ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ     (17/09/2019)

 

shahzadian1
 
shazadian2
ਪ੍ਰੋ: ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ ‘ਸ਼ਹਿਜ਼ਾਦੀਆਂ’ ਇਸਤਰੀਆਂ ਨਾਲ ਸਮਾਜ ਵਿਚ ਹੋ ਰਹੀਆਂ ਜ਼ਿਆਦਤੀਆਂ ਅਤੇ ਉਨ੍ਹਾਂ ਦਾ ਲੜਕੀਆਂ ਵੱਲੋਂ ਬਹਾਦਰੀ ਨਾਲ ਕੀਤੇ ਜਾ ਰਹੇ ਮੁਕਾਬਲੇ ਦੀ ਦਾਸਤਾਂ ਹੈ। ਕਵੀ ਇਸਤਰੀਆਂ ਦੀ ਸ਼ਕਤੀ ਦੀ ਪਛਾਣ ਕਰਦਾ ਹੋਇਆ, ਉਨ੍ਹਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਦੋਜਹਿਦ ਕਰਨ ਲਈ ਪ੍ਰੇਰਦਾ ਹੈ। ਉਹ ਸਮਝਦਾ ਹੈ ਕਿ ਔਰਤ ਕਮਜ਼ੋਰ ਨਹੀਂ, ਨਰਮ ਦਿਲ, ਸ਼ਰਮ ਤੇ ਹਯਾ ਦੀ ਮੂਰਤ ਅਤੇ ਇਜ਼ਤ ਦਾ ਪ੍ਰਤੀਕ ਹੈ। ਇਸ ਲਈ ਮਰਦਾਂ ਨੂੰ ਔਰਤ ਦਾ ਸਤਿਕਾਰ ਅਤੇ ਸਨਮਾਨ ਕਰਨਾ ਚਾਹੀਦਾ ਹੈ।

ਰਾਮ ਲਾਲ ਭਗਤ ਦੀਆਂ ਬਹੁਤੀਆਂ ਕਵਿਤਾਵਾਂ ਔਰਤਾਂ ਨੂੰ ਆਪਣੀ ਅਥਾਹ ਸ਼ਕਤੀ ਨੂੰ ਪਛਾਨਣ ਲਈ ਪ੍ਰੇਰਦੀਆਂ ਹਨ। ਉਸ ਦੀਆਂ ਕਵਿਤਾਵਾਂ ਔਰਤਾਂ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਪਾਏ ਯੋਗਦਾਨ ਦੀ ਪ੍ਰਸੰਸਾ ਕਰਦੀਆਂ ਹਨ। ਸ਼ਹਿਜ਼ਾਦੀਆਂ ਕਾਵਿ ਸੰਗ੍ਰਹਿ ਦੀਆਂ ਕਵਿਤਾਵਾਂ ਇਸਤਰੀ ਦੇ ਵਿਦਰੋਹ ਅਤੇ ਬਗ਼ਾਬਤ ਦੀਆਂ ਸੂਚਕ ਹਨ। ਉਹ ਬਗ਼ਾਬਤੀ ਕਵਿਤਾਵਾਂ ਰਾਹੀਂ ਇਸਤਰੀਆਂ ਲਈ ਇਨਸਾਫ਼ ਦੀ ਮੰਗ ਕਰਦਾ ਹੈ। ਉਹ ਮਹਿਸੂਸ ਕਰਦਾ ਹੈ ਕਿ ਸਾਡਾ ਮਰਦ ਪ੍ਰਧਾਨ ਸਮਾਜ ਆਪਣੀ ਅੱਧੀ ਵਸੋਂ ਵਾਲੀਆਂ ਔਰਤਾਂ ਨੂੰ ਬਣਦੇ ਹੱਕ ਦੇਣ ਤੋਂ ਕੰਨੀ ਕਤਰਾਉਂਦਾ ਹੈ, ਜੋ ਕਿ ਉਨ੍ਹਾਂ ਦਾ ਜਮਾਂਦਰੂ ਹੱਕ ਹੈ।

ਔਰਤਾਂ ਨੂੰ ਫਰਜਾਂ ਤੇ ਪਹਿਰਾ ਦੇਣ ਲਈ ਮਜ਼ਬੂਰ ਕੀਤਾ ਜਾਂਦਾ ਹੈ ਪ੍ਰੰਤੂ ਉਨ੍ਹਾਂ ਦੇ ਹੱਕਾਂ ਨੂੰ ਕੁਚਲਿਆ ਜਾਂਦਾ ਹੈ। ਉਸ ਦੀਆਂ ਕਵਿਤਾਵਾਂ ਔਰਤਾਂ ਦੀ ਪੜ੍ਹਾਈ ਤੇ ਜ਼ੋਰ ਦਿੰਦੀਆਂ ਹਨ ਕਿਉਂਕਿ ਜੇਕਰ ਇਸਤਰੀਆਂ ਪੜ੍ਹੀਆਂ ਲਿਖੀਆਂ ਹੋਣਗੀਆਂ ਤਾਂ ਉਹ ਬਿਹਤਰੀਨ ਮਾਵਾਂ ਬਣ ਸਕਦੀਆਂ ਹਨ ਅਤੇ ਉਨ੍ਹਾਂ ਦੀ ਔਲਾਦ ਸਮਾਜ ਦੀ ਬਿਹਤਰੀ ਲਈ ਪ੍ਰਸੰਸਾਯੋਗ ਯੋਗਦਾਨ ਪਾ ਸਕਦੀ ਹੈ। ਫਿਰ ਨਾ ਹੀ ਇਸਤਰੀਆਂ ਨਾਲ ਜ਼ਿਆਦਤੀ ਕੀਤੀ ਜਾ ਸਕਦੀ ਹੈ। ਔਰਤ ਦਾ ਜਾਗਰੂਕ ਹੋਣਾ ਸਭਿਅਕ ਸਮਾਜ ਲਈ ਅਤਿਅੰਤ ਜ਼ਰੂਰੀ ਹੈ।

ਇਸਤਰੀਆਂ ਦਾ ਹਮਦਰਦ ਰਾਮ ਲਾਲ ਭਗਤ ਬੜੇ ਸਰਲ ਸ਼ਬਦਾਂ ਵਿਚ ਕਵਿਤਾਵਾਂ ਲਿਖਕੇ ਇਸਤਰੀਆਂ ਨੂੰ ਪੜ੍ਹ ਲਿਖਕੇ ਆਪਣੇ ਹੱਕਾਂ ਤੇ ਪਹਿਰਾ ਦੇਣ ਲਈ ਉਤਸ਼ਾਹਤ ਕਰਦਾ ਹੈ। ਰਾਮ ਲਾਲ ਭਗਤ ਹੁਣ ਤੱਕ ਚਾਰ ਮੌਲਿਕ ਕਾਵਿ ਸੰਗ੍ਰਹਿ ਸ਼ਾਲੋ (2007), ਮਿੱਟੀ ਦੀ ਖ਼ੁਸ਼ਬੂ (2013), ਸ਼ੇਰਨੀਆਂ (2016) ਅਤੇ ਨੂੰਹਾਂ (2017), ਇੱਕ ਸਾਂਝਾ ਕਾਵਿ ਸੰਗ੍ਰਹਿ ਸਾਂਝੀਆਂ ਸੁਰਾਂ (2016), ਇੱਕ ਸੰਪਾਦਿਤ ਕਾਵਿ ਸੰਗ੍ਰਹਿ ਮਹਿਕ ਪੰਜਾਬ ਦੀ (2018) ਅਤੇ 5ਵਾਂ ਮੌਲਿਕ ਕਾਵਿ ਸੰਗ੍ਰਹਿ ਸ਼ਹਿਜ਼ਾਦੀਆਂ 2018 ਪ੍ਰਕਾਸ਼ਤ ਕਰਵਾ ਚੁੱਕਾ ਹੈ। ਉਸਦੇ 4 ਕਾਵਿ ਸੰਗ੍ਰਹਿਾਂ ਦੇ ਨਾਮ ਵੀ ਚਿੰਨਾਤਮਿਕ ਹਨ, ਜਿਵੇਂ ਕਿ ਸ਼ਾਲੋ, ਸ਼ੇਰਨੀਆਂ, ਨੂੰਹਾਂ ਅਤੇ ਸ਼ਹਿਜ਼ਾਦੀਆਂ, ਜਿਨ੍ਹਾਂ ਤੋਂ ਉਸਦੀ ਇਸਤਰੀਆਂ ਬਾਰੇ ਉਚੀ ਤੇ ਸੁੱਚੀ ਸੋਚ ਦਾ ਪ੍ਰਗਟਾਵਾ ਹੁੰਦਾ ਹੈ।

96 ਪੰਨਿਆਂ ਦੇ "ਸ਼ਹਿਜ਼ਾਦੀਆਂ" ਕਾਵਿ ਸੰਗ੍ਰਹਿ ਦੀ ਕੀਮਤ 150 ਰੁਪਏ ਹੈ, ਜੋ ਸਾਹਿਬਦੀਪ ਪਬਲੀਕੇਸ਼ਨ ਭੀਖੀ (ਮਾਨਸਾ) ਨੇ ਪ੍ਰਕਾਸ਼ਤ ਕੀਤਾ ਹੈ। ਇਸ ਕਾਵਿ ਸੰਗ੍ਰਹਿ ਵਿਚ 70 ਕਵਿਤਾਵਾਂ, ਟੱਪੇ, ਬੋਲੀਆਂ, ਗ਼ਜ਼ਲਾਂ ਅਤੇ ਹਾਇਕੂ ਹਨ। ਉਸਦੀਆਂ ਕਵਿਤਾਵਾਂ ਦੇ ਵਿਸ਼ੇ ਬੇਜੋੜ ਵਿਆਹ, ਪ੍ਰਵਾਸ ਵਿਚ ਲਾੜੀਆਂ ਦੀ ਦੁਰਦਸ਼ਾ, ਅਣਖ਼ ਲਈ ਕਤਲ, ਦਾਜ, ਜ਼ਾਤ ਪਾਤ, ਖ਼ੁਦਕਸ਼ੀਆਂ, ਭਰੂਣ ਹੱਤਿਆਵਾਂ, ਵਿਆਹਾਂ ਤੇ ਫ਼ਜ਼ੂਲ ਖ਼ਰਚੀ, ਬਜ਼ੁਰਗਾਂ ਦੀ ਅਣਵੇਖੀ, ਸਮਾਜਿਕ ਕਦਰਾਂ ਕੀਮਤਾਂ ਵਿਚ ਗਿਰਾਵਟ, ਨਸ਼ੇ ਅਤੇ ਬਲਾਤਕਾਰ ਹਨ, ਜੋ ਉਸਦੀ ਸਮਾਜਿਕ ਇਸਤਰੀ ਸਰੋਕਾਰਾਂ ਬਾਰੇ ਚੇਤਨਾ ਦਾ ਪ੍ਰਗਟਾਵਾ ਕਰਦੇ ਹਨ।

"ਸ਼ਹਿਜ਼ਾਦੀਆਂ" ਦਾ ਮੁੱਖ ਕਵਰ ਸਚਿਤਰ ਤੇ ਰੰਗਦਾਰ ਹੈ, ਜਿਸ ਉਪਰ ਸਮਾਜ ਦੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਇਸਤਰੀਆਂ ਦੀਆਂ ਤਸਵੀਰਾਂ ਲਗਾਈਆਂ ਹੋਈਆਂ ਹਨ ਤਾਂ ਜੋ ਨੌਜਵਾਨ ਲੜਕੀਆਂ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਆਪਣਾ ਨਾਮ ਚਮਕਾ ਸਕਣ। ਉਹ ਲੜਕੀਆਂ ਨੂੰ ਮਨੁਖ ਰੂਪੀ ਰਾਖਸ਼ਸ਼ਾਂ ਦਾ ਮੁਕਾਬਲਾ ਕਰਨ ਲਈ ਸ਼ੇਰਨੀਆਂ ਬਣਨ ਦੀ ਪ੍ਰੇਰਨਾ ਦਿੰਦਾ ਹੈ। ਧੀਆਂ ਨੂੰ ਸ਼ੇਰਨੀਆਂ ਅਤੇ ਸ਼ਹਿਜ਼ਾਦੀਆਂ ਕਹਿਣਾ ਆਪਣੇ ਆਪ ਵਿਚ ਵੱਡੀ ਗੱਲ ਹੈ। ਬੱਬਰ ਸ਼ੇਰਨੀਆਂ ਕਵਿਤਾ ਵਿਚ ਲਿਖਦਾ ਹੈ-

ਫੁੱਲਾਂ ਵਾਂਗ ਮਹਿਕਾਉਣ ਧੀਆਂ, ਸਭ ਜੱਗ ਨੂੰ ਰੁਸ਼ਨਾਉਣ ਧੀਆਂ।
ਧੀਆਂ ਮਾਰਨਾ ਪਾਪ ਹੈ, ਵਿਹੜੇ ਨੂੰ ਮੁਸਕਾਉਣ ਧੀਆਂ।
ਦੂਜੇ ਘਰ ਨੂੰਹਾਂ ਬਣਕੇ ਜਾਵਣ, ਸੋਹਣਾ ਵੰਸ਼ ਚਲਾਉਣ ਧੀਆਂ।
ਰਾਖਸ਼ਾਂ ਦਾ ਸਾਹਮਣਾ ਕਰਕੇ, ਬੱਬਰ-ਸ਼ੇਰਨੀਆਂ ਕਹਾਉਣ ਧੀਆਂ।

ਕਵੀ ਅਨੁਸਾਰ ਮਾਪੇ ਪਰਵਾਸ ਵਿਚ ਆਪਣੇ ਪਰਿਵਾਰਾਂ ਨੂੰ ਵਸਾਉਣ ਲਈ ਧੀਆਂ ਦੀਆਂ ਭਾਵਨਾਵਾਂ ਦੀ ਬਲੀ ਦੇ ਕੇ ਅਣਜੋੜ ਵਿਆਹ ਕਰ ਦਿੰਦੇ ਹਨ। ਜਿਸ ਕਰਕੇ ਧੀਆਂ ਸਾਰੀ ਉਮਰ ਆਪਣੀਆਂ ਭਾਵਨਾਵਾਂ ਨੂੰ ਦਬਾਕੇ ਡੁਸਕਦੀਆਂ ਰਹਿੰਦੀਆਂ ਹਨ। ਡਾਲਰਾਂ ਅਤੇ ਪੌਂਡਾ ਖਾਤਰ ਧੀਆਂ ਦੀ ਜ਼ਿੰਦਗੀ ਰੋਲਕੇ ਰੱਖ ਦਿੱਤੀ ਜਾਂਦੀ ਹੈ। ਇਸ ਪ੍ਰਵਿਰਤੀ ਦੇ ਵਿਰੁੱਧ ਆਪਣੀ ਡਾਲਰ ਸਿਰਲੇਖ ਵਾਲੀ ਕਵਿਤਾ ਵਿਚ ਰਾਮ ਲਾਲ ਭਗਤ ਲਿਖਦਾ ਹੈ-

ਧੀਆਂ ਡਾਲਰਾਂ ਵੱਟੇ ਨਾ ਵਿਆਹਿਓ, ਓਏ ! ਦੁਨੀਆਂ ਵਾਲਿਓ।
ਹਾੜਾ ਈ ! ਇਹ ਕਹਿਰ ਨਾ ਕਮਾਇਓ, ਓਏ ! ਦੁਨੀਆਂ ਵਾਲਿਓ।
ਧੀਆਂ ਵੰਸ਼ ਦੇਸ਼ ਦੀਆਂ ਨੇ, ਧੀਆਂ ਅੰਸ਼ ਦੇਸ਼ ਦੀਆਂ ਨੇ।
ਭੁੱਲਕੇ ਵੀ ਬੁੱਢੇ ਘੋੜੀ ਨਾ ਚੜ੍ਹਾਇਓ, ਧੀਆਂ ਪੌਂਡਾਂ ਵੱਟੇ ਨਾ ਵਿਆਹਿਓ।
ਮਹਿਕ ਚੰਦਨ ਦੀ ਕਦੇ ਨਾ ਗਵਾਇਓ, ਧੀਆਂ ਕਦੇ ਯੂਰੋ ਵੱਟੇ ਨਾ ਵਿਆਹਿਓ।

ਉਸ ਦੀਆਂ ਲਗਪਗ ਸਾਰੀਆਂ ਕਵਿਤਾਵਾਂ ਵਿਚੋਂ ਹੀ ਇਸਤਰੀਆਂ ਨੂੰ ਅਸਭਿਅਕ ਸਮਾਜ ਦੀਆਂ ਵਿਵਾਦਤ ਰਸਮਾ ਰਿਵਾਜ਼ਾ ਵਿਰੁਧ ਲਾਮਬੰਦ ਹੋ ਕੇ ਬਗ਼ਾਬਤ ਕਰਨ ਦੀ ਕਨਸੋਅ ਅਉਂਦੀ ਹੈ। ਇਕ ਹੋਰ ਕਵਿਤਾ ਵਿਚ ਕਵੀ ਧੀ ਦੀ ਬਗ਼ਾਬਤ ਬਾਰੇ ਲਿਖਦਾ ਹੈ-

ਮੈਂ ਬਾਬਲ ਦੀ ਸ਼ੇਰਨੀ ਧੀ ਹਾਂ, ਐਵੇਂ ਜ਼ਿਆਦਾ ਮੂੰਹ ਨਾ ਖੋਲੀਂ।
ਔਰਤ ਪੈਰ ਦੀ ਜੁੱਤੀ ਨਹੀਂ ਹੈ, ਇਹ ਤਾਂ ਵੰਸ਼ ਦੀ ਬਣੀ ਗੋਲੀ।
ਸ਼ੇਰਨੀਆਂ ਵਾਂਗਰ ਪਾੜ ਦੇਵਾਂਗੀ, ਮੈਨੂੰ ਐਵੇਂ ਸਮਝੀਂ ਨਾ ਤੂੰ ਭੋਲੀ।
ਚੰਦਰੀ ਏ ਹੁਣ ਕਰਤੂਤ ਤੇਰੀ, ਹੁਣ ਅਕਲਾਂ ਦੀ ਖਾਹ ਗੋਲੀ।

ਪੰਜਾਬ ਵਿਚ ਨਸ਼ਿਆਂ ਦੀ ਚਲ ਰਹੀ ਹਨ੍ਹੇਰੀ ਨੂੰ ਠੱਲ ਪਾਉਣ ਬਾਰੇ ਰਾਮ ਲਾਲ ਭਗਤ ਕਿਤਨਾ ਚਿੰਤਾਤੁਰ ਹੈ, ਇਹ ਉਸਦੀਆਂ ਕਵਿਤਾਵਾਂ ਤੋਂ ਪਤਾ ਚਲਦਾ ਹੈ। ਉਸਨੂੰ ਪੂਰਾ ਯਕੀਨ ਹੈ ਕਿ ਭਾਵੇਂ ਸਰਕਾਰਾਂ ਇਨ੍ਹਾਂ ਨੂੰ ਰੋਕ ਨਹੀਂ ਸਕੀਆਂ। ਹੁਣ ਸਮਾਂ ਆ ਗਿਆ ਹੈ ਜਦੋਂ ਸ਼ਹਿਜ਼ਾਦੀਆਂ ਨਸ਼ੇ ਰੋਕਣ ਲਈ ਅੱਗੇ ਆਉਣ ਲੱਗ ਪਈਆਂ ਹਨ ਕਿਉਂਕਿ ਨਸ਼ਿਆਂ ਦੇ ਪ੍ਰਕੋਪ ਦਾ ਸਭ ਤੋਂ ਵੱਧ ਪ੍ਰਭਾਵ ਮਾਂ, ਪਤਨੀ, ਭੈਣ, ਪੁੱਤਰੀ ਭਾਵ ਇਸਤਰੀਆਂ ਤੇ ਹੀ ਪੈਂਦਾ ਹੈ। ਇਸ ਲਈ ਉਹ ਆਪਣੀ ਨਸ਼ੇ ਸਿਰਲੇਖ ਵਾਲੀ ਕਵਿਤਾ ਵਿਚ ਲਿਖਦਾ ਹੈ-

ਸ਼ਹਿਜ਼ਾਦੀਆਂ ਨੇ ਰੌਲਾ ਪਾਇਆ, ਕੌਣ ਰੋਕੂ ਬਦਨੀਤ ਨਜ਼ਰਾਂ ਨੂੰ?
ਮ੍ਯਣ ਮਣ ਕੀੜੇ ਪੈਣ ਵੇ ਭਗਤਾ, ਨਸ਼ਿਆਂ ਦੇ ਕਾਲੇ ਸੁਦਾਗਰਾਂ ਨੂੰ।
ਧਰਤੀ ਮਾਂ ਦਾ ਪੁੱਤ ਲੱਗੇ ਦਾਗ਼ੀ, ਲੋਕੀ ਰੋਣ ਨਸ਼ੇ ਦੇ ਡਰੱਗਰਾਂ ਨੂੰ।

ਦਾਜ ਦੀ ਸਮਾਜਿਕ ਲਾਹਣਤ ਵੀ ਸਾਡੇ ਸਮਾਜ ਦੇ ਤਾਣੇ ਬਾਣੇ ਨੂੰ ਘੁਣ ਦੀ ਤਰ੍ਹਾਂ ਖਾ ਰਹੀ ਹੈ। ਗ਼ਰੀਬ ਲੋਕਾਂ ਲਈ ਧੀਆਂ ਦੇ ਵਿਆਹ ਕਰਨੇ ਅਸੰਭਵ ਹੋ ਗਏ ਹਨ। ਇਥੋਂ ਤੱਕ ਕਿ ਧੀਆਂ ਨੂੰ ਦਾਜ ਦੇ ਲਾਲਚੀ ਲਾੜੇ ਮਾਰ ਦਿੰਦੇ ਹਨ। ਗ਼ਰੀਬ ਨੇ ਜਦੋਂ ਧੀਅ ਦਾ ਵਿਆਹ ਕਰਨਾ ਹੁੰਦਾ ਹੈ ਤਾਂ ਉਸ ਦੀ ਰਾਤਾਂ ਦੀ ਨੀਂਦ ਉਡ ਜਾਂਦੀ ਹੈ। ਉਹ ਕਰਜ਼ਾ ਚੁੱਕ ਕੇ ਵਿਆਹ ਕਰਦਾ ਹੈ ਪ੍ਰੰਤੂ ਧੀਅ ਸਾਰੀ ਉਮਰ ਤਾਅਨੇ ਮਿਹਣੇ ਰਹਿੰਦੀ ਹੈ। ਇਸ ਬਾਰੇ ਆਪਣੀ ਇਕ ਕਵਿਤਾ ਭੰਡਾ ਭੰਡਾਰੀਆ ਵਿਚ ਕਵੀ ਲਿਖਦਾ ਹੈ-

ਭੰਡਾ ਭੰਡਾਰੀਆ ਧੀਆਂ ਬਾਰੇ ਤੇਰਾ ਕੀ ਵਿਚਾਰ?
ਸਾਰੇ ਪੁੱਤ ਮੰਗਦੇ, ਧੀਆਂ ਦੇਣ ਮਾਰ,
ਗ਼ਰੀਬ ਕਿਥੋਂ ਦੇਵੂ, ਏ.ਸੀ., ਫ਼ਰਿਜ਼ ਤੇ ਕਾਰ?
ਧਰਤੀ ਦੇ ਵਾਂਗੂੰ ਘੁੰਮੇ ਸਾਰਾ ਪਰਿਵਾਰ।

ਪਰਵਾਸ ਦੀ ਜ਼ਿੰਦਗੀ ਦੇ ਦਰਦ ਬਾਰੇ ਟਰਾਂਟੋ ਵਾਲੀ ਕੁੜੀ, ਮਾਹੀਆ, ਸ਼ੁਕਰ ਏ ਰੱਬਾ, ਮੇਮ, ਡਾਲਰਾਂ ਦੀਆਂ ਚਿੜੀਆਂ, ਵਿਧਵਾ, ਡਾਲਰ, ਤਬੂਤ ਅਤੇ ਲੋਕ ਤੱਥ ਕਵਿਤਾਵਾਂ ਹਨ ਜਿਨ੍ਹਾਂ ਵਿਚ ਡਾਲਰਾਂ ਦੀ ਚਕਾਚੌਂਧ ਵਿਚ ਲੜਕੀਆਂ ਸਾਰੀ ਉਮਰ ਉਲਝੀਆਂ ਰਹਿੰਦੀਆਂ ਹਨ ਪ੍ਰੰਤੂ ਉਨ੍ਹਾਂ ਨੂੰ ਮਾਨਸਿਕ ਤ੍ਰਿਪਤੀ ਨਹੀਂ ਮਿਲਦੀ। ਪੰਜਾਬ ਵਿਚ ਮਾਪੇ ਖ਼ੁਸ਼ੀਆਂ ਮਨਾਉਂਦੇ ਹਨ ਕਿ ਉਨ੍ਹਾਂ ਦੀਆਂ ਲੜਕੀਆਂ ਪਰਵਾਸ ਵਿਚ ਅਨੰਦ ਮਾਣ ਰਹੀਆਂ ਹਨ। ਇਸੇ ਤਰ੍ਹਾਂ ਨਸ਼ਿਆਂ ਬਾਰੇ ਵੰਗਾਰ, ਨਸ਼ੇ, ਨੀ ਜਿੰਦੇ ਮੇਰੀਏ, ਡਾਲਰਾਂ ਦੀਆਂ ਚਿੜੀਆਂ, ਸ਼ਹਿਜ਼ਾਦੀ ਸਿਮਰਨ ਅਤੇ ਸ਼ਰਾਬ ਸਿਰਲੇਖ ਵਾਲੀਆਂ ਕਵਿਤਾਵਾਂ ਹਨ।

ਸਮਾਜ ਵਿਚ ਹੋ ਰਹੇ ਬਲਾਤਕਾਰਾਂ ਬਾਰੇ ਆਵਾਜ਼, ਸ਼ਹਿਜ਼ਾਦੀਆਂ, ਆਸਿਫਾ, ਗ਼ਰੀਬ ਦੀ ਧੀ, ਸ਼ਬਦ ਅਤੇ ਸਿਸਟਮ ਕਵਿਤਾਵਾਂ ਹਨ। ਭਰੂਣ ਹੱਤਿਆਵਾਂ ਬਾਰੇ ਟੂਣਾ, ਨੁਹਾਰ, ਸ਼ੋਰ, ਅਰਜੋਈ, ਭੰਡਾ ਭਾਡਾਰੀਆ, ਰੋਸ ਅਤੇ ਮੇਰੀ ਕਵਿਤਾ ਹਨ। ਰਿਸ਼ਵਤ, ਦਾਜ ਅਤੇ ਜ਼ਾਤ ਪਾਤ ਬਾਰੇ ਟੂਣਾ, ਤਲਵਾਰ, ਸ਼ਬਦ, ਅਵਾਜ਼, ਕੁਰਸੀ, ਪੰਜਾਬ ਅਤੇ ਤਲਵਾਰ ਕਵਿਤਾਵਾਂ ਹਨ। ਇਹ ਕਿਹਾ ਜਾ ਸਕਦਾ ਹੈ ਕਿ ਰਾਮ ਲਾਲ ਭਗਤ ਸਮਾਜਿਕ ਸਰੋਕਾਰਾਂ ਵਾਲੀਆਂ ਕਵਿਤਾਵਾਂ ਲਿਖਕੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਆ ਰਿਹਾ ਹੈ। ਸ਼ਹਿਜ਼ਾਦੀਆਂ ਕਾਵਿ ਸੰਗ੍ਰਹਿ ਦੇ ਮੁੱਖ ਕਵਰ ਦੇ ਚੌਥੇ ਪੰਨੇ ਤੇ ਦਿੱਤੀ ਕਵਿਤਾ ਇਸਤਰੀ ਦੀ ਗ਼ੁਲਾਮੀ ਵਿਰੁਧ ਬਗ਼ਾਬਤ ਦਾ ਪ੍ਰਤੀਕ ਕਹੀ ਜਾ ਸਕਦੀ ਹੈ-

ਚੱਲ ਵੇ ਮਾਹੀਆ! ਉਠ, ਚੱਲ ਗੰਗਾ ਨਹਾ ਕੇ ਆਈਏ,
ਸ਼ਹਿਜ਼ਾਦੀਆਂ ਦੇ ਦੁੱਖੜੇ ਸਾਰੇ, ਵਗਦੇ ਜਲ ਵਹਾ ਕੇ ਆਈਏ।।
ਚੱਲ ਵੇ ਰਾਹੀਆ! ਨਵੀਂਆਂ ਲੀਹਾਂ ਪਾ ਕੇ ਆਈਏ,
ਬੋਦੀਆਂ ਹੋ ਚੁੱਕੀਆਂ ਰਸਮਾਂ ਦਾ, ਕਿਰਿਆ ਕਰਮ ਕਰਾ ਕੇ ਆਈਏ।।
ਚੱਲ ਵੇ ਰਾਹੀਆ! ਕਾਲੀਆਂ ਪੈੜਾਂ ਮਿਟਾ ਕੇ ਆਈਏ,
ਉੱਤਮ ਸੋਚ ਦੇ ਹਾਣੀ ਬਣਕੇ, ਮਨ ਮਸਤਕ ਰੁਸ਼ਨਾ ਕੇ ਆਈਏ॥
ਚੱਲ ਵੇ ਰਾਹੀਆ! ਵਹੀਆਂ ਵਿਚ ਲਿਖਾ ਕੇ ਆਈਏ,
ਧੀਆਂ ਬਾਝੋਂ ਵੰਸ਼ ਅਭਾਗਾ, ਆਲਮ ਨੂੰ ਸਮਝਾ ਕੇ ਆਈਏ॥

ਪ੍ਰੋ.ਰਾਮ ਲਾਲ ਭਗਤ ਇਕ ਸੰਜੀਦਾ ਕਵੀ ਹੈ, ਜਿਹੜਾ ਇਸਤਰੀਆਂ ਬਾਰੇ ਸਮਾਜ ਦੀ ਦੁੱਖਦੀ ਰਗ ਤੇ ਹੱਥ ਰੱਖਕੇ ਲੋਕਾਈ ਨੂੰ ਇਸਤਰੀਆਂ ਦੀ ਰੱਖਿਆ ਲਈ ਲਾਮਬੰਦ ਹੋਣ ਲਈ ਪ੍ਰੇਰਦਾ ਹੈ। ਭਵਿਖ ਵਿਚ ਉਸ ਤੋਂ ਹੋਰ ਸਮਾਜਿਕ ਚੇਤਨਾ ਵਾਲੀ ਕਵਿਤਾ ਲਿਖਣ ਦੀ ਆਸ ਕੀਤੀ ਜਾ ਸਕਦੀ ਹੈ।
ਸਾਬਕਾ ਜਿਲ੍ਹਾ ਲੋਕ ਸੰਪਰਕ ਅਧਿਕਾਰ
ਮੋਬਾਈਲ-94178 13072


  shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2019, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)