|
|
|
|
ਗੁਰਭਜਨ ਗਿੱਲ ਦਾ
ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
(03/05/2021) |
|
|
|
ਗੁਰਭਜਨ ਗਿੱਲ ਪੰਜਾਬੀ ਦਾ ਸਥਾਪਤ ਗ਼ਜ਼ਲਗ਼ੋ ਹੈ। ਉਨ੍ਹਾਂ ਦੀਆਂ
ਹੁਣ ਤੱਕ 21 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 17
ਉਨ੍ਹਾਂ ਦੀਆਂ ਮੌਲਿਕ ਪੁਸਤਕਾਂ ਹਨ। 4 ਪੁਸਤਕਾਂ ਉਨ੍ਹਾਂ ਬਾਰੇ ਹੋਰ
ਲੇਖਕਾਂ ਨੇ ਪ੍ਰਕਾਸ਼ਤ ਕੀਤੀਆਂ ਹਨ। ਉਨ੍ਹਾਂ ਪੁਸਤਕਾ ਵਿਚੋਂ
8 ਕਾਵਿ ਸੰਗ੍ਰਹਿ, 4 ਗ਼ਜ਼ਲ ਸੰਗ੍ਰਹਿ, ਇਕ ਗੀਤ ਸੰਗ੍ਰਹਿ, ਇਕ ਰੁਬਾਈਆਂ ਦਾ
ਸੰਗ੍ਰਹਿ, 2 ਸੁਚਿਤਰ ਵਾਰਤਕ ਸੰਗ੍ਰਹਿ ਅਤੇ ਪੜਚੋਲ ਅਧੀਨ ਇਹ ਸੁਰਤਾਲ ਗ਼ਜ਼ਲ
ਸੰਗ੍ਰਹਿ ਸ਼ਾਮਲ ਹੈ। ਉਨ੍ਹਾਂ ਦੀਆਂ ਕਵਿਤਾਵਾਂ ਅਤੇ ਗ਼ਜ਼ਲਾਂ ਦੇ ਹੋਰ
ਵਿਦਵਾਨਾ ਨੇ ਇਕ ਕਾਵਿ ਸੰਗ੍ਰਹਿ ਅਤੇ 3 ਗ਼ਜ਼ਲ ਸੰਗ੍ਰਹਿ ਸੰਪਾਦਤ ਕੀਤੇ ਹਨ।
ਗੁਰਭਜਨ ਗਿੱਲ ਸਹੀ ਅਰਥਾਂ ਵਿਚ ਪੰਜਾਬ ਦੀ ਧਰਤੀ ਦਾ ਪੁੱਤਰ ਹੈ,
ਜਿਹੜਾ ਆਪਣੀ ਵਿਰਾਸਤ ਦੀ ਧਰਤੀ ਨਾਲ ਬਾਖ਼ੂਬੀ ਜੁੜਿਆ ਹੋਇਆ ਹੈ। ਉਹ ਪੰਜਾਬ
ਦੇ ਸਭਿਆਚਾਰਕ ਵਿਰਸੇ ਅਤੇ ਵਿਰਾਸਤ ਨੂੰ ਭਲੀ ਭਾਂਤ ਜਾਣਦਾ ਹੀ ਨਹੀਂ,
ਸਗੋਂ ਵਿਰਾਸਤ ਨੂੰ ਆਪਣੇ ਮੋਢਿਆਂ ਤੇ ਚੁੱਕੀ ਫਿਰਦਾ ਹੈ ਤਾਂ ਜੋ ਨੌਜਵਾਨ
ਪੀੜ੍ਹੀ ਆਪਣੀ ਵਿਰਾਸਤ ਤੋਂ ਮੁੱਖ ਨਾ ਮੋੜ ਸਕੇ। ਉਹ ਨੌਜਵਾਨ ਪੀੜ੍ਹੀ ਦੇ
ਕਵੀਆਂ, ਕਵਿਤਰੀਆਂ ਅਤੇ ਗ਼ਜ਼ਲਗ਼ੋਆਂ ਲਈ ਪ੍ਰਰਨਾ ਸਰੋਤ ਹਨ। ਉਹ ਆਮ ਜਨ ਜੀਵਨ
ਅਤੇ ਸਾਹਿਤਕ ਸਮਾਜ ਵਿਚ ਵੀ ਵਿਰਾਸਤੀ ਸਭਿਅਚਾਰ ਵਿਚ ਬੋਲੀ ਜਾਣ ਵਾਲੀ
ਸ਼ਬਦਾਵਲੀ ਰਾਹੀਂ ਵਿਚਰਦੇ ਹਨ। ਉਨ੍ਹਾਂ ਦੀਆਂ ਗ਼ਜ਼ਲਾਂ ਪਾਠਕ ਲਈ ਭਾਰੂ ਨਹੀਂ
ਬਣਦੀਆਂ, ਸਗੋਂ ਹਰ ਪਾਠਕ ਦੀ ਸਮਝ ਵਿਚ ਸੌਖਿਆਂ ਹੀ ਆ ਜਾਂਦੀਆਂ ਹਨ
ਕਿਉਂਕਿ ਉਨ੍ਹਾਂ ਦੀ ਸ਼ਬਦਾਵਲੀ ਪੰਜਾਬੀ ਵਿਰਾਸਤ ਵਿਚੋਂ ਲੈ ਕੇ ਵਰਤੀ ਗਈ
ਹੈ।
ਹਰ ਘਰ ਖਾਸ ਤੌਰ ਤੇ ਦਿਹਾਤੀ ਪੰਜਾਬ ਵਿਚ ਬੋਲੀ ਜਾਣ ਵਾਲੀ ਸ਼ਬਦਾਵਲੀ,
ਉਨ੍ਹਾਂ ਦੀਆਂ ਗ਼ਜ਼ਲਾਂ ਦਾ ਸ਼ਿੰਗਾਰ ਬਣਦੀ ਹੈ। ਖਾਸ ਤੌਰ ਤੇ ਸਾਡੇ ਪੁਰਖਿਆਂ
ਵੱਲੋਂ ਬੋਲੀ ਜਾਂਦੀ ਸ਼ਬਦਾਵਲੀ ਨੂੰ ਉਹ ਤਰਜ਼ੀਹ ਦਿੰਦੇ ਹਨ। ਕਹਿਣ ਤੋਂ ਭਾਵ
ਉਹ ਆਪਣੀ ਵਿਰਾਸਤ ਦੇ ਪਹਿਰੇਦਾਰ ਬਣਕੇ ਵਰਤਮਾਨ ਅਖੌਤੀ ਵਿਦਵਾਨੀ ਸਮਾਜ
ਵਿਚ ਵਿਚਰਦੇ ਹਨ। ਜਿਹੜੇ ਔਖੀ ਤੋਂ ਔਖੀ ਸ਼ਬਦਾਵਲੀ ਵਰਤਕੇ ਆਪਣੀ ਵਿਦਵਾਨੀ
ਦਾ ਰੋਹਬ ਪਾ ਕੇ ਵਿਖਾਵਾ ਕਰਦੇ ਹਨ ਇਸ ਕਰਕੇ ਉਨ੍ਹਾਂ ਦੀਆਂ ਗ਼ਜ਼ਲਾਂ ਦੀ
ਖ਼ੁਸ਼ਬੂ ਹਰ ਪਾਠਕ ਦੀ ਮਾਨਸਿਕਤਾ ਨੂੰ ਸੁਗੰਧਤ ਕਰਦੀ ਰਹਿੰਦੀ ਹੈ। ਉਨ੍ਹਾਂ
ਦੀਆਂ ਗ਼ਜ਼ਲਾਂ ਦਿ੍ਰਸ਼ਟਾਂਤਕ ਹਨ।
ਗ਼ਜ਼ਲ ਪੜ੍ਹਕੇ ਪਾਠਕ ਦੇ ਸਾਹਮਣੇ ਦਿਹਾਤੀ
ਪੰਜਾਬ ਦਾ ਸੀਨ ਅੱਖਾਂ ਅੱਗੇ ਭੰਬੂ ਤਾਰੇ ਵਾਂਗੂੰ ਨੱਚਣ ਲੱਗ ਜਾਂਦਾ ਹੈ।
ਭਾਵ ਗਰਭਜਨ ਗਿੱਲ ਪਾਠਕ ਨੂੰ ਆਪਣੇ ਨਾਲ ਤੋਰ ਲੈਂਦਾ ਹੈ। ਉਨ੍ਹਾਂ
ਦੀਆਂ ਗ਼ਜ਼ਲਾਂ ਪੜ੍ਹਕੇ ਪਾਠਕ ਆਪਣੇ ਆਪ ਹੀ ਸੁਰਤਾਲ ਵਿਚ ਵਿਚਰਣ ਲੱਗ ਜਾਂਦਾ
ਹੈ। ਪੰਜਾਬ ਦੀ ਵਿਰਾਸਤ ਵਿਚੋਂ ਅਲੋਪ ਹੋ ਰਹੇ ਸ਼ਬਦਾਂ ਨੂੰ ਜੀਵਤ ਰੱਖਣ
ਵਿਚ ਉਨ੍ਹਾਂ ਦਾ ਵਡਮੁਲਾ ਯੋਗਦਾਨ ਆਉਣ ਵਾਲੇ ਸਮੇਂ ਲਈ ਬਹੁਤ ਹੀ ਲਾਭਦਾਇਕ
ਸਾਬਤ ਹੋਵੇਗਾ।
ਜਿਹੜਾ ਕੰਮ ਯੂਨੀਵਰਸਿਟੀਆਂ ਦੇ ਭਾਸ਼ਾ ਵਿਗਿਆਨ ਵਿਭਾਗਾਂ
ਨੂੰ ਕਰਨਾ ਚਾਹੀਦਾ ਹੈ, ਉਹ ਕੰਮ ਗੁਰਭਜਨ ਗਿੱਲ ਆਪਣੀਆਂ ਗ਼ਜ਼ਲਾਂ ਵਿਚ
ਉਨ੍ਹਾਂ ਸ਼ਬਦਾਂ ਨੂੰ ਵਰਤਕੇ ਕਰ ਰਿਹਾ ਹੈ, ਜਿਹੜੇ ਅਲੋਪ ਹੋ ਰਹੇ ਹਨ। ਇਕ
ਕਿਸਮ ਨਾਲ ਗੁਰਭਜਨ ਗਿੱਲ ਦੀਆਂ ਗ਼ਜ਼ਲਾਂ ਅਤੇ ਕਵਿਤਾਵਾਂ ਦੀਆਂ ਪੁਸਤਕਾਂ
ਪੰਜਾਬੀ ਸ਼ਬਦਾਵਲੀ ਦੇ ਸ਼ਬਦ ਕੋਸ਼ਾਂ ਦਾ ਕੰਮ ਕਰ ਰਹੀਆਂ ਹਨ। ਕੋਈ ਸਾਹਿਤਕਾਰ
ਆਪਣੀ ਵਿਰਾਸਤ ਤੋਂ ਆਧੁਨਿਕਤਾ ਦੇ ਨਾਮ ਤੇ ਮੁੱਖ ਮੋੜਕੇ ਹਰਮਨ ਪਿਆਰਾ
ਨਹੀਂ ਹੋ ਸਕਦਾ ਕਿਉਂਕਿ ਬੋਲੀ ਲੋਕਾਂ ਦੇ ਬੁਲਾਂ ਤੇ ਜਿਉਂਦੀ ਹੈ। ਹਰਮਨ
ਪਿਆਰਤਾ ਅਤੇ ਫ਼ੋਕੀ ਵਾਹਵਾ ਸ਼ਾਹਵਾ ਸਾਹਿਤਕਾਰ ਦੀ ਸਾਹਿਤਕ ਦੇਣ ਨੂੰ ਮਾਪਣ
ਦਾ ਕੋਈ ਮਾਪ ਦੰਡ ਨਹੀਂ ਹੁੰਦਾ। ਪੁਸਤਕਾਂ ਵਿਚ ਸਾਂਭੀ ਔਖੀ ਬੋਲੀ
ਲਾਇਬਰੇਰੀਆਂ ਦਾ ਸ਼ਿੰਗਾਰ ਤਾਂ ਬਣ ਜਾਂਦੀ ਹੈ ਪ੍ਰੰਤੂ ਲੋਕਾਂ ਦੀ ਜ਼ੁਬਾਨ
‘ਚੋਂ ਲਹਿ ਜਾਂਦੀ ਹੈ। ਜਿਤਨੀ ਸੌਖੀ ਸ਼ਬਦਾਵਲੀ ਵਰਤੀ ਜਾਵੇਗੀ ਉਤਨੀ ਹੀ ਉਹ
ਪੁਸਤਕ ਪੜ੍ਹੀ ਜਾਵੇਗੀ।
ਵਿਦਵਾਨ ਗੂੜ੍ਹੀ ਅਤੇ ਔਖੀ ਸ਼ਬਦਾਵਲੀ ਲਿਖਣ ਵਾਲਾ
ਨਹੀਂ ਹੁੰਦਾ। ਵਿਦਵਾਨ ਉਹ ਹੁੰਦਾ ਹੈ, ਜਿਨ੍ਹਾਂ ਦੀ ਰਚਨਾ ਨੂੰ ਪੜ੍ਹਕੇ
ਪਾਠਕ ਆਨੰਦਤ ਹੋ ਜਾਵੇ। ਜਿਹੜੇ ਵਿਦਵਾਨਾ ਦੀ ਰਚਨਾ ਸ਼ਬਦਕੋਸ਼ ਦੀ ਮਦਦ ਨਾਲ
ਸਮਝਣੀ ਪਵੇ ਤਾਂ ਲੇਖਕ ਦੀ ਸਫਲਤਾ ਨਹੀਂ ਸਗੋਂ ਅਸਫਲਤਾ ਹੁੰਦੀ ਹੈ।
ਗੁਰਭਜਨ ਗਿੱਲ ਭਾਵੇਂ ਮਾਝੇ ਦਾ ਜੰਮਪਲ ਹੈ ਪ੍ਰੰਤੂ ਮਾਲਵੇ ਦੇ ਲੁਧਿਆਣਾ
ਸ਼ਹਿਰ ਵਿਚ ਪੜ੍ਹਨ ਅਤੇ ਵਿਚਰਣ ਕਰਕੇ ਠੇਠ ਪੰਜਾਬੀ ਦਾ ਸ਼ਾਹ ਅਸਵਾਰ ਬਣ ਗਿਆ
ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਰੰਗ ਵਿਰੰਗੀਆਂ ਹਨ। ਜੀਵਨ ਦੇ ਹਰ ਰੰਗ ਨੂੰ
ਉਨ੍ਹਾਂ ਦੀਆਂ ਗ਼ਜ਼ਲਾਂ ਵਿਚ ਦਰਸਾਇਆ ਗਿਆ ਹੈ। ਪ੍ਰੰਤੂ ਉਨ੍ਹਾਂ ਦੀਆਂ
ਗ਼ਜ਼ਲਾਂ ਮੁੱਖ ਤੌਰ ਤੇ ਸਮਾਜਿਕ ਸਰੋਕਾਰਾਂ ਅਤੇ ਰੁਮਾਂਸਵਾਦ ਦੀ ਗੱਲ
ਕਰਦੀਆਂ ਹਨ।
ਸੁਰਤਾਲ ਪੜ੍ਹਕੇ ਇਹ ਮੁਸ਼ਕਲ ਹੋ ਗਿਆ ਹੈ ਕਿ ਪੁਸਕਤ ਦੀ
ਕਿਹੜੀ ਗ਼ਜ਼ਲ ਦੇ ਕਿਹੜੇ ਸ਼ੇਅਰ ਨੂੰ ਪਾਠਕਾਂ ਦੀ ਕਚਹਿਰੀ ਵਿਚ ਰੱਖਣ ਲਈ ਚੋਣ
ਕਰਾਂ। ਫ਼ਿਰ ਵੀ ਕੁਝ ਸ਼ੇਅਰਾਂ ਰਾਹੀਂ ਗੁਰਭਜਨ ਗਿੱਲ ਦਾ ਸਮਾਜਿਕ ਸਰੋਕਾਰਾਂ
ਦੀ ਬਾਤ ਪਾਉਣ ਬਾਰੇ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗਾ। ਪੰਜਾਬ ਦੀ
ਕਿਰਸਾਨੀ ਦੀ ਦੁਰਦਸ਼ਾ ਅਤੇ ਕਿਰਸਾਨੀ ਵੱਲੋਂ ਬੋਲੀ ਜਾਂਦੀ ਸ਼ਬਦਾਵਲੀ ਦੇ
ਅਲੋਪ ਹੋਣ ਬਾਰੇ ਗ਼ਜ਼ਲਾਂ ਦੇ ਸ਼ੇਅਰ ਹਨ-
ਘੁੰਗਰੂ ਤੇ ਘੁੰਗਰਾਲਾਂ
ਗੁੰਮੀਆਂ ਬਲਦ ਗੁਆਚੇ ਚੁੱਪ ਨੇ ਟੱਲੀਆਂ। ਕਰਜ਼ਾ ਧੌਣ ਮਰੋੜ ਰਿਹਾ ਏ ਕਣਕਾਂ ਝੂਰਨ ਸਿਰ
ਬੱਲੀਆਂ।
ਮਰਦਾ ਕਿੱਧਰ ਜਾਵੇ ਯਾਰੋ ਵੈਦ ਹਕੀਮ ਟਿਚਕਰਾਂ ਕਰਦੇ, ਵੇਖ ਮਕਾਣੇ ਆਈਆਂ ਪੀੜਾਂ, ਮੱਕੀ ਟਾਂਡੇ ਢਾਕ ਤੇ ਛੱਲੀਆਂ।
ਭਰ
ਟਿੰਡਾਂ ਜਿਥੋਂ ਮਾਲ੍ਹ ਲਿਆਉਂਦੀ ਸੀ ਬਈ ਪਾਣੀ, ਵੇਖੋ ਸਾਡੇ ਵੇਖਦਿਆਂ ਹੁਣ ਖਾਲੀ ਹੋ ਗਏ ਖੂਹ। ਘੋੜ ਸਵਾਰ ਹਕੂਮਤ
ਕਰਦੇ, ਵਾਰੋ ਵਾਰੀ ਵਕਤ ਸਵਾਰੀ, ਉਹੀ ਰੰਬੀ, ਉਹੀ ਪੱਲੀ, ਘਾਹੀਆਂ ਦੇ
ਪੁੱਤ ਅੱਜ ਵੀ ਘਾਹੀ। ਕਿਰਸਾਨੀ ਅੰਦੋਲਨ ਬਾਰੇ ਗੰਭੀਰਤਾ ਨਾ ਵਿਖਾਉਣ
ਅਤੇ ਇਸ ਅੰਦੋਲਨ ਨੂੰ ਫੇਲ੍ਹ ਕਰਨ ਲਈ ਬੇਅਰਥੇ ਦੋਸ਼ ਲਾਉਣ ਵਾਲੀ ਕੇਂਦਰ
ਸਰਕਾਰ ਬਾਰੇ ਇਕ ਸ਼ੇਅਰ ਵਿਚ ਕਹਿੰਦੇ ਹਨ-
ਦਿੱਲੀ ਵਿੱਚ
ਦਰਬਾਰੀ ਦੇਖੋ ਦੁੱਧ ਵਿੱਚ ਕਾਂਜੀ ਘੋਲ ਰਹੇ ਨੇ, ਹੋਸ਼ ਹਵਾਸ
ਗਵਾ ਬੈਠੇ ਨੇ ਜੋ ਜੀ ਆਇਆ ਬੋਲ ਰਹੇ ਨੇ।
ਉਪਰੋਕਤ ਸ਼ੇਅਰ
ਪੜ੍ਹਕੇ ਪਾਠਕ ਲਾ ਚਾਹੁੰਦੇ ਹੋਏ ਵੀ ਖੇਤਾਂ ਦੀ ਗੇੜੀ ਮਾਰ ਆਉਂਦਾ ਹੈ।
ਕਿਸਾਨ ਅੰਦੋਲਨ ਵਾਲਾ ਸ਼ਅਰ ਅੰਦੋਲਨ ਦਾ ਗੇੜਾ ਮਰਵਾ ਦਿੰਦਾ ਹੈ। ਇਹੋ
ਗ਼ਜ਼ਲਗ਼ੋ ਦੀ ਕਾਬਲੀਅਤ ਹੈ ਕਿ ਉਹ ਪਾਠਕ ਨੂੰ ਜਾਗਰੂਕ ਕਰਨ ਵਿਚ ਸਫਲ ਹੋ
ਜਾਂਦੇ ਹਨ।
ਪੰਜਾਬ ਵਿਚ ਨਸ਼ਿਆਂ ਦੇ ਚਲ ਰਹੇ ਦਰਿਆ ਬਾਰੇ ਬਹੁਤ ਸਾਰੇ
ਸ਼ਾਇਰਾਂ ਨੇ ਕਵਿਤਾਵਾਂ ਅਤੇ ਗ਼ਜ਼ਲਾਂ ਰਾਹੀਂ ਆਪੋ ਆਪਣੇ ਦਰਦ ਦਾ ਇਜ਼ਹਾਰ
ਕੀਤਾ ਹੈ। ਗੁਰਭਜਨ ਗਿੱਲ ਨੇ ਇਸ ਸਮਾਜਿਕ ਬਿਮਾਰੀ ਨੂੰ ਪੰਜਾਬੀਆਂ ਦੇ
ਸੁਭਾਅ ਨਾਲ ਜੋੜਕੇ ਲਿਖਿਆ ਹੈ ਕਿ ਉਨ੍ਹਾਂ ਵਿਚ ਹੋਰ ਬਹੁਤ ਸਾਰੇ ਐਬ ਹਨ।
ਨਸ਼ਿਆਂ ਦਾ ਐਬ ਵੀ ਇਕ ਹੋਰ ਐਬ ਵੀ ਉਨ੍ਹਾਂ ਵਿਚ ਸ਼ਾਮਲ ਹੋ ਗਿਆ ਹੈ-
ਨਸ਼ਿਆਂ ਸਮੇਤ ਕਿੰਨੇ ਵੈਲਾਂ ਤੈਨੂੰ ਮਾਰਿਆ, ਐਵੇਂ ਤਾਂ
ਨਹੀਂ ਪਹੀਆ ਪਟੜੀ ਤੋਂ ਲਹਿ ਗਿਆ।
ਪਰਵਾਸ ਵਿਚ ਜਾਣਾ ਪੰਜਾਬੀ
ਨੌਜਵਾਨ ਲੜਕੇ ਅਤੇ ਲੜਕੀਆਂ ਦਾ ਜਾਣਾ ਮਜ਼ਬੂਰੀ ਬਣ ਗਿਆ ਹੈ ਕਿਉਂਕਿ ਪੰਜਾਬ
ਵਿਚ ਰੋਜ਼ਗਾਰ ਦੇ ਸਾਧਨ ਖ਼ਤਮ ਹੋਣ ਦੇ ਬਰਾਬਰ ਹਨ। ਪ੍ਰਵਾਸ ਦੀ ਤ੍ਰਾਸਦੀ
ਬਾਰੇ ਪਰਵਾਸ ਵਿਚ ਧੜਾ ਧੜ ਰੋਜ਼ੀ ਰੋਟੀ ਲਈ ਨੌਜਵਾਨਾ ਦੇ ਜਾਣ ਸੰਬੰਧੀ
ਲਿਖੇ ਸ਼ੇਅਰ ਦੀ ਸ਼ਬਦਾਵਲੀ ਦਿਲ ਨੂੰ ਛੂਹ ਜਾਣ ਵਾਲੀ ਹੈ-
ਦਾਣਾ ਦੁਣਕਾ
ਕਿਣਕਾ ਕਿਣਕਾ, ਕਰਨ ਇਕੱਠਾ ਚਿੜੀਆਂ ਵੇਖੋ, ਤੋਰੀ ਫਿਰਦੀ ਦੇਸ
ਦੇਸ਼ੰਤਰ, ਸਭ ਨੂੰ ਸੱਖਣੀ ਪੋਟ ਮੁਬਾਰਕ।
ਧਰਮ ਨਿੱਜੀ
ਅਤੇ ਪਵਿਤਰ ਵਿਸਵਾਸ਼ ਹੈ। ਦੇਸ਼ ਵਿਚ ਧਰਮ ਦੇ ਨਾਮ ਤੇ ਸਿਆਸਤ ਕਰਨ ਵਾਲੇ
ਲੋਕ ਅਤੇ ਧਰਮ ਦੇ ਠੇਕਦਾਰ ਇਸਦੀ ਦੁਰਵਰਤੋਂ ਕਰਕੇ ਲੋਕਾਂ ਦੀਆਂ ਭਾਵਨਾਵਾਂ
ਨੂੰ ਭੜਕਾਉਂਦੇ ਹੋਏ ਆਪਣਾ ਉਲੂ ਸਿੱਧਾ ਕਰਦੇ ਹਨ। ਉਨ੍ਹਾਂ ਬਾਰੇ ਗੁਰਭਜਨ
ਗਿੱਲ ਦੇ ਸ਼ੇਅਰ ਹਨ-
ਹੁਣ ਫਿਰਨ ਬਾਘੀਆਂ ਪਾਉਂਦੇ, ਧਰਮ ਕਰਮ ਦੇ ਪਰਦੇ
ਲਾਹੀ, ਹੋਰ ਕਹਾਂ ਕੀ ਬੇਅਕਲਾਂ ਨੂੰ, ਸ਼ਰਮ ਹਯਾ ਦੀ ਤੋਟ ਮੁਬਾਰਕ।
ਧਰਮਾ ਦੀ ਮੰਡੀ ਵੀ, ਨੀਲਾਮ-ਘਰ ਹੋ ਗਈ, ਵੇਚਦਾ ਬਾਜ਼ਾਰ
ਹੁਣ ਗਧਿਆਂ ਨੂੰ ਪੀਰੀਆਂ। ਮੁਹੱਬਤ ਬਾਰੇ ਸ਼ਾਇਰ ਦਾ
ਦ੍ਰਿਸ਼ਟੀਕੋਣ ਵੱਖਰਾ ਹੀ ਹੈ। ਉਨ੍ਹਾਂ ਦੀਆਂ ਗ਼ਜ਼ਲਾਂ ਮੁਹੱਬਤ ਦੇ ਨਾਮ ਤੇ
ਪਿਆਰ ਦਾ ਰੋਣਾ ਧੋਣਾ ਜਾਂ ਬਿਰਹਾ ਦੀ ਦੁਹਾਈ ਨਹੀਂ ਪਾਉਂਦੀਆਂ, ਸਗੋਂ
ਬਹੁਤ ਹੀ ਸਲੀਕੇ ਅਤੇ ਸੰਜੀਦਗੀ ਨਾਲ ਭਾਵਨਾਵਾਂ ਦਾ ਪ੍ਰਗਟਾਵਾ ਕਰਦੀਆਂ
ਹਨ-
ਪਿਆਰ ਦਾ ਬੂਟਾ ਰੂਹ ਵਿਚ ਲਾਇਆ ਜਾਂਦਾ ਹੈ। ਖ਼ੂਨ ਜਿਗਰ ਦਾ ਹਰ ਪਲ ਪਾਇਆ ਜਾਂਦਾ ਹੈ। ਹੋਵੇ ਨਾ
ਦਿਲਦਾਰ ਸੁਣਨ ਲਈ, ਕੋਲ ਜਦੋਂ, ਸ਼ਬਦਾਂ ਨੂੰ ਹੀ ਦਰਦ ਸੁਣਾਇਆ
ਜਾਂਦਾ ਹੈ।
ਦੇਸ਼ ਦੀ ਵੰਡ ਦਾ ਦਰਦ ਭਾਵੇਂ ਸਾਰੇ ਪੰਜਾਬੀਆਂ ਨੇ ਆਪਣੇ ਪਿੰਡੇ ਤੇ
ਹੰਢਾਇਆ ਹੈ ਪ੍ਰੰਤੂ ਸਾਹਿਤਕਾਰਾਂ ਨੇ ਆਪੋ ਆਪਣੇ ਢੰਗ ਨਾਲ ਇਸ ਦਰਦ ਦਾ
ਸੂਖ਼ਮਤਾ ਨਾਲ ਆਪੋ ਆਪਣੀਆਂ ਰਚਨਾਵਾਂ ਵਿਚ ਪ੍ਰਗਟਾਵਾ ਕੀਤਾ ਹੈ। ਗੁਰਭਜਨ
ਗਿੱਲ ਦਾ ਇਕ ਸ਼ੇਅਰ ਉਸ ਦਰਦ ਦਾ ਬਹੁਤ ਹੀ ਸੰਵੇਦਨਾਸ਼ੀਲਤਾ ਨਾਲ ਪ੍ਰਗਟਾਵਾ
ਕਰਦਾ ਹੈ-
ਸਾਡੇ ਵਲ ਭੇਜ ਹੋਰ ਸੰਦਲੀ ਸਵੇਰ, ਅਸਾਂ ਤੈਨੂੰ ਰਾਵੀ ਤੇ ਚਨਾਬ
ਭੇਜਿਆ। ਇਸੇ ਤਰ੍ਹਾਂ ਸਿਆਸਤਦਾਨਾ ਅਤੇ ਆਮ ਲੋਕਾਂ ਦੀਆਂ
ਕਾਰਗੁਜ਼ਾਰੀਆਂ ਅਤੇ ਉਨ੍ਹਾਂ ਦੇ ਨਤੀਜਿਆਂ ਬਾਰੇ ਸ਼ਾਇਰ ਨੇ ਇਕ ਸ਼ੇੇਅਰ ਵਿਚ
ਹੀ ਪਰਦਾ ਫ਼ਾਸ਼ ਕਰ ਦਿੰਤਾ ਹੈ ਕਿ ਆਮ ਲੋਕ ਭਾਵੇਂ ਕਿਤਨੀ ਹੀ ਮਿਹਨਤ ,
ਸਾਦਗੀ, ਸਿਆਣਪ ਅਤੇ ਸੰਜੀਦਗੀ ਨਾਲ ਕੰਮ ਕਰਦੇ ਰਹਿਣ ਅਖ਼ੀਰ ਉਹ ਸਿਆਸਤਦਾਨਾ
ਦੀਆਂ ਚਾਲਾਂ ਅਤੇ ਚੁਸਤੀਆਂ ਚਲਾਕੀਆਂ ਸਾਹਮਣੇ ਬੇਬਸ ਹੋ ਕੇ ਬੌਣੇ ਹੋ
ਜਾਂਦੇ ਹਨ।
ਕਿਹੜੇ ਕੰਮ ਆਈਆਂ ਸਾਡੇ ਦੋਸਤੋ ਫ਼ਕੀਰੀਆਂ, ਪਹਿਲੀ ਹੀ
ਕਤਾਰ ਮਲ ਬਹਿੰਦੀਆਂ ਵਜ਼ੀਰੀਆਂ। ਪੁਛਦੇ ਨੇ ਲੋਕ ਜੀ ਹਨ੍ਹੇਰਾ
ਕਦੋਂ ਮੁਕਣਾ, ਪਾਪ ਵਾਲੀ ਜੰਝ ਏਥੋਂ ਡੇਰਾ ਕਦੋਂ
ਚੁੱਕਣਾ।
ਅਖ਼ੀਰ ਵਿਚ ਕਿਹਾ ਜਾ ਸਕਦਾ ਹੈ ਕਿ ਗੁਰਭਜਨ ਗਿੱਲ ਦਾ
ਸੁਰਤਾਲ ਗ਼ਜ਼ਲ ਸੰਗ੍ਰਹਿ ਪੰਜਾਬ ਦੀ ਵਿਰਾਸਤ, ਵਿਰਸਾ ਅਤੇ ਸਭਿਆਚਾਰ ਦਾ
ਸ਼ੀਸ਼ਾ ਹੈ ਜਿਸ ਵਿਚ ਸਾਡੀ ਵਿਰਾਸਤ ਦੇ ਹਰ ਰੰਗ ਦੀ ਮਹਿਕ ਦਾ ਆਨੰਦ ਮਾਣਿਆਂ
ਜਾ ਸਕਦਾ ਹੈ। ਗੁਰਭਜਨ ਗਿੱਲ ਲਗਾਤਾਰ ਲਿਖਣ ਵਾਲਾ ਗ਼ਜ਼ਲਗ਼ੋ ਹੈ, ਜਿਹੜਾ
ਸਮਾਜ ਵਿਚ ਵਾਪਰ ਰਹੀ ਹਰ ਘਟਨਾ ਨੂੰ ਆਪਣੀਆਂ ਗ਼ਜ਼ਲਾਂ ਅਤੇ ਕਵਿਤਾਵਾਂ ਵਿਚ
ਸ਼ਿੰਗਾਰ ਕੇ ਸਮਾਜ ਅੱਗੇ ਸੋਚਣ ਲਈ ਰੱਖ ਦਿੰਦਾ ਹੈ।
ਸਾਬਕਾ ਜਿਲ੍ਹਾ
ਲੋਕ ਸੰਪਰਕ ਅਧਿਕਾਰੀ ਮੋਬਾਈਲ-94178 13072
ujagarsingh48@yahoo.com
|
|
|
|
ਗੁਰਭਜਨ
ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ |
‘ਕਿਸਾਨ
ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਦਰਦ
ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ
ਡਾ. ਨਿਸ਼ਾਨ ਸਿੰਘ ਰਾਠੌਰ |
ਮਜਬੂਰੀ,
ਲਾਚਾਰੀ, ਬੇਵੱਸੀ ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ
"ਕੱਠਪੁਤਲੀਆਂ" ਸਿ਼ਵਚਰਨ ਜੱਗੀ
ਕੁੱਸਾ |
ਸਮੀਖਿਆ:
ਨਾਵਲ "ਦਰਦ ਕਹਿਣ ਦਰਵੇਸ਼" ਮਨਦੀਪ
ਕੌਰ ਭੰਮਰਾ |
ਸ਼ਿਵਚਰਨ
ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਬਿੰਦਰ
ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ
ਰਵੇਲ ਸਿੰਘ ਇਟਲੀ |
ਰਾਮ
ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
'ਇਹ
ਪਰਿੰਦੇ ਸਿਆਸਤ ਨਹੀਂ ਜਾਣਦੇ' ਉਜਾਗਰ ਸਿੰਘ, ਪਟਿਆਲਾ |
ਅੰਕਲ
ਟੌਮ ਦੀ ਝੌਪੜੀ ਬਿੱਟੂ ਖੰਗੂੜਾ,
ਲੰਡਨ |
ਡਾ
ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ
ਦਰਸ਼ਨ ਉਜਾਗਰ ਸਿੰਘ, ਪਟਿਆਲਾ
|
ਭੁੱਬਲ
ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਨਾਨਕ
ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ
ਸ਼ੀਸ਼ਾ ਉਜਾਗਰ ਸਿੰਘ, ਪਟਿਆਲਾ |
ਡਾ
ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ
ਪ੍ਰਗਟਾਵਾ ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ |
ਡਾਇਰੈਕਟਰ
ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ'
ਲੋਕ-ਅਰਪਣ ਪ੍ਰੀਤਮ ਲੁਧਿਆਣਵੀ,
ਚੰਡੀਗੜ੍ਹ |
ਹਰਪ੍ਰੀਤ
ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ
ਪ੍ਰਤੀਕ ਉਜਾਗਰ ਸਿੰਘ, ਪਟਿਆਲਾ
|
ਸੰਸਾਰ
ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ
ਬਨਾਮ ਕੈਨੇਡੀਅਨ ਸਮਾਜ' ਬਲਜਿੰਦਰ
ਸੰਘਾ, ਕਨੇਡਾ |
ਉਦੀਪਨ
ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ |
ਪਰਮਵੀਰ
ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ
ਕਹਾਣੀ ਉਜਾਗਰ ਸਿੰਘ, ਪਟਿਆਲਾ
|
ਹਰੀ
ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ
ਡੀਲਾਈਟ” ਰਾਹੀਂ ਡਾ.ਸਾਥੀ
ਲੁਧਿਆਣਵੀ, ਲੰਦਨ |
ਕਹਾਣੀ-
ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
|
ਮੋਤੀ ਪੰਜ ਦਰਿਆਵਾਂ
ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ
|
ਕੁਲਵੰਤ
ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਲੇਖ਼ਕ
ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ
'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ |
ਗੁਰਿੰਦਪਾਲ
ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’
ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ |
ਸਮਾਜਿਕ
ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ |
ਪਰਵਾਸ
ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
|
ਰਾਮ
ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸਿੱਖ
ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਪਰਮਜੀਤ
ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ |
ਹਰਜੋਤ
ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ |
ਬਲਜੀਤ
ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ
ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ |
ਅਮਰਿੰਦਰ
ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ |
ਪੰਜਾਬੀਆਂ
ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ
ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ |
ਸਿਰਜਣਦੀਪ
ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪਾਲੀ
ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੰਜਵਾਂ
ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ |
ਡਾ.
ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ
ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ |
ਰਣਜੀਤ
ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸੁਰਿੰਦਰ
ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਪੱਤਰਕਾਰੀ
ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਬਿੰਦਰ
“ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ
ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ |
ਰਾਜਵਿੰਦਰ
ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ |
ਬਾਬੂ
ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ
ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਕਮਲਜੀਤ
ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ |
ਸੁਖਰਾਜ
ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ
ਕਾਵਿ ਚੇਤਨਾ
ਰਵੇਲ ਸਿੰਘ ਇਟਲੀ |
ਬਲਜਿੰਦਰ
ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ |
ਕੁੜੀ
ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ |
ਦੇਸ
ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
|
ਸੰਤ
ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ |
ਅਮਨਦੀਪ
ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"
- ਡਾ. ਡੀ. ਪੀ.
ਸਿੰਘ |
ਕਣੀਆਂ'
ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ |
ਡਾ.ਗੁਰਮਿੰਦਰ
ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ |
ਕੋਮਲ
ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ |
ਪਰਵਾਸੀ
ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ |
ਸੜਕਛਾਪ
ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ |
ਡਾ
ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ |
"ਨਿੱਕੀਆਂ
ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ |
ਮਿੱਟੀ
ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ |
ਅੱਥਰੀ
ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ |
ਸਮਾਜ
ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ |
ਅਨਮੋਲ
ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ |
ਸਤਨਾਮ
ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ |
ਸ਼ਬਦਾਂ
ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ |
ਚਰਨਹ
ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ |
ਮਿਊਰੀਅਲ
ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ
‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ |
ਪਿਆਰਾ
ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ |
ਸਾਂਝੇ
ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ |
ਰੂਪ
ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ |
ਪ੍ਰੀਤ
ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ |
ਮੈਂ, ‘ਇੱਦਾਂ ਨਾ
ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,
ਕੈਨੇਡਾ |
ਕਿਰਪਾਲ ਪੂਨੀ ਦਾ
ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ |
ਪਰਨੀਤ
ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ |
ਪੰਜਾਬੀ
ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ |
ਡਾ:
ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ
ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ |
'ਦ
ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ |
ਕਾਲੇ
ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ |
ਦਵਿੰਦਰ
ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ |
ਨਾਵਲਕਾਰ
ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ
ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਪੰਜਾਬੀ
ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ |
ਰੂਪ
ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
|
'ਮਾਲਵੇ
ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ |
ਲਾਡੀ
ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ |
ਬੰਦ
ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ |
ਹਰਦਮ
ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ |
ਮਨੁੱਖੀ
ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ |
ਖੂਬਸੂਰਤ
ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ |
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.),
ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ |
|
ਚੁੱਪ ਵਿਚੋਂ ਬੋਲਦੇ
ਸ਼ਬਦ ‘ਚੁੱਪ ਨਦੀ ਤੇ ਮੈਂ’
ਬਲਜਿੰਦਰ ਸੰਘਾ, ਕਨੇਡਾ |
ਗ਼ਦਰ ਲਹਿਰ ਦੀ
ਕਹਾਣੀ
ਪੜਚੋਲਕਾਰ ਉਜਾਗਰ ਸਿੰਘ |
ਲੇਖਕ ਮਨਦੀਪ
ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ
ਅਰਪਣ |
ਭਾਈ ਪ੍ਰਧਾਨ ਮੰਤਰੀ,
ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ |
ਗੁੰਡਾ
ਜਸਵਿੰਦਰ ਸੰਧੂ |
ਪੰਜਾਬੀ ਲਿਖਰੀ
ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ |
ਨੌਜਵਾਨ ਸ਼ਾਇਰ
ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ |
ਹਰਮਨਦੀਪ ਚੜਿੱਕ ਦੀ
ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ |
ਅਨਮੋਲ ਕੌਰ ਦਾ
ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ |
ਵਿਪਸਾ ਵਲੋਂ ਸੁੱਖੀ
ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ |
‘ਮੁਕੇਸ਼ : ਸੁਨਹਿਰੇ ਸੁਰ
ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ |
ਮਾਨਵੀ ਵੇਦਨਾਂ ਤੇ
ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ,
ਮਾਨਸਾ |
ਗਰਮ
ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ, |
ਮਾਂ ਬਣਨ
ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ
ਸ਼ਿਖਾ ਸਿੰਗਲਾ |
ਜੀਵਨੀ
ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ |
ਪੰਜਾਬੀ ਆਰਸੀ ਕਲੱਬ ਵੱਲੋਂ
ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’
ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ
ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ |
ਪੰਜਾਬੀ ਲਿਖਾਰੀ ਸਭਾ ਵੱਲੋਂ
ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ |
ਪੰਜਾਬੀ ਫੋਰਮ
ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ
“ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ
|
ਬਾਬਾ ਨਿਧਾਨ ਸਿੰਘ
ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ |
ਗੁਰਜਤਿੰਦਰ ਸਿੰਘ
ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼
|
ਪੰਜਾਬੀ ਦਾ ਨਵਾਂ ਮਾਣ:
ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ
|
ਪ੍ਰਵਾਸੀ ਲੇਖਕ
ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ
ਅਰਪਣ ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ
ਕੁਲਜੀਤ ਸਿੰਘ ਜੰਜੂਆ, ਟੋਰੋਂਟੋ
|
ਉਮੀਦ ਤੇ
ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ -
ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ
ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ |
ਨਾਰਵੇ ਚ ਉਜਾਗਰ
ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ
ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ |
ਸ਼ਿਵ ਚਰਨ ਜੱਗੀ ਕੁੱਸਾ
ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ |
ਨਾਸਤਿਕ
ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ |
ਸਾਧੂ ਬਿਨਿੰਗ ਦੀ
ਪੁਸਤਕ ਨਾਸਤਿਕ ਬਾਣੀ |
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ
ਕਾਵਿ ਪੁਸਤਕ “ਪੱਥਰ” ਰੀਲੀਜ਼ |
ਜ਼ਿੰਦਗੀ ਦਾ ਸੱਚ
ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ |
ਸਤਵੰਤ ਸਿੰਘ
: ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ |
ਜੋਗਿੰਦਰ ਸਿੰਘ ਸੰਘੇੜਾ ਦੀ
ਕਿਤਾਬ ਨੂਰਾਂ ਦਾ ਨਿੱਘਾ ਸਵਾਗਤ |
ਜਗਜੀਤ ਪਿਆਸਾ
ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ,
ਕੋਟਕਪੂਰਾ |
ਰਛਪਾਲ ਕੌਰ
ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ |
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ:
ਡਾ:
ਜਗਦੀਸ਼ ਕੌਰ ਵਾਡੀਆ |
ਪ੍ਰਸਿੱਧ ਪੰਜਾਬੀ
ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ
ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ |
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ
ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ |
ਸਰਵਉੱਤਮ ਕਿਤਾਬ
ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ |
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ |
ਜੱਗੀ ਕੁੱਸਾ
ਦਾ ਨਾਵਲ
'ਸਟਰਗਲ
ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ |
ਖ਼ੁਦ
'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ |
ਚਾਰੇ
ਕੂਟਾਂ
ਸੁੰਨੀਆਂ
-
ਸ਼ਿਵਚਰਨ
ਜੱਗੀ
ਕੁੱਸਾ
ਨਿਰਮਲ
ਜੌੜਾ |
ਸਰੀ
'ਚ ਕਹਾਣੀ-ਸੰਗ੍ਰਹਿ
"ਬਣਵਾਸ ਬਾਕੀ
ਹੈ" ਲੋਕ
ਅਰਪਿਤ - ਗੁਰਵਿੰਦਰ
ਸਿੰਘ ਧਾਲੀਵਾਲ |
ਬਾਤਾਂ
ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ
ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ |
ਬੱਚਿਆਂ ਲਈ
ਪੁਸਤਕਾਂ
ਜਨਮੇਜਾ ਜੌਹਲ |
"ਬਣਵਾਸ
ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ |
ਇਕ
ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ |
ਰੂਹ ਲੈ
ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ |
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ |
ਅਕਾਲ ਤਖ਼ਤ ਸਾਹਿਬ
(ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ |
ਰਵਿੰਦਰ
ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
ਸ਼ਹੀਦ
ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼ |
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ |
ਰਵਿੰਦਰ ਰਵੀ ਦਾ
ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ |
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ |
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ |
‘ਮਨ ਦੀ
ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ |
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ
ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ) |
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ
ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ |
ਹਾਜੀ ਲੋਕ
ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ') |
ਸੇਵਾ ਸਿਮਰਨ
ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ
ਸੰਪਾਦਕ – ਸ. ਪਰਮਜੀਤ ਸਿੰਘ ਸਰੋਆ |
ਤੱਲ੍ਹਣ – ਕਾਂਡ ਤੋਂ
ਬਾਅਦ
ਜਸਵਿੰਦਰ ਸਿੰਘ ਸਹੋਤਾ |
ਜਦੋਂ ਇਕ ਦਰੱਖ਼ਤ ਨੇ
ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
|
ਕਿਹੜੀ ਰੁੱਤੇ
ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ |
|
|
|
|
|