਅਧਾਰਤ ਹਨ, ਜਾਤ ਅਧਾਰਤ ਨਹੀਂ। ਸ਼ੈਲੀ ਠੇਠ ਪੇਂਡੂ ਹੋਣ ਕਰਕੇ ਕਈ ਵਾਰ ਸ਼ਬਦਾਵਲੀ ਆਧੁਨਿਕ ਪੜ੍ਹੇ ਲਿਖੇ ਪਾਠਕਾਂ ਨੂੰ ਰੜਕਦੀ ਹੈ ਪ੍ਰੰਤੂ ਪਿੰਡਾਂ ਵਿਚ ਅਜਿਹੀ ਸ਼ਬਦਾਵਲੀ ਅਜ ਵੀ ਵਰਤੀ ਜਾ ਰਹੀ ਹੈ।

ਅਸਲ ਵਿਚ ਇਹ ਨਾਟਕ ਦਲਿਤਾਂ ਦੀ ਮਾਨਸਿਕ ਗ਼ੁਲਾਮੀ ਦਾ ਦਸਤਾਵੇਜ ਹੈ। ਛੋਟੇ ਕਿਸਾਨਾ, ਮਜ਼ਦੂਰਾਂ ਅਤੇ ਸੀਰੀ ਵਰਗ ਦੇ ਲੋਕਾਂ ਦੀ ਧਨੀ ਕਿਸਾਨਾ ਨਾਲ ਟਕਰਾਓ ਦੀ ਕਹਾਣੀ ਵੀ ਕਿਹਾ ਜਾ ਸਕਦਾ ਹੈ। "ਭੁੱਬਲ ਦੀ ਅੱਗ" ਨਾਟਕ ਦਾ ਨਾਮ ਵੀ ਸੰਕੇਤਕ ਹੈ। ਇਸਦਾ ਸੰਕੇਤ ਇਹ ਹੈ ਕਿ ਦਲਿਤ ਲੋਕ ਅਮੀਰਾਂ ਦੀਆਂ ਵਧੀਕੀਆਂ ਸਹਿੰਦੇ ਹੋਏ ਭੁੱਬਲ ਦੀ ਅੱਗ ਦੀ ਤਰ੍ਹਾਂ ਸੁਲਗਦੇ ਰਹਿੰਦੇ ਹਨ। ਉਪਰੋਂ ਵੇਖਣ ਨੂੰ ਇਸ ਧੁਖਦੀ ਅੱਗ ਦਾ ਪਤਾ ਨਹੀਂ ਲੱਗਦਾ ਪ੍ਰੰਤੂ ਇਨ੍ਹਾਂ ਲੋਕਾਂ ਦੇ ਅੰਦਰ ਬਗ਼ਾਬਤ ਦੇ ਬੀਜ ਬੀਜਦੀ ਹੈ। ਇਕ ਦਿਨ ਇਹ ਭੁੱਬਲ ਦੀ ਅੱਗ ਭਾਂਬੜ ਬਣਕੇ ਉਠੇਗੀ ਤੇ ਇਹ ਸਾਰੀਆਂ ਵਧੀਕੀਆਂ ਖ਼ਤਮ ਕਰਕੇ ਆਪਣਾ ਭਵਿਖ ਆਪ ਬਣਾਏਗੀ। ਇਕ ਕਿਸਮ ਨਾਲ ਇਸ ਨਾਟਕ ਵਿਚ ਦਰਸਾਇਆ ਗਿਆ ਹੈ ਕਿ ਬਗ਼ਾਬਤ ਦਲਿਤਾਂ ਵਿਚ ਉਸਲਵੱਟੇ ਲੈ ਰਹੀ ਹੈ। ਇਸਦਾ ਕਾਰਨ ਆਰਥਿਕ ਅਸਾਵਾਂਪਣ ਹੈ। ਸਾਡਾ ਸਮਾਜ ਇਕ ਪਾਸੇ ਜਾਤ ਤੇ ਅਧਾਰਤ ਹੈ ਪ੍ਰੰਤੂ ਦੂਜੇ ਪਾਸੇ ਆਰਥਿਕਤਾ ਅਨੁਸਾਰ ਢਾਂਚਾ ਹੈ। ਪਹਿਲਾਂ ਜਾਗੀਰਦਾਰ ਹੁੰਦੇ ਸਨ ਅਤੇ ਹੁਣ ਪੂੰਜੀਪਤੀ ਹਨ ਪ੍ਰੰਤੂ ਦਲਿਤਾਂ ਦਾ ਵੁਹੀ ਹਾਲ ਰਿਹਾ। ਉਨ੍ਹਾਂ ਦੀ ਆਰਥਿਕਤਾ ਵਿਚ ਕੋਈ ਵਾਧਾ ਨਹੀਂ ਹੋਇਆ।

ਇਹ ਨਾਟਕ ਇਸ ਪਸਾਰੇ ਦੀ ਵਿਆਖਿਆ ਕਰਦਾ ਹੋਇਆ ਦਲਿਤਾਂ ਨੂੰ ਆਪਣੇ ਹੱਕਾਂ ਲਈ ਲੜਾਈ ਕਨ ਲਈ ਪ੍ਰੇਰਦਾ ਹੈ। ਜਦੋਂ ਦਲਿਤ ਆਪਣੇ ਹੱਕ ਮੰਗਦੇ ਹਨ ਤਾਂ ਅਮੀਰ ਕਿਸਾਨ ਉਨ੍ਹਾਂ ਦੇ ਬਾਈਕਾਟ ਦਾ ਦਬਕਾ ਮਾਰਦੇ ਹਨ ਪ੍ਰੰਤੂ ਅੰਦਰਖਾਤੇ ਤਿਬਕਦੇ ਵੀ ਹਨ ਕਿ ਇਨ੍ਹਾਂ ਵਰਗਾਂ ਦੀਆਂ ਵੋਟਾਂ ਤੋਂ ਬਿਨਾ ਉਨ੍ਹਾਂ ਦਾ ਗ਼ੁਜ਼ਾਰਾ ਨਹੀਂ। ਇਹ ਵੀ ਸੰਕੇਤ ਦਿੱਤੇ ਹਨ ਕਿ ਪਰਜਾਤੰਤਰ ਵਿਚ ਹਰ ਇਕ ਨੂੰ ਬਰਾਬਰ ਅਧਿਕਾਰ ਹਨ। ਵੋਟ ਦੀ ਰਾਜਨੀਤੀ ਦਲਿਤਾਂ ਲਈ ਲਾਹੇਬੰਦ ਸਾਬਤ ਹੋ ਰਹੀ ਹੈ। ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਦਲਿਤ ਅਤੇ ਛੋਟਾ ਕਿਸਾਨ ਆੜ੍ਹਤੀਆਂ ਅਤੇ ਮਹਾਜਨਾ ਤੇ ਨਿਰਭਰ ਹੈ। ਇਸ ਨਾਟਕ ਰਾਹੀਂ ਇਹ ਨਿਰਭਰਤਾ ਖ਼ਤਮ ਕਰਨ ਦੀ ਕੋਸ਼ਿਸ਼ ਹੈ। ਇਸ ਨਾਟਕ ਦਾ ਘੱਟ ਲਾਮ ਲਸ਼ਕਰ ਅਤੇ ਖਰਚੇ ਤੋਂ ਬਿਨਾ ਮੰਚਨ ਕੀਤਾ ਜਾ ਸਕਦਾ ਹੈ।

ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072


  bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2018, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)