|
|
|
|
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ
ਹੈ "ਕੱਠਪੁਤਲੀਆਂ"
ਸਿ਼ਵਚਰਨ ਜੱਗੀ ਕੁੱਸਾ
(30/01/2021) |
|
|
|
ਕਿਸੇ
ਦੇ ਕਿਰਦਾਰ ਉਪਰ ਉਂਗਲ਼ ਚੁੱਕ ਕੇ ਦੂਸ਼ਣ ਲਾਉਣ ਲੱਗੇ ਅਸੀਂ ਕਦੇ ਪਲ ਨਹੀਂ
ਲਾਉਂਦੇ, ਪਰ ਕਦੇ ਇਹ ਨਹੀਂ ਪੜਚੋਲ਼ ਕਰਦੇ ਕਿ ਇਸ ਪਿੱਛੇ ਇਸ ਦੀ ਕੋਈ
ਮਜਬੂਰੀ ਜਾਂ ਲਾਚਾਰੀ ਵੀ ਛੁਪੀ ਹੋ ਸਕਦੀ ਹੈ? ਜੇ ਹਰ ਚਮਕਦੀ ਚੀਜ਼ ਸੋਨਾ
ਨਹੀਂ ਹੁੰਦੀ, ਤਾਂ ਹਰ ਧੰਦਾ ਕਰਨ ਵਾਲ਼ੀ ਔਰਤ ਵੀ ਆਪਣੀ ਖ਼ੁਸ਼ੀ ਨਾਲ਼
ਆਪਣਾ ਜਿਸਮ ਨਹੀਂ ਵੇਚਦੀ! ਵੱਡੀ ਤ੍ਰਾਸਦੀ ਤਾਂ ਇਹ ਹੈ ਕਿ ਇਹਨਾਂ ਨਾਲ਼
ਹਮਬਿਸਤਰ ਹੋਣ ਵਾਲ਼ੇ ਵੀ ਇਹਨਾਂ ਨੂੰ ਚੰਗੀ ਨਜ਼ਰ ਨਾਲ਼ ਨਹੀਂ ਤੱਕਦੇ।
ਮੰਤਰੀਆਂ ਤੋਂ ਲੈ ਕੇ ਹੇਠਲੇ ਵਰਗ ਤੱਕ ਇਹਨਾਂ ਦੇ ਜਿਸਮ ਦੇ ਅਭਿਲਾਸ਼ੀ
ਨੇ, ਪਰ ਕਿਸੇ ਨੇ ਵੀ ਇਹਨਾਂ ਦੇ ਮੁੜ ਵਸੇਬੇ ਜਾਂ ਇਹਨਾਂ ਦਾ ਦਸੌਂਟਾ
ਕੱਟਣ ਅਤੇ ਤਕਦੀਰ ਬਦਲਣ ਬਾਰੇ ਨਹੀਂ ਸੋਚਿਆ।
ਥਿਊਡਰ ਰੂਜ਼ਵੈਲਟ ਲਿਖਦਾ ਹੈ, "ਜੇ ਕਦੇ ਸਾਡੀ ਕਿਸਮਤ ਨਾਲ਼ ਵੀ ਟੱਕਰ ਹੋ
ਜਾਵੇ, ਤਾਂ ਸਾਨੂੰ ਉਸ ਦਾ ਮੁਕਾਬਲਾ ਵੀ ਦ੍ਰਿੜ੍ਹਤਾ ਅਤੇ ਹੌਸਲੇ ਨਾਲ਼
ਕਰਨਾ ਚਾਹੀਦਾ ਹੈ! ਸਾਡੇ ਲਈ ਇਹ ਕਰਮ ਕਾਰਜ ਦਾ ਹੀ ਜੀਵਨ ਹੈ, ਦ੍ਰਿੜ੍ਹਤਾ
ਨਾਲ਼ ਕਰਤੱਵ ਪਾਲਣ ਦੀ ਕਿਿਰਆ ਹੈ, ਸਾਨੂੰ ਅਖੀਰ ਤੱਕ ਪੂਰੀ ਤਾਕਤ ਨਾਲ਼
ਕਾਰਜਸ਼ੀਲ ਰਹਿਣਾ ਚਾਹੀਦਾ ਹੈ, ਸਾਨੂੰ ਵਿਹਲੇ ਅਤੇ ਨਿਕੰਮੇ ਬਣ ਕੇ ਬੈਠੇ
ਰਹਿਣ ਦੀ ਥਾਂ ਕੰਮ ਵਿੱਚ ਜੂਝਦੇ ਹੋਏ ਥੱਕ ਹਾਰ ਜਾਣ ਦਾ ਖ਼ਤਰਾ ਵੀ ਸਹੇੜ
ਲੈਣਾ ਚਾਹੀਦਾ ਹੈ।" ਜਦ ਮੈਂ ਪੰਜਾਬੀ ਲੇਖਕ ਰੋਹਿਤ ਕੁਮਾਰ ਦੀ ਮਿੰਨ੍ਹੀ
ਕਹਾਣੀਆਂ ਦੀ ਪੁਸਤਕ "ਕੱਠਪੁਤਲੀਆਂ" ਪੜ੍ਹੀ, ਮੈਨੂੰ ਚੈਸਟਰ ਬਰਾਊਨ ਦੀ
ਪੁਸਤਕ "ਪੇਇੰਗ ਫ਼ਾਰ ਇੱਟ" ਅਤੇ ਪੈਟਰੀਸ਼ੀਆ ਮੈੱਕ ਕੋਰਮੈਕ ਦੀ ਕਿਤਾਬ
"ਸੋਲਡ" ਦੀ ਯਾਦ ਆਈ। "ਈਸਟ ਆਫ਼ ਏਡਨ" ਵਿੱਚ ਚੈਸਟਰ ਬਰਾਊਨ ਨੇ ਵੀ
ਵੇਸਵਾਵਾਂ ਬਾਰੇ ਲਿਿਖਆ ਹੈ। ਪਰ ਪੰਜਾਬੀ ਵਿੱਚ ਇਹਨਾਂ ਮਜਬੂਰ ਕੁੜੀਆਂ
ਜਾਂ ਔਰਤਾਂ ਦੀ ਗੱਲ ਬਹੁਤ ਘੱਟ ਕੀਤੀ ਗਈ, ਜੋ ਬੇਵੱਸੀ ਵਿੱਚ ਆਪਣਾ ਜਿਸਮ
ਵੇਚਣ ਲਈ ਮਜਬੂਰ ਹੁੰਦੀਆਂ ਹਨ। ਸਾਡੇ ਸਮਾਜ ਦਾ ਇੱਕ ਦੁਖਾਂਤ ਹੈ ਕਿ ਜਾਂ
ਤਾਂ ਅਸੀਂ ਔਰਤ ਨੂੰ ਦੇਵੀ ਦਾ ਦਰਜਾ ਦਿੰਦੇ ਹਾਂ, ਤੇ ਜਾਂ ਪੈਰ ਦੀ ਜੁੱਤੀ
ਬਣਾ ਕੇ ਰੱਖਦੇ ਹਾਂ! ਕਦੇ ਉਸ ਨੂੰ ਸਤੀ ਜਾਂ ਕੰਜਕ ਦੇ ਰੂਪ ਵਿੱਚ ਦੇਖਦੇ
ਹਾਂ ਅਤੇ ਕਦੇ ਬੱਚੇ ਜੰਮਣ ਵਾਲ਼ੀ ਜਾਂ ਵਰਤੀ ਜਾਣ ਵਾਲ਼ੀ ਮਸ਼ੀਨ ਨਾਲ਼ੋਂ
ਵੱਧ ਨਹੀਂ ਸਮਝਦੇ!! ਕਦੇ ਸਾਡੇ ਸਮਾਜ ਨੂੰ ਇਤਨਾ ਅੰਧਰਾਤਾ ਹੋ ਜਾਂਦਾ ਹੈ
ਕਿ ਚੁੱਕ ਕੇ ਕੋਹੜ੍ਹ ਕਿਰਲ਼ਾ ਮੂੰਹ ਵਿੱਚ ਪਾ ਲੈਂਦਾ ਹੈ, ਤੇ ਕਦੇ ਆਪਣੀ
ਨਜ਼ਰ ਨੂੰ ਐਸੀ ਖ਼ੁਰਦਬੀਨ ਬਣਾ ਲੈਂਦਾ ਹੈ, ਜਿਸ ਨਾਲ਼ ਇਸ ਨੂੰ ਦਹੀਂ
ਵਿੱਚ ਵੀ ਜਿ਼ਰਮ ਨਜ਼ਰ ਆਉਣ ਲੱਗ ਜਾਂਦੇ ਹਨ। ਬਿਨਾ ਸ਼ੱਕ ਰੋਹਿਤ ਕੁਮਾਰ
ਨੇ ਬੜੀ ਬੇਬਾਕੀ ਨਾਲ਼ ਇਸ ਵਿਸ਼ੇ ਨੂੰ ਛੂਹਿਆ, ਇਸ ਨੂੰ ਬਾਖ਼ੂਬੀ ਸਿਰਜਿਆ
ਅਤੇ ਸਫ਼ਲਤਾ ਪੂਰਵਕ ਨਿਭਾਇਆ ਵੀ ਹੈ।
ਐਪੀਕਿਉਰਸ ਦਾ ਕਥਨ ਹੈ, "ਸਾਰੇ ਦੋਸ਼ ਹੋਣ ਦੇ ਬਾਵਜੂਦ ਮੂਰਖ ਸਦਾ ਜਿਉਣ
ਲਈ ਹੀ ਤਤਪਰ ਰਹਿੰਦਾ ਹੈ।" ਪਰ ਕਈ ਲੋਕ ਹਿੰਸਾ ਅਤੇ ਮਾਨਸਿਕ ਤਸ਼ੱਦਦ ਦੀ
ਪੰਜਾਲ਼ੀ ਹੇਠ ਵਗਦੇ ਵੀ ਜਿਉਣ ਲਈ ਸੰਘਰਸ਼ ਕਰਦੇ ਨੇ। ਰੋਹਿਤ ਆਪਣੀ ਕਹਾਣੀ
"ਜਾਦੂਗਰਨੀ" ਵਿੱਚ ਕੁੜੀ ਸਾਰਿਕਾ ਦੀ ਮਜਬੂਰੀ ਦਾ ਵਰਨਣ ਕਰਦਾ ਹੈ, ਜਦੋਂ
ਕੁੜੀ ਦਾ ਗਾਹਕ ਜਗਮੋਹਣ ਉਸ ਨੂੰ ਆਖਦਾ ਹੈ, "ਹਾ-ਹਾ-ਹਾ ਸਾਰਿਕਾ ਮੰਨ ਬੜੀ
ਜਲਦੀ ਜਾਂਦੀ ਹੈਂ ਤੂੰ!" ਤੇ ਸਾਰਿਕਾ ਲਹੂ ਦਾ ਘੁੱਟ ਭਰ ਕੇ ਤੇਜ਼ਾਬ ਵਰਗੀ
ਸੱਚਾਈ ਨੂੰ ਅੰਦਰ ਲੰਘਾਉਂਦੀ ਆਖਦੀ ਹੈ, "ਸਾਡੇ ਕੋਲ ਮੰਨਣ ਤੋਂ ਇਲਾਵਾ
ਕੋਈ ਹੋਰ ਰਸਤਾ ਹੀ ਨਹੀਂ ਹੁੰਦਾ ਤਾਂ ਕੀ ਕਰੀਏ ਫਿਰ?" ਇਹ ਕੱਚ ਵਰਗਾ ਸੱਚ
ਹਰ ਇੱਕ ਨੂੰ ਹਜ਼ਮ ਨਹੀਂ ਹੁੰਦਾ ਅਤੇ ਜਾਗਦੀ ਜ਼ਮੀਰ ਵਾਲ਼ੇ ਖ਼ੂਨ ਦੇ
ਅੱਥਰੂ ਵਗਾਉਣ ਲਈ ਮਜਬੂਰ ਹੋ ਜਾਂਦੇ ਨੇ! ਲਿਖਣ ਕਾਰਜ ਕਈ ਵਾਰ ਅੰਨ੍ਹਿਆਂ
ਦੇ ਸ਼ਹਿਰ ਵਿੱਚ ਸ਼ੀਸ਼ੇ ਵੇਚਣ ਵਾਲ਼ਾ ਕਾਰਜ ਹੋ ਨਿੱਬੜਦਾ ਹੈ। ਜਿਵੇਂ
ਕਹਾਣੀ "ਕਾਸ਼" ਵਿੱਚ ....ਫਿਰ ਅਚਾਨਕ ਹੀ ਉਦਿਤ ਕੋਠੇ ਤੇ ਆਉਣੋਂ ਬਿਲਕੁਲ
ਹਟ ਗਿਆ। ਸਰੋਜੀਨੀ ਦੇ ਕੰਨੀਂ ਕੁਝ ਕੁੜੀਆਂ ਦੀਆਂ ਗੱਲਾਂ ਪਈਆਂ, "ਸੁਣਿਆਂ
ਉਦਿਤ ਦਾ ਵਿਆਹ ਹੋ ਗਿਆ? ਉਸ ਨੇ ਪਹਿਲਾਂ ਸਿਗਰੇਟਾਂ ਛੱਡੀਆਂ, ਫਿਰ ਦਾਰੂ
ਛੱਡੀ, ਫਿਰ ਵਿਆਹ ਕਰਾ ਲਿਆ ਤਾਂ ਹੁਣ ਐਥੇ ਆਉਣਾ ਵੀ ਛੱਡਤਾ।" ਹੁਣ
ਸਰੋਜੀਨੀ ਸੋਚ ਰਹੀ ਸੀ ਕਿ ਕਾਸ਼ ਸਿਗਰੇਟ ਤੇ ਦਾਰੂ ਛੁਡਾਉਣ ਵਾਲਾ ਉਦਿਤ ਉਸ
ਕੋਲੋਂ ਇਸ ਧੰਦੇ ਵਾਲਾ ਪਲੰਘ ਵੀ ਛੁਡਵਾ ਦਿੰਦਾ।....
ਐੱਫ਼. ਡੀ. ਰੂਜਵੈਲਟ ਕਹਿੰਦਾ ਹੈ, "ਮਾਨਵੀ ਜੀਵਨ ਦੀਆਂ ਘਟਨਾਵਾਂ ਦਾ
ਰਹੱਸਪੂਰਨ ਚੱਕਰ ਹੈ। ਕੁਝ ਨਸਲਾਂ ਨੂੰ ਬਹੁਤ ਕੁਝ ਮਿਲ਼ ਜਾਂਦਾ ਹੈ, ਅਤੇ
ਕੁਝ ਨਸਲਾਂ ਤੋਂ ਬਹੁਤ ਆਸ ਕੀਤੀ ਜਾਂਦੀ ਹੈ।" ਇਸੇ ਤਰ੍ਹਾਂ ਰੋਹਿਤ ਕੁਮਾਰ
ਨੇ ਬੜੀ ਬੇਬਾਕੀ ਨਾਲ਼ ਇਹਨਾਂ ਕਹਾਣੀਆਂ ਦਾ ਚਿਤਰਣ ਕਰ ਕੇ ਇੱਕ ਨਵੀਂ
ਪਿਰਤ ਪਾਈ ਹੈ। ਕਹਾਣੀ "ਸ਼ਮਸ਼ਾਨ" ਵਿੱਚ ਉਹ ਜਿ਼ਕਰ ਕਰਦਾ ਹੈ ਕਿ ਜਦ ਇੱਕ
14-15 ਸਾਲ ਦੀ ਬੱਚੀ, ਇੱਕ ਵੇਸਵਾ ਨਮੀਤਾ ਦੇ ਸਾਹਮਣੇ ਘਰ ਜਾਣ ਲਈ ਵਾਸਤਾ
ਪਾਉਂਦੀ ਹੈ। ਪਰ ਨਮੀਤਾ ਉਸ ਨੂੰ ਜਿ਼ੰਦਗੀ ਦਾ ਕੌੜਾ ਸੱਚ ਦੱਸਦੀ ਹੈ ਕਿ
ਇੱਥੋਂ ਘਰ ਨਹੀਂ, ਸ਼ਮਸ਼ਾਨ ਦਾ ਰਸਤਾ ਹੀ ਨਿਕਲ਼ਦਾ ਹੈ। ਫਿ਼ਰ ਉਸ ਬੱਚੀ
ਨੂੰ ਕੁਝ ਬੁੱਚੜ ਦੱਲੇ ਖਿੱਚ ਕੇ ਇੱਕ ਕਮਰੇ ਵਿੱਚ ਲੈ ਜਾਂਦੇ ਹਨ। ....ਉਸ
ਕੁੜੀ ਨੇ ਸਾਹਮਣੇ ਦੇਖਿਆ ਤਾਂ ਇੱਕ ਵੱਡੇ ਢਿੱਡ ਵਾਲਾ ਬੰਦਾ ਜਿਵੇਂ ਉਸ
ਨੂੰ ਨਿਗਲ ਜਾਣ ਲਈ ਤਿਆਰ ਬੈਠਾ ਹੋਵੇ। ਉਹ ਵਾਰ-ਵਾਰ ਉਸ ਨੂੰ ਪਲੰਘ 'ਤੇ
ਆਉਣ ਲਈ ਕਹਿ ਰਿਹਾ ਸੀ। ਜਿੱਦਾਂ ਹੀ ਕੁੜੀ ਦੀ ਨਜ਼ਰ ਪਲੰਘ 'ਤੇ ਪਈ, ਉਸ ਦੇ
ਕੰਨੀਂ ਨਮੀਤਾ ਦੇ ਬੋਲ ਗੂੰਜਣ ਲੱਗੇ, "ਐਥੋਂ ਘਰ ਨੀਂ, ਸ਼ਮਸ਼ਾਨ ਦਾ ਰਾਹ
ਨਿਕਲਦਾ!" ਫਿਰ ਉਹ ਲਾਸ਼ ਜਿਹੀ ਬਣੀ ਖੜ੍ਹੀ ਰਹੀ ਅਤੇ ਭਾਰੇ ਢਿੱਡ ਵਾਲਾ ਉਸ
ਨੂੰ ਖੂਨੀ ਹਾਸਾ ਹੱਸਦਾ ਚੁੱਕ ਕੇ ਪਲੰਘ 'ਤੇ ਲੈ ਗਿਆ।... ਪਸ਼ੂ-ਬਿਰਤੀ
ਵਾਲ਼ੇ ਮਾਨੁੱਖ ਦਾ ਅਣਮਨੁੱਖੀ ਵਰਤਾਰਾ ਪੜ੍ਹ ਕੇ ਇਨਸਾਨ ਦੇ ਰੌਂਗਟੇ
ਖੜ੍ਹੇ ਹੋ ਜਾਂਦੇ ਹਨ।
ਬੈਰਨਾਰਡ ਸ਼ਾਅ ਨੇ ਇੱਕ ਬੜੀ ਹੀ ਪਤੇ ਦੀ ਗੱਲ ਕਹੀ ਹੈ, ਕਿ ਜਦੋਂ ਆਦਮੀ
ਸ਼ੇਰ ਨੂੰ ਮਾਰਦਾ ਹੈ, ਤਾਂ ਉਹ ਇਸ ਨੂੰ ਸਿ਼ਕਾਰ ਖੇਡਣਾ ਆਖਦਾ ਹੈ, ਪਰ
ਜਦੋਂ ਇੱਕ ਸ਼ੇਰ ਆਦਮੀ ਨੂੰ ਮਾਰਨਾ ਚਾਹੁੰਦਾ ਹੈ, ਤਾਂ ਇਸ ਨੂੰ
ਵਹਿਸ਼ੀਪੁਣਾ ਕਹਿੰਦਾ ਹੈ! ਇਸੇ ਤਰ੍ਹਾਂ ਜਦ ਆਦਮੀ ਕਿਸੇ ਗ਼ੈਰ ਔਰਤ ਕੋਲ਼
ਜਾਂਦਾ ਹੈ, ਉਹ ਫਿ਼ਰ ਵੀ ਦੁੱਧ ਧੋਤਾ ਬਣਿਆਂ ਰਹਿੰਦਾ ਹੈ। ਅਗਰ ਇਹੀ ਕੰਮ
ਔਰਤ ਕਰਨ ਲੱਗ ਜਾਵੇ, ਫ਼ੇਰ ਉਸ ਨੂੰ ਵੇਸਵਾ ਦਾ ਦਰਜਾ ਦੇਣ ਲੱਗਿਆ ਵੀ
ਕਿਰਕ ਨਹੀਂ ਕਰੇਗਾ। ਕਹਾਣੀ "ਕੱਠਪੁਤਲੀ" ਵਿੱਚ ਰੋਹਿਤ ਕੁਮਾਰ ਇੱਕ ਵੇਸਵਾ
ਦਾ ਜਿ਼ਕਰ ਕਰਦਾ ਹੈ, ਜੋ ਆਪਣੇ ਗਾਹਕ ਨੂੰ ਪੁੱਛਦੀ ਹੈ ਕਿ ਤੂੰ ਵਿਆਹ ਤੋਂ
ਬਾਅਦ ਹੁਣ ਮੇਰੇ ਕੋਲ਼ ਕੀ ਕਰਨ ਆਉਂਦਾ ਹੈਂ, ਹੁਣ ਤਾਂ ਤੇਰੀ ਲੋੜ ਤੇਰੀ
ਪਤਨੀ ਹੀ ਪੂਰੀ ਕਰ ਦਿੰਦੀ ਹੋਵੇਗੀ। ਉਥੇ ਉਸ ਦਾ ਗਾਹਕ ਸਰਦੂਲ ਬੜੀ
ਬੇਸ਼ਰਮੀ ਅਤੇ ਬੇਹਯਾਈ ਨਾਲ਼ ਆਖਦਾ ਹੈ, "ਉਹਦੇ ਵਿੱਚ ਤੇਰੇ ਵਾਲ਼ੀ ਗੱਲ
ਨੀ ਯਾਰ! ਜਦ ਵੀ ਨੇੜੇ ਹੁੰਦਾ ਹਾਂ, ਮਨ੍ਹਾਂ ਕਰ ਦਿੰਦੀ ਹੈ!" ਤੇ ਉਹ
ਕੁੜੀ ਪੁੱਛਦੀ ਹੈ, "ਜੇ ਮੈਂ ਵੀ ਮਨ੍ਹਾਂ ਕਰ ਦੇਵਾਂ, ਫ਼ੇਰ?" ਉਹ
ਕਹਿੰਦਾ, "ਤੂੰ ਮਨ੍ਹਾਂ ਨੀ ਕਰ ਸਕਦੀ ਮੇਰੀ ਜਾਨ! ਤੂੰ ਤਾਂ ਮੇਰੇ ਹੱਥਾਂ
ਦੀ ਕੱਠਪੁਤਲੀ ਆਂ, ਜਿੱਦਾਂ ਮਰਜੀ ਨਚਾ ਲਵਾਂ ਹਾ-ਹਾ-ਹਾ...!" ...ਕਹਿਣ
ਨੂੰ ਤਾਂ ਸਰਦੂਲ ਨੇ ਇਹ ਗੱਲ ਕਹਿ ਦਿੱਤੀ ਸੀ, ਅਤੇ ਮਾਲਤੀ ਨੂੰ ਇਹ ਵੀ
ਪਤਾ ਸੀ ਕਿ ਸਰਦੂਲ ਨੇ ਇਹ ਗੱਲ ਮਜ਼ਾਕ ਵਿੱਚ ਹੀ ਕਹੀ ਸੀ। ਪਰ ਫਿਰ ਵੀ ਉਸ
ਦੇ ਦਿਲ ਵਿੱਚ ਭੱਖੜੇ ਦੇ ਕੰਡੇ ਵਾਂਗ ਖੁੱਭ ਗਈ ਸੀ। ਮਾਲਤੀ ਨੂੰ ਸੱਚਮੁੱਚ
ਆਪਣਾ ਆਪ ਇੱਕ ਕੱਠਪੁਤਲੀ ਵਰਗਾ ਹੀ ਲੱਗਾ, ਜੋ ਹੁਣ ਤੱਕ ਸਾਹਮਣੇ ਵਾਲੇ ਦੇ
ਹਿਸਾਬ ਨਾਲ ਨੱਚਦੀ ਆ ਰਹੀ ਸੀ।...
ਇਸ ਕਹਾਣੀ-ਸੰਗ੍ਰਹਿ ਵਿੱਚ ਅੱਖਰ ਜੜਤ ਦੀਆਂ ਗਲਤੀਆਂ ਪਹਿਲੀ ਨਜ਼ਰੇ ਰੋੜ
ਵਾਂਗ ਰੜਕਦੀਆਂ ਹਨ। ਕਿਤਾਬ ਦੀਆਂ ਗਲਤੀਆਂ ਨੂੰ "ਪਰੂਫ਼ ਰੀਡਿੰਗ" ਦੀ
ਸਖ਼ਤ ਜ਼ਰੂਰਤ ਹੈ! ਬੇਸ਼ੱਕ ਸਾਰੀਆਂ ਕਹਾਣੀਆਂ ਦਾ ਵਿਸ਼ਾ ਤਕਰੀਬਨ ਇੱਕ
ਹੈ, ਪਰ ਫਿ਼ਰ ਵੀ ਇਸ ਵਿੱਚ ਲੂੰ-ਕੰਡੇ ਖੜ੍ਹੇ ਕਰਨ ਵਾਲ਼ੀ ਪੀੜ ਸਮਾਈ ਹੋਈ
ਹੈ ਅਤੇ ਇਹਨਾਂ ਦਾ ਬ੍ਰਿਤਾਂਤ ਲਹੂ ਲੁਹਾਣ ਹੋਈਆਂ ਸਧਰਾਂ ਅਤੇ ਚਕਨਾਚੂਰ
ਹੋਈਆਂ ਭਾਵਨਾਵਾਂ ਨਾਲ਼ ਲਿਬਰੇਜ਼ ਹੈ। ਮੈਂ ਰੋਹਿਤ ਨੂੰ ਇਸ
ਕਹਾਣੀ-ਸੰਗ੍ਰਿਹ "ਕੱਠਪੁਤਲੀਆਂ" ਲਈ ਹਾਰਦਿਕ ਵਧਾਈ ਪੇਸ਼ ਕਰਦਾ ਹਾਂ। ਇਹ
ਕਹਾਣੀ-ਸੰਗ੍ਰਹਿ ਲਿਖ ਕੇ ਉਸ ਨੇ ਉਹਨਾਂ ਬੇਜ਼ੁਬਾਨਾਂ ਦੇ ਦੁੱਖਾਂ ਦਰਦਾਂ
ਨੂੰ ਜ਼ੁਬਾਨ ਦਿੱਤੀ ਹੈ, ਜਿੰਨ੍ਹਾਂ ਨੂੰ ਕਿਸੇ ਨੇ ਹਵਸ ਪੂਰਤੀ ਤੋਂ ਬਿਨਾ
ਕਦੇ ਕੋਈ ਅਹਿਮੀਅਤ ਹੀ ਨਹੀਂ ਦਿੱਤੀ। -ਸਿ਼ਵਚਰਨ ਜੱਗੀ
ਕੁੱਸਾ
|
|
|
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|