ਸੁਰਖੀਆਂ

ਸਮੀਖਿ

ਖਾਸ ਰਿਪੋਰਟ

ਵਿਸ਼ੇਸ਼ ਲੇਖ

ਵਿਸ਼ੇਸ਼ ਕਲਮ

ਕਹਾਣੀ

ਕਵਿਤਾ

ਪੱਤਰ

ਸੰਪਰਕ

    WWW 5abi.com  ਸ਼ਬਦ ਭਾਲ

 
ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ       (13/07/2021)

 

112ਦਲੀਪ ਸਿੰਘ ਵਾਸਨ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾਵਾਂ ਦਾ ਗੂੜ੍ਹ ਗਿਆਨ ਰੱਖਣ ਵਾਲਾ ਬਹੁਪੱਖੀ, ਬਹੁਮੰਤਵੀ ਅਤੇ ਸਰਬਕਲਾ ਸੰਪੂਰਨ ਵਿਦਵਾਨ ਇਨਸਾਨ ਹੈ। ਉਨ੍ਹਾਂ ਦੀਆਂ ਰਚਨਾਵਾਂ ਸੱਚਾਈ ਅਤੇ ਸਾਰਥਿਕਤਾ ਦਾ ਪ੍ਰਮਾਣ ਹਨ। ਉਹ ਜਿਹੋ ਜਹੇ ਬਾਹਰੋਂ ਹਨ, ਉਹੋ ਜਹੇ ਹੀ ਅੰਦਰੋਂ ਹਨ। ਕੋਈ ਮੁਲੰਮਾ ਨਹੀਂ। ਸਾਦਾ ਅਤੇ ਸਰਲ ਜੀਵਨ ਬਤੀਤ ਕਰਦੇ ਹਨ। ਕਹਿਣੀ ਤੇ ਕਰਨੀ ਵਿਚ ਕੋਈ ਅੰਤਰ ਨਹੀਂ ਹੈ। ਹੈਰਾਨੀ ਇਸ ਗੱਲ ਦੀ ਹੈ ਕਿ ਉਹ ਜਿਤਨੇ ਵੱਡੇ ਇਨਸਾਨ ਅਤੇ ਵਿਦਵਾਨ ਹਨ, ਉਤਨੀ ਹੀ ਸਰਲ ਭਾਸ਼ਾ ਅਤੇ ਸ਼ੈਲੀ ਵਿਚ ਜੀਵਨ ਦੀ ਵਿਚਾਰਧਾਰਾ ਨੂੰ ਅਜਿਹੇ ਢੰਗ ਨਾਲ ਲਿਖਦੇ ਹਨ ਕਿ ਉਨ੍ਹਾਂ ਦੇ ਹਰ ਸ਼ਬਦ ਨੂੰ ਪਾਠਕ ਪੱਲੇ ਬੰਨ੍ਹਣ ਦਾ ਪ੍ਰਣ ਕਰ ਲੈਂਦਾ ਹੈ।

ਵੈਸੇ ਤਾਂ ਉਨ੍ਹਾਂ ਨੇ ਪੰਜਾਬੀ ਅਤੇ ਅੰਗਰੇਜ਼ੀ ਵਿਚ 50 ਤੋਂ ਵੱਧ ਪੁਸਤਕਾਂ ਲਿਖੀਆਂ ਪ੍ਰੰਤੂ ਅੱਜ ਮੈਂ ਉਨ੍ਹਾਂ ਦੀ ਲੇਖਾਂ ਦੀ ਪੁਸਤਕ ‘ਜੀਵਨ ਇਕ ਸੱਚਾਈ’ ਬਾਰੇ ਪਾਠਕਾਂ ਨੂੰ ਜਾਣਕਾਰੀ ਦੇਵਾਂਗਾ।

ਇਸ ਪੁਸਤਕ ਵਿਚ ਛੋਟ-ਛੋਟੇ 55 ਲੇਖ ਹਨ ਪ੍ਰੰਤੂ ਹਰ ਲੇਖ ਆਪਣੇ ਆਪ ਵਿਚ ਇਕ ਅਟੱਲ ਸਚਾਈ ਬਾਰੇ ਬਹੁਮੁਲੀ ਮੁਕੰਮਲ ਜਾਣਕਾਰੀ ਦਿੰਦਾ ਹੈ। ਭਾਵੇਂ ਸਰਸਰੀ ਤੌਰ ਤੇ ਪਾਠਕ ਨੂੰ ਇਹ ਨਿੱਕੀਆਂ-ਨਿੱਕੀਆਂ ਗੱਲਾਂ ਬਹੁਤੀਆਂ ਪਸੰਦ ਨਾ ਆਉਣ ਪ੍ਰੰਤੂ ਜੇਕਰ ਤੁਸੀਂ ਉਨ੍ਹਾਂ ਤੇ ਅਮਲ ਕਰੋਗੇ ਤਾਂ ਸਫਲਤਾ ਤੁਹਾਡੇ ਪੈਰ ਚੁੰਮੇਗੀ।

ਇਸ ਪੁਸਤਕ ਦਾ ਪਹਿਲਾ ਹੀ ਲੇਖ ‘ਝੂਠ ਦਾ ਦਾਇਰਾ’ ਬੜਾ ਦਿਲਚਸਪ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਜੀਵਨ ਦਾ ਆਧਾਰ ਝੂਠ ਹੈ। ਕੋਈ ਵੀ ਇਨਸਾਨ ਪੂਰਾ ਸੱਚ ਨਹੀਂ ਬੋਲਦਾ। ਜਿਹੜੇ ਸੱਚ ਬੋਲਣ ਦੀ ਨਸੀਹਤ ਦੇ ਰਹੇ ਹੁੰਦੇ ਹਨ, ਉਹ ਵੀ ਝੂਠ ਬੋਲ ਰਹੇ ਹੁੰਦੇ ਹਨ। ਇਹ ਠੀਕ ਹੈ ਕਿ ਝੂਠ ਮੁਸੀਬਤਾਂ ਖੜ੍ਹੀਆਂ ਕਰਦਾ ਹੈ ਕਿਉਂਕਿ ਇਕ ਝੂਠ ਨੂੰ ਛੁਪਾਉਣ ਲਈ ਅਨੇਕ ਝੂਠ ਬੋਲਣੇ ਪੈਂਦੇ ਹਨ। ਝੂਠ ਨਾਲ ਨੁਕਸਾਨ ਹੁੰਦਾ ਹੈ, ਇਸ ਲਈ ਉਹ ਝੂਠ ਦਾ ਦਾਇਰਾ ਘਟਾਉਣ ਦੀ ਗੱਲ ਕਰਦੇ ਹਨ।

ਅਗਲੇ ਲੇਖਾਂ ਵਿਚ ਉਹ ਸਲਾਹ ਦਿੰਦੇ ਹਨ ਕਿ ਜ਼ਿੰਦਗੀ ਵਿਚ ਚੰਗੇ ਕੰਮ ਤਾਂ ਜ਼ਰੂਰ ਕਰਨੇ ਚਾਹੀਦੇ ਹਨ ਤਾਂ ਜੋ ਸਮਾਜ ਦਾ ਭਲਾ ਹੋ ਸਕੇ। ਉਹ ਲਿਖਦੇ ਹਨ ਕਿ ਸੁਪਨੇ ਲੈਣੇ ਕੋਈ ਮਾੜੀ ਗੱਲ ਨਹੀਂ ਪ੍ਰੰਤੂ ਚੁਣੌਤੀਆਂ ਕਬੂਲ ਕਰਨੀਆਂ ਚਾਹੀਦੀਆਂ ਹਨ ਤਾਂ ਹੀ ਸਫਲਤਾ ਮਿਲੇਗੀ। ਸਰੀਰ ਤੰਦਰੁਸਤ ਰੱਖੋ, ਦਿਲ ਤੇ ਦਿਮਾਗ ਤੇ ਕਾਬੂ ਕਰੋ ਅਤੇ ਕਸਰਤ ਕਰੋ ਤਾਂ ਹੀ ਚੰਗਾ ਸੋਚ ਸਕੋਗੇ। ਆਪਣੇ ਕਈ ਨਿਸ਼ਾਨੇ ਜ਼ਰੂਰ ਨਿਸਚਤ ਕਰੋ ਅਤੇ ਉਨ੍ਹਾਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕਰੋ। ਜਿਤਨਾ ਵੀ ਨਿਸ਼ਾਨਾ ਪੂਰਾ ਹੋ ਜਾਵੇ ਉਥੇ ਹੀ ਸੰਤੁਸ਼ਟੀ ਕਰੋ। ਚੰਗੀਆਂ ਆਦਤਾਂ ਬਣਾਓ ਤਾਂ ਹੀ ਤੁਹਾਡੀ ਪਛਾਣ ਬਣੇਗੀ। ਤੁਹਾਡੇ ਬੱਚੇ ਵੀ ਤੁਹਾਡੀਆਂ ਚੰਗੀਆਂ ਆਦਤਾਂ ਨੂੰ ਗ੍ਰਹਿਣ ਕਰਨਗੇ। ਕਿਸੇ ਦੂਜੇ ਵਿਅਕਤੀ ‘ਤੇ ਨਿਰਭਰ ਹੋਣਾ ਮੰਗਤਾ ਬਣਨ ਦੇ ਬਰਾਬਰ ਹੈ।

ਉਹ ਡੇਰੇਦਾਰ ਧਾਰਮਿਕ ਵਿਅਕਤੀਆਂ ਨੂੰ ਮੰਗਤੇ ਕਹਿੰਦੇ ਹਨ, ਜਿਹੜੇ ਦੂਜਿਆਂ ਦੀ ਕਮਾਈ ਖਾਂਦੇ ਹਨ। ਚਾਦਰ ਵੇਖਕੇ ਪੈਰ ਪਸਾਰਨ ਦੀ ਨਸੀਹਤ ਦਿੰਦੇ ਹਨ। ਆਪਣੇ ਪੈਰਾਂ ‘ਤੇ ਆਪ ਖੜ੍ਹਨ ਦੀ ਕੋਸ਼ਿਸ਼ ਕਰੋ। ਕਿਸੇ ਨੂੰ ਧੋਖਾ ਨਾ ਦਿਓ, ਜੇਕਰ ਤੁਸੀਂ ਆਪ ਧੋਖਾ ਦਿਓਗੇ  ਤਾਂ ਦੂਜਿਆਂ ਤੋਂ ਵੀ ਧੋਖਾ ਹੀ ਲਵੋਗੇ। ਨਫਰਤ ਨਾ ਕਰੋ ਕਿਉਂਕਿ ਦੂਜੇ ਵੀ ਤੁਹਾਡਾ ਜਵਾਬ ਨਫਰਤ ਨਾਲ ਹੀ ਦੇਣਗੇ। ਬੁਰਾ ਕਰਕੇ ਚੰਗੇ ਦੀ ਆਸ ਰੱਖਣਾ ਮੂਰਖਤਾ ਹੈ। ਕਿਸੇ ਦੀ ਜ਼ਿਆਦਤੀ ਨੂੰ ਬਰਦਾਸ਼ਤ ਨਾ ਕਰੋ ਪ੍ਰੰਤੂ ਜੇ ਕਿਸੇ ਦੀਆਂ ਆਦਤਾਂ ਤੁਹਾਡੇ ਨਾਲ ਨਹੀਂ ਮਿਲਦੀਆਂ ਤਾਂ ਉਨ੍ਹਾਂ ਨੂੰ ਬਰਦਾਸ਼ਤ ਕੀਤਾ ਜਾ ਸਕਦਾ ਹੈ। ਬੇਇਨਸਾਫ਼ੀ ਨੂੰ ਸਹਿਣ ਨਾ ਕਰੋ, ਇਨਸਾਫ ਦਿਓ ਅਤੇ ਲਓ। ਅਜਿਹੇ ਕੰਮ ਕਰੋ, ਜਿਨ੍ਹਾਂ ਕਰਕੇ ਸਮਾਜ ਤੁਹਾਨੂੰ ਪ੍ਰਵਾਨ ਕਰੇ। ਸਫਾਈ ਰੱਖੋ, ਤੰਦਰੁਸਤ ਰਹੋ, ਵਿਦਿਆ ਪ੍ਰਾਪਤ ਕਰੋ, ਆਪਣੇ ਗੁਜ਼ਾਰੇ ਦਾ ਆਪ ਪ੍ਰਬੰਧ ਕਰੋ ਅਤੇ 25 ਸਾਲ ਤੋਂ ਪਹਿਲਾਂ ਸ਼ਾਦੀ ਨਾ ਕਰੋ।

ਉਨ੍ਹਾਂ ਦੀ ਕਮਾਲ ਇਸ ਗੱਲ ਵਿਚ ਹੈ ਕਿ ਇਹ ਨਸੀਹਤਾਂ ਉਹ ਉਦਾਹਰਨਾ ਦੇ ਕੇ ਕਰਦੇ ਹਨ। ਆਪਣਾ ਨਾਮ ਕਮਾਉਣ ਲਈ ਹਓਮੈ ਦਾ ਸ਼ਿਕਾਰ ਨਾ ਹੋਵੋ। ਸਮਾਜ ਤੁਹਾਡੇ ਬਾਰੇ ਸਭ ਕੁਝ ਜਾਣਦਾ ਹੁੰਦਾ ਹੈ। ਇਨਸਾਨੀਅਤ ਦੀ ਬਿਹਤਰੀ ਲਈ ਕੰਮ ਕਰੋ। ਸਵੈ ਮਾਣ ਨਾਲ ਜੀਵਨ ਜਿਓਣਾ ਸਿੱਖੋ। ਹੀਣਤਾ ਦੀ ਭਾਵਨਾ ਨੂੰ ਤਿਲਾਂਜਲੀ ਦਿਓ। ਇਨਸਾਨ ਸਾਰੇ ਬਰਾਬਰ ਹਨ। ਸਾਰੇ ਧਰਮ ਬਰਾਬਰ ਹਨ। ਬਹੁਤਾ ਧਰਮੀ ਬਣਨ ਨਾਲੋਂ ਚੰਗੇ ਨਾਗਰਿਕ ਬਣੋ। ਧਾਰਮਿਕ ਸਥਾਨਾ ਵਿਚ ਸਭ ਅੱਛਾ ਨਹੀਂ। ਧਾਰਮਿਕ ਗ੍ਰੰਥ ਪੜ੍ਹੋ ਪ੍ਰੰਤੂ ਧਾਰਮਿਕ ਵਿਚੋਲਿਆਂ ਤੋਂ ਬਚਕੇ ਰਹੋ ਕਿਉਂਕਿ ਧਾਰਮਿਕ ਸਥਾਨ ਨਿਰਾਸ਼ਾ ਦੂਰ  ਕਰਨ ਦੇ ਬਹਾਨੇ ਲੁੱਟ ਕਰ ਰਹੇ ਹਨ। ਧਰਮੀ ਬਣ ਸਕਦੇ ਹੋ ਬਸ਼ਰਤੇ ਕੱਟੜ ਨਾ ਬਣੋ। ਜੀਵਨ ਸਾਥੀ ਨਾਲ ਰਹਿਣਾ ਸਿੱਖੋ ਫਿਰ ਤੁਹਾਡਾ ਜੀਵਨ ਏਥੇ ਹੀ ਸਵਰਗ ਬਣ ਜਾਵੇਗਾ। ਏਥੇ ਹੀ ਸਵਰਗ ਨਰਕ ਹੈ। ਤੁਹਾਡੇ ਕੰਮਾ ਦਾ ਫਲ ਇਥੇ ਹੀ ਮਿਲ ਜਾਂਦਾ ਹੈ। ਚਿੰਤਾ ਨਾ ਕਰੋ ਕਿਉਂਕਿ ਦੁੱਖ ਸੁੱਖ ਜ਼ਿੰਦਗੀ ਦਾ ਹਿੱਸਾ ਹਨ। ਸੰਘਰਸ਼ ਦਾ ਨਾਮ ਜ਼ਿੰਦਗੀ ਹੈ। ਚੰਗੇ ਤੇ ਮਾੜੇ ਦਿਨ ਸਥਾਈ ਨਹੀਂ ਹੁੰਦੇ। ਹੌਸਲਾ ਰੱਖੋ ਚੰਗਾ ਅਤੇ ਮਾੜਾ ਸਮਾਂ ਆਉਂਦਾ ਜਾਂਦਾ ਰਹਿੰਦਾ ਹੈ। ਰੱਬ ਕੋਲ ਬਹੁਤੀਆਂ ਮੰਗਾਂ ਨਾ ਰੱਖੋ। ਰੱਬ ‘ਤੇ ਵਿਸ਼ਵਾਸ਼ ਕਰੋ, ਉਹ ਤੁਹਾਡੇ ਅੰਦਰ ਹੈ। ਸਬਰ ਸੰਤੋਖ਼ ਦਾ ਪੱਲਾ ਫੜੋ। ਕਾਬਲੀਅਤ ਦਾ ਹਮੇਸ਼ਾ ਮੁੱਲ ਪੈਂਦਾ ਹੈ। ਰੱਬ ਕਿਸੇ ਨਾਲ ਵਿਤਕਰਾ ਨਹੀਂ ਕਰਦਾ। ਅਮੀਰਾਂ ਨੂੰ ਨੀਂਦ ਨਹੀਂ ਆਉਂਦੀ, ਗ਼ਰੀਬਾਂ ਨੂੰ ਨੀਂਦ ਦੇ ਗੱਫੇ ਮਿਲਦੇ ਹਨ। ਚੋਣ ਤੁਸੀਂ ਕਰਨੀ ਹੈ। ਤਰੱਕੀ ਕਰਨੀ ਚਾਹੀਦੀ ਹੈ ਪ੍ਰੰਤੂ ਕਿਸੇ ਹੋਰ ਦੀ ਕੀਮਤ ‘ਤੇ ਨਹੀਂ। ਕਿਸੇ ਨੂੰ ਨੀਂਵਾਂ ਨਾ ਵਿਖਾਓ। ਆਤਮ ਹੱਤਿਆ ਕਰਨੀ ਰੱਬ ਨੂੰ ਠੋਕਰ ਮਾਰਨ ਬਰਾਬਰ ਹੈ। ਚੁਗਲੀ ਨਹੀਂ ਕਰਨੀ ਚਾਹੀਦੀ ਕਿਉਂਕਿ ਚੁਗਲਖ਼ੋਰ ਬਾਰੇ ਚੁਗਲੀ ਸਣਨ ਵਾਲੇ ਵੀ ਜਾਣਦੇ ਹੁੰਦੇ ਹਨ। ਆਪਣੇ ਮਨ ਸਾਫ਼ ਰੱਖੋ, ਵਿਖਾਵਾ ਅੰਦਰੋਂ ਖ਼ੁਸ਼ੀ ਨਹੀਂ ਦਿੰਦਾ। ਗ਼ਮ ਮਨ ਸਾਫ਼ ਰੱਖਣ ਨਾਲ ਦੂਰ ਹੋ ਜਾਂਦੇ ਹਨ। ਜੀਵਨ ਦਾ ਆਨੰਦ ਮਾਣੋ, ਇਹ ਮੁੜਕੇ ਨਹੀਂ ਆਉਣਾ। ਨਸ਼ੇ ਵਕਤੀ ਤੌਰ ਤੇ ਗ਼ਮ ਭੁਲਾ ਦਿੰਦੇ ਹਨ ਪ੍ਰੰਤੂ ਹੋਰ ਗ਼ਮ ਲਾ ਦਿੰਦੇ ਹਨ। ਪੈਸਾ ਜ਼ਿੰਦਗੀ ਬਸਰ ਕਰਨ ਲਈ ਜ਼ਰੂਰੀ ਹੈ ਪ੍ਰੰਤੂ ਭਰਿਸ਼ਟਾਚਾਰ ਨਾਲ ਕੀਤੀ ਕਮਾਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ। ਨੇਕ ਕਮਾਈ ਸੰਤੁਸ਼ਟੀ ਦਿੰਦੀ ਹੈ।

ਲੇਖਕ ਇਸਤਰੀਆਂ ਨੂੰ ਸਲਾਹ ਵੀ ਦਿੰਦਾ ਹੈ ਕਿ ਉਨ੍ਹਾਂ ਨੂੰ ਨੂੰਹਾਂ ਨੂੰ ਆਪਣੀਆਂ ਧੀਆਂ ਦੀ ਤਰ੍ਹਾਂ ਰੱਖਣਾ ਚਾਹੀਦਾ ਹੈ ਕਿਉਂਕਿ ਉਹ ਆਪਣਾ ਪੇਕਿਆਂ ਦਾ ਘਰ ਛੱਡਕੇ ਤੁਹਾਡੇ ਘਰ ਨੂੰ ਨਿਹਾਰਨ ਆਉਂਦੀਆਂ ਹਨ। ਬੁਢਾਪੇ ਵਿਚ ਵੀ ਉਸਨੇ ਹੀ ਤੁਹਾਡਾ ਸਾਥ ਦੇਣਾ ਹੈ। ਨੂੰਹਾਂ ਨੂੰ ਵੀ ਸਦਭਾਵਨਾ ਅਤੇ ਪ੍ਰੇਮ ਪਿਆਰ ਨਾਲ ਵਿਚਰਨਾ ਚਾਹੀਦਾ। ਕਦੀ ਵੀ ਹਾਰ ਨੂੰ ਸਵੀਕਾਰ ਨਾ ਕਰੋ ਕਿਉਂਕਿ ਹਾਰ ਕਮਜ਼ੋਰੀ ਅਤੇ ਨਿਰਾਸ਼ਾ ਪੈਦਾ ਕਰਦੀ ਹੈ।

ਮੈਂ ਅਤੇ ਅਸੀਂ ਦਾ ਅੰਤਰ ਦਸਦੇ ਹੋਏ ਵਾਸਨ ਸਾਹਿਬ ਮੁਕਾਬਲਾ ਕਰਨ ਲਈ ਮੈਂ ਨੂੰ ਤਾਕਤਵਰ ਮੰਨਦੇ ਹਨ। ਗ਼ੁਰਬਤ ਦੇ ਕਾਰਨ ਲੱਭੋ, ਫਿਰ ਉਨ੍ਹਾਂ ਨੂੰ ਕਿਵੇਂ ਦੂਰ ਕਰਨਾ ਹੈ।

ਗ਼ੁਰਬਤ ਅਰਥਾਤ ਗ਼ਰੀਬੀ ‘ਚੋਂ ਮਿਹਨਤ ਨਾਲ ਬਾਹਰ ਨਿਕਲਣਾ ਚਾਹੀਦਾ ਹੈ। ਉਹ ਇਹ ਵੀ ਲਿਖਦੇ ਹਨ ਕਿ ਇਨਸਾਨ ਬਨਾਉਟੀ ਅਰਥਾਤ ਦੋਗਲਾ ਜੀਵਨ ਬਤੀਤ ਕਰ ਰਿਹਾ ਹੈ। ਬਾਹਰੋਂ ਅੰਦਰੋਂ ਇਕ ਨਹੀਂ ਹੁੰਦਾ। ਕਈ ਵਾਰ ਇਨਸਾਨ ਪੁਰਾਣੀਆਂ ਗੱਲਾਂ ਯਾਦ ਕਰਕੇ ਝੂਰਨ ਲੱਗ ਜਾਂਦਾ ਹੈ। ਪੁਰਾਣੀਆਂ ਖ਼ੁਸ਼ ਕਰਨ ਵਾਲੀਆਂ ਗੱਲਾਂ ਯਾਦ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਆਪਣੇ ਘਰਾਂ ਦੇ ਜ਼ਰੂਰੀ ਕਾਗ਼ਜ਼ਾਤ ਜਿਵੇਂ ਸਰਟੀਫੀਕੇਟ, ਰਾਸ਼ਣ ਕਾਰਡ, ਆਧਾਰ ਕਾਰਡ ਆਦਿ ਖੁਦ ਸੰਭਾਲਕੇ ਕਿਸੇ ਟਿਕਾਣੇ ਤੇ ਰੱਖੋ ਤਾਂ ਜੋ ਲੋੜ ਪੈਣ ਤੇ ਤੁਰੰਤ ਲੱਭੇ ਜਾ ਸਕਣ।

ਜਨਮ ਦਿਨ ਮਨਾਉਣ ਸੰਬੰਧੀ ਉਹ ਕਹਿੰਦੇ ਹਨ ਕਿ ਇਸ ਦਿਨ ਇਨਸਾਨ ਨੂੰ ਆਪਣੇ ਅੰਦਰ ਝਾਤੀ ਮਾਰਕੇ ਆਤਮ ਨਿਰੀਖਣ ਕਰਨਾ ਚਾਹੀਦਾ ਕਿ ਅਸੀਂ ਕੀ ਚੰਗਾ ਤੇ ਮਾੜਾ ਕੰਮ ਕਰ ਰਹੇ ਹਾਂ। ਅੱਗੇ ਵਾਸਤੇ ਆਪਣੇ ਆਪ ਨੂੰ ਸੁਧਾਰਨ ਦਾ ਪ੍ਰਬੰਧ ਕਰੋ। ਅਗਲੇ ਸਾਲ ਦਾ ਪ੍ਰੋਗਰਾਮ ਬਣਾ ਲਓ ਕਿ ਕੀ ਕਰਨਾ ਹੈ। ਦਿਮਾਗ਼ ਤੇ ਬਹੁਤਾ ਬੋਝ ਨਾ ਪਾਓ। ਹਰ ਗੱਲ ਤੇ ਤੁਰੰਤ ਰੀਐਕਟ ਨਾ ਕਰੋ। ਸਮੱਸਿਆਵਾਂ ਆਉਂਦੀਆਂ ਜਾਂਦੀਆਂ ਰਹਿੰਦੀਆਂ ਹਨ। ਇਨਸਾਨ ਨੂੰ ਉਮਰ ਮੁਤਾਬਕ ਸਮਾਜ ਵਿਚ ਵਿਵਹਾਰ ਅਤੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਹਨ। ਬਟਵਾਰੇ ਦੇ ਦਰਦ ਦਾ ਵੀ ਇਜ਼ਹਾਰ ਕੀਤਾ ਹੈ।

ਉਨ੍ਹਾਂ ਇਹ ਵੀ ਦੱਸਿਆ ਹੈ ਕਿ ਸਾਡਾ ਇਤਿਹਾਸ ਸਹੀ ਜਾਣਕਾਰੀ ਨਹੀਂ ਦਿੰਦਾ।

ਦਲੀਪ ਸਿੰਘ ਵਾਸਨ ਦਾਨ ਕਰਨ ਨੂੰ ਪਾਪ ਸਮਝਦੇ ਹਨ, ਸਗੋਂ ਕਿਸੇ ਲੋੜਮੰਦ ਦੀ ਮਦਦ ਕਰਨਾ ਪੁੰਨ ਹੁੰਦਾ ਹੈ। ਦਾਨ ਉਪਰ ਵਿਹਲੜ ਪਲਦੇ ਹਨ।

ਨੈਤਿਕਤਾ ਖ਼ਤਮ ਹੁੰਦੀ ਜਾ ਰਹੀ ਹੈ। ਦੁਰਘਟਨਾਵਾਂ ਦੇ ਸ਼ਿਕਾਰ ਸੜਕਾਂ ਰੁਲਦੇ ਹਨ, ਲੋਕ ਉਨ੍ਹਾਂ ਦੇ ਕੋਲੋਂ ਲੰਘੀ ਜਾਂਦੇ ਹਨ। ਪ੍ਰੇਮ ਵਿਆਹ ਮਾੜੇ ਨਹੀਂ ਪ੍ਰੰਤੂ ਪ੍ਰੇਮ ਵਿਚ ਅੰਤਰਜ਼ਾਤੀ ਵਿਆਹ ਬਹੁਤੇ ਸਭਿਆਚਾਰ ਦੇ ਵਖਰੇਵੇਂ ਕਰਕੇ ਸਫ਼ਲ ਨਹੀਂ ਹੁੰਦੇ।  ਸਾਡੇ ਸਮਾਜ ਵਿਚ ਪੁੱਤਰ ਨੂੰ ਵਿਰਾਸਤ ਦਾ ਵਾਰਸ ਸਮਝ ਕੇ ਖ਼ੁਸ਼ੀ ਮਨਾਈ ਜਾਂਦੀ ਹੈ ਪ੍ਰੰਤੂ ਬੁਢਾਪੇ ਵਿਚ ਪੁੱਤਰ ਬਜ਼ੁਰਗਾਂ ਨਾਲ ਚੰਗਾ ਵਿਵਹਾਰ ਨਹੀਂ ਕਰਦੇ। 

ਲੇਖਕ ਅਨੁਸਾਰ ਲੋਭ, ਕਾਮ, ਕਰੋਧ, ਮੋਹ ਅਤੇ ਹੰਕਾਰ ਬਹੁਤੇ ਹੋਣ ਤਾਂ ਬੁਰੇ ਹਨ ਪ੍ਰੰਤੂ ਇਨ੍ਹਾਂ ਦਾ ਹੋਣਾ ਅਤਿਅੰਤ ਜ਼ਰੂਰੀ ਹੈ। ਕਾਮ ਉਤਪਤੀ ਦਾ ਸਾਧਨ, ਕ੍ਰੋਧ ਤੋਂ ਅਨੁਸ਼ਾਸ਼ਨ, ਮੋਹ ਤੋਂ ਮੁਹੱਬਤ, ਲੋਭ ਤੋਂ ਮੁਕਾਬਲੇ ਦੀ ਰੁਚੀ ਅਤੇ ਅਹੰਕਾਰ ਤੋਂ ਸਫ਼ਲਤਾ ਪ੍ਰਾਪਤ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਇਨ੍ਹਾਂ ਦੀ ਮਿਕਦਾਰ ਘਟਾਈ ਵਧਾਈ ਜਾ ਸਕਦੀ ਹੈ।

ਸਾਬਕਾ ਜਿਲ੍ਹਾ ਲੋਕ ਸੰਪਕ ਅਧਿਕਾਰੀ  
ਮੋਬਾਈਲ-9417913072
ujagarsingh48@yahoo.com  

 
 

  112ਦਲੀਪ ਸਿੰਘ ਵਾਸਨ ਦੀ ਪੁਸਤਕ ਜੀਵਨ ਇਕ ਸਚਾਈ: ਜੀਵਨ ਦੀ ਜਾਚ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
111ਕੰਵਰ ਦੀਪ ਦਾ ਮਨ ਰੰਗੀਆਂ ਚਿੜੀਆਂ: ਵਿਸਮਾਦੀ ਕਵਿਤਾਵਾਂ ਦਾ ਕਾਵਿ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
110ਸੁਖਦੇਵ ਸਿੰਘ ਸ਼ਾਂਤ ਦਾ ਨਵਾਂ ਆਦਮੀ ਮਿੰਨੀ ਕਹਾਣੀ ਸੰਗ੍ਰਹਿ ਸਮਾਜਿਕ ਸਰੋਕਾਰਾਂ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
109ਗੁਰਭਜਨ ਗਿੱਲ ਦਾ ਗ਼ਜ਼ਲ ਸੰਗ੍ਰਹਿ ਸੁਰਤਾਲ: ਪੰਜਾਬੀ ਵਿਰਾਸਤ ਦਾ ਸ਼ੀਸ਼ਾ
ਉਜਾਗਰ ਸਿੰਘ, ਪਟਿਆਲਾ
108‘ਕਿਸਾਨ ਅੰਦੋਲਨ ਸਮੁੰਦਰੋਂ ਪਾਰ ਤੇਰੇ ਨਾਲ’ ਪੁਸਤਕ ਪ੍ਰਵਾਸੀਆਂ ਦੇ ਸਮਰਥਨ ਦੀ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ  
107ਦਰਦ ਜਾਗਦਾ ਹੈ: ਭੁਪਿੰਦਰ ਸਿੰਘ ਸੱਗੂ 
ਡਾ. ਨਿਸ਼ਾਨ ਸਿੰਘ ਰਾਠੌਰ
106ਮਜਬੂਰੀ, ਲਾਚਾਰੀ, ਬੇਵੱਸੀ  ਅਤੇ ਔਰਤ ਦੀ ਤ੍ਰਾਸਦੀ ਦੀ ਬਾਤ ਪਾਉਂਦੀ ਹੈ "ਕੱਠਪੁਤਲੀਆਂ"
ਸਿ਼ਵਚਰਨ  ਜੱਗੀ ਕੁੱਸਾ
104ਸਮੀਖਿਆ: ਨਾਵਲ "ਦਰਦ ਕਹਿਣ ਦਰਵੇਸ਼"
ਮਨਦੀਪ ਕੌਰ ਭੰਮਰਾ
104ਸ਼ਿਵਚਰਨ ਜੱਗੀ ਕੁੱਸਾ ਦਾ ਨਵਾਂ ਨਾਵਲ "ਦਰਦ ਕਹਿਣ ਦਰਵੇਸ਼" ਮਾਰਕੀਟ 'ਚ
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
binderਬਿੰਦਰ ਕੋਲੀਆਂ ਵਾਲ ਦੇ ਕਾਵਿ ਸੰਗ੍ਰਹਿ "ਅਧੂਰਾ ਸਫ਼ਰ" ਤੇ ਇਕ ਸਰਸਰੀ ਝਾਤ  
ਰਵੇਲ ਸਿੰਘ ਇਟਲੀ
shazadian1ਰਾਮ ਲਾਲ ਭਗਤ ਦਾ ਕਾਵਿ ਸੰਗ੍ਰਹਿ "ਸ਼ਹਿਜ਼ਾਦੀਆਂ" ਇਸਤਰੀ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
parinday'ਇਹ ਪਰਿੰਦੇ ਸਿਆਸਤ ਨਹੀਂ ਜਾਣਦੇ'
ਉਜਾਗਰ ਸਿੰਘ, ਪਟਿਆਲਾ 
uncleਅੰਕਲ ਟੌਮ ਦੀ ਝੌਪੜੀ
ਬਿੱਟੂ ਖੰਗੂੜਾ, ਲੰਡਨ 
gurmatਡਾ ਗੁਰਸ਼ਰਨ ਕੌਰ ਜੱਗੀ ਦੀ ਪੁਸਤਕ ਗੁਰਮਤਿ ਵਿਚਾਰਧਾਰਾ ਪਾਠਕਾਂ ਲਈ ਮਾਰਗ ਦਰਸ਼ਨ
ਉਜਾਗਰ ਸਿੰਘ, ਪਟਿਆਲਾ 
bhubbalਭੁੱਬਲ ਦੀ ਅੱਗ ਨਾਟਕ ਦਲਿਤ ਅਤੇ ਛੋਟੇ ਕਿਸਾਨਾਂ ਦੀ ਤ੍ਰਾਸਦੀ ਦਾ ਪ੍ਰਤੀਕ 
ਉਜਾਗਰ ਸਿੰਘ, ਪਟਿਆਲਾ 
nanakਨਾਨਕ ਸਿੰਘ ਇਕ ਪੁਨਰ-ਮੁਲਾਂਕਣ ਪੁਸਤਕ : ਨਾਨਕ ਸਿੰਘ ਦੇ ਸਾਹਿਤਕ ਵਿਅਕਤਿਵ ਦਾ ਸ਼ੀਸ਼ਾ 
ਉਜਾਗਰ ਸਿੰਘ, ਪਟਿਆਲਾ 
sonia1ਡਾ ਸੋਨੀਆਂ ਦੀ ਪੁਸਤਕ ‘ਧੁੰਦ’ ਸਿੱਖ ਧਰਮ ਵਿਚ ਆਈ ਗਿਰਾਵਟ ਤੇ ਚਿੰਤਾ ਦਾ ਪ੍ਰਗਟਾਵਾ 
ਉਜਾਗਰ ਸਿੰਘ, ਪਟਿਆਲਾ 
anmolਅਨਮੋਲ ਕੌਰ ਦਾ ਕਹਾਣੀ ਸੰਗ੍ਰਹਿ ‘‘ਜ਼ਮੀਰ’’ ਲੋਕ ਅਰਪਣ
ਸਮਨਦੀਪ ਖੀਵਾ, ਭੀਖੀ
ghesalਡਾਇਰੈਕਟਰ ਭਾਸ਼ਾ ਵਿਭਾਗ ਵਲੋਂ ਨਾਮਵਰ ਸ਼ਾਇਰ ਘੇਸਲ ਦੀ ਪੁਸਤਕ 'ਯਾਦਾਂ ਦੇ ਘੁੱਟ' ਲੋਕ-ਅਰਪਣ
ਪ੍ਰੀਤਮ ਲੁਧਿਆਣਵੀ, ਚੰਡੀਗੜ੍ਹ  
ranaਹਰਪ੍ਰੀਤ ਸਿੰਘ ਰਾਣਾ ਦੀ ਮਿੰਨੀ ਕਹਾਣੀਆਂ ਦੀ ਪੁਸਤਕ ਤਤਕਾਲ ਸਮਾਜਿਕ ਵਰਤਾਰੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ  
punjivaadਸੰਸਾਰ ਪੱਧਰ ਦੇ ਸਮਾਜਿਕ ਆਰਥਿਕ ਸਰੋਕਾਰਾਂ ਦੀ ਗੱਲ ਕਰਦੀ ਕਿਤਾਬ 'ਪੂੰਜੀਵਾਦ ਬਨਾਮ ਕੈਨੇਡੀਅਨ ਸਮਾਜ'
ਬਲਜਿੰਦਰ ਸੰਘਾ, ਕਨੇਡਾ
udipanਉਦੀਪਨ ਸਾਹਿਤਕ ਚਿੱਠੀਆਂ ਸਾਹਿਤਕ ਖ਼ਜਾਨੇ ਦੇ ਸੰਬਾਦ ਦਾ ਸੰਗ੍ਰਹਿ
ਉਜਾਗਰ ਸਿੰਘ, ਪਟਿਆਲਾ  
ziraਪਰਮਵੀਰ ਜ਼ੀਰਾ ਦਾ ਪੁਸਤਕ ਪਰਵਾਜ਼ ਮਾਂ ਦੇ ਪਿਆਰ ਤੋਂ ਵਿਹੂਣੀ ਬਹਾਦਰ ਲੜਕੀ ਦੀ ਕਹਾਣੀ
ਉਜਾਗਰ ਸਿੰਘ, ਪਟਿਆਲਾ
ਹਰੀਹਰੀ ਸਿੰਘ ਦੀ ਜੀਵਨ ਸ਼ੈਲੀ ਉਸਦੀ ਸੈ ਜੀਵਨੀ ਵਾਲੀ ਪੁਸਤਕ “ਲੁਕਿੰਗ ਬੈਕ ਵਿਦ ਡੀਲਾਈਟ” ਰਾਹੀਂ
ਡਾ.ਸਾਥੀ ਲੁਧਿਆਣਵੀ, ਲੰਦਨ  
kahani ਕਹਾਣੀ- ਸੰਗ੍ਰਹਿ ‘ਉਮਰੋਂ ਲੰਮੀ ਉਡੀਕ’ ਲੋਕ- ਅਰਪਣ
ਡਾ. ਨਿਸ਼ਾਨ ਸਿੰਘ ਰਾਠੌਰ, ਕੁਰੂਕਸ਼ੇਤਰ
panj

ਮੋਤੀ ਪੰਜ ਦਰਿਆਵਾਂ ਦਾ ਪੁਸਤਕ ਲਹਿੰਦੇ ਅਤੇ ਚੜ੍ਹਦੇ ਪੰਜਾਬ ਦਰਮਿਆਨ ਸਾਹਿਤਕ ਕੜੀ ਬਣੇਗੀ
ਉਜਾਗਰ ਸਿੰਘ, ਪਟਿਆਲਾ

ਕੁਲਵੰਤ ਖਨੌਰੀ ਦੀ ਪਿਆਰ ਪੰਘੂੜਾ ਪੁਸਤਕ ਬੱਚਿਆਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਲੇਖ਼ਕ ਮੋਹਨ ਸਿੰਘ ਔਜਲਾ ਦੀ ਸਮੁੱਚੀ ਲਿਖ਼ਤ ਦਾ ਗੰਭੀਰ ਅਧਿਐਨ ਕਰਦੀ ਪੁਸਤਕ 'ਪ੍ਰੋ.ਮੋਹਨ ਸਿੰਘ ਔਜਲਾ ਦੀ ਸਾਹਿਤਕ ਪਰਵਾਜ਼'
ਬਲਜਿੰਦਰ ਸੰਘਾ, ਕਨੇਡਾ
ਗੁਰਿੰਦਪਾਲ ਸਿੰਘ ਜੋਸਨ ਦੀ ਪੁਸਤਕ ‘‘ਸਾਰਾਗੜੀ ਸਾਕਾ ਅਦੁੱਤੀ ਜੰਗੀ ਮਿਸਾਲ ’’ ਇਤਿਹਾਸਕ ਦਸਤਾਵੇਜ
ਉਜਾਗਰ ਸਿੰਘ, ਪਟਿਆਲਾ
ਸਮਾਜਿਕ ਸਰੋਕਾਰਾਂ, ਰੋਮਾਂਸਵਾਦ ਅਤੇ ਔਰਤਾਂ ਦੇ ਦਰਦਾਂ ਦੀ ਕਵਿਤਰੀ ਬੀਬੀ ਜੌਹਰੀ
ਉਜਾਗਰ ਸਿੰਘ, ਪਟਿਆਲਾ
ਪਰਵਾਸ ਤੇ ਢੌਂਗ ਦਾ ਸੱਚ ਨਾਵਲ ‘ਕੁੜੀ ਕੈਨੇਡਾ ਦੀ’
ਡਾ. ਪ੍ਰਿਥਵੀ ਰਾਜ ਥਾਪਰ,
ਰਾਮ ਲਾਲ ਭਗਤ ਦੀ ਪੁਸਤਕ ਨੂੰਹਾਂ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਸਤਾਵੇਜ:ਇਟਲੀ ਵਿੱਚ ਸਿੱਖ ਫ਼ੌਜੀ ਪੁਸਤਕ
ਉਜਾਗਰ ਸਿੰਘ, ਪਟਿਆਲਾ
ਪਰਮਜੀਤ ਪਰਮ ਦੇ ਚੰਡੀਗੜ ਦੇ ਬੇਸ਼ਕੀਮਤੀ ਹੀਰੇ: ਨੌਜਵਾਨਾ ਲਈ ਪ੍ਰੇਰਨਾਦਾਇਕ
ਉਜਾਗਰ ਸਿੰਘ, ਪਟਿਆਲਾ
ਹਰਜੋਤ ਸਿੰਘ ਹੈਪੀ ਦੀ ਨਿਕੰਮੀ ਔਲਾਦ: ਨੌਜਵਾਨਾ ਲਈ ਪ੍ਰੇਰਨਾਦਾਇਕ ਪੁਸਤਕ
ਉਜਾਗਰ ਸਿੰਘ, ਪਟਿਆਲਾ
ਬਲਜੀਤ ਕੌਰ ਸਵੀਟੀ ਦੀ ਪੁਸਤਕ ‘‘ਤਰੇਲਾਂ ਪ੍ਰੀਤ ਦੀਆਂ’’ ਰੁਮਾਂਸਵਾਦ ਅਤੇ ਬ੍ਰਿਹਾ ਦਾ ਸੁਮੇਲ
ਉਜਾਗਰ ਸਿੰਘ, ਪਟਿਆਲਾ
ਅਮਰਿੰਦਰ ਸਿੰਘ ਸੋਹਲ ਦੀ ਪੁਸਤਕ ਨੈਣਾਂ ਵਿਚਲਾ ਟਾਪੂ ਸਮਾਜਿਕ ਸਰੋਕਾਰਾਂ ਦੀ ਅਵਾਜ਼
ਉਜਾਗਰ ਸਿੰਘ, ਪਟਿਆਲਾ
ਪੰਜਾਬੀਆਂ ਦੇ ਰਾਜਦੂਤ ਨਰਪਾਲ ਸਿੰਘ ਸ਼ੇਰਗਿਲ ਦੀ ਸ਼੍ਰੀ ਗੁਰੂ ਗੋਬਿੰਦ ਸਿੰਘ ਨੂੰ ਸ਼ਰਧਾਂਜਲੀ
ਉਜਾਗਰ ਸਿੰਘ, ਪਟਿਆਲਾ
ਸਿਰਜਣਦੀਪ ਕੌਰ ਉਭਾ ਦੀ ਪੁਸਤਕ ‘‘ਜਿੱਤ’’ ਹਾਰ ਨੂੰ ਜਿੱਤ ਵਿਚ ਬਦਲਣ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪਾਲੀ ਖ਼ਾਦਿਮ ਦੀ ਪੁਸਤਕ ਸਵੈ ਦੀ ਤਸਦੀਕ ਸਮਾਜਿਕ ਸਰੋਕਾਰਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੰਜਵਾਂ ਥੰਮ ਮਿੰਨੀ ਕਹਾਣੀ ਸੰਗ੍ਰਹਿ ਇੱਕ ਅਧਿਐਨ
ਉਜਾਗਰ ਸਿੰਘ, ਪਟਿਆਲਾ
ਡਾ. ਦਰਸ਼ਨ ਵੱਲੋਂ ਸੰਪਾਦਿਤ 'ਸਾਹਿਤ ਤੇ ਸੰਬਾਦ' ਪੁਸਤਕ ਨਵੇਂ ਲੇਖਕਾਂ ਲਈ ਪ੍ਰੇਰਨਾ ਸਰੋਤ
ਉਜਾਗਰ ਸਿੰਘ, ਪਟਿਆਲਾ
ਰਣਜੀਤ ਸਿੰਘ ਭਿੰਡਰ ਦੀ ਪੁਸਤਕ ‘‘ਸਮਾਂ ਤੇ ਸੁਪਨੇ’’ ਅਧੂਰੇ ਅਹਿਸਾਸਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸੁਰਿੰਦਰ ਸੈਣੀ ਦੀ ਪੁਸਤਕ ‘‘ਮਿੱਤਰ ਪਿਆਰੇ ਨੂੰ’’ ਬਿਰਹਾ ਦੀਆਂ ਮਹਿਕਾਂ ਦੀ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਪੱਤਰਕਾਰੀ ਅਤੇ ਸਾਹਿਤ ਦਾ ਸੁਮੇਲ : ਸ਼ਰਨਜੀਤ ਬੈਂਸ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦਾ ਨਾਵਲ ‘‘ਕੁੜੀ ਕੈਨੇਡਾ ਦੀ’’ ਪੰਜਾਬੀ ਮਾਨਸਿਕਤਾ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਬਿੰਦਰ “ਕੋਲੀਆਂ ਵਾਲ”ਦੇ ਪਲੇਠੇ ਨਾਵਲ” ਅਣ ਪਛਾਤੇ ਰਾਹਾਂ ਦੇ ਪਾਂਧੀ” ਤੇ ਇੱਕ ਪੇਤਲੀ ਜੇਹੀ ਝਾਤ
ਰਵੇਲ ਸਿੰਘ, ਇਟਲੀ
ਰਾਜਵਿੰਦਰ ਕੌਰ ਜਟਾਣਾ ਦੀ ਸਰਸਰਾਹਟ ਪੈਦਾ ਕਰਨ ਵਾਲੀ ਪੁਸਤਕ ‘‘ਆਹਟ’’
ਉਜਾਗਰ ਸਿੰਘ, ਪਟਿਆਲਾ
ਬਾਬੂ ਸਿੰਘ ਰੈਹਲ ਦਾ‘‘ਹਨੇਰਾ ਪੀਸਦੇ ਲੋਕ’’ਕਹਾਣੀ ਸੰਗ੍ਰਿਹ ਆਰਥਿਕ ਬਖੇੜੇ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਕਮਲਜੀਤ ਕੌਰ ਕਮਲ ਦੀ ਪੁਸਤਕ ‘‘ਫੁੱਲ ਤੇ ਕੁੜੀਆਂ’’ ਇੱਕ ਸਿੱਕੇ ਦੇ ਦੋ ਪਾਸੇ
ਉਜਾਗਰ ਸਿੰਘ, ਪਟਿਆਲਾ
ਸੁਖਰਾਜ ਸਿੰਘ “ਬਰਾੜ” ਦੇ ਪਲੇਠੇ ਕਾਵਿ ਸੰਗ੍ਰਿਹ “ਦਾਣੇ” ਤੋਂ ਝਲਕਦੀ ਹੈ ਉੱਸ ਦੀ ਕਾਵਿ ਚੇਤਨਾ
ਰਵੇਲ ਸਿੰਘ ਇਟਲੀ
ਬਲਜਿੰਦਰ ਸੰਘਾ ਦੀਆਂ ਲੰਮੀਆਂ ਸਾਹਿਤਕ ਪੁਲਾਂਘਾਂ
ਉਜਾਗਰ ਸਿੰਘ, ਪਟਿਆਲਾ
ਕੁੜੀ ਕੈਨੇਡਾ ਦੀ’ ਨਾਵਲ ਵੱਖਰੀ ਸੁਰ ਵਾਲਾ
ਜਸਵੀਰ ਰਾਣਾ, ਸੰਗਰੂਰ
ਦੇਸ ਭਗਤੀ ਅਤੇ ਸਮਾਜਿਕ ਸਰੋਕਾਰਾਂ ਦੇ ਗੀਤਾਂ ਦਾ ਰਚੇਤਾ ਸੁਖਪਾਲ ਪਰਮਾਰ
ਉਜਾਗਰ ਸਿੰਘ, ਪਟਿਆਲਾ
ਸੰਤ ਭਿੰਡਰਾਂਵਾਲੇ ਦੇ ਰੂ-ਬ-ਰੁ ਜੂਨ 84 ਦੀ ਪੱਤਰਕਾਰੀ ਪੁਸਤਕ ਦਾ ਵਿਸ਼ਲੇਸ਼ਣ
ਉਜਾਗਰ ਸਿੰਘ, ਪਟਿਆਲਾ
ਅਮਨਦੀਪ ਸਿੰਘ ਦਾ ਨਵਪ੍ਰਕਾਸ਼ਿਤ ਕਾਵਿ ਸੰਗ੍ਰਹਿ "ਕੰਕਰ ਪੱਥਰ"  - ਡਾ. ਡੀ. ਪੀ. ਸਿੰਘ ਕਣੀਆਂ' ਕਾਵਿ-ਸੰਗ੍ਰਹਿ ਦੀਆਂ ਨਜ਼ਮਾਂ ਨਾਲ ਸਾਂਝ – ਸੁਖਵਿੰਦਰ ਅੰਮ੍ਰਿਤ
ਡਾ.ਗੁਰਮਿੰਦਰ ਸਿੱਧੂ ਦੀ ਕਿਤਾਬ ' ਕਹਿ ਦਿਓ ਉਸ ਕੁੜੀ ਨੂੰ ' ਰਿਲੀਜ਼ ਕੋਮਲ ਕਲਾ ਅਤੇ ਕਵਿਤਾ ਦਾ ਸੁਮੇਲ- ਸੈਂਡੀ ਗਿੱਲ ਦੀ ਪੁਸਤਕ "ਨੀ ਮਾਂ"
ਉਜਾਗਰ ਸਿੰਘ, ਪਟਿਆਲਾ
ਪਰਵਾਸੀ ਜੀਵਨ ਅਤੇ ਸਾਹਿਤ ਦਾ ਮਾਰਮਿਕ ਮੁਲਾਂਕਣ
ਡਾ.ਲਕਸ਼ਮੀ ਨਰਾਇਣ ਭੀਖੀ, ਪਟਿਆਲਾ
ਸੜਕਛਾਪ ਸ਼ਾਇਰੀ ਪ੍ਰਕ੍ਰਿਤੀ ਅਤੇ ਇਨਸਾਨੀਅਤ ਦੀ ਕਵਿਤਾ
ਉਜਾਗਰ ਸਿੰਘ, ਪਟਿਆਲਾ
ਡਾ ਗੁਰਮਿੰਦਰ ਸਿੱਧੂ ਦੀ ਕਿਤਾਬ ' ਧੀਆਂ ਨਾਲ ਜੱਗ ਵਸੇਂਦਾ ' ਲੋਕ-ਅਰਪਣ "ਨਿੱਕੀਆਂ ਪੰਜਾਬੀ ਮੁਹੱਬਤੀ ਬੋਲੀਆਂ" - ਸੰਗ੍ਹਿ ਕਰਤਾ- ਜਨਮੇਜਾ ਸਿੰਘ ਜੌਹਲ
ਡਾ. ਜਗੀਰ ਸਿੰਘ ਨੂਰ, ਫਗਵਾੜਾ
ਮਿੱਟੀ ਦਾ ਮੋਹ - ਗੁਰਚਰਨ ਸਿੰਘ ਦਿਲਬਰ
ਬਿਕਰਮਜੀਤ ਨੂਰ, ਬਰਨਾਲਾ
ਅੱਥਰੀ ਪੀੜ ਦੀ ਲੇਖਿਕਾ ਅਤੇ ਮੁਹੱਬਤਾਂ ਦੀ ਵਣਜਾਰਨ ਸੁਰਿੰਦਰ ਸੈਣੀ
ਉਜਾਗਰ ਸਿੰਘ, ਪਟਿਆਲਾ
ਸਮਾਜ ਸੇਵਿਕਾ ਕਵਿਤਰੀ: ਲਵੀਨ ਕੌਰ ਗਿੱਲ
ਉਜਾਗਰ ਸਿੰਘ, ਪਟਿਆਲਾ
ਅਨਮੋਲ ਕੌਰ ਦੀ ‘ਕੈਨੇਡਾ ਦੀ ਕੁੜੀ’ ਨੂੰ ਖੁਸ਼ਆਮਦੀਦ
ਡਾ. ਹਰਜਿੰਦਰ ਸਿੰਘ ਵਾਲੀਆਂ
ਸਤਨਾਮ ਚੌਹਾਨ ਦੀ ਪੁਸਤਕ ‘ਕਹੋ ਤਿਤਲੀਆਂ ਨੂੰ’ ਇਸਤਰੀ ਦੀ ਮਾਨਸਿਕਤਾ ਦਾ ਪ੍ਰਤੀਕ
ਉਜਾਗਰ ਸਿੰਘ, ਪਟਿਆਲਾ
ਸ਼ਬਦਾਂ ਦੇ ਸ਼ਗਨਾਂ ਦੀ ਤਾਕਤ - ਡਾ.ਗੁਰਮਿੰਦਰ ਸਿੱਧੂ ਦੀਆਂ 'ਚੌਮੁਖੀਆ ਇਬਾਰਤਾਂ ’
ਕਮਲ ਦੁਸਾਂਝ, ਮੋਹਾਲੀ
ਚਰਨਹ ਗੋਬਿੰਦ ਮਾਰਗੁ ਸੁਹਾਵਾ ਪੁਸਤਕ ਵਰਤਮਾਨ ਪਰਿਪੇਖ ਵਿਚ
ਉਜਾਗਰ ਸਿੰਘ, ਪਟਿਆਲਾ
ਮਿਊਰੀਅਲ ਆਰਨਾਸਨ ਲਾਇਬ੍ਰੇਰੀ ਵੱਲੋਂ ਐਸ. ਪੀ. ਬਲਰਾਜ ਸਿੰਘ ਸਿੱਧੂ ਦੀ ਕਿਤਾਬ ‘ਅਸਲੀ ਸਰਦਾਰ’ ਲੋਕ ਅਰਪਿਤ
ਡਾ ਸਰਵਣ ਸਿੰਘ ਰੰਧਾਵਾ, ਕੈਲੇਫੋਰਨੀਆ
ਪਿਆਰਾ ਸਿੰਘ ਕੁੱਦੋਵਾਲ ਦੀ ਸਾਹਿਤਕ ਸੋਚ ਦਾ ਕੱਚ ਸੱਚ
ਉਜਾਗਰ ਸਿੰਘ, ਪਟਿਆਲਾ
ਸਾਂਝੇ ਪ੍ਰਤੀਕ ਵਿਧਾਨ ਦੀ ਪੇਸ਼ਕਾਰੀ : ਸ਼ਬਦਾ ਦੇ ਹਾਰ
ਪਰਵਿੰਦਰ ਜੀਤ ਸਿੰਘ, ਜਲੰਧਰ
ਰੂਪ ਢਿੱਲੋਂ ਦਾ ਨਵਾ ਨਾਵਲ "ਸਮੁਰਾਈ" ਰੀਲੀਸ ਪ੍ਰੀਤ ਪਰੁਚੀ ਬਿਰਹਾ ਦੀ ਕਵਿਤਰੀ-ਸੁਰਿੰਦਰ ਕੌਰ ਬਿੰਨਰ
ਉਜਾਗਰ ਸਿੰਘ, ਪਟਿਆਲਾ
ਮੈਂ, ‘ਇੱਦਾਂ ਨਾ ਸੋਚਿਆ ਸੀ’ - ਸੰਤੋਖ ਸਿੰਘ ਹੇਅਰ
ਨਦੀਮ ਪਰਮਾਰ,  ਕੈਨੇਡਾ
ਕਿਰਪਾਲ ਪੂਨੀ ਦਾ ਕਵਿ-ਸੰਸਾਰ ਸਹਿਜ, ਸੁਹਜ ਅਤੇ ਸੰਤੁਲਨ ਦੀ ਕਵਿਤਾ
ਡਾ ਰਤਨ ਰੀਹਨ, ਯੂ ਕੇ
ਪਰਨੀਤ ਕੌਰ ਸੰਧੂ ਦੀ ਬਿਰਹਾ ਦੇ ਦਰਦਾਂ ਦੀ ਦਾਸਤਾਨ
ਉਜਾਗਰ ਸਿੰਘ, ਪਟਿਆਲਾ
ਪੰਜਾਬੀ ਹਾਇਕੂ ਅਤੇ ਹਾਇਬਨ ਦਾ ਮੋਢੀ ਗੁਰਮੀਤ ਸੰਧੂ
ਉਜਾਗਰ ਸਿੰਘ, ਪਟਿਆਲਾ
ਡਾ: ਸਾਥੀ ਲੁਧਿਆਣਵੀ ਦੇ ਮੁਲਾਕਾਤਾਂ ਦੇ ਸੰਗ੍ਰਹਿ
“ਨਿੱਘੇ ਮਿੱਤਰ ਮੁਲਾਕਾਤਾਂ” ‘ਤੇ ਵਿਮਰਸ਼ ਪੱਤਰ
ਡਾ: ਬਲਦੇਵ ਸਿੰਘ ਕੰਦੋਲਾ, ਯੂ ਕੇ
'ਦ ਸੈਕੰਡ ਸੈਕਸ'
ਡਾ. ਕਰਾਂਤੀ ਪਾਲ, ਅਲੀਗੜ
ਕਾਲੇ ਦਿਨ: 1984 ਤੋਂ ਬਾਅਦ ਸਿੱਖ
ਦਲਵੀਰ ਸਿੰਘ ਲੁਧਿਆਣਵੀ
ਦਵਿੰਦਰ ਪਟਿਆਲਵੀ ਦਾ ਛੋਟੇ ਲੋਕ-ਵੱਡੇ ਵਿਚਾਰ
ਉਜਾਗਰ ਸਿੰਘ, ਪਟਿਆਲਾ
ਨਾਵਲਕਾਰ ਸ੍ਰ ਬਲਦੇਵ ਸਿੰਘ ਬੁੱਧ ਸਿੰਘ ਵਾਲਾ ਦਾ ਨਾਵਲ ਉਜੱੜੇ ਬਾਗਾਂ ਦਾ ਮਾਲੀ ਨਾਰਵੇ ਚ ਰਿਲੀਜ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਪੰਜਾਬੀ ਮਾਂ-ਬੋਲੀ ਦਾ ਝਿਲਮਿਲਾਉਂਦਾ ਸਿਤਾਰਾ -'ਰਵੀ ਸੱਚਦੇਵਾ'
ਸ਼ਿਵਚਰਨ ਜੱਗੀ ਕੁੱਸਾ - ਲੰਡਨ
ਰੂਪ ਢਿੱਲੋ ਦਾ ਨਵਾਂ ਨਾਵਲ "ਓ"
ਅਮਰਜੀਤ ਬੋਲਾ, ਦਰਬੀ ਯੂਕੇ
'ਮਾਲਵੇ ਦੀਆਂ ਬਾਤਾਂ' ਦਾ ਦੂਜਾ ਐਡੀਸ਼ਨ ਰਿਲੀਜ਼
ਹਰਪ੍ਰੀਤ ਸੇਖਾ, ਸਰੀ, ਕਨੇਡਾ
ਲਾਡੀ ਭੁੱਲਰ ਦਾ ਨਵਾਂ ਨਾਵਲ ‘ਖ਼ੂਨ ਦੇ ਹੰਝੂ’ ਰਿਲੀਜ਼
ਸੁਨੀਲ ਦੱਤ ਧੀਰ, ਸੁਲਤਾਨਪੁਰ ਲੋਧ
ਬੰਦ ਘਰਾਂ ਦੇ ਵਾਸੀ
ਬਲਜਿੰਦਰ ਸੰਘਾ, ਕਨੇਡਾ
ਹਰਦਮ ਸਿੰਘ ਮਾਨ ਦਾ ਗ਼ਜ਼ਲ ਸੰਗ੍ਰਿਹ 'ਅੰਬਰਾਂ ਦੀ ਭਾਲ ਵਿੱਚ' ਰਲੀਜ਼
ਬਿੱਕਰ ਸਿੰਘ ਖੋਸਾ, ਕਨੇਡਾ
ਮਨੁੱਖੀ ਮਨ ਦੇ ਸੁਪਨਿਆਂ ਦੀ ਗੱਲ ਕਰਦਾ ਕਹਾਣੀ ਸੰਗ੍ਰਹਿ ‘ਸੁਪਨੇ ਸੱਚ ਹੋਣਗੇ’
ਬਲਜਿੰਦਰ ਸੰਘਾ, ਕਨੇਡਾ
ਖੂਬਸੂਰਤ ਖ਼ਿਆਲਾਂ ਦੀ ਉਡਾਰੀ - ਅੰਬਰਾਂ ਦੀ ਭਾਲ ਵਿੱਚ
ਰਾਜਵੰਤ ਬਾਗੜੀ, ਪੰਜਾਬ
ਦਾਇਰਿਆਂ ਤੋਂ ਪਾਰ ਜਾਣ ਦੀ ਜੁਸਤਜੂ: ਬੱਦਲਾਂ ਤੋਂ ਪਾਰ
ਗੁਰਪਾਲ ਸਿਘ ਸੰਧੂ (ਡਾ.), ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ
ਚੁੱਪ ਵਿਚੋਂ ਬੋਲਦੇ ਸ਼ਬਦ ‘ਚੁੱਪ ਨਦੀ ਤੇ ਮੈਂ’/a>
ਬਲਜਿੰਦਰ ਸੰਘਾ, ਕਨੇਡਾ
ਗ਼ਦਰ ਲਹਿਰ ਦੀ ਕਹਾਣੀ
ਪੜਚੋਲਕਾਰ ਉਜਾਗਰ ਸਿੰਘ
ਲੇਖਕ ਮਨਦੀਪ ਖੁਰਮੀ ਦੁਆਰਾ ਸੰਪਾਦਿਤ ਪੁਸਤਕ “ਪੰਜਾਬੀਆਂ ਦੇ ਵਿਹੜੇ ਦਾ ਫੁੱਲ” ਲੋਕ ਅਰਪਣ
ਭਾਈ ਪ੍ਰਧਾਨ ਮੰਤਰੀ, ਨਰਿੰਦਰ ਮੋਦੀ ਬਾਰੇ ਕਿਤਾਬ ਪੰਜਾਬੀ ਭਾਸ਼ਾ ’ਚ ਤਿਆਰ
ਸਤੀਸ਼ ਗੁਲਾਟੀ, ਲੁਧਿਆਣਾ
ਗੁੰਡਾ
ਜਸਵਿੰਦਰ ਸੰਧੂ
ਪੰਜਾਬੀ ਲਿਖਰੀ ਸਭਾ ਵਲੋ ਹਰਿਮੰਦਰ ਕੋਰ ਢਿੱਲੋ ਦੀ ਕਿਤਾਬ ‘ਧਰਤ ਤੇ ਫੁੱਲ’ ਲੋਕ ਅਰਪਣ
ਸੁੱਖਪਾਲ ਪਰਮਾਰ, ਕੈਲਗਰੀ
ਨੌਜਵਾਨ ਸ਼ਾਇਰ ਹਰਮਨਦੀਪ ਚੜ੍ਹਿੱਕ ਦੀ ਪਲੇਠੀ ਕੋਸਿ਼ਸ਼ “ਨਵੀਂ ਦੁਨੀਆ ਦੇ ਬਾਸ਼ਿੰਦਿਓ”
ਮਨਦੀਪ ਖੁਰਮੀ ਹਿੰਮਤਪੁਰਾ, ਲੰਡਨ
ਹਰਮਨਦੀਪ ਚੜਿੱਕ ਦੀ ਕਾਵਿ ਪੁਸਤਕ ਕਾਮਰੇਡ ਜਗਰੂਪ ਵੱਲੋਂ ਲੋਕ ਅਰਪਣ
ਮਿੰਟੂ ਖੁਰਮੀ ਹਿੰਮਤਪੁਰਾ
ਅਨਮੋਲ ਕੌਰ ਦਾ ਨਾਵਲ "ਹੱਕ ਲਈ ਲੜਿਆ ਸੱਚ"
ਜਸਵੀਰ ਸਿੰਘ ਰਾਣਾ, ਸੰਗਰੂਰ
ਵਿਪਸਾ ਵਲੋਂ ਸੁੱਖੀ ਧਾਲੀਵਾਲ ਦੀ ਪਲੇਠੀ ਪੁਸਤਕ ‘ਬੇਚੈਨੀ ਦਾ ਖੰਜਰ’ ਲੋਕ ਅਰਪਨ
ਹਰਜਿੰਦਰ ਕੰਗ, ਕੈਲੀਫੋਰਨੀਆ
‘ਮੁਕੇਸ਼ : ਸੁਨਹਿਰੇ ਸੁਰ ਅਤੇ ਸੁਨਹਿਰੇ ਦਿੱਲ ਦਾ ਮਾਲਕ’
ਸ਼੍ਰੀ ਅਮਰਜੀਤ ਸਿੰਘ ਕੋਹਲੀ, ਦਿੱਲੀ
ਮਾਨਵੀ ਵੇਦਨਾਂ ਤੇ ਸੰਵੇਦਨਾਂ ਦੀ ਉਦਾਸ ਪਰ ਚਿੰਤਨਸ਼ੀਲ ਇਬਾਰਤ: ਕੁੜੀਆਂ ਨੂੰ ਸੁਆਲ ਨਾ ਕਰੋ
ਨਿਰੰਜਣ ਬੋਹਾ, ਮਾਨਸਾ
ਗਰਮ ਮਸਾਲਿਆਂ ਰਾਹੀਂ ਰੋਗਾਂ ਦਾ ਇਲਾਜ
ਲੇਖਕ ਅਤੇ ਸੰਗ੍ਰਹਿ ਕਰਤਾ:
ਸਰਜੀਤ ਤਲਵਾਰ, ਸ਼ਿਖਾ ਸਿੰਗਲਾ,
ਮਾਂ ਬਣਨ ਤੋਂ ਪਹਿਲਾਂ ਅਤੇ ਬਾਅਦ ਦਾ ਸਫ਼ਰ
ਲੇਖਕ ਅਤੇ ਸੰਗ੍ਰਹਿ-ਕਰਤਾ: ਝ ਸਰਜੀਤ ਤਲਵਾਰ ਝ ਸ਼ਿਖਾ ਸਿੰਗਲਾ
ਜੀਵਨੀ ਸ਼ਹੀਦ ਭਗਤ ਸਿੰਘ
ਲੇਖਕ: ਮਲਵਿੰਦਰਜੀਤ ਸਿੰਘ ਵੜੈਚ
ਪੰਜਾਬੀ ਆਰਸੀ ਕਲੱਬ ਵੱਲੋਂ ਸ਼ਾਇਰਾ ਤਨਦੀਪ ਤਮੰਨਾ ਦਾ ਪਲੇਠਾ ਕਾਵਿ-ਸੰਗ੍ਰਹਿ ‘ਇਕ ਦੀਵਾ ਇਕ ਦਰਿਆ’ ਰਿਲੀਜ਼ ਅਤੇ ਰਵਿੰਦਰ ਰਵੀ, ਪਰਮਿੰਦਰ ਸੋਢੀ ਜੀਵਨ ਕਾਲ਼ ਪ੍ਰਾਪਤੀ ਪੁਰਸਕਾਰਾਂ ਨਾਲ਼ ਸਨਮਾਨਿਤ
- ਦਵਿੰਦਰ ਪੂਨੀਆ, ਸਰੀ, ਕੈਨੇਡਾ
ਪੰਜਾਬੀ ਲਿਖਾਰੀ ਸਭਾ ਵੱਲੋਂ ਪਰਸ਼ੋਤਮ ਲਾਲ ਸਰੋਏ ਦੀ ਪੁਸਤਕ ‘ਮਾਲਾ ਦੇ ਮਣਕੇ’ ਰਿਲੀਜ਼ ਪੰਜਾਬੀ ਫੋਰਮ ਕੈਨੇਡਾ ਵੱਲੋਂ ਬਲਬੀਰ ਸਿੰਘ ਮੋਮੀ ਦੀ ਸ਼ਾਹਮੁਖੀ ਵਿਚ ਛਪੀ ਸਵੈ-ਜੀਵਨੀ “ਕਿਹੋ ਜਿਹਾ ਸੀ ਜੀਵਨ” ਭਾਗ-1 ਭਰਵੇਂ ਇਕੱਠ ਵਿਚ ਲੋਕ ਅਰਪਣ
ਹਰਚੰਦ ਬਾਸੀ, ਟੋਰਾਂਟੋ 
ਬਾਬਾ ਨਿਧਾਨ ਸਿੰਘ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਪੁਸਤਕ ਹੋਈ ਰਿਲੀਜ਼
ਕੁਲਜੀਤ ਸਿੰਘ ਜੰਜੂਆ,ਟੋਰਾਂਟੋ

ਗੁਰਜਤਿੰਦਰ ਸਿੰਘ ਰੰਧਾਵਾ ਦੀ ਕਿਤਾਬ ‘ਸਮੇਂ ਦਾ ਸੱਚ’ ਅਮਰੀਕਾ ਵਿਚ ਹੋਈ ਰਲੀਜ਼

ਪੰਜਾਬੀ ਦਾ ਨਵਾਂ ਮਾਣ: ਰੂਪਿੰਦਰਪਾਲ (ਰੂਪ) ਸਿੰਘ ਢਿੱਲੋਂ
ਅਮਰ ਬੋਲਾ

ਪ੍ਰਵਾਸੀ ਲੇਖਕ ਪਿਆਰਾ ਸਿੰਘ ਕੁੱਦੋਵਾਲ ਦੀ ਪਲੇਠੀ ਪੁਸਤਕ `ਸਮਿਆਂ ਤੋ ਪਾਰ` ਦਾ ਲੋਕ ਅਰਪਣ
ਪੁਸਤਕ ਗੁਰਮੁੱਖੀ ਤੇ ਸ਼ਾਹਮੁੱਖੀ ਭਾਸ਼ਾਵਾਂ `ਚ ਉਪਲੱਭਧ

ਕੁਲਜੀਤ ਸਿੰਘ ਜੰਜੂਆ, ਟੋਰੋਂਟੋ

ਉਮੀਦ ਤੇ ਬਰਾਬਰਤਾ ਦੀ ਬਾਤ ਪਾਉਂਦੀ ਕਲਾਕਾਰ ਦੀ ਸ਼ਾਇਰੀ ਹੈ-ਸ਼ੁਸ਼ੀਲ ਦੁਸਾਂਝ - ਪੰਜਾਬੀ ਗ਼ਜ਼ਲ ਮੰਚ ਵੱਲੋਂ ਸੁਭਾਸ਼ ਕਲਾਕਾਰ ਦੀ ਪੁਸਤਕ ਲੋਕ ਅਰਪਣ ਕੀਤੀ
ਬੁੱਧ ਸਿੰਘ ਨੀਲੋਂ, ਲੁਧਿਆਣਾ
ਨਾਰਵੇ ਚ ਉਜਾਗਰ ਸਿੰਘ ਸਖੀ ਹੋਣਾ ਦੀ ਪੁਸਤਕ ਛਿਲਦਨ(ਸੋਮਾ ਜਾ ਸਾਧਨ) ਨੂੰ ੳਸਲੋ ਦੀਆਕੂਨ ਹਾਈ ਸਕੂਲ ਚ ਰਿਲੀਜ਼ ਕੀਤਾ ਗਿਆ
ਰੁਪਿੰਦਰ ਢਿੱਲੋ ਮੋਗਾ, ਨਾਰਵੇ
ਸ਼ਿਵ ਚਰਨ ਜੱਗੀ ਕੁੱਸਾ ਵੱਲੋਂ ਟਿਸ਼ੂ ਰਾਣਾ ਦਾ ਕਾਵਿ ਸੰਗ੍ਰਹਿ " ਵਗਦੀ ਸੀ ਰਾਵੀ" ਰਿਲੀਜ਼
ਮਿੰਟੂ ਖੁਰਮੀਂ, ਨਿਹਾਲ ਸਿੰਘ ਵਾਲਾ
ਨਾਸਤਿਕ ਬਾਣੀ ਲੋਕ-ਅਰਪਣ
ਹਰਪ੍ਰੀਤ ਸੇਖਾ, ਕਨੇਡਾ
ਸਾਧੂ ਬਿਨਿੰਗ ਦੀ ਪੁਸਤਕ ਨਾਸਤਿਕ ਬਾਣੀ
ਪੰਜਾਬੀ ਸਾਹਿਤ ਕਲਾ ਕੇਂਦਰ, ਸਾਊਥਾਲ, ਯੂ ਕੇ ਵਲੋਂ
ਡਾ. ਸਾਥੀ ਲੁਧਿਆਣਵੀ ਦੀ ਨਵੀਂ ਕਾਵਿ ਪੁਸਤਕ “ਪੱਥਰ” ਰੀਲੀਜ਼
ਜ਼ਿੰਦਗੀ ਦਾ ਸੱਚ ਦਰਸਾਉਂਦੀਆਂ 'ਪੱਚਰਾਂ'
ਸੁਰਿੰਦਰ ਰਾਮਪੁਰੀ
ਸਤਵੰਤ ਸਿੰਘ : ਵਿਸ਼ਵ ਯਾਤਰਾਵਾਂ, ਧਾਰਮਿਕ ਅੰਧ-ਵਿਸ਼ਵਾਸ ਅਤੇ ਸਫ਼ਰਨਾਮਾ ਸਾਹਿਤ
ਸੁਖਿੰਦਰ
ਜੋਗਿੰਦਰ ਸਿੰਘ ਸੰਘੇੜਾ ਦੀ ਕਿਤਾਬ ਨੂਰਾਂ ਦਾ ਨਿੱਘਾ ਸਵਾਗਤ ਜਗਜੀਤ ਪਿਆਸਾ ਦਾ ਪਲੇਠਾ ਕਾਵਿ ਸੰਗ੍ਰਹਿ 'ਤੂੰ ਬੂਹਾ ਖੋਲ੍ਹ ਕੇ ਰੱਖੀਂ' ਲੋਕ ਅਰਪਿਤ
ਅੰਮ੍ਰਿਤ ਅਮੀ, ਕੋਟਕਪੂਰਾ
ਰਛਪਾਲ ਕੌਰ ਗਿੱਲ: ਮਨੁੱਖੀ ਮਾਨਸਿਕਤਾ ਦੀਆਂ ਤਹਿਆਂ ਫਰੋਲਦੀਆਂ ਕਹਾਣੀਆਂ
ਸੁਖਿੰਦਰ
ਬੁੱਢੇ ਦਰਿਆ ਦੀ ਜੂਹ
ਲੇਖਕ: ਸ਼ਿਵਚਰਨ ਜੱਗੀ ਕੁੱਸਾ
ਪੜਚੋਲ: ਡਾ: ਜਗਦੀਸ਼ ਕੌਰ ਵਾਡੀਆ  
ਪ੍ਰਸਿੱਧ ਪੰਜਾਬੀ ਲੇਖਿਕਾ ਪਰਮਜੀਤ ਕੋਰ ਸਰਹਿੰਦ ਵੱਲੋ ਨਵ ਲਿੱਖਤ ਪੰਜਾਬੀ ਸਾਕ-ਸਕੀਰੀਆਂ ਤੇ ਰੀਤਾ ਤੇ ਆਧਾਰਿਤ ਪੁਸਤਕ ਪਾਠਕ ਦੀ ਕਚਹਿਰੀ 'ਚ
ਰੁਪਿੰਦਰ ਢਿੱਲੋ ਮੋਗਾ
ਪ੍ਰਵਾਸੀ ਸਫ਼ਰਨਾਮਾਕਾਰ ਸਤਵੰਤ ਸਿੰਘ ਦੀ ਪਲੇਠੀ ਪੁਸਤਕ "ਮੇਰੀਆਂ ਅਭੁੱਲ ਵਿਸ਼ਵ ਯਾਤਰਾਵਾਂ" ਜਾਰੀ
ਕੁਲਜੀਤ ਸਿੰਘ ਜੰਜੂਆ
ਸਰਵਉੱਤਮ ਕਿਤਾਬ ਨੂੰ ਕਲਮ ਫਾਉਂਡੇਸ਼ਨ ਦੇਵੇਗੀ 100,000 ਰੁਪਏ ਦਾ ਇਨਾਮ
ਕੁਲਜੀਤ ਸਿੰਘ ਜੰਜੂਆ
ਭਰਿੰਡ - ਰੁਪਿੰਦਰਪਾਲ ਸਿੰਘ ਢਿੱਲੋਂ
ਰਾਣਾ ਬੋਲਾ
ਜੱਗੀ ਕੁੱਸਾ ਦਾ ਨਾਵਲ 'ਸਟਰਗਲ ਫ਼ਾਰ ਔਨਰ'
ਮਨਦੀਪ ਖ਼ੁਰਮੀ ਹਿੰਮਤਪੁਰਾ
ਖ਼ੁਦ 'ਸਰਘੀ ਦੇ ਤਾਰੇ ਦੀ ਚੁੱਪ' ਵਰਗੀ ਹੈ ਭਿੰਦਰ ਜਲਾਲਾਬਾਦੀ
ਸ਼ਿਵਚਰਨ ਜੱਗੀ ਕੁੱਸਾ
ਚਾਰੇ ਕੂਟਾਂ ਸੁੰਨੀਆਂ - ਸ਼ਿਵਚਰਨ ਜੱਗੀ ਕੁੱਸਾ
ਨਿਰਮਲ ਜੌੜਾ
ਸਰੀ ' ਕਹਾਣੀ-ਸੰਗ੍ਰਹਿ "ਬਣਵਾਸ ਬਾਕੀ ਹੈ" ਲੋਕ ਅਰਪਿਤ - ਗੁਰਵਿੰਦਰ ਸਿੰਘ ਧਾਲੀਵਾਲ
ਬਾਤਾਂ ਬੀਤੇ ਦੀਆਂ
ਲੇਖਕ: ਗਿਆਨੀ ਸੰਤੋਖ ਸਿੰਘ
ਪ੍ਰਕਾਸ਼ਕ: ਭਾਈ ਚਤਰ ਸਿੰਘ ਜੀਵਨ ਸਿੰਘ ਅੰਮ੍ਰਿਤਸਰ
ਬੱਚਿਆਂ ਲਈ ਪੁਸਤਕਾਂ
ਜਨਮੇਜਾ ਜੌਹਲ
"ਬਣਵਾਸ ਬਾਕੀ ਹੈ" ਭਿੰਦਰ ਜਲਾਲਾਬਾਦੀ ਦੀ ਪਲੇਠੀ, ਅਨੂਠੀ ਅਤੇ ਅਲੌਕਿਕ ਪੇਸ਼ਕਾਰੀ
ਸ਼ਿਵਚਰਨ ਜੱਗੀ ਕੁੱਸਾ
ਇਕ ਪੁਸਤਕ, ਦੋ ਦ੍ਰਿਸ਼ਟੀਕੋਨ
ਡਾ. ਜਸਪਾਲ ਕੌਰ
ਡਾ. ਸੁਤਿੰਦਰ ਸਿੰਘ ਨੂਰ
ਰੂਹ ਲੈ ਗਿਆ ਦਿਲਾਂ ਦਾ ਜਾਨੀ
ਸ਼ਿਵਚਰਨ ਜੱਗੀ ਕੁੱਸਾ
“ਪੈਰਾਂ ਅੰਦਰ ਵੱਸਦੇ ਪਰਵਾਸ ਦਾ ਉਦਾਸੀ ਰੂਪ ਹੈ ਇਹ ਸਵੈਜੀਵਨੀ”
ਡਾ. ਗੁਰਨਾਇਬ ਸਿੰਘ
ਅਕਾਲ ਤਖ਼ਤ ਸਾਹਿਬ (ਫ਼ਲਸਫ਼ਾ ਅਤੇ ਰੋਲ)
ਡਾ: ਹਰਜਿੰਦਰ ਸਿੰਘ ਦਿਲਗੀਰ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
ਸ਼ਹੀਦ ਬੀਬੀ ਸੁੰਦਰੀ ਦੀ ਪੁਸਤਕ ਰੀਲੀਜ਼
ਜਨਮੇਜਾ ਜੌਹਲ ਦੀਆਂ ਚਾਰ ਬਾਲ ਕਿਤਾਬਾਂ ਜਾਰੀ ਰਵਿੰਦਰ ਰਵੀ ਦਾ ਕਾਵਿ-ਨਾਟਕ: “ਚੱਕ੍ਰਵਯੂਹ ਤੇ ਪਿਰਾਮਿਡ”
ਨਿਰੰਜਨ ਬੋਹਾ
ਰਵਿੰਦਰ ਰਵੀ ਦਾ ਕਾਵਿ-ਸੰਗ੍ਰਹਿ “ਸ਼ਬਦੋਂ ਪਾਰ”: ਮਹਾਂ ਕਵਿਤਾ ਦਾ ਜਨਮ
ਬ੍ਰਹਮਜਗਦੀਸ਼ ਸਿੰਘ
“ਕਨੇਡੀਅਨ ਪੰਜਾਬੀ ਸਾਹਿਤ” - ਸੁਖਿੰਦਰ
ਪੂਰਨ ਸਿੰਘ ਪਾਂਧੀ
‘ਮਨ ਦੀ ਕਾਤਰ’ ਦੀ ਸ਼ਾਇਰੀ ਪੜ੍ਹਦਿਆਂ
ਡਾ. ਸ਼ਮਸ਼ੇਰ ਮੋਹੀ
ਸ਼ਿਵਚਰਨ ਜੱਗੀ ਕੁੱਸਾ ਦੇ 18ਵੇਂ ਨਾਵਲ 'ਸੱਜਰੀ ਪੈੜ ਦਾ ਰੇਤਾ' ਦੀ ਗੱਲ ਕਰਦਿਆਂ....!
ਮਨਦੀਪ ਖੁਰਮੀ ਹਿੰਮਤਪੁਰਾ (ਇੰਗਲੈਂਡ)
‘ਕਨੇਡਾ ਦੇ ਗਦਰੀ ਯੋਧੇ’ - ਪੁਸਤਕ ਰਿਲੀਜ਼ ਸਮਾਗਮ
ਸੋਹਣ ਸਿੰਘ ਪੂੰਨੀ
ਹਾਜੀ ਲੋਕ ਮੱਕੇ ਵੱਲ ਜਾਂਦੇ...ਤੇ ਮੇਰਾ ਰਾਂਝਣ ਮਾਹੀ ਮੱਕਾ...ਨੀ ਮੈਂ ਕਮਲ਼ੀ ਆਂ
ਤਨਦੀਪ ਤਮੰਨਾਂ, ਕੈਨੇਡਾ (ਸੰਪਾਦਕਾ 'ਆਰਸੀ')
ਸੇਵਾ ਸਿਮਰਨ ਦੀ ਮੂਰਤਿ: ਸੰਤ ਬਾਬਾ ਨਿਧਾਨ ਸਿੰਘ ਸੰਪਾਦਕ – ਸ. ਪਰਮਜੀਤ ਸਿੰਘ ਸਰੋਆ
ਤੱਲ੍ਹਣ – ਕਾਂਡ ਤੋਂ ਬਾਅਦ
ਜਸਵਿੰਦਰ ਸਿੰਘ ਸਹੋਤਾ
ਜਦੋਂ ਇਕ ਦਰੱਖ਼ਤ ਨੇ ਦਿੱਲੀ ਹਿਲਾਈ ਲੇਖਕ
ਮਨੋਜ ਮਿੱਟਾ ਤੇ ਹਰਵਿੰਦਰ ਸਿੰਘ ਫੂਲਕਾ
ਕਿਹੜੀ ਰੁੱਤੇ ਆਏ ਨਾਵਲਕਾਰ
ਨਛੱਤਰ ਸਿੰਘ ਬਰਾੜ
 
kav-ras2_140.jpg (5284 bytes)

vid-tit1_ratan_140v3.jpg (5679 bytes)

pal-banner1_142.jpg (14540 bytes)

sahyog1_150.jpg (4876 bytes)

Terms and Conditions
Privay Policy
© 1999-2021, 5abi.com

www.5abi.com
[ ਸਾਡਾ ਮਨੋਰਥ ][ ਈਮੇਲ ][ ਹੋਰ ਸੰਪਰਕ ][ ਅਨੰਦ ਕਰਮਨ ][ ਮਾਨਵ ਚੇਤਨਾ ]
[ ਵਿਗਿਆਨ ][ ਕਲਾ/ਕਲਾਕਾਰ ][ ਫਿਲਮਾਂ ][ ਖੇਡਾਂ ][ ਪੁਸਤਕਾਂ ][ ਇਤਿਹਾਸ ][ ਜਾਣਕਾਰੀ ]

banner1-150.gif (7792 bytes)